Sehaj Paath - Ang 0230 to Ang 0240
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੩੦ - ਅੰਗ ੨੪੦
ਗਉੜੀ ਮਃ ੩ ॥
ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
ਪੂਰੈ ਗੁਰਿ ਸਭ ਸੋਝੀ ਪਾਈ ॥
ਐਥੈ ਅਗੈ ਹਰਿ ਨਾਮੁ ਸਖਾਈ ॥੧॥
ਰਾਮ ਪੜਹੁ ਮਨਿ ਕਰਹੁ ਬੀਚਾਰੁ ॥
ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥
ਵਾਦਿ ਵਿਰੋਧਿ ਨ ਪਾਇਆ ਜਾਇ ॥
ਮਨੁ ਤਨੁ ਫੀਕਾ ਦੂਜੈ ਭਾਇ ॥
ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥
ਹਉਮੈ ਮੈਲਾ ਇਹੁ ਸੰਸਾਰਾ ॥
ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥
ਸੋ ਜਨੁ ਸਾਚਾ ਜਿ ਹਉਮੈ ਮਾਰੈ ॥
ਗੁਰ ਕੈ ਸਬਦਿ ਪੰਚ ਸੰਘਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥੪॥
ਮਾਇਆ ਮੋਹਿ ਨਟਿ ਬਾਜੀ ਪਾਈ ॥
ਮਨਮੁਖ ਅੰਧ ਰਹੇ ਲਪਟਾਈ ॥
ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥
ਬਹੁਤੇ ਭੇਖ ਕਰੈ ਭੇਖਧਾਰੀ ॥
ਅੰਤਰਿ ਤਿਸਨਾ ਫਿਰੈ ਅਹੰਕਾਰੀ ॥
ਆਪੁ ਨ ਚੀਨੈ ਬਾਜੀ ਹਾਰੀ ॥੬॥
ਕਾਪੜ ਪਹਿਰਿ ਕਰੇ ਚਤੁਰਾਈ ॥
ਮਾਇਆ ਮੋਹਿ ਅਤਿ ਭਰਮਿ ਭੁਲਾਈ ॥
ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥
ਨਾਮਿ ਰਤੇ ਸਦਾ ਬੈਰਾਗੀ ॥
ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥
ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥
ਗਉੜੀ ਮਹਲਾ ੩ ॥
ਬ੍ਰਹਮਾ ਮੂਲੁ ਵੇਦ ਅਭਿਆਸਾ ॥
ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥
ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥
ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥
ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥
ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥
ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥
ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
ਮਨਮੁਖ ਅਗਿਆਨਿ ਕੁਮਾਰਗਿ ਪਾਏ ॥
ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥
ਭਵਜਲਿ ਡੂਬੇ ਦੂਜੈ ਭਾਏ ॥੩॥
ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥
ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥
ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥
ਹਉਮੈ ਦੂਜਾ ਸਬਦਿ ਜਲਾਵੈ ॥
ਨਾਮੇ ਰਾਤੇ ਹਰਿ ਗੁਣ ਗਾਵੈ ॥੫॥
ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥
ਚਰਣੀ ਲਾਗੈ ਤਾ ਮਹਲੁ ਪਾਵੈ ॥
ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥
ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥
ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
ਪੂਰੈ ਸਤਿਗੁਰਿ ਸਬਦੁ ਸੁਣਾਇਆ ॥
ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥
ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
ਗਉੜੀ ਮਹਲਾ ੩ ॥
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
ਅੰਤਰਿ ਤਾਮਸੁ ਆਪੁ ਨ ਪਛਾਣੈ ॥
ਤਾ ਪ੍ਰਭੁ ਪਾਏ ਗੁਰਸਬਦੁ ਵਖਾਣੈ ॥੧॥
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥
ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥
ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
ਬਿਨੁ ਗੁਰ ਸਾਚੇ ਭਰਮਿ ਭੁਲਾਏ ॥
ਮਨਮੁਖ ਅੰਧੇ ਸਦਾ ਬਿਖੁ ਖਾਏ ॥
ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
ਜਮੂਆ ਨ ਜੋਹੈ ਹਰਿ ਕੀ ਸਰਣਾਈ ॥
ਹਉਮੈ ਮਾਰਿ ਸਚਿ ਲਿਵ ਲਾਈ ॥
ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥
ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥
ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
ਸਤਿਗੁਰੂ ਸੇਵੇ ਸੋ ਫਲੁ ਪਾਏ ॥
ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥
ਅਨਹਦ ਬਾਣੀ ਸਬਦੁ ਵਜਾਏ ॥੭॥
ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥
ਭਗਤੀ ਸੀਧੇ ਦਰਿ ਸੋਭਾ ਪਾਈ ॥
ਨਾਨਕ ਰਾਮ ਨਾਮਿ ਵਡਿਆਈ ॥੮॥੫॥
ਗਉੜੀ ਮਹਲਾ ੩ ॥
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
ਬੰਧਨ ਨ ਤੂਟਹਿ ਮੁਕਤਿ ਨ ਪਾਇ ॥
ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
ਨਾਮੁ ਨ ਚੇਤਹਿ ਉਪਾਵਣਹਾਰਾ ॥
ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
ਅੰਧੇ ਗੁਰੂ ਤੇ ਭਰਮੁ ਨ ਜਾਈ ॥
ਮੂਲੁ ਛੋਡਿ ਲਾਗੇ ਦੂਜੈ ਭਾਈ ॥
ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥
ਹਰਿ ਜੀਉ ਵਿਸਰਿਆ ਦੂਜੈ ਭਾਏ ॥
ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥
ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥
ਗਿਆਨੀ ਬੂਝਹਿ ਸਹਜਿ ਸੁਭਾਏ ॥੫॥
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥
ਹਉਮੈ ਮਾਇਆ ਸਬਦਿ ਜਲਾਏ ॥
ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
ਸਤਿਗੁਰੁ ਦਾਤਾ ਸਬਦੁ ਸੁਣਾਏ ॥
ਧਾਵਤੁ ਰਾਖੈ ਠਾਕਿ ਰਹਾਏ ॥
ਪੂਰੇ ਗੁਰ ਤੇ ਸੋਝੀ ਪਾਏ ॥੭॥
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
ਗਉੜੀ ਮਹਲਾ ੩ ॥
ਨਾਮੁ ਅਮੋਲਕੁ ਗੁਰਮੁਖਿ ਪਾਵੈ ॥
ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥
ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥
ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥
ਅਨਦਿਨੁ ਹਿਰਦੈ ਜਪਉ ਜਗਦੀਸਾ ॥
ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥
ਹਿਰਦੈ ਸੂਖੁ ਭਇਆ ਪਰਗਾਸੁ ॥
ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥
ਦਾਸਨਿ ਦਾਸ ਨਿਤ ਹੋਵਹਿ ਦਾਸੁ ॥
ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥
ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥
ਪਰਮ ਪਦਾਰਥੁ ਪਾਵੈ ਸੋਈ ॥
ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥
ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥
ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥
ਜਾ ਹਿਰਦੈ ਵਸਿਆ ਸਚੁ ਸੋਇ ॥
ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥
ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥
ਤੂੰ ਕਰਤਾ ਮੈ ਅਵਰੁ ਨ ਕੋਇ ॥
ਤੁਝੁ ਸੇਵੀ ਤੁਝ ਤੇ ਪਤਿ ਹੋਇ ॥
ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥
ਨਾਮ ਰਤਨੁ ਸਭ ਜਗ ਮਹਿ ਲੋਇ ॥੫॥
ਗੁਰਮੁਖਿ ਬਾਣੀ ਮੀਠੀ ਲਾਗੀ ॥
ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥
ਸਹਜੇ ਸਚੁ ਮਿਲਿਆ ਪਰਸਾਦੀ ॥
ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥
ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥
ਜਬ ਹਿਰਦੈ ਰਾਮ ਨਾਮ ਗੁਣਤਾਸੁ ॥
ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥
ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥
ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥
ਗੁਰਮੁਖਿ ਮੇਲੇ ਆਪੁ ਗਵਾਏ ॥
ਹਿਰਦੈ ਸਾਚਾ ਨਾਮੁ ਵਸਾਏ ॥
ਨਾਨਕ ਸਹਜੇ ਸਾਚਿ ਸਮਾਏ ॥੮॥੭॥
ਗਉੜੀ ਮਹਲਾ ੩ ॥
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
ਸਬਦਿ ਮਨੁ ਰੰਗਿਆ ਲਿਵ ਲਾਇ ॥
ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥
ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥
ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥
ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥
ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥
ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥
ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥
ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥
ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥
ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥
ਸਤਿਗੁਰ ਤੇ ਹਮ ਗਤਿ ਪਤਿ ਪਾਈ ॥
ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥
ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥
ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥
ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥
ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥
ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥
ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥
ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥
ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥
ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥
ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥
ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥
ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥
ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥
ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥
ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥
ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥
ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥
ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥
ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥
ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥
ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥
ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ॥
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥
ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥
ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥
ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥
ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥
ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥
ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥
ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥
ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥
ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥
ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥
ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥
ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥
ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥
ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥
ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥
ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥
ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥
ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥
ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥
ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥
ਗਉੜੀ ਮਹਲਾ ੪ ॥
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥
ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥
ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥
ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥
ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥
ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥
ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥
ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥
ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥
ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥
ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥
ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥
ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥
ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥
ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥
ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥
ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥
ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥
ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥
ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥
ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ॥
ਜਬ ਇਹੁ ਮਨ ਮਹਿ ਕਰਤ ਗੁਮਾਨਾ ॥
ਤਬ ਇਹੁ ਬਾਵਰੁ ਫਿਰਤ ਬਿਗਾਨਾ ॥
ਜਬ ਇਹੁ ਹੂਆ ਸਗਲ ਕੀ ਰੀਨਾ ॥
ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥
ਸਹਜ ਸੁਹੇਲਾ ਫਲੁ ਮਸਕੀਨੀ ॥
ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥
ਜਬ ਕਿਸ ਕਉ ਇਹੁ ਜਾਨਸਿ ਮੰਦਾ ॥
ਤਬ ਸਗਲੇ ਇਸੁ ਮੇਲਹਿ ਫੰਦਾ ॥
ਮੇਰ ਤੇਰ ਜਬ ਇਨਹਿ ਚੁਕਾਈ ॥
ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥
ਜਬ ਇਨਿ ਅਪੁਨੀ ਅਪਨੀ ਧਾਰੀ ॥
ਤਬ ਇਸ ਕਉ ਹੈ ਮੁਸਕਲੁ ਭਾਰੀ ॥
ਜਬ ਇਨਿ ਕਰਣੈਹਾਰੁ ਪਛਾਤਾ ॥
ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥
ਜਬ ਇਨਿ ਅਪੁਨੋ ਬਾਧਿਓ ਮੋਹਾ ॥
ਆਵੈ ਜਾਇ ਸਦਾ ਜਮਿ ਜੋਹਾ ॥
ਜਬ ਇਸ ਤੇ ਸਭ ਬਿਨਸੇ ਭਰਮਾ ॥
ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥
ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥
ਤਬ ਤੇ ਦੂਖ ਡੰਡ ਅਰੁ ਖੇਦਾ ॥
ਜਬ ਇਨਿ ਏਕੋ ਏਕੀ ਬੂਝਿਆ ॥
ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥
ਜਬ ਇਹੁ ਧਾਵੈ ਮਾਇਆ ਅਰਥੀ ॥
ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥
ਜਬ ਇਸ ਤੇ ਇਹੁ ਹੋਇਓ ਜਉਲਾ ॥
ਪੀਛੈ ਲਾਗਿ ਚਲੀ ਉਠਿ ਕਉਲਾ ॥੬॥
ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥
ਮਨ ਮੰਦਰ ਮਹਿ ਦੀਪਕੁ ਜਲਿਓ ॥
ਜੀਤ ਹਾਰ ਕੀ ਸੋਝੀ ਕਰੀ ॥
ਤਉ ਇਸੁ ਘਰ ਕੀ ਕੀਮਤਿ ਪਰੀ ॥੭॥
ਕਰਨ ਕਰਾਵਨ ਸਭੁ ਕਿਛੁ ਏਕੈ ॥
ਆਪੇ ਬੁਧਿ ਬੀਚਾਰਿ ਬਿਬੇਕੈ ॥
ਦੂਰਿ ਨ ਨੇਰੈ ਸਭ ਕੈ ਸੰਗਾ ॥
ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥
ਗਉੜੀ ਮਹਲਾ ੫ ॥
ਗੁਰ ਸੇਵਾ ਤੇ ਨਾਮੇ ਲਾਗਾ ॥
ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥
ਤਿਸ ਕੈ ਹਿਰਦੈ ਰਵਿਆ ਸੋਇ ॥
ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥
ਐਸਾ ਕੀਰਤਨੁ ਕਰਿ ਮਨ ਮੇਰੇ ॥
ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥
ਜਾਸੁ ਜਪਤ ਭਉ ਅਪਦਾ ਜਾਇ ॥
ਧਾਵਤ ਮਨੂਆ ਆਵੈ ਠਾਇ ॥
ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥
ਜਾਸੁ ਜਪਤ ਇਹ ਹਉਮੈ ਭਾਗੈ ॥੨॥
ਜਾਸੁ ਜਪਤ ਵਸਿ ਆਵਹਿ ਪੰਚਾ ॥
ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥
ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥
ਜਾਸੁ ਜਪਤ ਹਰਿ ਦਰਗਹ ਸਿਝੈ ॥੩॥
ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥
ਜਾਸੁ ਜਪਤ ਹਰਿ ਹੋਵਹਿ ਸਾਧ ॥
ਜਾਸੁ ਜਪਤ ਮਨੁ ਸੀਤਲੁ ਹੋਵੈ ॥
ਜਾਸੁ ਜਪਤ ਮਲੁ ਸਗਲੀ ਖੋਵੈ ॥੪॥
ਜਾਸੁ ਜਪਤ ਰਤਨੁ ਹਰਿ ਮਿਲੈ ॥
ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥
ਜਾਸੁ ਜਪਤ ਕਈ ਬੈਕੁੰਠ ਵਾਸੁ ॥
ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥
ਜਾਸੁ ਜਪਤ ਇਹ ਅਗਨਿ ਨ ਪੋਹਤ ॥
ਜਾਸੁ ਜਪਤ ਇਹੁ ਕਾਲੁ ਨ ਜੋਹਤ ॥
ਜਾਸੁ ਜਪਤ ਤੇਰਾ ਨਿਰਮਲ ਮਾਥਾ ॥
ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥
ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥
ਜਾਸੁ ਜਪਤ ਸੁਣਿ ਅਨਹਤ ਧੁਨੈ ॥
ਜਾਸੁ ਜਪਤ ਇਹ ਨਿਰਮਲ ਸੋਇ ॥
ਜਾਸੁ ਜਪਤ ਕਮਲੁ ਸੀਧਾ ਹੋਇ ॥੭॥
ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥
ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥
ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
ਪੰਚ ਜਨਾ ਸਿਉ ਸੰਗੁ ਨਿਵਾਰੈ ॥
ਦਸ ਇੰਦ੍ਰੀ ਕਰਿ ਰਾਖੈ ਵਾਸਿ ॥
ਤਾ ਕੈ ਆਤਮੈ ਹੋਇ ਪਰਗਾਸੁ ॥੧॥
ਐਸੀ ਦ੍ਰਿੜਤਾ ਤਾ ਕੈ ਹੋਇ ॥
ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥
ਜੇਤਾ ਬੋਲਣੁ ਤੇਤਾ ਗਿਆਨੈ ॥
ਜੇਤਾ ਸੁਨਣਾ ਤੇਤਾ ਨਾਮੁ ॥
ਜੇਤਾ ਪੇਖਨੁ ਤੇਤਾ ਧਿਆਨੁ ॥੨॥
ਸਹਜੇ ਜਾਗਣੁ ਸਹਜੇ ਸੋਇ ॥
ਸਹਜੇ ਹੋਤਾ ਜਾਇ ਸੁ ਹੋਇ ॥
ਸਹਜਿ ਬੈਰਾਗੁ ਸਹਜੇ ਹੀ ਹਸਨਾ ॥
ਸਹਜੇ ਚੂਪ ਸਹਜੇ ਹੀ ਜਪਨਾ ॥੩॥
ਸਹਜੇ ਭੋਜਨੁ ਸਹਜੇ ਭਾਉ ॥
ਸਹਜੇ ਮਿਟਿਓ ਸਗਲ ਦੁਰਾਉ ॥
ਸਹਜੇ ਹੋਆ ਸਾਧੂ ਸੰਗੁ ॥
ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥
ਸਹਜੇ ਦੁਬਿਧਾ ਤਨ ਕੀ ਨਾਸੀ ॥
ਜਾ ਕੈ ਸਹਜਿ ਮਨਿ ਭਇਆ ਅਨੰਦੁ ॥
ਤਾ ਕਉ ਭੇਟਿਆ ਪਰਮਾਨੰਦੁ ॥੫॥
ਸਹਜੇ ਅੰਮ੍ਰਿਤੁ ਪੀਓ ਨਾਮੁ ॥
ਸਹਜੇ ਕੀਨੋ ਜੀਅ ਕੋ ਦਾਨੁ ॥
ਸਹਜ ਕਥਾ ਮਹਿ ਆਤਮੁ ਰਸਿਆ ॥
ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
ਸਹਜੇ ਆਸਣੁ ਅਸਥਿਰੁ ਭਾਇਆ ॥
ਸਹਜੇ ਅਨਹਤ ਸਬਦੁ ਵਜਾਇਆ ॥
ਸਹਜੇ ਰੁਣ ਝੁਣਕਾਰੁ ਸੁਹਾਇਆ ॥
ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
ਸਹਜੇ ਜਾ ਕਉ ਪਰਿਓ ਕਰਮਾ ॥
ਸਹਜੇ ਗੁਰੁ ਭੇਟਿਓ ਸਚੁ ਧਰਮਾ ॥
ਜਾ ਕੈ ਸਹਜੁ ਭਇਆ ਸੋ ਜਾਣੈ ॥
ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
ਗਉੜੀ ਮਹਲਾ ੫ ॥
ਪ੍ਰਥਮੇ ਗਰਭ ਵਾਸ ਤੇ ਟਰਿਆ ॥
ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥
ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥
ਸਰਪਰ ਗਵਨੁ ਕਰਹਿਗੇ ਬਪੁਰੇ ॥੧॥
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥
ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥
ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥
ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥
ਸਿਵ ਪੁਰੀ ਕਾ ਹੋਇਗਾ ਕਾਲਾ ॥
ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥
ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥
ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥
ਦਿਨਸੁ ਰੈਣਿ ਬਰਤ ਅਰੁ ਭੇਦਾ ॥
ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥
ਤੀਰਥ ਦੇਵ ਦੇਹੁਰਾ ਪੋਥੀ ॥
ਮਾਲਾ ਤਿਲਕੁ ਸੋਚ ਪਾਕ ਹੋਤੀ ॥
ਧੋਤੀ ਡੰਡਉਤਿ ਪਰਸਾਦਨ ਭੋਗਾ ॥
ਗਵਨੁ ਕਰੈਗੋ ਸਗਲੋ ਲੋਗਾ ॥੪॥
ਜਾਤਿ ਵਰਨ ਤੁਰਕ ਅਰੁ ਹਿੰਦੂ ॥
ਪਸੁ ਪੰਖੀ ਅਨਿਕ ਜੋਨਿ ਜਿੰਦੂ ॥
ਸਗਲ ਪਾਸਾਰੁ ਦੀਸੈ ਪਾਸਾਰਾ ॥
ਬਿਨਸਿ ਜਾਇਗੋ ਸਗਲ ਆਕਾਰਾ ॥੫॥
ਸਹਜ ਸਿਫਤਿ ਭਗਤਿ ਤਤੁ ਗਿਆਨਾ ॥
ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥
ਤਹਾ ਸੰਗਤਿ ਸਾਧ ਗੁਣ ਰਸੈ ॥
ਅਨਭਉ ਨਗਰੁ ਤਹਾ ਸਦ ਵਸੈ ॥੬॥
ਤਹ ਭਉ ਭਰਮਾ ਸੋਗੁ ਨ ਚਿੰਤਾ ॥
ਆਵਣੁ ਜਾਵਣੁ ਮਿਰਤੁ ਨ ਹੋਤਾ ॥
ਤਹ ਸਦਾ ਅਨੰਦ ਅਨਹਤ ਆਖਾਰੇ ॥
ਭਗਤ ਵਸਹਿ ਕੀਰਤਨ ਆਧਾਰੇ ॥੭॥
ਪਾਰਬ੍ਰਹਮ ਕਾ ਅੰਤੁ ਨ ਪਾਰੁ ॥
ਕਉਣੁ ਕਰੈ ਤਾ ਕਾ ਬੀਚਾਰੁ ॥
ਕਹੁ ਨਾਨਕ ਜਿਸੁ ਕਿਰਪਾ ਕਰੈ ॥
ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
ਗਉੜੀ ਮਹਲਾ ੫ ॥
ਜੋ ਇਸੁ ਮਾਰੇ ਸੋਈ ਸੂਰਾ ॥
ਜੋ ਇਸੁ ਮਾਰੇ ਸੋਈ ਪੂਰਾ ॥
ਜੋ ਇਸੁ ਮਾਰੇ ਤਿਸਹਿ ਵਡਿਆਈ ॥
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥
ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥
ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥
ਜੋ ਇਸੁ ਮਾਰੇ ਸੋ ਧਨਵੰਤਾ ॥
ਜੋ ਇਸੁ ਮਾਰੇ ਸੋ ਪਤਿਵੰਤਾ ॥
ਜੋ ਇਸੁ ਮਾਰੇ ਸੋਈ ਜਤੀ ॥
ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥
ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥
ਜੋ ਇਸੁ ਮਾਰੇ ਸੋ ਵਡਭਾਗਾ ॥
ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥
ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥
ਜੋ ਇਸੁ ਮਾਰੇ ਸੋਈ ਸੁਗਿਆਨੀ ॥
ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥
ਇਸੁ ਮਾਰੀ ਬਿਨੁ ਥਾਇ ਨ ਪਰੈ ॥
ਕੋਟਿ ਕਰਮ ਜਾਪ ਤਪ ਕਰੈ ॥
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥
ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥
ਇਸੁ ਮਾਰੀ ਬਿਨੁ ਜੂਠਿ ਨ ਧੋਈ ॥
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥
ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥
ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥
ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥
ਗਉੜੀ ਮਹਲਾ ੫ ॥
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
ਵਡੇ ਵਡੇ ਜੋ ਦੁਨੀਆਦਾਰ ॥
ਕਾਹੂ ਕਾਜਿ ਨਾਹੀ ਗਾਵਾਰ ॥
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
ਕੋਟਿ ਮਜਨ ਜਾ ਕੈ ਸੁਣਿ ਨਾਮ ॥
ਕੋਟਿ ਪੂਜਾ ਜਾ ਕੈ ਹੈ ਧਿਆਨ ॥
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
ਬਿਨਸਿ ਜਾਹਿ ਮਾਇਆ ਕੇ ਹੇਤ ॥
ਹਰਿ ਅਬਿਨਾਸੀ ਤੁਮਰੈ ਸੰਗਿ ॥
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
ਜਾ ਕੈ ਕਾਮਿ ਉਤਰੈ ਸਭ ਭੂਖ ॥
ਜਾ ਕੈ ਕਾਮਿ ਨ ਜੋਹਹਿ ਦੂਤ ॥
ਜਾ ਕੈ ਕਾਮਿ ਤੇਰਾ ਵਡ ਗਮਰੁ ॥
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
ਜਾ ਕੇ ਚਾਕਰ ਕਉ ਨਹੀ ਡਾਨ ॥
ਜਾ ਕੇ ਚਾਕਰ ਕਉ ਨਹੀ ਬਾਨ ॥
ਜਾ ਕੈ ਦਫਤਰਿ ਪੁਛੈ ਨ ਲੇਖਾ ॥
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
ਜਾ ਕੈ ਊਨ ਨਾਹੀ ਕਾਹੂ ਬਾਤ ॥
ਏਕਹਿ ਆਪਿ ਅਨੇਕਹਿ ਭਾਤਿ ॥
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
ਮਨ ਮੇਰੇ ਕਰਿ ਤਾ ਕੀ ਘਾਲ ॥੭॥
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
ਨਾ ਕੋ ਹੀਣੁ ਨਾਹੀ ਕੋ ਸੂਰਾ ॥
ਜਿਤੁ ਕੋ ਲਾਇਆ ਤਿਤ ਹੀ ਲਾਗਾ ॥
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
ਗਉੜੀ ਮਹਲਾ ੫ ॥
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥
ਏਕ ਨਿਮਖ ਜੋ ਸਿਮਰਨ ਮਹਿ ਜੀਆ ॥
ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥
ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥
ਕਾਗ ਬਤਨ ਬਿਸਟਾ ਮਹਿ ਵਾਸ ॥੨॥
ਬਿਨੁ ਸਿਮਰਨ ਭਏ ਕੂਕਰ ਕਾਮ ॥
ਸਾਕਤ ਬੇਸੁਆ ਪੂਤ ਨਿਨਾਮ ॥੩॥
ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥
ਬਿਨੁ ਸਿਮਰਨ ਗਰਧਭ ਕੀ ਨਿਆਈ ॥
ਸਾਕਤ ਥਾਨ ਭਰਿਸਟ ਫਿਰਾਹੀ ॥੫॥
ਬਿਨੁ ਸਿਮਰਨ ਕੂਕਰ ਹਰਕਾਇਆ ॥
ਸਾਕਤ ਲੋਭੀ ਬੰਧੁ ਨ ਪਾਇਆ ॥੬॥
ਬਿਨੁ ਸਿਮਰਨ ਹੈ ਆਤਮ ਘਾਤੀ ॥
ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥
ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥
ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥
ਗਉੜੀ ਮਹਲਾ ੫ ॥
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥
ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥
ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥
ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥
ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥
ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥
ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥
ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥੭॥
ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
ਗਉੜੀ ਮਹਲਾ ੫ ॥
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
ਗੁਰ ਕੀ ਰੇਣੁ ਨਿਤ ਮਜਨੁ ਕਰਉ ॥
ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
ਤਿਸੁ ਗੁਰ ਕਉ ਝੂਲਾਵਉ ਪਾਖਾ ॥
ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥
ਜਿਨਿ ਗੁਰਿ ਮੋ ਕਉ ਦੀਨਾ ਜੀਉ ॥
ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
ਆਪੇ ਲਾਇਓ ਅਪਨਾ ਪਿਆਰੁ ॥
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥