Sehaj Paath - Ang 1190 to Ang 1200
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੧੯੦ - ਅੰਗ ੧੨੦੦
ਬਸੰਤੁ ਮਹਲਾ ੧ ॥
ਦੁਬਿਧਾ ਦੁਰਮਤਿ ਅਧੁਲੀ ਕਾਰ ॥
ਮਨਮੁਖਿ ਭਰਮੈ ਮਝਿ ਗੁਬਾਰ ॥੧॥
ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥
ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥
ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥
ਪਸੂ ਭਏ ਅਭਿਮਾਨੁ ਨ ਜਾਈ ॥੨॥
ਲਖ ਚਉਰਾਸੀਹ ਜੰਤ ਉਪਾਏ ॥
ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥
ਸਗਲੀ ਭੂਲੈ ਨਹੀ ਸਬਦੁ ਅਚਾਰੁ ॥
ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥
ਗੁਰ ਕੇ ਚਾਕਰ ਠਾਕੁਰ ਭਾਣੇ ॥
ਬਖਸਿ ਲੀਏ ਨਾਹੀ ਜਮ ਕਾਣੇ ॥੫॥
ਜਿਨ ਕੈ ਹਿਰਦੈ ਏਕੋ ਭਾਇਆ ॥
ਆਪੇ ਮੇਲੇ ਭਰਮੁ ਚੁਕਾਇਆ ॥੬॥
ਬੇਮੁਹਤਾਜੁ ਬੇਅੰਤੁ ਅਪਾਰਾ ॥
ਸਚਿ ਪਤੀਜੈ ਕਰਣੈਹਾਰਾ ॥੭॥
ਨਾਨਕ ਭੂਲੇ ਗੁਰੁ ਸਮਝਾਵੈ ॥
ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥
ਬਸੰਤੁ ਮਹਲਾ ੧ ॥
ਆਪੇ ਭਵਰਾ ਫੂਲ ਬੇਲਿ ॥
ਆਪੇ ਸੰਗਤਿ ਮੀਤ ਮੇਲਿ ॥੧॥
ਐਸੀ ਭਵਰਾ ਬਾਸੁ ਲੇ ॥
ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥
ਆਪੇ ਕਵਲਾ ਕੰਤੁ ਆਪਿ ॥
ਆਪੇ ਰਾਵੇ ਸਬਦਿ ਥਾਪਿ ॥੨॥
ਆਪੇ ਬਛਰੂ ਗਊ ਖੀਰੁ ॥
ਆਪੇ ਮੰਦਰੁ ਥੰਮੑੁ ਸਰੀਰੁ ॥੩॥
ਆਪੇ ਕਰਣੀ ਕਰਣਹਾਰੁ ॥
ਆਪੇ ਗੁਰਮੁਖਿ ਕਰਿ ਬੀਚਾਰੁ ॥੪॥
ਤੂ ਕਰਿ ਕਰਿ ਦੇਖਹਿ ਕਰਣਹਾਰੁ ॥
ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥
ਤੂ ਸਰੁ ਸਾਗਰੁ ਗੁਣ ਗਹੀਰੁ ॥
ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥
ਤੂ ਆਪੇ ਕਰਤਾ ਕਰਣ ਜੋਗੁ ॥
ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥
ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥
ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ॥
ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥
ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥
ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ ॥੧॥ ਰਹਾਉ ॥
ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥
ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥
ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥
ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥
ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੁੋਟਵਾਰੀ ॥
ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮੑਾਰੀ ॥੪॥
ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥
ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥
ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥
ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥
ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥
ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮੑਾਰੀ ॥੭॥
ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥
ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮੑਾਲੀ ॥੮॥੧॥੮॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ॥
ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥
ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥
ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥
ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥
ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥
ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥
ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥
ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥
ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥
ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥
ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥
ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥
ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥
ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥
ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥
ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥
ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥
ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ॥
ਸੁਣਿ ਸਾਖੀ ਮਨ ਜਪਿ ਪਿਆਰ ॥
ਅਜਾਮਲੁ ਉਧਰਿਆ ਕਹਿ ਏਕ ਬਾਰ ॥
ਬਾਲਮੀਕੈ ਹੋਆ ਸਾਧਸੰਗੁ ॥
ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥
ਤੇਰਿਆ ਸੰਤਾ ਜਾਚਉ ਚਰਨ ਰੇਨ ॥
ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥
ਗਨਿਕਾ ਉਧਰੀ ਹਰਿ ਕਹੈ ਤੋਤ ॥
ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥
ਬਿਪ੍ਰ ਸੁਦਾਮੇ ਦਾਲਦੁ ਭੰਜ ॥
ਰੇ ਮਨ ਤੂ ਭੀ ਭਜੁ ਗੋਬਿੰਦ ॥੨॥
ਬਧਿਕੁ ਉਧਾਰਿਓ ਖਮਿ ਪ੍ਰਹਾਰ ॥
ਕੁਬਿਜਾ ਉਧਰੀ ਅੰਗੁਸਟ ਧਾਰ ॥
ਬਿਦਰੁ ਉਧਾਰਿਓ ਦਾਸਤ ਭਾਇ ॥
ਰੇ ਮਨ ਤੂ ਭੀ ਹਰਿ ਧਿਆਇ ॥੩॥
ਪ੍ਰਹਲਾਦ ਰਖੀ ਹਰਿ ਪੈਜ ਆਪ ॥
ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥
ਜਿਨਿ ਜਿਨਿ ਸੇਵਿਆ ਅੰਤ ਬਾਰ ॥
ਰੇ ਮਨ ਸੇਵਿ ਤੂ ਪਰਹਿ ਪਾਰ ॥੪॥
ਧੰਨੈ ਸੇਵਿਆ ਬਾਲ ਬੁਧਿ ॥
ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥
ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥
ਰੇ ਮਨ ਤੂ ਭੀ ਹੋਹਿ ਦਾਸੁ ॥੫॥
ਜੈਦੇਵ ਤਿਆਗਿਓ ਅਹੰਮੇਵ ॥
ਨਾਈ ਉਧਰਿਓ ਸੈਨੁ ਸੇਵ ॥
ਮਨੁ ਡੀਗਿ ਨ ਡੋਲੈ ਕਹੂੰ ਜਾਇ ॥
ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥
ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥
ਸੇ ਤੈਂ ਲੀਨੇ ਭਗਤ ਰਾਖਿ ॥
ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥
ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥
ਕਬੀਰਿ ਧਿਆਇਓ ਏਕ ਰੰਗ ॥
ਨਾਮਦੇਵ ਹਰਿ ਜੀਉ ਬਸਹਿ ਸੰਗਿ ॥
ਰਵਿਦਾਸ ਧਿਆਏ ਪ੍ਰਭ ਅਨੂਪ ॥
ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥
ਬਸੰਤੁ ਮਹਲਾ ੫ ॥
ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥
ਹਰਿ ਸਿਮਰਨ ਬਿਨੁ ਨਰਕਿ ਪਾਹਿ ॥
ਭਗਤਿ ਬਿਹੂਨਾ ਖੰਡ ਖੰਡ ॥
ਬਿਨੁ ਬੂਝੇ ਜਮੁ ਦੇਤ ਡੰਡ ॥੧॥
ਗੋਬਿੰਦ ਭਜਹੁ ਮੇਰੇ ਸਦਾ ਮੀਤ ॥
ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥
ਸੰਤੋਖੁ ਨ ਆਵਤ ਕਹੂੰ ਕਾਜ ॥
ਧੂੰਮ ਬਾਦਰ ਸਭਿ ਮਾਇਆ ਸਾਜ ॥
ਪਾਪ ਕਰੰਤੌ ਨਹ ਸੰਗਾਇ ॥
ਬਿਖੁ ਕਾ ਮਾਤਾ ਆਵੈ ਜਾਇ ॥੨॥
ਹਉ ਹਉ ਕਰਤ ਬਧੇ ਬਿਕਾਰ ॥
ਮੋਹ ਲੋਭ ਡੂਬੌ ਸੰਸਾਰ ॥
ਕਾਮਿ ਕ੍ਰੋਧਿ ਮਨੁ ਵਸਿ ਕੀਆ ॥
ਸੁਪਨੈ ਨਾਮੁ ਨ ਹਰਿ ਲੀਆ ॥੩॥
ਕਬ ਹੀ ਰਾਜਾ ਕਬ ਮੰਗਨਹਾਰੁ ॥
ਦੂਖ ਸੂਖ ਬਾਧੌ ਸੰਸਾਰ ॥
ਮਨ ਉਧਰਣ ਕਾ ਸਾਜੁ ਨਾਹਿ ॥
ਪਾਪ ਬੰਧਨ ਨਿਤ ਪਉਤ ਜਾਹਿ ॥੪॥
ਈਠ ਮੀਤ ਕੋਊ ਸਖਾ ਨਾਹਿ ॥
ਆਪਿ ਬੀਜਿ ਆਪੇ ਹੀ ਖਾਂਹਿ ॥
ਜਾ ਕੈ ਕੀਨੑੈ ਹੋਤ ਬਿਕਾਰ ॥
ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥
ਮਾਇਆ ਮੋਹਿ ਬਹੁ ਭਰਮਿਆ ॥
ਕਿਰਤ ਰੇਖ ਕਰਿ ਕਰਮਿਆ ॥
ਕਰਣੈਹਾਰੁ ਅਲਿਪਤੁ ਆਪਿ ॥
ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥
ਰਾਖਿ ਲੇਹੁ ਗੋਬਿੰਦ ਦਇਆਲ ॥
ਤੇਰੀ ਸਰਣਿ ਪੂਰਨ ਕ੍ਰਿਪਾਲ ॥
ਤੁਝ ਬਿਨੁ ਦੂਜਾ ਨਹੀ ਠਾਉ ॥
ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥
ਤੂ ਕਰਤਾ ਤੂ ਕਰਣਹਾਰੁ ॥
ਤੂ ਊਚਾ ਤੂ ਬਹੁ ਅਪਾਰੁ ॥
ਕਰਿ ਕਿਰਪਾ ਲੜਿ ਲੇਹੁ ਲਾਇ ॥
ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥
ੴ ਸਤਿਗੁਰ ਪ੍ਰਸਾਦਿ ॥
ਬਸੰਤ ਕੀ ਵਾਰ ਮਹਲੁ ੫ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥
ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥
ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥
ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥
ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥
ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥
ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥
ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥
ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥
ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥
ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥
ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥
ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ॥
ਮਉਲੀ ਧਰਤੀ ਮਉਲਿਆ ਅਕਾਸੁ ॥
ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
ਰਾਜਾ ਰਾਮੁ ਮਉਲਿਆ ਅਨਤ ਭਾਇ ॥
ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
ਦੁਤੀਆ ਮਉਲੇ ਚਾਰਿ ਬੇਦ ॥
ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
ਸੰਕਰੁ ਮਉਲਿਓ ਜੋਗ ਧਿਆਨ ॥
ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
ਪੰਡਿਤ ਜਨ ਮਾਤੇ ਪੜਿੑ ਪੁਰਾਨ ॥
ਜੋਗੀ ਮਾਤੇ ਜੋਗ ਧਿਆਨ ॥
ਸੰਨਿਆਸੀ ਮਾਤੇ ਅਹੰਮੇਵ ॥
ਤਪਸੀ ਮਾਤੇ ਤਪ ਕੈ ਭੇਵ ॥੧॥
ਸਭ ਮਦ ਮਾਤੇ ਕੋਊ ਨ ਜਾਗ ॥
ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥
ਹਣਵੰਤੁ ਜਾਗੈ ਧਰਿ ਲੰਕੂਰੁ ॥
ਸੰਕਰੁ ਜਾਗੈ ਚਰਨ ਸੇਵ ॥
ਕਲਿ ਜਾਗੇ ਨਾਮਾ ਜੈਦੇਵ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥
ਗੁਰਮੁਖਿ ਜਾਗੈ ਸੋਈ ਸਾਰੁ ॥
ਇਸੁ ਦੇਹੀ ਕੇ ਅਧਿਕ ਕਾਮ ॥
ਕਹਿ ਕਬੀਰ ਭਜਿ ਰਾਮ ਨਾਮ ॥੩॥੨॥
ਜੋਇ ਖਸਮੁ ਹੈ ਜਾਇਆ ॥
ਪੂਤਿ ਬਾਪੁ ਖੇਲਾਇਆ ॥
ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥
ਦੇਖਹੁ ਲੋਗਾ ਕਲਿ ਕੋ ਭਾਉ ॥
ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥
ਪਗਾ ਬਿਨੁ ਹੁਰੀਆ ਮਾਰਤਾ ॥
ਬਦਨੈ ਬਿਨੁ ਖਿਰ ਖਿਰ ਹਾਸਤਾ ॥
ਨਿਦ੍ਰਾ ਬਿਨੁ ਨਰੁ ਪੈ ਸੋਵੈ ॥
ਬਿਨੁ ਬਾਸਨ ਖੀਰੁ ਬਿਲੋਵੈ ॥੨॥
ਬਿਨੁ ਅਸਥਨ ਗਊ ਲਵੇਰੀ ॥
ਪੈਡੇ ਬਿਨੁ ਬਾਟ ਘਨੇਰੀ ॥
ਬਿਨੁ ਸਤਿਗੁਰ ਬਾਟ ਨ ਪਾਈ ॥
ਕਹੁ ਕਬੀਰ ਸਮਝਾਈ ॥੩॥੩॥
ਪ੍ਰਹਲਾਦ ਪਠਾਏ ਪੜਨ ਸਾਲ ॥
ਸੰਗਿ ਸਖਾ ਬਹੁ ਲੀਏ ਬਾਲ ॥
ਮੋ ਕਉ ਕਹਾ ਪੜੑਾਵਸਿ ਆਲ ਜਾਲ ॥
ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥੧॥
ਨਹੀ ਛੋਡਉ ਰੇ ਬਾਬਾ ਰਾਮ ਨਾਮ ॥
ਮੇਰੋ ਅਉਰ ਪੜੑਨ ਸਿਉ ਨਹੀ ਕਾਮੁ ॥੧॥ ਰਹਾਉ ॥
ਸੰਡੈ ਮਰਕੈ ਕਹਿਓ ਜਾਇ ॥
ਪ੍ਰਹਲਾਦ ਬੁਲਾਏ ਬੇਗਿ ਧਾਇ ॥
ਤੂ ਰਾਮ ਕਹਨ ਕੀ ਛੋਡੁ ਬਾਨਿ ॥
ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥
ਮੋ ਕਉ ਕਹਾ ਸਤਾਵਹੁ ਬਾਰ ਬਾਰ ॥
ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥
ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥
ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥
ਕਾਢਿ ਖੜਗੁ ਕੋਪਿਓ ਰਿਸਾਇ ॥
ਤੁਝ ਰਾਖਨਹਾਰੋ ਮੋਹਿ ਬਤਾਇ ॥
ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥
ਹਰਨਾਖਸੁ ਛੇਦਿਓ ਨਖ ਬਿਦਾਰ ॥੪॥
ਓਇ ਪਰਮ ਪੁਰਖ ਦੇਵਾਧਿ ਦੇਵ ॥
ਭਗਤਿ ਹੇਤਿ ਨਰਸਿੰਘ ਭੇਵ ॥
ਕਹਿ ਕਬੀਰ ਕੋ ਲਖੈ ਨ ਪਾਰ ॥
ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥
ਇਸੁ ਤਨ ਮਨ ਮਧੇ ਮਦਨ ਚੋਰ ॥
ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥
ਮੈ ਅਨਾਥੁ ਪ੍ਰਭ ਕਹਉ ਕਾਹਿ ॥
ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥
ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥
ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥
ਸਨਕ ਸਨੰਦਨ ਸਿਵ ਸੁਕਾਦਿ ॥
ਨਾਭਿ ਕਮਲ ਜਾਨੇ ਬ੍ਰਹਮਾਦਿ ॥
ਕਬਿ ਜਨ ਜੋਗੀ ਜਟਾਧਾਰਿ ॥
ਸਭ ਆਪਨ ਅਉਸਰ ਚਲੇ ਸਾਰਿ ॥੨॥
ਤੂ ਅਥਾਹੁ ਮੋਹਿ ਥਾਹ ਨਾਹਿ ॥
ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥
ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥
ਸੁਖ ਸਾਗਰ ਗੁਨ ਰਉ ਕਬੀਰ ॥੩॥੫॥
ਨਾਇਕੁ ਏਕੁ ਬਨਜਾਰੇ ਪਾਚ ॥
ਬਰਧ ਪਚੀਸਕ ਸੰਗੁ ਕਾਚ ॥
ਨਉ ਬਹੀਆਂ ਦਸ ਗੋਨਿ ਆਹਿ ॥
ਕਸਨਿ ਬਹਤਰਿ ਲਾਗੀ ਤਾਹਿ ॥੧॥
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥
ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
ਸਾਤ ਸੂਤ ਮਿਲਿ ਬਨਜੁ ਕੀਨ ॥
ਕਰਮ ਭਾਵਨੀ ਸੰਗ ਲੀਨ ॥
ਤੀਨਿ ਜਗਾਤੀ ਕਰਤ ਰਾਰਿ ॥
ਚਲੋ ਬਨਜਾਰਾ ਹਾਥ ਝਾਰਿ ॥੨॥
ਪੂੰਜੀ ਹਿਰਾਨੀ ਬਨਜੁ ਟੂਟ ॥
ਦਹ ਦਿਸ ਟਾਂਡੋ ਗਇਓ ਫੂਟਿ ॥
ਕਹਿ ਕਬੀਰ ਮਨ ਸਰਸੀ ਕਾਜ ॥
ਸਹਜ ਸਮਾਨੋ ਤ ਭਰਮ ਭਾਜ ॥੩॥੬॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਹਿੰਡੋਲੁ ਘਰੁ ੨ ॥
ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥
ਕਹੁ ਪੰਡਿਤ ਸੂਚਾ ਕਵਨੁ ਠਾਉ ॥
ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥
ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥
ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥
ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥
ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥
ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥
ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
ੴ ਸਤਿਗੁਰ ਪ੍ਰਸਾਦਿ ॥
ਰਾਮਾਨੰਦ ਜੀ ਘਰੁ ੧ ॥
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥
ਘਸਿ ਚੰਦਨ ਚੋਆ ਬਹੁ ਸੁਗੰਧ ॥
ਪੂਜਨ ਚਾਲੀ ਬ੍ਰਹਮ ਠਾਇ ॥
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਬੇਦ ਪੁਰਾਨ ਸਭ ਦੇਖੇ ਜੋਇ ॥
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
ਬਸੰਤੁ ਬਾਣੀ ਨਾਮਦੇਉ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਸਾਹਿਬੁ ਸੰਕਟਵੈ ਸੇਵਕੁ ਭਜੈ ॥
ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥
ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥
ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗੁੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
ਧੋਬੀ ਧੋਵੈ ਬਿਰਹ ਬਿਰਾਤਾ ॥
ਹਰਿ ਚਰਨ ਮੇਰਾ ਮਨੁ ਰਾਤਾ ॥੨॥
ਭਣਤਿ ਨਾਮਦੇਉ ਰਮਿ ਰਹਿਆ ॥
ਅਪਨੇ ਭਗਤ ਪਰ ਕਰਿ ਦਇਆ ॥੩॥੩॥
ਬਸੰਤੁ ਬਾਣੀ ਰਵਿਦਾਸ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਤੁਝਹਿ ਸੁਝੰਤਾ ਕਛੂ ਨਾਹਿ ॥
ਪਹਿਰਾਵਾ ਦੇਖੇ ਊਭਿ ਜਾਹਿ ॥
ਗਰਬਵਤੀ ਕਾ ਨਾਹੀ ਠਾਉ ॥
ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੂ ਕਾਂਇ ਗਰਬਹਿ ਬਾਵਲੀ ॥
ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਜੈਸੇ ਕੁਰੰਕ ਨਹੀ ਪਾਇਓ ਭੇਦੁ ॥
ਤਨਿ ਸੁਗੰਧ ਢੂਢੈ ਪ੍ਰਦੇਸੁ ॥
ਅਪ ਤਨ ਕਾ ਜੋ ਕਰੇ ਬੀਚਾਰੁ ॥
ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
ਠਾਕੁਰੁ ਲੇਖਾ ਮਗਨਹਾਰੁ ॥
ਫੇੜੇ ਕਾ ਦੁਖੁ ਸਹੈ ਜੀਉ ॥
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
ਸਾਧੂ ਕੀ ਜਉ ਲੇਹਿ ਓਟ ॥
ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
ਕਹਿ ਰਵਿਦਾਸ ਜੁੋ ਜਪੈ ਨਾਮੁ ॥
ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਬਸੰਤੁ ਕਬੀਰ ਜੀਉ ॥
ੴ ਸਤਿਗੁਰ ਪ੍ਰਸਾਦਿ ॥
ਸੁਰਹ ਕੀ ਜੈਸੀ ਤੇਰੀ ਚਾਲ ॥
ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
ਚਾਕੀ ਚਾਟਹਿ ਚੂਨੁ ਖਾਹਿ ॥
ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
ਛੀਕੇ ਪਰ ਤੇਰੀ ਬਹੁਤੁ ਡੀਠਿ ॥
ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
ਕਹਿ ਕਬੀਰ ਭੋਗ ਭਲੇ ਕੀਨ ॥
ਮਤਿ ਕੋਊ ਮਾਰੈ ਈਂਟ ਢੇਮ ॥੪॥੧॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ॥
ਅਪੁਨੇ ਠਾਕੁਰ ਕੀ ਹਉ ਚੇਰੀ ॥
ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੁੋਕਾਨੀ ॥੩॥
ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
ਸਾਰਗ ਮਹਲਾ ੧ ॥
ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥
ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥
ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥
ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥
ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥
ਸਾਰਗ ਮਹਲਾ ੧ ॥
ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥
ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥
ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥
ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥
ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
ੴ ਸਤਿਗੁਰ ਪ੍ਰਸਾਦਿ ॥
ਸਾਰੰਗ ਮਹਲਾ ੪ ਘਰੁ ੧ ॥
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥
ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥
ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥
ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥
ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥
ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥
ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥
ਸਾਰੰਗ ਮਹਲਾ ੪ ॥
ਗੋਬਿੰਦ ਚਰਨਨ ਕਉ ਬਲਿਹਾਰੀ ॥
ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥
ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥
ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥
ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥
ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥
ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥
ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥
ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥
ਸਾਰਗ ਮਹਲਾ ੪ ॥
ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥
ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥
ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥
ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥
ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥
ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿੑਆ ਓਇ ਪਾਵਹਿ ਮੋਖ ਦੁਆਰੇ ॥੨॥
ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥
ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥
ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥
ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥
ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥
ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥
ਸਾਰਗ ਮਹਲਾ ੪ ॥
ਗੋਬਿਦ ਕੀ ਐਸੀ ਕਾਰ ਕਮਾਇ ॥
ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥
ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥
ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥
ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥
ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥
ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥
ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥
ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥
ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥
ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥
ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥
ਸਾਰਗ ਮਹਲਾ ੪ ॥
ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥
ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥
ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥
ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥
ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥
ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥
ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥
ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥