Sehaj Paath - Ang 0370 to Ang 0380
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੩੭੦ - ਅੰਗ ੩੮੦
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੨ ਮਹਲਾ ੫ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
ਹਮ ਆਈ ਵਸਗਤਿ ਗੁਰ ਪਰਸਾਦੇ ॥੧॥
ਐਸਾ ਦੇਖਿ ਬਿਮੋਹਿਤ ਹੋਏ ॥
ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥
ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥
ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥
ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
ਤਪੁ ਕਰਤੇ ਤਪਸੀ ਭੂਲਾਏ ॥
ਪੰਡਿਤ ਮੋਹੇ ਲੋਭਿ ਸਬਾਏ ॥
ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
ਗਿਆਨੀ ਕੀ ਹੋਇ ਵਰਤੀ ਦਾਸਿ ॥
ਕਰ ਜੋੜੇ ਸੇਵਾ ਕਰੇ ਅਰਦਾਸਿ ॥
ਜੋ ਤੂੰ ਕਹਹਿ ਸੁ ਕਾਰ ਕਮਾਵਾ ॥
ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥
ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
ਦੁਤੀਆ ਤਿਆਗੀ ਲੋਗਾ ਰੀਤਿ ॥
ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
ਸਹਜ ਗੁਫਾ ਮਹਿ ਆਸਣੁ ਬਾਧਿਆ ॥
ਜੋਤਿ ਸਰੂਪ ਅਨਾਹਦੁ ਵਾਜਿਆ ॥
ਮਹਾ ਅਨੰਦੁ ਗੁਰਸਬਦੁ ਵੀਚਾਰਿ ॥
ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
ਆਸਾ ਮਹਲਾ ੫ ॥
ਨਿਜ ਭਗਤੀ ਸੀਲਵੰਤੀ ਨਾਰਿ ॥
ਰੂਪਿ ਅਨੂਪ ਪੂਰੀ ਆਚਾਰਿ ॥
ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥
ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥
ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥
ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥
ਜਿਚਰੁ ਵਸੀ ਪਿਤਾ ਕੈ ਸਾਥਿ ॥
ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥
ਕਰਿ ਸੇਵਾ ਸਤ ਪੁਰਖੁ ਮਨਾਇਆ ॥
ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥
ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥
ਆਗਿਆਕਾਰੀ ਸੁਘੜ ਸਰੂਪ ॥
ਇਛ ਪੂਰੇ ਮਨ ਕੰਤ ਸੁਆਮੀ ॥
ਸਗਲ ਸੰਤੋਖੀ ਦੇਰ ਜੇਠਾਨੀ ॥੩॥
ਸਭ ਪਰਵਾਰੈ ਮਾਹਿ ਸਰੇਸਟ ॥
ਮਤੀ ਦੇਵੀ ਦੇਵਰ ਜੇਸਟ ॥
ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥
ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥
ਆਸਾ ਮਹਲਾ ੫ ॥
ਮਤਾ ਕਰਉ ਸੋ ਪਕਨਿ ਨ ਦੇਈ ॥
ਸੀਲ ਸੰਜਮ ਕੈ ਨਿਕਟਿ ਖਲੋਈ ॥
ਵੇਸ ਕਰੇ ਬਹੁ ਰੂਪ ਦਿਖਾਵੈ ॥
ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥
ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥
ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥
ਧੁਰ ਕੀ ਭੇਜੀ ਆਈ ਆਮਰਿ ॥
ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥
ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥
ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥
ਜਹ ਬੈਸਉ ਤਹ ਨਾਲੇ ਬੈਸੈ ॥
ਸਗਲ ਭਵਨ ਮਹਿ ਸਬਲ ਪ੍ਰਵੇਸੈ ॥
ਹੋਛੀ ਸਰਣਿ ਪਇਆ ਰਹਣੁ ਨ ਪਾਈ ॥
ਕਹੁ ਮੀਤਾ ਹਉ ਕੈ ਪਹਿ ਜਾਈ ॥੩॥
ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥
ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥
ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥
ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥
ਘਰੁ ਮੇਰਾ ਇਹ ਨਾਇਕਿ ਹਮਾਰੀ ॥
ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥
ਆਸਾ ਮਹਲਾ ੫ ॥
ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥
ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥
ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥
ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥
ਮਹਾ ਅਨੰਦ ਅਚਿੰਤ ਸਹਜਾਇਆ ॥
ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥
ਸਤਿਗੁਰਿ ਮੋ ਕਉ ਦੀਆ ਉਪਦੇਸੁ ॥
ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥
ਜੋ ਕਿਛੁ ਕਰੀ ਸੁ ਤੇਰਾ ਤਾਣੁ ॥
ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥
ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥
ਆਨ ਨ ਬੀਆ ਤੇਰੀ ਸਮਸਰਿ ॥
ਤੇਰੇ ਸੇਵਕ ਕਉ ਕਿਸ ਕੀ ਕਾਣਿ ॥
ਸਾਕਤੁ ਭੂਲਾ ਫਿਰੈ ਬੇਬਾਣਿ ॥੩॥
ਤੇਰੀ ਵਡਿਆਈ ਕਹੀ ਨ ਜਾਇ ॥
ਜਹ ਕਹ ਰਾਖਿ ਲੈਹਿ ਗਲਿ ਲਾਇ ॥
ਨਾਨਕ ਦਾਸ ਤੇਰੀ ਸਰਣਾਈ ॥
ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥
ਆਸਾ ਮਹਲਾ ੫ ॥
ਪਰਦੇਸੁ ਝਾਗਿ ਸਉਦੇ ਕਉ ਆਇਆ ॥
ਵਸਤੁ ਅਨੂਪ ਸੁਣੀ ਲਾਭਾਇਆ ॥
ਗੁਣ ਰਾਸਿ ਬੰਨਿੑ ਪਲੈ ਆਨੀ ॥
ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥
ਸਾਹ ਵਾਪਾਰੀ ਦੁਆਰੈ ਆਏ ॥
ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥
ਸਾਹਿ ਪਠਾਇਆ ਸਾਹੈ ਪਾਸਿ ॥
ਅਮੋਲ ਰਤਨ ਅਮੋਲਾ ਰਾਸਿ ॥
ਵਿਸਟੁ ਸੁਭਾਈ ਪਾਇਆ ਮੀਤ ॥
ਸਉਦਾ ਮਿਲਿਆ ਨਿਹਚਲ ਚੀਤ ॥੨॥
ਭਉ ਨਹੀ ਤਸਕਰ ਪਉਣ ਨ ਪਾਨੀ ॥
ਸਹਜਿ ਵਿਹਾਝੀ ਸਹਜਿ ਲੈ ਜਾਨੀ ॥
ਸਤ ਕੈ ਖਟਿਐ ਦੁਖੁ ਨਹੀ ਪਾਇਆ ॥
ਸਹੀ ਸਲਾਮਤਿ ਘਰਿ ਲੈ ਆਇਆ ॥੩॥
ਮਿਲਿਆ ਲਾਹਾ ਭਏ ਅਨੰਦ ॥
ਧੰਨੁ ਸਾਹ ਪੂਰੇ ਬਖਸਿੰਦ ॥
ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥
ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥
ਆਸਾ ਮਹਲਾ ੫ ॥
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥
ਨਹ ਦੇਖਿਓ ਰੂਪ ਰੰਗ ਸਂੀਗਾਰੋ ॥
ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥
ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥
ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥
ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥
ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥
ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥
ਆਂਗਨਿ ਮੇਰੈ ਸੋਭਾ ਚੰਦ ॥
ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥
ਬਸਤ੍ਰ ਹਮਾਰੇ ਰੰਗਿ ਚਲੂਲ ॥
ਸਗਲ ਆਭਰਣ ਸੋਭਾ ਕੰਠਿ ਫੂਲ ॥
ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥
ਦੁਸਟ ਦੂਤ ਕੀ ਚੂਕੀ ਕਾਨਿ ॥੩॥
ਸਦ ਖੁਸੀਆ ਸਦਾ ਰੰਗ ਮਾਣੇ ॥
ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥
ਕਹੁ ਨਾਨਕ ਜਉ ਪਿਰਹਿ ਸੀਗਾਰੀ ॥
ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥
ਆਸਾ ਮਹਲਾ ੫ ॥
ਦਾਨੁ ਦੇਇ ਕਰਿ ਪੂਜਾ ਕਰਨਾ ॥
ਲੈਤ ਦੇਤ ਉਨੑ ਮੂਕਰਿ ਪਰਨਾ ॥
ਜਿਤੁ ਦਰਿ ਤੁਮੑ ਹੈ ਬ੍ਰਾਹਮਣ ਜਾਣਾ ॥
ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥
ਐਸੇ ਬ੍ਰਾਹਮਣ ਡੂਬੇ ਭਾਈ ॥
ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥
ਅੰਤਰਿ ਲੋਭੁ ਫਿਰਹਿ ਹਲਕਾਏ ॥
ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥
ਮਾਇਆ ਮੂਠਾ ਚੇਤੈ ਨਾਹੀ ॥
ਭਰਮੇ ਭੂਲਾ ਬਹੁਤੀ ਰਾਹੀ ॥੨॥
ਬਾਹਰਿ ਭੇਖ ਕਰਹਿ ਘਨੇਰੇ ॥
ਅੰਤਰਿ ਬਿਖਿਆ ਉਤਰੀ ਘੇਰੇ ॥
ਅਵਰ ਉਪਦੇਸੈ ਆਪਿ ਨ ਬੂਝੈ ॥
ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
ਮੂਰਖ ਬਾਮਣ ਪ੍ਰਭੂ ਸਮਾਲਿ ॥
ਦੇਖਤ ਸੁਨਤ ਤੇਰੈ ਹੈ ਨਾਲਿ ॥
ਕਹੁ ਨਾਨਕ ਜੇ ਹੋਵੀ ਭਾਗੁ ॥
ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥
ਆਸਾ ਮਹਲਾ ੫ ॥
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥
ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥
ਤਪਤਿ ਬੁਝੀ ਗੁਰਸਬਦੀ ਮਾਇ ॥
ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥
ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥
ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥
ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥
ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥
ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥
ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥
ਆਸਾ ਮਹਲਾ ੫ ॥
ਅਰੜਾਵੈ ਬਿਲਲਾਵੈ ਨਿੰਦਕੁ ॥
ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥
ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥
ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥
ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥
ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥
ਆਸਾ ਮਹਲਾ ੫ ॥
ਜਉ ਮੈ ਕੀਓ ਸਗਲ ਸੀਗਾਰਾ ॥
ਤਉ ਭੀ ਮੇਰਾ ਮਨੁ ਨ ਪਤੀਆਰਾ ॥
ਅਨਿਕ ਸੁਗੰਧਤ ਤਨ ਮਹਿ ਲਾਵਉ ॥
ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥
ਮਨ ਮਹਿ ਚਿਤਵਉ ਐਸੀ ਆਸਾਈ ॥
ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥
ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥
ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥
ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥
ਓਇ ਭੀ ਜਾਨਉ ਕਿਤੈ ਨ ਲੇਖੈ ॥
ਪਤਿ ਸੋਭਾ ਅਰੁ ਮਾਨੁ ਮਹਤੁ ॥
ਆਗਿਆਕਾਰੀ ਸਗਲ ਜਗਤੁ ॥
ਗ੍ਰਿਹੁ ਐਸਾ ਹੈ ਸੁੰਦਰ ਲਾਲ ॥
ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥
ਬਿੰਜਨ ਭੋਜਨ ਅਨਿਕ ਪਰਕਾਰ ॥
ਰੰਗ ਤਮਾਸੇ ਬਹੁਤੁ ਬਿਸਥਾਰ ॥
ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥
ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥
ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥
ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥
ਖੋਜਤ ਖੋਜਤ ਸੁਨੀ ਇਹ ਸੋਇ ॥
ਸਾਧਸੰਗਤਿ ਬਿਨੁ ਤਰਿਓ ਨ ਕੋਇ ॥
ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥
ਪੂਰੀ ਆਸਾ ਮਨੁ ਤ੍ਰਿਪਤਾਇਆ ॥
ਪ੍ਰਭ ਮਿਲਿਆ ਤਾ ਚੂਕੀ ਡੰਝਾ ॥
ਨਾਨਕ ਲਧਾ ਮਨ ਤਨ ਮੰਝਾ ॥੪॥੧੧॥
ਆਸਾ ਮਹਲਾ ੫ ਪੰਚਪਦੇ₃ ॥
ਪ੍ਰਥਮੇ ਤੇਰੀ ਨੀਕੀ ਜਾਤਿ ॥
ਦੁਤੀਆ ਤੇਰੀ ਮਨੀਐ ਪਾਂਤਿ ॥
ਤ੍ਰਿਤੀਆ ਤੇਰਾ ਸੁੰਦਰ ਥਾਨੁ ॥
ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥
ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥
ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥
ਅਤਿ ਸੂਚੀ ਤੇਰੀ ਪਾਕਸਾਲ ॥
ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥
ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥
ਸਭ ਬਿਧਿ ਖੋਈ ਲੋਭਿ ਸੁਆਨ ॥੨॥
ਕਾਪਰ ਪਹਿਰਹਿ ਭੋਗਹਿ ਭੋਗ ॥
ਆਚਾਰ ਕਰਹਿ ਸੋਭਾ ਮਹਿ ਲੋਗ ॥
ਚੋਆ ਚੰਦਨ ਸੁਗੰਧ ਬਿਸਥਾਰ ॥
ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥
ਅਵਰ ਜੋਨਿ ਤੇਰੀ ਪਨਿਹਾਰੀ ॥
ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥
ਸੁਇਨਾ ਰੂਪਾ ਤੁਝ ਪਹਿ ਦਾਮ ॥
ਸੀਲੁ ਬਿਗਾਰਿਓ ਤੇਰਾ ਕਾਮ ॥੪॥
ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥
ਸਾ ਬੰਦੀ ਤੇ ਲਈ ਛਡਾਇ ॥
ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥
ਕਹੁ ਨਾਨਕ ਸਫਲ ਓਹ ਕਾਇਆ ॥੫॥
ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥
ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
ਆਸਾ ਮਹਲਾ ੫ ਇਕਤੁਕੇ ੨ ॥
ਜੀਵਤ ਦੀਸੈ ਤਿਸੁ ਸਰਪਰ ਮਰਣਾ ॥
ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
ਜੀਵਤ ਮੁਏ ਮੁਏ ਸੇ ਜੀਵੇ ॥
ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
ਕਾਚੀ ਮਟੁਕੀ ਬਿਨਸਿ ਬਿਨਾਸਾ ॥
ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
ਊਚਾ ਚੜੈ ਸੁ ਪਵੈ ਪਇਆਲਾ ॥
ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
ਸੇ ਅਸਥਿਰ ਜਿਨ ਗੁਰਸਬਦੁ ਕਮਾਇਆ ॥੪॥
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
ਮੂਲੁ ਸਮਾਲਹੁ ਅਚੇਤ ਗਵਾਰਾ ॥
ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
ਅਵਰ ਵਸਤੁ ਤੁਝ ਪਾਹਿ ਅਮਾਨ ॥੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥
ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
ਆਤਮੁ ਚੀਨਿੑ ਪਰਮ ਸੁਖੁ ਪਾਇਆ ॥੪॥੧੫॥
ਆਸਾ ਮਹਲਾ ੫ ॥
ਹਰਿ ਸੇਵਾ ਮਹਿ ਪਰਮ ਨਿਧਾਨੁ ॥
ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥
ਹਰਿ ਮੇਰਾ ਸਾਥੀ ਸੰਗਿ ਸਖਾਈ ॥
ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥
ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥
ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥
ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥
ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥
ਗੁਰ ਕਿਰਪਾ ਤੇ ਇਹ ਮਤਿ ਆਵੈ ॥
ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥
ਆਸਾ ਮਹਲਾ ੫ ॥
ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥
ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥
ਚਰਣ ਕਮਲ ਰਿਦ ਅੰਤਰਿ ਧਾਰੇ ॥
ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥
ਪੰਚ ਸਖੀ ਮਿਲਿ ਮੰਗਲੁ ਗਾਇਆ ॥
ਅਨਹਦ ਬਾਣੀ ਨਾਦੁ ਵਜਾਇਆ ॥੩॥
ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥
ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥
ਆਸਾ ਮਹਲਾ ੫ ॥
ਕਰਿ ਕਿਰਪਾ ਹਰਿ ਪਰਗਟੀ ਆਇਆ ॥
ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥
ਐਸਾ ਹਰਿ ਧਨੁ ਸੰਚੀਐ ਭਾਈ ॥
ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥
ਤੋਟਿ ਨ ਆਵੈ ਨਿਖੁਟਿ ਨ ਜਾਇ ॥
ਖਾਇ ਖਰਚਿ ਮਨੁ ਰਹਿਆ ਅਘਾਇ ॥੨॥
ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥
ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
ਆਸਾ ਮਹਲਾ ੫ ॥
ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
ਕਾਚੀ ਪਾਕੀ ਬਾਢਿ ਪਰਾਨੀ ॥੧॥
ਜੋ ਜਨਮੈ ਸੋ ਜਾਨਹੁ ਮੂਆ ॥
ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥
ਦਿਨ ਤੇ ਸਰਪਰ ਪਉਸੀ ਰਾਤਿ ॥
ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥
ਮਾਇਆ ਮੋਹਿ ਸੋਇ ਰਹੇ ਅਭਾਗੇ ॥
ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥
ਕਹੁ ਨਾਨਕ ਗੁਣ ਗਾਈਅਹਿ ਨੀਤ ॥
ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥
ਆਸਾ ਮਹਲਾ ੫ ॥
ਨਉ ਨਿਧਿ ਤੇਰੈ ਸਗਲ ਨਿਧਾਨ ॥
ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥
ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥
ਨਾਨਕ ਲਾਇਆ ਲਾਗਾ ਸੇਵ ॥੪॥੨੦॥
ਆਸਾ ਮਹਲਾ ੫ ॥
ਨਿਕਟਿ ਜੀਅ ਕੈ ਸਦ ਹੀ ਸੰਗਾ ॥
ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥
ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥
ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥
ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥
ਜਿਸ ਕੀ ਮੀਰਾ ਰਾਖੈ ਆਣਿ ॥੨॥
ਜੋ ਲਉਡਾ ਪ੍ਰਭਿ ਕੀਆ ਅਜਾਤਿ ॥
ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥
ਵੇਮੁਹਤਾਜਾ ਵੇਪਰਵਾਹੁ ॥
ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
ਆਸਾ ਮਹਲਾ ੫ ॥
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥
ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
ਵਜਹੁ ਸਾਹਿਬ ਕਾ ਸੇਵ ਬਿਰਾਨੀ ॥
ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥
ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
ਕਹੁ ਨਾਨਕ ਪ੍ਰਭ ਦੀਨ ਦਇਆਲਾ ॥
ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
ਆਸਾ ਮਹਲਾ ੫ ॥
ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥
ਈਹਾ ਊਹਾਂ ਉਨ ਸੰਗਿ ਕਾਮੁ ॥੧॥
ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥
ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥
ਭਗਤਿ ਭੰਡਾਰ ਗੁਰਬਾਣੀ ਲਾਲ ॥
ਗਾਵਤ ਸੁਨਤ ਕਮਾਵਤ ਨਿਹਾਲ ॥੨॥
ਚਰਣ ਕਮਲ ਸਿਉ ਲਾਗੋ ਮਾਨੁ ॥
ਸਤਿਗੁਰਿ ਤੂਠੈ ਕੀਨੋ ਦਾਨੁ ॥੩॥
ਨਾਨਕ ਕਉ ਗੁਰਿ ਦੀਖਿਆ ਦੀਨੑ ॥
ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥
ਆਸਾ ਮਹਲਾ ੫ ॥
ਅਨਦ ਬਿਨੋਦ ਭਰੇਪੁਰਿ ਧਾਰਿਆ ॥
ਅਪੁਨਾ ਕਾਰਜੁ ਆਪਿ ਸਵਾਰਿਆ ॥੧॥
ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥
ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥
ਆਪੇ ਕਰਤਾ ਅਵਰੁ ਨ ਕੋਇ ॥੨॥
ਜੀਅ ਜੰਤ ਸਭਿ ਤਾ ਕੈ ਹਾਥਿ ॥
ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥
ਪੂਰਾ ਗੁਰੁ ਪੂਰੀ ਬਣਤ ਬਣਾਈ ॥
ਨਾਨਕ ਭਗਤ ਮਿਲੀ ਵਡਿਆਈ ॥੪॥੨੪॥
ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
ਤ੍ਰਿਪਤਿ ਅਘਾਵਨੁ ਸਾਚੈ ਨਾਇ ॥
ਅਠਸਠਿ ਮਜਨੁ ਸੰਤ ਧੂਰਾਇ ॥੨॥
ਸਭ ਮਹਿ ਜਾਨਉ ਕਰਤਾ ਏਕ ॥
ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
ਦਾਸੁ ਸਗਲ ਕਾ ਛੋਡਿ ਅਭਿਮਾਨੁ ॥
ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
ਆਸਾ ਮਹਲਾ ੫ ॥
ਬੁਧਿ ਪ੍ਰਗਾਸ ਭਈ ਮਤਿ ਪੂਰੀ ॥
ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
ਐਸੀ ਗੁਰਮਤਿ ਪਾਈਅਲੇ ॥
ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
ਮਹਾ ਅਗਾਹ ਅਗਨਿ ਕਾ ਸਾਗਰੁ ॥
ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
ਦੁਤਰ ਅੰਧ ਬਿਖਮ ਇਹ ਮਾਇਆ ॥
ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
ਜਾਪ ਤਾਪ ਕਛੁ ਉਕਤਿ ਨ ਮੋਰੀ ॥
ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
ਆਸਾ ਮਹਲਾ ੫ ਤਿਪਦੇ ੨ ॥
ਹਰਿ ਰਸੁ ਪੀਵਤ ਸਦ ਹੀ ਰਾਤਾ ॥
ਆਨ ਰਸਾ ਖਿਨ ਮਹਿ ਲਹਿ ਜਾਤਾ ॥
ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
ਆਨ ਰਸਾ ਮਹਿ ਵਿਆਪੈ ਚਿੰਦ ॥੧॥
ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥
ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥
ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥
ਹਰਿ ਰਸੁ ਸਾਧੂ ਹਾਟਿ ਸਮਾਇ ॥
ਲਾਖ ਕਰੋਰੀ ਮਿਲੈ ਨ ਕੇਹ ॥
ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥
ਨਾਨਕ ਚਾਖਿ ਭਏ ਬਿਸਮਾਦੁ ॥
ਨਾਨਕ ਗੁਰ ਤੇ ਆਇਆ ਸਾਦੁ ॥
ਈਤ ਊਤ ਕਤ ਛੋਡਿ ਨ ਜਾਇ ॥
ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮੑਾਰੀ ॥
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
ਆਸਾ ਮਹਲਾ ੫ ਦੁਪਦੇ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
ਆਸਾ ਮਹਲਾ ੫ ॥
ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥
ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥
ਤੁਮਰੀ ਓਟ ਤੁਮਾਰੀ ਆਸਾ ॥
ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥
ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥
ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥
ਆਸਾ ਮਹਲਾ ੫ ॥
ਹਰਿ ਜਨ ਲੀਨੇ ਪ੍ਰਭੂ ਛਡਾਇ ॥
ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥
ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥
ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥
ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥
ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥
ਸੁਖ ਪਾਏ ਦੁਖ ਬਿਨਸਿਆ ਥਾਉ ॥੧॥
ਤਾਪੁ ਗਇਆ ਬਚਨਿ ਗੁਰ ਪੂਰੇ ॥
ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥
ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥
ਆਸਾ ਮਹਲਾ ੫ ॥
ਬਾਂਛਤ ਨਾਹੀ ਸੁ ਬੇਲਾ ਆਈ ॥
ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥
ਠੰਢੀ ਤਾਤੀ ਮਿਟੀ ਖਾਈ ॥
ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥
ਨਾਨਕ ਦਾਸ ਸਾਧ ਸਰਣਾਈ ॥
ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥
ਆਸਾ ਮਹਲਾ ੫ ॥
ਸਦਾ ਸਦਾ ਆਤਮ ਪਰਗਾਸੁ ॥
ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥
ਰਾਮ ਨਾਮ ਨਿਤਿ ਜਪਿ ਮਨ ਮੇਰੇ ॥
ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਪੂਰਨ ਕਰਮ ॥
ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥
ਦੂਜੇ ਘਰ ਕੇ ਚਉਤੀਸ ॥
ਆਸਾ ਮਹਲਾ ੫ ॥
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥
ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥
ਕਰਿ ਕਿਰਪਾ ਚਰਨ ਸੰਗਿ ਮੇਲੀ ॥
ਸੂਖ ਸਹਜ ਆਨੰਦ ਸੁਹੇਲੀ ॥੧॥
ਸਾਧਸੰਗਿ ਗੁਣ ਗਾਇ ਅਤੋਲੀ ॥
ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥
ਆਸਾ ਮਹਲਾ ੫ ॥
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥
ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥
ਜਨਮ ਮਰਨ ਚੂਕੇ ਸਭਿ ਭਾਰੇ ॥
ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥
ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥
ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥
ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥
ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥
ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥
ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥
ਆਸਾ ਮਹਲਾ ੫ ॥
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥
ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥
ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥
ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥
ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥
ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥
ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥
ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥
ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥
ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੩ ਮਹਲਾ ੫ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੁੋਆਨੀ ॥
ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥
ਕਾਹੇ ਏਕ ਬਿਨਾ ਚਿਤੁ ਲਾਈਐ ॥
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥
ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥