Sehaj Paath - Ang 0730 to Ang 0740
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੭੩੦ - ਅੰਗ ੭੪੦
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੧ ਘਰੁ ੭ ॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
ਗਲੀ ਜੋਗੁ ਨ ਹੋਈ ॥
ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥
ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥
ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥
ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੪ ਘਰੁ ੧ ॥
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
ਭਉ ਜਨਮ ਮਰਣਾ ਮੇਟਿਓ ਗੁਰਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥
ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥
ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥
ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥
ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥
ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥
ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਸੂਹੀ ਮਹਲਾ ੪ ॥
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥
ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥
ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥
ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥
ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥
ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥
ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥
ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥
ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥
ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥
ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥
ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥
ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥
ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥
ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥
ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥
ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥
ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥
ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥
ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੪ ਘਰੁ ੨ ॥
ਗੁਰਮਤਿ ਨਗਰੀ ਖੋਜਿ ਖੋਜਾਈ ॥
ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥
ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥
ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥
ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥
ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥
ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥
ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥
ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥
ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
ਸੂਹੀ ਮਹਲਾ ੪ ॥
ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥
ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥
ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥
ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥
ਹਰਿ ਰੰਗ ਕਉ ਲੋਚੈ ਸਭੁ ਕੋਈ ॥
ਗੁਰਮੁਖਿ ਰੰਗੁ ਚਲੂਲਾ ਹੋਈ ॥੨॥
ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥
ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥
ਨਦਰਿ ਕਰੇ ਤਾ ਸਤਿਗੁਰੁ ਪਾਵੈ ॥
ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥
ਸੂਹੀ ਮਹਲਾ ੪ ॥
ਜਿਹਵਾ ਹਰਿ ਰਸਿ ਰਹੀ ਅਘਾਇ ॥
ਗੁਰਮੁਖਿ ਪੀਵੈ ਸਹਜਿ ਸਮਾਇ ॥੧॥
ਹਰਿ ਰਸੁ ਜਨ ਚਾਖਹੁ ਜੇ ਭਾਈ ॥
ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥
ਗੁਰਮਤਿ ਰਸੁ ਰਾਖਹੁ ਉਰ ਧਾਰਿ ॥
ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥
ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥
ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥
ਨਦਰਿ ਕਰੇ ਤਾ ਹਰਿ ਰਸੁ ਪਾਵੈ ॥
ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੪ ਘਰੁ ੬ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥
ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥
ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥
ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥
ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥
ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥
ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਸੂਹੀ ਮਹਲਾ ੪ ॥
ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥
ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥
ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥
ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥
ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥
ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥
ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥
ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥
ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥
ਸੂਹੀ ਮਹਲਾ ੪ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥
ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
ਹਰਿ ਧਨੁ ਸੰਚੀਐ ਭਾਈ ॥
ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥
ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥
ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥
ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥
ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥
ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
ਸੂਹੀ ਮਹਲਾ ੪ ॥
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥
ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥
ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥
ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੪ ਘਰੁ ੭ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
ਮੈ ਹਰਿ ਹਰਿ ਨਾਮੁ ਧਰ ਸੋਈ ॥
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥
ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥
ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥
ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਸੂਹੀ ਮਹਲਾ ੪ ॥
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
ਸੂਹੀ ਮਹਲਾ ੪ ॥
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥
ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥
ਮੇਰੇ ਰਾਮ ਹਰਿ ਜਨ ਆਰੋਗ ਭਏ ॥
ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥
ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥
ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥
ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥
ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥
ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਸੂਹੀ ਮਹਲਾ ੪ ॥
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੫ ਘਰੁ ੧ ॥
ਬਾਜੀਗਰਿ ਜੈਸੇ ਬਾਜੀ ਪਾਈ ॥
ਨਾਨਾ ਰੂਪ ਭੇਖ ਦਿਖਲਾਈ ॥
ਸਾਂਗੁ ਉਤਾਰਿ ਥੰਮਿੑਓ ਪਾਸਾਰਾ ॥
ਤਬ ਏਕੋ ਏਕੰਕਾਰਾ ॥੧॥
ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥
ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥
ਜਲ ਤੇ ਊਠਹਿ ਅਨਿਕ ਤਰੰਗਾ ॥
ਕਨਿਕ ਭੂਖਨ ਕੀਨੇ ਬਹੁ ਰੰਗਾ ॥
ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥
ਫਲ ਪਾਕੇ ਤੇ ਏਕੰਕਾਰਾ ॥੨॥
ਸਹਸ ਘਟਾ ਮਹਿ ਏਕੁ ਆਕਾਸੁ ॥
ਘਟ ਫੂਟੇ ਤੇ ਓਹੀ ਪ੍ਰਗਾਸੁ ॥
ਭਰਮ ਲੋਭ ਮੋਹ ਮਾਇਆ ਵਿਕਾਰ ॥
ਭ੍ਰਮ ਛੂਟੇ ਤੇ ਏਕੰਕਾਰ ॥੩॥
ਓਹੁ ਅਬਿਨਾਸੀ ਬਿਨਸਤ ਨਾਹੀ ॥
ਨਾ ਕੋ ਆਵੈ ਨਾ ਕੋ ਜਾਹੀ ॥
ਗੁਰਿ ਪੂਰੈ ਹਉਮੈ ਮਲੁ ਧੋਈ ॥
ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
ਸੂਹੀ ਮਹਲਾ ੫ ॥
ਕੀਤਾ ਲੋੜਹਿ ਸੋ ਪ੍ਰਭ ਹੋਇ ॥
ਤੁਝ ਬਿਨੁ ਦੂਜਾ ਨਾਹੀ ਕੋਇ ॥
ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥
ਦਾਸ ਅਪੁਨੇ ਕੀ ਰਾਖਹੁ ਲਾਜ ॥੧॥
ਤੇਰੀ ਸਰਣਿ ਪੂਰਨ ਦਇਆਲਾ ॥
ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥
ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥
ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥
ਲੋਕ ਪਤੀਆਰੈ ਕਛੂ ਨ ਪਾਈਐ ॥
ਸਾਚਿ ਲਗੈ ਤਾ ਹਉਮੈ ਜਾਈਐ ॥੨॥
ਜਿਸ ਨੋ ਲਾਇ ਲਏ ਸੋ ਲਾਗੈ ॥
ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥
ਦੁਰਮਤਿ ਜਾਇ ਪਰਮ ਪਦੁ ਪਾਏ ॥
ਗੁਰ ਪਰਸਾਦੀ ਨਾਮੁ ਧਿਆਏ ॥੩॥
ਦੁਇ ਕਰ ਜੋੜਿ ਕਰਉ ਅਰਦਾਸਿ ॥
ਤੁਧੁ ਭਾਵੈ ਤਾ ਆਣਹਿ ਰਾਸਿ ॥
ਕਰਿ ਕਿਰਪਾ ਅਪਨੀ ਭਗਤੀ ਲਾਇ ॥
ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥
ਮਾਨੈ ਹੁਕਮੁ ਤਜੈ ਅਭਿਮਾਨੈ ॥
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥
ਸੋਈ ਕਮਾਵੈ ਜੋ ਪ੍ਰਭ ਭਾਵੈ ॥
ਸਾ ਸੋਹਾਗਣਿ ਅੰਕਿ ਸਮਾਵੈ ॥੨॥
ਗਰਬਿ ਗਹੇਲੀ ਮਹਲੁ ਨ ਪਾਵੈ ॥
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥
ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥
ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਸੂਹੀ ਮਹਲਾ ੫ ॥
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥
ਦਸ ਦਾਸੀ ਕਰਿ ਦੀਨੀ ਭਤਾਰਿ ॥
ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥
ਆਸ ਪਿਆਸੀ ਪਿਰ ਕਉ ਲੋੜੀ ॥੧॥
ਕਵਨ ਕਹਾ ਗੁਨ ਕੰਤ ਪਿਆਰੇ ॥
ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥
ਸਤੁ ਸੀਗਾਰੁ ਭਉ ਅੰਜਨੁ ਪਾਇਆ ॥
ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥
ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥
ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥
ਗੁਣ ਕਾਮਣ ਕਰਿ ਕੰਤੁ ਰੀਝਾਇਆ ॥
ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥
ਸਭ ਤੇ ਊਚਾ ਮੰਦਰੁ ਮੇਰਾ ॥
ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥
ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥
ਸੇਜ ਵਿਛਾਈ ਸਰਧ ਅਪਾਰਾ ॥
ਨਵ ਰੰਗ ਲਾਲੁ ਸੇਜ ਰਾਵਣ ਆਇਆ ॥
ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥
ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥
ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥
ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥
ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥
ਧਨ ਸੂਤੀ ਪਿਰੁ ਸਦ ਜਾਗੰਤਾ ॥
ਪੀਓ ਮਦਰੋ ਧਨ ਮਤਵੰਤਾ ॥
ਧਨ ਜਾਗੈ ਜੇ ਪਿਰੁ ਬੋਲੰਤਾ ॥੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥
ਦੇਸ ਦਿਸੰਤਰ ਮੈ ਸਗਲੇ ਝਾਗੇ ॥
ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥
ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥
ਬੂਝੀ ਤਪਤਿ ਘਰਹਿ ਪਿਰੁ ਪਾਇਆ ॥
ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਜਹ ਦੇਖਾ ਤਹ ਪਿਰੁ ਹੈ ਭਾਈ ॥
ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥
ਸੂਹੀ ਮਹਲਾ ੫ ॥
ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥
ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥
ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥
ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥
ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥
ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥
ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥
ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਸੂਹੀ ਮਹਲਾ ੫ ਘਰੁ ੩ ॥
ਸੇਵਾ ਥੋਰੀ ਮਾਗਨੁ ਬਹੁਤਾ ॥
ਮਹਲੁ ਨ ਪਾਵੈ ਕਹਤੋ ਪਹੁਤਾ ॥੧॥
ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥
ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥
ਭੇਖ ਦਿਖਾਵੈ ਸਚੁ ਨ ਕਮਾਵੈ ॥
ਕਹਤੋ ਮਹਲੀ ਨਿਕਟਿ ਨ ਆਵੈ ॥੨॥
ਅਤੀਤੁ ਸਦਾਏ ਮਾਇਆ ਕਾ ਮਾਤਾ ॥
ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥
ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥
ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥
ਦਰਸਨ ਦੇਖੇ ਕੀ ਵਡਿਆਈ ॥
ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥
ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥
ਨਾਮ ਕੀ ਬੇਲਾ ਪੈ ਪੈ ਸੋਇਆ ॥੧॥
ਅਉਸਰੁ ਅਪਨਾ ਬੂਝੈ ਨ ਇਆਨਾ ॥
ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥
ਸਾਧ ਜਨਾ ਕਾ ਦਰਸੁ ਨ ਡੀਠਾ ॥੨॥
ਕਬਹੂ ਨ ਸਮਝੈ ਅਗਿਆਨੁ ਗਵਾਰਾ ॥
ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
ਬਿਖੈ ਨਾਦ ਕਰਨ ਸੁਣਿ ਭੀਨਾ ॥
ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
ਕਹੁ ਨਾਨਕ ਪ੍ਰਭ ਬਖਸ ਕਰੀਜੈ ॥
ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
ਸੂਹੀ ਮਹਲਾ ੫ ॥
ਘਰ ਮਹਿ ਠਾਕੁਰੁ ਨਦਰਿ ਨ ਆਵੈ ॥
ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥
ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥
ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਗੁਨਹਗਾਰ ਲੂਣ ਹਰਾਮੀ ॥
ਪਾਹਣ ਨਾਵ ਨ ਪਾਰਗਿਰਾਮੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥
ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
ਸੂਹੀ ਮਹਲਾ ੫ ॥
ਲਾਲਨੁ ਰਾਵਿਆ ਕਵਨ ਗਤੀ ਰੀ ॥
ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
ਸੂਹਬ ਸੂਹਬ ਸੂਹਵੀ ॥
ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
ਪਾਵ ਮਲੋਵਉ ਸੰਗਿ ਨੈਨ ਭਤੀਰੀ ॥
ਜਹਾ ਪਠਾਵਹੁ ਜਾਂਉ ਤਤੀ ਰੀ ॥੨॥
ਜਪ ਤਪ ਸੰਜਮ ਦੇਉ ਜਤੀ ਰੀ ॥
ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
ਮਾਣੁ ਤਾਣੁ ਅਹੰਬੁਧਿ ਹਤੀ ਰੀ ॥
ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥
ਸੂਹੀ ਮਹਲਾ ੫ ॥
ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥
ਬੈ ਖਰੀਦੁ ਹਉ ਦਾਸਰੋ ਤੇਰਾ ॥
ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
ਕੋਟਿ ਦਾਸ ਜਾ ਕੈ ਦਰਬਾਰੇ ॥
ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥
ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥
ਸੂਹੀ ਮਹਲਾ ੫ ॥
ਸੂਖ ਮਹਲ ਜਾ ਕੇ ਊਚ ਦੁਆਰੇ ॥
ਤਾ ਮਹਿ ਵਾਸਹਿ ਭਗਤ ਪਿਆਰੇ ॥੧॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
ਤਹ ਗੀਤ ਨਾਦ ਅਖਾਰੇ ਸੰਗਾ ॥
ਊਹਾ ਸੰਤ ਕਰਹਿ ਹਰਿ ਰੰਗਾ ॥੨॥
ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
ਗੁਹਜ ਕਥਾ ਇਹ ਗੁਰ ਤੇ ਜਾਣੀ ॥
ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
ਸੂਹੀ ਮਹਲਾ ੫ ॥
ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
ਓਇ ਸਾਜਨ ਓਇ ਮੀਤ ਪਿਆਰੇ ॥
ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
ਜਾ ਕਾ ਸਬਦੁ ਸੁਨਤ ਸੁਖ ਸਾਰੇ ॥
ਜਾ ਕੀ ਟਹਲ ਜਮਦੂਤ ਬਿਦਾਰੇ ॥੨॥
ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥
ਸੂਹੀ ਮਹਲਾ ੫ ॥
ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥
ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥
ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥
ਬਾਦਿਸਾਹ ਸਾਹ ਵਾਪਾਰੀ ਮਰਨਾ ॥
ਜੋ ਦੀਸੈ ਸੋ ਕਾਲਹਿ ਖਰਨਾ ॥੨॥
ਕੂੜੈ ਮੋਹਿ ਲਪਟਿ ਲਪਟਾਨਾ ॥
ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥
ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥
ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥