Sehaj Paath - Ang 0390 to Ang 0400

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੩੯੦ - ਅੰਗ ੪੦੦

ਆਸਾ ਮਹਲਾ ੫ ॥
ਠਾਕੁਰ ਸਿਉ ਜਾ ਕੀ ਬਨਿ ਆਈ ॥
ਭੋਜਨ ਪੂਰਨ ਰਹੇ ਅਘਾਈ ॥੧॥
ਕਛੂ ਨ ਥੋਰਾ ਹਰਿ ਭਗਤਨ ਕਉ ॥
ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥
ਜਾ ਕਾ ਧਨੀ ਅਗਮ ਗੁਸਾਈ ॥
ਮਾਨੁਖ ਕੀ ਕਹੁ ਕੇਤ ਚਲਾਈ ॥੨॥
ਜਾ ਕੀ ਸੇਵਾ ਦਸ ਅਸਟ ਸਿਧਾਈ ॥
ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥
ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥
ਆਸਾ ਮਹਲਾ ੫ ॥
ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥
ਮਿਟਿ ਗਈ ਗਣਤ ਬਿਨਾਸਿਉ ਸੰਸਾ ॥
ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥
ਜਉ ਮੈ ਅਪੁਨਾ ਸਾਹਿਬੁ ਚੀਤਿ ॥
ਤਉ ਭਉ ਮਿਟਿਓ ਮੇਰੇ ਮੀਤ ॥੨॥
ਜਉ ਮੈ ਓਟ ਗਹੀ ਪ੍ਰਭ ਤੇਰੀ ॥
ਤਾਂ ਪੂਰਨ ਹੋਈ ਮਨਸਾ ਮੇਰੀ ॥੩॥
ਦੇਖਿ ਚਲਿਤ ਮਨਿ ਭਏ ਦਿਲਾਸਾ ॥
ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥
ਆਸਾ ਮਹਲਾ ੫ ॥
ਅਨਦਿਨੁ ਮੂਸਾ ਲਾਜੁ ਟੁਕਾਈ ॥
ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥
ਸੋਚਤ ਸਾਚਤ ਰੈਨਿ ਬਿਹਾਨੀ ॥
ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥
ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥
ਬਾਲੂ ਕਨਾਰਾ ਤਰੰਗ ਮੁਖਿ ਆਇਆ ॥
ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥
ਸਾਧਸੰਗਿ ਜਪਿਓ ਹਰਿ ਰਾਇ ॥
ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥
ਆਸਾ ਮਹਲਾ ੫ ਦੁਤੁਕੇ ੯ ॥
ਉਨ ਕੈ ਸੰਗਿ ਤੂ ਕਰਤੀ ਕੇਲ ॥
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥
ਤੇ ਬੈਰਾਗੀ ਕਹਾ ਸਮਾਏ ॥
ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥
ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ ॥
ਉਨੑ ਕੈ ਸੰਗਿ ਤੂ ਰਖੀ ਪਪੋਲਿ ॥
ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥
ਉਨੑ ਕੈ ਸੰਗਿ ਤੇਰਾ ਮਾਨੁ ਮਹਤੁ ॥
ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥
ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥
ਓਹੁ ਬੈਰਾਗੀ ਮਰੈ ਨ ਜਾਇ ॥
ਹੁਕਮੇ ਬਾਧਾ ਕਾਰ ਕਮਾਇ ॥
ਜੋੜਿ ਵਿਛੋੜੇ ਨਾਨਕ ਥਾਪਿ ॥
ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
ਆਸਾ ਮਹਲਾ ੫ ॥
ਨਾ ਓਹੁ ਮਰਤਾ ਨਾ ਹਮ ਡਰਿਆ ॥
ਨਾ ਓਹੁ ਬਿਨਸੈ ਨਾ ਹਮ ਕੜਿਆ ॥
ਨਾ ਓਹੁ ਨਿਰਧਨੁ ਨਾ ਹਮ ਭੂਖੇ ॥
ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥
ਅਵਰੁ ਨ ਕੋਊ ਮਾਰਨਵਾਰਾ ॥
ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
ਨਾ ਉਸੁ ਬੰਧਨ ਨਾ ਹਮ ਬਾਧੇ ॥
ਨਾ ਉਸੁ ਧੰਧਾ ਨਾ ਹਮ ਧਾਧੇ ॥
ਨਾ ਉਸੁ ਮੈਲੁ ਨ ਹਮ ਕਉ ਮੈਲਾ ॥
ਓਸੁ ਅਨੰਦੁ ਤ ਹਮ ਸਦ ਕੇਲਾ ॥੨॥
ਨਾ ਉਸੁ ਸੋਚੁ ਨ ਹਮ ਕਉ ਸੋਚਾ ॥
ਨਾ ਉਸੁ ਲੇਪੁ ਨ ਹਮ ਕਉ ਪੋਚਾ ॥
ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥
ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥
ਹਮ ਕਿਛੁ ਨਾਹੀ ਏਕੈ ਓਹੀ ॥
ਆਗੈ ਪਾਛੈ ਏਕੋ ਸੋਈ ॥
ਨਾਨਕ ਗੁਰਿ ਖੋਏ ਭ੍ਰਮ ਭੰਗਾ ॥
ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥
ਆਸਾ ਮਹਲਾ ੫ ॥
ਅਨਿਕ ਭਾਂਤਿ ਕਰਿ ਸੇਵਾ ਕਰੀਐ ॥
ਜੀਉ ਪ੍ਰਾਨ ਧਨੁ ਆਗੈ ਧਰੀਐ ॥
ਪਾਨੀ ਪਖਾ ਕਰਉ ਤਜਿ ਅਭਿਮਾਨੁ ॥
ਅਨਿਕ ਬਾਰ ਜਾਈਐ ਕੁਰਬਾਨੁ ॥੧॥
ਸਾਈ ਸੁਹਾਗਣਿ ਜੋ ਪ੍ਰਭ ਭਾਈ ॥
ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਦਾਸਨਿ ਦਾਸੀ ਕੀ ਪਨਿਹਾਰਿ ॥
ਉਨੑ ਕੀ ਰੇਣੁ ਬਸੈ ਜੀਅ ਨਾਲਿ ॥
ਮਾਥੈ ਭਾਗੁ ਤ ਪਾਵਉ ਸੰਗੁ ॥
ਮਿਲੈ ਸੁਆਮੀ ਅਪੁਨੈ ਰੰਗਿ ॥੨॥
ਜਾਪ ਤਾਪ ਦੇਵਉ ਸਭ ਨੇਮਾ ॥
ਕਰਮ ਧਰਮ ਅਰਪਉ ਸਭ ਹੋਮਾ ॥
ਗਰਬੁ ਮੋਹੁ ਤਜਿ ਹੋਵਉ ਰੇਨ ॥
ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥
ਨਿਮਖ ਨਿਮਖ ਏਹੀ ਆਰਾਧਉ ॥
ਦਿਨਸੁ ਰੈਣਿ ਏਹ ਸੇਵਾ ਸਾਧਉ ॥
ਭਏ ਕ੍ਰਿਪਾਲ ਗੁਪਾਲ ਗੋਬਿੰਦ ॥
ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥
ਆਸਾ ਮਹਲਾ ੫ ॥
ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥
ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥
ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥
ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥
ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥
ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥
ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥
ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥
ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥
ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥
ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥
ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥
ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥
ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
ਆਪਹੁ ਕੋਈ ਮਿਲੈ ਨ ਭੂਲੈ ॥
ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥
ਕਹੁ ਨਾਨਕ ਤੇਰੈ ਕੁਰਬਾਣੁ ॥
ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥
ਆਸਾ ਮਹਲਾ ੫ ॥
ਭੂਪਤਿ ਹੋਇ ਕੈ ਰਾਜੁ ਕਮਾਇਆ ॥
ਕਰਿ ਕਰਿ ਅਨਰਥ ਵਿਹਾਝੀ ਮਾਇਆ ॥
ਸੰਚਤ ਸੰਚਤ ਥੈਲੀ ਕੀਨੑੀ ॥
ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੑੀ ॥੧॥
ਕਾਚ ਗਗਰੀਆ ਅੰਭ ਮਝਰੀਆ ॥
ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥
ਨਿਰਭਉ ਹੋਇਓ ਭਇਆ ਨਿਹੰਗਾ ॥
ਚੀਤਿ ਨ ਆਇਓ ਕਰਤਾ ਸੰਗਾ ॥
ਲਸਕਰ ਜੋੜੇ ਕੀਆ ਸੰਬਾਹਾ ॥
ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥
ਊਚੇ ਮੰਦਰ ਮਹਲ ਅਰੁ ਰਾਨੀ ॥
ਹਸਤਿ ਘੋੜੇ ਜੋੜੇ ਮਨਿ ਭਾਨੀ ॥
ਵਡ ਪਰਵਾਰੁ ਪੂਤ ਅਰੁ ਧੀਆ ॥
ਮੋਹਿ ਪਚੇ ਪਚਿ ਅੰਧਾ ਮੂਆ ॥੩॥
ਜਿਨਹਿ ਉਪਾਹਾ ਤਿਨਹਿ ਬਿਨਾਹਾ ॥
ਰੰਗ ਰਸਾ ਜੈਸੇ ਸੁਪਨਾਹਾ ॥
ਸੋਈ ਮੁਕਤਾ ਤਿਸੁ ਰਾਜੁ ਮਾਲੁ ॥
ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
ਆਸਾ ਮਹਲਾ ੫ ॥
ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥
ਜਉ ਮਿਲੀਐ ਤਉ ਵਧੈ ਵਧੇਰੀ ॥
ਗਲਿ ਚਮੜੀ ਜਉ ਛੋਡੈ ਨਾਹੀ ॥
ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥
ਜਗ ਮੋਹਨੀ ਹਮ ਤਿਆਗਿ ਗਵਾਈ ॥
ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥
ਐਸੀ ਸੁੰਦਰਿ ਮਨ ਕਉ ਮੋਹੈ ॥
ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥
ਮਨਿ ਤਨਿ ਲਾਗੈ ਹੋਇ ਕੈ ਮੀਠੀ ॥
ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥
ਅਗਰਕ ਉਸ ਕੇ ਵਡੇ ਠਗਾਊ ॥
ਛੋਡਹਿ ਨਾਹੀ ਬਾਪ ਨ ਮਾਊ ॥
ਮੇਲੀ ਅਪਨੇ ਉਨਿ ਲੇ ਬਾਂਧੇ ॥
ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥
ਅਬ ਮੋਰੈ ਮਨਿ ਭਇਆ ਅਨੰਦ ॥
ਭਉ ਚੂਕਾ ਟੂਟੇ ਸਭਿ ਫੰਦ ॥
ਕਹੁ ਨਾਨਕ ਜਾ ਸਤਿਗੁਰੁ ਪਾਇਆ ॥
ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥
ਆਸਾ ਮਹਲਾ ੫ ॥
ਆਠ ਪਹਰ ਨਿਕਟਿ ਕਰਿ ਜਾਨੈ ॥
ਪ੍ਰਭ ਕਾ ਕੀਆ ਮੀਠਾ ਮਾਨੈ ॥
ਏਕੁ ਨਾਮੁ ਸੰਤਨ ਆਧਾਰੁ ॥
ਹੋਇ ਰਹੇ ਸਭ ਕੀ ਪਗ ਛਾਰੁ ॥੧॥
ਸੰਤ ਰਹਤ ਸੁਨਹੁ ਮੇਰੇ ਭਾਈ ॥
ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
ਵਰਤਣਿ ਜਾ ਕੈ ਕੇਵਲ ਨਾਮ ॥
ਅਨਦ ਰੂਪ ਕੀਰਤਨੁ ਬਿਸ੍ਰਾਮ ॥
ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥
ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
ਕੋਟਿ ਕੋਟਿ ਅਘ ਕਾਟਨਹਾਰਾ ॥
ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥
ਸੂਰਬੀਰ ਬਚਨ ਕੇ ਬਲੀ ॥
ਕਉਲਾ ਬਪੁਰੀ ਸੰਤੀ ਛਲੀ ॥੩॥
ਤਾ ਕਾ ਸੰਗੁ ਬਾਛਹਿ ਸੁਰਦੇਵ ॥
ਅਮੋਘ ਦਰਸੁ ਸਫਲ ਜਾ ਕੀ ਸੇਵ ॥
ਕਰ ਜੋੜਿ ਨਾਨਕੁ ਕਰੇ ਅਰਦਾਸਿ ॥
ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
ਆਸਾ ਮਹਲਾ ੫ ॥
ਸਗਲ ਸੂਖ ਜਪਿ ਏਕੈ ਨਾਮ ॥
ਸਗਲ ਧਰਮ ਹਰਿ ਕੇ ਗੁਣ ਗਾਮ ॥
ਮਹਾ ਪਵਿਤ੍ਰ ਸਾਧ ਕਾ ਸੰਗੁ ॥
ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥
ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥
ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥
ਵਰਤ ਨੇਮ ਮਜਨ ਤਿਸੁ ਪੂਜਾ ॥
ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥
ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥
ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥
ਪ੍ਰਗਟਿਓ ਸੋ ਜਨੁ ਸਗਲੇ ਭਵਨ ॥
ਪਤਿਤ ਪੁਨੀਤ ਤਾ ਕੀ ਪਗ ਰੇਨ ॥
ਜਾ ਕਉ ਭੇਟਿਓ ਹਰਿ ਹਰਿ ਰਾਇ ॥
ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥
ਆਠ ਪਹਰ ਕਰ ਜੋੜਿ ਧਿਆਵਉ ॥
ਉਨ ਸਾਧਾ ਕਾ ਦਰਸਨੁ ਪਾਵਉ ॥
ਮੋਹਿ ਗਰੀਬ ਕਉ ਲੇਹੁ ਰਲਾਇ ॥
ਨਾਨਕ ਆਇ ਪਏ ਸਰਣਾਇ ॥੪॥੩੮॥੮੯॥
ਆਸਾ ਮਹਲਾ ੫ ॥
ਆਠ ਪਹਰ ਉਦਕ ਇਸਨਾਨੀ ॥
ਸਦ ਹੀ ਭੋਗੁ ਲਗਾਇ ਸੁਗਿਆਨੀ ॥
ਬਿਰਥਾ ਕਾਹੂ ਛੋਡੈ ਨਾਹੀ ॥
ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥
ਸਾਲਗਿਰਾਮੁ ਹਮਾਰੈ ਸੇਵਾ ॥
ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥
ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥
ਆਸਨੁ ਜਾ ਕਾ ਸਦਾ ਬੈਕੁੰਠ ॥
ਜਾ ਕਾ ਚਵਰੁ ਸਭ ਊਪਰਿ ਝੂਲੈ ॥
ਤਾ ਕਾ ਧੂਪੁ ਸਦਾ ਪਰਫੁਲੈ ॥੨॥
ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥
ਅਭਗ ਸਭਾ ਸੰਗਿ ਹੈ ਸਾਧਾ ॥
ਆਰਤੀ ਕੀਰਤਨੁ ਸਦਾ ਅਨੰਦ ॥
ਮਹਿਮਾ ਸੁੰਦਰ ਸਦਾ ਬੇਅੰਤ ॥੩॥
ਜਿਸਹਿ ਪਰਾਪਤਿ ਤਿਸ ਹੀ ਲਹਨਾ ॥
ਸੰਤ ਚਰਨ ਓਹੁ ਆਇਓ ਸਰਨਾ ॥
ਹਾਥਿ ਚੜਿਓ ਹਰਿ ਸਾਲਗਿਰਾਮੁ ॥
ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥
ਆਸਾ ਮਹਲਾ ੫ ਪੰਚਪਦਾ₁ ॥
ਜਿਹ ਪੈਡੈ ਲੂਟੀ ਪਨਿਹਾਰੀ ॥
ਸੋ ਮਾਰਗੁ ਸੰਤਨ ਦੂਰਾਰੀ ॥੧॥
ਸਤਿਗੁਰ ਪੂਰੈ ਸਾਚੁ ਕਹਿਆ ॥
ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥
ਜਹ ਲਾਲਚ ਜਾਗਾਤੀ ਘਾਟ ॥
ਦੂਰਿ ਰਹੀ ਉਹ ਜਨ ਤੇ ਬਾਟ ॥੨॥
ਜਹ ਆਵਟੇ ਬਹੁਤ ਘਨ ਸਾਥ ॥
ਪਾਰਬ੍ਰਹਮ ਕੇ ਸੰਗੀ ਸਾਧ ॥੩॥
ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥
ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥
ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥
ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲਾਲ ਜਵੇਹਰ ਭਰੇ ਭੰਡਾਰ ॥
ਤੋਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥
ਆਸਾ ਘਰੁ ੭ ਮਹਲਾ ੫ ॥
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
ਸੰਗੀ ਸਾਥੀ ਸਗਲ ਤਰਾਂਈ ॥੧॥
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਸਿਮਰਿ ਤਿਸੁ ਸਦਾ ਸਮੑਾਲੇ ॥੧॥ ਰਹਾਉ ॥
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥
ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥
ਹਰਿ ਕਾ ਨਾਮੁ ਮਨਹਿ ਆਧਾਰੁ ॥੧॥
ਚਰਨ ਕਮਲ ਗੁਰਦੇਵ ਪਿਆਰੇ ॥
ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥
ਜਾ ਕੈ ਮਸਤਕਿ ਲਿਖਿਆ ਭਾਗੁ ॥
ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥
ਆਸਾ ਮਹਲਾ ੫ ॥
ਮੀਠੀ ਆਗਿਆ ਪਿਰ ਕੀ ਲਾਗੀ ॥
ਸਉਕਨਿ ਘਰ ਕੀ ਕੰਤਿ ਤਿਆਗੀ ॥
ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥
ਮਨ ਮੇਰੇ ਕੀ ਤਪਤਿ ਹਰੀ ॥੧॥
ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥
ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥
ਹਉ ਬੰਦੀ ਪ੍ਰਿਅ ਖਿਜਮਤਦਾਰ ॥
ਓਹੁ ਅਬਿਨਾਸੀ ਅਗਮ ਅਪਾਰ ॥
ਲੇ ਪਖਾ ਪ੍ਰਿਅ ਝਲਉ ਪਾਏ ॥
ਭਾਗਿ ਗਏ ਪੰਚ ਦੂਤ ਲਾਵੇ ॥੨॥
ਨਾ ਮੈ ਕੁਲੁ ਨਾ ਸੋਭਾਵੰਤ ॥
ਕਿਆ ਜਾਨਾ ਕਿਉ ਭਾਨੀ ਕੰਤ ॥
ਮੋਹਿ ਅਨਾਥ ਗਰੀਬ ਨਿਮਾਨੀ ॥
ਕੰਤ ਪਕਰਿ ਹਮ ਕੀਨੀ ਰਾਨੀ ॥੩॥
ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥
ਸੂਖ ਸਹਜ ਮੇਰਾ ਧਨੁ ਸੋਹਾਗਾ ॥
ਕਹੁ ਨਾਨਕ ਮੋਰੀ ਪੂਰਨ ਆਸਾ ॥
ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥
ਆਸਾ ਮਹਲਾ ੫ ॥
ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥
ਬੋਲੈ ਕਉੜਾ ਜਿਹਬਾ ਕੀ ਫੂੜਿ ॥
ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥
ਐਸੀ ਇਸਤ੍ਰੀ ਇਕ ਰਾਮਿ ਉਪਾਈ ॥
ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥
ਪਾਇ ਠਗਉਲੀ ਸਭੁ ਜਗੁ ਜੋਹਿਆ ॥
ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥
ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥
ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥
ਤਟ ਤੀਰਥ ਭਵੇ ਸਭ ਧਰਨਾ ॥
ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥
ਮਾਇਆ ਮੋਹਿ ਸਭੋ ਜਗੁ ਬਾਧਾ ॥
ਹਉਮੈ ਪਚੈ ਮਨਮੁਖ ਮੂਰਾਖਾ ॥
ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
ਆਸਾ ਮਹਲਾ ੫ ॥
ਸਰਬ ਦੂਖ ਜਬ ਬਿਸਰਹਿ ਸੁਆਮੀ ॥
ਈਹਾ ਊਹਾ ਕਾਮਿ ਨ ਪ੍ਰਾਨੀ ॥੧॥
ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥
ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥
ਸੰਗਿ ਹੋਵਤ ਕਉ ਜਾਨਤ ਦੂਰਿ ॥
ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥
ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥
ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥
ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥
ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
ਆਸਾ ਮਹਲਾ ੫ ॥
ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥
ਕਲਮਲ ਦੋਖ ਸਗਲ ਪਰਹਰਿਆ ॥੧॥
ਸੋਈ ਦਿਵਸੁ ਭਲਾ ਮੇਰੇ ਭਾਈ ॥
ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥
ਸਾਧ ਜਨਾ ਕੇ ਪੂਜੇ ਪੈਰ ॥
ਮਿਟੇ ਉਪਦ੍ਰਹ ਮਨ ਤੇ ਬੈਰ ॥੨॥
ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥
ਪੰਚ ਦੂਤ ਸਭਿ ਵਸਗਤਿ ਆਇਆ ॥੩॥
ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥
ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥
ਆਸਾ ਮਹਲਾ ੫ ॥
ਗਾਵਿ ਲੇਹਿ ਤੂ ਗਾਵਨਹਾਰੇ ॥
ਜੀਅ ਪਿੰਡ ਕੇ ਪ੍ਰਾਨ ਅਧਾਰੇ ॥
ਜਾ ਕੀ ਸੇਵਾ ਸਰਬ ਸੁਖ ਪਾਵਹਿ ॥
ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥
ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥
ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥
ਜਾ ਕਾ ਦਾਨੁ ਨਿਖੂਟੈ ਨਾਹੀ ॥
ਭਲੀ ਭਾਤਿ ਸਭ ਸਹਜਿ ਸਮਾਹੀ ॥
ਜਾ ਕੀ ਬਖਸ ਨ ਮੇਟੈ ਕੋਈ ॥
ਮਨਿ ਵਾਸਾਈਐ ਸਾਚਾ ਸੋਈ ॥੨॥
ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥
ਪ੍ਰਭ ਕੇ ਸੇਵਕ ਦੂਖ ਨ ਝੂਰਨ ॥
ਓਟਿ ਗਹੀ ਨਿਰਭਉ ਪਦੁ ਪਾਈਐ ॥
ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥
ਦੂਰਿ ਨ ਹੋਈ ਕਤਹੂ ਜਾਈਐ ॥
ਨਦਰਿ ਕਰੇ ਤਾ ਹਰਿ ਹਰਿ ਪਾਈਐ ॥
ਅਰਦਾਸਿ ਕਰੀ ਪੂਰੇ ਗੁਰ ਪਾਸਿ ॥
ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥
ਆਸਾ ਮਹਲਾ ੫ ॥
ਪ੍ਰਥਮੇ ਮਿਟਿਆ ਤਨ ਕਾ ਦੂਖ ॥
ਮਨ ਸਗਲ ਕਉ ਹੋਆ ਸੂਖੁ ॥
ਕਰਿ ਕਿਰਪਾ ਗੁਰ ਦੀਨੋ ਨਾਉ ॥
ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥
ਗੁਰੁ ਪੂਰਾ ਪਾਇਓ ਮੇਰੇ ਭਾਈ ॥
ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥
ਗੁਰ ਕੇ ਚਰਨ ਹਿਰਦੈ ਵਸਾਏ ॥
ਮਨ ਚਿੰਤਤ ਸਗਲੇ ਫਲ ਪਾਏ ॥
ਅਗਨਿ ਬੁਝੀ ਸਭ ਹੋਈ ਸਾਂਤਿ ॥
ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥
ਨਿਥਾਵੇ ਕਉ ਗੁਰਿ ਦੀਨੋ ਥਾਨੁ ॥
ਨਿਮਾਨੇ ਕਉ ਗੁਰਿ ਕੀਨੋ ਮਾਨੁ ॥
ਬੰਧਨ ਕਾਟਿ ਸੇਵਕ ਕਰਿ ਰਾਖੇ ॥
ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥
ਵਡੈ ਭਾਗਿ ਪੂਜ ਗੁਰ ਚਰਨਾ ॥
ਸਗਲ ਤਿਆਗਿ ਪਾਈ ਪ੍ਰਭ ਸਰਨਾ ॥
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥
ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
ਆਸਾ ਮਹਲਾ ੫ ॥
ਸਤਿਗੁਰ ਸਾਚੈ ਦੀਆ ਭੇਜਿ ॥
ਚਿਰੁ ਜੀਵਨੁ ਉਪਜਿਆ ਸੰਜੋਗਿ ॥
ਉਦਰੈ ਮਾਹਿ ਆਇ ਕੀਆ ਨਿਵਾਸੁ ॥
ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥
ਮਿਟਿਆ ਸੋਗੁ ਮਹਾ ਅਨੰਦੁ ਥੀਆ ॥
ਗੁਰਬਾਣੀ ਸਖੀ ਅਨੰਦੁ ਗਾਵੈ ॥
ਸਾਚੇ ਸਾਹਿਬ ਕੈ ਮਨਿ ਭਾਵੈ ॥੨॥
ਵਧੀ ਵੇਲਿ ਬਹੁ ਪੀੜੀ ਚਾਲੀ ॥
ਧਰਮ ਕਲਾ ਹਰਿ ਬੰਧਿ ਬਹਾਲੀ ॥
ਮਨ ਚਿੰਦਿਆ ਸਤਿਗੁਰੂ ਦਿਵਾਇਆ ॥
ਭਏ ਅਚਿੰਤ ਏਕ ਲਿਵ ਲਾਇਆ ॥੩॥
ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥
ਬੁਲਾਇਆ ਬੋਲੈ ਗੁਰ ਕੈ ਭਾਣਿ ॥
ਗੁਝੀ ਛੰਨੀ ਨਾਹੀ ਬਾਤ ॥
ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥
ਆਸਾ ਮਹਲਾ ੫ ॥
ਗੁਰ ਪੂਰੇ ਰਾਖਿਆ ਦੇ ਹਾਥ ॥
ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥
ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
ਸਰਨਿ ਪਰੇ ਸਾਚੇ ਗੁਰਦੇਵ ॥
ਪੂਰਨ ਹੋਈ ਸੇਵਕ ਸੇਵ ॥੨॥
ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੮ ਕਾਫੀ ਮਹਲਾ ੫ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥
ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥
ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥
ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥
ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥
ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥
ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥
ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥
ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥
ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥
ਆਸਾ ਮਹਲਾ ੫ ॥
ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥
ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥
ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥
ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥
ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥
ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰਸਬਦੁ ਨਿਰੰਤਰਿ ॥੨॥
ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥
ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥
ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥
ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥
ਆਸਾ ਮਹਲਾ ੫ ॥
ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲਿੑ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
ਆਸਾ ਮਹਲਾ ੫ ॥
ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
ਨਾਮ ਬਿਹੂਨੜਿਆ ਸੇ ਮਰਨਿੑ ਵਿਸੂਰਿ ਵਿਸੂਰਿ ॥੨॥
ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
ਜੈਸੇ ਪਸੁ ਹਰਿੑਆਉ ਤੈਸਾ ਸੰਸਾਰੁ ਸਭ ॥
ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
ਆਸਾ ਮਹਲਾ ੫ ॥
ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥
ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥
ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥
ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥
ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥
ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥
ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥
ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
ਆਸਾ ਮਹਲਾ ੫ ॥
ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥
ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥
ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥
ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥
ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ ॥
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥
ਆਸਾ ਮਹਲਾ ੫ ॥
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
ਆਸਾ ਮਹਲਾ ੫ ॥
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤਂੀ ਇਤੁ ਦਰੀਆਇ ਵੰਞਨਿੑ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
ਆਸਾ ਮਹਲਾ ੫ ॥
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥
ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੁੋ ॥
ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੁੋ ॥੨॥
ਜੇਤੇ ਮਾਇਆ ਰੰਗ ਤੇਤ ਪਛਾਵਿਆ ॥
ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥
ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥
ਆਸਾ ਮਹਲਾ ੫ ॥
ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥
ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥
ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥
ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥
ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥
ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥
ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥
ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥
ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥
ਆਸਾ ਮਹਲਾ ੫ ॥
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥
ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥
ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥
ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥
ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥
ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥
ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥
ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥
ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥
ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥
ਆਸਾ ਮਹਲਾ ੫ ॥
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥
ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥
ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥
ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥
ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥
ਆਸਾ ਮਹਲਾ ੫ ॥
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥
ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥
ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥
ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥
ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥
ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥
ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥
ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥
ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥
ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥
ਆਸਾ ਮਹਲਾ ੫ ॥
ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥
ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥
ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥
ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥
ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥
ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥
ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥
ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥
ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥
ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :