Sehaj Paath - Ang 0870 to Ang 0880
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੮੭੦ - ਅੰਗ ੮੮੦
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥
ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥
ਬਾਬਾ ਬੋਲਨਾ ਕਿਆ ਕਹੀਐ ॥
ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥
ਸੰਤਨ ਸਿਉ ਬੋਲੇ ਉਪਕਾਰੀ ॥
ਮੂਰਖ ਸਿਉ ਬੋਲੇ ਝਖ ਮਾਰੀ ॥੨॥
ਬੋਲਤ ਬੋਲਤ ਬਢਹਿ ਬਿਕਾਰਾ ॥
ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥
ਕਹੁ ਕਬੀਰ ਛੂਛਾ ਘਟੁ ਬੋਲੈ ॥
ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥
ਗੋਂਡ ॥
ਨਰੂ ਮਰੈ ਨਰੁ ਕਾਮਿ ਨ ਆਵੈ ॥
ਪਸੂ ਮਰੈ ਦਸ ਕਾਜ ਸਵਾਰੈ ॥੧॥
ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥
ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥
ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥
ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥
ਕਹੁ ਕਬੀਰ ਤਬ ਹੀ ਨਰੁ ਜਾਗੈ ॥
ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥
ਗੋਂਡ ॥
ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥
ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥
ਮੋਹਿ ਬੈਰਾਗੁ ਭਇਓ ॥
ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥
ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ ॥
ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥
ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥
ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ॥
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥
ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥
ਹਸਤਿ ਭਾਗਿ ਕੈ ਚੀਸਾ ਮਾਰੈ ॥
ਇਆ ਮੂਰਤਿ ਕੈ ਹਉ ਬਲਿਹਾਰੈ ॥੧॥
ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥
ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥
ਰੇ ਮਹਾਵਤ ਤੁਝੁ ਡਾਰਉ ਕਾਟਿ ॥
ਇਸਹਿ ਤੁਰਾਵਹੁ ਘਾਲਹੁ ਸਾਟਿ ॥
ਹਸਤਿ ਨ ਤੋਰੈ ਧਰੈ ਧਿਆਨੁ ॥
ਵਾ ਕੈ ਰਿਦੈ ਬਸੈ ਭਗਵਾਨੁ ॥੨॥
ਕਿਆ ਅਪਰਾਧੁ ਸੰਤ ਹੈ ਕੀਨੑਾ ॥
ਬਾਂਧਿ ਪੋਟ ਕੁੰਚਰ ਕਉ ਦੀਨੑਾ ॥
ਕੁੰਚਰੁ ਪੋਟ ਲੈ ਲੈ ਨਮਸਕਾਰੈ ॥
ਬੂਝੀ ਨਹੀ ਕਾਜੀ ਅੰਧਿਆਰੈ ॥੩॥
ਤੀਨਿ ਬਾਰ ਪਤੀਆ ਭਰਿ ਲੀਨਾ ॥
ਮਨ ਕਠੋਰੁ ਅਜਹੂ ਨ ਪਤੀਨਾ ॥
ਕਹਿ ਕਬੀਰ ਹਮਰਾ ਗੋਬਿੰਦੁ ॥
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
ਗੋਂਡ ॥
ਨਾ ਇਹੁ ਮਾਨਸੁ ਨਾ ਇਹੁ ਦੇਉ ॥
ਨਾ ਇਹੁ ਜਤੀ ਕਹਾਵੈ ਸੇਉ ॥
ਨਾ ਇਹੁ ਜੋਗੀ ਨਾ ਅਵਧੂਤਾ ॥
ਨਾ ਇਸੁ ਮਾਇ ਨ ਕਾਹੂ ਪੂਤਾ ॥੧॥
ਇਆ ਮੰਦਰ ਮਹਿ ਕੌਨ ਬਸਾਈ ॥
ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥
ਨਾ ਇਹੁ ਗਿਰਹੀ ਨਾ ਓਦਾਸੀ ॥
ਨਾ ਇਹੁ ਰਾਜ ਨ ਭੀਖ ਮੰਗਾਸੀ ॥
ਨਾ ਇਸੁ ਪਿੰਡੁ ਨ ਰਕਤੂ ਰਾਤੀ ॥
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
ਨਾ ਇਹੁ ਤਪਾ ਕਹਾਵੈ ਸੇਖੁ ॥
ਨਾ ਇਹੁ ਜੀਵੈ ਨ ਮਰਤਾ ਦੇਖੁ ॥
ਇਸੁ ਮਰਤੇ ਕਉ ਜੇ ਕੋਊ ਰੋਵੈ ॥
ਜੋ ਰੋਵੈ ਸੋਈ ਪਤਿ ਖੋਵੈ ॥੩॥
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥
ਜੀਵਨ ਮਰਨੁ ਦੋਊ ਮਿਟਵਾਇਆ ॥
ਕਹੁ ਕਬੀਰ ਇਹੁ ਰਾਮ ਕੀ ਅੰਸੁ ॥
ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
ਗੋਂਡ ॥
ਤੂਟੇ ਤਾਗੇ ਨਿਖੁਟੀ ਪਾਨਿ ॥
ਦੁਆਰ ਊਪਰਿ ਝਿਲਕਾਵਹਿ ਕਾਨ ॥
ਕੂਚ ਬਿਚਾਰੇ ਫੂਏ ਫਾਲ ॥
ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥
ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥
ਤੁਰੀ ਨਾਰਿ ਕੀ ਛੋਡੀ ਬਾਤਾ ॥
ਰਾਮ ਨਾਮ ਵਾ ਕਾ ਮਨੁ ਰਾਤਾ ॥
ਲਰਿਕੀ ਲਰਿਕਨ ਖੈਬੋ ਨਾਹਿ ॥
ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥
ਇਕ ਦੁਇ ਮੰਦਰਿ ਇਕ ਦੁਇ ਬਾਟ ॥
ਹਮ ਕਉ ਸਾਥਰੁ ਉਨ ਕਉ ਖਾਟ ॥
ਮੂਡ ਪਲੋਸਿ ਕਮਰ ਬਧਿ ਪੋਥੀ ॥
ਹਮ ਕਉ ਚਾਬਨੁ ਉਨ ਕਉ ਰੋਟੀ ॥੩॥
ਮੁੰਡੀਆ ਮੁੰਡੀਆ ਹੂਏ ਏਕ ॥
ਏ ਮੁੰਡੀਆ ਬੂਡਤ ਕੀ ਟੇਕ ॥
ਸੁਨਿ ਅੰਧਲੀ ਲੋਈ ਬੇਪੀਰਿ ॥
ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥
ਉਸੁ ਰਖਵਾਰਾ ਅਉਰੋ ਹੋਵੈ ॥
ਰਖਵਾਰੇ ਕਾ ਹੋਇ ਬਿਨਾਸ ॥
ਆਗੈ ਨਰਕੁ ਈਹਾ ਭੋਗ ਬਿਲਾਸ ॥੧॥
ਏਕ ਸੁਹਾਗਨਿ ਜਗਤ ਪਿਆਰੀ ॥
ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥
ਸੋਹਾਗਨਿ ਗਲਿ ਸੋਹੈ ਹਾਰੁ ॥
ਸੰਤ ਕਉ ਬਿਖੁ ਬਿਗਸੈ ਸੰਸਾਰੁ ॥
ਕਰਿ ਸੀਗਾਰੁ ਬਹੈ ਪਖਿਆਰੀ ॥
ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥
ਸੰਤ ਭਾਗਿ ਓਹ ਪਾਛੈ ਪਰੈ ॥
ਗੁਰ ਪਰਸਾਦੀ ਮਾਰਹੁ ਡਰੈ ॥
ਸਾਕਤ ਕੀ ਓਹ ਪਿੰਡ ਪਰਾਇਣਿ ॥
ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥
ਹਮ ਤਿਸ ਕਾ ਬਹੁ ਜਾਨਿਆ ਭੇਉ ॥
ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥
ਕਹੁ ਕਬੀਰ ਅਬ ਬਾਹਰਿ ਪਰੀ ॥
ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥
ਗੋਂਡ ॥
ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥
ਆਵਤ ਪਹੀਆ ਖੂਧੇ ਜਾਹਿ ॥
ਵਾ ਕੈ ਅੰਤਰਿ ਨਹੀ ਸੰਤੋਖੁ ॥
ਬਿਨੁ ਸੋਹਾਗਨਿ ਲਾਗੈ ਦੋਖੁ ॥੧॥
ਧਨੁ ਸੋਹਾਗਨਿ ਮਹਾ ਪਵੀਤ ॥
ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥
ਸੋਹਾਗਨਿ ਕਿਰਪਨ ਕੀ ਪੂਤੀ ॥
ਸੇਵਕ ਤਜਿ ਜਗਤ ਸਿਉ ਸੂਤੀ ॥
ਸਾਧੂ ਕੈ ਠਾਢੀ ਦਰਬਾਰਿ ॥
ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥
ਸੋਹਾਗਨਿ ਹੈ ਅਤਿ ਸੁੰਦਰੀ ॥
ਪਗ ਨੇਵਰ ਛਨਕ ਛਨਹਰੀ ॥
ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥
ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥
ਸੋਹਾਗਨਿ ਭਵਨ ਤ੍ਰੈ ਲੀਆ ॥
ਦਸ ਅਠ ਪੁਰਾਣ ਤੀਰਥ ਰਸ ਕੀਆ ॥
ਬ੍ਰਹਮਾ ਬਿਸਨੁ ਮਹੇਸਰ ਬੇਧੇ ॥
ਬਡੇ ਭੂਪਤਿ ਰਾਜੇ ਹੈ ਛੇਧੇ ॥੪॥
ਸੋਹਾਗਨਿ ਉਰਵਾਰਿ ਨ ਪਾਰਿ ॥
ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥
ਪਾਂਚ ਨਾਰਦ ਕੇ ਮਿਟਵੇ ਫੂਟੇ ॥
ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥
ਗੋਂਡ ॥
ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥
ਨਾਮ ਬਿਨਾ ਕੈਸੇ ਪਾਰਿ ਉਤਰੈ ॥
ਕੁੰਭ ਬਿਨਾ ਜਲੁ ਨਾ ਟੀਕਾਵੈ ॥
ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥
ਜਾਰਉ ਤਿਸੈ ਜੁ ਰਾਮੁ ਨ ਚੇਤੈ ॥
ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥
ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥
ਸੂਤ ਬਿਨਾ ਕੈਸੇ ਮਣੀ ਪਰੋਈਐ ॥
ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥
ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥
ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥
ਬਿੰਬ ਬਿਨਾ ਕੈਸੇ ਕਪਰੇ ਧੋਈ ॥
ਘੋਰ ਬਿਨਾ ਕੈਸੇ ਅਸਵਾਰ ॥
ਸਾਧੂ ਬਿਨੁ ਨਾਹੀ ਦਰਵਾਰ ॥੩॥
ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥
ਖਸਮਿ ਦੁਹਾਗਨਿ ਤਜਿ ਅਉਹੇਰੀ ॥
ਕਹੈ ਕਬੀਰੁ ਏਕੈ ਕਰਿ ਕਰਨਾ ॥
ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
ਗੋਂਡ ॥
ਕੂਟਨੁ ਸੋਇ ਜੁ ਮਨ ਕਉ ਕੂਟੈ ॥
ਮਨ ਕੂਟੈ ਤਉ ਜਮ ਤੇ ਛੂਟੈ ॥
ਕੁਟਿ ਕੁਟਿ ਮਨੁ ਕਸਵਟੀ ਲਾਵੈ ॥
ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥
ਕੂਟਨੁ ਕਿਸੈ ਕਹਹੁ ਸੰਸਾਰ ॥
ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥
ਨਾਚਨੁ ਸੋਇ ਜੁ ਮਨ ਸਿਉ ਨਾਚੈ ॥
ਝੂਠਿ ਨ ਪਤੀਐ ਪਰਚੈ ਸਾਚੈ ॥
ਇਸੁ ਮਨ ਆਗੇ ਪੂਰੈ ਤਾਲ ॥
ਇਸੁ ਨਾਚਨ ਕੇ ਮਨ ਰਖਵਾਲ ॥੨॥
ਬਜਾਰੀ ਸੋ ਜੁ ਬਜਾਰਹਿ ਸੋਧੈ ॥
ਪਾਂਚ ਪਲੀਤਹ ਕਉ ਪਰਬੋਧੈ ॥
ਨਉ ਨਾਇਕ ਕੀ ਭਗਤਿ ਪਛਾਨੈ ॥
ਸੋ ਬਾਜਾਰੀ ਹਮ ਗੁਰ ਮਾਨੇ ॥੩॥
ਤਸਕਰੁ ਸੋਇ ਜਿ ਤਾਤਿ ਨ ਕਰੈ ॥
ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥
ਕਹੁ ਕਬੀਰ ਹਮ ਐਸੇ ਲਖਨ ॥
ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥
ਗੋਂਡ ॥
ਧੰਨੁ ਗੁਪਾਲ ਧੰਨੁ ਗੁਰਦੇਵ ॥
ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥
ਧਨੁ ਓਇ ਸੰਤ ਜਿਨ ਐਸੀ ਜਾਨੀ ॥
ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥
ਆਦਿ ਪੁਰਖ ਤੇ ਹੋਇ ਅਨਾਦਿ ॥
ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥
ਜਪੀਐ ਨਾਮੁ ਜਪੀਐ ਅੰਨੁ ॥
ਅੰਭੈ ਕੈ ਸੰਗਿ ਨੀਕਾ ਵੰਨੁ ॥
ਅੰਨੈ ਬਾਹਰਿ ਜੋ ਨਰ ਹੋਵਹਿ ॥
ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥
ਛੋਡਹਿ ਅੰਨੁ ਕਰਹਿ ਪਾਖੰਡ ॥
ਨਾ ਸੋਹਾਗਨਿ ਨਾ ਓਹਿ ਰੰਡ ॥
ਜਗ ਮਹਿ ਬਕਤੇ ਦੂਧਾਧਾਰੀ ॥
ਗੁਪਤੀ ਖਾਵਹਿ ਵਟਿਕਾ ਸਾਰੀ ॥੩॥
ਅੰਨੈ ਬਿਨਾ ਨ ਹੋਇ ਸੁਕਾਲੁ ॥
ਤਜਿਐ ਅੰਨਿ ਨ ਮਿਲੈ ਗੁਪਾਲੁ ॥
ਕਹੁ ਕਬੀਰ ਹਮ ਐਸੇ ਜਾਨਿਆ ॥
ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ॥
ਅਸੁਮੇਧ ਜਗਨੇ ॥
ਤੁਲਾ ਪੁਰਖ ਦਾਨੇ ॥
ਪ੍ਰਾਗ ਇਸਨਾਨੇ ॥੧॥
ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥
ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥
ਗਇਆ ਪਿੰਡੁ ਭਰਤਾ ॥
ਬਨਾਰਸਿ ਅਸਿ ਬਸਤਾ ॥
ਮੁਖਿ ਬੇਦ ਚਤੁਰ ਪੜਤਾ ॥੨॥
ਸਗਲ ਧਰਮ ਅਛਿਤਾ ॥
ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥
ਖਟੁ ਕਰਮ ਸਹਿਤ ਰਹਤਾ ॥੩॥
ਸਿਵਾ ਸਕਤਿ ਸੰਬਾਦੰ ॥
ਮਨ ਛੋਡਿ ਛੋਡਿ ਸਗਲ ਭੇਦੰ ॥
ਸਿਮਰਿ ਸਿਮਰਿ ਗੋਬਿੰਦੰ ॥
ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
ਗੋਂਡ ॥
ਨਾਦ ਭ੍ਰਮੇ ਜੈਸੇ ਮਿਰਗਾਏ ॥
ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥
ਐਸੇ ਰਾਮਾ ਐਸੇ ਹੇਰਉ ॥
ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥
ਜਿਉ ਮੀਨਾ ਹੇਰੈ ਪਸੂਆਰਾ ॥
ਸੋਨਾ ਗਢਤੇ ਹਿਰੈ ਸੁਨਾਰਾ ॥੨॥
ਜਿਉ ਬਿਖਈ ਹੇਰੈ ਪਰ ਨਾਰੀ ॥
ਕਉਡਾ ਡਾਰਤ ਹਿਰੈ ਜੁਆਰੀ ॥੩॥
ਜਹ ਜਹ ਦੇਖਉ ਤਹ ਤਹ ਰਾਮਾ ॥
ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥
ਗੋਂਡ ॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥
ਬਛਰੇ ਬਿਨੁ ਗਾਇ ਅਕੇਲੀ ॥੧॥
ਪਾਨੀਆ ਬਿਨੁ ਮੀਨੁ ਤਲਫੈ ॥
ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥
ਥਨ ਚੋਖਤਾ ਮਾਖਨੁ ਘੂਟਲਾ ॥੨॥
ਨਾਮਦੇਉ ਨਾਰਾਇਨੁ ਪਾਇਆ ॥
ਗੁਰੁ ਭੇਟਤ ਅਲਖੁ ਲਖਾਇਆ ॥੩॥
ਜੈਸੇ ਬਿਖੈ ਹੇਤ ਪਰ ਨਾਰੀ ॥
ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
ਜੈਸੇ ਤਾਪਤੇ ਨਿਰਮਲ ਘਾਮਾ ॥
ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
ਹਰਿ ਕੋ ਨਾਮੁ ਲੈ ਊਤਮ ਧਰਮਾ ॥
ਹਰਿ ਹਰਿ ਕਰਤ ਜਾਤਿ ਕੁਲ ਹਰੀ ॥
ਸੋ ਹਰਿ ਅੰਧੁਲੇ ਕੀ ਲਾਕਰੀ ॥੧॥
ਹਰਏ ਨਮਸਤੇ ਹਰਏ ਨਮਹ ॥
ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
ਹਰਿ ਹਰਨਾਕਸ ਹਰੇ ਪਰਾਨ ॥
ਅਜੈਮਲ ਕੀਓ ਬੈਕੁੰਠਹਿ ਥਾਨ ॥
ਸੂਆ ਪੜਾਵਤ ਗਨਿਕਾ ਤਰੀ ॥
ਸੋ ਹਰਿ ਨੈਨਹੁ ਕੀ ਪੂਤਰੀ ॥੨॥
ਹਰਿ ਹਰਿ ਕਰਤ ਪੂਤਨਾ ਤਰੀ ॥
ਬਾਲ ਘਾਤਨੀ ਕਪਟਹਿ ਭਰੀ ॥
ਸਿਮਰਨ ਦ੍ਰੋਪਦ ਸੁਤ ਉਧਰੀ ॥
ਗਊਤਮ ਸਤੀ ਸਿਲਾ ਨਿਸਤਰੀ ॥੩॥
ਕੇਸੀ ਕੰਸ ਮਥਨੁ ਜਿਨਿ ਕੀਆ ॥
ਜੀਅ ਦਾਨੁ ਕਾਲੀ ਕਉ ਦੀਆ ॥
ਪ੍ਰਣਵੈ ਨਾਮਾ ਐਸੋ ਹਰੀ ॥
ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
ਗੋਂਡ ॥
ਭੈਰਉ ਭੂਤ ਸੀਤਲਾ ਧਾਵੈ ॥
ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥
ਹਉ ਤਉ ਏਕੁ ਰਮਈਆ ਲੈਹਉ ॥
ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
ਬਰਦ ਚਢੇ ਡਉਰੂ ਢਮਕਾਵੈ ॥੨॥
ਮਹਾ ਮਾਈ ਕੀ ਪੂਜਾ ਕਰੈ ॥
ਨਰ ਸੈ ਨਾਰਿ ਹੋਇ ਅਉਤਰੈ ॥੩॥
ਤੂ ਕਹੀਅਤ ਹੀ ਆਦਿ ਭਵਾਨੀ ॥
ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥
ਗੁਰਮਤਿ ਰਾਮ ਨਾਮ ਗਹੁ ਮੀਤਾ ॥
ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
ਬਿਲਾਵਲੁ ਗੋਂਡ ॥
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥
ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥
ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥
ਹਿੰਦੂ ਅੰਨੑਾ ਤੁਰਕੂ ਕਾਣਾ ॥
ਦੁਹਾਂ ਤੇ ਗਿਆਨੀ ਸਿਆਣਾ ॥
ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥
ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ॥
ਮੁਕੰਦ ਮੁਕੰਦ ਜਪਹੁ ਸੰਸਾਰ ॥
ਬਿਨੁ ਮੁਕੰਦ ਤਨੁ ਹੋਇ ਅਉਹਾਰ ॥
ਸੋਈ ਮੁਕੰਦੁ ਮੁਕਤਿ ਕਾ ਦਾਤਾ ॥
ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥
ਜੀਵਤ ਮੁਕੰਦੇ ਮਰਤ ਮੁਕੰਦੇ ॥
ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥
ਜਪਿ ਮੁਕੰਦ ਮਸਤਕਿ ਨੀਸਾਨੰ ॥
ਸੇਵ ਮੁਕੰਦ ਕਰੈ ਬੈਰਾਗੀ ॥
ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥
ਏਕੁ ਮੁਕੰਦੁ ਕਰੈ ਉਪਕਾਰੁ ॥
ਹਮਰਾ ਕਹਾ ਕਰੈ ਸੰਸਾਰੁ ॥
ਮੇਟੀ ਜਾਤਿ ਹੂਏ ਦਰਬਾਰਿ ॥
ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥
ਉਪਜਿਓ ਗਿਆਨੁ ਹੂਆ ਪਰਗਾਸ ॥
ਕਰਿ ਕਿਰਪਾ ਲੀਨੇ ਕੀਟ ਦਾਸ ॥
ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥
ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
ਗੋਂਡ ॥
ਜੇ ਓਹੁ ਅਠਸਠਿ ਤੀਰਥ ਨੑਾਵੈ ॥
ਜੇ ਓਹੁ ਦੁਆਦਸ ਸਿਲਾ ਪੂਜਾਵੈ ॥
ਜੇ ਓਹੁ ਕੂਪ ਤਟਾ ਦੇਵਾਵੈ ॥
ਕਰੈ ਨਿੰਦ ਸਭ ਬਿਰਥਾ ਜਾਵੈ ॥੧॥
ਸਾਧ ਕਾ ਨਿੰਦਕੁ ਕੈਸੇ ਤਰੈ ॥
ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥
ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥
ਅਰਪੈ ਨਾਰਿ ਸੀਗਾਰ ਸਮੇਤਿ ॥
ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥
ਕਰੈ ਨਿੰਦ ਕਵਨੈ ਨਹੀ ਗੁਨੈ ॥੨॥
ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥
ਭੂਮਿ ਦਾਨ ਸੋਭਾ ਮੰਡਪਿ ਪਾਵੈ ॥
ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥
ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥
ਨਿੰਦਾ ਕਹਾ ਕਰਹੁ ਸੰਸਾਰਾ ॥
ਨਿੰਦਕ ਕਾ ਪਰਗਟਿ ਪਾਹਾਰਾ ॥
ਨਿੰਦਕੁ ਸੋਧਿ ਸਾਧਿ ਬੀਚਾਰਿਆ ॥
ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੧ ਘਰੁ ੧ ਚਉਪਦੇ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥
ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥
ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
ਰਾਮਕਲੀ ਮਹਲਾ ੧ ॥
ਸਰਬ ਜੋਤਿ ਤੇਰੀ ਪਸਰਿ ਰਹੀ ॥
ਜਹ ਜਹ ਦੇਖਾ ਤਹ ਨਰਹਰੀ ॥੧॥
ਜੀਵਨ ਤਲਬ ਨਿਵਾਰਿ ਸੁਆਮੀ ॥
ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥
ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥
ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥
ਆਪੇ ਨੇੜੈ ਆਪੇ ਦੂਰਿ ॥
ਆਪੇ ਸਰਬ ਰਹਿਆ ਭਰਪੂਰਿ ॥
ਸਤਗੁਰੁ ਮਿਲੈ ਅੰਧੇਰਾ ਜਾਇ ॥
ਜਹ ਦੇਖਾ ਤਹ ਰਹਿਆ ਸਮਾਇ ॥੩॥
ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
ਰਾਮਕਲੀ ਮਹਲਾ ੧ ॥
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥
ਕਿਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਨਹ ਮਰੀਐ ॥੧॥ ਰਹਾਉ ॥
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥
ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥
ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥
ਇਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
ਬਾਬਾ ਗੋਰਖੁ ਜਾਗੈ ॥
ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥
ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥
ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥
ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਰਾਮਕਲੀ ਮਹਲਾ ੧ ॥
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
ਵਸਗਤਿ ਪੰਚ ਕਰੇ ਨਹ ਡੋਲੈ ॥
ਐਸੀ ਜੁਗਤਿ ਜੋਗ ਕਉ ਪਾਲੇ ॥
ਆਪਿ ਤਰੈ ਸਗਲੇ ਕੁਲ ਤਾਰੇ ॥੧॥
ਸੋ ਅਉਧੂਤੁ ਐਸੀ ਮਤਿ ਪਾਵੈ ॥
ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥
ਭਿਖਿਆ ਭਾਇ ਭਗਤਿ ਭੈ ਚਲੈ ॥
ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥
ਧਿਆਨ ਰੂਪਿ ਹੋਇ ਆਸਣੁ ਪਾਵੈ ॥
ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥
ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥
ਆਸਾ ਮਾਹਿ ਨਿਰਾਸੁ ਵਲਾਏ ॥
ਨਿਹਚਉ ਨਾਨਕ ਕਰਤੇ ਪਾਏ ॥੩॥
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥
ਗੁਰ ਚੇਲੇ ਕੀ ਸੰਧਿ ਮਿਲਾਏ ॥
ਦੀਖਿਆ ਦਾਰੂ ਭੋਜਨੁ ਖਾਇ ॥
ਛਿਅ ਦਰਸਨ ਕੀ ਸੋਝੀ ਪਾਇ ॥੪॥੫॥
ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ॥
ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥
ਰਾਮਕਲੀ ਮਹਲਾ ੧ ॥
ਸੁਰਤੀ ਸੁਰਤਿ ਰਲਾਈਐ ਏਤੁ ॥
ਤਨੁ ਕਰਿ ਤੁਲਹਾ ਲੰਘਹਿ ਜੇਤੁ ॥
ਅੰਤਰਿ ਭਾਹਿ ਤਿਸੈ ਤੂ ਰਖੁ ॥
ਅਹਿਨਿਸਿ ਦੀਵਾ ਬਲੈ ਅਥਕੁ ॥੧॥
ਐਸਾ ਦੀਵਾ ਨੀਰਿ ਤਰਾਇ ॥
ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥
ਹਛੀ ਮਿਟੀ ਸੋਝੀ ਹੋਇ ॥
ਤਾ ਕਾ ਕੀਆ ਮਾਨੈ ਸੋਇ ॥
ਕਰਣੀ ਤੇ ਕਰਿ ਚਕਹੁ ਢਾਲਿ ॥
ਐਥੈ ਓਥੈ ਨਿਬਹੀ ਨਾਲਿ ॥੨॥
ਆਪੇ ਨਦਰਿ ਕਰੇ ਜਾ ਸੋਇ ॥
ਗੁਰਮੁਖਿ ਵਿਰਲਾ ਬੂਝੈ ਕੋਇ ॥
ਤਿਤੁ ਘਟਿ ਦੀਵਾ ਨਿਹਚਲੁ ਹੋਇ ॥
ਪਾਣੀ ਮਰੈ ਨ ਬੁਝਾਇਆ ਜਾਇ ॥
ਐਸਾ ਦੀਵਾ ਨੀਰਿ ਤਰਾਇ ॥੩॥
ਡੋਲੈ ਵਾਉ ਨ ਵਡਾ ਹੋਇ ॥
ਜਾਪੈ ਜਿਉ ਸਿੰਘਾਸਣਿ ਲੋਇ ॥
ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥
ਨਿਰਤਿ ਨ ਪਾਈਆ ਗਣੀ ਸਹੰਸ ॥
ਐਸਾ ਦੀਵਾ ਬਾਲੇ ਕੋਇ ॥
ਨਾਨਕ ਸੋ ਪਾਰੰਗਤਿ ਹੋਇ ॥੪॥੭॥
ਰਾਮਕਲੀ ਮਹਲਾ ੧ ॥
ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥
ਸਾਚੁ ਭੇਟ ਬੈਸਣ ਕਉ ਥਾਉ ॥
ਸਤੁ ਸੰਤੋਖੁ ਹੋਵੈ ਅਰਦਾਸਿ ॥
ਤਾ ਸੁਣਿ ਸਦਿ ਬਹਾਲੇ ਪਾਸਿ ॥੧॥
ਨਾਨਕ ਬਿਰਥਾ ਕੋਇ ਨ ਹੋਇ ॥
ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥
ਪ੍ਰਾਪਤਿ ਪੋਤਾ ਕਰਮੁ ਪਸਾਉ ॥
ਤੂ ਦੇਵਹਿ ਮੰਗਤ ਜਨ ਚਾਉ ॥
ਭਾਡੈ ਭਾਉ ਪਵੈ ਤਿਤੁ ਆਇ ॥
ਧੁਰਿ ਤੈ ਛੋਡੀ ਕੀਮਤਿ ਪਾਇ ॥੨॥
ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
ਅਪਨੀ ਕੀਮਤਿ ਆਪੇ ਧਰੈ ॥
ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥
ਨਾ ਕੋ ਆਵੈ ਨਾ ਕੋ ਜਾਇ ॥੩॥
ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥
ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥
ਰਾਮਕਲੀ ਮਹਲਾ ੧ ॥
ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥
ਐਸਾ ਗਿਆਨੁ ਬੀਚਾਰੈ ਕੋਈ ॥
ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥
ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥
ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥
ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
ਰਾਮਕਲੀ ਮਹਲਾ ੧ ॥
ਜਾ ਹਰਿ ਪ੍ਰਭਿ ਕਿਰਪਾ ਧਾਰੀ ॥
ਤਾ ਹਉਮੈ ਵਿਚਹੁ ਮਾਰੀ ॥
ਸੋ ਸੇਵਕਿ ਰਾਮ ਪਿਆਰੀ ॥
ਜੋ ਗੁਰਸਬਦੀ ਬੀਚਾਰੀ ॥੧॥
ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥
ਧੁਨਿ ਵਾਜੇ ਅਨਹਦ ਘੋਰਾ ॥
ਮਨੁ ਮਾਨਿਆ ਹਰਿ ਰਸਿ ਮੋਰਾ ॥
ਗੁਰ ਪੂਰੈ ਸਚੁ ਸਮਾਇਆ ॥
ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥
ਸਭਿ ਨਾਦ ਬੇਦ ਗੁਰਬਾਣੀ ॥
ਮਨੁ ਰਾਤਾ ਸਾਰਿਗਪਾਣੀ ॥
ਤਹ ਤੀਰਥ ਵਰਤ ਤਪ ਸਾਰੇ ॥
ਗੁਰ ਮਿਲਿਆ ਹਰਿ ਨਿਸਤਾਰੇ ॥੩॥
ਜਹ ਆਪੁ ਗਇਆ ਭਉ ਭਾਗਾ ॥
ਗੁਰ ਚਰਣੀ ਸੇਵਕੁ ਲਾਗਾ ॥
ਗੁਰਿ ਸਤਿਗੁਰਿ ਭਰਮੁ ਚੁਕਾਇਆ ॥
ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
ਰਾਮਕਲੀ ਮਹਲਾ ੧ ॥
ਛਾਦਨੁ ਭੋਜਨੁ ਮਾਗਤੁ ਭਾਗੈ ॥
ਖੁਧਿਆ ਦੁਸਟ ਜਲੈ ਦੁਖੁ ਆਗੈ ॥
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
ਜੋਗੀ ਜੁਗਤਿ ਸਹਜ ਘਰਿ ਵਾਸੈ ॥
ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
ਪੰਚ ਬੈਲ ਗਡੀਆ ਦੇਹ ਧਾਰੀ ॥
ਰਾਮ ਕਲਾ ਨਿਬਹੈ ਪਤਿ ਸਾਰੀ ॥
ਧਰ ਤੂਟੀ ਗਾਡੋ ਸਿਰ ਭਾਰਿ ॥
ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
ਗੁਰ ਕਾ ਸਬਦੁ ਵੀਚਾਰਿ ਜੋਗੀ ॥
ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
ਸਹਜ ਜਗੋਟਾ ਬੰਧਨ ਤੇ ਛੂਟਾ ॥
ਕਾਮੁ ਕ੍ਰੋਧੁ ਗੁਰਸਬਦੀ ਲੂਟਾ ॥
ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੩ ਘਰੁ ੧ ॥
ਸਤਜੁਗਿ ਸਚੁ ਕਹੈ ਸਭੁ ਕੋਈ ॥
ਘਰਿ ਘਰਿ ਭਗਤਿ ਗੁਰਮੁਖਿ ਹੋਈ ॥
ਸਤਜੁਗਿ ਧਰਮੁ ਪੈਰ ਹੈ ਚਾਰਿ ॥
ਗੁਰਮੁਖਿ ਬੂਝੈ ਕੋ ਬੀਚਾਰਿ ॥੧॥
ਜੁਗ ਚਾਰੇ ਨਾਮਿ ਵਡਿਆਈ ਹੋਈ ॥
ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥
ਤ੍ਰੇਤੈ ਇਕ ਕਲ ਕੀਨੀ ਦੂਰਿ ॥
ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥
ਗੁਰਮੁਖਿ ਬੂਝੈ ਸੋਝੀ ਹੋਈ ॥
ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥
ਦੁਆਪੁਰਿ ਦੂਜੈ ਦੁਬਿਧਾ ਹੋਇ ॥
ਭਰਮਿ ਭੁਲਾਨੇ ਜਾਣਹਿ ਦੋਇ ॥
ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥
ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥
ਕਲਜੁਗਿ ਧਰਮ ਕਲਾ ਇਕ ਰਹਾਏ ॥
ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥
ਮਾਇਆ ਮੋਹੁ ਅਤਿ ਗੁਬਾਰੁ ॥
ਸਤਗੁਰੁ ਭੇਟੈ ਨਾਮਿ ਉਧਾਰੁ ॥੪॥
ਸਭ ਜੁਗ ਮਹਿ ਸਾਚਾ ਏਕੋ ਸੋਈ ॥
ਸਭ ਮਹਿ ਸਚੁ ਦੂਜਾ ਨਹੀ ਕੋਈ ॥
ਸਾਚੀ ਕੀਰਤਿ ਸਚੁ ਸੁਖੁ ਹੋਈ ॥
ਗੁਰਮੁਖਿ ਨਾਮੁ ਵਖਾਣੈ ਕੋਈ ॥੫॥
ਸਭ ਜੁਗ ਮਹਿ ਨਾਮੁ ਊਤਮੁ ਹੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥
ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥