Sehaj Paath - Ang 0670 to Ang 0680

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੬੭੦ - ਅੰਗ ੬੮੦

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੧ ਚਉਪਦੇ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥
ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥
ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥
ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥
ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥
ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥
ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥
ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥
ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥
ਧਨਾਸਰੀ ਮਹਲਾ ੫ ॥
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥
ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥
ਅਬ ਮਨ ਏਕਸ ਸਿਉ ਮੋਹੁ ਕੀਨਾ ॥
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰਸਬਦੀ ਚੀਨਾ ॥੧॥ ਰਹਾਉ ॥
ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥
ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥
ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥
ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥
ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥
ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥
ਧਨਾਸਰੀ ਮਃ ੫ ॥
ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥
ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥
ਸਾਧਸੰਗਿ ਚਿੰਤ ਬਿਰਾਨੀ ਛਾਡੀ ॥
ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥
ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥
ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥
ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥
ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥
ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥
ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥
ਧਨਾਸਰੀ ਮਃ ੫ ॥
ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥
ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥
ਅਬ ਮੋਹਿ ਰਾਮ ਜਸੋ ਮਨਿ ਗਾਇਓ ॥
ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥
ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥
ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥
ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥
ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥
ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥
ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥
ਜੀਅ ਕੀ ਏਕੈ ਹੀ ਪਹਿ ਮਾਨੀ ॥
ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥
ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥
ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥
ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥
ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥
ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥
ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥
ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥
ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥
ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥
ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਧਨਾਸਰੀ ਮਃ ੫ ॥
ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥
ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥
ਜਾ ਕਉ ਆਇਓ ਏਕੁ ਰਸਾ ॥
ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥
ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥
ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥
ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥
ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥
ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੁੋਪਾਲਾ ॥੪॥੭॥
ਧਨਾਸਰੀ ਮਹਲਾ ੫ ॥
ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜੑਾਯਾ ॥
ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥
ਹਮਰੇ ਪ੍ਰਾਨ ਗੁਪਾਲ ਗੋਬਿੰਦ ॥
ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥
ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥
ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥
ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥
ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥
ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲੑਾ ॥
ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲੑਾ ॥੪॥੮॥
ਧਨਾਸਰੀ ਮਹਲਾ ੫ ॥
ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥
ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥
ਮਾਇਆ ਮੋਹ ਭੂਲੋ ਅਵਰੈ ਹੀਤ ॥
ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥
ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥
ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥
ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥
ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥
ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥
ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਤੁਮੑ ਕਰਹੁ ਦਇਆ ਮੇਰੇ ਸਾਈ ॥
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਧਨਾਸਰੀ ਮਹਲਾ ੫ ॥
ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥
ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥
ਪ੍ਰਭ ਕੀ ਓਟ ਗਹੀ ਤਉ ਛੂਟੋ ॥
ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥
ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥
ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥
ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥
ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥
ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥
ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥
ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ ॥
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਧਨਾਸਰੀ ਮਹਲਾ ੫ ॥
ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥
ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥
ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥
ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥
ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥
ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥
ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥
ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
ਧਨਾਸਰੀ ਮਹਲਾ ੫ ॥
ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥
ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥
ਹੈ ਕੋਊ ਐਸੋ ਹਮਰਾ ਮੀਤੁ ॥
ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥
ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥
ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥
ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥
ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥
ਧਨਾਸਰੀ ਮਹਲਾ ੫ ॥
ਹਰਿ ਹਰਿ ਲੀਨੇ ਸੰਤ ਉਬਾਰਿ ॥
ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥
ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥
ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥
ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥
ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
ਧਨਾਸਿਰੀ ਮਹਲਾ ੫ ॥
ਅਬ ਹਰਿ ਰਾਖਨਹਾਰੁ ਚਿਤਾਰਿਆ ॥
ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥
ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥
ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥
ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥
ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥
ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਧਨਾਸਿਰੀ ਮਹਲਾ ੫ ॥
ਅਉਖਧੁ ਤੇਰੋ ਨਾਮੁ ਦਇਆਲ ॥
ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥
ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥
ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥
ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਧਨਾਸਰੀ ਮਹਲਾ ੫ ॥
ਹਾ ਹਾ ਪ੍ਰਭ ਰਾਖਿ ਲੇਹੁ ॥
ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥
ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥
ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥
ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
ਸਾਧੂ ਸੰਗਿ ਭਜਹੁ ਗੁਪਾਲ ॥
ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥
ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥
ਤਾ ਤੇ ਮੋਹਿ ਧਾਰੀ ਓਟ ਗੋਪਾਲ ॥
ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥
ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥
ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੨ ਚਉਪਦੇ ॥
ਛੋਡਿ ਜਾਹਿ ਸੇ ਕਰਹਿ ਪਰਾਲ ॥
ਕਾਮਿ ਨ ਆਵਹਿ ਸੇ ਜੰਜਾਲ ॥
ਸੰਗਿ ਨ ਚਾਲਹਿ ਤਿਨ ਸਿਉ ਹੀਤ ॥
ਜੋ ਬੈਰਾਈ ਸੇਈ ਮੀਤ ॥੧॥
ਐਸੇ ਭਰਮਿ ਭੁਲੇ ਸੰਸਾਰਾ ॥
ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥
ਸਾਚੁ ਧਰਮੁ ਨਹੀ ਭਾਵੈ ਡੀਠਾ ॥
ਝੂਠ ਧੋਹ ਸਿਉ ਰਚਿਓ ਮੀਠਾ ॥
ਦਾਤਿ ਪਿਆਰੀ ਵਿਸਰਿਆ ਦਾਤਾਰਾ ॥
ਜਾਣੈ ਨਾਹੀ ਮਰਣੁ ਵਿਚਾਰਾ ॥੨॥
ਵਸਤੁ ਪਰਾਈ ਕਉ ਉਠਿ ਰੋਵੈ ॥
ਕਰਮ ਧਰਮ ਸਗਲਾ ਈ ਖੋਵੈ ॥
ਹੁਕਮੁ ਨ ਬੂਝੈ ਆਵਣ ਜਾਣੇ ॥
ਪਾਪ ਕਰੈ ਤਾ ਪਛੋਤਾਣੇ ॥੩॥
ਜੋ ਤੁਧੁ ਭਾਵੈ ਸੋ ਪਰਵਾਣੁ ॥
ਤੇਰੇ ਭਾਣੇ ਨੋ ਕੁਰਬਾਣੁ ॥
ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥
ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
ਖਾਟਣ ਕਉ ਹਰਿ ਹਰਿ ਰੋਜਗਾਰੁ ॥
ਸੰਚਣ ਕਉ ਹਰਿ ਏਕੋ ਨਾਮੁ ॥
ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥
ਨਾਮਿ ਰਤੇ ਪ੍ਰਭ ਰੰਗਿ ਅਪਾਰ ॥
ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਸਾਧ ਕੀ ਸੋਭਾ ਅਤਿ ਮਸਕੀਨੀ ॥
ਸੰਤ ਵਡਾਈ ਹਰਿ ਜਸੁ ਚੀਨੀ ॥
ਅਨਦੁ ਸੰਤਨ ਕੈ ਭਗਤਿ ਗੋਵਿੰਦ ॥
ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥
ਜਹ ਸਾਧ ਸੰਤਨ ਹੋਵਹਿ ਇਕਤ੍ਰ ॥
ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥
ਸਾਧ ਸਭਾ ਮਹਿ ਅਨਦ ਬਿਸ੍ਰਾਮ ॥
ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
ਚਰਨ ਪਖਾਰਿ ਕਹਾਂ ਗੁਣਤਾਸ ॥
ਪ੍ਰਭ ਦਇਆਲ ਕਿਰਪਾਲ ਹਜੂਰਿ ॥
ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਧਨਾਸਰੀ ਮਃ ੫ ॥
ਸੋ ਕਤ ਡਰੈ ਜਿ ਖਸਮੁ ਸਮੑਾਰੈ ॥
ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥
ਸਿਰ ਊਪਰਿ ਮਾਤ ਪਿਤਾ ਗੁਰਦੇਵ ॥
ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥
ਏਕੁ ਨਿਰੰਜਨੁ ਜਾ ਕੀ ਰਾਸਿ ॥
ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥
ਜੀਅਨ ਕਾ ਦਾਤਾ ਪੂਰਨ ਸਭ ਠਾਇ ॥
ਕੋਟਿ ਕਲੇਸ ਮਿਟਹਿ ਹਰਿ ਨਾਇ ॥
ਜਨਮ ਮਰਨ ਸਗਲਾ ਦੁਖੁ ਨਾਸੈ ॥
ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥
ਜਿਸ ਨੋ ਆਪਿ ਲਏ ਲੜਿ ਲਾਇ ॥
ਦਰਗਹ ਮਿਲੈ ਤਿਸੈ ਹੀ ਜਾਇ ॥
ਸੇਈ ਭਗਤ ਜਿ ਸਾਚੇ ਭਾਣੇ ॥
ਜਮਕਾਲ ਤੇ ਭਏ ਨਿਕਾਣੇ ॥੩॥
ਸਾਚਾ ਸਾਹਿਬੁ ਸਚੁ ਦਰਬਾਰੁ ॥
ਕੀਮਤਿ ਕਉਣੁ ਕਹੈ ਬੀਚਾਰੁ ॥
ਘਟਿ ਘਟਿ ਅੰਤਰਿ ਸਗਲ ਅਧਾਰੁ ॥
ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥
ਜਨ ਕਉ ਪ੍ਰਭ ਅਪਨੇ ਕਾ ਤਾਣੁ ॥
ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥
ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥
ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥
ਧਨਾਸਰੀ ਮਹਲਾ ੫ ॥
ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥
ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥
ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥
ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥
ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥
ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥
ਧਨਾਸਰੀ ਮਹਲਾ ੫ ॥
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥
ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥
ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥
ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥
ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥
ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥
ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥
ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥
ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥
ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥
ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੬ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥
ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥
ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥
ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥
ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥
ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥
ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥
ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਧਨਾਸਰੀ ਮਹਲਾ ੫ ॥
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥
ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥
ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥
ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥
ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥
ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੭ ॥
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
ੴ ਸਤਿਗੁਰ ਪ੍ਰਸਾਦਿ ॥
ਧਨਾਸਰੀ ਮਹਲਾ ੫ ਘਰੁ ੮ ਦੁਪਦੇ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥
ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
ਗੁਰ ਕਾ ਬਚਨੁ ਬਸੈ ਜੀਅ ਨਾਲੇ ॥
ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥
ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
ਧਨਾਸਰੀ ਮਹਲਾ ੫ ॥
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥
ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥
ਸੰਤਨ ਕਉ ਅਨਦੁ ਸਗਲ ਹੀ ਜਾਈ ॥
ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥
ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
ਧਨਾਸਰੀ ਮਹਲਾ ੫ ॥
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥
ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥
ਜੇ ਕੋਊ ਅਪੁਨੀ ਓਟ ਸਮਾਰੈ ॥
ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥
ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥
ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
ਠਾਕੁਰੁ ਗਾਈਐ ਆਤਮ ਰੰਗਿ ॥
ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :