Sehaj Paath - Ang 0830 to Ang 0840
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੮੩੦ - ਅੰਗ ੮੪੦
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ॥
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
ਉਡੀਨੀ ਉਡੀਨੀ ਉਡੀਨੀ ॥
ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਲਾਲਨੁ ਮੋਹਿ ਮਿਲਾਵਹੁ ॥
ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
ਤਬ ਰਸ ਮੰਗਲ ਗੁਨ ਗਾਵਹੁ ॥
ਆਨਦ ਰੂਪ ਧਿਆਵਹੁ ॥
ਨਾਨਕੁ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨॥
ਮੋਹਨ ਰੂਪੁ ਦਿਖਾਵੈ ॥
ਅਬ ਮੋਹਿ ਨੀਦ ਸੁਹਾਵੈ ॥
ਸਭ ਮੇਰੀ ਤਿਖਾ ਬੁਝਾਨੀ ॥
ਅਬ ਮੈ ਸਹਜਿ ਸਮਾਨੀ ॥
ਮੀਠੀ ਪਿਰਹਿ ਕਹਾਨੀ ॥
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਬਿਲਾਵਲੁ ਮਹਲਾ ੫ ॥
ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥
ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥
ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥
ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥
ਅਨ ਤੇ ਟੂਟੀਐ ਰਿਖ ਤੇ ਛੂਟੀਐ ॥
ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥
ਅਨ ਨਾਹੀ ਨਾਹੀ ਰੇ ॥
ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੯ ਦੁਪਦੇ ॥
ਦੁਖ ਹਰਤਾ ਹਰਿ ਨਾਮੁ ਪਛਾਨੋ ॥
ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥
ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥
ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
ਬਿਲਾਵਲੁ ਮਹਲਾ ੯ ॥
ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥
ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
ਬਿਲਾਵਲੁ ਮਹਲਾ ੯ ॥
ਜਾ ਮੈ ਭਜਨੁ ਰਾਮ ਕੋ ਨਾਹੀ ॥
ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥
ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥
ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥
ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥
ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥
ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥
ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
ੴ ਸਤਿਗੁਰ ਪ੍ਰਸਾਦਿ ॥
ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ॥
ਨਿਕਟਿ ਵਸੈ ਦੇਖੈ ਸਭੁ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਵਿਣੁ ਭੈ ਪਇਐ ਭਗਤਿ ਨ ਹੋਈ ॥
ਸਬਦਿ ਰਤੇ ਸਦਾ ਸੁਖੁ ਹੋਈ ॥੧॥
ਐਸਾ ਗਿਆਨੁ ਪਦਾਰਥੁ ਨਾਮੁ ॥
ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥
ਗਿਆਨੁ ਗਿਆਨੁ ਕਥੈ ਸਭੁ ਕੋਈ ॥
ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥
ਕਥਿ ਕਹਣੈ ਤੇ ਰਹੈ ਨ ਕੋਈ ॥
ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥
ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥
ਸਾਚੀ ਰਹਤ ਸਾਚਾ ਮਨਿ ਸੋਈ ॥
ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥
ਨਾਵਹੁ ਭੂਲੇ ਥਾਉ ਨ ਕੋਈ ॥੩॥
ਮਨੁ ਮਾਇਆ ਬੰਧਿਓ ਸਰ ਜਾਲਿ ॥
ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥
ਜੋ ਆਂਜੈ ਸੋ ਦੀਸੈ ਕਾਲਿ ॥
ਕਾਰਜੁ ਸੀਧੋ ਰਿਦੈ ਸਮੑਾਲਿ ॥੪॥
ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥
ਮਨਮੁਖਿ ਹਉਮੈ ਪਤਿ ਗਵਾਈ ॥
ਆਪੇ ਕਰਤੈ ਭਗਤਿ ਕਰਾਈ ॥
ਗੁਰਮੁਖਿ ਆਪੇ ਦੇ ਵਡਿਆਈ ॥੫॥
ਰੈਣਿ ਅੰਧਾਰੀ ਨਿਰਮਲ ਜੋਤਿ ॥
ਨਾਮ ਬਿਨਾ ਝੂਠੇ ਕੁਚਲ ਕਛੋਤਿ ॥
ਬੇਦੁ ਪੁਕਾਰੈ ਭਗਤਿ ਸਰੋਤਿ ॥
ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥
ਗੁਰਮੁਖਿ ਸਾਂਤਿ ਊਤਮ ਕਰਾਮੰ ॥
ਮਨਮੁਖਿ ਜੋਨੀ ਦੂਖ ਸਹਾਮੰ ॥
ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥
ਮੰਨੇ ਨਾਮੁ ਸਚੀ ਪਤਿ ਪੂਜਾ ॥
ਕਿਸੁ ਵੇਖਾ ਨਾਹੀ ਕੋ ਦੂਜਾ ॥
ਦੇਖਿ ਕਹਉ ਭਾਵੈ ਮਨਿ ਸੋਇ ॥
ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥
ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥
ਇਹੁ ਮਨੁ ਪੁੰਨੁ ਪਾਪੁ ਉਚਰੈ ॥
ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥
ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥
ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥
ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥
ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥
ਧਨੁ ਲੋਕਾਂ ਤਨੁ ਭਸਮੈ ਢੇਰੀ ॥
ਖਾਕੂ ਖਾਕੁ ਰਲੈ ਸਭੁ ਫੈਲੁ ॥
ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥
ਗੀਤ ਰਾਗ ਘਨ ਤਾਲ ਸਿ ਕੂਰੇ ॥
ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥
ਦੂਜੀ ਦੁਰਮਤਿ ਦਰਦੁ ਨ ਜਾਇ ॥
ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥
ਧੋਤੀ ਊਜਲ ਤਿਲਕੁ ਗਲਿ ਮਾਲਾ ॥
ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥
ਨਾਮੁ ਵਿਸਾਰਿ ਮਾਇਆ ਮਦੁ ਪੀਆ ॥
ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥
ਸੂਕਰ ਸੁਆਨ ਗਰਧਭ ਮੰਜਾਰਾ ॥
ਪਸੂ ਮਲੇਛ ਨੀਚ ਚੰਡਾਲਾ ॥
ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥
ਬੰਧਨਿ ਬਾਧਿਆ ਆਈਐ ਜਾਈਐ ॥੫॥
ਗੁਰ ਸੇਵਾ ਤੇ ਲਹੈ ਪਦਾਰਥੁ ॥
ਹਿਰਦੈ ਨਾਮੁ ਸਦਾ ਕਿਰਤਾਰਥੁ ॥
ਸਾਚੀ ਦਰਗਹ ਪੂਛ ਨ ਹੋਇ ॥
ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥
ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥
ਰਹੈ ਰਜਾਈ ਹੁਕਮੁ ਪਛਾਣੈ ॥
ਹੁਕਮੁ ਪਛਾਣਿ ਸਚੈ ਦਰਿ ਵਾਸੁ ॥
ਕਾਲ ਬਿਕਾਲ ਸਬਦਿ ਭਏ ਨਾਸੁ ॥੭॥
ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥
ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥
ਨਾ ਓਹੁ ਆਵੈ ਨਾ ਓਹੁ ਜਾਇ ॥
ਨਾਨਕ ਸਾਚੇ ਸਾਚਿ ਸਮਾਇ ॥੮॥੨॥
ੴ ਸਤਿਗੁਰ ਪ੍ਰਸਾਦਿ ॥
ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ॥
ਜਗੁ ਕਊਆ ਮੁਖਿ ਚੁੰਚ ਗਿਆਨੁ ॥
ਅੰਤਰਿ ਲੋਭੁ ਝੂਠੁ ਅਭਿਮਾਨੁ ॥
ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥
ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥
ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥
ਗੁਰਿ ਕਹਿਆ ਸਾ ਕਾਰ ਕਮਾਵਹੁ ॥
ਸਬਦੁ ਚੀਨਿੑ ਸਹਜ ਘਰਿ ਆਵਹੁ ॥
ਸਾਚੈ ਨਾਇ ਵਡਾਈ ਪਾਵਹੁ ॥੨॥
ਆਪਿ ਨ ਬੂਝੈ ਲੋਕ ਬੁਝਾਵੈ ॥
ਮਨ ਕਾ ਅੰਧਾ ਅੰਧੁ ਕਮਾਵੈ ॥
ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥
ਹਰਿ ਜੀਉ ਸੇਵੀਐ ਅੰਤਰਜਾਮੀ ॥
ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥
ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥
ਸਾਚਾ ਨਾਮੁ ਸਾਚੈ ਸਬਦਿ ਜਾਨੈ ॥
ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥
ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥
ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥
ਅਉਗਣ ਕਾਟਿ ਪਾਪਾ ਮਤਿ ਖਾਈ ॥
ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥
ਸਤਿਗੁਰਿ ਮਿਲਿਐ ਵਡੀ ਵਡਿਆਈ ॥
ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥
ਨਾਮਿ ਰਤੇ ਸਦਾ ਸੁਖੁ ਪਾਈ ॥੭॥
ਗੁਰਮਤਿ ਮਾਨਿਆ ਕਰਣੀ ਸਾਰੁ ॥
ਗੁਰਮਤਿ ਮਾਨਿਆ ਮੋਖ ਦੁਆਰੁ ॥
ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥
ੴ ਸਤਿਗੁਰ ਪ੍ਰਸਾਦਿ ॥
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ॥
ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥
ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥
ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥
ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥
ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥
ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥
ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥
ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥
ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥
ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥
ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥
ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੁੋਪਾਲ ਨੀਸਾਨੁ ਬਜਈਆ ॥੫॥
ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰਸਬਦੁ ਸੁਣਈਆ ॥
ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥
ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥
ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥
ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥
ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
ਜਪਿ ਜਗੰਨਾਥ ਜਗਦੀਸ ਗੁਸਈਆ ॥
ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥
ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
ਬਿਲਾਵਲੁ ਮਹਲਾ ੪ ॥
ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥
ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥
ਜਨ ਕੀ ਟੇਕ ਹਰਿ ਨਾਮੁ ਟਿਕਈਆ ॥
ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥
ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥
ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥
ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥
ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥
ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥
ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥
ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥
ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥
ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥
ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥
ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥
ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥
ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥
ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥
ਬਿਲਾਵਲੁ ਮਹਲਾ ੪ ॥
ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥
ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥
ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥
ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥
ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥
ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥
ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥
ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥
ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥
ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥
ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥
ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥
ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥
ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥
ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥
ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥
ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥
ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥
ਬਿਲਾਵਲੁ ਮਹਲਾ ੪ ॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥
ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥
ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥
ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥
ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥
ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥
ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥
ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥
ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥
ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥
ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥
ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥
ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥
ਬਿਲਾਵਲੁ ਮਹਲਾ ੪ ॥
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥
ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥
ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥
ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥
ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥
ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥
ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥
ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥
ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥
ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥
ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥
ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥
ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥
ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥
ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥
ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥
ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ॥
ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥
ਤਜਿ ਆਨ ਸਰਣਿ ਗਹੀ ॥੧॥ ਰਹਾਉ ॥
ਪ੍ਰਭ ਚਰਨ ਕਮਲ ਅਪਾਰ ॥
ਹਉ ਜਾਉ ਸਦ ਬਲਿਹਾਰ ॥
ਮਨਿ ਪ੍ਰੀਤਿ ਲਾਗੀ ਤਾਹਿ ॥
ਤਜਿ ਆਨ ਕਤਹਿ ਨ ਜਾਹਿ ॥੧॥
ਹਰਿ ਨਾਮ ਰਸਨਾ ਕਹਨ ॥
ਮਲ ਪਾਪ ਕਲਮਲ ਦਹਨ ॥
ਚੜਿ ਨਾਵ ਸੰਤ ਉਧਾਰਿ ॥
ਭੈ ਤਰੇ ਸਾਗਰ ਪਾਰਿ ॥੨॥
ਮਨਿ ਡੋਰਿ ਪ੍ਰੇਮ ਪਰੀਤਿ ॥
ਇਹ ਸੰਤ ਨਿਰਮਲ ਰੀਤਿ ॥
ਤਜਿ ਗਏ ਪਾਪ ਬਿਕਾਰ ॥
ਹਰਿ ਮਿਲੇ ਪ੍ਰਭ ਨਿਰੰਕਾਰ ॥੩॥
ਪ੍ਰਭ ਪੇਖੀਐ ਬਿਸਮਾਦ ॥
ਚਖਿ ਅਨਦ ਪੂਰਨ ਸਾਦ ॥
ਨਹ ਡੋਲੀਐ ਇਤ ਊਤ ॥
ਪ੍ਰਭ ਬਸੇ ਹਰਿ ਹਰਿ ਚੀਤ ॥੪॥
ਤਿਨੑ ਨਾਹਿ ਨਰਕ ਨਿਵਾਸੁ ॥
ਨਿਤ ਸਿਮਰਿ ਪ੍ਰਭ ਗੁਣਤਾਸੁ ॥
ਤੇ ਜਮੁ ਨ ਪੇਖਹਿ ਨੈਨ ॥
ਸੁਨਿ ਮੋਹੇ ਅਨਹਤ ਬੈਨ ॥੫॥
ਹਰਿ ਸਰਣਿ ਸੂਰ ਗੁਪਾਲ ॥
ਪ੍ਰਭ ਭਗਤ ਵਸਿ ਦਇਆਲ ॥
ਹਰਿ ਨਿਗਮ ਲਹਹਿ ਨ ਭੇਵ ॥
ਨਿਤ ਕਰਹਿ ਮੁਨਿ ਜਨ ਸੇਵ ॥੬॥
ਦੁਖ ਦੀਨ ਦਰਦ ਨਿਵਾਰ ॥
ਜਾ ਕੀ ਮਹਾ ਬਿਖੜੀ ਕਾਰ ॥
ਤਾ ਕੀ ਮਿਤਿ ਨ ਜਾਨੈ ਕੋਇ ॥
ਜਲਿ ਥਲਿ ਮਹੀਅਲਿ ਸੋਇ ॥੭॥
ਕਰਿ ਬੰਦਨਾ ਲਖ ਬਾਰ ॥
ਥਕਿ ਪਰਿਓ ਪ੍ਰਭ ਦਰਬਾਰ ॥
ਪ੍ਰਭ ਕਰਹੁ ਸਾਧੂ ਧੂਰਿ ॥
ਨਾਨਕ ਮਨਸਾ ਪੂਰਿ ॥੮॥੧॥
ਬਿਲਾਵਲੁ ਮਹਲਾ ੫ ॥
ਪ੍ਰਭ ਜਨਮ ਮਰਨ ਨਿਵਾਰਿ ॥
ਹਾਰਿ ਪਰਿਓ ਦੁਆਰਿ ॥
ਗਹਿ ਚਰਨ ਸਾਧੂ ਸੰਗ ॥
ਮਨ ਮਿਸਟ ਹਰਿ ਹਰਿ ਰੰਗ ॥
ਕਰਿ ਦਇਆ ਲੇਹੁ ਲੜਿ ਲਾਇ ॥
ਨਾਨਕਾ ਨਾਮੁ ਧਿਆਇ ॥੧॥
ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥
ਜਾਚਉ ਸੰਤ ਰਵਾਲ ॥੧॥ ਰਹਾਉ ॥
ਸੰਸਾਰੁ ਬਿਖਿਆ ਕੂਪ ॥
ਤਮ ਅਗਿਆਨ ਮੋਹਤ ਘੂਪ ॥
ਗਹਿ ਭੁਜਾ ਪ੍ਰਭ ਜੀ ਲੇਹੁ ॥
ਹਰਿ ਨਾਮੁ ਅਪੁਨਾ ਦੇਹੁ ॥
ਪ੍ਰਭ ਤੁਝ ਬਿਨਾ ਨਹੀ ਠਾਉ ॥
ਨਾਨਕਾ ਬਲਿ ਬਲਿ ਜਾਉ ॥੨॥
ਲੋਭਿ ਮੋਹਿ ਬਾਧੀ ਦੇਹ ॥
ਬਿਨੁ ਭਜਨ ਹੋਵਤ ਖੇਹ ॥
ਜਮਦੂਤ ਮਹਾ ਭਇਆਨ ॥
ਚਿਤ ਗੁਪਤ ਕਰਮਹਿ ਜਾਨ ॥
ਦਿਨੁ ਰੈਨਿ ਸਾਖਿ ਸੁਨਾਇ ॥
ਨਾਨਕਾ ਹਰਿ ਸਰਨਾਇ ॥੩॥
ਭੈ ਭੰਜਨਾ ਮੁਰਾਰਿ ॥
ਕਰਿ ਦਇਆ ਪਤਿਤ ਉਧਾਰਿ ॥
ਮੇਰੇ ਦੋਖ ਗਨੇ ਨ ਜਾਹਿ ॥
ਹਰਿ ਬਿਨਾ ਕਤਹਿ ਸਮਾਹਿ ॥
ਗਹਿ ਓਟ ਚਿਤਵੀ ਨਾਥ ॥
ਨਾਨਕਾ ਦੇ ਰਖੁ ਹਾਥ ॥੪॥
ਹਰਿ ਗੁਣ ਨਿਧੇ ਗੋਪਾਲ ॥
ਸਰਬ ਘਟ ਪ੍ਰਤਿਪਾਲ ॥
ਮਨਿ ਪ੍ਰੀਤਿ ਦਰਸਨ ਪਿਆਸ ॥
ਗੋਬਿੰਦ ਪੂਰਨ ਆਸ ॥
ਇਕ ਨਿਮਖ ਰਹਨੁ ਨ ਜਾਇ ॥
ਵਡ ਭਾਗਿ ਨਾਨਕ ਪਾਇ ॥੫॥
ਪ੍ਰਭ ਤੁਝ ਬਿਨਾ ਨਹੀ ਹੋਰ ॥
ਮਨਿ ਪ੍ਰੀਤਿ ਚੰਦ ਚਕੋਰ ॥
ਜਿਉ ਮੀਨ ਜਲ ਸਿਉ ਹੇਤੁ ॥
ਅਲਿ ਕਮਲ ਭਿੰਨੁ ਨ ਭੇਤੁ ॥
ਜਿਉ ਚਕਵੀ ਸੂਰਜ ਆਸ ॥
ਨਾਨਕ ਚਰਨ ਪਿਆਸ ॥੬॥
ਜਿਉ ਤਰੁਨਿ ਭਰਤ ਪਰਾਨ ॥
ਜਿਉ ਲੋਭੀਐ ਧਨੁ ਦਾਨੁ ॥
ਜਿਉ ਦੂਧ ਜਲਹਿ ਸੰਜੋਗੁ ॥
ਜਿਉ ਮਹਾ ਖੁਧਿਆਰਥ ਭੋਗੁ ॥
ਜਿਉ ਮਾਤ ਪੂਤਹਿ ਹੇਤੁ ॥
ਹਰਿ ਸਿਮਰਿ ਨਾਨਕ ਨੇਤ ॥੭॥
ਜਿਉ ਦੀਪ ਪਤਨ ਪਤੰਗ ॥
ਜਿਉ ਚੋਰੁ ਹਿਰਤ ਨਿਸੰਗ ॥
ਮੈਗਲਹਿ ਕਾਮੈ ਬੰਧੁ ॥
ਜਿਉ ਗ੍ਰਸਤ ਬਿਖਈ ਧੰਧੁ ॥
ਜਿਉ ਜੂਆਰ ਬਿਸਨੁ ਨ ਜਾਇ ॥
ਹਰਿ ਨਾਨਕ ਇਹੁ ਮਨੁ ਲਾਇ ॥੮॥
ਕੁਰੰਕ ਨਾਦੈ ਨੇਹੁ ॥
ਚਾਤ੍ਰਿਕੁ ਚਾਹਤ ਮੇਹੁ ॥
ਜਨ ਜੀਵਨਾ ਸਤਸੰਗਿ ॥
ਗੋਬਿਦੁ ਭਜਨਾ ਰੰਗਿ ॥
ਰਸਨਾ ਬਖਾਨੈ ਨਾਮੁ ॥
ਨਾਨਕ ਦਰਸਨ ਦਾਨੁ ॥੯॥
ਗੁਨ ਗਾਇ ਸੁਨਿ ਲਿਖਿ ਦੇਇ ॥
ਸੋ ਸਰਬ ਫਲ ਹਰਿ ਲੇਇ ॥
ਕੁਲ ਸਮੂਹ ਕਰਤ ਉਧਾਰੁ ॥
ਸੰਸਾਰੁ ਉਤਰਸਿ ਪਾਰਿ ॥
ਹਰਿ ਚਰਨ ਬੋਹਿਥ ਤਾਹਿ ॥
ਮਿਲਿ ਸਾਧਸੰਗਿ ਜਸੁ ਗਾਹਿ ॥
ਹਰਿ ਪੈਜ ਰਖੈ ਮੁਰਾਰਿ ॥
ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ੴ ਸਤਿਗੁਰ ਪ੍ਰਸਾਦਿ ॥
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ॥
ਏਕਮ ਏਕੰਕਾਰੁ ਨਿਰਾਲਾ ॥
ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥
ਖੋਜਤ ਖੋਜਤ ਘਟਿ ਘਟਿ ਦੇਖਿਆ ॥
ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
ਗੁਰ ਪਰਸਾਦਿ ਪਰਮ ਪਦੁ ਪਾਈ ॥੧॥
ਕਿਆ ਜਪੁ ਜਾਪਉ ਬਿਨੁ ਜਗਦੀਸੈ ॥
ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
ਦੂਜੈ ਭਾਇ ਲਗੇ ਪਛੁਤਾਣੇ ॥
ਜਮ ਦਰਿ ਬਾਧੇ ਆਵਣ ਜਾਣੇ ॥
ਕਿਆ ਲੈ ਆਵਹਿ ਕਿਆ ਲੇ ਜਾਹਿ ॥
ਸਿਰਿ ਜਮਕਾਲੁ ਸਿ ਚੋਟਾ ਖਾਹਿ ॥
ਬਿਨੁ ਗੁਰਸਬਦ ਨ ਛੂਟਸਿ ਕੋਇ ॥
ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥
ਆਪੇ ਸਚੁ ਕੀਆ ਕਰ ਜੋੜਿ ॥
ਅੰਡਜ ਫੋੜਿ ਜੋੜਿ ਵਿਛੋੜਿ ॥
ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
ਰਾਤਿ ਦਿਨੰਤੁ ਕੀਏ ਭਉ ਭਾਉ ॥
ਜਿਨਿ ਕੀਏ ਕਰਿ ਵੇਖਣਹਾਰਾ ॥
ਅਵਰੁ ਨ ਦੂਜਾ ਸਿਰਜਣਹਾਰਾ ॥੩॥
ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
ਦੇਵੀ ਦੇਵ ਉਪਾਏ ਵੇਸਾ ॥
ਜੋਤੀ ਜਾਤੀ ਗਣਤ ਨ ਆਵੈ ॥
ਜਿਨਿ ਸਾਜੀ ਸੋ ਕੀਮਤਿ ਪਾਵੈ ॥
ਕੀਮਤਿ ਪਾਇ ਰਹਿਆ ਭਰਪੂਰਿ ॥
ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
ਚਉਥਿ ਉਪਾਏ ਚਾਰੇ ਬੇਦਾ ॥
ਖਾਣੀ ਚਾਰੇ ਬਾਣੀ ਭੇਦਾ ॥
ਅਸਟ ਦਸਾ ਖਟੁ ਤੀਨਿ ਉਪਾਏ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਤੀਨਿ ਸਮਾਵੈ ਚਉਥੈ ਵਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
ਪੰਚਮੀ ਪੰਚ ਭੂਤ ਬੇਤਾਲਾ ॥
ਆਪਿ ਅਗੋਚਰੁ ਪੁਰਖੁ ਨਿਰਾਲਾ ॥
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
ਝੂਠੇ ਕਉ ਨਾਹੀ ਪਤਿ ਨਾਉ ॥
ਕਬਹੁ ਨ ਸੂਚਾ ਕਾਲਾ ਕਾਉ ॥
ਪਿੰਜਰਿ ਪੰਖੀ ਬੰਧਿਆ ਕੋਇ ॥
ਛੇਰੀਂ ਭਰਮੈ ਮੁਕਤਿ ਨ ਹੋਇ ॥
ਤਉ ਛੂਟੈ ਜਾ ਖਸਮੁ ਛਡਾਏ ॥
ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
ਖਸਟੀ ਖਟੁ ਦਰਸਨ ਪ੍ਰਭ ਸਾਜੇ ॥
ਅਨਹਦ ਸਬਦੁ ਨਿਰਾਲਾ ਵਾਜੇ ॥
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
ਸਬਦੇ ਭੇਦੇ ਤਉ ਪਤਿ ਪਾਵੈ ॥
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
ਸਾਚੈ ਸਾਚੇ ਸਾਚਿ ਸਮਾਵਹਿ ॥੮॥
ਸਪਤਮੀ ਸਤੁ ਸੰਤੋਖੁ ਸਰੀਰਿ ॥
ਸਾਤ ਸਮੁੰਦ ਭਰੇ ਨਿਰਮਲ ਨੀਰਿ ॥
ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
ਮਨਿ ਸਾਚਾ ਮੁਖਿ ਸਾਚਉ ਭਾਇ ॥
ਸਚੁ ਨੀਸਾਣੈ ਠਾਕ ਨ ਪਾਇ ॥੯॥
ਅਸਟਮੀ ਅਸਟ ਸਿਧਿ ਬੁਧਿ ਸਾਧੈ ॥
ਸਚੁ ਨਿਹਕੇਵਲੁ ਕਰਮਿ ਅਰਾਧੈ ॥
ਪਉਣ ਪਾਣੀ ਅਗਨੀ ਬਿਸਰਾਉ ॥
ਤਹੀ ਨਿਰੰਜਨੁ ਸਾਚੋ ਨਾਉ ॥
ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
ਨਾਉ ਨਉਮੀ ਨਵੇ ਨਾਥ ਨਵ ਖੰਡਾ ॥
ਘਟਿ ਘਟਿ ਨਾਥੁ ਮਹਾ ਬਲਵੰਡਾ ॥
ਆਈ ਪੂਤਾ ਇਹੁ ਜਗੁ ਸਾਰਾ ॥
ਪ੍ਰਭ ਆਦੇਸੁ ਆਦਿ ਰਖਵਾਰਾ ॥
ਆਦਿ ਜੁਗਾਦੀ ਹੈ ਭੀ ਹੋਗੁ ॥
ਓਹੁ ਅਪਰੰਪਰੁ ਕਰਣੈ ਜੋਗੁ ॥੧੧॥
ਦਸਮੀ ਨਾਮੁ ਦਾਨੁ ਇਸਨਾਨੁ ॥
ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
ਬਿਲਮੁ ਨ ਤੂਟਸਿ ਕਾਚੈ ਤਾਗੈ ॥
ਜਿਉ ਤਾਗਾ ਜਗੁ ਏਵੈ ਜਾਣਹੁ ॥
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
ਏਕਾਦਸੀ ਇਕੁ ਰਿਦੈ ਵਸਾਵੈ ॥
ਹਿੰਸਾ ਮਮਤਾ ਮੋਹੁ ਚੁਕਾਵੈ ॥
ਫਲੁ ਪਾਵੈ ਬ੍ਰਤੁ ਆਤਮ ਚੀਨੈ ॥
ਪਾਖੰਡਿ ਰਾਚਿ ਤਤੁ ਨਹੀ ਬੀਨੈ ॥
ਨਿਰਮਲੁ ਨਿਰਾਹਾਰੁ ਨਿਹਕੇਵਲੁ ॥
ਸੂਚੈ ਸਾਚੇ ਨਾ ਲਾਗੈ ਮਲੁ ॥੧੩॥
ਜਹ ਦੇਖਉ ਤਹ ਏਕੋ ਏਕਾ ॥
ਹੋਰਿ ਜੀਅ ਉਪਾਏ ਵੇਕੋ ਵੇਕਾ ॥
ਫਲੋਹਾਰ ਕੀਏ ਫਲੁ ਜਾਇ ॥
ਰਸ ਕਸ ਖਾਏ ਸਾਦੁ ਗਵਾਇ ॥
ਕੂੜੈ ਲਾਲਚਿ ਲਪਟੈ ਲਪਟਾਇ ॥
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
ਜਾਗਤੁ ਜਾਗਿ ਰਹੈ ਲਿਵ ਲਾਇ ॥
ਗੁਰ ਪਰਚੈ ਤਿਸੁ ਕਾਲੁ ਨ ਖਾਇ ॥
ਅਤੀਤ ਭਏ ਮਾਰੇ ਬੈਰਾਈ ॥
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
ਦੁਆਦਸੀ ਦਇਆ ਦਾਨੁ ਕਰਿ ਜਾਣੈ ॥
ਬਾਹਰਿ ਜਾਤੋ ਭੀਤਰਿ ਆਣੈ ॥
ਬਰਤੀ ਬਰਤ ਰਹੈ ਨਿਹਕਾਮ ॥
ਅਜਪਾ ਜਾਪੁ ਜਪੈ ਮੁਖਿ ਨਾਮ ॥
ਤੀਨਿ ਭਵਣ ਮਹਿ ਏਕੋ ਜਾਣੈ ॥
ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
ਤੇਰਸਿ ਤਰਵਰ ਸਮੁਦ ਕਨਾਰੈ ॥
ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
ਡਰ ਡਰਿ ਮਰੈ ਨ ਬੂਡੈ ਕੋਇ ॥
ਨਿਡਰੁ ਬੂਡਿ ਮਰੈ ਪਤਿ ਖੋਇ ॥
ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
ਰਾਜਸ ਤਾਮਸ ਸਤ ਕਾਲ ਸਮਾਵੈ ॥
ਸਸੀਅਰ ਕੈ ਘਰਿ ਸੂਰੁ ਸਮਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥
ਚਉਦਸਿ ਭਵਨ ਪਾਤਾਲ ਸਮਾਏ ॥
ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
ਬੂਝਹੁ ਗਿਆਨੀ ਸਬਦੁ ਬੀਚਾਰਿ ॥
ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
ਕਰਿ ਕਰਿ ਵੇਖੈ ਕਰਤਾ ਸੋਈ ॥
ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
ਮਨਮੁਖਿ ਭੂਲੇ ਆਵਹਿ ਜਾਹਿ ॥੧੯॥
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
ਜਹ ਆਸਾ ਤਹ ਬਿਨਸਿ ਬਿਨਾਸਾ ॥
ਫੂਟੈ ਖਪਰੁ ਦੁਬਿਧਾ ਮਨਸਾ ॥
ਮਮਤਾ ਜਾਲ ਤੇ ਰਹੈ ਉਦਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥