Sehaj Paath - Ang 0490 to Ang 0499

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੪੯੦ - ਅੰਗ ੪੯੯

ੴ ਸਤਿਗੁਰ ਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੩ ਘਰੁ ੧ ॥
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥
ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥
ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥
ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥
ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥
ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥
ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥
ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥
ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
ਗੂਜਰੀ ਮਹਲਾ ੩ ॥
ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥
ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥
ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥
ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥
ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥
ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥
ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥
ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥
ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
ਗੂਜਰੀ ਮਹਲਾ ੩ ॥
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
ਗੂਜਰੀ ਮਹਲਾ ੩ ॥
ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥
ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥
ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥
ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥
ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥
ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥
ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥
ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥
ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥
ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥
ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥
ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥
ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥
ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥
ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥
ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥
ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
ਗੂਜਰੀ ਮਹਲਾ ੩ ਪੰਚਪਦੇ ॥
ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥
ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥
ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥
ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥
ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥
ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥
ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥
ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥
ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥
ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥
ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥
ਗੂਜਰੀ ਮਹਲਾ ੩ ਤੀਜਾ ॥
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥
ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥
ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥
ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥
ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥
ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥
ਗੂਜਰੀ ਮਹਲਾ ੪ ॥
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥
ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥
ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥
ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥
ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥
ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥
ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥
ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥
ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥
ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥
ਗੂਜਰੀ ਮਹਲਾ ੪ ॥
ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥
ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥
ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥
ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥
ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥
ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥
ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥
ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥
ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥
ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥
ਗੂਜਰੀ ਮਹਲਾ ੪ ॥
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥
ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥
ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥
ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
ਗੂਜਰੀ ਮਹਲਾ ੪ ॥
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥
ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥
ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥
ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥
ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
ਗੂਜਰੀ ਮਹਲਾ ੪ ॥
ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥
ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥
ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥
ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥
ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥
ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥
ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥
ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥
ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥
ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥
ਵਿਚੇ ਗ੍ਰਿਸਤ ਉਦਾਸ ਰਹਾਈ ॥੨॥
ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥
ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥
ਸੋ ਹਮ ਕਰਹ ਜੁ ਆਪਿ ਕਰਾਏ ॥੪॥
ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥
ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੫ ਚਉਪਦੇ ਘਰੁ ੧ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੫ ਚਉਪਦੇ ਘਰੁ ੨ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥
ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥
ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥
ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥
ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥
ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥
ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥
ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਗੂਜਰੀ ਮਹਲਾ ੫ ॥
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
ਮਾਈ ਖਾਟਿ ਆਇਓ ਘਰਿ ਪੂਤਾ ॥
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥
ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
ਗੂਜਰੀ ਮਹਲਾ ੫ ॥
ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਪੂਤਾ ਮਾਤਾ ਕੀ ਆਸੀਸ ॥
ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਸਿਆਨਪ ਕਾਹੂ ਕਾਮਿ ਨ ਆਤ ॥
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਗੂਜਰੀ ਮਹਲਾ ੫ ॥
ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥
ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥
ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥
ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥
ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥
ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥
ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥
ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥
ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥
ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥
ਗੂਜਰੀ ਮਹਲਾ ੫ ॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥
ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥
ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥
ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥
ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੫ ਪੰਚਪਦਾ ਘਰੁ ੨ ॥
ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥
ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥
ਅਵਰ ਸਭ ਮਿਥਿਆ ਲੋਭ ਲਬੀ ॥
ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥
ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥
ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥
ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥
ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥
ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥
ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥
ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥
ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੫ ਤਿਪਦੇ ਘਰੁ ੨ ॥
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
ਹਰਿ ਜਪਿ ਮਾਇਆ ਬੰਧਨ ਤੂਟੇ ॥
ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥
ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥
ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੫ ਦੁਪਦੇ ਘਰੁ ੨ ॥
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਠਾਕੁਰ ਐਸੋ ਨਾਮੁ ਤੁਮੑਾਰੋ ॥
ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
ਗੂਜਰੀ ਮਹਲਾ ੫ ॥
ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥
ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥
ਪ੍ਰਭ ਕੀ ਅਗਮ ਅਗਾਧਿ ਕਥਾ ॥
ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥
ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥
ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥
ਗੂਜਰੀ ਮਹਲਾ ੫ ॥
ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥
ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥
ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥
ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥
ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥
ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥
ਗੂਜਰੀ ਮਹਲਾ ੫ ॥
ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
ਮੋਹਨੁ ਪ੍ਰਾਨ ਮਾਨ ਰਾਗੀਲਾ ॥
ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥
ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
ਗੂਜਰੀ ਮਹਲਾ ੫ ॥
ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥
ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥
ਬਲਵੰਤਿ ਬਿਆਪਿ ਰਹੀ ਸਭ ਮਹੀ ॥
ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥
ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥
ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
ਗੂਜਰੀ ਮਹਲਾ ੫ ॥
ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥
ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥
ਠਾਕੁਰ ਹੋਏ ਆਪਿ ਦਇਆਲ ॥
ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥
ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥
ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥
ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥
ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥
ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
ਗੂਜਰੀ ਮਹਲਾ ੫ ॥
ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥
ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥
ਸਾਜਨ ਐਸੋ ਸੰਤੁ ਸਹਾਈ ॥
ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥
ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥
ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
ਗੂਜਰੀ ਮਹਲਾ ੫ ॥
ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥
ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥
ਧਿਆਈਐ ਅਪਨੋ ਸਦਾ ਹਰੀ ॥
ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥
ਤੁਮੑਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮੑਾਰੈ ਪਰੀ ॥
ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥
ਗੂਜਰੀ ਮਹਲਾ ੫ ॥
ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
ਠਾਕੁਰ ਜਾ ਸਿਮਰਾ ਤੂੰ ਤਾਹੀ ॥
ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :