Sehaj Paath - Ang 0250 to Ang 0262

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੫੦ - ਅੰਗ ੨੬੨

ੴ ਸਤਿਗੁਰ ਪ੍ਰਸਾਦਿ ॥
ਗਉੜੀ ਬਾਵਨ ਅਖਰੀ ਮਹਲਾ ੫ ॥
ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
ਸਲੋਕੁ ॥
ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥
ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥
ਪਉੜੀ ॥
ਓਅੰ ਸਾਧ ਸਤਿਗੁਰ ਨਮਸਕਾਰੰ ॥
ਆਦਿ ਮਧਿ ਅੰਤਿ ਨਿਰੰਕਾਰੰ ॥
ਆਪਹਿ ਸੁੰਨ ਆਪਹਿ ਸੁਖ ਆਸਨ ॥
ਆਪਹਿ ਸੁਨਤ ਆਪ ਹੀ ਜਾਸਨ ॥
ਆਪਨ ਆਪੁ ਆਪਹਿ ਉਪਾਇਓ ॥
ਆਪਹਿ ਬਾਪ ਆਪ ਹੀ ਮਾਇਓ ॥
ਆਪਹਿ ਸੂਖਮ ਆਪਹਿ ਅਸਥੂਲਾ ॥
ਲਖੀ ਨ ਜਾਈ ਨਾਨਕ ਲੀਲਾ ॥੧॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥
ਸਲੋਕੁ ॥
ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥
ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥
ਪਉੜੀ ॥
ਓਅੰ ਗੁਰਮੁਖਿ ਕੀਓ ਅਕਾਰਾ ॥
ਏਕਹਿ ਸੂਤਿ ਪਰੋਵਨਹਾਰਾ ॥
ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥
ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥
ਸਗਲ ਭਾਤਿ ਕਰਿ ਕਰਹਿ ਉਪਾਇਓ ॥
ਜਨਮ ਮਰਨ ਮਨ ਮੋਹੁ ਬਢਾਇਓ ॥
ਦੁਹੂ ਭਾਤਿ ਤੇ ਆਪਿ ਨਿਰਾਰਾ ॥
ਨਾਨਕ ਅੰਤੁ ਨ ਪਾਰਾਵਾਰਾ ॥੨॥
ਸਲੋਕੁ ॥
ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥
ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥
ਪਵੜੀ ॥
ਸਸਾ ਸਤਿ ਸਤਿ ਸਤਿ ਸੋਊ ॥
ਸਤਿ ਪੁਰਖ ਤੇ ਭਿੰਨ ਨ ਕੋਊ ॥
ਸੋਊ ਸਰਨਿ ਪਰੈ ਜਿਹ ਪਾਯੰ ॥
ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥
ਸੰਸੈ ਭਰਮੁ ਨਹੀ ਕਛੁ ਬਿਆਪਤ ॥
ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥
ਸੋ ਸਾਧੂ ਇਹ ਪਹੁਚਨਹਾਰਾ ॥
ਨਾਨਕ ਤਾ ਕੈ ਸਦ ਬਲਿਹਾਰਾ ॥੩॥
ਸਲੋਕੁ ॥
ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥
ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥
ਪਵੜੀ ॥
ਧਧਾ ਧੂਰਿ ਪੁਨੀਤ ਤੇਰੇ ਜਨੂਆ ॥
ਧਨਿ ਤੇਊ ਜਿਹ ਰੁਚ ਇਆ ਮਨੂਆ ॥
ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥
ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥
ਧੰਧੇ ਕਹਾ ਬਿਆਪਹਿ ਤਾਹੂ ॥
ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥
ਜਾ ਕੈ ਹੀਐ ਦੀਓ ਪ੍ਰਭ ਨਾਮ ॥
ਨਾਨਕ ਸਾਧ ਪੂਰਨ ਭਗਵਾਨ ॥੪॥
ਸਲੋਕ ॥
ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥
ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥
ਪਉੜੀ ॥
ਙੰਙਾ ਙਿਆਨੁ ਨਹੀ ਮੁਖ ਬਾਤਉ ॥
ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥
ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥
ਕਹਤ ਸੁਨਤ ਕਛੁ ਜੋਗੁ ਨ ਹੋਊ ॥
ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥
ਉਸਨ ਸੀਤ ਸਮਸਰਿ ਸਭ ਤਾ ਕੈ ॥
ਙਿਆਨੀ ਤਤੁ ਗੁਰਮੁਖਿ ਬੀਚਾਰੀ ॥
ਨਾਨਕ ਜਾ ਕਉ ਕਿਰਪਾ ਧਾਰੀ ॥੫॥
ਸਲੋਕੁ ॥
ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥
ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥
ਪਉੜੀ ॥
ਯਾ ਜੁਗ ਮਹਿ ਏਕਹਿ ਕਉ ਆਇਆ ॥
ਜਨਮਤ ਮੋਹਿਓ ਮੋਹਨੀ ਮਾਇਆ ॥
ਗਰਭ ਕੁੰਟ ਮਹਿ ਉਰਧ ਤਪ ਕਰਤੇ ॥
ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥
ਉਰਝਿ ਪਰੇ ਜੋ ਛੋਡਿ ਛਡਾਨਾ ॥
ਦੇਵਨਹਾਰੁ ਮਨਹਿ ਬਿਸਰਾਨਾ ॥
ਧਾਰਹੁ ਕਿਰਪਾ ਜਿਸਹਿ ਗੁਸਾਈ ॥
ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥
ਸਲੋਕੁ ॥
ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥
ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥
ਪਉੜੀ ॥
ਏਊ ਜੀਅ ਬਹੁਤੁ ਗ੍ਰਭ ਵਾਸੇ ॥
ਮੋਹ ਮਗਨ ਮੀਠ ਜੋਨਿ ਫਾਸੇ ॥
ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥
ਆਪਨ ਮੋਹ ਘਟੇ ਘਟਿ ਦੀਨੇ ॥
ਏ ਸਾਜਨ ਕਛੁ ਕਹਹੁ ਉਪਾਇਆ ॥
ਜਾ ਤੇ ਤਰਉ ਬਿਖਮ ਇਹ ਮਾਇਆ ॥
ਕਰਿ ਕਿਰਪਾ ਸਤਸੰਗਿ ਮਿਲਾਏ ॥
ਨਾਨਕ ਤਾ ਕੈ ਨਿਕਟਿ ਨ ਮਾਏ ॥੭॥
ਸਲੋਕੁ ॥
ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥
ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥
ਪਉੜੀ ॥
ਏਕਹਿ ਆਪਿ ਕਰਾਵਨਹਾਰਾ ॥
ਆਪਹਿ ਪਾਪ ਪੁੰਨ ਬਿਸਥਾਰਾ ॥
ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥
ਸੋ ਸੋ ਪਾਇਓ ਜੁ ਆਪਿ ਦਿਵਾਇਓ ॥
ਉਆ ਕਾ ਅੰਤੁ ਨ ਜਾਨੈ ਕੋਊ ॥
ਜੋ ਜੋ ਕਰੈ ਸੋਊ ਫੁਨਿ ਹੋਊ ॥
ਏਕਹਿ ਤੇ ਸਗਲਾ ਬਿਸਥਾਰਾ ॥
ਨਾਨਕ ਆਪਿ ਸਵਾਰਨਹਾਰਾ ॥੮॥
ਸਲੋਕੁ ॥
ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥
ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥
ਪਉੜੀ ॥
ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥
ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥
ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥
ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥
ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥
ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥
ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥
ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥
ਸਲੋਕੁ ॥
ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥
ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥
ਪਉੜੀ ॥
ਰਾਰਾ ਰੰਗਹੁ ਇਆ ਮਨੁ ਅਪਨਾ ॥
ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥
ਰੇ ਰੇ ਦਰਗਹ ਕਹੈ ਨ ਕੋਊ ॥
ਆਉ ਬੈਠੁ ਆਦਰੁ ਸੁਭ ਦੇਊ ॥
ਉਆ ਮਹਲੀ ਪਾਵਹਿ ਤੂ ਬਾਸਾ ॥
ਜਨਮ ਮਰਨ ਨਹ ਹੋਇ ਬਿਨਾਸਾ ॥
ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥
ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥
ਸਲੋਕੁ ॥
ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥
ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥
ਪਉੜੀ ॥
ਲਲਾ ਲਪਟਿ ਬਿਖੈ ਰਸ ਰਾਤੇ ॥
ਅਹੰਬੁਧਿ ਮਾਇਆ ਮਦ ਮਾਤੇ ॥
ਇਆ ਮਾਇਆ ਮਹਿ ਜਨਮਹਿ ਮਰਨਾ ॥
ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥
ਕੋਊ ਊਨ ਨ ਕੋਊ ਪੂਰਾ ॥
ਕੋਊ ਸੁਘਰੁ ਨ ਕੋਊ ਮੂਰਾ ॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
ਨਾਨਕ ਠਾਕੁਰ ਸਦਾ ਅਲਿਪਨਾ ॥੧੧॥
ਸਲੋਕੁ ॥
ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥
ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥
ਪਉੜੀ ॥
ਲਲਾ ਤਾ ਕੈ ਲਵੈ ਨ ਕੋਊ ॥
ਏਕਹਿ ਆਪਿ ਅਵਰ ਨਹ ਹੋਊ ॥
ਹੋਵਨਹਾਰੁ ਹੋਤ ਸਦ ਆਇਆ ॥
ਉਆ ਕਾ ਅੰਤੁ ਨ ਕਾਹੂ ਪਾਇਆ ॥
ਕੀਟ ਹਸਤਿ ਮਹਿ ਪੂਰ ਸਮਾਨੇ ॥
ਪ੍ਰਗਟ ਪੁਰਖ ਸਭ ਠਾਊ ਜਾਨੇ ॥
ਜਾ ਕਉ ਦੀਨੋ ਹਰਿ ਰਸੁ ਅਪਨਾ ॥
ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥
ਸਲੋਕੁ ॥
ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥
ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥
ਪਉੜੀ ॥
ਆਇਆ ਸਫਲ ਤਾਹੂ ਕੋ ਗਨੀਐ ॥
ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥
ਆਇ ਬਸਹਿ ਸਾਧੂ ਕੈ ਸੰਗੇ ॥
ਅਨਦਿਨੁ ਨਾਮੁ ਧਿਆਵਹਿ ਰੰਗੇ ॥
ਆਵਤ ਸੋ ਜਨੁ ਨਾਮਹਿ ਰਾਤਾ ॥
ਜਾ ਕਉ ਦਇਆ ਮਇਆ ਬਿਧਾਤਾ ॥
ਏਕਹਿ ਆਵਨ ਫਿਰਿ ਜੋਨਿ ਨ ਆਇਆ ॥
ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥
ਸਲੋਕੁ ॥
ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥
ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥
ਪਉੜੀ ॥
ਯਯਾ ਜਾਰਉ ਦੁਰਮਤਿ ਦੋਊ ॥
ਤਿਸਹਿ ਤਿਆਗਿ ਸੁਖ ਸਹਜੇ ਸੋਊ ॥
ਯਯਾ ਜਾਇ ਪਰਹੁ ਸੰਤ ਸਰਨਾ ॥
ਜਿਹ ਆਸਰ ਇਆ ਭਵਜਲੁ ਤਰਨਾ ॥
ਯਯਾ ਜਨਮਿ ਨ ਆਵੈ ਸੋਊ ॥
ਏਕ ਨਾਮ ਲੇ ਮਨਹਿ ਪਰੋਊ ॥
ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥
ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥
ਸਲੋਕੁ ॥
ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥
ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥
ਪਉੜੀ ॥
ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥
ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥
ਕਾ ਕੋ ਮਾਤ ਪਿਤਾ ਸੁਤ ਧੀਆ ॥
ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥
ਐਸੀ ਸੰਚਿ ਜੁ ਬਿਨਸਤ ਨਾਹੀ ॥
ਪਤਿ ਸੇਤੀ ਅਪੁਨੈ ਘਰਿ ਜਾਹੀ ॥
ਸਾਧਸੰਗਿ ਕਲਿ ਕੀਰਤਨੁ ਗਾਇਆ ॥
ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥
ਸਲੋਕੁ ॥
ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥
ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥
ਪਉੜੀ ॥
ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥
ਪੂਰਕੁ ਕੁੰਭਕ ਰੇਚਕ ਕਰਮਾਤਾ ॥
ਙਿਆਨ ਧਿਆਨ ਤੀਰਥ ਇਸਨਾਨੀ ॥
ਸੋਮਪਾਕ ਅਪਰਸ ਉਦਿਆਨੀ ॥
ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥
ਜੋ ਕਛੁ ਕੀਨੋ ਸੋਊ ਅਨੇਤਾ ॥
ਉਆ ਤੇ ਊਤਮੁ ਗਨਉ ਚੰਡਾਲਾ ॥
ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥
ਸਲੋਕੁ ॥
ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥
ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥
ਪਵੜੀ ॥
ਕਕਾ ਕਾਰਨ ਕਰਤਾ ਸੋਊ ॥
ਲਿਖਿਓ ਲੇਖੁ ਨ ਮੇਟਤ ਕੋਊ ॥
ਨਹੀ ਹੋਤ ਕਛੁ ਦੋਊ ਬਾਰਾ ॥
ਕਰਨੈਹਾਰੁ ਨ ਭੂਲਨਹਾਰਾ ॥
ਕਾਹੂ ਪੰਥੁ ਦਿਖਾਰੈ ਆਪੈ ॥
ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥
ਆਪਨ ਖੇਲੁ ਆਪ ਹੀ ਕੀਨੋ ॥
ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥
ਸਲੋਕੁ ॥
ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥
ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥
ਪਉੜੀ ॥
ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥
ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥
ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥
ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥
ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥
ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥
ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥
ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥
ਸਲੋਕੁ ॥
ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥
ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥
ਪਉੜੀ ॥
ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥
ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥
ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥
ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥
ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥
ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥
ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥
ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥
ਸਲੋਕੁ ॥
ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥
ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥
ਪਉੜੀ ॥
ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥
ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥
ਘੂਲਹਿ ਤਉ ਮਨ ਜਉ ਆਵਹਿ ਸਰਨਾ ॥
ਨਾਮ ਤਤੁ ਕਲਿ ਮਹਿ ਪੁਨਹਚਰਨਾ ॥
ਘਾਲਿ ਘਾਲਿ ਅਨਿਕ ਪਛੁਤਾਵਹਿ ॥
ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥
ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥
ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥
ਸਲੋਕੁ ॥
ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥
ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥
ਪਉੜੀ ॥
ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥
ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥
ਙਿਆਨ ਧਿਆਨ ਤਾਹੂ ਕਉ ਆਏ ॥
ਕਰਿ ਕਿਰਪਾ ਜਿਹ ਆਪਿ ਦਿਵਾਏ ॥
ਙਣਤੀ ਙਣੀ ਨਹੀ ਕੋਊ ਛੂਟੈ ॥
ਕਾਚੀ ਗਾਗਰਿ ਸਰਪਰ ਫੂਟੈ ॥
ਸੋ ਜੀਵਤ ਜਿਹ ਜੀਵਤ ਜਪਿਆ ॥
ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥
ਸਲੋਕੁ ॥
ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥
ਪ੍ਰਗਟ ਭਏ ਆਪਹਿ ਗੁੋਬਿੰਦ ਨਾਨਕ ਸੰਤ ਮਤਾਂਤ ॥੧॥
ਪਉੜੀ ॥
ਚਚਾ ਚਰਨ ਕਮਲ ਗੁਰ ਲਾਗਾ ॥
ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥
ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥
ਭਈ ਕ੍ਰਿਪਾ ਤਬ ਦਰਸਨੁ ਪਾਇਓ ॥
ਚਾਰ ਬਿਚਾਰ ਬਿਨਸਿਓ ਸਭ ਦੂਆ ॥
ਸਾਧਸੰਗਿ ਮਨੁ ਨਿਰਮਲ ਹੂਆ ॥
ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥
ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥
ਸਲੋਕੁ ॥
ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥
ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥
ਪਉੜੀ ॥
ਛਛਾ ਛੋਹਰੇ ਦਾਸ ਤੁਮਾਰੇ ॥
ਦਾਸ ਦਾਸਨ ਕੇ ਪਾਨੀਹਾਰੇ ॥
ਛਛਾ ਛਾਰੁ ਹੋਤ ਤੇਰੇ ਸੰਤਾ ॥
ਅਪਨੀ ਕ੍ਰਿਪਾ ਕਰਹੁ ਭਗਵੰਤਾ ॥
ਛਾਡਿ ਸਿਆਨਪ ਬਹੁ ਚਤੁਰਾਈ ॥
ਸੰਤਨ ਕੀ ਮਨ ਟੇਕ ਟਿਕਾਈ ॥
ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥
ਨਾਨਕ ਜਾ ਕਉ ਸੰਤ ਸਹਾਈ ॥੨੩॥
ਸਲੋਕੁ ॥
ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥
ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥
ਪਉੜੀ ॥
ਜਜਾ ਜਾਨੈ ਹਉ ਕਛੁ ਹੂਆ ॥
ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥
ਜਉ ਜਾਨੈ ਹਉ ਭਗਤੁ ਗਿਆਨੀ ॥
ਆਗੈ ਠਾਕੁਰਿ ਤਿਲੁ ਨਹੀ ਮਾਨੀ ॥
ਜਉ ਜਾਨੈ ਮੈ ਕਥਨੀ ਕਰਤਾ ॥
ਬਿਆਪਾਰੀ ਬਸੁਧਾ ਜਿਉ ਫਿਰਤਾ ॥
ਸਾਧਸੰਗਿ ਜਿਹ ਹਉਮੈ ਮਾਰੀ ॥
ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
ਸਲੋਕੁ ॥
ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥
ਪਉੜੀ ॥
ਝਝਾ ਝੂਰਨੁ ਮਿਟੈ ਤੁਮਾਰੋ ॥
ਰਾਮ ਨਾਮ ਸਿਉ ਕਰਿ ਬਿਉਹਾਰੋ ॥
ਝੂਰਤ ਝੂਰਤ ਸਾਕਤ ਮੂਆ ॥
ਜਾ ਕੈ ਰਿਦੈ ਹੋਤ ਭਾਉ ਬੀਆ ॥
ਝਰਹਿ ਕਸੰਮਲ ਪਾਪ ਤੇਰੇ ਮਨੂਆ ॥
ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥
ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥
ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥
ਸਲੋਕੁ ॥
ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥
ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥
ਪਵੜੀ ॥
ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥
ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥
ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥
ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥
ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥
ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥
ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥
ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥
ਸਲੋਕੁ ॥
ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥
ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥
ਪਉੜੀ ॥
ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥
ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥
ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥
ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥
ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥
ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥
ਬਾਰਿ ਬਾਰਿ ਜਾਉ ਸੰਤ ਸਦਕੇ ॥
ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥
ਸਲੋਕੁ ॥
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥
ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥
ਪਉੜੀ ॥
ਠਠਾ ਮਨੂਆ ਠਾਹਹਿ ਨਾਹੀ ॥
ਜੋ ਸਗਲ ਤਿਆਗਿ ਏਕਹਿ ਲਪਟਾਹੀ ॥
ਠਹਕਿ ਠਹਕਿ ਮਾਇਆ ਸੰਗਿ ਮੂਏ ॥
ਉਆ ਕੈ ਕੁਸਲ ਨ ਕਤਹੂ ਹੂਏ ॥
ਠਾਂਢਿ ਪਰੀ ਸੰਤਹ ਸੰਗਿ ਬਸਿਆ ॥
ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥
ਠਾਕੁਰ ਅਪੁਨੇ ਜੋ ਜਨੁ ਭਾਇਆ ॥
ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥
ਸਲੋਕੁ ॥
ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥
ਪਉੜੀ ॥
ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥
ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥
ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥
ਜਾ ਕਾ ਤਸੂ ਨਹੀ ਸੰਗਿ ਚਾਲੈ ॥
ਉਆ ਡੇਰਾ ਕੀ ਸੋ ਮਿਤਿ ਜਾਨੈ ॥
ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥
ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥
ਨਾਨਕ ਤੇ ਜਨ ਨਹ ਡੋਲਾਇਆ ॥੨੯॥
ਸਲੋਕੁ ॥
ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥
ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥
ਪਉੜੀ ॥
ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥
ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥
ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥
ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥
ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥
ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥
ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥
ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥
ਸਲੋਕੁ ॥
ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥
ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥
ਪਉੜੀ ॥
ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥
ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥
ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥
ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥
ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥
ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥
ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥
ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
ਸਲੋਕੁ ॥
ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥
ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥
ਪਉੜੀ ॥
ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥
ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
ਸਲੋਕੁ ॥
ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥
ਪਉੜੀ ॥
ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥
ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥
ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥
ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥
ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥
ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
ਸਲੋਕੁ ॥
ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥
ਪਉੜੀ ॥
ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
ਦੈਨਹਾਰੁ ਸਦ ਜੀਵਨਹਾਰਾ ॥
ਮਨ ਮੂਰਖ ਕਿਉ ਤਾਹਿ ਬਿਸਾਰਾ ॥
ਦੋਸੁ ਨਹੀ ਕਾਹੂ ਕਉ ਮੀਤਾ ॥
ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
ਦਰਦ ਨਿਵਾਰਹਿ ਜਾ ਕੇ ਆਪੇ ॥
ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
ਸਲੋਕੁ ॥
ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
ਪਉੜੀ ॥
ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥
ਧਨੁ ਸਾਚਾ ਤੇਊ ਸਚ ਸਾਹਾ ॥
ਹਰਿ ਹਰਿ ਪੂੰਜੀ ਨਾਮ ਬਿਸਾਹਾ ॥
ਧੀਰਜੁ ਜਸੁ ਸੋਭਾ ਤਿਹ ਬਨਿਆ ॥
ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥
ਗੁਰਮੁਖਿ ਜਿਹ ਘਟਿ ਰਹੇ ਸਮਾਈ ॥
ਨਾਨਕ ਤਿਹ ਜਨ ਮਿਲੀ ਵਡਾਈ ॥੩੫॥
ਸਲੋਕੁ ॥
ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
ਪਉੜੀ ॥
ਨੰਨਾ ਨਰਕਿ ਪਰਹਿ ਤੇ ਨਾਹੀ ॥
ਜਾ ਕੈ ਮਨਿ ਤਨਿ ਨਾਮੁ ਬਸਾਹੀ ॥
ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
ਬਿਖੁ ਮਾਇਆ ਮਹਿ ਨਾ ਓਇ ਖਪਤੇ ॥
ਨੰਨਾਕਾਰੁ ਨ ਹੋਤਾ ਤਾ ਕਹੁ ॥
ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥
ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥
ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥
ਸਲੋਕੁ ॥
ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥
ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥
ਪਉੜੀ ॥
ਪਪਾ ਪਰਮਿਤਿ ਪਾਰੁ ਨ ਪਾਇਆ ॥
ਪਤਿਤ ਪਾਵਨ ਅਗਮ ਹਰਿ ਰਾਇਆ ॥
ਹੋਤ ਪੁਨੀਤ ਕੋਟ ਅਪਰਾਧੂ ॥
ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥
ਪਰਪਚ ਧ੍ਰੋਹ ਮੋਹ ਮਿਟਨਾਈ ॥
ਜਾ ਕਉ ਰਾਖਹੁ ਆਪਿ ਗੁਸਾਈ ॥
ਪਾਤਿਸਾਹੁ ਛਤ੍ਰ ਸਿਰ ਸੋਊ ॥
ਨਾਨਕ ਦੂਸਰ ਅਵਰੁ ਨ ਕੋਊ ॥੩੭॥
ਸਲੋਕੁ ॥
ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥
ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥
ਪਉੜੀ ॥
ਫਫਾ ਫਿਰਤ ਫਿਰਤ ਤੂ ਆਇਆ ॥
ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
ਫਿਰਿ ਇਆ ਅਉਸਰੁ ਚਰੈ ਨ ਹਾਥਾ ॥
ਨਾਮੁ ਜਪਹੁ ਤਉ ਕਟੀਅਹਿ ਫਾਸਾ ॥
ਫਿਰਿ ਫਿਰਿ ਆਵਨ ਜਾਨੁ ਨ ਹੋਈ ॥
ਏਕਹਿ ਏਕ ਜਪਹੁ ਜਪੁ ਸੋਈ ॥
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
ਮੇਲਿ ਲੇਹੁ ਨਾਨਕ ਬੇਚਾਰੇ ॥੩੮॥
ਸਲੋਕੁ ॥
ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥
ਪਉੜੀ ॥
ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥
ਬੀਰਾ ਆਪਨ ਬੁਰਾ ਮਿਟਾਵੈ ॥
ਤਾਹੂ ਬੁਰਾ ਨਿਕਟਿ ਨਹੀ ਆਵੈ ॥
ਬਾਧਿਓ ਆਪਨ ਹਉ ਹਉ ਬੰਧਾ ॥
ਦੋਸੁ ਦੇਤ ਆਗਹ ਕਉ ਅੰਧਾ ॥
ਬਾਤ ਚੀਤ ਸਭ ਰਹੀ ਸਿਆਨਪ ॥
ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
ਸਲੋਕੁ ॥
ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥
ਪਉੜੀ ॥
ਭਭਾ ਭਰਮੁ ਮਿਟਾਵਹੁ ਅਪਨਾ ॥
ਇਆ ਸੰਸਾਰੁ ਸਗਲ ਹੈ ਸੁਪਨਾ ॥
ਭਰਮੇ ਸੁਰਿ ਨਰ ਦੇਵੀ ਦੇਵਾ ॥
ਭਰਮੇ ਸਿਧ ਸਾਧਿਕ ਬ੍ਰਹਮੇਵਾ ॥
ਭਰਮਿ ਭਰਮਿ ਮਾਨੁਖ ਡਹਕਾਏ ॥
ਦੁਤਰ ਮਹਾ ਬਿਖਮ ਇਹ ਮਾਏ ॥
ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥
ਨਾਨਕ ਤੇਹ ਪਰਮ ਸੁਖ ਪਾਇਆ ॥੪੦॥
ਸਲੋਕੁ ॥
ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥
ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥
ਪਉੜੀ ॥
ਮਮਾ ਮਾਗਨਹਾਰ ਇਆਨਾ ॥
ਦੇਨਹਾਰ ਦੇ ਰਹਿਓ ਸੁਜਾਨਾ ॥
ਜੋ ਦੀਨੋ ਸੋ ਏਕਹਿ ਬਾਰ ॥
ਮਨ ਮੂਰਖ ਕਹ ਕਰਹਿ ਪੁਕਾਰ ॥
ਜਉ ਮਾਗਹਿ ਤਉ ਮਾਗਹਿ ਬੀਆ ॥
ਜਾ ਤੇ ਕੁਸਲ ਨ ਕਾਹੂ ਥੀਆ ॥
ਮਾਗਨਿ ਮਾਗ ਤ ਏਕਹਿ ਮਾਗ ॥
ਨਾਨਕ ਜਾ ਤੇ ਪਰਹਿ ਪਰਾਗ ॥੪੧॥
ਸਲੋਕ ॥
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥
ਪਉੜੀ ॥
ਮਮਾ ਜਾਹੂ ਮਰਮੁ ਪਛਾਨਾ ॥
ਭੇਟਤ ਸਾਧਸੰਗ ਪਤੀਆਨਾ ॥
ਦੁਖ ਸੁਖ ਉਆ ਕੈ ਸਮਤ ਬੀਚਾਰਾ ॥
ਨਰਕ ਸੁਰਗ ਰਹਤ ਅਉਤਾਰਾ ॥
ਤਾਹੂ ਸੰਗ ਤਾਹੂ ਨਿਰਲੇਪਾ ॥
ਪੂਰਨ ਘਟ ਘਟ ਪੁਰਖ ਬਿਸੇਖਾ ॥
ਉਆ ਰਸ ਮਹਿ ਉਆਹੂ ਸੁਖੁ ਪਾਇਆ ॥
ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
ਸਲੋਕੁ ॥
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥
ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥
ਪਵੜੀ ॥
ਯਯਾ ਜਤਨ ਕਰਤ ਬਹੁ ਬਿਧੀਆ ॥
ਏਕ ਨਾਮ ਬਿਨੁ ਕਹ ਲਉ ਸਿਧੀਆ ॥
ਯਾਹੂ ਜਤਨ ਕਰਿ ਹੋਤ ਛੁਟਾਰਾ ॥
ਉਆਹੂ ਜਤਨ ਸਾਧ ਸੰਗਾਰਾ ॥
ਯਾ ਉਬਰਨ ਧਾਰੈ ਸਭੁ ਕੋਊ ॥
ਉਆਹਿ ਜਪੇ ਬਿਨੁ ਉਬਰ ਨ ਹੋਊ ॥
ਯਾਹੂ ਤਰਨ ਤਾਰਨ ਸਮਰਾਥਾ ॥
ਰਾਖਿ ਲੇਹੁ ਨਿਰਗੁਨ ਨਰਨਾਥਾ ॥
ਮਨ ਬਚ ਕ੍ਰਮ ਜਿਹ ਆਪਿ ਜਨਾਈ ॥
ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
ਸਲੋਕੁ ॥
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥
ਪਉੜੀ ॥
ਰਾਰਾ ਰੇਨ ਹੋਤ ਸਭ ਜਾ ਕੀ ॥
ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥
ਰਣਿ ਦਰਗਹਿ ਤਉ ਸੀਝਹਿ ਭਾਈ ॥
ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥
ਰਹਤ ਰਹਤ ਰਹਿ ਜਾਹਿ ਬਿਕਾਰਾ ॥
ਗੁਰ ਪੂਰੇ ਕੈ ਸਬਦਿ ਅਪਾਰਾ ॥
ਰਾਤੇ ਰੰਗ ਨਾਮ ਰਸ ਮਾਤੇ ॥
ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
ਸਲੋਕੁ ॥
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
ਪਉੜੀ ॥
ਲਲਾ ਲਾਵਉ ਅਉਖਧ ਜਾਹੂ ॥
ਦੂਖ ਦਰਦ ਤਿਹ ਮਿਟਹਿ ਖਿਨਾਹੂ ॥
ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥
ਤਾਹਿ ਰੋਗੁ ਸੁਪਨੈ ਨਹੀ ਆਵੈ ॥
ਹਰਿ ਅਉਖਧੁ ਸਭ ਘਟ ਹੈ ਭਾਈ ॥
ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥
ਗੁਰਿ ਪੂਰੈ ਸੰਜਮੁ ਕਰਿ ਦੀਆ ॥
ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
ਸਲੋਕੁ ॥
ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥
ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥
ਪਉੜੀ ॥
ਵਵਾ ਵੈਰੁ ਨ ਕਰੀਐ ਕਾਹੂ ॥
ਘਟ ਘਟ ਅੰਤਰਿ ਬ੍ਰਹਮ ਸਮਾਹੂ ॥
ਵਾਸੁਦੇਵ ਜਲ ਥਲ ਮਹਿ ਰਵਿਆ ॥
ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥
ਵੈਰ ਵਿਰੋਧ ਮਿਟੇ ਤਿਹ ਮਨ ਤੇ ॥
ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥
ਵਰਨ ਚਿਹਨ ਸਗਲਹ ਤੇ ਰਹਤਾ ॥
ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥
ਸਲੋਕੁ ॥
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥
ਪਉੜੀ ॥
ੜਾੜਾ ੜਾੜਿ ਮਿਟੈ ਸੰਗਿ ਸਾਧੂ ॥
ਕਰਮ ਧਰਮ ਤਤੁ ਨਾਮ ਅਰਾਧੂ ॥
ਰੂੜੋ ਜਿਹ ਬਸਿਓ ਰਿਦ ਮਾਹੀ ॥
ਉਆ ਕੀ ੜਾੜਿ ਮਿਟਤ ਬਿਨਸਾਹੀ ॥
ੜਾੜਿ ਕਰਤ ਸਾਕਤ ਗਾਵਾਰਾ ॥
ਜੇਹ ਹੀਐ ਅਹੰਬੁਧਿ ਬਿਕਾਰਾ ॥
ੜਾੜਾ ਗੁਰਮੁਖਿ ੜਾੜਿ ਮਿਟਾਈ ॥
ਨਿਮਖ ਮਾਹਿ ਨਾਨਕ ਸਮਝਾਈ ॥੪੭॥
ਸਲੋਕੁ ॥
ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥
ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥
ਪਉੜੀ ॥
ਸਸਾ ਸਰਨਿ ਪਰੇ ਅਬ ਹਾਰੇ ॥
ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਜਨ ਨਹੀ ਛੁਟਕਾਰਾ ॥
ਸਾਸਿ ਸਾਸਿ ਹਮ ਭੂਲਨਹਾਰੇ ॥
ਤੁਮ ਸਮਰਥ ਅਗਨਤ ਅਪਾਰੇ ॥
ਸਰਨਿ ਪਰੇ ਕੀ ਰਾਖੁ ਦਇਆਲਾ ॥
ਨਾਨਕ ਤੁਮਰੇ ਬਾਲ ਗੁਪਾਲਾ ॥੪੮॥
ਸਲੋਕੁ ॥
ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥
ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥
ਪਉੜੀ ॥
ਖਖਾ ਖਰਾ ਸਰਾਹਉ ਤਾਹੂ ॥
ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥
ਖਰਾ ਨਿਮਾਨਾ ਹੋਤ ਪਰਾਨੀ ॥
ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥
ਭਾਵੈ ਖਸਮ ਤ ਉਆ ਸੁਖੁ ਦੇਤਾ ॥
ਪਾਰਬ੍ਰਹਮੁ ਐਸੋ ਆਗਨਤਾ ॥
ਅਸੰਖ ਖਤੇ ਖਿਨ ਬਖਸਨਹਾਰਾ ॥
ਨਾਨਕ ਸਾਹਿਬ ਸਦਾ ਦਇਆਰਾ ॥੪੯॥
ਸਲੋਕੁ ॥
ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥
ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥
ਪਉੜੀ ॥
ਸਸਾ ਸਿਆਨਪ ਛਾਡੁ ਇਆਨਾ ॥
ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥
ਸਹਸ ਭਾਤਿ ਕਰਹਿ ਚਤੁਰਾਈ ॥
ਸੰਗਿ ਤੁਹਾਰੈ ਏਕ ਨ ਜਾਈ ॥
ਸੋਊ ਸੋਊ ਜਪਿ ਦਿਨ ਰਾਤੀ ॥
ਰੇ ਜੀਅ ਚਲੈ ਤੁਹਾਰੈ ਸਾਥੀ ॥
ਸਾਧ ਸੇਵਾ ਲਾਵੈ ਜਿਹ ਆਪੈ ॥
ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥
ਸਲੋਕੁ ॥
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥
ਪਉੜੀ ॥
ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥
ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥
ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥
ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥
ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥
ਸੰਤਹ ਸੰਗਿ ਹੋਤ ਕਿਰਪਾਲਾ ॥
ਓਰੈ ਕਛੂ ਨ ਕਿਨਹੂ ਕੀਆ ॥
ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥
ਸਲੋਕੁ ॥
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥
ਪਉੜੀ ॥
ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥
ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥
ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥
ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥
ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥
ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥
ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥
ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥
ਸਲੋਕੁ ॥
ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥
ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥
ਪਉੜੀ ॥
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥
ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥
ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥
ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥
ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥
ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥
ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥
ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
ਸਲੋਕੁ ॥
ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥
ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥
ਪਉੜੀ ॥
ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥
ਅਖਰ ਕਰਿ ਕਰਿ ਬੇਦ ਬੀਚਾਰੇ ॥
ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥
ਅਖਰ ਨਾਦ ਕਥਨ ਵਖੵਾਨਾ ॥
ਅਖਰ ਮੁਕਤਿ ਜੁਗਤਿ ਭੈ ਭਰਮਾ ॥
ਅਖਰ ਕਰਮ ਕਿਰਤਿ ਸੁਚ ਧਰਮਾ ॥
ਦ੍ਰਿਸਟਿਮਾਨ ਅਖਰ ਹੈ ਜੇਤਾ ॥
ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
ਸਲੋਕੁ ॥
ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਪਉੜੀ ॥
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥
ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥
ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥
ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥
ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥
ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥
ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥
ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
ਏਹੁ ਸਲੋਕੁ ਆਦਿ ਅੰਤਿ ਪੜਣਾ ॥


Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :