Sehaj Paath - Ang 0600 to Ang 0610
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੬੦੦ - ਅੰਗ ੬੧੦
ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥
ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥
ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥
ਮਨ ਮੇਰੇ ਗੁਰਸਬਦੀ ਹਰਿ ਪਾਇਆ ਜਾਇ ॥
ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥
ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥
ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥
ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥
ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥
ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥
ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥
ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥
ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਸੋਰਠਿ ਮਃ ੩ ॥
ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥
ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥
ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥
ਹਰਿ ਜੀਉ ਸਾਚੀ ਨਦਰਿ ਤੁਮਾਰੀ ॥
ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥
ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥
ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥
ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥
ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥
ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥
ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥
ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥
ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥
ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥
ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥
ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥
ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥
ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥
ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥
ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥
ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥
ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥
ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਸੋਰਠਿ ਮਹਲਾ ੩ ॥
ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥
ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥
ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥
ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥
ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥
ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥
ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥
ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥
ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥
ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥
ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥
ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥
ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥
ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਹਰਿ ਕੇ ਦਾਸ ਸੁਹੇਲੇ ਭਾਈ ॥
ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥
ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥
ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥
ਕਰਮ ਕਰਹਿ ਗੁਰਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥
ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥
ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥
ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥
ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥
ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥
ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
ਸੋਰਠਿ ਮਹਲਾ ੩ ਚੌਤੁਕੇ ॥
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥
ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥
ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥
ਭਾਈ ਰੇ ਸਦਾ ਰਹਹੁ ਸਰਣਾਈ ॥
ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥
ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥
ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥
ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥
ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥
ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥
ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥
ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥
ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥
ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥
ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥
ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥
ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥
ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥
ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥
ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥
ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥
ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥
ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥
ਨਾਨਕ ਨਾਮੁ ਹਰਿ ਪਾਈਐ ਭਾਈ ਗੁਰਸਬਦੀ ਮੇਲਾਇ ॥੪॥੮॥
ਸੋਰਠਿ ਮਹਲਾ ੩ ਘਰੁ ੧ ॥
ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥
ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥
ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥
ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥
ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥
ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥
ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥
ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥
ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥
ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥
ਸੋਰਠਿ ਮਹਲਾ ੩ ਘਰੁ ੧ ॥
ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥
ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥
ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥
ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥
ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥
ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥
ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥
ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥
ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥
ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥
ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥
ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥
ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥
ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥
ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥
ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥
ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸੋਰਠਿ ਮਹਲਾ ੩ ॥
ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥
ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥
ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥
ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥
ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥
ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥
ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥
ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥
ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥
ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥
ੴ ਸਤਿਗੁਰ ਪ੍ਰਸਾਦਿ ॥
ਸੋਰਠਿ ਮਹਲਾ ੪ ਘਰੁ ੧ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥
ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥
ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥
ਜਪਿ ਮਨ ਹਰਿ ਹਰਿ ਨਾਮੁ ਸਲਾਹ ॥
ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥
ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥
ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥
ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥
ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥
ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥
ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥
ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥
ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਸੋਰਠਿ ਮਹਲਾ ੪ ਚਉਥਾ ॥
ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥
ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥
ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥
ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥
ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥
ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥
ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥
ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥
ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥
ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥
ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥
ਸੋਰਠਿ ਮਹਲਾ ੪ ॥
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥
ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥
ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥
ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥
ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ॥ ਰਹਾਉ ॥
ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥
ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥
ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥
ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥
ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥
ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥
ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥
ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥
ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥
ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥
ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥
ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥
ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥
ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥
ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥
ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਸੋਰਠਿ ਮਹਲਾ ੪ ॥
ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥
ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥
ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥
ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥
ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥
ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥
ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥
ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥
ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥
ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥
ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥
ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥
ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥
ਸੋਰਠਿ ਮਃ ੪ ਦੁਤੁਕੇ ॥
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥
ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥
ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥
ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਸੋਰਠਿ ਮਹਲਾ ੪ ਪੰਚਪਦਾ ॥
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥
ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ੴ ਸਤਿਗੁਰ ਪ੍ਰਸਾਦਿ ॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ ॥
ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹਰਿ ਜੀਉ ਤੇਰੀ ਦਾਤੀ ਰਾਜਾ ॥
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥
ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥
ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥
ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥
ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥
ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥
ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥
ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥
ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥
ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥
ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥
ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥
ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥
ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥
ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥
ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥
ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥
ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥
ਸੋਰਠਿ ਮਹਲਾ ੫ ਦੁਤੁਕੇ ॥
ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
ਮਾਧਵੇ ਐਸੀ ਦੇਹੁ ਬੁਝਾਈ ॥
ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥
ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥
ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
ਅਪੁਨੇ ਸਤਿਗੁਰ ਕੈ ਬਲਿਹਾਰੈ ॥
ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥
ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥
ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥
ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥
ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥
ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥