Sehaj Paath - Ang 0200 to Ang 0210

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੦੦ - ਅੰਗ ੨੧੦

ਗਉੜੀ ਮਹਲਾ ੫ ॥
ਜੀਵਨ ਪਦਵੀ ਹਰਿ ਕੇ ਦਾਸ ॥
ਜਿਨ ਮਿਲਿਆ ਆਤਮ ਪਰਗਾਸੁ ॥੧॥
ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥
ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥
ਆਠ ਪਹਰ ਧਿਆਈਐ ਗੋਪਾਲੁ ॥
ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥
ਗਉੜੀ ਮਹਲਾ ੫ ॥
ਸਾਂਤਿ ਭਈ ਗੁਰ ਗੋਬਿਦਿ ਪਾਈ ॥
ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥
ਰਾਮ ਨਾਮੁ ਨਿਤ ਰਸਨ ਬਖਾਨ ॥
ਬਿਨਸੇ ਰੋਗ ਭਏ ਕਲਿਆਨ ॥੧॥
ਪਾਰਬ੍ਰਹਮ ਗੁਣ ਅਗਮ ਬੀਚਾਰ ॥
ਸਾਧੂ ਸੰਗਮਿ ਹੈ ਨਿਸਤਾਰ ॥੨॥
ਨਿਰਮਲ ਗੁਣ ਗਾਵਹੁ ਨਿਤ ਨੀਤ ॥
ਗਈ ਬਿਆਧਿ ਉਬਰੇ ਜਨ ਮੀਤ ॥੩॥
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥
ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥
ਗਉੜੀ ਮਹਲਾ ੫ ॥
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਨਾਨਕ ਨਾਮੁ ਜਪੈ ਸੋ ਜੀਵੈ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥
ਗਉੜੀ ਮਹਲਾ ੫ ॥
ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥
ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥
ਨਾਮ ਬਿਨਾ ਕੈਸੇ ਸੁਖੁ ਲਹੀਐ ॥
ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥
ਤਿਨ ਊਪਰਿ ਜਾਈਐ ਕੁਰਬਾਣੁ ॥
ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥
ਗਉੜੀ ਮਹਲਾ ੫ ॥
ਤੂੰਹੈ ਮਸਲਤਿ ਤੂੰਹੈ ਨਾਲਿ ॥
ਤੂਹੈ ਰਾਖਹਿ ਸਾਰਿ ਸਮਾਲਿ ॥੧॥
ਐਸਾ ਰਾਮੁ ਦੀਨ ਦੁਨੀ ਸਹਾਈ ॥
ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥
ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥
ਆਠ ਪਹਰ ਮਨੁ ਹਰਿ ਕਉ ਜਾਪੈ ॥੨॥
ਪਤਿ ਪਰਵਾਣੁ ਸਚੁ ਨੀਸਾਣੁ ॥
ਜਾ ਕਉ ਆਪਿ ਕਰਹਿ ਫੁਰਮਾਨੁ ॥੩॥
ਆਪੇ ਦਾਤਾ ਆਪਿ ਪ੍ਰਤਿਪਾਲਿ ॥
ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
ਗਉੜੀ ਮਹਲਾ ੫ ॥
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
ਹਿਰਦੈ ਵਸਿਆ ਸਦਾ ਗੁਪਾਲੁ ॥੧॥
ਰਾਮੁ ਰਵਤ ਸਦ ਹੀ ਸੁਖੁ ਪਾਇਆ ॥
ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਪੂਰੇ ਭਾਗ ॥
ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥
ਗਉੜੀ ਮਹਲਾ ੫ ॥
ਧੋਤੀ ਖੋਲਿ ਵਿਛਾਏ ਹੇਠਿ ॥
ਗਰਧਪ ਵਾਂਗੂ ਲਾਹੇ ਪੇਟਿ ॥੧॥
ਬਿਨੁ ਕਰਤੂਤੀ ਮੁਕਤਿ ਨ ਪਾਈਐ ॥
ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥
ਪੂਜਾ ਤਿਲਕ ਕਰਤ ਇਸਨਾਨਾਂ ॥
ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥
ਬੇਦੁ ਪੜੈ ਮੁਖਿ ਮੀਠੀ ਬਾਣੀ ॥
ਜੀਆਂ ਕੁਹਤ ਨ ਸੰਗੈ ਪਰਾਣੀ ॥੩॥
ਕਹੁ ਨਾਨਕ ਜਿਸੁ ਕਿਰਪਾ ਧਾਰੈ ॥
ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥
ਗਉੜੀ ਮਹਲਾ ੫ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥
ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਦੁਸਟ ਦੂਤ ਪਰਮੇਸਰਿ ਮਾਰੇ ॥
ਜਨ ਕੀ ਪੈਜ ਰਖੀ ਕਰਤਾਰੇ ॥੧॥
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥
ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਨਿਰਭਉ ਹੋਇ ਭਜਹੁ ਭਗਵਾਨ ॥
ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥
ਸਰਣਿ ਪਰੇ ਪ੍ਰਭ ਅੰਤਰਜਾਮੀ ॥
ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥
ਗਉੜੀ ਮਹਲਾ ੫ ॥
ਹਰਿ ਸੰਗਿ ਰਾਤੇ ਭਾਹਿ ਨ ਜਲੈ ॥
ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥
ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥
ਹਰਿ ਸੰਗਿ ਰਾਤੇ ਸੁਫਲ ਫਲਾ ॥੧॥
ਸਭ ਭੈ ਮਿਟਹਿ ਤੁਮਾਰੈ ਨਾਇ ॥
ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥
ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥
ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥
ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥
ਹਰਿ ਸੰਗਿ ਰਾਤੇ ਪੂਰਨ ਆਸ ॥੨॥
ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥
ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥
ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥
ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥
ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥
ਹਰਿ ਸੰਗਿ ਰਾਤੇ ਨਿਰਮਲ ਸੋਇ ॥
ਕਹੁ ਨਾਨਕ ਤਿਨ ਕਉ ਬਲਿ ਜਾਈ ॥
ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥
ਗਉੜੀ ਮਹਲਾ ੫ ॥
ਉਦਮੁ ਕਰਤ ਸੀਤਲ ਮਨ ਭਏ ॥
ਮਾਰਗਿ ਚਲਤ ਸਗਲ ਦੁਖ ਗਏ ॥
ਨਾਮੁ ਜਪਤ ਮਨਿ ਭਏ ਅਨੰਦ ॥
ਰਸਿ ਗਾਏ ਗੁਨ ਪਰਮਾਨੰਦ ॥੧॥
ਖੇਮ ਭਇਆ ਕੁਸਲ ਘਰਿ ਆਏ ॥
ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥
ਨੇਤ੍ਰ ਪੁਨੀਤ ਪੇਖਤ ਹੀ ਦਰਸ ॥
ਧਨਿ ਮਸਤਕ ਚਰਨ ਕਮਲ ਹੀ ਪਰਸ ॥
ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥
ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥
ਜਨ ਕੀ ਕੀਨੀ ਆਪਿ ਸਹਾਇ ॥
ਸੁਖੁ ਪਾਇਆ ਲਗਿ ਦਾਸਹ ਪਾਇ ॥
ਆਪੁ ਗਇਆ ਤਾ ਆਪਹਿ ਭਏ ॥
ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥
ਜੋ ਚਾਹਤ ਸੋਈ ਜਬ ਪਾਇਆ ॥
ਤਬ ਢੂੰਢਨ ਕਹਾ ਕੋ ਜਾਇਆ ॥
ਅਸਥਿਰ ਭਏ ਬਸੇ ਸੁਖ ਆਸਨ ॥
ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥
ਗਉੜੀ ਮਹਲਾ ੫ ॥
ਕੋਟਿ ਮਜਨ ਕੀਨੋ ਇਸਨਾਨ ॥
ਲਾਖ ਅਰਬ ਖਰਬ ਦੀਨੋ ਦਾਨੁ ॥
ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
ਸਗਲ ਪਵਿਤ ਗੁਨ ਗਾਇ ਗੁਪਾਲ ॥
ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
ਬਹੁਤੁ ਉਰਧ ਤਪ ਸਾਧਨ ਸਾਧੇ ॥
ਅਨਿਕ ਲਾਭ ਮਨੋਰਥ ਲਾਧੇ ॥
ਹਰਿ ਹਰਿ ਨਾਮ ਰਸਨ ਆਰਾਧੇ ॥੨॥
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
ਜੋਗ ਗਿਆਨ ਸਿਧ ਸੁਖ ਜਾਨੇ ॥
ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
ਅਗਾਧਿ ਬੋਧਿ ਹਰਿ ਅਗਮ ਅਪਾਰੇ ॥
ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
ਗਉੜੀ ਮਃ ੫ ॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥
ਚਰਨ ਕਮਲ ਗੁਰ ਰਿਦੈ ਬਸਾਇਆ ॥੧॥
ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥
ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥
ਅਨਦਿਨੁ ਜਪਉ ਗੁਰੂ ਗੁਰ ਨਾਮ ॥
ਤਾ ਤੇ ਸਿਧਿ ਭਏ ਸਗਲ ਕਾਂਮ ॥੨॥
ਦਰਸਨ ਦੇਖਿ ਸੀਤਲ ਮਨ ਭਏ ॥
ਜਨਮ ਜਨਮ ਕੇ ਕਿਲਬਿਖ ਗਏ ॥੩॥
ਕਹੁ ਨਾਨਕ ਕਹਾ ਭੈ ਭਾਈ ॥
ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
ਗਉੜੀ ਮਹਲਾ ੫ ॥
ਅਪਨੇ ਸੇਵਕ ਕਉ ਆਪਿ ਸਹਾਈ ॥
ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥
ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥
ਅਬ ਮਨਿ ਬਸਿਆ ਕਰਨੈਹਾਰਾ ॥
ਭੈ ਬਿਨਸੇ ਆਤਮ ਸੁਖ ਸਾਰਾ ॥੨॥
ਕਰਿ ਕਿਰਪਾ ਅਪਨੇ ਜਨ ਰਾਖੇ ॥
ਜਨਮ ਜਨਮ ਕੇ ਕਿਲਬਿਖ ਲਾਥੇ ॥੩॥
ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥
ਨਾਨਕ ਦਾਸ ਸਦਾ ਸਰਨਾਈ ॥੪॥੧੧੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ॥
ਰਾਮ ਕੋ ਬਲੁ ਪੂਰਨ ਭਾਈ ॥
ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥
ਜੋ ਜੋ ਚਿਤਵੈ ਦਾਸੁ ਹਰਿ ਮਾਈ ॥
ਸੋ ਸੋ ਕਰਤਾ ਆਪਿ ਕਰਾਈ ॥੧॥
ਨਿੰਦਕ ਕੀ ਪ੍ਰਭਿ ਪਤਿ ਗਵਾਈ ॥
ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥
ਗਉੜੀ ਮਹਲਾ ੫ ॥
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਬੈਰਾਗਣਿ ਮਹਲਾ ੫ ॥
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥
ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥
ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥
ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥
ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥
ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ॥
ਹੈ ਕੋਈ ਰਾਮ ਪਿਆਰੋ ਗਾਵੈ ॥
ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
ਬਨੁ ਬਨੁ ਖੋਜਤ ਫਿਰਤ ਬੈਰਾਗੀ ॥
ਬਿਰਲੇ ਕਾਹੂ ਏਕ ਲਿਵ ਲਾਗੀ ॥
ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
ਬ੍ਰਹਮਾਦਿਕ ਸਨਕਾਦਿਕ ਚਾਹੈ ॥
ਜੋਗੀ ਜਤੀ ਸਿਧ ਹਰਿ ਆਹੈ ॥
ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥
ਵਡਭਾਗੀ ਹਰਿ ਸੰਤ ਮਿਲਾਹੀ ॥
ਜਨਮ ਮਰਣ ਤਿਹ ਮੂਲੇ ਨਾਹੀ ॥੩॥
ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥
ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥
ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਮਹਲਾ ੫ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
ਗਉੜੀ ਮਹਲਾ ੫ ॥
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
ਗਉੜੀ ਮਹਲਾ ੫ ॥
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
ਗਉੜੀ ਮਹਲਾ ੫ ॥
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਪੂਰਬੀ₁ ਮਹਲਾ ੫ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥
ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥
ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥
ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥
ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥
ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥
ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥
ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥
ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥
ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥
ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥
ਗਉੜੀ ਮਹਲਾ ੫ ॥
ਐਸੋ ਪਰਚਉ ਪਾਇਓ ॥
ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥
ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥
ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥
ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥
ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥
ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥
ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥
ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥
ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥
ਗਉੜੀ₂ ਮਹਲਾ ੫ ॥
ਅਉਧ ਘਟੈ ਦਿਨਸੁ ਰੈਨਾਰੇ ॥
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥
ਗਉੜੀ ਮਹਲਾ ੫ ॥
ਰਾਖੁ ਪਿਤਾ ਪ੍ਰਭ ਮੇਰੇ ॥
ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
ਗਉੜੀ ਮਹਲਾ ੫ ॥
ਓਹੁ ਅਬਿਨਾਸੀ ਰਾਇਆ ॥
ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥
ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥
ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥
ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥
ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥
ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥
ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥
ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥
ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥
ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥
ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥
ਗਉੜੀ₃ ਮਹਲਾ ੫ ॥
ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥
ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥
ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥
ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥
ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥
ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥
ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥
ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥
ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥
ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥
ਗਉੜੀ₄ ਮਹਲਾ ੫ ॥
ਤੁਝ ਬਿਨੁ ਕਵਨੁ ਹਮਾਰਾ ॥
ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥
ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥
ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥
ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥
ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥
ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥
ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥
ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥
ਗਉੜੀ ਮਹਲਾ ੫ ॥
ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥
ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥
ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥
ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥
ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥
ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥
ਗਉੜੀ ਮਹਲਾ ੫ ॥
ਮਿਲਹੁ ਪਿਆਰੇ ਜੀਆ ॥
ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥
ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥
ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥
ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥
ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥
ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥
ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥
ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥
ਗਉੜੀ ਮਹਲਾ ੫ ॥
ਹਉ ਤਾ ਕੈ ਬਲਿਹਾਰੀ ॥
ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥
ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥
ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥
ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥
ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥
ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥
ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥
ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥
ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥
ਗਉੜੀ ਮਹਲਾ ੫ ॥
ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥
ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥
ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥
ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥
ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥
ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥
ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥
ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥
ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥
ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥
ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥
ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥
ਗਉੜੀ ਮਹਲਾ ੫ ॥
ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥
ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥
ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥
ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥
ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥
ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥
ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥
ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥
ਗਉੜੀ₅ ਮਹਲਾ ੫ ॥
ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥
ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥
ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥
ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥
ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥
ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥
ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥
ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥
ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥
ਗਉੜੀ ਮਹਲਾ ੫ ॥
ਤੁਮ ਹਰਿ ਸੇਤੀ ਰਾਤੇ ਸੰਤਹੁ ॥
ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥
ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥
ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥
ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥
ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥
ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥
ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥
ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥
ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
ਗਉੜੀ ਮਹਲਾ ੫ ॥
ਸਹਜਿ ਸਮਾਇਓ ਦੇਵ ॥
ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥
ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥
ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥
ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥
ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥
ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥
ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
ਗਉੜੀ₆ ਮਹਲਾ ੫ ॥
ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥
ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥
ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥
ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥
ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥
ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥
ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥
ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥
ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥
ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ₁ ਪੂਰਬੀ ਮਹਲਾ ੫ ॥
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥
ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥
ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥
ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥
ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥
ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥
ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥
ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥
ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :