Sehaj Paath Ang 0680 to Ang 0695
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੬੮੦ - ਅੰਗ ੬੯੫
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥
ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥
ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
ਜਨ ਕਉ ਨਾਮੁ ਵਡਾਈ ਸੋਭ ॥
ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥
ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਧਨਾਸਰੀ ਮਹਲਾ ੫ ॥
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
ਤੁਮ ਤਉ ਰਾਖਨਹਾਰ ਦਇਆਲ ॥
ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥
ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥
ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
ਧਨਾਸਰੀ ਮਹਲਾ ੫ ॥
ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
ਹਮਰੇ ਪਿਤਾ ਗੋਪਾਲ ਦਇਆਲ ॥
ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥
ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥
ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
ਧਨਾਸਰੀ ਮਹਲਾ ੫ ॥
ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
ਮਨਿ ਤਨਿ ਰਾਮ ਨਾਮ ਹਿਤਕਾਰੇ ॥
ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
ਧਨਾਸਰੀ ਮਹਲਾ ੫ ॥
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
ਸਤਿਗੁਰਿ ਪੂਰੈ ਕੀਨੀ ਦਾਤਿ ॥
ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
ਧਨਾਸਰੀ ਮਹਲਾ ੫ ॥
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
ਧਨਾਸਰੀ ਮਹਲਾ ੫ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
ਰਸਨਾ ਰਾਮ ਰਸਾਇਨਿ ਮਾਤੀ ॥
ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
ਧਨਾਸਰੀ ਮਹਲਾ ੫ ॥
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
ਨਿਰਖਉ ਤੁਮਰੀ ਓਰਿ ਹਰਿ ਨੀਤ ॥
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਧਨਾਸਰੀ ਮਹਲਾ ੫ ॥
ਜਨ ਕੇ ਪੂਰਨ ਹੋਏ ਕਾਮ ॥
ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥
ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥
ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥
ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਚਰਨ ਤੁਮੑਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਸਭਿ ਥੋਕ ॥
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
ਧਨਾਸਰੀ ਮਹਲਾ ੫ ॥
ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥
ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥
ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥
ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥
ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥
ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥
ਧਨਾਸਰੀ ਮਃ ੫ ॥
ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥
ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥
ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥
ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥
ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥
ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੯ ਪੜਤਾਲ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥
ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥
ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥
ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥
ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥
ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥
ਧਨਾਸਰੀ ਮਹਲਾ ੫ ॥
ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥
ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥
ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥
ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥
ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥
ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੧੨ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥
ਵਡੈ ਭਾਗਿ ਭੇਟੇ ਗੁਰਦੇਵਾ ॥
ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥
ਚਰਨ ਕਮਲ ਜਾ ਕਾ ਮਨੁ ਰਾਪੈ ॥
ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
ਸਾਗਰੁ ਤਰਿਆ ਸਾਧੂ ਸੰਗੇ ॥
ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥
ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥
ਜਮ ਜੰਦਾਰੁ ਨ ਆਵੈ ਨੇੜੇ ॥੪॥
ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥
ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
ਹਸਤੀ ਰਥ ਅਸੁ ਅਸਵਾਰੀ ॥
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
ਮਨ ਤਨ ਅੰਤਰਿ ਚਰਨ ਧਿਆਇਆ ॥
ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਧਨਾਸਰੀ ਮਹਲਾ ੫ ॥
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥
ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥
ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥
ਬੰਧਨ ਕਾਟਨਹਾਰੁ ਸੁਆਮੀ ॥
ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥
ਧਨਾਸਰੀ ਮਹਲਾ ੫ ॥
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥
ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਚਰਨ ਕਮਲ ਸਿਉ ਲਾਗਉ ਨੇਹੁ ॥
ਨਾਨਕ ਕੀ ਬੇਨੰਤੀ ਏਹ ॥੨॥੪॥੫੮॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੯ ॥
ਕਾਹੇ ਰੇ ਬਨ ਖੋਜਨ ਜਾਈ ॥
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥
ਧਨਾਸਰੀ ਮਹਲਾ ੯ ॥
ਸਾਧੋ ਇਹੁ ਜਗੁ ਭਰਮ ਭੁਲਾਨਾ ॥
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਧਨਾਸਰੀ ਮਹਲਾ ੯ ॥
ਤਿਹ ਜੋਗੀ ਕਉ ਜੁਗਤਿ ਨ ਜਾਨਉ ॥
ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
ਧਨਾਸਰੀ ਮਹਲਾ ੯ ॥
ਅਬ ਮੈ ਕਉਨੁ ਉਪਾਉ ਕਰਉ ॥
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ਗੁਰੁ ਸਾਗਰੁ ਰਤਨੀ ਭਰਪੂਰੇ ॥
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਕਿਆ ਬਗੁ ਬਪੁੜਾ ਛਪੜੀ ਨਾਇ ॥
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਰਖਿ ਰਖਿ ਚਰਨ ਧਰੇ ਵੀਚਾਰੀ ॥
ਦੁਬਿਧਾ ਛੋਡਿ ਭਏ ਨਿਰੰਕਾਰੀ ॥
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
ਆਵਣ ਜਾਣ ਰਹੇ ਗੁਰਿ ਰਾਖੇ ॥੨॥
ਸਰਵਰ ਹੰਸਾ ਛੋਡਿ ਨ ਜਾਇ ॥
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
ਅਕਥ ਕਥਾ ਗੁਰ ਬਚਨੀ ਆਦਰੁ ॥੩॥
ਸੁੰਨ ਮੰਡਲ ਇਕੁ ਜੋਗੀ ਬੈਸੇ ॥
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
ਸੁਰਿ ਨਰ ਨਾਥ ਸਚੇ ਸਰਣਾਈ ॥੪॥
ਆਨੰਦ ਮੂਲੁ ਅਨਾਥ ਅਧਾਰੀ ॥
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
ਭਗਤਿ ਵਛਲ ਭੈ ਕਾਟਣਹਾਰੇ ॥
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ਅਨਿਕ ਜਤਨ ਕਰਿ ਕਾਲੁ ਸੰਤਾਏ ॥
ਮਰਣੁ ਲਿਖਾਇ ਮੰਡਲ ਮਹਿ ਆਏ ॥
ਜਨਮੁ ਪਦਾਰਥੁ ਦੁਬਿਧਾ ਖੋਵੈ ॥
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
ਕਹਤਉ ਪੜਤਉ ਸੁਣਤਉ ਏਕ ॥
ਧੀਰਜ ਧਰਮੁ ਧਰਣੀਧਰ ਟੇਕ ॥
ਜਤੁ ਸਤੁ ਸੰਜਮੁ ਰਿਦੈ ਸਮਾਏ ॥
ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
ਸਾਚੇ ਨਿਰਮਲ ਮੈਲੁ ਨ ਲਾਗੈ ॥
ਗੁਰ ਕੈ ਸਬਦਿ ਭਰਮ ਭਉ ਭਾਗੈ ॥
ਸੂਰਤਿ ਮੂਰਤਿ ਆਦਿ ਅਨੂਪੁ ॥
ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
ਅਕਥੁ ਕਥਾਵੈ ਸਬਦਿ ਮਿਲਾਵੈ ॥
ਹਰਿ ਕੇ ਲੋਗ ਅਵਰ ਨਹੀ ਕਾਰਾ ॥
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥
ਸੋ ਸਾਚਾ ਮਿਲਿ ਸਾਚੇ ਰਾਚਾ ॥
ਸੇਵਕੁ ਪ੍ਰਭ ਕੈ ਲਾਗੈ ਪਾਇ ॥
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
ਆਪਿ ਦਿਖਾਵੈ ਆਪੇ ਦੇਖੈ ॥
ਹਠਿ ਨ ਪਤੀਜੈ ਨਾ ਬਹੁ ਭੇਖੈ ॥
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥
ਬਹੁਤੁ ਸਿਆਣਪ ਆਵਹਿ ਜਾਹਿ ॥
ਨਾਮੁ ਜਪੈ ਭਉ ਭੋਜਨੁ ਖਾਇ ॥
ਗੁਰਮੁਖਿ ਸੇਵਕ ਰਹੇ ਸਮਾਇ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
ਭਰਮਤ ਡੋਲਤ ਭਏ ਉਦਾਸਾ ॥
ਮਨਿ ਮੈਲੈ ਸੂਚਾ ਕਿਉ ਹੋਇ ॥
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
ਆਚਾਰਾ ਵੀਚਾਰੁ ਸਰੀਰਿ ॥
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥
ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥
ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥
ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥
ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥
ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥
ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥
ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥
ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥
ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥
ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥
ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥
ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥
ਸਫਲ ਸਫਲ ਭਈ ਸਫਲ ਜਾਤ੍ਰਾ ॥
ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੧ ਛੰਤ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥
ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥
ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥
ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥
ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥
ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥
ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥
ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥
ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥
ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥
ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥
ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥
ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥
ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥
ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥
ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥
ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥
ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥
ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥
ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥
ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥
ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥
ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਧਨਾਸਰੀ ਛੰਤ ਮਹਲਾ ੧ ॥
ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥
ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥
ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥
ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥
ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥
ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥
ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥
ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥
ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥
ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥
ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥
ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥
ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥
ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥
ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥
ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥
ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥
ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥
ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥
ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥
ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥
ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥
ਗੁਰਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥
ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥
ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥
ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥
ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥
ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥
ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥
ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਛੰਤ ਮਹਲਾ ੪ ਘਰੁ ੧ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਛੰਤ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥
ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥
ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥
ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥
ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥
ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥
ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥
ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥
ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥
ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥
ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥
ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥
ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥
ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥
ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਹਨੂਮਾਨ ਸਰਿ ਗਰੁੜ ਸਮਾਨਾਂ ॥
ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥
ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥
ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥
ਸੋ ਦਿਨੁ ਆਵਨ ਲਾਗਾ ॥
ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥
ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
ਓਛੇ ਤਪ ਕਰਿ ਬਾਹੁਰਿ ਐਬੋ ॥੧॥
ਕਿਆ ਮਾਂਗਉ ਕਿਛੁ ਥਿਰੁ ਨਾਹੀ ॥
ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥
ਸੋਭਾ ਰਾਜ ਬਿਭੈ ਬਡਿਆਈ ॥
ਅੰਤਿ ਨ ਕਾਹੂ ਸੰਗ ਸਹਾਈ ॥੨॥
ਪੁਤ੍ਰ ਕਲਤ੍ਰ ਲਛਮੀ ਮਾਇਆ ॥
ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥
ਕਹਤ ਕਬੀਰ ਅਵਰ ਨਹੀ ਕਾਮਾ ॥
ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥
ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥
ਪਾਛੈ ਬਹੁਰਿ ਨ ਆਵਨੁ ਪਾਵਉ ॥
ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥
ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥
ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥
ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥
ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥
ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥
ਪਹਿਲ ਪੁਰੀਏ ਪੁੰਡਰਕ ਵਨਾ ॥
ਤਾ ਚੇ ਹੰਸਾ ਸਗਲੇ ਜਨਾਂ ॥
ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
ਪਹਿਲ ਪੁਰਸਾਬਿਰਾ ॥
ਅਥੋਨ ਪੁਰਸਾਦਮਰਾ ॥
ਅਸਗਾ ਅਸ ਉਸਗਾ ॥
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
ਨਾਚੰਤੀ ਗੋਪੀ ਜੰਨਾ ॥
ਨਈਆ ਤੇ ਬੈਰੇ ਕੰਨਾ ॥
ਤਰਕੁ ਨ ਚਾ ॥
ਭ੍ਰਮੀਆ ਚਾ ॥
ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥
ਪਿੰਧੀ ਉਭਕਲੇ ਸੰਸਾਰਾ ॥
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
ਤੂ ਕੁਨੁ ਰੇ ॥
ਮੈ ਜੀ ॥ ਨਾਮਾ ॥ ਹੋ ਜੀ ॥
ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
ਧਨਾਸਰੀ ਭਗਤ ਰਵਿਦਾਸ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ॥
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥
ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
ਕਰਮ ਕਰਿ ਕਪਾਲੁ ਮਫੀਟ
Your queue is empty, Click the play button on an album, song, or playlist to add it to your queue

Gurbani World
Gurbani World
: /
: