Sehaj Paath - Ang 0190 to Ang 0200
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੯੦ - ਅੰਗ ੨੦੦
ਗਉੜੀ ਮਹਲਾ ੫ ॥
ਜਾ ਕਉ ਅਪਨੀ ਕਿਰਪਾ ਧਾਰੈ ॥
ਸੋ ਜਨੁ ਰਸਨਾ ਨਾਮੁ ਉਚਾਰੈ ॥੧॥
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥
ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥
ਹਰਿ ਕੀ ਟਹਲ ਕਰਤ ਜਨੁ ਸੋਹੈ ॥
ਤਾ ਕਉ ਮਾਇਆ ਅਗਨਿ ਨ ਪੋਹੈ ॥੩॥
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥
ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥
ਗਉੜੀ ਮਹਲਾ ੫ ॥
ਛਾਡਿ ਸਿਆਨਪ ਬਹੁ ਚਤੁਰਾਈ ॥
ਗੁਰ ਪੂਰੇ ਕੀ ਟੇਕ ਟਿਕਾਈ ॥੧॥
ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥
ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥
ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥
ਮਿਟੇ ਵਿਸੂਰੇ ਉਤਰੀ ਚਿੰਤ ॥੨॥
ਅਨਦ ਭਏ ਗੁਰ ਮਿਲਤ ਕ੍ਰਿਪਾਲ ॥
ਕਰਿ ਕਿਰਪਾ ਕਾਟੇ ਜਮ ਜਾਲ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥
ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥
ਗਉੜੀ ਮਹਲਾ ੫ ॥
ਰਾਖਿ ਲੀਆ ਗੁਰਿ ਪੂਰੈ ਆਪਿ ॥
ਮਨਮੁਖ ਕਉ ਲਾਗੋ ਸੰਤਾਪੁ ॥੧॥
ਗੁਰੂ ਗੁਰੂ ਜਪਿ ਮੀਤ ਹਮਾਰੇ ॥
ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥
ਗੁਰ ਕੇ ਚਰਣ ਹਿਰਦੈ ਵਸਾਇ ॥
ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥
ਦਇਆਲ ਭਏ ਸਗਲੇ ਜੀਅ ਭਾਈ ॥੩॥
ਗੁਰਿ ਪੂਰੈ ਜਬ ਕਿਰਪਾ ਕਰੀ ॥
ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥
ਗਉੜੀ ਮਹਲਾ ੫ ॥
ਅਨਿਕ ਰਸਾ ਖਾਏ ਜੈਸੇ ਢੋਰ ॥
ਮੋਹ ਕੀ ਜੇਵਰੀ ਬਾਧਿਓ ਚੋਰ ॥੧॥
ਮਿਰਤਕ ਦੇਹ ਸਾਧਸੰਗ ਬਿਹੂਨਾ ॥
ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥
ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥
ਸਗਲ ਸਰੀਰ ਆਵਤ ਸਭ ਕਾਮ ॥
ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥
ਕਹੁ ਨਾਨਕ ਜਾ ਕਉ ਭਏ ਦਇਆਲਾ ॥
ਸਾਧਸੰਗਿ ਮਿਲਿ ਭਜਹਿ ਗੁੋਪਾਲਾ ॥੪॥੫੫॥੧੨੪॥
ਗਉੜੀ ਮਹਲਾ ੫ ॥
ਕਲਿ ਕਲੇਸ ਗੁਰ ਸਬਦਿ ਨਿਵਾਰੇ ॥
ਆਵਣ ਜਾਣ ਰਹੇ ਸੁਖ ਸਾਰੇ ॥੧॥
ਭੈ ਬਿਨਸੇ ਨਿਰਭਉ ਹਰਿ ਧਿਆਇਆ ॥
ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥
ਚਰਨ ਕਵਲ ਰਿਦ ਅੰਤਰਿ ਧਾਰੇ ॥
ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥
ਬੂਡਤ ਜਾਤ ਪੂਰੈ ਗੁਰਿ ਕਾਢੇ ॥
ਜਨਮ ਜਨਮ ਕੇ ਟੂਟੇ ਗਾਢੇ ॥੩॥
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
ਗਉੜੀ ਮਹਲਾ ੫ ॥
ਸਾਧਸੰਗਿ ਤਾ ਕੀ ਸਰਨੀ ਪਰਹੁ ॥
ਮਨੁ ਤਨੁ ਅਪਨਾ ਆਗੈ ਧਰਹੁ ॥੧॥
ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥
ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥
ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥
ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥
ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥
ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥
ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥
ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
ਗਉੜੀ ਮਹਲਾ ੫ ॥
ਸੂਕੇ ਹਰੇ ਕੀਏ ਖਿਨ ਮਾਹੇ ॥
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
ਕਾਟੇ ਕਸਟ ਪੂਰੇ ਗੁਰਦੇਵ ॥
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
ਮਿਟਿ ਗਈ ਚਿੰਤ ਪੁਨੀ ਮਨ ਆਸਾ ॥
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
ਦੁਖ ਨਾਠੇ ਸੁਖ ਆਇ ਸਮਾਏ ॥
ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
ਇਛ ਪੁਨੀ ਪੂਰੇ ਗੁਰ ਮਿਲੇ ॥
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ ॥
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
ਸਿਮਰਤ ਸਿਮਰਤ ਪ੍ਰਭ ਕਾ ਨਾਉ ॥
ਸਗਲ ਰੋਗ ਕਾ ਬਿਨਸਿਆ ਥਾਉ ॥੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ ॥
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ ॥
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
ਗਉੜੀ ਮਹਲਾ ੫ ॥
ਭਲੇ ਦਿਨਸ ਭਲੇ ਸੰਜੋਗ ॥
ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥
ਓਹ ਬੇਲਾ ਕਉ ਹਉ ਬਲਿ ਜਾਉ ॥
ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥
ਸਫਲ ਮੂਰਤੁ ਸਫਲ ਓਹ ਘਰੀ ॥
ਜਿਤੁ ਰਸਨਾ ਉਚਰੈ ਹਰਿ ਹਰੀ ॥੨॥
ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥
ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥
ਕਹੁ ਨਾਨਕ ਭਲਾ ਮੇਰਾ ਕਰਮ ॥
ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥
ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਾਖੁ ਮਨ ਮਾਹਿ ॥
ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥
ਬਿਨੁ ਭਗਵੰਤ ਨਾਹੀ ਅਨ ਕੋਇ ॥
ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥
ਗੁਰ ਕੇ ਚਰਣ ਰਿਦੈ ਉਰਿ ਧਾਰਿ ॥
ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥
ਗੁਰ ਮੂਰਤਿ ਸਿਉ ਲਾਇ ਧਿਆਨੁ ॥
ਈਹਾ ਊਹਾ ਪਾਵਹਿ ਮਾਨੁ ॥੩॥
ਸਗਲ ਤਿਆਗਿ ਗੁਰ ਸਰਣੀ ਆਇਆ ॥
ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥
ਗਉੜੀ ਮਹਲਾ ੫ ॥
ਜਿਸੁ ਸਿਮਰਤ ਦੂਖੁ ਸਭੁ ਜਾਇ ॥
ਨਾਮੁ ਰਤਨੁ ਵਸੈ ਮਨਿ ਆਇ ॥੧॥
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥
ਇਕਸੁ ਬਿਨੁ ਨਾਹੀ ਦੂਜਾ ਕੋਇ ॥
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥
ਸਾਜਨੁ ਮੀਤੁ ਸਖਾ ਕਰਿ ਏਕੁ ॥
ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥
ਰਵਿ ਰਹਿਆ ਸਰਬਤ ਸੁਆਮੀ ॥
ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥
ਗਉੜੀ ਮਹਲਾ ੫ ॥
ਭੈ ਮਹਿ ਰਚਿਓ ਸਭੁ ਸੰਸਾਰਾ ॥
ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥
ਭਉ ਨ ਵਿਆਪੈ ਤੇਰੀ ਸਰਣਾ ॥
ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥
ਸੋਗ ਹਰਖ ਮਹਿ ਆਵਣ ਜਾਣਾ ॥
ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥
ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥
ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥
ਰਾਖਿ ਲੇਇ ਪ੍ਰਭੁ ਰਾਖਨਹਾਰਾ ॥
ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥
ਗਉੜੀ ਮਹਲਾ ੫ ॥
ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥
ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥
ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥
ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥
ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥
ਪਾਰਬ੍ਰਹਮ ਅਪਰੰਪਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥੩॥
ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥
ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥
ਗਉੜੀ ਮਹਲਾ ੫ ॥
ਕਣ ਬਿਨਾ ਜੈਸੇ ਥੋਥਰ ਤੁਖਾ ॥
ਨਾਮ ਬਿਹੂਨ ਸੂਨੇ ਸੇ ਮੁਖਾ ॥੧॥
ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥
ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥
ਨਾਮ ਬਿਨਾ ਨਾਹੀ ਮੁਖਿ ਭਾਗੁ ॥
ਭਰਤ ਬਿਹੂਨ ਕਹਾ ਸੋਹਾਗੁ ॥੨॥
ਨਾਮੁ ਬਿਸਾਰਿ ਲਗੈ ਅਨ ਸੁਆਇ ॥
ਤਾ ਕੀ ਆਸ ਨ ਪੂਜੈ ਕਾਇ ॥੩॥
ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥
ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥
ਗਉੜੀ ਮਹਲਾ ੫ ॥
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
ਪਾਰਬ੍ਰਹਮ ਪੂਰਨ ਜਨ ਓਟ ॥
ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
ਗਉੜੀ ਮਹਲਾ ੫ ॥
ਤਾ ਕਾ ਦਰਸੁ ਪਾਈਐ ਵਡਭਾਗੀ ॥
ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
ਜਾ ਕੈ ਹਰਿ ਵਸਿਆ ਮਨ ਮਾਹੀ ॥
ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
ਜਨ ਕੀ ਮਹਿਮਾ ਕਥੀ ਨ ਜਾਇ ॥
ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
ਗਉੜੀ ਮਹਲਾ ੫ ॥
ਹਰਿ ਸਿਮਰਤ ਤੇਰੀ ਜਾਇ ਬਲਾਇ ॥
ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥
ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
ਗਉੜੀ ਮਹਲਾ ੫ ॥
ਹਿਰਦੈ ਚਰਨ ਕਮਲ ਪ੍ਰਭ ਧਾਰੇ ॥
ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥
ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥
ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥
ਦੁਲਭ ਦੇਹ ਹੋਈ ਪਰਵਾਨੁ ॥
ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥
ਹਰਿ ਸਿਮਰਤ ਪੂਰਨ ਪਦੁ ਪਾਇਆ ॥
ਸਾਧਸੰਗਿ ਭੈ ਭਰਮ ਮਿਟਾਇਆ ॥੩॥
ਜਤ ਕਤ ਦੇਖਉ ਤਤ ਰਹਿਆ ਸਮਾਇ ॥
ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥
ਗਉੜੀ ਮਹਲਾ ੫ ॥
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਪਾਰਬ੍ਰਹਮ ਪੂਰਨ ਗੁਰਦੇਵ ॥
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਸਫਲ ਜਨਮੁ ਹੋਵੈ ਪਰਵਾਣੁ ॥
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
ਸੰਤ ਧੂਰਿ ਪਾਈਐ ਵਡਭਾਗੀ ॥
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
ਗਉੜੀ ਮਹਲਾ ੫ ॥
ਕਰੈ ਦੁਹਕਰਮ ਦਿਖਾਵੈ ਹੋਰੁ ॥
ਰਾਮ ਕੀ ਦਰਗਹ ਬਾਧਾ ਚੋਰੁ ॥੧॥
ਰਾਮੁ ਰਮੈ ਸੋਈ ਰਾਮਾਣਾ ॥
ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥
ਜਮ ਪੁਰਿ ਬਾਧਾ ਚੋਟਾ ਖਾਵੈ ॥੨॥
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥
ਅੰਤਰਿ ਸਾਚਿ ਨਾਮਿ ਰਸਿ ਰਾਤਾ ॥
ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥
ਗਉੜੀ ਮਹਲਾ ੫ ॥
ਰਾਮ ਰੰਗੁ ਕਦੇ ਉਤਰਿ ਨ ਜਾਇ ॥
ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥
ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥
ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥
ਸੰਤਹ ਸੰਗਿ ਬੈਸਿ ਗੁਨ ਗਾਇ ॥
ਤਾ ਕਾ ਰੰਗੁ ਨ ਉਤਰੈ ਜਾਇ ॥੨॥
ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥
ਆਨ ਰੰਗ ਫੀਕੇ ਸਭ ਮਾਇਆ ॥੩॥
ਗੁਰਿ ਰੰਗੇ ਸੇ ਭਏ ਨਿਹਾਲ ॥
ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥
ਗਉੜੀ ਮਹਲਾ ੫ ॥
ਸਿਮਰਤ ਸੁਆਮੀ ਕਿਲਵਿਖ ਨਾਸੇ ॥
ਸੂਖ ਸਹਜ ਆਨੰਦ ਨਿਵਾਸੇ ॥੧॥
ਰਾਮ ਜਨਾ ਕਉ ਰਾਮ ਭਰੋਸਾ ॥
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥
ਸਾਧਸੰਗਿ ਕਛੁ ਭਉ ਨ ਭਰਾਤੀ ॥
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥
ਕਰਿ ਕਿਰਪਾ ਪ੍ਰਭ ਬੰਧਨ ਛੋਟ ॥
ਚਰਣ ਕਮਲ ਕੀ ਦੀਨੀ ਓਟ ॥੩॥
ਕਹੁ ਨਾਨਕ ਮਨਿ ਭਈ ਪਰਤੀਤਿ ॥
ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
ਗਉੜੀ ਮਹਲਾ ੫ ॥
ਹਰਿ ਚਰਣੀ ਜਾ ਕਾ ਮਨੁ ਲਾਗਾ ॥
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥
ਹਰਿ ਧਨ ਕੋ ਵਾਪਾਰੀ ਪੂਰਾ ॥
ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥
ਜਾ ਕਉ ਭਏ ਕ੍ਰਿਪਾਲ ਗੁਸਾਈ ॥
ਸੇ ਜਨ ਲਾਗੇ ਗੁਰ ਕੀ ਪਾਈ ॥੨॥
ਸੂਖ ਸਹਜ ਸਾਂਤਿ ਆਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥੩॥
ਨਾਮ ਰਾਸਿ ਸਾਧ ਸੰਗਿ ਖਾਟੀ ॥
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥
ਗਉੜੀ ਮਹਲਾ ੫ ॥
ਹਰਿ ਸਿਮਰਤ ਸਭਿ ਮਿਟਹਿ ਕਲੇਸ ॥
ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
ਗਉੜੀ ਮਹਲਾ ੫ ॥
ਜਿਸ ਕਾ ਦੀਆ ਪੈਨੈ ਖਾਇ ॥
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
ਦਾਸਿ ਸਲਾਮੁ ਕਰਤ ਕਤ ਸੋਭਾ ॥੨॥
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
ਕਹੁ ਨਾਨਕ ਹਮ ਲੂਣ ਹਰਾਮੀ ॥
ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
ਗਉੜੀ ਮਹਲਾ ੫ ॥
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
ਸਗਲ ਤੀਰਥ ਮਜਨ ਇਸਨਾਨੁ ॥੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
ਮਨ ਬਾਂਛਤ ਸਗਲੇ ਫਲ ਪਾਈ ॥੨॥
ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥੩॥
ਕਹੁ ਨਾਨਕ ਸੇਈ ਜਨ ਪੂਰੇ ॥
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
ਗਉੜੀ ਮਹਲਾ ੫ ॥
ਖਾਦਾ ਪੈਨਦਾ ਮੂਕਰਿ ਪਾਇ ॥
ਤਿਸ ਨੋ ਜੋਹਹਿ ਦੂਤ ਧਰਮ ਰਾਇ ॥੧॥
ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥
ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥
ਸਾਕਤ ਕੀ ਐਸੀ ਹੈ ਰੀਤਿ ॥
ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥
ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥
ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥
ਬਧੇ ਬਿਕਾਰ ਲਿਖੇ ਬਹੁ ਕਾਗਰ ॥
ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥
ਪਾਰਬ੍ਰਹਮ ਤੇਰੀ ਸਰਣਾਇ ॥
ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥
ਗਉੜੀ ਮਹਲਾ ੫ ॥
ਅਪਨੇ ਲੋਭ ਕਉ ਕੀਨੋ ਮੀਤੁ ॥
ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥
ਐਸਾ ਮੀਤੁ ਕਰਹੁ ਸਭੁ ਕੋਇ ॥
ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥
ਅਪੁਨੈ ਸੁਆਇ ਰਿਦੈ ਲੈ ਧਾਰਿਆ ॥
ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
ਰਸਨਾ ਗੀਧੀ ਬੋਲਤ ਰਾਮ ॥
ਪੂਰਨ ਹੋਏ ਸਗਲੇ ਕਾਮ ॥੩॥
ਅਨਿਕ ਬਾਰ ਨਾਨਕ ਬਲਿਹਾਰਾ ॥
ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
ਗਉੜੀ ਮਹਲਾ ੫ ॥
ਕੋਟਿ ਬਿਘਨ ਹਿਰੇ ਖਿਨ ਮਾਹਿ ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥
ਸਰਬ ਕਲਿਆਣ ਸੁਖ ਸਹਜ ਨਿਧਾਨ ॥
ਜਾ ਕੈ ਰਿਦੈ ਵਸਹਿ ਭਗਵਾਨ ॥੨॥
ਅਉਖਧ ਮੰਤ੍ਰ ਤੰਤ ਸਭਿ ਛਾਰੁ ॥
ਕਰਣੈਹਾਰੁ ਰਿਦੇ ਮਹਿ ਧਾਰੁ ॥੩॥
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥
ਗਉੜੀ ਮਹਲਾ ੫ ॥
ਕਰਿ ਕਿਰਪਾ ਭੇਟੇ ਗੁਰ ਸੋਈ ॥
ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
ਰਾਮ ਰਮਣ ਤਰਣ ਭੈ ਸਾਗਰ ॥
ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
ਇਹ ਆਸਰ ਪੂਰਨ ਭਏ ਕਾਮ ॥੨॥
ਜਪ ਤਪ ਸੰਜਮ ਪੂਰੀ ਵਡਿਆਈ ॥
ਗੁਰ ਕਿਰਪਾਲ ਹਰਿ ਭਏ ਸਹਾਈ ॥੩॥
ਮਾਨ ਮੋਹ ਖੋਏ ਗੁਰਿ ਭਰਮ ॥
ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
ਗਉੜੀ ਮਹਲਾ ੫ ॥
ਬਿਖੈ ਰਾਜ ਤੇ ਅੰਧੁਲਾ ਭਾਰੀ ॥
ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥
ਤੇਰੇ ਦਾਸ ਕਉ ਤੁਹੀ ਵਡਿਆਈ ॥
ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
ਰੋਗ ਗਿਰਸਤ ਚਿਤਾਰੇ ਨਾਉ ॥
ਬਿਖੁ ਮਾਤੇ ਕਾ ਠਉਰ ਨ ਠਾਉ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਆਨ ਸੁਖਾ ਨਹੀ ਆਵਹਿ ਚੀਤਿ ॥੩॥
ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥
ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
ਗਉੜੀ ਮਹਲਾ ੫ ॥
ਆਠ ਪਹਰ ਸੰਗੀ ਬਟਵਾਰੇ ॥
ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥
ਐਸਾ ਹਰਿ ਰਸੁ ਰਮਹੁ ਸਭੁ ਕੋਇ ॥
ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥
ਮਹਾ ਤਪਤਿ ਸਾਗਰ ਸੰਸਾਰ ॥
ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥
ਅਨਿਕ ਬੰਧਨ ਤੋਰੇ ਨਹੀ ਜਾਹਿ ॥
ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥
ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
ਗਉੜੀ ਮਹਲਾ ੫ ॥
ਥਾਤੀ ਪਾਈ ਹਰਿ ਕੋ ਨਾਮ ॥
ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥
ਵਡਭਾਗੀ ਹਰਿ ਕੀਰਤਨੁ ਗਾਈਐ ॥
ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥
ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥
ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥
ਸਾਧੂ ਸੰਗੁ ਕਰਹੁ ਸਭੁ ਕੋਇ ॥
ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥
ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥
ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥
ਗਉੜੀ ਮਹਲਾ ੫ ॥
ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥
ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥
ਊਠਤ ਸੋਵਤ ਹਰਿ ਸੰਗਿ ਪਹਰੂਆ ॥
ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥
ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥
ਸਗਲ ਦੂਖ ਕਾ ਹੋਇਆ ਨਾਸੁ ॥੨॥
ਆਸਾ ਮਾਣੁ ਤਾਣੁ ਧਨੁ ਏਕ ॥
ਸਾਚੇ ਸਾਹ ਕੀ ਮਨ ਮਹਿ ਟੇਕ ॥੩॥
ਮਹਾ ਗਰੀਬ ਜਨ ਸਾਧ ਅਨਾਥ ॥
ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥
ਗਉੜੀ ਮਹਲਾ ੫ ॥
ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥
ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥
ਹਰਿ ਕੇ ਚਰਣ ਰਿਦੇ ਮਹਿ ਬਸੇ ॥
ਜਨਮ ਜਨਮ ਕੇ ਕਿਲਵਿਖ ਨਸੇ ॥੧॥
ਸਾਧਸੰਗਿ ਕੀਰਤਨ ਫਲੁ ਪਾਇਆ ॥
ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥
ਮਨ ਬਚ ਕ੍ਰਮ ਗੋਵਿੰਦ ਅਧਾਰੁ ॥
ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥
ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥
ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥
ਗਉੜੀ ਮਹਲਾ ੫ ॥
ਪਉ ਸਰਣਾਈ ਜਿਨਿ ਹਰਿ ਜਾਤੇ ॥
ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥
ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥
ਜਾ ਕੈ ਰਿਦੈ ਬਸਿਓ ਹਰਿ ਨਾਮ ॥
ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥
ਜਨਮੁ ਜਰਾ ਮਿਰਤੁ ਜਿਸੁ ਵਾਸਿ ॥
ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥
ਮੀਤੁ ਸਾਜਨੁ ਸਖਾ ਪ੍ਰਭੁ ਏਕ ॥
ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
ਗਉੜੀ ਮਹਲਾ ੫ ॥
ਬਾਹਰਿ ਰਾਖਿਓ ਰਿਦੈ ਸਮਾਲਿ ॥
ਘਰਿ ਆਏ ਗੋਵਿੰਦੁ ਲੈ ਨਾਲਿ ॥੧॥
ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥
ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥
ਗੁਰ ਪਰਸਾਦੀ ਸਾਗਰੁ ਤਰਿਆ ॥
ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥
ਸੋਭਾ ਸੁਰਤਿ ਨਾਮਿ ਭਗਵੰਤੁ ॥
ਪੂਰੇ ਗੁਰ ਕਾ ਨਿਰਮਲ ਮੰਤੁ ॥੩॥
ਚਰਣ ਕਮਲ ਹਿਰਦੇ ਮਹਿ ਜਾਪੁ ॥
ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥
ਗਉੜੀ ਮਹਲਾ ੫ ॥
ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥
ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥
ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥
ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥
ਹਰਿ ਬਿਸਰਿਐ ਦੁਖ ਰੋਗ ਘਨੇਰੇ ॥
ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥
ਸੋ ਵਡਭਾਗੀ ਨਿਹਚਲ ਥਾਨੁ ॥
ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥
ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
ਗਉੜੀ ਮਹਲਾ ੫ ॥
ਜੋ ਪ੍ਰਾਣੀ ਗੋਵਿੰਦੁ ਧਿਆਵੈ ॥
ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥
ਸਾਧੂ ਸੰਗਿ ਸਿਮਰਿ ਗੋਪਾਲ ॥
ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥
ਰੂਪਵੰਤੁ ਸੋ ਚਤੁਰੁ ਸਿਆਣਾ ॥
ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
ਜਗ ਮਹਿ ਆਇਆ ਸੋ ਪਰਵਾਣੁ ॥
ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
ਕਹੁ ਨਾਨਕ ਜਾ ਕੇ ਪੂਰਨ ਭਾਗ ॥
ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
ਗਉੜੀ ਮਹਲਾ ੫ ॥
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
ਗਊ ਚਰਿ ਸਿੰਘ ਪਾਛੈ ਪਾਵੈ ॥੨॥
ਗਾਡਰ ਲੇ ਕਾਮਧੇਨੁ ਕਰਿ ਪੂਜੀ ॥
ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
ਨਾਨਕ ਰਾਮ ਨਾਮੁ ਜਪਿ ਚੀਤ ॥
ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
ਗਉੜੀ ਮਹਲਾ ੫ ॥
ਸਾ ਮਤਿ ਨਿਰਮਲ ਕਹੀਅਤ ਧੀਰ ॥
ਰਾਮ ਰਸਾਇਣੁ ਪੀਵਤ ਬੀਰ ॥੧॥
ਹਰਿ ਕੇ ਚਰਣ ਹਿਰਦੈ ਕਰਿ ਓਟ ॥
ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
ਰਾਮ ਰੰਗਿ ਨਿਰਮਲ ਪਰਤਾਪੁ ॥੨॥
ਸਾਧਸੰਗਿ ਮਿਟਿ ਜਾਤ ਬਿਕਾਰ ॥
ਸਭ ਤੇ ਊਚ ਏਹੋ ਉਪਕਾਰ ॥੩॥
ਪ੍ਰੇਮ ਭਗਤਿ ਰਾਤੇ ਗੋਪਾਲ ॥
ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
ਗਉੜੀ ਮਹਲਾ ੫ ॥
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
ਭਰਤਾ ਪੇਖਿ ਬਿਗਸੈ ਜਿਉ ਨਾਰੀ ॥
ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
ਪੂਤ ਪੇਖਿ ਜਿਉ ਜੀਵਤ ਮਾਤਾ ॥
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
ਲੋਭੀ ਅਨਦੁ ਕਰੈ ਪੇਖਿ ਧਨਾ ॥
ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
ਬਿਸਰੁ ਨਹੀ ਇਕੁ ਤਿਲੁ ਦਾਤਾਰ ॥
ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
ਗਉੜੀ ਮਹਲਾ ੫ ॥
ਰਾਮ ਰਸਾਇਣਿ ਜੋ ਜਨ ਗੀਧੇ ॥
ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
ਆਨ ਰਸਾ ਦੀਸਹਿ ਸਭਿ ਛਾਰੁ ॥
ਨਾਮ ਬਿਨਾ ਨਿਹਫਲ ਸੰਸਾਰ ॥੧॥
ਅੰਧ ਕੂਪ ਤੇ ਕਾਢੇ ਆਪਿ ॥
ਗੁਣ ਗੋਵਿੰਦ ਅਚਰਜ ਪਰਤਾਪ ॥੨॥
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
ਕਹੁ ਨਾਨਕ ਸਾ ਕਥਨੀ ਸਾਰੁ ॥
ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
ਗਉੜੀ ਮਹਲਾ ੫ ॥
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
ਨਿਰਮਲ ਉਦਕੁ ਗੋਵਿੰਦ ਕਾ ਨਾਮ ॥
ਮਜਨੁ ਕਰਤ ਪੂਰਨ ਸਭਿ ਕਾਮ ॥੧॥
ਸੰਤਸੰਗਿ ਤਹ ਗੋਸਟਿ ਹੋਇ ॥
ਕੋਟਿ ਜਨਮ ਕੇ ਕਿਲਵਿਖ ਖੋਇ ॥੨॥
ਸਿਮਰਹਿ ਸਾਧ ਕਰਹਿ ਆਨੰਦੁ ॥
ਮਨਿ ਤਨਿ ਰਵਿਆ ਪਰਮਾਨੰਦੁ ॥੩॥
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥
ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
ਗਉੜੀ ਮਹਲਾ ੫ ॥
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
ਏਕੋ ਸਿਮਰਿ ਨ ਦੂਜਾ ਭਾਉ ॥
ਸੰਤਸੰਗਿ ਜਪਿ ਕੇਵਲ ਨਾਉ ॥੧॥
ਕਰਮ ਧਰਮ ਨੇਮ ਬ੍ਰਤ ਪੂਜਾ ॥
ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
ਤਾ ਕੀ ਪੂਰਨ ਹੋਈ ਘਾਲ ॥
ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
ਸੋ ਬੈਸਨੋ ਹੈ ਅਪਰ ਅਪਾਰੁ ॥
ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
ਗਉੜੀ ਮਹਲਾ ੫ ॥
ਜੀਵਤ ਛਾਡਿ ਜਾਹਿ ਦੇਵਾਨੇ ॥
ਮੁਇਆ ਉਨ ਤੇ ਕੋ ਵਰਸਾਂਨੇ ॥੧॥
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
ਬਿਖੈ ਠਗਉਰੀ ਜਿਨਿ ਜਿਨਿ ਖਾਈ ॥
ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
ਦਾਰਨ ਦੁਖ ਦੁਤਰ ਸੰਸਾਰੁ ॥
ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
ਗਉੜੀ ਮਹਲਾ ੫ ॥
ਗਰੀਬਾ ਉਪਰਿ ਜਿ ਖਿੰਜੈ ਦਾੜੀ ॥
ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
ਪੂਰਾ ਨਿਆਉ ਕਰੇ ਕਰਤਾਰੁ ॥
ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
ਤਿਨਿ ਮਾਰਿਆ ਜਿ ਰਖੈ ਨ ਕੋਇ ॥
ਆਗੈ ਪਾਛੈ ਮੰਦੀ ਸੋਇ ॥੩॥
ਅਪੁਨੇ ਦਾਸ ਰਾਖੈ ਕੰਠਿ ਲਾਇ ॥
ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
ਗਉੜੀ ਮਹਲਾ ੫ ॥
ਮਹਜਰੁ ਝੂਠਾ ਕੀਤੋਨੁ ਆਪਿ ॥
ਪਾਪੀ ਕਉ ਲਾਗਾ ਸੰਤਾਪੁ ॥੧॥
ਜਿਸਹਿ ਸਹਾਈ ਗੋਬਿਦੁ ਮੇਰਾ ॥
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
ਰੋਗ ਬਿਆਪੇ ਕਰਦੇ ਪਾਪ ॥
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
ਅਪਨ ਕਮਾਇਐ ਆਪੇ ਬਾਧੇ ॥
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
ਨਾਨਕ ਸਰਨਿ ਪਰੇ ਦਰਬਾਰਿ ॥
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
ਗਉੜੀ ਮਹਲਾ ੫ ॥
ਜਨ ਕੀ ਧੂਰਿ ਮਨ ਮੀਠ ਖਟਾਨੀ ॥
ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥
ਅਹੰਬੁਧਿ ਮਨ ਪੂਰਿ ਥਿਧਾਈ ॥
ਸਾਧ ਧੂਰਿ ਕਰਿ ਸੁਧ ਮੰਜਾਈ ॥੧॥
ਅਨਿਕ ਜਲਾ ਜੇ ਧੋਵੈ ਦੇਹੀ ॥
ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥
ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥
ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥
ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥
ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥