Sehaj Paath - Ang 0910 to Ang 0922

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੯੧੦ - ਅੰਗ ੯੨੨

ਰਾਮਕਲੀ ਮਹਲਾ ੩ ॥
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥
ਸੰਤਹੁ ਗੁਰਮੁਖਿ ਪੂਰਾ ਪਾਈ ॥
ਨਾਮੋ ਪੂਜ ਕਰਾਈ ॥੧॥ ਰਹਾਉ ॥
ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥
ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥
ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥
ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥
ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥
ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥
ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥
ਆਪੇ ਨਿਰਮਲੁ ਪੂਜ ਕਰਾਏ ਗੁਰਸਬਦੀ ਥਾਇ ਪਾਈ ॥੯॥
ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥
ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥
ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥
ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥
ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥
ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥
ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥
ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥
ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥
ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥
ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥
ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥
ਰਾਮਕਲੀ ਮਹਲਾ ੩ ॥
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥
ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥
ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥
ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥
ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥
ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥
ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥
ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥
ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥
ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥
ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥
ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥
ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥
ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥
ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥
ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥
ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥
ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥
ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥
ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥
ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥
ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥
ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥
ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥
ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥
ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥
ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥
ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥
ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥
ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥
ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥
ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥
ਰਾਮਕਲੀ ਮਹਲਾ ੩ ॥
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥
ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥
ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥
ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥
ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥
ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥
ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥
ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥
ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥
ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥
ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥
ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥
ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥
ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥
ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥
ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥
ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥
ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥
ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥
ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥
ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥
ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੫ ਅਸਟਪਦੀਆ ॥
ਕਿਨਹੀ ਕੀਆ ਪਰਵਿਰਤਿ ਪਸਾਰਾ ॥
ਕਿਨਹੀ ਕੀਆ ਪੂਜਾ ਬਿਸਥਾਰਾ ॥
ਕਿਨਹੀ ਨਿਵਲ ਭੁਇਅੰਗਮ ਸਾਧੇ ॥
ਮੋਹਿ ਦੀਨ ਹਰਿ ਹਰਿ ਆਰਾਧੇ ॥੧॥
ਤੇਰਾ ਭਰੋਸਾ ਪਿਆਰੇ ॥
ਆਨ ਨ ਜਾਨਾ ਵੇਸਾ ॥੧॥ ਰਹਾਉ ॥
ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥
ਕਿਨਹੀ ਮੋਨਿ ਅਉਧੂਤੁ ਸਦਾਇਆ ॥
ਕੋਈ ਕਹਤਉ ਅਨੰਨਿ ਭਗਉਤੀ ॥
ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥
ਕਿਨਹੀ ਕਹਿਆ ਹਉ ਤੀਰਥ ਵਾਸੀ ॥
ਕੋਈ ਅੰਨੁ ਤਜਿ ਭਇਆ ਉਦਾਸੀ ॥
ਕਿਨਹੀ ਭਵਨੁ ਸਭ ਧਰਤੀ ਕਰਿਆ ॥
ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥
ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥
ਕਿਨਹੀ ਕਹਿਆ ਬਾਹ ਬਹੁ ਭਾਈ ॥
ਕੋਈ ਕਹੈ ਮੈ ਧਨਹਿ ਪਸਾਰਾ ॥
ਮੋਹਿ ਦੀਨ ਹਰਿ ਹਰਿ ਆਧਾਰਾ ॥੪॥
ਕਿਨਹੀ ਘੂਘਰ ਨਿਰਤਿ ਕਰਾਈ ॥
ਕਿਨਹੂ ਵਰਤ ਨੇਮ ਮਾਲਾ ਪਾਈ ॥
ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥
ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥
ਕਿਨਹੀ ਸਿਧ ਬਹੁ ਚੇਟਕ ਲਾਏ ॥
ਕਿਨਹੀ ਭੇਖ ਬਹੁ ਥਾਟ ਬਨਾਏ ॥
ਕਿਨਹੀ ਤੰਤ ਮੰਤ ਬਹੁ ਖੇਵਾ ॥
ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥
ਕੋਈ ਚਤੁਰੁ ਕਹਾਵੈ ਪੰਡਿਤ ॥
ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥
ਕੋਈ ਕਰੈ ਆਚਾਰ ਸੁਕਰਣੀ ॥
ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥
ਸਗਲੇ ਕਰਮ ਧਰਮ ਜੁਗ ਸੋਧੇ ॥
ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥
ਕਹੁ ਨਾਨਕ ਜਉ ਸਾਧਸੰਗੁ ਪਾਇਆ ॥
ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥
ਰਾਮਕਲੀ ਮਹਲਾ ੫ ॥
ਇਸੁ ਪਾਨੀ ਤੇ ਜਿਨਿ ਤੂ ਘਰਿਆ ॥
ਮਾਟੀ ਕਾ ਲੇ ਦੇਹੁਰਾ ਕਰਿਆ ॥
ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥
ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥
ਰਾਖਨਹਾਰੁ ਸਮ੍ਹਾਰਿ ਜਨਾ ॥
ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥
ਜਿਨਿ ਦੀਏ ਤੁਧੁ ਬਾਪ ਮਹਤਾਰੀ ॥
ਜਿਨਿ ਦੀਏ ਭ੍ਰਾਤ ਪੁਤ ਹਾਰੀ ॥
ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥
ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥
ਜਿਨਿ ਦੀਆ ਤੁਧੁ ਪਵਨੁ ਅਮੋਲਾ ॥
ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥
ਜਿਨਿ ਦੀਆ ਤੁਧੁ ਪਾਵਕੁ ਬਲਨਾ ॥
ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥
ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥
ਅੰਤਰਿ ਥਾਨ ਠਹਰਾਵਨ ਕਉ ਕੀਏ ॥
ਬਸੁਧਾ ਦੀਓ ਬਰਤਨਿ ਬਲਨਾ ॥
ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥
ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥
ਹਸਤ ਕਮਾਵਨ ਬਾਸਨ ਰਸਨਾ ॥
ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥
ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥
ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥
ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥
ਅਬ ਤੂ ਸੀਝੁ ਭਾਵੈ ਨਹੀ ਸੀਝੈ ॥
ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥
ਈਹਾ ਊਹਾ ਏਕੈ ਓਹੀ ॥
ਜਤ ਕਤ ਦੇਖੀਐ ਤਤ ਤਤ ਤੋਹੀ ॥
ਤਿਸੁ ਸੇਵਤ ਮਨਿ ਆਲਸੁ ਕਰੈ ॥
ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥
ਹਮ ਅਪਰਾਧੀ ਨਿਰਗੁਨੀਆਰੇ ॥
ਨਾ ਕਿਛੁ ਸੇਵਾ ਨਾ ਕਰਮਾਰੇ ॥
ਗੁਰੁ ਬੋਹਿਥੁ ਵਡਭਾਗੀ ਮਿਲਿਆ ॥
ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
ਰਾਮਕਲੀ ਮਹਲਾ ੫ ॥
ਕਾਹੂ ਬਿਹਾਵੈ ਰੰਗ ਰਸ ਰੂਪ ॥
ਕਾਹੂ ਬਿਹਾਵੈ ਮਾਇ ਬਾਪ ਪੂਤ ॥
ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
ਰਚਨਾ ਸਾਚੁ ਬਨੀ ॥
ਸਭ ਕਾ ਏਕੁ ਧਨੀ ॥੧॥ ਰਹਾਉ ॥
ਕਾਹੂ ਬਿਹਾਵੈ ਬੇਦ ਅਰੁ ਬਾਦਿ ॥
ਕਾਹੂ ਬਿਹਾਵੈ ਰਸਨਾ ਸਾਦਿ ॥
ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
ਕਾਹੂ ਬਿਹਾਵੈ ਖੇਲਤ ਜੂਆ ॥
ਕਾਹੂ ਬਿਹਾਵੈ ਅਮਲੀ ਹੂਆ ॥
ਕਾਹੂ ਬਿਹਾਵੈ ਪਰ ਦਰਬ ਚੁੋਰਾਏ ॥
ਹਰਿ ਜਨ ਬਿਹਾਵੈ ਨਾਮ ਧਿਆਏ ॥੩॥
ਕਾਹੂ ਬਿਹਾਵੈ ਜੋਗ ਤਪ ਪੂਜਾ ॥
ਕਾਹੂ ਰੋਗ ਸੋਗ ਭਰਮੀਜਾ ॥
ਕਾਹੂ ਪਵਨ ਧਾਰ ਜਾਤ ਬਿਹਾਏ ॥
ਸੰਤ ਬਿਹਾਵੈ ਕੀਰਤਨੁ ਗਾਏ ॥੪॥
ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
ਕਾਹੂ ਬਿਹਾਵੈ ਸੋ ਪਿੜੁ ਮਾਲਤ ॥
ਕਾਹੂ ਬਿਹਾਵੈ ਬਾਲ ਪੜਾਵਤ ॥
ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
ਕਾਹੂ ਬਿਹਾਵੈ ਜੀਆਇਹ ਹਿਰਤੇ ॥
ਕਾਹੂ ਬਿਹਾਵੈ ਰਾਜ ਮਹਿ ਡਰਤੇ ॥
ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
ਕਾਹੂ ਬਿਹਾਵੈ ਮਤਾ ਮਸੂਰਤਿ ॥
ਕਾਹੂ ਬਿਹਾਵੈ ਸੇਵਾ ਜਰੂਰਤਿ ॥
ਕਾਹੂ ਬਿਹਾਵੈ ਸੋਧਤ ਜੀਵਤ ॥
ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
ਨਾ ਕੋ ਮੂੜੁ ਨਹੀ ਕੋ ਸਿਆਨਾ ॥
ਕਰਿ ਕਿਰਪਾ ਜਿਸੁ ਦੇਵੈ ਨਾਉ ॥
ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਰਾਮਕਲੀ ਮਹਲਾ ੫ ॥
ਦਾਵਾ ਅਗਨਿ ਰਹੇ ਹਰਿ ਬੂਟ ॥
ਮਾਤ ਗਰਭ ਸੰਕਟ ਤੇ ਛੂਟ ॥
ਜਾ ਕਾ ਨਾਮੁ ਸਿਮਰਤ ਭਉ ਜਾਇ ॥
ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
ਐਸੇ ਰਾਖਨਹਾਰ ਦਇਆਲ ॥
ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
ਜਲੁ ਪੀਵਤ ਜਿਉ ਤਿਖਾ ਮਿਟੰਤ ॥
ਧਨ ਬਿਗਸੈ ਗ੍ਰਿਹਿ ਆਵਤ ਕੰਤ ॥
ਲੋਭੀ ਕਾ ਧਨੁ ਪ੍ਰਾਣ ਅਧਾਰੁ ॥
ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
ਕਿਰਸਾਨੀ ਜਿਉ ਰਾਖੈ ਰਖਵਾਲਾ ॥
ਮਾਤ ਪਿਤਾ ਦਇਆ ਜਿਉ ਬਾਲਾ ॥
ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥
ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
ਜਿਉ ਅੰਧੁਲੇ ਪੇਖਤ ਹੋਇ ਅਨੰਦ ॥
ਗੂੰਗਾ ਬਕਤ ਗਾਵੈ ਬਹੁ ਛੰਦ ॥
ਪਿੰਗੁਲ ਪਰਬਤ ਪਰਤੇ ਪਾਰਿ ॥
ਹਰਿ ਕੈ ਨਾਮਿ ਸਗਲ ਉਧਾਰਿ ॥੪॥
ਜਿਉ ਪਾਵਕ ਸੰਗਿ ਸੀਤ ਕੋ ਨਾਸ ॥
ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥
ਜਿਉ ਸਾਬੁਨਿ ਕਾਪਰ ਊਜਲ ਹੋਤ ॥
ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
ਜਿਉ ਚਕਵੀ ਸੂਰਜ ਕੀ ਆਸ ॥
ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥
ਜਿਉ ਕੁਰੰਕ ਨਾਦ ਕਰਨ ਸਮਾਨੇ ॥
ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥
ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥
ਦਇਆਲ ਭਏ ਤਾ ਆਏ ਚੀਤਿ ॥
ਦਇਆ ਧਾਰੀ ਤਿਨਿ ਧਾਰਣਹਾਰ ॥
ਬੰਧਨ ਤੇ ਹੋਈ ਛੁਟਕਾਰ ॥੭॥
ਸਭਿ ਥਾਨ ਦੇਖੇ ਨੈਣ ਅਲੋਇ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਭ੍ਰਮ ਭੈ ਛੂਟੇ ਗੁਰ ਪਰਸਾਦ ॥
ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥
ਰਾਮਕਲੀ ਮਹਲਾ ੫ ॥
ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥
ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥
ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥
ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥
ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥
ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥
ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੫ ਅਸਟਪਦੀ ॥
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
ਮੇਰਾ ਗੁਰੁ ਪਰਮੇਸਰੁ ਸੁਖਦਾਈ ॥
ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥
ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥
ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥
ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥
ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥
ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥
ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥
ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥
ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥
ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥
ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥
ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥
ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥
ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥
ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥
ਰਾਮਕਲੀ ਮਹਲਾ ੫ ॥
ਸਲੋਕੁ ॥
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥
ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥
ਸਤਿਗੁਰਿ ਖੇਪ ਨਿਬਾਹੀ ਸੰਤਹੁ ॥
ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥
ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥
ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥
ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥
ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥
ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥
ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥
ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥
ਰਾਮਕਲੀ ਮਹਲਾ ੫ ॥
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥
ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੩ ਅਨੰਦੁ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
ਭਗਤਾ ਕੀ ਚਾਲ ਨਿਰਾਲੀ ॥
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
ਏਹੁ ਸੋਹਿਲਾ ਸਬਦੁ ਸੁਹਾਵਾ ॥
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
ਜੀਅਹੁ ਮੈਲੇ ਬਾਹਰਹੁ ਨਿਰਮਲ ॥
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
ਜੀਅਹੁ ਨਿਰਮਲ ਬਾਹਰਹੁ ਨਿਰਮਲ ॥
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥
ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥
ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥
ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥
ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥
ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
ਹਰਿ ਰਾਸਿ ਮੇਰੀ ਮਨੁ ਵਣਜਾਰਾ ॥
ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥
ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥
ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥
ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :