Sehaj Paath - Ang 0296 to Ang 0308
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੯੬ - ਅੰਗ ੩੦੮
ੴ ਸਤਿਗੁਰ ਪ੍ਰਸਾਦਿ ॥
ਥਿਤੀ ਗਉੜੀ ਮਹਲਾ ੫ ॥
ਸਲੋਕੁ ॥
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥
ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥
ਪਉੜੀ ॥
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
ਗੋਬਿੰਦ ਜਸੁ ਗਾਈਐ ਹਰਿ ਨੀਤ ॥
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
ਸਲੋਕੁ ॥
ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥
ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥
ਪਉੜੀ ॥
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥
ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥
ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥
ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥
ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥
ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥
ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥
ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥
ਸਲੋਕੁ ॥
ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥
ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥
ਪਉੜੀ ॥
ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥
ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥
ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥
ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥
ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥
ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥
ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥
ਸਲੋਕੁ ॥
ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥
ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥
ਪਉੜੀ ॥
ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥
ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥
ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥
ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥
ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥
ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥
ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥
ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥
ਸਲੋਕੁ ॥
ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥
ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥
ਪਉੜੀ ॥
ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥
ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥
ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥
ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥
ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥
ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥
ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥
ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
ਸਲੋਕੁ ॥
ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥
ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
ਪਉੜੀ ॥
ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥
ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥
ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥
ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥
ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥
ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥
ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥
ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥
ਸਲੋਕੁ ॥
ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥
ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥
ਪਉੜੀ ॥
ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥
ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥
ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥
ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥
ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥
ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥
ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥
ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥
ਸਲੋਕੁ ॥
ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥
ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥
ਪਉੜੀ ॥
ਅਸਟਮੀ ਅਸਟ ਸਿਧਿ ਨਵ ਨਿਧਿ ॥
ਸਗਲ ਪਦਾਰਥ ਪੂਰਨ ਬੁਧਿ ॥
ਕਵਲ ਪ੍ਰਗਾਸ ਸਦਾ ਆਨੰਦ ॥
ਨਿਰਮਲ ਰੀਤਿ ਨਿਰੋਧਰ ਮੰਤ ॥
ਸਗਲ ਧਰਮ ਪਵਿਤ੍ਰ ਇਸਨਾਨੁ ॥
ਸਭ ਮਹਿ ਊਚ ਬਿਸੇਖ ਗਿਆਨੁ ॥
ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥
ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥
ਸਲੋਕੁ ॥
ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥
ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥
ਪਉੜੀ ॥
ਨਉਮੀ ਨਵੇ ਛਿਦ੍ਰ ਅਪਵੀਤ ॥
ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥
ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥
ਕਰਨ ਨ ਸੁਨਹੀ ਹਰਿ ਜਸੁ ਬਿੰਦ ॥
ਹਿਰਹਿ ਪਰ ਦਰਬੁ ਉਦਰ ਕੈ ਤਾਈ ॥
ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥
ਹਰਿ ਸੇਵਾ ਬਿਨੁ ਏਹ ਫਲ ਲਾਗੇ ॥
ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥
ਸਲੋਕੁ ॥
ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥
ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥
ਪਉੜੀ ॥
ਦਸਮੀ ਦਸ ਦੁਆਰ ਬਸਿ ਕੀਨੇ ॥
ਮਨਿ ਸੰਤੋਖੁ ਨਾਮ ਜਪਿ ਲੀਨੇ ॥
ਕਰਨੀ ਸੁਨੀਐ ਜਸੁ ਗੋਪਾਲ ॥
ਨੈਨੀ ਪੇਖਤ ਸਾਧ ਦਇਆਲ ॥
ਰਸਨਾ ਗੁਨ ਗਾਵੈ ਬੇਅੰਤ ॥
ਮਨ ਮਹਿ ਚਿਤਵੈ ਪੂਰਨ ਭਗਵੰਤ ॥
ਹਸਤ ਚਰਨ ਸੰਤ ਟਹਲ ਕਮਾਈਐ ॥
ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥
ਸਲੋਕੁ ॥
ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥
ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥
ਪਉੜੀ ॥
ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥
ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥
ਮਨਿ ਸੰਤੋਖੁ ਸਰਬ ਜੀਅ ਦਇਆ ॥
ਇਨ ਬਿਧਿ ਬਰਤੁ ਸੰਪੂਰਨ ਭਇਆ ॥
ਧਾਵਤ ਮਨੁ ਰਾਖੈ ਇਕ ਠਾਇ ॥
ਮਨੁ ਤਨੁ ਸੁਧੁ ਜਪਤ ਹਰਿ ਨਾਇ ॥
ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥
ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥
ਸਲੋਕੁ ॥
ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥
ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥
ਪਉੜੀ ॥
ਦੁਆਦਸੀ ਦਾਨੁ ਨਾਮੁ ਇਸਨਾਨੁ ॥
ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥
ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥
ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥
ਕੋਮਲ ਬਾਣੀ ਸਭ ਕਉ ਸੰਤੋਖੈ ॥
ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥
ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥
ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥
ਸਲੋਕੁ ॥
ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥
ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥
ਪਉੜੀ ॥
ਤ੍ਰਉਦਸੀ ਤੀਨਿ ਤਾਪ ਸੰਸਾਰ ॥
ਆਵਤ ਜਾਤ ਨਰਕ ਅਵਤਾਰ ॥
ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥
ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥
ਹਰਖ ਸੋਗ ਕਾ ਦੇਹ ਕਰਿ ਬਾਧਿਓ ॥
ਦੀਰਘ ਰੋਗੁ ਮਾਇਆ ਆਸਾਧਿਓ ॥
ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥
ਨੈਨੀ ਨੀਦ ਸੁਪਨ ਬਰੜਾਇਓ ॥
ਹਰਿ ਬਿਸਰਤ ਹੋਵਤ ਏਹ ਹਾਲ ॥
ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
ਸਲੋਕੁ ॥
ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥
ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥
ਪਉੜੀ ॥
ਚਉਦਹਿ ਚਾਰਿ ਕੁੰਟ ਪ੍ਰਭ ਆਪ ॥
ਸਗਲ ਭਵਨ ਪੂਰਨ ਪਰਤਾਪ ॥
ਦਸੇ ਦਿਸਾ ਰਵਿਆ ਪ੍ਰਭੁ ਏਕੁ ॥
ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥
ਜਲ ਥਲ ਬਨ ਪਰਬਤ ਪਾਤਾਲ ॥
ਪਰਮੇਸ੍ਵਰ ਤਹ ਬਸਹਿ ਦਇਆਲ ॥
ਸੂਖਮ ਅਸਥੂਲ ਸਗਲ ਭਗਵਾਨ ॥
ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥
ਸਲੋਕੁ ॥
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥
ਪਉੜੀ ॥
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥
ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
ਸਲੋਕੁ ॥
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥
ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥
ਪਉੜੀ ॥
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥
ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥
ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥
ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥
ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥
ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥
ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥
ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
ਸਲੋਕੁ ॥
ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥
ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥
ਪਉੜੀ ॥
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥
ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥
ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥
ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥
ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥
ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥
ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਕੀ ਵਾਰ ਮਹਲਾ ੪ ॥
ਸਲੋਕ ਮਃ ੪ ॥
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥
ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥
ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥
ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
ਮਃ ੪ ॥
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥
ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥
ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥
ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥
ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥
ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥
ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥
ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥
ਸਲੋਕ ਮਃ ੪ ॥
ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥
ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥
ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥
ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥
ਮਃ ੪ ॥
ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥
ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥
ਪਉੜੀ ॥
ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥
ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥
ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥
ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥
ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥
ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
ਮਃ ੪ ॥
ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥
ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥
ਪਉੜੀ ॥
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥
ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥
ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥
ਸਲੋਕ ਮਃ ੪ ॥
ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥
ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥
ਮਃ ੪ ॥
ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥
ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥
ਪਉੜੀ ॥
ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥
ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥
ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥
ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥
ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
ਸਲੋਕ ਮਃ ੪ ॥
ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥
ਮਃ ੪ ॥
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥
ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥
ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥
ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥
ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥
ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
ਪਉੜੀ ॥
ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
ਸਲੋਕ ਮਃ ੪ ॥
ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥
ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥
ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥
ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥
ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥
ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥
ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
ਮਃ ੪ ॥
ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥
ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥
ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥
ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
ਸਲੋਕ ਮਃ ੪ ॥
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥
ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥
ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥
ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥
ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥
ਮਃ ੪ ॥
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥
ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥
ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥
ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥
ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥
ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
ਪਉੜੀ ॥
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥
ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥
ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥
ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
ਸਲੋਕ ਮਃ ੪ ॥
ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥
ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥
ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥
ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥
ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥
ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥
ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥
ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥
ਮਃ ੪ ॥
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥
ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
ਓਹੁ ਘਰਿ ਘਰਿ ਹੰਢੈ ਜਿਉ ਰੰਨ ਦੁੋਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥
ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥
ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥
ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥
ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥
ਪਉੜੀ ॥
ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥
ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥
ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥
ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥
ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥
ਸਲੋਕ ਮਃ ੪ ॥
ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥
ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥
ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥
ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥
ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥
ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥
ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥
ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥
ਮਃ ੪ ॥
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥
ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥
ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥
ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥
ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥
ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥
ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥
ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥
ਪਉੜੀ ॥
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥
ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥
ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
ਸਲੋਕ ਮਃ ੪ ॥
ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥
ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥
ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥
ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥
ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥
ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥
ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥
ਮਃ ੪ ॥
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥
ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥
ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥
ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥
ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥
ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥
ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
ਪਉੜੀ ॥
ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥
ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥
ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥
ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥
ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥
ਸਲੋਕ ਮਃ ੪ ॥
ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥
ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥
ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥
ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥
ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥
ਮਃ ੪ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
ਪਉੜੀ ॥
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥
ਮਨਿ ਖੋਟੇ ਦਯਿ ਵਿਛੋੜੇ ॥੧੧॥
ਸਲੋਕ ਮਃ ੪ ॥
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥
ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥
ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥
ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥
ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ ॥
ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥
ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥
ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
ਮਃ ੪ ॥
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥
ਪਉੜੀ ॥
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥
ਸਲੋਕ ਮਃ ੪ ॥
ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥
ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥
ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੁੋਕਾਈ ॥
ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥
ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥
ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥
ਮਃ ੪ ॥
ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥
ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥
ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥
ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥
ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥
ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥
ਪਉੜੀ ॥
ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥
ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥
ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥
ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥
ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥
ਸਲੋਕ ਮਃ ੪ ॥
ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥
ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥
ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥
ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥
ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥
ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥
ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥
ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥
ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥
ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥
ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥
ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥
ਮਃ ੪ ॥
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥
ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥
ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥
ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥
ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥
ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
ਪਉੜੀ ॥
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥
ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥
ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥
ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥