Sehaj Paath - Ang 0990 to Ang 1000
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੯੯੦ - ਅੰਗ ੧੦੦੦
ਮਾਰੂ ਮਹਲਾ ੧ ਘਰੁ ੧ ॥
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
ਚਿਤ ਚੇਤਸਿ ਕੀ ਨਹੀ ਬਾਵਰਿਆ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥
ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
ਮਾਰੂ ਮਹਲਾ ੧ ॥
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥
ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥
ਦਾਦਰ ਤੂ ਕਬਹਿ ਨ ਜਾਨਸਿ ਰੇ ॥
ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥
ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥
ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥
ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥
ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥
ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥
ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥
ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥
ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
ਮਾਰੂ ਮਹਲਾ ੧ ॥
ਸਲੋਕੁ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥
ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥
ਸਬਦੁ ॥
ਸਖੀ ਸਹੇਲੀ ਗਰਬਿ ਗਹੇਲੀ ॥
ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥
ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥
ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥
ਹਉ ਦੋਹਾਗਣਿ ਖਰੀ ਰੰਞਾਣੀ ॥
ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥
ਤੂ ਦਾਨਾ ਸਾਹਿਬੁ ਸਿਰਿ ਮੇਰਾ ॥
ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥
ਭਣਤਿ ਨਾਨਕੁ ਅੰਦੇਸਾ ਏਹੀ ॥
ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥
ਮਾਰੂ ਮਹਲਾ ੧ ॥
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥
ਤੇਰੇ ਲਾਲੇ ਕਿਆ ਚਤੁਰਾਈ ॥
ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥
ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥
ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥
ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥
ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥
ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥
ਮਾਰੂ ਮਹਲਾ ੧ ॥
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥
ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥
ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥
ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥
ਮਾਰੂ ਮਹਲਾ ੧ ॥
ਇਹੁ ਧਨੁ ਸਰਬ ਰਹਿਆ ਭਰਪੂਰਿ ॥
ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥
ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥
ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥
ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥
ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥
ਇਸੁ ਧਨ ਕੀ ਦੇਖਹੁ ਵਡਿਆਈ ॥
ਸਹਜੇ ਮਾਤੇ ਅਨਦਿਨੁ ਜਾਈ ॥੩॥
ਇਕ ਬਾਤ ਅਨੂਪ ਸੁਨਹੁ ਨਰ ਭਾਈ ॥
ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥
ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥
ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥
ਮਾਰੂ ਮਹਲਾ ੧ ॥
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥
ਮੂੜੇ ਕਾਇਚੇ ਭਰਮਿ ਭੁਲਾ ॥
ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥
ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥
ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
ਮਾਰੂ ਮਹਲਾ ੧ ॥
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥
ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥
ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥
ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥
ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥
ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥
ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥
ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥
ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥
ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥
ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥
ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥
ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥
ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥
ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥
ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥
ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥
ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥
ਮਾਰੂ ਮਹਲਾ ੧ ॥
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥
ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥
ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥
ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥
ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥
ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥
ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥
ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥
ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥
ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥
ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥
ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਮਹਲਾ ੧ ਘਰੁ ੫ ॥
ਅਹਿਨਿਸਿ ਜਾਗੈ ਨੀਦ ਨ ਸੋਵੈ ॥
ਸੋ ਜਾਣੈ ਜਿਸੁ ਵੇਦਨ ਹੋਵੈ ॥
ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥
ਜਿਸ ਨੋ ਸਾਚਾ ਸਿਫਤੀ ਲਾਏ ॥
ਗੁਰਮੁਖਿ ਵਿਰਲੇ ਕਿਸੈ ਬੁਝਾਏ ॥
ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥
ਪਿਰ ਸੇਤੀ ਧਨ ਪ੍ਰੇਮੁ ਰਚਾਏ ॥
ਗੁਰ ਕੈ ਸਬਦਿ ਤਥਾ ਚਿਤੁ ਲਾਏ ॥
ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥
ਸਹਸਾ ਤੋੜੇ ਭਰਮੁ ਚੁਕਾਏ ॥
ਸਹਜੇ ਸਿਫਤੀ ਧਣਖੁ ਚੜਾਏ ॥
ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥
ਹਉਮੈ ਜਲਿਆ ਮਨਹੁ ਵਿਸਾਰੇ ॥
ਜਮ ਪੁਰਿ ਵਜਹਿ ਖੜਗ ਕਰਾਰੇ ॥
ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥
ਮਾਇਆ ਮਮਤਾ ਪਵਹਿ ਖਿਆਲੀ ॥
ਜਮ ਪੁਰਿ ਫਾਸਹਿਗਾ ਜਮ ਜਾਲੀ ॥
ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥
ਨਾ ਹਉ ਕਰਤਾ ਨਾ ਮੈ ਕੀਆ ॥
ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਮਹਲਾ ੩ ਘਰੁ ੧ ॥
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
ਬਾਬਾ ਦੇਹਿ ਵਸਾ ਸਚ ਗਾਵਾ ॥
ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥
ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥
ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥
ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥
ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
ਮਾਰੂ ਮਹਲਾ ੩ ॥
ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥
ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥
ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥
ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥
ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥
ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥
ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥
ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥
ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥
ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥
ਮਾਰੂ ਮਹਲਾ ੩ ॥
ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥
ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥
ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥
ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥
ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥
ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥
ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥
ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥
ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥
ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥
ਮਾਰੂ ਮਹਲਾ ੩ ॥
ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥
ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥
ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥
ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥
ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥
ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥
ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥
ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥
ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥
ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥
ਮਾਰੂ ਮਹਲਾ ੩ ॥
ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥
ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥
ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥
ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥
ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥
ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥
ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥
ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥
ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥
ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਮਹਲਾ ੪ ਘਰੁ ੨ ॥
ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥
ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥
ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥
ਮੇਰੇ ਮਨ ਨਾਮੁ ਜਪਤ ਉਧਰੇ ॥
ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥
ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥
ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥
ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥
ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥
ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥
ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥
ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥
ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥
ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥
ਮਾਰੂ ਮਹਲਾ ੪ ॥
ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥
ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥
ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥
ਮੇਰੇ ਮਨ ਨਾਮੁ ਜਪਤ ਤਰਿਆ ॥
ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥
ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥
ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥
ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥
ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥
ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥
ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥
ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥
ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥
ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਮਹਲਾ ੪ ਘਰੁ ੩ ॥
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥
ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥
ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥
ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥
ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥
ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥
ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥
ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥
ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥
ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥
ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥
ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥
ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
ਮਾਰੂ ਮਹਲਾ ੪ ॥
ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥
ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥
ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥
ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥
ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥
ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥
ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥
ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥
ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥
ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥
ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥
ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥
ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥
ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥
ਮਾਰੂ ਮਹਲਾ ੪ ॥
ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥
ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥
ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥
ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥
ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥
ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥
ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥
ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥
ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥
ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥
ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥
ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥
ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥
ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥
ਮਾਰੂ ਮਹਲਾ ੪ ॥
ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥
ਮਿਲਿ ਸੰਗਤਿ ਸਰਧਾ ਊਪਜੈ ਗੁਰਸਬਦੀ ਹਰਿ ਰਸੁ ਚਾਖੁ ॥
ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥
ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥
ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥
ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥
ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥
ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥
ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥
ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥
ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥
ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥
ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਮਹਲਾ ੪ ਘਰੁ ੫ ॥
ਹਰਿ ਹਰਿ ਭਗਤਿ ਭਰੇ ਭੰਡਾਰਾ ॥
ਗੁਰਮੁਖਿ ਰਾਮੁ ਕਰੇ ਨਿਸਤਾਰਾ ॥
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥
ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥
ਹਰਿ ਹਿਰਦੈ ਸਦਾ ਸਦਾ ਸਮਾਲੀ ॥
ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥
ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥
ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥
ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥
ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥
ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥
ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥
ਮਾਇਆ ਮੋਹੁ ਬਿਖਮੁ ਹੈ ਭਾਰੀ ॥
ਕਿਉ ਤਰੀਐ ਦੁਤਰੁ ਸੰਸਾਰੀ ॥
ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥
ਤੂ ਸਰਬਤ੍ਰ ਤੇਰਾ ਸਭੁ ਕੋਈ ॥
ਜੋ ਤੂ ਕਰਹਿ ਸੋਈ ਪ੍ਰਭ ਹੋਈ ॥
ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥
ਮਾਰੂ ਮਹਲਾ ੪ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥
ਸਭਿ ਕਿਲਵਿਖ ਕਾਟੈ ਹਰਿ ਤੇਰੇ ॥
ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥
ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥
ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥
ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥
ਨਿਰਭਉ ਨਿਰੰਕਾਰੁ ਸਤਿ ਨਾਮੁ ॥
ਜਗ ਮਹਿ ਸ੍ਰੇਸਟੁ ਊਤਮ ਕਾਮੁ ॥
ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥
ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥
ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥
ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥
ਸਭ ਮਹਿ ਏਕੁ ਨਿਰੰਜਨ ਕਰਤਾ ॥
ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥
ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥
ਹਉ ਅਨਦਿਨੁ ਨਾਮੁ ਲਈ ਕਰਤਾਰੇ ॥
ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥
ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਮਹਲਾ ੫ ਘਰੁ ੨ ॥
ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥
ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥
ਏਕਾ ਨਿਰਭਉ ਬਾਤ ਸੁਨੀ ॥
ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥
ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥
ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥
ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥
ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥
ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥
ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥
ਮਾਰੂ ਮਹਲਾ ੫ ॥
ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥
ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥
ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥
ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥
ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥
ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥
ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥
ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥
ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥
ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥
ਮਾਰੂ ਮਹਲਾ ੫ ॥
ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥
ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥
ਅਵਰ ਦਿਨ ਕਾਹੂ ਕਾਜ ਨ ਲਾਏ ॥
ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥
ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥
ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥
ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥
ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥
ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥
ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥
ਮਾਰੂ ਮਹਲਾ ੫ ॥
ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥
ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥
ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥
ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥
ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥
ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥
ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥
ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥
ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥
ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥
ਮਾਰੂ ਮਹਲਾ ੫ ॥
ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥
ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥
ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥
ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥
ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥
ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥
ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥
ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥
ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥
ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥