Sehaj Paath - Ang 1120 to Ang 1130

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੧੨੦ ਅੰਗ ੧੧੩੦

ਕੇਦਾਰਾ ਮਹਲਾ ੫ ॥
ਪ੍ਰਿਅ ਕੀ ਪ੍ਰੀਤਿ ਪਿਆਰੀ ॥
ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥
ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥
ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥
ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥
ਕੇਦਾਰਾ ਮਹਲਾ ੫ ॥
ਹਰਿ ਹਰਿ ਹਰਿ ਗੁਨ ਗਾਵਹੁ ॥
ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥
ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥
ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥
ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥
ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਜਨਮੁ ਅਕਾਰਥ ਜਾਤ ॥
ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥
ਧਨੁ ਜੋਬਨੁ ਸੰਪੈ ਸੁਖ ਭੁੋਗਵੈ ਸੰਗਿ ਨ ਨਿਬਹਤ ਮਾਤ ॥
ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥
ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
ਕੇਦਾਰਾ ਮਹਲਾ ੫ ॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥
ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥
ਸੁਤ ਸੰਪਤਿ ਬਿਖਿਆ ਰਸ ਭੁੋਗਵਤ ਨਹ ਨਿਬਹਤ ਜਮ ਕੈ ਪਾਥ ॥
ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥
ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
ੴ ਸਤਿਗੁਰ ਪ੍ਰਸਾਦਿ ॥
ਕੇਦਾਰਾ ਮਹਲਾ ੫ ਘਰੁ ੫ ॥
ਬਿਸਰਤ ਨਾਹਿ ਮਨ ਤੇ ਹਰੀ ॥
ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥
ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥
ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥
ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥
ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥
ਕੇਦਾਰਾ ਮਹਲਾ ੫ ॥
ਪ੍ਰੀਤਮ ਬਸਤ ਰਿਦ ਮਹਿ ਖੋਰ ॥
ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥
ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥
ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥
ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥
ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥
ਕੇਦਾਰਾ ਮਹਲਾ ੫ ॥
ਰਸਨਾ ਰਾਮ ਰਾਮ ਬਖਾਨੁ ॥
ਗੁਨ ਗੁੋਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥
ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥
ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥
ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥
ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥
ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੋ ਆਧਾਰੁ ॥
ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥
ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥
ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥
ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥
ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥
ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥
ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥
ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥
ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥
ਤਜਿ ਗੁੋਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥
ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥
ਕੇਦਾਰਾ ਮਹਲਾ ੫ ॥
ਸੰਤਹ ਧੂਰਿ ਲੇ ਮੁਖਿ ਮਲੀ ॥
ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥
ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥
ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥
ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥
ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥
ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੀ ਮਨ ਰੁਚੈ ॥
ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥
ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥
ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥
ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥
ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
ੴ ਸਤਿਗੁਰ ਪ੍ਰਸਾਦਿ ॥
ਕੇਦਾਰਾ ਛੰਤ ਮਹਲਾ ੫ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥
ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥
ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥
ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥
ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥
ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥
ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥
ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥
ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥
ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥
ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥
ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥
ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥
ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥
ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥
ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥
ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥
ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥
ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥
ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥
ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥
ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥
ਭਗਤਿ ਵਛਲੁ ਸੁਨਿ ਅੰਚਲੁੋ ਗਹਿਆ ਘਟਿ ਘਟਿ ਪੂਰ ਸਮਾਨਿਆ ॥
ਸੁਖ ਸਾਗਰੁੋ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥
ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥
ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥
ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥
ਤੇਰਾ ਜਨੁ ਏਕੁ ਆਧੁ ਕੋਈ ॥
ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥
ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥
ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥
ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥
ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥
ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥
ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥
ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
ਹਰਿ ਕੇ ਨਾਮ ਕੇ ਬਿਆਪਾਰੀ ॥
ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥
ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥
ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥
ਬੋਲਹੁ ਭਈਆ ਰਾਮ ਕੀ ਦੁਹਾਈ ॥
ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥
ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥
ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥
ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੑੈ ਤਾ ਮਨੁ ਖੀਵਾ ਭਾਈ ॥੩॥
ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥
ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥
ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥
ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥
ਚਲਤ ਕਤ ਟੇਢੇ ਟੇਢੇ ਟੇਢੇ ॥
ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥
ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥
ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥
ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥
ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥
ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥
ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥
ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥
ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥
ਰਾਮੁ ਬਿਸਾਰਿਓ ਹੈ ਅਭਿਮਾਨਿ ॥
ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥
ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥
ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥
ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥
ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥
ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥
ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥
ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥
ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥
ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥
ਰੇ ਚਿਤ ਚੇਤਿ ਚੇਤ ਅਚੇਤ ॥
ਕਾਹੇ ਨ ਬਾਲਮੀਕਹਿ ਦੇਖ ॥
ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥
ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥
ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥
ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥
ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ॥
ਤੁਝ ਤੇ ਬਾਹਰਿ ਕਿਛੂ ਨ ਹੋਇ ॥
ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥
ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥
ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥
ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥
ਨਾਨਕ ਦੇਖੈ ਥਾਪਿ ਉਥਾਪਿ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੧ ਘਰੁ ੨ ॥
ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥
ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥
ਭਵਜਲੁ ਬਿਨੁ ਸਬਦੈ ਕਿਉ ਤਰੀਐ ॥
ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥
ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥
ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥
ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥
ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥
ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥
ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥
ਭੈਰਉ ਮਹਲਾ ੧ ॥
ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥
ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥
ਪ੍ਰਾਣੀ ਹਰਿ ਜਪਿ ਜਨਮੁ ਗਇਓ ॥
ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥
ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥
ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥
ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥
ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥
ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥
ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥
ਭੈਰਉ ਮਹਲਾ ੧ ॥
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
ਅੰਧੁਲੇ ਕਿਆ ਪਾਇਆ ਜਗਿ ਆਇ ॥
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
ਭੈਰਉ ਮਹਲਾ ੧ ॥
ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥
ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥
ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥
ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥
ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥
ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥
ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥
ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥
ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥
ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥
ਭੈਰਉ ਮਹਲਾ ੧ ॥
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥
ਸੋ ਜਨੁ ਐਸਾ ਮੈ ਮਨਿ ਭਾਵੈ ॥
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥
ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥
ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥
ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥
ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
ਭੈਰਉ ਮਹਲਾ ੧ ॥
ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥
ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥
ਮਨ ਰੇ ਰਾਮ ਭਗਤਿ ਚਿਤੁ ਲਾਈਐ ॥
ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥
ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥
ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥
ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥
ਬਿਨੁ ਗੁਰਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥
ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥
ਭੈਰਉ ਮਹਲਾ ੧ ॥
ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥
ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥
ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥
ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥
ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥
ਬਿਨੁ ਗੁਰਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥
ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥
ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥
ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥
ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥
ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥
ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ॥
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥
ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥
ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥
ਚਾਰੇ ਵਰਨ ਆਖੈ ਸਭੁ ਕੋਈ ॥
ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥
ਮਾਟੀ ਏਕ ਸਗਲ ਸੰਸਾਰਾ ॥
ਬਹੁ ਬਿਧਿ ਭਾਂਡੇ ਘੜੈ ਕੁਮੑਾਰਾ ॥੩॥
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥
ਘਟਿ ਵਧਿ ਕੋ ਕਰੈ ਬੀਚਾਰਾ ॥੪॥
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥
ਭੈਰਉ ਮਹਲਾ ੩ ॥
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
ਏ ਸੂਤੇ ਅਪਣੈ ਅਹੰਕਾਰੀ ॥੧॥
ਮਾਇਆ ਮਦਿ ਮਾਤਾ ਰਹਿਆ ਸੋਇ ॥
ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥
ਪੰਚ ਦੂਤ ਓਹੁ ਵਸਗਤਿ ਕਰੈ ॥੨॥
ਸੋ ਜਾਗੈ ਜੋ ਤਤੁ ਬੀਚਾਰੈ ॥
ਆਪਿ ਮਰੈ ਅਵਰਾ ਨਹ ਮਾਰੈ ॥੩॥
ਸੋ ਜਾਗੈ ਜੋ ਏਕੋ ਜਾਣੈ ॥
ਪਰਕਿਰਤਿ ਛੋਡੈ ਤਤੁ ਪਛਾਣੈ ॥੪॥
ਚਹੁ ਵਰਨਾ ਵਿਚਿ ਜਾਗੈ ਕੋਇ ॥
ਜਮੈ ਕਾਲੈ ਤੇ ਛੂਟੈ ਸੋਇ ॥੫॥
ਕਹਤ ਨਾਨਕ ਜਨੁ ਜਾਗੈ ਸੋਇ ॥
ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
ਭੈਰਉ ਮਹਲਾ ੩ ॥
ਜਾ ਕਉ ਰਾਖੈ ਅਪਣੀ ਸਰਣਾਈ ॥
ਸਾਚੇ ਲਾਗੈ ਸਾਚਾ ਫਲੁ ਪਾਈ ॥੧॥
ਰੇ ਜਨ ਕੈ ਸਿਉ ਕਰਹੁ ਪੁਕਾਰਾ ॥
ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥
ਏਹੁ ਆਕਾਰੁ ਤੇਰਾ ਹੈ ਧਾਰਾ ॥
ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥
ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥
ਜਾਂ ਆਪੇ ਵਰਤੈ ਏਕੋ ਸੋਈ ॥੨॥
ਗੁਰ ਪਰਸਾਦੀ ਪਿਰਮ ਕਸਾਈ ॥
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥
ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥
ਭੈਰਉ ਮਹਲਾ ੩ ॥
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥
ਇਸੁ ਮਨ ਕਉ ਕੋਈ ਖੋਜਹੁ ਭਾਈ ॥
ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥
ਮਮਤਾ ਲਾਇ ਭਰਮਿ ਭੁੋਲਾਇਆ ॥੨॥
ਇਸੁ ਮਨ ਤੇ ਸਭ ਪਿੰਡ ਪਰਾਣਾ ॥
ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥
ਕਰਮੁ ਹੋਵੈ ਗੁਰੁ ਕਿਰਪਾ ਕਰੈ ॥
ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥
ਮਨ ਕਾ ਸੁਭਾਉ ਸਦਾ ਬੈਰਾਗੀ ॥
ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥
ਕਹਤ ਨਾਨਕੁ ਜੋ ਜਾਣੈ ਭੇਉ ॥
ਆਦਿ ਪੁਰਖੁ ਨਿਰੰਜਨ ਦੇਉ ॥੬॥੫॥
ਭੈਰਉ ਮਹਲਾ ੩ ॥
ਰਾਮ ਨਾਮੁ ਜਗਤ ਨਿਸਤਾਰਾ ॥
ਭਵਜਲੁ ਪਾਰਿ ਉਤਾਰਣਹਾਰਾ ॥੧॥
ਗੁਰ ਪਰਸਾਦੀ ਹਰਿ ਨਾਮੁ ਸਮੑਾਲਿ ॥
ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥
ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥
ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥
ਆਪੇ ਦਾਤਿ ਕਰੇ ਦਾਤਾਰੁ ॥
ਦੇਵਣਹਾਰੇ ਕਉ ਜੈਕਾਰੁ ॥੩॥
ਨਦਰਿ ਕਰੇ ਸਤਿਗੁਰੂ ਮਿਲਾਏ ॥
ਨਾਨਕ ਹਿਰਦੈ ਨਾਮੁ ਵਸਾਏ ॥੪॥੬॥
ਭੈਰਉ ਮਹਲਾ ੩ ॥
ਨਾਮੇ ਉਧਰੇ ਸਭਿ ਜਿਤਨੇ ਲੋਅ ॥
ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥
ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥
ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥
ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥
ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥
ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥
ਅਉਖੇ ਹੋਵਹਿ ਚੋਟਾ ਖਾਹਿ ॥੩॥
ਆਪੇ ਕਰਤਾ ਦੇਵੈ ਸੋਇ ॥
ਨਾਨਕ ਨਾਮੁ ਪਰਾਪਤਿ ਹੋਇ ॥੪॥੭॥
ਭੈਰਉ ਮਹਲਾ ੩ ॥
ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥
ਰਾਮ ਨਾਮ ਸਬਦਿ ਬੀਚਾਰੇ ॥੧॥
ਹਰਿ ਜੀਉ ਅਪਣੀ ਕਿਰਪਾ ਧਾਰੁ ॥
ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥
ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥
ਪੂਰੈ ਗੁਰਿ ਮੇਲਾਵਾ ਹੋਇ ॥੨॥
ਨਿਜ ਘਰਿ ਵਸੈ ਸਹਜਿ ਸੁਭਾਇ ॥
ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥
ਆਪੇ ਵੇਖੈ ਵੇਖਣਹਾਰੁ ॥
ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥
ਭੈਰਉ ਮਹਲਾ ੩ ॥
ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥
ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥
ਰਾਮ ਨਾਮੁ ਦੁਲਭੁ ਹੈ ਭਾਈ ॥
ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥
ਰਾਮ ਨਾਮੁ ਜਨ ਭਾਲਹਿ ਸੋਇ ॥
ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥
ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥
ਗੁਰ ਕੈ ਸਬਦਿ ਨਾਮ ਨੀਸਾਣੁ ॥੩॥
ਸੋ ਸੇਵਹੁ ਜੋ ਕਲ ਰਹਿਆ ਧਾਰਿ ॥
ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥
ਭੈਰਉ ਮਹਲਾ ੩ ॥
ਕਲਜੁਗ ਮਹਿ ਬਹੁ ਕਰਮ ਕਮਾਹਿ ॥
ਨਾ ਰੁਤਿ ਨ ਕਰਮ ਥਾਇ ਪਾਹਿ ॥੧॥
ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥
ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥
ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥
ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥
ਗਿਆਨ ਅੰਜਨੁ ਸਤਿਗੁਰ ਤੇ ਹੋਇ ॥
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :