Sehaj Paath - Ang 0760 to Ang 0770
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੭੬੦ - ਅੰਗ ੭੭੦
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ॥
ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥
ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥
ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥
ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥
ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥
ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥
ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥
ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥
ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥
ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥
ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥
ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥
ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥
ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥
ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥
ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥
ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥
ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥
ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥
ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥
ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥
ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥
ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥
ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥
ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥
ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ॥
ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥
ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥
ਹਉ ਨਾ ਛੋਡਉ ਕੰਤ ਪਾਸਰਾ ॥
ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥
ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥
ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥
ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥
ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥
ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥
ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥
ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥
ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥
ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥
ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥
ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨਿੑ ਦੂਰੇ ॥
ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥
ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥
ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥
ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥
ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥
ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥
ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥
ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥
ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥
ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥
ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥
ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਕੁਚਜੀ ॥
ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥
ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥
ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥
ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥
ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥
ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥
ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥
ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥
ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥
ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥
ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥
ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥
ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
ਸੂਹੀ ਮਹਲਾ ੧ ਸੁਚਜੀ ॥
ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
ਗੁਰਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥
ਸੂਹੀ ਮਹਲਾ ੫ ਗੁਣਵੰਤੀ ॥
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥
ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥
ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥
ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥
ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥
ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥
ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥
ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥
ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥
ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥
ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥
ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥
ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥
ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥
ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥
ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥
ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥
ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥
ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥
ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥
ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥
ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥
ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥
ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ॥
ਹਮ ਘਰਿ ਸਾਜਨ ਆਏ ॥
ਸਾਚੈ ਮੇਲਿ ਮਿਲਾਏ ॥
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
ਆਵਹੁ ਮੀਤ ਪਿਆਰੇ ॥
ਮੰਗਲ ਗਾਵਹੁ ਨਾਰੇ ॥
ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
ਮਨੁ ਤਨੁ ਅੰਮ੍ਰਿਤਿ ਭਿੰਨਾ ॥
ਅੰਤਰਿ ਪ੍ਰੇਮੁ ਰਤੰਨਾ ॥
ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥
ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥
ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥
ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
ਆਤਮ ਰਾਮੁ ਸੰਸਾਰਾ ॥
ਸਾਚਾ ਖੇਲੁ ਤੁਮੑਾਰਾ ॥
ਸਚੁ ਖੇਲੁ ਤੁਮੑਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥
ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥
ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥
ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਘਰੁ ੩ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥
ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥
ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥
ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥
ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥
ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥
ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥
ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥
ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥
ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥
ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥
ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥
ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥
ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥
ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥
ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥
ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥
ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥
ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥
ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥
ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥
ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥
ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥
ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥
ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥
ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥
ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥
ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥
ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥
ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥
ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥
ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥
ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥
ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥
ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥
ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥
ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥
ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥
ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥
ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥
ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥
ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥
ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥
ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥
ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥
ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥
ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥
ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥
ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥
ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥
ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥
ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥
ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥
ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥
ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥
ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥
ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ॥
ਸੁਖ ਸੋਹਿਲੜਾ ਹਰਿ ਧਿਆਵਹੁ ॥
ਗੁਰਮੁਖਿ ਹਰਿ ਫਲੁ ਪਾਵਹੁ ॥
ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥
ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥
ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥
ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥
ਗੁਰਮਤਿ ਸਹਜੇ ਨਾਮੁ ਧਿਆਏ ॥
ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥
ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥
ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥
ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥
ਜੁਗ ਮਹਿ ਰਾਮ ਨਾਮੁ ਨਿਸਤਾਰਾ ॥
ਗੁਰ ਤੇ ਉਪਜੈ ਸਬਦੁ ਵੀਚਾਰਾ ॥
ਗੁਰਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥
ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥
ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥
ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥
ਸਾਜਨ ਆਇ ਵੁਠੇ ਘਰ ਮਾਹੀ ॥
ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥
ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥
ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥
ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥
ਸਾਜਨ ਆਇ ਵੁਠੇ ਘਰ ਮਾਹੀ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥
ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥
ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥
ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥
ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥
ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥
ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥
ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥
ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥
ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥
ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥
ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥
ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥
ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥
ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥
ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥
ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥
ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥
ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ਸੂਹੀ ਮਹਲਾ ੩ ॥
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥
ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥
ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥
ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥
ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥
ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥
ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥
ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥
ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥
ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥
ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥
ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥
ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥
ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥
ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥
ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥
ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥
ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥
ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥
ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥
ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥
ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥
ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥
ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥
ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥
ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥
ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥
ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥
ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥
ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥
ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥
ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥
ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥
ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥
ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥
ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥
ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥
ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥
ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥
ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥
ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥
ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥
ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥