Sehaj Paath - Ang 0950 to Ang 0960

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੯੫੦ - ਅੰਗ ੯੬੦

ਸਲੋਕ ਮਃ ੩ ॥
ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥
ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥
ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥
ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥
ਮਃ ੩ ॥
ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥
ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥
ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥
ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥
ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥
ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥
ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥
ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥
ਪਉੜੀ ॥
ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥
ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥
ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥
ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥
ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥
ਸਲੋਕ ਮਃ ੩ ॥
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥
ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥
ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥
ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥
ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥
ਮਃ ੩ ॥
ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥
ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥
ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥
ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥
ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥
ਪਉੜੀ ॥
ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥
ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥
ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥
ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
ਸਲੋਕੁ ਮਃ ੧ ॥
ਸਤੀ ਪਾਪੁ ਕਰਿ ਸਤੁ ਕਮਾਹਿ ॥
ਗੁਰ ਦੀਖਿਆ ਘਰਿ ਦੇਵਣ ਜਾਹਿ ॥
ਇਸਤਰੀ ਪੁਰਖੈ ਖਟਿਐ ਭਾਉ ॥
ਭਾਵੈ ਆਵਉ ਭਾਵੈ ਜਾਉ ॥
ਸਾਸਤੁ ਬੇਦੁ ਨ ਮਾਨੈ ਕੋਇ ॥
ਆਪੋ ਆਪੈ ਪੂਜਾ ਹੋਇ ॥
ਕਾਜੀ ਹੋਇ ਕੈ ਬਹੈ ਨਿਆਇ ॥
ਫੇਰੇ ਤਸਬੀ ਕਰੇ ਖੁਦਾਇ ॥
ਵਢੀ ਲੈ ਕੈ ਹਕੁ ਗਵਾਏ ॥
ਜੇ ਕੋ ਪੁਛੈ ਤਾ ਪੜਿ ਸੁਣਾਏ ॥
ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥
ਲੋਕ ਮੁਹਾਵਹਿ ਚਾੜੀ ਖਾਹਿ ॥
ਚਉਕਾ ਦੇ ਕੈ ਸੁਚਾ ਹੋਇ ॥
ਐਸਾ ਹਿੰਦੂ ਵੇਖਹੁ ਕੋਇ ॥
ਜੋਗੀ ਗਿਰਹੀ ਜਟਾ ਬਿਭੂਤ ॥
ਆਗੈ ਪਾਛੈ ਰੋਵਹਿ ਪੂਤ ॥
ਜੋਗੁ ਨ ਪਾਇਆ ਜੁਗਤਿ ਗਵਾਈ ॥
ਕਿਤੁ ਕਾਰਣਿ ਸਿਰਿ ਛਾਈ ਪਾਈ ॥
ਨਾਨਕ ਕਲਿ ਕਾ ਏਹੁ ਪਰਵਾਣੁ ॥
ਆਪੇ ਆਖਣੁ ਆਪੇ ਜਾਣੁ ॥੧॥
ਮਃ ੧ ॥
ਹਿੰਦੂ ਕੈ ਘਰਿ ਹਿੰਦੂ ਆਵੈ ॥
ਸੂਤੁ ਜਨੇਊ ਪੜਿ ਗਲਿ ਪਾਵੈ ॥
ਸੂਤੁ ਪਾਇ ਕਰੇ ਬੁਰਿਆਈ ॥
ਨਾਤਾ ਧੋਤਾ ਥਾਇ ਨ ਪਾਈ ॥
ਮੁਸਲਮਾਨੁ ਕਰੇ ਵਡਿਆਈ ॥
ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥
ਰਾਹੁ ਦਸਾਇ ਓਥੈ ਕੋ ਜਾਇ ॥
ਕਰਣੀ ਬਾਝਹੁ ਭਿਸਤਿ ਨ ਪਾਇ ॥
ਜੋਗੀ ਕੈ ਘਰਿ ਜੁਗਤਿ ਦਸਾਈ ॥
ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥
ਮੁੰਦ੍ਰਾ ਪਾਇ ਫਿਰੈ ਸੰਸਾਰਿ ॥
ਜਿਥੈ ਕਿਥੈ ਸਿਰਜਣਹਾਰੁ ॥
ਜੇਤੇ ਜੀਅ ਤੇਤੇ ਵਾਟਾਊ ॥
ਚੀਰੀ ਆਈ ਢਿਲ ਨ ਕਾਊ ॥
ਏਥੈ ਜਾਣੈ ਸੁ ਜਾਇ ਸਿਞਾਣੈ ॥
ਹੋਰੁ ਫਕੜੁ ਹਿੰਦੂ ਮੁਸਲਮਾਣੈ ॥
ਸਭਨਾ ਕਾ ਦਰਿ ਲੇਖਾ ਹੋਇ ॥
ਕਰਣੀ ਬਾਝਹੁ ਤਰੈ ਨ ਕੋਇ ॥
ਸਚੋ ਸਚੁ ਵਖਾਣੈ ਕੋਇ ॥
ਨਾਨਕ ਅਗੈ ਪੁਛ ਨ ਹੋਇ ॥੨॥
ਪਉੜੀ ॥
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥
ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥
ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥
ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
ਸਲੋਕ ਮਃ ੧ ॥
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥
ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥
ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥
ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥
ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥
ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥
ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥
ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
ਮਃ ੧ ॥
ਸੋ ਗਿਰਹੀ ਜੋ ਨਿਗ੍ਰਹੁ ਕਰੈ ॥
ਜਪੁ ਤਪੁ ਸੰਜਮੁ ਭੀਖਿਆ ਕਰੈ ॥
ਪੁੰਨ ਦਾਨ ਕਾ ਕਰੇ ਸਰੀਰੁ ॥
ਸੋ ਗਿਰਹੀ ਗੰਗਾ ਕਾ ਨੀਰੁ ॥
ਬੋਲੈ ਈਸਰੁ ਸਤਿ ਸਰੂਪੁ ॥
ਪਰਮ ਤੰਤ ਮਹਿ ਰੇਖ ਨ ਰੂਪੁ ॥੨॥
ਮਃ ੧ ॥
ਸੋ ਅਉਧੂਤੀ ਜੋ ਧੂਪੈ ਆਪੁ ॥
ਭਿਖਿਆ ਭੋਜਨੁ ਕਰੈ ਸੰਤਾਪੁ ॥
ਅਉਹਠ ਪਟਣ ਮਹਿ ਭੀਖਿਆ ਕਰੈ ॥
ਸੋ ਅਉਧੂਤੀ ਸਿਵ ਪੁਰਿ ਚੜੈ ॥
ਬੋਲੈ ਗੋਰਖੁ ਸਤਿ ਸਰੂਪੁ ॥
ਪਰਮ ਤੰਤ ਮਹਿ ਰੇਖ ਨ ਰੂਪੁ ॥੩॥
ਮਃ ੧ ॥
ਸੋ ਉਦਾਸੀ ਜਿ ਪਾਲੇ ਉਦਾਸੁ ॥
ਅਰਧ ਉਰਧ ਕਰੇ ਨਿਰੰਜਨ ਵਾਸੁ ॥
ਚੰਦ ਸੂਰਜ ਕੀ ਪਾਏ ਗੰਢਿ ॥
ਤਿਸੁ ਉਦਾਸੀ ਕਾ ਪੜੈ ਨ ਕੰਧੁ ॥
ਬੋਲੈ ਗੋਪੀ ਚੰਦੁ ਸਤਿ ਸਰੂਪੁ ॥
ਪਰਮ ਤੰਤ ਮਹਿ ਰੇਖ ਨ ਰੂਪੁ ॥੪॥
ਮਃ ੧ ॥
ਸੋ ਪਾਖੰਡੀ ਜਿ ਕਾਇਆ ਪਖਾਲੇ ॥
ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥
ਸੁਪਨੈ ਬਿੰਦੁ ਨ ਦੇਈ ਝਰਣਾ ॥
ਤਿਸੁ ਪਾਖੰਡੀ ਜਰਾ ਨ ਮਰਣਾ ॥
ਬੋਲੈ ਚਰਪਟੁ ਸਤਿ ਸਰੂਪੁ ॥
ਪਰਮ ਤੰਤ ਮਹਿ ਰੇਖ ਨ ਰੂਪੁ ॥੫॥
ਮਃ ੧ ॥
ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥
ਗਗਨ ਮੰਡਲ ਮਹਿ ਰੋਪੈ ਥੰਮੁ ॥
ਅਹਿਨਿਸਿ ਅੰਤਰਿ ਰਹੈ ਧਿਆਨਿ ॥
ਤੇ ਬੈਰਾਗੀ ਸਤ ਸਮਾਨਿ ॥
ਬੋਲੈ ਭਰਥਰਿ ਸਤਿ ਸਰੂਪੁ ॥
ਪਰਮ ਤੰਤ ਮਹਿ ਰੇਖ ਨ ਰੂਪੁ ॥੬॥
ਮਃ ੧ ॥
ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥
ਕੰਨ ਪੜਾਇ ਕਿਆ ਖਾਜੈ ਭੁਗਤਿ ॥
ਆਸਤਿ ਨਾਸਤਿ ਏਕੋ ਨਾਉ ॥
ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥
ਧੂਪ ਛਾਵ ਜੇ ਸਮ ਕਰਿ ਸਹੈ ॥
ਤਾ ਨਾਨਕੁ ਆਖੈ ਗੁਰੁ ਕੋ ਕਹੈ ॥
ਛਿਅ ਵਰਤਾਰੇ ਵਰਤਹਿ ਪੂਤ ॥
ਨਾ ਸੰਸਾਰੀ ਨਾ ਅਉਧੂਤ ॥
ਨਿਰੰਕਾਰਿ ਜੋ ਰਹੈ ਸਮਾਇ ॥
ਕਾਹੇ ਭੀਖਿਆ ਮੰਗਣਿ ਜਾਇ ॥੭॥
ਪਉੜੀ ॥
ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥
ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥
ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥
ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥
ਸਭ ਮਹਿ ਇਕੁ ਵਰਤਦਾ ਗੁਰਸਬਦੀ ਪਾਇਆ ਜਾਈ ॥੧੨॥
ਸਲੋਕ ਮਃ ੩ ॥
ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥
ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥
ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥
ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥
ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥
ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥
ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥
ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥
ਮਃ ੧ ॥
ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥
ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥
ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥
ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥
ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥
ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥
ਪਉੜੀ ॥
ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥
ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥
ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥
ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥
ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥
ਸਲੋਕੁ ਮਃ ੧ ॥
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
ਪਰਸ ਰਾਮੁ ਰੋਵੈ ਘਰਿ ਆਇਆ ॥
ਅਜੈ ਸੁ ਰੋਵੈ ਭੀਖਿਆ ਖਾਇ ॥
ਐਸੀ ਦਰਗਹ ਮਿਲੈ ਸਜਾਇ ॥
ਰੋਵੈ ਰਾਮੁ ਨਿਕਾਲਾ ਭਇਆ ॥
ਸੀਤਾ ਲਖਮਣੁ ਵਿਛੁੜਿ ਗਇਆ ॥
ਰੋਵੈ ਦਹਸਿਰੁ ਲੰਕ ਗਵਾਇ ॥
ਜਿਨਿ ਸੀਤਾ ਆਦੀ ਡਉਰੂ ਵਾਇ ॥
ਰੋਵਹਿ ਪਾਂਡਵ ਭਏ ਮਜੂਰ ॥
ਜਿਨ ਕੈ ਸੁਆਮੀ ਰਹਤ ਹਦੂਰਿ ॥
ਰੋਵੈ ਜਨਮੇਜਾ ਖੁਇ ਗਇਆ ॥
ਏਕੀ ਕਾਰਣਿ ਪਾਪੀ ਭਇਆ ॥
ਰੋਵਹਿ ਸੇਖ ਮਸਾਇਕ ਪੀਰ ॥
ਅੰਤਿ ਕਾਲਿ ਮਤੁ ਲਾਗੈ ਭੀੜ ॥
ਰੋਵਹਿ ਰਾਜੇ ਕੰਨ ਪੜਾਇ ॥
ਘਰਿ ਘਰਿ ਮਾਗਹਿ ਭੀਖਿਆ ਜਾਇ ॥
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਪੰਡਿਤ ਰੋਵਹਿ ਗਿਆਨੁ ਗਵਾਇ ॥
ਬਾਲੀ ਰੋਵੈ ਨਾਹਿ ਭਤਾਰੁ ॥
ਨਾਨਕ ਦੁਖੀਆ ਸਭੁ ਸੰਸਾਰੁ ॥
ਮੰਨੇ ਨਾਉ ਸੋਈ ਜਿਣਿ ਜਾਇ ॥
ਅਉਰੀ ਕਰਮ ਨ ਲੇਖੈ ਲਾਇ ॥੧॥
ਮਃ ੨ ॥
ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥
ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥
ਪਉੜੀ ॥
ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥
ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥
ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥
ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥
ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥
ਸਲੋਕ ਮਃ ੨ ॥
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥
ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥
ਮਃ ੨ ॥
ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥
ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥
ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥
ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥
ਪਉੜੀ ॥
ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥
ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥
ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥
ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥
ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥
ਸਲੋਕ ਮਃ ੨ ॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥
ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥
ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
ਮਃ ੨ ॥
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥
ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥
ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥
ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥
ਮਃ ੨ ॥
ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥
ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥
ਪਉੜੀ ॥
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥
ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥
ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥
ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
ਸਲੋਕ ਮਃ ੧ ॥
ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥
ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥
ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
ਮਃ ੧ ॥
ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥
ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥
ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥
ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
ਪਉੜੀ ॥
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
ਸਲੋਕ ਮਃ ੨ ॥
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
ਮਃ ੧ ॥
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
ਪਉੜੀ ॥
ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥
ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥
ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥
ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥
ਕਟਿ ਕੁਟਿ ਕਰਿ ਖੁੰਬਿ ਚੜਾਇਆ ॥
ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥
ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥
ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥
ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
ਮਃ ੧ ॥
ਸਚ ਕੀ ਕਾਤੀ ਸਚੁ ਸਭੁ ਸਾਰੁ ॥
ਘਾੜਤ ਤਿਸ ਕੀ ਅਪਰ ਅਪਾਰ ॥
ਸਬਦੇ ਸਾਣ ਰਖਾਈ ਲਾਇ ॥
ਗੁਣ ਕੀ ਥੇਕੈ ਵਿਚਿ ਸਮਾਇ ॥
ਤਿਸ ਦਾ ਕੁਠਾ ਹੋਵੈ ਸੇਖੁ ॥
ਲੋਹੂ ਲਬੁ ਨਿਕਥਾ ਵੇਖੁ ॥
ਹੋਇ ਹਲਾਲੁ ਲਗੈ ਹਕਿ ਜਾਇ ॥
ਨਾਨਕ ਦਰਿ ਦੀਦਾਰਿ ਸਮਾਇ ॥੨॥
ਮਃ ੧ ॥
ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥
ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥
ਪਉੜੀ ॥
ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥
ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥
ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥
ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥
ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥
ਸਲੋਕ ਮਃ ੩ ॥
ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥
ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
ਮਃ ੩ ॥
ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥
ਪਉੜੀ ॥
ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥
ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥
ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥
ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਸਲੋਕੁ ਮਃ ੧ ॥
ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥
ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
ਓਨਾ ਰਿਜਕੁ ਨ ਪਇਓ ਓਥੈ ਓਨੑਾ ਹੋਰੋ ਖਾਣਾ ॥
ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
ਮਃ ੧ ॥
ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥
ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥
ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥
ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
ਪਉੜੀ ॥
ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥
ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥
ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥
ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥
ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਕੀ ਵਾਰ ਮਹਲਾ ੫ ॥
ਸਲੋਕ ਮਃ ੫ ॥
ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥
ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
ਮਃ ੫ ॥
ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥
ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥
ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥
ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥
ਪਉੜੀ ॥
ਥਟਣਹਾਰੈ ਥਾਟੁ ਆਪੇ ਹੀ ਥਟਿਆ ॥
ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥
ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥
ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥
ਅਗਮ ਅਥਾਹ ਬੇਅੰਤ ਪਰੈ ਪਰਟਿਆ ॥
ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥
ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥
ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥
ਸਲੋਕੁ ਮਃ ੫ ॥
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
ਮਃ ੫ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥
ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥
ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥
ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥
ਪਉੜੀ ॥
ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥
ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥
ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥
ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥
ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥
ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥
ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥
ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
ਸਲੋਕ ਮਃ ੫ ॥
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥
ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥
ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥
ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥
ਮਃ ੫ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥
ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥
ਪਉੜੀ ॥
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥
ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥
ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥
ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥
ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥
ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥
ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਸਲੋਕੁ ਮਃ ੫ ॥
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥
ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥
ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥
ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥
ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥
ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥
ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
ਮਃ ੫ ॥
ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥
ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥
ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥
ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥
ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥
ਪਉੜੀ ॥
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥
ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥
ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥
ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥
ਓਨਾ ਪਿਛੈ ਜਗੁ ਭੁੰਚੈ ਭੋਗਈ ॥
ਓਨਾ ਪਿਆਰਾ ਰਬੁ ਓਨਾਹਾ ਜੋਗਈ ॥
ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥
ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
ਸਲੋਕ ਮਃ ੫ ॥
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥
ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥
ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥
ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥
ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥
ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥
ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥
ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥
ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥
ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥
ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥
ਮਃ ੫ ॥
ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥
ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥
ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥
ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥
ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥
ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥
ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥
ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥
ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥
ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
ਪਉੜੀ ॥
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥
ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥
ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥
ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥
ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥
ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥
ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥
ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
ਸਲੋਕ ਮਃ ੫ ॥
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥
ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥
ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥
ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥
ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥
ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥
ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥
ਸਾਈ ਸੁੋਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥
ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥
ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥
ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥
ਮਃ ੫ ॥
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥
ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥
ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥
ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥
ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥
ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
ਪਉੜੀ ॥
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :