Sehaj Paath - Ang 1130 to Ang 1140

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੧੩੦ - ਅੰਗ ੧੧੪੦

ੴ ਸਤਿਗੁਰ ਪ੍ਰਸਾਦਿ ॥
ਭੈਰਉ ਮਹਲਾ ੩ ਘਰੁ ੨ ॥
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥
ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥
ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥
ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥
ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥
ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥
ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥
ਭੈਰਉ ਮਹਲਾ ੩ ॥
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰਸਬਦੀ ਵੀਚਾਰਾ ॥੧॥
ਹਰਿ ਜੀਉ ਸਤਸੰਗਤਿ ਮੇਲਾਇ ॥
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
ਭੈਰਉ ਮਹਲਾ ੩ ॥
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥
ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥
ਭੈਰਉ ਮਹਲਾ ੩ ॥
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥
ਭਗਤੁ ਭਗਤੁ ਕਹੈ ਸਭੁ ਕੋਈ ॥
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥
ਭੈਰਉ ਮਹਲਾ ੩ ॥
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥
ਸਦਾ ਅਨੰਦੁ ਰਾਮ ਰਸਿ ਰਾਤੇ ॥
ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥
ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥
ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥
ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥
ਭੈਰਉ ਮਹਲਾ ੩ ॥
ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥
ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥
ਕਲਿ ਮਹਿ ਰਾਮ ਨਾਮਿ ਵਡਿਆਈ ॥
ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥
ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥
ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥
ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥
ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥
ਭੈਰਉ ਮਹਲਾ ੩ ॥
ਮਨਸਾ ਮਨਹਿ ਸਮਾਇ ਲੈ ਗੁਰਸਬਦੀ ਵੀਚਾਰ ॥
ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥
ਮਨ ਮੇਰੇ ਰਾਮ ਨਾਮੁ ਆਧਾਰੁ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥
ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥
ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥
ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥
ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥
ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥
ਭੈਰਉ ਮਹਲਾ ੩ ॥
ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥
ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥
ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥
ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰਸਬਦੇ ਭਵਜਲੁ ਤਰਣਾ ॥੧॥ ਰਹਾਉ ॥
ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥
ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥
ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥
ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥
ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥
ਨਾਨਕ ਗੁਰਮੁਖਿ ਸਬਦੁ ਸਮੑਾਲੇ ਰਾਮ ਨਾਮਿ ਵਡਿਆਈ ॥੪॥੮॥੧੮॥
ਭੈਰਉ ਮਹਲਾ ੩ ॥
ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥
ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥
ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥
ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥
ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥
ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥
ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥
ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥
ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥
ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥
ਭੈਰਉ ਮਹਲਾ ੩ ॥
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
ਦੂਜੈ ਭਾਇ ਫਾਥੇ ਜਮ ਜਾਲਾ ॥
ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥
ਹਰਿ ਸੁਖਦਾਤਾ ਮੇਰੈ ਨਾਲਾ ॥੧॥
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥
ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥
ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥
ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥
ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
ਸੰਡਾ ਮਰਕਾ ਸਭਿ ਜਾਇ ਪੁਕਾਰੇ ॥
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥
ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥
ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥
ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥
ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥
ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥
ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥
ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥
ਭੈਰਉ ਮਹਲਾ ੩ ॥
ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥
ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥
ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥
ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥
ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥
ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥
ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥
ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥
ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥
ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥
ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥
ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥
ਗੁਰਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥
ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥
ਸੰਗਤਿ ਸਾਧ ਮੇਲਿ ਹਰਿ ਗਾਇਣੁ ॥
ਗੁਰਮਤੀ ਲੇ ਰਾਮ ਰਸਾਇਣੁ ॥੨॥
ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥
ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥
ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥
ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥
ਭੈਰਉ ਮਹਲਾ ੪ ॥
ਬੋਲਿ ਹਰਿ ਨਾਮੁ ਸਫਲ ਸਾ ਘਰੀ ॥
ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥
ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥
ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥
ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥
ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥
ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥
ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥
ਹਮ ਮੂਰਖ ਕਉ ਹਰਿ ਕਿਰਪਾ ਕਰੀ ॥
ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥
ਭੈਰਉ ਮਹਲਾ ੪ ॥
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥
ਹਰਿ ਹਰਿ ਨਾਮੁ ਜਪਹੁ ਬਨਵਾਲੀ ॥
ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥
ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥
ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥
ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥
ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥
ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
ਭੈਰਉ ਮਹਲਾ ੪ ॥
ਸਭਿ ਘਟ ਤੇਰੇ ਤੂ ਸਭਨਾ ਮਾਹਿ ॥
ਤੁਝ ਤੇ ਬਾਹਰਿ ਕੋਈ ਨਾਹਿ ॥੧॥
ਹਰਿ ਸੁਖਦਾਤਾ ਮੇਰੇ ਮਨ ਜਾਪੁ ॥
ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥
ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥
ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥
ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥
ਤਿਸ ਕੈ ਨੇੜੈ ਕੋਇ ਨ ਜਾਵੈ ॥੩॥
ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥
ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
ੴ ਸਤਿਗੁਰ ਪ੍ਰਸਾਦਿ ॥
ਭੈਰਉ ਮਹਲਾ ੪ ਘਰੁ ੨ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥
ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮੑਾਰਿ ॥੧॥
ਮਧੁਸੂਦਨੁ ਜਪੀਐ ਉਰ ਧਾਰਿ ॥
ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥
ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥
ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥
ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥
ਭੈਰਉ ਮਹਲਾ ੪ ॥
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥
ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥
ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥
ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥
ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥
ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥
ਭੈਰਉ ਮਹਲਾ ੪ ॥
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥
ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥
ਜਗਜੀਵਨੁ ਹਰਿ ਧਿਆਇ ਤਰਣੇ ॥
ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥
ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥
ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥
ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥
ੴ ਸਤਿਗੁਰ ਪ੍ਰਸਾਦਿ ॥
ਭੈਰਉ ਮਹਲਾ ੫ ਘਰੁ ੧ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥
ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥
ਭਰਮਿ ਭੂਲੇ ਨਰ ਕਰਤ ਕਚਰਾਇਣ ॥
ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
ਕਰਿ ਪੰਜੀਰੁ ਖਵਾਇਓ ਚੋਰ ॥
ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥
ਸਗਲ ਪਰਾਧ ਦੇਹਿ ਲੋਰੋਨੀ ॥
ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥
ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
ਰਾਖਾ ਏਕੁ ਹਮਾਰਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਸੋਇ ਅਚਿੰਤਾ ਜਾਗਿ ਅਚਿੰਤਾ ॥
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
ਭੈਰਉ ਮਹਲਾ ੫ ॥
ਵਰਤ ਨ ਰਹਉ ਨ ਮਹ ਰਮਦਾਨਾ ॥
ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥
ਏਕੁ ਗੁਸਾਈ ਅਲਹੁ ਮੇਰਾ ॥
ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥
ਹਜ ਕਾਬੈ ਜਾਉ ਨ ਤੀਰਥ ਪੂਜਾ ॥
ਏਕੋ ਸੇਵੀ ਅਵਰੁ ਨ ਦੂਜਾ ॥੨॥
ਪੂਜਾ ਕਰਉ ਨ ਨਿਵਾਜ ਗੁਜਾਰਉ ॥
ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥
ਨਾ ਹਮ ਹਿੰਦੂ ਨ ਮੁਸਲਮਾਨ ॥
ਅਲਹ ਰਾਮ ਕੇ ਪਿੰਡੁ ਪਰਾਨ ॥੪॥
ਕਹੁ ਕਬੀਰ ਇਹੁ ਕੀਆ ਵਖਾਨਾ ॥
ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥
ਭੈਰਉ ਮਹਲਾ ੫ ॥
ਦਸ ਮਿਰਗੀ ਸਹਜੇ ਬੰਧਿ ਆਨੀ ॥
ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥
ਸੰਤਸੰਗਿ ਲੇ ਚੜਿਓ ਸਿਕਾਰ ॥
ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥
ਆਖੇਰ ਬਿਰਤਿ ਬਾਹਰਿ ਆਇਓ ਧਾਇ ॥
ਅਹੇਰਾ ਪਾਇਓ ਘਰ ਕੈ ਗਾਂਇ ॥੨॥
ਮ੍ਰਿਗ ਪਕਰੇ ਘਰਿ ਆਣੇ ਹਾਟਿ ॥
ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥
ਏਹੁ ਅਹੇਰਾ ਕੀਨੋ ਦਾਨੁ ॥
ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
ਭੈਰਉ ਮਹਲਾ ੫ ॥
ਜੇ ਸਉ ਲੋਚਿ ਲੋਚਿ ਖਾਵਾਇਆ ॥
ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥
ਸੰਤ ਜਨਾ ਕੀ ਲੇਹੁ ਮਤੇ ॥
ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥
ਪਾਥਰ ਕਉ ਬਹੁ ਨੀਰੁ ਪਵਾਇਆ ॥
ਨਹ ਭੀਗੈ ਅਧਿਕ ਸੂਕਾਇਆ ॥੨॥
ਖਟੁ ਸਾਸਤ੍ਰ ਮੂਰਖੈ ਸੁਨਾਇਆ ॥
ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥
ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥
ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥
ਤਿਤ ਹੀ ਲਾਗਾ ਜਿਤੁ ਕੋ ਲਾਇਆ ॥
ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥
ਭੈਰਉ ਮਹਲਾ ੫ ॥
ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥
ਜਿਨਹਿ ਉਪਾਏ ਤਿਸ ਕਉ ਪੀਰ ॥੧॥
ਗੁਰੁ ਗੋਬਿੰਦੁ ਜੀਅ ਕੈ ਕਾਮ ॥
ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥
ਪ੍ਰਭੁ ਆਰਾਧਨ ਨਿਰਮਲ ਰੀਤਿ ॥
ਸਾਧਸੰਗਿ ਬਿਨਸੀ ਬਿਪਰੀਤਿ ॥੨॥
ਮੀਤ ਹੀਤ ਧਨੁ ਨਹ ਪਾਰਣਾ ॥
ਧੰਨਿ ਧੰਨਿ ਮੇਰੇ ਨਾਰਾਇਣਾ ॥੩॥
ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥
ਭੈਰਉ ਮਹਲਾ ੫ ॥
ਆਗੈ ਦਯੁ ਪਾਛੈ ਨਾਰਾਇਣ ॥
ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥
ਪ੍ਰਭੂ ਹਮਾਰੈ ਸਾਸਤ੍ਰ ਸਉਣ ॥
ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥
ਰਸਨਾ ਨਾਮੁ ਕਰਨ ਸੁਣਿ ਜੀਵੇ ॥
ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥
ਜਨਮ ਜਨਮ ਕੇ ਦੂਖ ਨਿਵਾਰੇ ॥
ਅਨਹਦ ਸਬਦ ਵਜੇ ਦਰਬਾਰੇ ॥੩॥
ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥
ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥
ਭੈਰਉ ਮਹਲਾ ੫ ॥
ਕੋਟਿ ਮਨੋਰਥ ਆਵਹਿ ਹਾਥ ॥
ਜਮ ਮਾਰਗ ਕੈ ਸੰਗੀ ਪਾਂਥ ॥੧॥
ਗੰਗਾ ਜਲੁ ਗੁਰ ਗੋਬਿੰਦ ਨਾਮ ॥
ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥
ਪੂਜਾ ਜਾਪ ਤਾਪ ਇਸਨਾਨ ॥
ਸਿਮਰਤ ਨਾਮ ਭਏ ਨਿਹਕਾਮ ॥੨॥
ਰਾਜ ਮਾਲ ਸਾਦਨ ਦਰਬਾਰ ॥
ਸਿਮਰਤ ਨਾਮ ਪੂਰਨ ਆਚਾਰ ॥੩॥
ਨਾਨਕ ਦਾਸ ਇਹੁ ਕੀਆ ਬੀਚਾਰੁ ॥
ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥
ਭੈਰਉ ਮਹਲਾ ੫ ॥
ਲੇਪੁ ਨ ਲਾਗੋ ਤਿਲ ਕਾ ਮੂਲਿ ॥
ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥
ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥
ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥
ਅਪਣਾ ਖਸਮੁ ਜਨਿ ਆਪਿ ਧਿਆਇਆ ॥
ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥
ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥
ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥
ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥
ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥
ਭੈਰਉ ਮਹਲਾ ੫ ॥
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
ਨਾਮ ਬਿਨਾ ਸਭ ਦੁਨੀਆ ਛਾਰੁ ॥੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
ਨੀਧਰਿਆ ਧਰ ਪਨਹ ਖੁਦਾਇ ॥
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
ਭੈਰਉ ਮਹਲਾ ੫ ॥
ਸਾਚ ਪਦਾਰਥੁ ਗੁਰਮੁਖਿ ਲਹਹੁ ॥
ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥
ਜੀਵਤ ਜੀਵਤ ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥
ਭੈਰਉ ਮਹਲਾ ੫ ॥
ਸਤਿਗੁਰੁ ਸੇਵਿ ਸਰਬ ਫਲ ਪਾਏ ॥
ਜਨਮ ਜਨਮ ਕੀ ਮੈਲੁ ਮਿਟਾਏ ॥੧॥
ਪਤਿਤ ਪਾਵਨ ਪ੍ਰਭ ਤੇਰੋ ਨਾਉ ॥
ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥
ਸਾਧੂ ਸੰਗਿ ਹੋਵੈ ਉਧਾਰੁ ॥
ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥
ਸਰਬ ਕਲਿਆਣ ਚਰਣ ਪ੍ਰਭ ਸੇਵਾ ॥
ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥
ਨਾਨਕ ਪਾਇਆ ਨਾਮ ਨਿਧਾਨੁ ॥
ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥
ਭੈਰਉ ਮਹਲਾ ੫ ॥
ਅਪਣੇ ਦਾਸ ਕਉ ਕੰਠਿ ਲਗਾਵੈ ॥
ਨਿੰਦਕ ਕਉ ਅਗਨਿ ਮਹਿ ਪਾਵੈ ॥੧॥
ਪਾਪੀ ਤੇ ਰਾਖੇ ਨਾਰਾਇਣ ॥
ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥
ਦਾਸ ਰਾਮ ਜੀਉ ਲਾਗੀ ਪ੍ਰੀਤਿ ॥
ਨਿੰਦਕ ਕੀ ਹੋਈ ਬਿਪਰੀਤਿ ॥੨॥
ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥
ਦੋਖੀ ਅਪਣਾ ਕੀਤਾ ਪਾਇਆ ॥੩॥
ਆਇ ਨ ਜਾਈ ਰਹਿਆ ਸਮਾਈ ॥
ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥
ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥
ਰੇ ਮਨ ਮੇਰੇ ਤੂ ਗੋਵਿਦ ਭਾਜੁ ॥
ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥
ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥
ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥
ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥
ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥
ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥
ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥
ਭੈਰਉ ਮਹਲਾ ੫ ॥
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥
ਸੰਤਸੰਗਿ ਪੇਖਿਓ ਮਨ ਮਾਏਂ ॥
ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥
ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥
ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥
ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥
ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥
ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥
ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
ਭੈਰਉ ਮਹਲਾ ੫ ॥
ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥
ਬਿਖੁ ਸੰਚੈ ਨਿਤ ਡਰਤਾ ਫਿਰੈ ॥
ਹੈ ਨਿਕਟੇ ਅਰੁ ਭੇਦੁ ਨ ਪਾਇਆ ॥
ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥
ਨੇੜੈ ਨੇੜੈ ਸਭੁ ਕੋ ਕਹੈ ॥
ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥
ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥
ਦਰਬੁ ਹਿਰੈ ਮਿਥਿਆ ਕਰਿ ਖਾਇ ॥
ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥
ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥
ਨਿਕਟਿ ਨ ਜਾਨੈ ਬੋਲੈ ਕੂੜੁ ॥
ਮਾਇਆ ਮੋਹਿ ਮੂਠਾ ਹੈ ਮੂੜੁ ॥
ਅੰਤਰਿ ਵਸਤੁ ਦਿਸੰਤਰਿ ਜਾਇ ॥
ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥
ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥
ਸਤਿਗੁਰੁ ਸੇਵੇ ਖੁਲੑੇ ਕਪਾਟ ॥
ਅੰਤਰਿ ਬਾਹਰਿ ਨਿਕਟੇ ਸੋਇ ॥
ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥
ਭੈਰਉ ਮਹਲਾ ੫ ॥
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥
ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥
ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥
ਰਾਖਹੁ ਰਾਖਹੁ ਕਿਰਪਾ ਧਾਰਿ ॥
ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥
ਜਿਨਿ ਸੇਵਿਆ ਨਿਰਭਉ ਸੁਖਦਾਤਾ ॥
ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥
ਜੋ ਤੂ ਕਰਹਿ ਸੋਈ ਫੁਨਿ ਹੋਇ ॥
ਮਾਰੈ ਨ ਰਾਖੈ ਦੂਜਾ ਕੋਇ ॥੨॥
ਕਿਆ ਤੂ ਸੋਚਹਿ ਮਾਣਸ ਬਾਣਿ ॥
ਅੰਤਰਜਾਮੀ ਪੁਰਖੁ ਸੁਜਾਣੁ ॥
ਏਕ ਟੇਕ ਏਕੋ ਆਧਾਰੁ ॥
ਸਭ ਕਿਛੁ ਜਾਣੈ ਸਿਰਜਣਹਾਰੁ ॥੩॥
ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥
ਤਿਸੁ ਜਨ ਕੇ ਸਭਿ ਕਾਜ ਸਵਾਰਿ ॥
ਤਿਸ ਕਾ ਰਾਖਾ ਏਕੋ ਸੋਇ ॥
ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :