Sehaj Paath - Ang 0890 to Ang 0900
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੮੯੦ - ਅੰਗ ੯੦੦
ਰਾਮਕਲੀ ਮਹਲਾ ੫ ॥
ਕਰਿ ਸੰਜੋਗੁ ਬਨਾਈ ਕਾਛਿ ॥
ਤਿਸੁ ਸੰਗਿ ਰਹਿਓ ਇਆਨਾ ਰਾਚਿ ॥
ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥
ਅੰਤ ਕੀ ਬਾਰ ਊਠਿ ਸਿਧਾਰੈ ॥੧॥
ਨਾਮ ਬਿਨਾ ਸਭੁ ਝੂਠੁ ਪਰਾਨੀ ॥
ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥
ਤੀਰਥ ਨਾਇ ਨ ਉਤਰਸਿ ਮੈਲੁ ॥
ਕਰਮ ਧਰਮ ਸਭਿ ਹਉਮੈ ਫੈਲੁ ॥
ਲੋਕ ਪਚਾਰੈ ਗਤਿ ਨਹੀ ਹੋਇ ॥
ਨਾਮ ਬਿਹੂਣੇ ਚਲਸਹਿ ਰੋਇ ॥੨॥
ਬਿਨੁ ਹਰਿ ਨਾਮ ਨ ਟੂਟਸਿ ਪਟਲ ॥
ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥
ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥
ਸਗਲ ਫਲਾ ਸੇ ਸੂਖਿ ਸਮਾਏ ॥੩॥
ਰਾਖਨਹਾਰੇ ਰਾਖਹੁ ਆਪਿ ॥
ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥
ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥
ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥
ਰਾਮਕਲੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥
ਮਨੁ ਅਸਮਝੁ ਸਾਧਸੰਗਿ ਪਤੀਆਨਾ ॥
ਡੋਲਨ ਤੇ ਚੂਕਾ ਠਹਰਾਇਆ ॥
ਸਤਿ ਮਾਹਿ ਲੇ ਸਤਿ ਸਮਾਇਆ ॥੧॥
ਦੂਖੁ ਗਇਆ ਸਭੁ ਰੋਗੁ ਗਇਆ ॥
ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥
ਸਗਲ ਪਵਿਤ੍ਰ ਸਰਬ ਨਿਰਮਲਾ ॥
ਜੋ ਵਰਤਾਏ ਸੋਈ ਭਲਾ ॥
ਜਹ ਰਾਖੈ ਸੋਈ ਮੁਕਤਿ ਥਾਨੁ ॥
ਜੋ ਜਪਾਏ ਸੋਈ ਨਾਮੁ ॥੨॥
ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥
ਤਹ ਬੈਕੁੰਠੁ ਜਹ ਨਾਮੁ ਉਚਰਹਿ ॥
ਸਰਬ ਅਨੰਦ ਜਬ ਦਰਸਨੁ ਪਾਈਐ ॥
ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥
ਆਪੇ ਘਟਿ ਘਟਿ ਰਹਿਆ ਬਿਆਪਿ ॥
ਦਇਆਲ ਪੁਰਖ ਪਰਗਟ ਪਰਤਾਪ ॥
ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥
ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥
ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥
ਰਿਧਿ ਬੁਧਿ ਸਿਧਿ ਸੁਰ ਗਿਆਨ ॥
ਅਨਿਕ ਰੂਪ ਰੰਗ ਭੋਗ ਰਸੈ ॥
ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥
ਹਰਿ ਕੇ ਨਾਮ ਕੀ ਵਡਿਆਈ ॥
ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
ਸੂਰਬੀਰ ਧੀਰਜ ਮਤਿ ਪੂਰਾ ॥
ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥
ਸਦਾ ਮੁਕਤੁ ਤਾ ਕੇ ਪੂਰੇ ਕਾਮ ॥
ਜਾ ਕੈ ਰਿਦੈ ਵਸੈ ਹਰਿ ਨਾਮ ॥੨॥
ਸਗਲ ਸੂਖ ਆਨੰਦ ਅਰੋਗ ॥
ਸਮਦਰਸੀ ਪੂਰਨ ਨਿਰਜੋਗ ॥
ਆਇ ਨ ਜਾਇ ਡੋਲੈ ਕਤ ਨਾਹੀ ॥
ਜਾ ਕੈ ਨਾਮੁ ਬਸੈ ਮਨ ਮਾਹੀ ॥੩॥
ਦੀਨ ਦਇਆਲ ਗੁੋਪਾਲ ਗੋਵਿੰਦ ॥
ਗੁਰਮੁਖਿ ਜਪੀਐ ਉਤਰੈ ਚਿੰਦ ॥
ਨਾਨਕ ਕਉ ਗੁਰਿ ਦੀਆ ਨਾਮੁ ॥
ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
ਆਗੈ ਮਿਲੀ ਨਿਥਾਵੇ ਥਾਉ ॥
ਗੁਰ ਪੂਰੇ ਕੀ ਚਰਣੀ ਲਾਗੁ ॥
ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥
ਤਾ ਛੂਟਹਿ ਮਾਇਆ ਕੇ ਪਟਲ ॥
ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
ਤਾ ਤੇਰਾ ਹੋਇ ਨਿਰਮਲ ਜੀਉ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
ਸੋ ਹਰਿ ਭਜਨੁ ਸਾਧ ਕੈ ਸੰਗਿ ॥
ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥
ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
ਦਇਆ ਧਾਰੀ ਗੋਵਿਦ ਗੁੋਸਾਈ ॥
ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਰਾਮਕਲੀ ਮਹਲਾ ੫ ॥
ਸੰਤ ਕੈ ਸੰਗਿ ਰਾਮ ਰੰਗ ਕੇਲ ॥
ਆਗੈ ਜਮ ਸਿਉ ਹੋਇ ਨ ਮੇਲ ॥
ਅਹੰਬੁਧਿ ਕਾ ਭਇਆ ਬਿਨਾਸ ॥
ਦੁਰਮਤਿ ਹੋਈ ਸਗਲੀ ਨਾਸ ॥੧॥
ਰਾਮ ਨਾਮ ਗੁਣ ਗਾਇ ਪੰਡਿਤ ॥
ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥
ਹਰਿ ਕਾ ਜਸੁ ਨਿਧਿ ਲੀਆ ਲਾਭ ॥
ਪੂਰਨ ਭਏ ਮਨੋਰਥ ਸਾਭ ॥
ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥
ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥
ਨਾਮ ਰਤਨੁ ਜਿਨਿ ਪਾਇਆ ਦਾਨੁ ॥
ਤਿਸੁ ਜਨ ਹੋਏ ਸਗਲ ਨਿਧਾਨ ॥
ਸੰਤੋਖੁ ਆਇਆ ਮਨਿ ਪੂਰਾ ਪਾਇ ॥
ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥
ਹਰਿ ਕੀ ਕਥਾ ਸੁਨਤ ਪਵਿਤ ॥
ਜਿਹਵਾ ਬਕਤ ਪਾਈ ਗਤਿ ਮਤਿ ॥
ਸੋ ਪਰਵਾਣੁ ਜਿਸੁ ਰਿਦੈ ਵਸਾਈ ॥
ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥
ਰਾਮਕਲੀ ਮਹਲਾ ੫ ॥
ਗਹੁ ਕਰਿ ਪਕਰੀ ਨ ਆਈ ਹਾਥਿ ॥
ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥
ਕਹੁ ਨਾਨਕ ਜਉ ਤਿਆਗਿ ਦਈ ॥
ਤਬ ਓਹ ਚਰਣੀ ਆਇ ਪਈ ॥੧॥
ਸੁਣਿ ਸੰਤਹੁ ਨਿਰਮਲ ਬੀਚਾਰ ॥
ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
ਜਬ ਉਸ ਕਉ ਕੋਈ ਦੇਵੈ ਮਾਨੁ ॥
ਤਬ ਆਪਸ ਊਪਰਿ ਰਖੈ ਗੁਮਾਨੁ ॥
ਜਬ ਉਸ ਕਉ ਕੋਈ ਮਨਿ ਪਰਹਰੈ ॥
ਤਬ ਓਹ ਸੇਵਕਿ ਸੇਵਾ ਕਰੈ ॥੨॥
ਮੁਖਿ ਬੇਰਾਵੈ ਅੰਤਿ ਠਗਾਵੈ ॥
ਇਕਤੁ ਠਉਰ ਓਹ ਕਹੀ ਨ ਸਮਾਵੈ ॥
ਉਨਿ ਮੋਹੇ ਬਹੁਤੇ ਬ੍ਰਹਮੰਡ ॥
ਰਾਮ ਜਨੀ ਕੀਨੀ ਖੰਡ ਖੰਡ ॥੩॥
ਜੋ ਮਾਗੈ ਸੋ ਭੂਖਾ ਰਹੈ ॥
ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥
ਇਸਹਿ ਤਿਆਗਿ ਸਤਸੰਗਤਿ ਕਰੈ ॥
ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥
ਰਾਮਕਲੀ ਮਹਲਾ ੫ ॥
ਆਤਮ ਰਾਮੁ ਸਰਬ ਮਹਿ ਪੇਖੁ ॥
ਪੂਰਨ ਪੂਰਿ ਰਹਿਆ ਪ੍ਰਭ ਏਕੁ ॥
ਰਤਨੁ ਅਮੋਲੁ ਰਿਦੇ ਮਹਿ ਜਾਨੁ ॥
ਅਪਨੀ ਵਸਤੁ ਤੂ ਆਪਿ ਪਛਾਨੁ ॥੧॥
ਪੀ ਅੰਮ੍ਰਿਤੁ ਸੰਤਨ ਪਰਸਾਦਿ ॥
ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥
ਅਠ ਦਸ ਬੇਦ ਸੁਨੇ ਕਹ ਡੋਰਾ ॥
ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥
ਪਸੂ ਪਰੀਤਿ ਘਾਸ ਸੰਗਿ ਰਚੈ ॥
ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥
ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥
ਓਤਿ ਪੋਤਿ ਭਗਤਨ ਸੰਗਾਨਿ ॥
ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥
ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥
ਰਾਮਕਲੀ ਮਹਲਾ ੫ ॥
ਦੀਨੋ ਨਾਮੁ ਕੀਓ ਪਵਿਤੁ ॥
ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥
ਕਾਟੀ ਬੰਧਿ ਹਰਿ ਸੇਵਾ ਲਾਏ ॥
ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥
ਬਾਜੇ ਅਨਹਦ ਬਾਜਾ ॥
ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥
ਆਇ ਬਨਿਓ ਪੂਰਬਲਾ ਭਾਗੁ ॥
ਜਨਮ ਜਨਮ ਕਾ ਸੋਇਆ ਜਾਗੁ ॥
ਗਈ ਗਿਲਾਨਿ ਸਾਧ ਕੈ ਸੰਗਿ ॥
ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥
ਰਾਖੇ ਰਾਖਨਹਾਰ ਦਇਆਲ ॥
ਨਾ ਕਿਛੁ ਸੇਵਾ ਨਾ ਕਿਛੁ ਘਾਲ ॥
ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥
ਬੂਡਤ ਦੁਖ ਮਹਿ ਕਾਢਿ ਲਇਆ ॥੩॥
ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥
ਆਠ ਪਹਰ ਹਰਿ ਕੇ ਗੁਣ ਗਾਉ ॥
ਗਾਵਤ ਗਾਵਤ ਪਰਮ ਗਤਿ ਪਾਈ ॥
ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
ਰਾਮਕਲੀ ਮਹਲਾ ੫ ॥
ਕਉਡੀ ਬਦਲੈ ਤਿਆਗੈ ਰਤਨੁ ॥
ਛੋਡਿ ਜਾਇ ਤਾਹੂ ਕਾ ਜਤਨੁ ॥
ਸੋ ਸੰਚੈ ਜੋ ਹੋਛੀ ਬਾਤ ॥
ਮਾਇਆ ਮੋਹਿਆ ਟੇਢਉ ਜਾਤ ॥੧॥
ਅਭਾਗੇ ਤੈ ਲਾਜ ਨਾਹੀ ॥
ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥
ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥
ਸਾਕਤ ਕੀ ਬਿਧਿ ਨੈਨਹੁ ਡੀਠੀ ॥
ਕੂੜਿ ਕਪਟਿ ਅਹੰਕਾਰਿ ਰੀਝਾਨਾ ॥
ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥
ਮਾਇਆ ਕਾਰਣਿ ਸਦ ਹੀ ਝੂਰੈ ॥
ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥
ਨਿਰਭਉ ਨਿਰੰਕਾਰ ਦਾਤਾਰੁ ॥
ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥
ਸਭ ਸਾਹਾ ਸਿਰਿ ਸਾਚਾ ਸਾਹੁ ॥
ਵੇਮੁਹਤਾਜੁ ਪੂਰਾ ਪਾਤਿਸਾਹੁ ॥
ਮੋਹ ਮਗਨ ਲਪਟਿਓ ਭ੍ਰਮ ਗਿਰਹ ॥
ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥
ਰਾਮਕਲੀ ਮਹਲਾ ੫ ॥
ਰੈਣਿ ਦਿਨਸੁ ਜਪਉ ਹਰਿ ਨਾਉ ॥
ਆਗੈ ਦਰਗਹ ਪਾਵਉ ਥਾਉ ॥
ਸਦਾ ਅਨੰਦੁ ਨ ਹੋਵੀ ਸੋਗੁ ॥
ਕਬਹੂ ਨ ਬਿਆਪੈ ਹਉਮੈ ਰੋਗੁ ॥੧॥
ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥
ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥
ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥
ਨਾਮ ਬਿਨਾ ਕੋ ਸਕੈ ਨ ਤਾਰਿ ॥
ਸਗਲ ਉਪਾਵ ਨ ਚਾਲਹਿ ਸੰਗਿ ॥
ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥
ਦੇਹੀ ਧੋਇ ਨ ਉਤਰੈ ਮੈਲੁ ॥
ਹਉਮੈ ਬਿਆਪੈ ਦੁਬਿਧਾ ਫੈਲੁ ॥
ਹਰਿ ਹਰਿ ਅਉਖਧੁ ਜੋ ਜਨੁ ਖਾਇ ॥
ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥
ਕਰਿ ਕਿਰਪਾ ਪਾਰਬ੍ਰਹਮ ਦਇਆਲ ॥
ਮਨ ਤੇ ਕਬਹੁ ਨ ਬਿਸਰੁ ਗੁੋਪਾਲ ॥
ਤੇਰੇ ਦਾਸ ਕੀ ਹੋਵਾ ਧੂਰਿ ॥
ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥
ਰਾਮਕਲੀ ਮਹਲਾ ੫ ॥
ਤੇਰੀ ਸਰਣਿ ਪੂਰੇ ਗੁਰਦੇਵ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਸਮਰਥੁ ਪੂਰਨ ਪਾਰਬ੍ਰਹਮੁ ॥
ਸੋ ਧਿਆਏ ਪੂਰਾ ਜਿਸੁ ਕਰਮੁ ॥੧॥
ਤਰਣ ਤਾਰਣ ਪ੍ਰਭ ਤੇਰੋ ਨਾਉ ॥
ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥
ਜਪਿ ਜਪਿ ਜੀਵਾ ਤੇਰਾ ਨਾਉ ॥
ਆਗੈ ਦਰਗਹ ਪਾਵਉ ਠਾਉ ॥
ਦੂਖੁ ਅੰਧੇਰਾ ਮਨ ਤੇ ਜਾਇ ॥
ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਗੁਰ ਪੂਰੇ ਕੀ ਨਿਰਮਲ ਰੀਤਿ ॥
ਭਉ ਭਾਗਾ ਨਿਰਭਉ ਮਨਿ ਬਸੈ ॥
ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥
ਕੋਟਿ ਜਨਮ ਕੇ ਕਾਟੇ ਫਾਹੇ ॥
ਪਾਇਆ ਲਾਭੁ ਸਚਾ ਧਨੁ ਲਾਹੇ ॥
ਤੋਟਿ ਨ ਆਵੈ ਅਖੁਟ ਭੰਡਾਰ ॥
ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥
ਰਾਮਕਲੀ ਮਹਲਾ ੫ ॥
ਰਤਨ ਜਵੇਹਰ ਨਾਮ ॥
ਸਤੁ ਸੰਤੋਖੁ ਗਿਆਨ ॥
ਸੂਖ ਸਹਜ ਦਇਆ ਕਾ ਪੋਤਾ ॥
ਹਰਿ ਭਗਤਾ ਹਵਾਲੈ ਹੋਤਾ ॥੧॥
ਮੇਰੇ ਰਾਮ ਕੋ ਭੰਡਾਰੁ ॥
ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥
ਕੀਰਤਨੁ ਨਿਰਮੋਲਕ ਹੀਰਾ ॥
ਆਨੰਦ ਗੁਣੀ ਗਹੀਰਾ ॥
ਅਨਹਦ ਬਾਣੀ ਪੂੰਜੀ ॥
ਸੰਤਨ ਹਥਿ ਰਾਖੀ ਕੂੰਜੀ ॥੨॥
ਸੁੰਨ ਸਮਾਧਿ ਗੁਫਾ ਤਹ ਆਸਨੁ ॥
ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥
ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥
ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥
ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥
ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥
ਦਇਆਲ ਪੁਰਖ ਨਾਨਕ ਅਰਦਾਸਿ ॥
ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥
ਰਾਮਕਲੀ ਮਹਲਾ ੫ ॥
ਮਹਿਮਾ ਨ ਜਾਨਹਿ ਬੇਦ ॥
ਬ੍ਰਹਮੇ ਨਹੀ ਜਾਨਹਿ ਭੇਦ ॥
ਅਵਤਾਰ ਨ ਜਾਨਹਿ ਅੰਤੁ ॥
ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥
ਅਪਨੀ ਗਤਿ ਆਪਿ ਜਾਨੈ ॥
ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥
ਸੰਕਰਾ ਨਹੀ ਜਾਨਹਿ ਭੇਵ ॥
ਖੋਜਤ ਹਾਰੇ ਦੇਵ ॥
ਦੇਵੀਆ ਨਹੀ ਜਾਨੈ ਮਰਮ ॥
ਸਭ ਊਪਰਿ ਅਲਖ ਪਾਰਬ੍ਰਹਮ ॥੨॥
ਅਪਨੈ ਰੰਗਿ ਕਰਤਾ ਕੇਲ ॥
ਆਪਿ ਬਿਛੋਰੈ ਆਪੇ ਮੇਲ ॥
ਇਕਿ ਭਰਮੇ ਇਕਿ ਭਗਤੀ ਲਾਏ ॥
ਅਪਣਾ ਕੀਆ ਆਪਿ ਜਣਾਏ ॥੩॥
ਸੰਤਨ ਕੀ ਸੁਣਿ ਸਾਚੀ ਸਾਖੀ ॥
ਸੋ ਬੋਲਹਿ ਜੋ ਪੇਖਹਿ ਆਖੀ ॥
ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥
ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
ਰਾਮਕਲੀ ਮਹਲਾ ੫ ॥
ਕਿਛਹੂ ਕਾਜੁ ਨ ਕੀਓ ਜਾਨਿ ॥
ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥
ਜਾਪ ਤਾਪ ਸੀਲ ਨਹੀ ਧਰਮ ॥
ਕਿਛੂ ਨ ਜਾਨਉ ਕੈਸਾ ਕਰਮ ॥੧॥
ਠਾਕੁਰ ਪ੍ਰੀਤਮ ਪ੍ਰਭ ਮੇਰੇ ॥
ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥
ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥
ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥
ਕਰਣਹਾਰ ਮੇਰੇ ਪ੍ਰਭ ਏਕ ॥
ਨਾਮ ਤੇਰੇ ਕੀ ਮਨ ਮਹਿ ਟੇਕ ॥੨॥
ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥
ਪਾਪ ਖੰਡਨ ਪ੍ਰਭ ਤੇਰੋ ਨਾਮੁ ॥
ਤੂ ਅਗਨਤੁ ਜੀਅ ਕਾ ਦਾਤਾ ॥
ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥
ਜੋ ਉਪਾਇਓ ਤਿਸੁ ਤੇਰੀ ਆਸ ॥
ਸਗਲ ਅਰਾਧਹਿ ਪ੍ਰਭ ਗੁਣਤਾਸ ॥
ਨਾਨਕ ਦਾਸ ਤੇਰੈ ਕੁਰਬਾਣੁ ॥
ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥
ਰਾਮਕਲੀ ਮਹਲਾ ੫ ॥
ਰਾਖਨਹਾਰ ਦਇਆਲ ॥
ਕੋਟਿ ਭਵ ਖੰਡੇ ਨਿਮਖ ਖਿਆਲ ॥
ਸਗਲ ਅਰਾਧਹਿ ਜੰਤ ॥
ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥
ਜੀਅਨ ਕੋ ਦਾਤਾ ਮੇਰਾ ਪ੍ਰਭੁ ॥
ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥
ਤਾ ਕੀ ਗਹੀ ਮਨ ਓਟ ॥
ਬੰਧਨ ਤੇ ਹੋਈ ਛੋਟ ॥
ਹਿਰਦੈ ਜਪਿ ਪਰਮਾਨੰਦ ॥
ਮਨ ਮਾਹਿ ਭਏ ਅਨੰਦ ॥੨॥
ਤਾਰਣ ਤਰਣ ਹਰਿ ਸਰਣ ॥
ਜੀਵਨ ਰੂਪ ਹਰਿ ਚਰਣ ॥
ਸੰਤਨ ਕੇ ਪ੍ਰਾਣ ਅਧਾਰ ॥
ਊਚੇ ਤੇ ਊਚ ਅਪਾਰ ॥੩॥
ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥
ਕਰਿ ਕਿਰਪਾ ਜਿਸੁ ਆਪੇ ਦੀਜੈ ॥
ਸੂਖ ਸਹਜ ਆਨੰਦ ਹਰਿ ਨਾਉ ॥
ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥
ਰਾਮਕਲੀ ਮਹਲਾ ੫ ॥
ਸਗਲ ਸਿਆਨਪ ਛਾਡਿ ॥
ਕਰਿ ਸੇਵਾ ਸੇਵਕ ਸਾਜਿ ॥
ਅਪਨਾ ਆਪੁ ਸਗਲ ਮਿਟਾਇ ॥
ਮਨ ਚਿੰਦੇ ਸੇਈ ਫਲ ਪਾਇ ॥੧॥
ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥
ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥
ਦੂਜਾ ਨਹੀ ਜਾਨੈ ਕੋਇ ॥
ਸਤਗੁਰੁ ਨਿਰੰਜਨੁ ਸੋਇ ॥
ਮਾਨੁਖ ਕਾ ਕਰਿ ਰੂਪੁ ਨ ਜਾਨੁ ॥
ਮਿਲੀ ਨਿਮਾਨੇ ਮਾਨੁ ॥੨॥
ਗੁਰ ਕੀ ਹਰਿ ਟੇਕ ਟਿਕਾਇ ॥
ਅਵਰ ਆਸਾ ਸਭ ਲਾਹਿ ॥
ਹਰਿ ਕਾ ਨਾਮੁ ਮਾਗੁ ਨਿਧਾਨੁ ॥
ਤਾ ਦਰਗਹ ਪਾਵਹਿ ਮਾਨੁ ॥੩॥
ਗੁਰ ਕਾ ਬਚਨੁ ਜਪਿ ਮੰਤੁ ॥
ਏਹਾ ਭਗਤਿ ਸਾਰ ਤਤੁ ॥
ਸਤਿਗੁਰ ਭਏ ਦਇਆਲ ॥
ਨਾਨਕ ਦਾਸ ਨਿਹਾਲ ॥੪॥੨੮॥੩੯॥
ਰਾਮਕਲੀ ਮਹਲਾ ੫ ॥
ਹੋਵੈ ਸੋਈ ਭਲ ਮਾਨੁ ॥
ਆਪਨਾ ਤਜਿ ਅਭਿਮਾਨੁ ॥
ਦਿਨੁ ਰੈਨਿ ਸਦਾ ਗੁਨ ਗਾਉ ॥
ਪੂਰਨ ਏਹੀ ਸੁਆਉ ॥੧॥
ਆਨੰਦ ਕਰਿ ਸੰਤ ਹਰਿ ਜਪਿ ॥
ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥
ਏਕ ਕੀ ਕਰਿ ਆਸ ਭੀਤਰਿ ॥
ਨਿਰਮਲ ਜਪਿ ਨਾਮੁ ਹਰਿ ਹਰਿ ॥
ਗੁਰ ਕੇ ਚਰਨ ਨਮਸਕਾਰਿ ॥
ਭਵਜਲੁ ਉਤਰਹਿ ਪਾਰਿ ॥੨॥
ਦੇਵਨਹਾਰ ਦਾਤਾਰ ॥
ਅੰਤੁ ਨ ਪਾਰਾਵਾਰ ॥
ਜਾ ਕੈ ਘਰਿ ਸਰਬ ਨਿਧਾਨ ॥
ਰਾਖਨਹਾਰ ਨਿਦਾਨ ॥੩॥
ਨਾਨਕ ਪਾਇਆ ਏਹੁ ਨਿਧਾਨ ॥
ਹਰੇ ਹਰਿ ਨਿਰਮਲ ਨਾਮ ॥
ਜੋ ਜਪੈ ਤਿਸ ਕੀ ਗਤਿ ਹੋਇ ॥
ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥
ਰਾਮਕਲੀ ਮਹਲਾ ੫ ॥
ਦੁਲਭ ਦੇਹ ਸਵਾਰਿ ॥
ਜਾਹਿ ਨ ਦਰਗਹ ਹਾਰਿ ॥
ਹਲਤਿ ਪਲਤਿ ਤੁਧੁ ਹੋਇ ਵਡਿਆਈ ॥
ਅੰਤ ਕੀ ਬੇਲਾ ਲਏ ਛਡਾਈ ॥੧॥
ਰਾਮ ਕੇ ਗੁਨ ਗਾਉ ॥
ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥
ਊਠਤ ਬੈਠਤ ਹਰਿ ਜਾਪੁ ॥
ਬਿਨਸੈ ਸਗਲ ਸੰਤਾਪੁ ॥
ਬੈਰੀ ਸਭਿ ਹੋਵਹਿ ਮੀਤ ॥
ਨਿਰਮਲੁ ਤੇਰਾ ਹੋਵੈ ਚੀਤ ॥੨॥
ਸਭ ਤੇ ਊਤਮ ਇਹੁ ਕਰਮੁ ॥
ਸਗਲ ਧਰਮ ਮਹਿ ਸ੍ਰੇਸਟ ਧਰਮੁ ॥
ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥
ਜਨਮ ਜਨਮ ਕਾ ਉਤਰੈ ਭਾਰੁ ॥੩॥
ਪੂਰਨ ਤੇਰੀ ਹੋਵੈ ਆਸ ॥
ਜਮ ਕੀ ਕਟੀਐ ਤੇਰੀ ਫਾਸ ॥
ਗੁਰ ਕਾ ਉਪਦੇਸੁ ਸੁਨੀਜੈ ॥
ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥
ਰਾਮਕਲੀ ਮਹਲਾ ੫ ॥
ਜਿਸ ਕੀ ਤਿਸ ਕੀ ਕਰਿ ਮਾਨੁ ॥
ਆਪਨ ਲਾਹਿ ਗੁਮਾਨੁ ॥
ਜਿਸ ਕਾ ਤੂ ਤਿਸ ਕਾ ਸਭੁ ਕੋਇ ॥
ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥
ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥
ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥
ਜੋ ਜੋ ਕਰੈ ਸੋਈ ਮਾਨਿ ਲੇਹੁ ॥
ਬਿਨੁ ਮਾਨੇ ਰਲਿ ਹੋਵਹਿ ਖੇਹ ॥
ਤਿਸ ਕਾ ਭਾਣਾ ਲਾਗੈ ਮੀਠਾ ॥
ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥
ਵੇਪਰਵਾਹੁ ਅਗੋਚਰੁ ਆਪਿ ॥
ਆਠ ਪਹਰ ਮਨ ਤਾ ਕਉ ਜਾਪਿ ॥
ਜਿਸੁ ਚਿਤਿ ਆਏ ਬਿਨਸਹਿ ਦੁਖਾ ॥
ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥
ਕਉਨ ਕਉਨ ਉਧਰੇ ਗੁਨ ਗਾਇ ॥
ਗਨਣੁ ਨ ਜਾਈ ਕੀਮ ਨ ਪਾਇ ॥
ਬੂਡਤ ਲੋਹ ਸਾਧਸੰਗਿ ਤਰੈ ॥
ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥
ਰਾਮਕਲੀ ਮਹਲਾ ੫ ॥
ਮਨ ਮਾਹਿ ਜਾਪਿ ਭਗਵੰਤੁ ॥
ਗੁਰਿ ਪੂਰੈ ਇਹੁ ਦੀਨੋ ਮੰਤੁ ॥
ਮਿਟੇ ਸਗਲ ਭੈ ਤ੍ਰਾਸ ॥
ਪੂਰਨ ਹੋਈ ਆਸ ॥੧॥
ਸਫਲ ਸੇਵਾ ਗੁਰਦੇਵਾ ॥
ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥
ਕਰਨ ਕਰਾਵਨ ਆਪਿ ॥
ਤਿਸ ਕਉ ਸਦਾ ਮਨ ਜਾਪਿ ॥
ਤਿਸ ਕੀ ਸੇਵਾ ਕਰਿ ਨੀਤ ॥
ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥
ਸਾਹਿਬੁ ਮੇਰਾ ਅਤਿ ਭਾਰਾ ॥
ਖਿਨ ਮਹਿ ਥਾਪਿ ਉਥਾਪਨਹਾਰਾ ॥
ਤਿਸੁ ਬਿਨੁ ਅਵਰੁ ਨ ਕੋਈ ॥
ਜਨ ਕਾ ਰਾਖਾ ਸੋਈ ॥੩॥
ਕਰਿ ਕਿਰਪਾ ਅਰਦਾਸਿ ਸੁਣੀਜੈ ॥
ਅਪਣੇ ਸੇਵਕ ਕਉ ਦਰਸਨੁ ਦੀਜੈ ॥
ਨਾਨਕ ਜਾਪੀ ਜਪੁ ਜਾਪੁ ॥
ਸਭ ਤੇ ਊਚ ਜਾ ਕਾ ਪਰਤਾਪੁ ॥੪॥੩੨॥੪੩॥
ਰਾਮਕਲੀ ਮਹਲਾ ੫ ॥
ਬਿਰਥਾ ਭਰਵਾਸਾ ਲੋਕ ॥
ਠਾਕੁਰ ਪ੍ਰਭ ਤੇਰੀ ਟੇਕ ॥
ਅਵਰ ਛੂਟੀ ਸਭ ਆਸ ॥
ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥
ਏਕੋ ਨਾਮੁ ਧਿਆਇ ਮਨ ਮੇਰੇ ॥
ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥
ਤੁਮ ਹੀ ਕਾਰਨ ਕਰਨ ॥
ਚਰਨ ਕਮਲ ਹਰਿ ਸਰਨ ॥
ਮਨਿ ਤਨਿ ਹਰਿ ਓਹੀ ਧਿਆਇਆ ॥
ਆਨੰਦ ਹਰਿ ਰੂਪ ਦਿਖਾਇਆ ॥੨॥
ਤਿਸ ਹੀ ਕੀ ਓਟ ਸਦੀਵ ॥
ਜਾ ਕੇ ਕੀਨੇ ਹੈ ਜੀਵ ॥
ਸਿਮਰਤ ਹਰਿ ਕਰਤ ਨਿਧਾਨ ॥
ਰਾਖਨਹਾਰ ਨਿਦਾਨ ॥੩॥
ਸਰਬ ਕੀ ਰੇਣ ਹੋਵੀਜੈ ॥
ਆਪੁ ਮਿਟਾਇ ਮਿਲੀਜੈ ॥
ਅਨਦਿਨੁ ਧਿਆਈਐ ਨਾਮੁ ॥
ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥
ਰਾਮਕਲੀ ਮਹਲਾ ੫ ॥
ਕਾਰਨ ਕਰਨ ਕਰੀਮ ॥
ਸਰਬ ਪ੍ਰਤਿਪਾਲ ਰਹੀਮ ॥
ਅਲਹ ਅਲਖ ਅਪਾਰ ॥
ਖੁਦਿ ਖੁਦਾਇ ਵਡ ਬੇਸੁਮਾਰ ॥੧॥
ਓੁਂ ਨਮੋ ਭਗਵੰਤ ਗੁਸਾਈ ॥
ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
ਜਗੰਨਾਥ ਜਗਜੀਵਨ ਮਾਧੋ ॥
ਭਉ ਭੰਜਨ ਰਿਦ ਮਾਹਿ ਅਰਾਧੋ ॥
ਰਿਖੀਕੇਸ ਗੋਪਾਲ ਗੁੋਵਿੰਦ ॥
ਪੂਰਨ ਸਰਬਤ੍ਰ ਮੁਕੰਦ ॥੨॥
ਮਿਹਰਵਾਨ ਮਉਲਾ ਤੂਹੀ ਏਕ ॥
ਪੀਰ ਪੈਕਾਂਬਰ ਸੇਖ ॥
ਦਿਲਾ ਕਾ ਮਾਲਕੁ ਕਰੇ ਹਾਕੁ ॥
ਕੁਰਾਨ ਕਤੇਬ ਤੇ ਪਾਕੁ ॥੩॥
ਨਾਰਾਇਣ ਨਰਹਰ ਦਇਆਲ ॥
ਰਮਤ ਰਾਮ ਘਟ ਘਟ ਆਧਾਰ ॥
ਬਾਸੁਦੇਵ ਬਸਤ ਸਭ ਠਾਇ ॥
ਲੀਲਾ ਕਿਛੁ ਲਖੀ ਨ ਜਾਇ ॥੪॥
ਮਿਹਰ ਦਇਆ ਕਰਿ ਕਰਨੈਹਾਰ ॥
ਭਗਤਿ ਬੰਦਗੀ ਦੇਹਿ ਸਿਰਜਣਹਾਰ ॥
ਕਹੁ ਨਾਨਕ ਗੁਰਿ ਖੋਏ ਭਰਮ ॥
ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
ਰਾਮਕਲੀ ਮਹਲਾ ੫ ॥
ਕੋਟਿ ਜਨਮ ਕੇ ਬਿਨਸੇ ਪਾਪ ॥
ਹਰਿ ਹਰਿ ਜਪਤ ਨਾਹੀ ਸੰਤਾਪ ॥
ਗੁਰ ਕੇ ਚਰਨ ਕਮਲ ਮਨਿ ਵਸੇ ॥
ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥
ਗੋਪਾਲ ਕੋ ਜਸੁ ਗਾਉ ਪ੍ਰਾਣੀ ॥
ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥
ਤ੍ਰਿਸਨਾ ਭੂਖ ਸਭ ਨਾਸੀ ॥
ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥
ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥
ਹਰਿ ਮਿਲਣੈ ਕੀ ਏਹ ਨੀਸਾਨੀ ॥੨॥
ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥
ਗੁਰ ਕਾ ਦਰਸਨੁ ਦੇਖਿ ਨਿਹਾਲ ॥
ਪਰਾ ਪੂਰਬਲਾ ਕਰਮੁ ਬਣਿ ਆਇਆ ॥
ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥
ਹਰਿ ਕੇ ਸੰਤ ਸਦਾ ਪਰਵਾਣੁ ॥
ਸੰਤ ਜਨਾ ਮਸਤਕਿ ਨੀਸਾਣੁ ॥
ਦਾਸ ਕੀ ਰੇਣੁ ਪਾਏ ਜੇ ਕੋਇ ॥
ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥
ਰਾਮਕਲੀ ਮਹਲਾ ੫ ॥
ਦਰਸਨ ਕਉ ਜਾਈਐ ਕੁਰਬਾਨੁ ॥
ਚਰਨ ਕਮਲ ਹਿਰਦੈ ਧਰਿ ਧਿਆਨੁ ॥
ਧੂਰਿ ਸੰਤਨ ਕੀ ਮਸਤਕਿ ਲਾਇ ॥
ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
ਜਿਸੁ ਭੇਟਤ ਮਿਟੈ ਅਭਿਮਾਨੁ ॥
ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥
ਗੁਰ ਕੀ ਭਗਤਿ ਸਦਾ ਗੁਣ ਗਾਉ ॥
ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥
ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
ਗੁਰ ਬਚਨੀ ਸਮਸਰਿ ਸੁਖ ਦੂਖ ॥
ਕਦੇ ਨ ਬਿਆਪੈ ਤ੍ਰਿਸਨਾ ਭੂਖ ॥
ਮਨਿ ਸੰਤੋਖੁ ਸਬਦਿ ਗੁਰ ਰਾਜੇ ॥
ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥
ਗੁਰੁ ਦਾਤਾ ਦਇਆਲ ਬਖਸਿੰਦੁ ॥
ਗੁਰ ਚਰਨੀ ਜਾ ਕਾ ਮਨੁ ਲਾਗਾ ॥
ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
ਰਾਮਕਲੀ ਮਹਲਾ ੫ ॥
ਕਿਸੁ ਭਰਵਾਸੈ ਬਿਚਰਹਿ ਭਵਨ ॥
ਮੂੜ ਮੁਗਧ ਤੇਰਾ ਸੰਗੀ ਕਵਨ ॥
ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥
ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥
ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥
ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥
ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥
ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥
ਭਰਮਤ ਭਰਮਤ ਮਹਾ ਦੁਖੁ ਪਾਇਆ ॥
ਤਰੀ ਨ ਜਾਈ ਦੁਤਰ ਮਾਇਆ ॥੨॥
ਕਾਮਿ ਨ ਆਵੈ ਸੁ ਕਾਰ ਕਮਾਵੈ ॥
ਆਪਿ ਬੀਜਿ ਆਪੇ ਹੀ ਖਾਵੈ ॥
ਰਾਖਨ ਕਉ ਦੂਸਰ ਨਹੀ ਕੋਇ ॥
ਤਉ ਨਿਸਤਰੈ ਜਉ ਕਿਰਪਾ ਹੋਇ ॥੩॥
ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥
ਅਪਨੇ ਦਾਸ ਕਉ ਕੀਜੈ ਦਾਨੁ ॥
ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥
ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥
ਰਾਮਕਲੀ ਮਹਲਾ ੫ ॥
ਇਹ ਲੋਕੇ ਸੁਖੁ ਪਾਇਆ ॥
ਨਹੀ ਭੇਟਤ ਧਰਮ ਰਾਇਆ ॥
ਹਰਿ ਦਰਗਹ ਸੋਭਾਵੰਤ ॥
ਫੁਨਿ ਗਰਭਿ ਨਾਹੀ ਬਸੰਤ ॥੧॥
ਜਾਨੀ ਸੰਤ ਕੀ ਮਿਤ੍ਰਾਈ ॥
ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥
ਗੁਰ ਕੈ ਚਰਣਿ ਚਿਤੁ ਲਾਗਾ ॥
ਧੰਨਿ ਧੰਨਿ ਸੰਜੋਗੁ ਸਭਾਗਾ ॥
ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥
ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥
ਸਾਧ ਕੀ ਸਚੁ ਟਹਲ ਕਮਾਨੀ ॥
ਤਬ ਹੋਏ ਮਨ ਸੁਧ ਪਰਾਨੀ ॥
ਜਨ ਕਾ ਸਫਲ ਦਰਸੁ ਡੀਠਾ ॥
ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥
ਮਿਟਾਨੇ ਸਭਿ ਕਲਿ ਕਲੇਸ ॥
ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥
ਪ੍ਰਗਟੇ ਆਨੂਪ ਗੁੋਵਿੰਦ ॥
ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥
ਰਾਮਕਲੀ ਮਹਲਾ ੫ ॥
ਗਊ ਕਉ ਚਾਰੇ ਸਾਰਦੂਲੁ ॥
ਕਉਡੀ ਕਾ ਲਖ ਹੂਆ ਮੂਲੁ ॥
ਬਕਰੀ ਕਉ ਹਸਤੀ ਪ੍ਰਤਿਪਾਲੇ ॥
ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
ਦੀਸਤ ਮਾਸੁ ਨ ਖਾਇ ਬਿਲਾਈ ॥
ਮਹਾ ਕਸਾਬਿ ਛੁਰੀ ਸਟਿ ਪਾਈ ॥
ਕਰਣਹਾਰ ਪ੍ਰਭੁ ਹਿਰਦੈ ਵੂਠਾ ॥
ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥
ਸੂਕੇ ਕਾਸਟ ਹਰੇ ਚਲੂਲ ॥
ਊਚੈ ਥਲਿ ਫੂਲੇ ਕਮਲ ਅਨੂਪ ॥
ਅਗਨਿ ਨਿਵਾਰੀ ਸਤਿਗੁਰ ਦੇਵ ॥
ਸੇਵਕੁ ਅਪਨੀ ਲਾਇਓ ਸੇਵ ॥੩॥
ਅਕਿਰਤਘਣਾ ਕਾ ਕਰੇ ਉਧਾਰੁ ॥
ਪ੍ਰਭੁ ਮੇਰਾ ਹੈ ਸਦਾ ਦਇਆਰੁ ॥
ਸੰਤ ਜਨਾ ਕਾ ਸਦਾ ਸਹਾਈ ॥
ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥
ਰਾਮਕਲੀ ਮਹਲਾ ੫ ॥
ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥
ਦਸ ਬਿਘਿਆੜੀ ਲਈ ਨਿਵਾਰਿ ॥
ਤੀਨਿ ਆਵਰਤ ਕੀ ਚੂਕੀ ਘੇਰ ॥
ਸਾਧਸੰਗਿ ਚੂਕੇ ਭੈ ਫੇਰ ॥੧॥
ਸਿਮਰਿ ਸਿਮਰਿ ਜੀਵਾ ਗੋਵਿੰਦ ॥
ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥
ਦਾਝਿ ਗਏ ਤ੍ਰਿਣ ਪਾਪ ਸੁਮੇਰ ॥
ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥
ਅਨਦ ਰੂਪ ਪ੍ਰਗਟਿਓ ਸਭ ਥਾਨਿ ॥
ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥
ਸਾਗਰੁ ਤਰਿਓ ਬਾਛਰ ਖੋਜ ॥
ਖੇਦੁ ਨ ਪਾਇਓ ਨਹ ਫੁਨਿ ਰੋਜ ॥
ਸਿੰਧੁ ਸਮਾਇਓ ਘਟੁਕੇ ਮਾਹਿ ॥
ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥
ਜਉ ਛੂਟਉ ਤਉ ਜਾਇ ਪਇਆਲ ॥
ਜਉ ਕਾਢਿਓ ਤਉ ਨਦਰਿ ਨਿਹਾਲ ॥
ਪਾਪ ਪੁੰਨ ਹਮਰੈ ਵਸਿ ਨਾਹਿ ॥
ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥
ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥
ਮਾਇਆ ਮੋਹਿ ਬਿਆਪਿਆ ਧੋਹਿ ॥
ਕੁਦਮ ਕਰੈ ਗਾਡਰ ਜਿਉ ਛੇਲ ॥
ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥
ਹਰਿ ਚਰਨ ਕਮਲ ਸਰਨਾਇ ਮਨਾ ॥
ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥
ਊਨੇ ਕਾਜ ਨ ਹੋਵਤ ਪੂਰੇ ॥
ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥
ਕਰੈ ਬਿਕਾਰ ਜੀਅਰੇ ਕੈ ਤਾਈ ॥
ਗਾਫਲ ਸੰਗਿ ਨ ਤਸੂਆ ਜਾਈ ॥੨॥
ਧਰਤ ਧੋਹ ਅਨਿਕ ਛਲ ਜਾਨੈ ॥
ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥
ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥
ਮਿਥਿਆ ਲੋਭੁ ਨ ਉਤਰੈ ਸੂਲੁ ॥੩॥
ਪਾਰਬ੍ਰਹਮ ਜਬ ਭਏ ਦਇਆਲ ॥
ਇਹੁ ਮਨੁ ਹੋਆ ਸਾਧ ਰਵਾਲ ॥
ਹਸਤ ਕਮਲ ਲੜਿ ਲੀਨੋ ਲਾਇ ॥
ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
ਰਾਮਕਲੀ ਮਹਲਾ ੫ ॥
ਰਾਜਾ ਰਾਮ ਕੀ ਸਰਣਾਇ ॥
ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥
ਜਾ ਕੈ ਰਾਮੁ ਬਸੈ ਮਨ ਮਾਹੀ ॥
ਸੋ ਜਨੁ ਦੁਤਰੁ ਪੇਖਤ ਨਾਹੀ ॥
ਸਗਲੇ ਕਾਜ ਸਵਾਰੇ ਅਪਨੇ ॥
ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥
ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥
ਸੋ ਦਾਸੁ ਅਦੇਸਾ ਕਾਹੇ ਕਰੈ ॥
ਜਨਮ ਮਰਣ ਕੀ ਚੂਕੀ ਕਾਣਿ ॥
ਪੂਰੇ ਗੁਰ ਊਪਰਿ ਕੁਰਬਾਣ ॥੨॥
ਗੁਰੁ ਪਰਮੇਸਰੁ ਭੇਟਿ ਨਿਹਾਲ ॥
ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥
ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥
ਸਾਧਸੰਗਿ ਸੋ ਭਵਜਲੁ ਤਰੈ ॥੩॥
ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥
ਮੁਖ ਊਜਲ ਸਾਚੈ ਦਰਬਾਰੇ ॥
ਅਨਦ ਕਰਹੁ ਤਜਿ ਸਗਲ ਬਿਕਾਰ ॥
ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥
ਰਾਮਕਲੀ ਮਹਲਾ ੫ ॥
ੲੰੀਧਨ ਤੇ ਬੈਸੰਤਰੁ ਭਾਗੈ ॥
ਮਾਟੀ ਕਉ ਜਲੁ ਦਹ ਦਿਸ ਤਿਆਗੈ ॥
ਊਪਰਿ ਚਰਨ ਤਲੈ ਆਕਾਸੁ ॥
ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥
ਐਸਾ ਸੰਮ੍ਰਥੁ ਹਰਿ ਜੀਉ ਆਪਿ ॥
ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥
ਪ੍ਰਥਮੇ ਮਾਖਨੁ ਪਾਛੈ ਦੂਧੁ ॥
ਮੈਲੂ ਕੀਨੋ ਸਾਬੁਨੁ ਸੂਧੁ ॥
ਭੈ ਤੇ ਨਿਰਭਉ ਡਰਤਾ ਫਿਰੈ ॥
ਹੋਂਦੀ ਕਉ ਅਣਹੋਂਦੀ ਹਿਰੈ ॥੨॥
ਦੇਹੀ ਗੁਪਤ ਬਿਦੇਹੀ ਦੀਸੈ ॥
ਸਗਲੇ ਸਾਜਿ ਕਰਤ ਜਗਦੀਸੈ ॥
ਠਗਣਹਾਰ ਅਣਠਗਦਾ ਠਾਗੈ ॥
ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥
ਸੰਤ ਸਭਾ ਮਿਲਿ ਕਰਹੁ ਬਖਿਆਣ ॥
ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥
ਬ੍ਰਹਮ ਬੀਚਾਰੁ ਬੀਚਾਰੇ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥