Sehaj Paath - Ang 0938 to Ang 0950
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੯੩੮ - ਅੰਗ ੯੫੦
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੧ ਸਿਧ ਗੋਸਟਿ ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
ਕਿਆ ਭਵੀਐ ਸਚਿ ਸੂਚਾ ਹੋਇ ॥
ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥
ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੁੋਲਾਈ ॥
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
ਊਂਧਉ ਖਪਰੁ ਪੰਚ ਭੂ ਟੋਪੀ ॥
ਕਾਂਇਆ ਕੜਾਸਣੁ ਮਨੁ ਜਾਗੋਟੀ ॥
ਸਤੁ ਸੰਤੋਖੁ ਸੰਜਮੁ ਹੈ ਨਾਲਿ ॥
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
ਕਵਨੁ ਸੁ ਆਵੈ ਕਵਨੁ ਸੁ ਜਾਇ ॥
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
ਮਨਮੁਖਿ ਬਿਨਸੈ ਆਵੈ ਜਾਇ ॥
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
ਕਿਉ ਕਰਿ ਬਾਧਾ ਸਰਪਨਿ ਖਾਧਾ ॥
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
ਦੁਰਮਤਿ ਬਾਧਾ ਸਰਪਨਿ ਖਾਧਾ ॥
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
ਸਤਿਗੁਰੁ ਮਿਲੈ ਅੰਧੇਰਾ ਜਾਇ ॥
ਨਾਨਕ ਹਉਮੈ ਮੇਟਿ ਸਮਾਇ ॥੧੫॥
ਸੁੰਨ ਨਿਰੰਤਰਿ ਦੀਜੈ ਬੰਧੁ ॥
ਉਡੈ ਨ ਹੰਸਾ ਪੜੈ ਨ ਕੰਧੁ ॥
ਸਹਜ ਗੁਫਾ ਘਰੁ ਜਾਣੈ ਸਾਚਾ ॥
ਨਾਨਕ ਸਾਚੇ ਭਾਵੈ ਸਾਚਾ ॥੧੬॥
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
ਕਿਸੁ ਵਖਰ ਕੇ ਤੁਮ ਵਣਜਾਰੇ ॥
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
ਗੁਰਮੁਖਿ ਖੋਜਤ ਭਏ ਉਦਾਸੀ ॥
ਦਰਸਨ ਕੈ ਤਾਈ ਭੇਖ ਨਿਵਾਸੀ ॥
ਸਾਚ ਵਖਰ ਕੇ ਹਮ ਵਣਜਾਰੇ ॥
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥
ਕਿਤੁ ਬਿਧਿ ਆਸਾ ਮਨਸਾ ਖਾਈ ॥
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
ਬਿਨੁ ਦੰਤਾ ਕਿਉ ਖਾਈਐ ਸਾਰੁ ॥
ਨਾਨਕ ਸਾਚਾ ਕਰਹੁ ਬੀਚਾਰੁ ॥੧੯॥
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥
ਅਨਹਤਿ ਰਾਤੇ ਇਹੁ ਮਨੁ ਲਾਇਆ ॥
ਮਨਸਾ ਆਸਾ ਸਬਦਿ ਜਲਾਈ ॥
ਗੁਰਮੁਖਿ ਜੋਤਿ ਨਿਰੰਤਰਿ ਪਾਈ ॥
ਤ੍ਰੈ ਗੁਣ ਮੇਟੇ ਖਾਈਐ ਸਾਰੁ ॥
ਨਾਨਕ ਤਾਰੇ ਤਾਰਣਹਾਰੁ ॥੨੦॥
ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥
ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥
ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥
ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥
ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥
ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥
ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥
ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥
ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥
ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥
ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥
ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥
ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥
ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥
ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥
ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥
ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥
ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥
ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥
ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥
ਸੋ ਜੋਗੀ ਗੁਰਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥
ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥
ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥
ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥
ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥
ਆਵਾ ਗਉਣੁ ਮਿਟੈ ਗੁਰਸਬਦੀ ਆਪੇ ਪਰਖੈ ਬਖਸਿ ਲਇਆ ॥
ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥
ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥
ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥
ਮਨਮੁਖਿ ਭੂਲੈ ਜਮ ਕੀ ਕਾਣਿ ॥
ਪਰ ਘਰੁ ਜੋਹੈ ਹਾਣੇ ਹਾਣਿ ॥
ਮਨਮੁਖਿ ਭਰਮਿ ਭਵੈ ਬੇਬਾਣਿ ॥
ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥
ਸਬਦੁ ਨ ਚੀਨੈ ਲਵੈ ਕੁਬਾਣਿ ॥
ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥
ਗੁਰਮੁਖਿ ਸਾਚੇ ਕਾ ਭਉ ਪਾਵੈ ॥
ਗੁਰਮੁਖਿ ਬਾਣੀ ਅਘੜੁ ਘੜਾਵੈ ॥
ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
ਗੁਰਮੁਖਿ ਪਰਚੈ ਬੇਦ ਬੀਚਾਰੀ ॥
ਗੁਰਮੁਖਿ ਪਰਚੈ ਤਰੀਐ ਤਾਰੀ ॥
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
ਗੁਰਮੁਖਿ ਪਾਈਐ ਅਲਖ ਅਪਾਰੁ ॥
ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
ਗੁਰਮੁਖਿ ਅਕਥੁ ਕਥੈ ਬੀਚਾਰਿ ॥
ਗੁਰਮੁਖਿ ਨਿਬਹੈ ਸਪਰਵਾਰਿ ॥
ਗੁਰਮੁਖਿ ਜਪੀਐ ਅੰਤਰਿ ਪਿਆਰਿ ॥
ਗੁਰਮੁਖਿ ਪਾਈਐ ਸਬਦਿ ਅਚਾਰਿ ॥
ਸਬਦਿ ਭੇਦਿ ਜਾਣੈ ਜਾਣਾਈ ॥
ਨਾਨਕ ਹਉਮੈ ਜਾਲਿ ਸਮਾਈ ॥੨੯॥
ਗੁਰਮੁਖਿ ਧਰਤੀ ਸਾਚੈ ਸਾਜੀ ॥
ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
ਗੁਰ ਕੈ ਸਬਦਿ ਰਪੈ ਰੰਗੁ ਲਾਇ ॥
ਸਾਚਿ ਰਤਉ ਪਤਿ ਸਿਉ ਘਰਿ ਜਾਇ ॥
ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥
ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥
ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥
ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥
ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥
ਗੁਰਮੁਖਿ ਤਾਰੇ ਪਾਰਿ ਉਤਾਰੇ ॥
ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥
ਨਾਮੇ ਰਾਤੇ ਹਉਮੈ ਜਾਇ ॥
ਨਾਮਿ ਰਤੇ ਸਚਿ ਰਹੇ ਸਮਾਇ ॥
ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥
ਨਾਮਿ ਰਤੇ ਪਾਵਹਿ ਮੋਖ ਦੁਆਰੁ ॥
ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥
ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥
ਨਾਮਿ ਰਤੇ ਸਿਧ ਗੋਸਟਿ ਹੋਇ ॥
ਨਾਮਿ ਰਤੇ ਸਦਾ ਤਪੁ ਹੋਇ ॥
ਨਾਮਿ ਰਤੇ ਸਚੁ ਕਰਣੀ ਸਾਰੁ ॥
ਨਾਮਿ ਰਤੇ ਗੁਣ ਗਿਆਨ ਬੀਚਾਰੁ ॥
ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
ਜੋਗ ਜੁਗਤਿ ਸਚਿ ਰਹੈ ਸਮਾਇ ॥
ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥
ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥
ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥
ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥
ਗੁਰਮੁਖਿ ਰਤਨੁ ਲਹੈ ਲਿਵ ਲਾਇ ॥
ਗੁਰਮੁਖਿ ਪਰਖੈ ਰਤਨੁ ਸੁਭਾਇ ॥
ਗੁਰਮੁਖਿ ਸਾਚੀ ਕਾਰ ਕਮਾਇ ॥
ਗੁਰਮੁਖਿ ਸਾਚੇ ਮਨੁ ਪਤੀਆਇ ॥
ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
ਗੁਰਮੁਖਿ ਨਾਮੁ ਦਾਨੁ ਇਸਨਾਨੁ ॥
ਗੁਰਮੁਖਿ ਲਾਗੈ ਸਹਜਿ ਧਿਆਨੁ ॥
ਗੁਰਮੁਖਿ ਪਾਵੈ ਦਰਗਹ ਮਾਨੁ ॥
ਗੁਰਮੁਖਿ ਭਉ ਭੰਜਨੁ ਪਰਧਾਨੁ ॥
ਗੁਰਮੁਖਿ ਕਰਣੀ ਕਾਰ ਕਰਾਏ ॥
ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥
ਗੁਰਮੁਖਿ ਪਾਵੈ ਘਟਿ ਘਟਿ ਭੇਦ ॥
ਗੁਰਮੁਖਿ ਵੈਰ ਵਿਰੋਧ ਗਵਾਵੈ ॥
ਗੁਰਮੁਖਿ ਸਗਲੀ ਗਣਤ ਮਿਟਾਵੈ ॥
ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥
ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
ਬਿਨੁ ਗੁਰ ਭਰਮੈ ਆਵੈ ਜਾਇ ॥
ਬਿਨੁ ਗੁਰ ਘਾਲ ਨ ਪਵਈ ਥਾਇ ॥
ਬਿਨੁ ਗੁਰ ਮਨੂਆ ਅਤਿ ਡੋਲਾਇ ॥
ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥
ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥
ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
ਅਵਗਣ ਮੇਟੈ ਗੁਣਿ ਨਿਸਤਾਰੈ ॥
ਮੁਕਤਿ ਮਹਾ ਸੁਖ ਗੁਰਸਬਦੁ ਬੀਚਾਰਿ ॥
ਗੁਰਮੁਖਿ ਕਦੇ ਨ ਆਵੈ ਹਾਰਿ ॥
ਤਨੁ ਹਟੜੀ ਇਹੁ ਮਨੁ ਵਣਜਾਰਾ ॥
ਨਾਨਕ ਸਹਜੇ ਸਚੁ ਵਾਪਾਰਾ ॥੩੯॥
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
ਲੰਕਾ ਲੂਟੀ ਦੈਤ ਸੰਤਾਪੈ ॥
ਰਾਮਚੰਦਿ ਮਾਰਿਓ ਅਹਿ ਰਾਵਣੁ ॥
ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
ਗੁਰਮੁਖਿ ਸਾਇਰਿ ਪਾਹਣ ਤਾਰੇ ॥
ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
ਗੁਰਮੁਖਿ ਚੂਕੈ ਆਵਣ ਜਾਣੁ ॥
ਗੁਰਮੁਖਿ ਦਰਗਹ ਪਾਵੈ ਮਾਣੁ ॥
ਗੁਰਮੁਖਿ ਖੋਟੇ ਖਰੇ ਪਛਾਣੁ ॥
ਗੁਰਮੁਖਿ ਲਾਗੈ ਸਹਜਿ ਧਿਆਨੁ ॥
ਗੁਰਮੁਖਿ ਦਰਗਹ ਸਿਫਤਿ ਸਮਾਇ ॥
ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
ਗੁਰਮੁਖਿ ਨਾਮੁ ਨਿਰੰਜਨ ਪਾਏ ॥
ਗੁਰਮੁਖਿ ਹਉਮੈ ਸਬਦਿ ਜਲਾਏ ॥
ਗੁਰਮੁਖਿ ਸਾਚੇ ਕੇ ਗੁਣ ਗਾਏ ॥
ਗੁਰਮੁਖਿ ਸਾਚੈ ਰਹੈ ਸਮਾਏ ॥
ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
ਕਵਣ ਮੂਲੁ ਕਵਣ ਮਤਿ ਵੇਲਾ ॥
ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
ਕਵਣ ਕਥਾ ਲੇ ਰਹਹੁ ਨਿਰਾਲੇ ॥
ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥
ਏਸੁ ਕਥਾ ਕਾ ਦੇਇ ਬੀਚਾਰੁ ॥
ਭਵਜਲੁ ਸਬਦਿ ਲੰਘਾਵਣਹਾਰੁ ॥੪੩॥
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥
ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥
ਅਕਥ ਕਥਾ ਲੇ ਰਹਉ ਨਿਰਾਲਾ ॥
ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥
ਏਕੁ ਸਬਦੁ ਜਿਤੁ ਕਥਾ ਵੀਚਾਰੀ ॥
ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
ਮੈਣ ਕੇ ਦੰਤ ਕਿਉ ਖਾਈਐ ਸਾਰੁ ॥
ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥
ਕਵਨ ਗੁਫਾ ਜਿਤੁ ਰਹੈ ਅਵਾਹਨੁ ॥
ਇਤ ਉਤ ਕਿਸ ਕਉ ਜਾਣਿ ਸਮਾਵੈ ॥
ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
ਹਉ ਹਉ ਮੈ ਮੈ ਵਿਚਹੁ ਖੋਵੈ ॥
ਦੂਜਾ ਮੇਟੈ ਏਕੋ ਹੋਵੈ ॥
ਜਗੁ ਕਰੜਾ ਮਨਮੁਖੁ ਗਾਵਾਰੁ ॥
ਸਬਦੁ ਕਮਾਈਐ ਖਾਈਐ ਸਾਰੁ ॥
ਅੰਤਰਿ ਬਾਹਰਿ ਏਕੋ ਜਾਣੈ ॥
ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
ਸਚ ਭੈ ਰਾਤਾ ਗਰਬੁ ਨਿਵਾਰੈ ॥
ਏਕੋ ਜਾਤਾ ਸਬਦੁ ਵੀਚਾਰੈ ॥
ਸਬਦੁ ਵਸੈ ਸਚੁ ਅੰਤਰਿ ਹੀਆ ॥
ਤਨੁ ਮਨੁ ਸੀਤਲੁ ਰੰਗਿ ਰੰਗੀਆ ॥
ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥
ਨਾਨਕ ਨਦਰੀ ਨਦਰਿ ਪਿਆਰੇ ॥੪੭॥
ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥
ਕਵਨ ਮੁਖਿ ਸੂਰਜੁ ਤਪੈ ਤਪਾਇਆ ॥
ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥
ਕਵਨ ਬੁਧਿ ਗੁਰਮੁਖਿ ਪਤਿ ਰਹੈ ॥
ਕਵਨੁ ਜੋਧੁ ਜੋ ਕਾਲੁ ਸੰਘਾਰੈ ॥
ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥
ਸਬਦੁ ਭਾਖਤ ਸਸਿ ਜੋਤਿ ਅਪਾਰਾ ॥
ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥
ਆਪੇ ਪਾਰਿ ਉਤਾਰਣਹਾਰਾ ॥
ਗੁਰ ਪਰਚੈ ਮਨੁ ਸਾਚਿ ਸਮਾਇ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥
ਨਾਮ ਤਤੁ ਸਭ ਹੀ ਸਿਰਿ ਜਾਪੈ ॥
ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥
ਤਤੋ ਤਤੁ ਮਿਲੈ ਮਨੁ ਮਾਨੈ ॥
ਦੂਜਾ ਜਾਇ ਇਕਤੁ ਘਰਿ ਆਨੈ ॥
ਬੋਲੈ ਪਵਨਾ ਗਗਨੁ ਗਰਜੈ ॥
ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥
ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥
ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥
ਘਟਿ ਘਟਿ ਸੁੰਨ ਕਾ ਜਾਣੈ ਭੇਉ ॥
ਆਦਿ ਪੁਰਖੁ ਨਿਰੰਜਨ ਦੇਉ ॥
ਜੋ ਜਨੁ ਨਾਮ ਨਿਰੰਜਨ ਰਾਤਾ ॥
ਨਾਨਕ ਸੋਈ ਪੁਰਖੁ ਬਿਧਾਤਾ ॥੫੧॥
ਸੁੰਨੋ ਸੁੰਨੁ ਕਹੈ ਸਭੁ ਕੋਈ ॥
ਅਨਹਤ ਸੁੰਨੁ ਕਹਾ ਤੇ ਹੋਈ ॥
ਅਨਹਤ ਸੁੰਨਿ ਰਤੇ ਸੇ ਕੈਸੇ ॥
ਜਿਸ ਤੇ ਉਪਜੇ ਤਿਸ ਹੀ ਜੈਸੇ ॥
ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥
ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥
ਨਉ ਸਰ ਸੁਭਰ ਦਸਵੈ ਪੂਰੇ ॥
ਤਹ ਅਨਹਤ ਸੁੰਨ ਵਜਾਵਹਿ ਤੂਰੇ ॥
ਸਾਚੈ ਰਾਚੇ ਦੇਖਿ ਹਜੂਰੇ ॥
ਘਟਿ ਘਟਿ ਸਾਚੁ ਰਹਿਆ ਭਰਪੂਰੇ ॥
ਗੁਪਤੀ ਬਾਣੀ ਪਰਗਟੁ ਹੋਇ ॥
ਨਾਨਕ ਪਰਖਿ ਲਏ ਸਚੁ ਸੋਇ ॥੫੩॥
ਸਹਜ ਭਾਇ ਮਿਲੀਐ ਸੁਖੁ ਹੋਵੈ ॥
ਗੁਰਮੁਖਿ ਜਾਗੈ ਨੀਦ ਨ ਸੋਵੈ ॥
ਸੁੰਨ ਸਬਦੁ ਅਪਰੰਪਰਿ ਧਾਰੈ ॥
ਕਹਤੇ ਮੁਕਤੁ ਸਬਦਿ ਨਿਸਤਾਰੈ ॥
ਗੁਰ ਕੀ ਦੀਖਿਆ ਸੇ ਸਚਿ ਰਾਤੇ ॥
ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
ਕੁਬੁਧਿ ਚਵਾਵੈ ਸੋ ਕਿਤੁ ਠਾਇ ॥
ਕਿਉ ਤਤੁ ਨ ਬੂਝੈ ਚੋਟਾ ਖਾਇ ॥
ਜਮ ਦਰਿ ਬਾਧੇ ਕੋਇ ਨ ਰਾਖੈ ॥
ਬਿਨੁ ਸਬਦੈ ਨਾਹੀ ਪਤਿ ਸਾਖੈ ॥
ਕਿਉ ਕਰਿ ਬੂਝੈ ਪਾਵੈ ਪਾਰੁ ॥
ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
ਕੁਬੁਧਿ ਮਿਟੈ ਗੁਰਸਬਦੁ ਬੀਚਾਰਿ ॥
ਸਤਿਗੁਰੁ ਭੇਟੈ ਮੋਖ ਦੁਆਰ ॥
ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥
ਦੁਰਮਤਿ ਵਿਛੁੜਿ ਚੋਟਾ ਖਾਇ ॥
ਮਾਨੈ ਹੁਕਮੁ ਸਭੇ ਗੁਣ ਗਿਆਨ ॥
ਨਾਨਕ ਦਰਗਹ ਪਾਵੈ ਮਾਨੁ ॥੫੬॥
ਸਾਚੁ ਵਖਰੁ ਧਨੁ ਪਲੈ ਹੋਇ ॥
ਆਪਿ ਤਰੈ ਤਾਰੇ ਭੀ ਸੋਇ ॥
ਸਹਜਿ ਰਤਾ ਬੂਝੈ ਪਤਿ ਹੋਇ ॥
ਤਾ ਕੀ ਕੀਮਤਿ ਕਰੈ ਨ ਕੋਇ ॥
ਜਹ ਦੇਖਾ ਤਹ ਰਹਿਆ ਸਮਾਇ ॥
ਨਾਨਕ ਪਾਰਿ ਪਰੈ ਸਚ ਭਾਇ ॥੫੭॥
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥
ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥
ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥
ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥
ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥
ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥
ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥
ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁੋ ਮੰਨਿ ਵਸਾਏ ॥
ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥
ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥
ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥
ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥
ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥
ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥
ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥
ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥
ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
ਰੰਗਿ ਨ ਰਾਤਾ ਰਸਿ ਨਹੀ ਮਾਤਾ ॥
ਬਿਨੁ ਗੁਰਸਬਦੈ ਜਲਿ ਬਲਿ ਤਾਤਾ ॥
ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
ਅਕਥ ਕਥਾ ਲੇ ਸਮ ਕਰਿ ਰਹੈ ॥
ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
ਗੁਰ ਪਰਸਾਦੀ ਰੰਗੇ ਰਾਤਾ ॥
ਅੰਮ੍ਰਿਤੁ ਪੀਆ ਸਾਚੇ ਮਾਤਾ ॥
ਗੁਰ ਵੀਚਾਰੀ ਅਗਨਿ ਨਿਵਾਰੀ ॥
ਅਪਿਉ ਪੀਓ ਆਤਮ ਸੁਖੁ ਧਾਰੀ ॥
ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
ਨਾਨਕ ਬੂਝੈ ਕੋ ਵੀਚਾਰੀ ॥੬੩॥
ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥
ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥
ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥
ਗੁਰਮੁਖਿ ਨਿਜ ਘਰਿ ਵਾਸਾ ਹੋਇ ॥
ਗੁਰਮੁਖਿ ਜੋਗੀ ਜੁਗਤਿ ਪਛਾਣੈ ॥
ਗੁਰਮੁਖਿ ਨਾਨਕ ਏਕੋ ਜਾਣੈ ॥੬੯॥
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥
ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥
ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥
ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥
ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥
ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥
ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥
ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥
ਗੁਰਮੁਖਿ ਦਰਗਹ ਨ ਆਵੈ ਹਾਰਿ ॥
ਗੁਰਮੁਖਿ ਮੇਲਿ ਮਿਲਾਏ ਸੁੋ ਜਾਣੈ ॥
ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥
ਸਲੋਕੁ ਮਃ ੩ ॥
ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥
ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥
ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥
ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥
ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥
ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥
ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥
ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥
ਮਃ ੩ ॥
ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥
ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥
ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥
ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥
ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥
ਮਃ ੩ ॥
ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥
ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥
ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥
ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥
ਪਉੜੀ ॥
ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥
ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥
ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥
ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥
ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥
ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥
ਸਲੋਕੁ ॥
ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥
ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥
ਮਃ ੩ ॥
ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥
ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥
ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥
ਪਉੜੀ ॥
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥
ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥
ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥
ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥
ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥
ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥
ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥
ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
ਮਃ ੩ ॥
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥
ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥
ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥
ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥
ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥
ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
ਪਉੜੀ ॥
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥
ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥
ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥
ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥
ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
ਸਲੋਕੁ ॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥
ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥
ਮਃ ੩ ॥
ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥
ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥
ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥
ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥
ਮਃ ੩ ॥
ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥
ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥
ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥
ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥
ਪਉੜੀ ॥
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥
ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥
ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥
ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥
ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥
ਸਲੋਕੁ ਮਃ ੩ ॥
ਮਨ ਕਾ ਝੂਠਾ ਝੂਠੁ ਕਮਾਵੈ ॥
ਮਾਇਆ ਨੋ ਫਿਰੈ ਤਪਾ ਸਦਾਵੈ ॥
ਭਰਮੇ ਭੂਲਾ ਸਭਿ ਤੀਰਥ ਗਹੈ ॥
ਓਹੁ ਤਪਾ ਕੈਸੇ ਪਰਮ ਗਤਿ ਲਹੈ ॥
ਗੁਰ ਪਰਸਾਦੀ ਕੋ ਸਚੁ ਕਮਾਵੈ ॥
ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥
ਮਃ ੩ ॥
ਸੋ ਤਪਾ ਜਿ ਇਹੁ ਤਪੁ ਘਾਲੇ ॥
ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥
ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥
ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥
ਪਉੜੀ ॥
ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥
ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥
ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥
ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥
ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥
ਸਲੋਕ ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥
ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥
ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥
ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥
ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥
ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥
ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥
ਪਉੜੀ ॥
ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥
ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥
ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥
ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥
ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥
ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥
ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥
ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥
ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
ਮਃ ੩ ॥
ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥
ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥
ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥
ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥
ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥
ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥
ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥
ਪਉੜੀ ॥
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥
ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥
ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥
ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥
ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
ਸਲੋਕ ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥
ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
ਮਃ ੩ ॥
ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥
ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥
ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥
ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥
ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥
ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥
ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥
ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥
ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥
ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥
ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
ਪਉੜੀ ॥
ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥
ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥
ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥
ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥
ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥