Sehaj Paath - Ang 1170 to Ang 1179
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੧੭੦ - ਅੰਗ ੧੧੭੯
ਬਸੰਤੁ ਮਹਲਾ ੧ ॥
ਆਪੇ ਕੁਦਰਤਿ ਕਰੇ ਸਾਜਿ ॥
ਸਚੁ ਆਪਿ ਨਿਬੇੜੇ ਰਾਜੁ ਰਾਜਿ ॥
ਗੁਰਮਤਿ ਊਤਮ ਸੰਗਿ ਸਾਥਿ ॥
ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
ਮਤ ਬਿਸਰਸਿ ਰੇ ਮਨ ਰਾਮ ਬੋਲਿ ॥
ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
ਗੁਰ ਸੇਵ ਤਰੇ ਤਜਿ ਮੇਰ ਤੋਰ ॥
ਨਰ ਨਿੰਦਕ ਲੋਭੀ ਮਨਿ ਕਠੋਰ ॥
ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
ਗੁਰੁ ਤੁਠਾ ਬਖਸੇ ਭਗਤਿ ਭਾਉ ॥
ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
ਗੁਰਸਿਖ ਪਿਆਰੇ ਦਿਨਸੁ ਰਾਤਿ ॥
ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
ਬਸੰਤੁ ਮਹਲਾ ੩ ਇਕ ਤੁਕਾ ॥
ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥
ਜੀਵਤੁ ਮਰੈ ਸਭਿ ਕੁਲ ਉਧਰੈ ॥੧॥
ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥
ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥
ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥
ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥
ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥
ਤਉ ਸਰਣਾਗਤਿ ਰਹਉ ਪਇਆ ॥੩॥
ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥
ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥
ੴ ਸਤਿਗੁਰ ਪ੍ਰਸਾਦਿ ॥
ਮਹਲਾ ੧ ਬਸੰਤੁ ਹਿੰਡੋਲ ਘਰੁ ੨ ॥
ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥
ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥
ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥
ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥
ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥
ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥
ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥
ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥
ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥
ਬਸੰਤੁ ਮਹਲਾ ੧ ਹਿੰਡੋਲ ॥
ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
ਬਸੰਤੁ ਹਿੰਡੋਲ ਮਹਲਾ ੧ ॥
ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥
ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥
ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥
ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥
ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥
ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥
ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥
ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥
ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥
ਬਸੰਤੁ ਹਿੰਡੋਲ ਮਹਲਾ ੧ ॥
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਮਤ ਭੂਲਹਿ ਰੇ ਮਨ ਚੇਤਿ ਹਰੀ ॥
ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥
ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥
ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥
ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥
ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥
ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥
ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਮਹਲਾ ੩ ਘਰੁ ੧ ਦੁਤੁਕੇ ॥
ਮਾਹਾ ਰੁਤੀ ਮਹਿ ਸਦ ਬਸੰਤੁ ॥
ਜਿਤੁ ਹਰਿਆ ਸਭੁ ਜੀਅ ਜੰਤੁ ॥
ਕਿਆ ਹਉ ਆਖਾ ਕਿਰਮ ਜੰਤੁ ॥
ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥
ਤੈ ਸਾਹਿਬ ਕੀ ਕਰਹਿ ਸੇਵ ॥
ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
ਕਰਮੁ ਹੋਵੈ ਤਾਂ ਸੇਵਾ ਕਰੈ ॥
ਗੁਰ ਪਰਸਾਦੀ ਜੀਵਤ ਮਰੈ ॥
ਅਨਦਿਨੁ ਸਾਚੁ ਨਾਮੁ ਉਚਰੈ ॥
ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥
ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥
ਸੰਸਾਰ ਬਿਰਖ ਕਉ ਦੁਇ ਫਲ ਲਾਏ ॥
ਆਪੇ ਕਰਤਾ ਕਰੇ ਕਰਾਏ ॥
ਜੋ ਤਿਸੁ ਭਾਵੈ ਤਿਸੈ ਖਵਾਏ ॥੩॥
ਨਾਨਕ ਜਿਸ ਨੋ ਨਦਰਿ ਕਰੇਇ ॥
ਅੰਮ੍ਰਿਤ ਨਾਮੁ ਆਪੇ ਦੇਇ ॥
ਬਿਖਿਆ ਕੀ ਬਾਸਨਾ ਮਨਹਿ ਕਰੇਇ ॥
ਅਪਣਾ ਭਾਣਾ ਆਪਿ ਕਰੇਇ ॥੪॥੧॥
ਬਸੰਤੁ ਮਹਲਾ ੩ ॥
ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥
ਦਇਆ ਕਰਹੁ ਪ੍ਰਭ ਦੀਨ ਦਇਆਲਾ ॥
ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥
ਜਿਉ ਭਾਵੈ ਤਿਉ ਰਾਖੈ ਸੋਇ ॥੧॥
ਗੁਰ ਗੋਪਾਲ ਮੇਰੈ ਮਨਿ ਭਾਏ ॥
ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥
ਇਹੁ ਮਨੁ ਲੋਭੀ ਲੋਭਿ ਲੁਭਾਨਾ ॥
ਰਾਮ ਬਿਸਾਰਿ ਬਹੁਰਿ ਪਛੁਤਾਨਾ ॥
ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥
ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥
ਪਉਣ ਪਾਣੀ ਕੀ ਇਹ ਦੇਹ ਸਰੀਰਾ ॥
ਹਉਮੈ ਰੋਗੁ ਕਠਿਨ ਤਨਿ ਪੀਰਾ ॥
ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥
ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥
ਚਾਰਿ ਨਦੀਆ ਅਗਨੀ ਤਨਿ ਚਾਰੇ ॥
ਤ੍ਰਿਸਨਾ ਜਲਤ ਜਲੇ ਅਹੰਕਾਰੇ ॥
ਗੁਰਿ ਰਾਖੇ ਵਡਭਾਗੀ ਤਾਰੇ ॥
ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥
ਬਸੰਤੁ ਮਹਲਾ ੩ ॥
ਹਰਿ ਸੇਵੇ ਸੋ ਹਰਿ ਕਾ ਲੋਗੁ ॥
ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥
ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥
ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥
ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥
ਸਾਚੁ ਸਮੑਾਲਹਿ ਸਾਚਿ ਸਮਾਹਿ ॥੧॥ ਰਹਾਉ ॥
ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥
ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥
ਹਰਿ ਆਪੇ ਜਨ ਲੀਏ ਲਾਇ ॥
ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥
ਨਦਰਿ ਕਰੇ ਚੂਕੈ ਅਭਿਮਾਨੁ ॥
ਸਾਚੀ ਦਰਗਹ ਪਾਵੈ ਮਾਨੁ ॥
ਹਰਿ ਜੀਉ ਵੇਖੈ ਸਦ ਹਜੂਰਿ ॥
ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥
ਜੀਅ ਜੰਤ ਕੀ ਕਰੇ ਪ੍ਰਤਿਪਾਲ ॥
ਗੁਰ ਪਰਸਾਦੀ ਸਦ ਸਮੑਾਲ ॥
ਦਰਿ ਸਾਚੈ ਪਤਿ ਸਿਉ ਘਰਿ ਜਾਇ ॥
ਨਾਨਕ ਨਾਮਿ ਵਡਾਈ ਪਾਇ ॥੪॥੩॥
ਬਸੰਤੁ ਮਹਲਾ ੩ ॥
ਅੰਤਰਿ ਪੂਜਾ ਮਨ ਤੇ ਹੋਇ ॥
ਏਕੋ ਵੇਖੈ ਅਉਰੁ ਨ ਕੋਇ ॥
ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥
ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥
ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥
ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥
ਗੁਰ ਪੂਛਹੁ ਤੁਮੑ ਕਰਹੁ ਬੀਚਾਰੁ ॥
ਤਾਂ ਪ੍ਰਭ ਸਾਚੇ ਲਗੈ ਪਿਆਰੁ ॥
ਆਪੁ ਛੋਡਿ ਹੋਹਿ ਦਾਸਤ ਭਾਇ ॥
ਤਉ ਜਗਜੀਵਨੁ ਵਸੈ ਮਨਿ ਆਇ ॥੨॥
ਭਗਤਿ ਕਰੇ ਸਦ ਵੇਖੈ ਹਜੂਰਿ ॥
ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥
ਇਸੁ ਭਗਤੀ ਕਾ ਕੋਈ ਜਾਣੈ ਭੇਉ ॥
ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥
ਆਪੇ ਸਤਿਗੁਰੁ ਮੇਲਿ ਮਿਲਾਏ ॥
ਜਗਜੀਵਨ ਸਿਉ ਆਪਿ ਚਿਤੁ ਲਾਏ ॥
ਮਨੁ ਤਨੁ ਹਰਿਆ ਸਹਜਿ ਸੁਭਾਏ ॥
ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥
ਬਸੰਤੁ ਮਹਲਾ ੩ ॥
ਭਗਤਿ ਵਛਲੁ ਹਰਿ ਵਸੈ ਮਨਿ ਆਇ ॥
ਗੁਰ ਕਿਰਪਾ ਤੇ ਸਹਜ ਸੁਭਾਇ ॥
ਭਗਤਿ ਕਰੇ ਵਿਚਹੁ ਆਪੁ ਖੋਇ ॥
ਤਦ ਹੀ ਸਾਚਿ ਮਿਲਾਵਾ ਹੋਇ ॥੧॥
ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥
ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥
ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥
ਗੁਰਸਬਦੀ ਵਿਚਹੁ ਹਉਮੈ ਖੋਇ ॥
ਹਰਿ ਜੀਉ ਆਪਿ ਵਸੈ ਮਨਿ ਆਇ ॥
ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥
ਸਾਚਿ ਰਤੇ ਤਿਨ ਸਦ ਬਸੰਤ ॥
ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥
ਬਿਨੁ ਨਾਵੈ ਸੂਕਾ ਸੰਸਾਰੁ ॥
ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥
ਸੋਈ ਕਰੇ ਜਿ ਹਰਿ ਜੀਉ ਭਾਵੈ ॥
ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥
ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥
ਨਾਨਕ ਨਾਮੁ ਵਸੈ ਮਨਿ ਆਇ ॥੪॥੫॥
ਬਸੰਤੁ ਮਹਲਾ ੩ ॥
ਮਾਇਆ ਮੋਹੁ ਸਬਦਿ ਜਲਾਏ ॥
ਮਨੁ ਤਨੁ ਹਰਿਆ ਸਤਿਗੁਰ ਭਾਏ ॥
ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥
ਸਾਚੀ ਬਾਣੀ ਨਾਮ ਪਿਆਰਿ ॥੧॥
ਏ ਮਨ ਹਰਿਆ ਸਹਜ ਸੁਭਾਇ ॥
ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥
ਆਪੇ ਨੇੜੈ ਆਪੇ ਦੂਰਿ ॥
ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥
ਛਾਵ ਘਣੀ ਫੂਲੀ ਬਨਰਾਇ ॥
ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥
ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥
ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥
ਪਰਪੰਚ ਵੇਖਿ ਰਹਿਆ ਵਿਸਮਾਦੁ ॥
ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
ਆਪੇ ਕਰਤਾ ਸਭਿ ਰਸ ਭੋਗ ॥
ਜੋ ਕਿਛੁ ਕਰੇ ਸੋਈ ਪਰੁ ਹੋਗ ॥
ਵਡਾ ਦਾਤਾ ਤਿਲੁ ਨ ਤਮਾਇ ॥
ਨਾਨਕ ਮਿਲੀਐ ਸਬਦੁ ਕਮਾਇ ॥੪॥੬॥
ਬਸੰਤੁ ਮਹਲਾ ੩ ॥
ਪੂਰੈ ਭਾਗਿ ਸਚੁ ਕਾਰ ਕਮਾਵੈ ॥
ਏਕੋ ਚੇਤੈ ਫਿਰਿ ਜੋਨਿ ਨ ਆਵੈ ॥
ਸਫਲ ਜਨਮੁ ਇਸੁ ਜਗ ਮਹਿ ਆਇਆ ॥
ਸਾਚਿ ਨਾਮਿ ਸਹਜਿ ਸਮਾਇਆ ॥੧॥
ਗੁਰਮੁਖਿ ਕਾਰ ਕਰਹੁ ਲਿਵ ਲਾਇ ॥
ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥
ਤਿਸੁ ਜਨ ਕੀ ਹੈ ਸਾਚੀ ਬਾਣੀ ॥
ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥
ਚਹੁ ਜੁਗ ਪਸਰੀ ਸਾਚੀ ਸੋਇ ॥
ਨਾਮਿ ਰਤਾ ਜਨੁ ਪਰਗਟੁ ਹੋਇ ॥੨॥
ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥
ਸੇ ਜਨ ਸਾਚੇ ਸਾਚੈ ਭਾਇ ॥
ਸਾਚੁ ਧਿਆਇਨਿ ਦੇਖਿ ਹਜੂਰਿ ॥
ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥
ਏਕੋ ਕਰਤਾ ਅਵਰੁ ਨ ਕੋਇ ॥
ਗੁਰਸਬਦੀ ਮੇਲਾਵਾ ਹੋਇ ॥
ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥
ਨਾਨਕ ਸਹਜੇ ਨਾਮਿ ਸਮਾਇਆ ॥੪॥੭॥
ਬਸੰਤੁ ਮਹਲਾ ੩ ॥
ਭਗਤਿ ਕਰਹਿ ਜਨ ਦੇਖਿ ਹਜੂਰਿ ॥
ਸੰਤ ਜਨਾ ਕੀ ਪਗ ਪੰਕਜ ਧੂਰਿ ॥
ਹਰਿ ਸੇਤੀ ਸਦ ਰਹਹਿ ਲਿਵ ਲਾਇ ॥
ਪੂਰੈ ਸਤਿਗੁਰਿ ਦੀਆ ਬੁਝਾਇ ॥੧॥
ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥
ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥
ਏਕੋ ਸੇਵਹੁ ਅਵਰੁ ਨ ਕੋਇ ॥
ਜਿਤੁ ਸੇਵਿਐ ਸਦਾ ਸੁਖੁ ਹੋਇ ॥
ਨਾ ਓਹੁ ਮਰੈ ਨ ਆਵੈ ਜਾਇ ॥
ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥
ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥
ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥
ਗੁਰਮੁਖਿ ਨਾਮੁ ਪਰਾਪਤਿ ਹੋਇ ॥
ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥
ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥
ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥
ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥
ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
ਬਸੰਤੁ ਮਹਲਾ ੩ ॥
ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥
ਸਾਚੀ ਬਾਣੀ ਨਾਮ ਪਿਆਰੁ ॥
ਮਨਮੁਖ ਭੂਲੇ ਕਾਹੇ ਆਏ ॥
ਨਾਮਹੁ ਭੂਲੇ ਜਨਮੁ ਗਵਾਏ ॥੧॥
ਜੀਵਤ ਮਰੈ ਮਰਿ ਮਰਣੁ ਸਵਾਰੈ ॥
ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥
ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥
ਮਨੁ ਨਿਰਮਲੁ ਸਦ ਗੁਣੀ ਗਹੀਰਾ ॥
ਜੰਮੈ ਮਰੈ ਨ ਆਵੈ ਜਾਇ ॥
ਗੁਰ ਪਰਸਾਦੀ ਸਾਚਿ ਸਮਾਇ ॥੨॥
ਸਾਚਾ ਸੇਵਹੁ ਸਾਚੁ ਪਛਾਣੈ ॥
ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
ਦਰਿ ਸਾਚੈ ਸਚੁ ਸੋਭਾ ਹੋਇ ॥
ਨਿਜ ਘਰਿ ਵਾਸਾ ਪਾਵੈ ਸੋਇ ॥੩॥
ਆਪਿ ਅਭੁਲੁ ਸਚਾ ਸਚੁ ਸੋਇ ॥
ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥
ਸਾਚਾ ਸੇਵਹੁ ਸਾਚੀ ਬਾਣੀ ॥
ਨਾਨਕ ਨਾਮੇ ਸਾਚਿ ਸਮਾਣੀ ॥੪॥੯॥
ਬਸੰਤੁ ਮਹਲਾ ੩ ॥
ਬਿਨੁ ਕਰਮਾ ਸਭ ਭਰਮਿ ਭੁਲਾਈ ॥
ਮਾਇਆ ਮੋਹਿ ਬਹੁਤੁ ਦੁਖੁ ਪਾਈ ॥
ਮਨਮੁਖ ਅੰਧੇ ਠਉਰ ਨ ਪਾਈ ॥
ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥
ਹੁਕਮੁ ਮੰਨੇ ਸੋ ਜਨੁ ਪਰਵਾਣੁ ॥
ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥
ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥
ਹਰਿ ਕਾ ਨਾਮੁ ਸਦਾ ਮਨਿ ਭਾਇਆ ॥
ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥
ਜੋਤੀ ਜੋਤਿ ਮਿਲਾਏ ਸੋਇ ॥੨॥
ਏਕੁ ਨਾਮੁ ਤਾਰੇ ਸੰਸਾਰੁ ॥
ਗੁਰ ਪਰਸਾਦੀ ਨਾਮ ਪਿਆਰੁ ॥
ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥
ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਸਤਿਗੁਰ ਸੇਵਾ ਨਾਮੁ ਦ੍ਰਿੜੑਾਏ ॥
ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥
ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥
ਬਸੰਤੁ ਮਹਲਾ ੩ ॥
ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
ਆਪੇ ਆਪਿ ਵਸੈ ਮਨਿ ਆਏ ॥
ਨਿਹਚਲ ਮਤਿ ਸਦਾ ਮਨ ਧੀਰ ॥
ਹਰਿ ਗੁਣ ਗਾਵੈ ਗੁਣੀ ਗਹੀਰ ॥੧॥
ਨਾਮਹੁ ਭੂਲੇ ਮਰਹਿ ਬਿਖੁ ਖਾਇ ॥
ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥
ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥
ਬਹੁ ਅਭਿਮਾਨਿ ਅਪਣੀ ਪਤਿ ਖੋਇ ॥
ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥
ਬਾਹਰਿ ਜਾਦਾ ਘਰ ਮਹਿ ਆਣਿਆ ॥੨॥
ਘਰ ਮਹਿ ਵਸਤੁ ਅਗਮ ਅਪਾਰਾ ॥
ਗੁਰਮਤਿ ਖੋਜਹਿ ਸਬਦਿ ਬੀਚਾਰਾ ॥
ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥
ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥
ਆਪਿ ਕਰੇ ਕਿਛੁ ਕਰਣੁ ਨ ਜਾਇ ॥
ਆਪੇ ਭਾਵੈ ਲਏ ਮਿਲਾਇ ॥
ਤਿਸ ਤੇ ਨੇੜੈ ਨਾਹੀ ਕੋ ਦੂਰਿ ॥
ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥
ਬਸੰਤੁ ਮਹਲਾ ੩ ॥
ਗੁਰਸਬਦੀ ਹਰਿ ਚੇਤਿ ਸੁਭਾਇ ॥
ਰਾਮ ਨਾਮ ਰਸਿ ਰਹੈ ਅਘਾਇ ॥
ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥
ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥
ਹਰਿ ਕੀ ਦਾਤਿ ਹਰਿ ਜੀਉ ਜਾਣੈ ॥
ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥
ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥
ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥
ਗੁਰਮਤਿ ਨਾਮੁ ਪਰਾਪਤਿ ਹੋਇ ॥
ਵਡਭਾਗੀ ਹਰਿ ਪਾਵੈ ਸੋਇ ॥੨॥
ਕਲਿ ਮਹਿ ਰਾਮ ਨਾਮਿ ਵਡਿਆਈ ॥
ਗੁਰ ਪੂਰੇ ਤੇ ਪਾਇਆ ਜਾਈ ॥
ਨਾਮਿ ਰਤੇ ਸਦਾ ਸੁਖੁ ਪਾਈ ॥
ਬਿਨੁ ਨਾਮੈ ਹਉਮੈ ਜਲਿ ਜਾਈ ॥੩॥
ਵਡਭਾਗੀ ਹਰਿ ਨਾਮੁ ਬੀਚਾਰਾ ॥
ਛੂਟੈ ਰਾਮ ਨਾਮਿ ਦੁਖੁ ਸਾਰਾ ॥
ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥
ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥
ਬਸੰਤੁ ਮਹਲਾ ੩ ਇਕ ਤੁਕੇ ॥
ਤੇਰਾ ਕੀਆ ਕਿਰਮ ਜੰਤੁ ॥
ਦੇਹਿ ਤ ਜਾਪੀ ਆਦਿ ਮੰਤੁ ॥੧॥
ਗੁਣ ਆਖਿ ਵੀਚਾਰੀ ਮੇਰੀ ਮਾਇ ॥
ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥
ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥
ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥
ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥
ਸਹਜ ਭਾਇ ਪਾਇਆ ਹਰਿ ਨਾਮੁ ॥੩॥
ਊਤਮੁ ਊਚਾ ਸਬਦ ਕਾਮੁ ॥
ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥
ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥
ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥
ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥
ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥
ਇਤੁ ਮਨਿ ਮਉਲਿਐ ਭਇਆ ਅਨੰਦੁ ॥
ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥
ਏਕੋ ਏਕੁ ਸਭੁ ਆਖਿ ਵਖਾਣੈ ॥
ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥
ਕਹਤ ਨਾਨਕੁ ਹਉਮੈ ਕਹੈ ਨ ਕੋਇ ॥
ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥
ਬਸੰਤੁ ਮਹਲਾ ੩ ॥
ਸਭਿ ਜੁਗ ਤੇਰੇ ਕੀਤੇ ਹੋਏ ॥
ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥
ਹਰਿ ਜੀਉ ਆਪੇ ਲੈਹੁ ਮਿਲਾਇ ॥
ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥
ਮਨਿ ਬਸੰਤੁ ਹਰੇ ਸਭਿ ਲੋਇ ॥
ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥
ਸਦਾ ਬਸੰਤੁ ਗੁਰਸਬਦੁ ਵੀਚਾਰੇ ॥
ਰਾਮ ਨਾਮੁ ਰਾਖੈ ਉਰ ਧਾਰੇ ॥੩॥
ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥
ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥
ਬਸੰਤੁ ਮਹਲਾ ੩ ॥
ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥
ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥
ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥
ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥
ਮਾਇਆ ਮੂਠਾ ਸਦਾ ਬਿਲਲਾਇ ॥੨॥
ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥
ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥
ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥
ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥
ਬਸੰਤੁ ਮਹਲਾ ੩ ॥
ਬਸੰਤੁ ਚੜਿਆ ਫੂਲੀ ਬਨਰਾਇ ॥
ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥
ਇਨ ਬਿਧਿ ਇਹੁ ਮਨੁ ਹਰਿਆ ਹੋਇ ॥
ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
ਸਤਿਗੁਰ ਬਾਣੀ ਸਬਦੁ ਸੁਣਾਏ ॥
ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
ਫਲ ਫੂਲ ਲਾਗੇ ਜਾਂ ਆਪੇ ਲਾਏ ॥
ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
ਆਪਿ ਬਸੰਤੁ ਜਗਤੁ ਸਭੁ ਵਾੜੀ ॥
ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਹਿੰਡੋਲ ਮਹਲਾ ੩ ਘਰੁ ੨ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰਸਬਦ ਵਿਟਹੁ ਬਲਿ ਜਾਈ ॥
ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥
ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥
ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥
ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥
ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥
ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥
ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥
ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥
ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਸੰਤੁ ਮਹਲਾ ੪ ਘਰੁ ੧ ਇਕਤੁਕੇ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥
ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥
ਏਕੋ ਹਰਿ ਰਵਿਆ ਸ੍ਰਬ ਥਾਇ ॥
ਗੁਰਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥
ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥
ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥
ਏਕੋ ਏਕੁ ਰਹਿਆ ਭਰਪੂਰਿ ॥
ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥
ਏਕੋ ਏਕੁ ਵਰਤੈ ਹਰਿ ਲੋਇ ॥
ਨਾਨਕ ਹਰਿ ਏਕੁੋ ਕਰੇ ਸੁ ਹੋਇ ॥੪॥੧॥
ਬਸੰਤੁ ਮਹਲਾ ੪ ॥
ਰੈਣਿ ਦਿਨਸੁ ਦੁਇ ਸਦੇ ਪਏ ॥
ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥
ਹਰਿ ਹਰਿ ਚੇਤਿ ਸਦਾ ਮਨ ਮੇਰੇ ॥
ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥
ਮਨਮੁਖ ਫਿਰਿ ਫਿਰਿ ਹਉਮੈ ਮੁਏ ॥
ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥
ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥
ਜਨਮ ਮਰਣ ਦੋਊ ਦੁਖ ਭਾਗੇ ॥੩॥
ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥
ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ਹਿੰਡੋਲ ਮਹਲਾ ੪ ਘਰੁ ੨ ॥
ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥
ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥
ਮਾਧੋ ਸਾਧੂ ਜਨ ਦੇਹੁ ਮਿਲਾਇ ॥
ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥
ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥
ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥
ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥
ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥
ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥
ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
ਬਸੰਤੁ ਮਹਲਾ ੪ ਹਿੰਡੋਲ ॥
ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥
ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥
ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥
ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥
ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥
ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥
ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥
ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥
ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥
ਬਸੰਤੁ ਹਿੰਡੋਲ ਮਹਲਾ ੪ ॥
ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥
ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥
ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥
ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥
ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
ਬਸੰਤੁ ਹਿੰਡੋਲ ਮਹਲਾ ੪ ॥
ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥
ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥
ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥
ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥
ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥
ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥
ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥
ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
ਬਸੰਤੁ ਹਿੰਡੋਲ ਮਹਲਾ ੪ ॥
ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥
ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥
ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥
ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥
ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥
ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥
ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥
ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥
ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥
ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥