Sehaj Paath - Ang 0240 to Ang 0249

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੪੦ - ਅੰਗ ੨੪੯

ਗਉੜੀ ਮਹਲਾ ੫ ॥
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
ਨਾਮ ਬਿਨਾ ਜੋ ਪਹਿਰੈ ਖਾਇ ॥
ਜਿਉ ਕੂਕਰੁ ਜੂਠਨ ਮਹਿ ਪਾਇ ॥੧॥
ਨਾਮ ਬਿਨਾ ਜੇਤਾ ਬਿਉਹਾਰੁ ॥
ਜਿਉ ਮਿਰਤਕ ਮਿਥਿਆ ਸੀਗਾਰੁ ॥੨॥
ਨਾਮੁ ਬਿਸਾਰਿ ਕਰੇ ਰਸ ਭੋਗ ॥
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
ਨਾਮੁ ਤਿਆਗਿ ਕਰੇ ਅਨ ਕਾਜ ॥
ਬਿਨਸਿ ਜਾਇ ਝੂਠੇ ਸਭਿ ਪਾਜ ॥੪॥
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
ਲਾਖ ਅਡੰਬਰ ਬਹੁਤੁ ਬਿਸਥਾਰਾ ॥
ਨਾਮ ਬਿਨਾ ਝੂਠੇ ਪਾਸਾਰਾ ॥੭॥
ਹਰਿ ਕਾ ਨਾਮੁ ਸੋਈ ਜਨੁ ਲੇਇ ॥
ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
ਗਉੜੀ ਮਹਲਾ ੫ ॥
ਆਦਿ ਮਧਿ ਜੋ ਅੰਤਿ ਨਿਬਾਹੈ ॥
ਸੋ ਸਾਜਨੁ ਮੇਰਾ ਮਨੁ ਚਾਹੈ ॥੧॥
ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥
ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥
ਬਿਨਸਤ ਨਾਹੀ ਛੋਡਿ ਨ ਜਾਇ ॥
ਜਹ ਪੇਖਾ ਤਹ ਰਹਿਆ ਸਮਾਇ ॥੨॥
ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥
ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥
ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥
ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥
ਮਾਇਆ ਸਿਲਕ ਕਾਟੀ ਗੋਪਾਲਿ ॥
ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥
ਸਿਮਰਿ ਸਿਮਰਿ ਕਾਟੇ ਸਭਿ ਰੋਗ ॥
ਚਰਣ ਧਿਆਨ ਸਰਬ ਸੁਖ ਭੋਗ ॥੬॥
ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥
ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥
ਕਹੁ ਨਾਨਕ ਹਰਿ ਹਰਿ ਪਦੁ ਚੀਨ ॥
ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਮਾਝ ਮਹਲਾ ੫ ॥
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥
ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥
ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥
ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥
ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥
ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥
ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥
ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥
ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥
ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥
ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥
ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥
ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥
ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥
ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥
ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥
ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਮਹਲਾ ੫ ॥
ਨਾਰਾਇਣ ਹਰਿ ਰੰਗ ਰੰਗੋ ॥
ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥
ਤਜਿ ਹਉਮੈ ਗੁਰ ਗਿਆਨ ਭਜੋ ॥
ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥
ਜੋ ਦੀਸੈ ਸੋ ਸੰਗਿ ਨ ਗਇਓ ॥
ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥
ਮੋਹਨ ਨਾਮੁ ਸਦਾ ਰਵਿ ਰਹਿਓ ॥
ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥
ਹਰਿ ਸੰਤਨ ਕਰਿ ਨਮੋ ਨਮੋ ॥
ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥
ਨੈਨ ਅਲੋਵਉ ਸਾਧ ਜਨੋ ॥
ਹਿਰਦੈ ਗਾਵਹੁ ਨਾਮ ਨਿਧੋ ॥੫॥
ਕਾਮ ਕ੍ਰੋਧ ਲੋਭੁ ਮੋਹੁ ਤਜੋ ॥
ਜਨਮ ਮਰਨ ਦੁਹੁ ਤੇ ਰਹਿਓ ॥੬॥
ਦੂਖੁ ਅੰਧੇਰਾ ਘਰ ਤੇ ਮਿਟਿਓ ॥
ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥
ਜਿਨਿ ਸੇਵਿਆ ਸੋ ਪਾਰਿ ਪਰਿਓ ॥
ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥
ਮਹਲਾ ੫ ਗਉੜੀ ॥
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥
ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥
ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥
ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥
ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥
ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥
ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥
ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥
ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥
ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥
ਗਉੜੀ ਮਹਲਾ ੫ ॥
ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥
ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥
ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥
ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥
ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥
ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥
ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥
ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥
ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥
ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥
ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥
ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥
ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥
ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥
ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥
ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥
ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥
ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥
ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥
ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥
ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥
ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥
ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥
ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥
ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥
ਮਿਲਿ ਵਰੁ ਨਾਰੀ ਮੰਗਲੁ ਗਾਇਆ ॥
ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥
ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥
ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥
ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥
ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥
ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥
ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥
ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥
ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥
ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥
ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥
ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥
ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥
ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥
ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥
ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥
ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥
ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥
ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥
ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ॥
ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥
ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥
ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥
ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥
ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥
ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥
ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥
ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥
ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥
ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥
ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥
ਦੂਜੈ ਭਾਇ ਮੁਠੀ ਜੀਉ ਬਿਨੁ ਗੁਰਸਬਦ ਕਰਾਰੇ ॥
ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥
ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥
ਗੁਰਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥
ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥
ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥
ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥
ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥
ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥
ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥
ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥
ਗਉੜੀ ਮਹਲਾ ੩ ॥
ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥
ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥
ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥
ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥
ਗੁਰਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥
ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥
ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥
ਅਹਿਨਿਸਿ ਰੰਗਿ ਰਾਤੀ ਜੀਉ ਗੁਰਸਬਦੁ ਵੀਚਾਰੇ ॥
ਗੁਰਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥
ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥
ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥
ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥
ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥
ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥
ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥
ਗੁਰਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥
ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥
ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
ਗਉੜੀ ਮਹਲਾ ੩ ॥
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥
ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥
ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥
ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥
ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥
ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥
ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥
ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥
ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥
ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥
ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥
ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥
ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥
ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥
ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥
ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥
ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥
ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥
ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥
ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
ਗਉੜੀ ਮਹਲਾ ੩ ॥
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥
ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥
ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥
ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥
ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥
ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥
ਗਉੜੀ ਮਹਲਾ ੩ ॥
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥
ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥
ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥
ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥
ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥
ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥
ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥
ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥
ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥
ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥
ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥
ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥
ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥
ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥
ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥
ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰਸਬਦੀ ਚਿਤੁ ਲਾਏ ॥੩॥
ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥
ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥
ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥
ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥
ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥
ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ₁ ਛੰਤ ਮਹਲਾ ੫ ॥
ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥
ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥
ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥
ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥
ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥
ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥
ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥
ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥
ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥
ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥
ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥
ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥
ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥
ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥
ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥
ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥
ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥
ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥
ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥
ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥
ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥
ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥
ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥
ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥
ਗਉੜੀ₂ ਮਹਲਾ ੫ ॥
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥
ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥
ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥
ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥
ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥
ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥
ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥
ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥
ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥
ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥
ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥
ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥
ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥
ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥
ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥
ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥
ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥
ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥
ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥
ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥
ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥
ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥
ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥
ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥
ਗਉੜੀ₃ ਮਹਲਾ ੫ ॥
ਸਲੋਕੁ ॥
ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥
ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥
ਛੰਤ ॥
ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥
ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥
ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥
ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥
ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥
ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥
ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥
ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥
ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥
ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥
ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥
ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥
ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥
ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥
ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥
ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥
ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥
ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥
ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥
ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥
ਗਉੜੀ ਮਹਲਾ ੫ ॥
ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥
ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥
ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥
ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥
ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥
ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥
ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥
ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥
ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥
ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥
ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥
ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :