Sehaj Paath - Ang 0170 to Ang 0180
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੧੭੦ - ਅੰਗ ੧੮੦
ਗਉੜੀ ਪੂਰਬੀ ਮਹਲਾ ੪ ॥
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥
ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥
ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥
ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥
ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥
ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥
ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥
ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥
ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥
ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥
ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥
ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥
ਗਉੜੀ ਪੂਰਬੀ ਮਹਲਾ ੪ ॥
ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥
ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥
ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥
ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥
ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥
ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥
ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥
ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥
ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥
ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥
ਗਉੜੀ ਪੂਰਬੀ ਮਹਲਾ ੪ ॥
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥
ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥
ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥
ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥
ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥
ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥
ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥
ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥
ਗਉੜੀ ਪੂਰਬੀ ਮਹਲਾ ੪ ॥
ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥
ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰਸਬਦੀ ਚਖਿ ਡੀਠਾ ॥੧॥
ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥
ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥
ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥
ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥
ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥
ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥
ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥
ਗਉੜੀ ਪੂਰਬੀ ਮਹਲਾ ੪ ॥
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥
ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥
ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥
ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥
ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥
ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥
ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥
ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥
ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥
ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥
ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥
ਗਉੜੀ ਪੂਰਬੀ ਮਹਲਾ ੪ ॥
ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥
ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥
ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥
ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥
ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥
ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥
ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥
ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥
ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥
ਗਉੜੀ ਪੂਰਬੀ ਮਹਲਾ ੪ ॥
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥
ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥
ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥
ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥
ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥
ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥
ਰਾਗੁ ਗਉੜੀ ਮਾਝ ਮਹਲਾ ੪ ॥
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥
ਵਡਭਾਗੀ ਮਿਲੁ ਰਾਮਾ ॥੧॥
ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥
ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥
ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥
ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥
ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥
ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
ਗਉੜੀ ਮਾਝ ਮਹਲਾ ੪ ॥
ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥
ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥
ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥
ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥
ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥
ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥
ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥
ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥
ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥
ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥
ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥
ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥
ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥
ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
ਗਉੜੀ ਮਾਝ ਮਹਲਾ ੪ ॥
ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥
ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥
ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
ਗਉੜੀ ਮਾਝ ਮਹਲਾ ੪ ॥
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
ਗਉੜੀ ਮਾਝ ਮਹਲਾ ੪ ॥
ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥
ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥
ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥
ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥
ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥
ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥
ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥
ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥
ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥
ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥
ਗੁਰਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥
ਵਡਭਾਗੀ ਜਪਿ ਨਾਉ ਜੀਉ ॥੩॥
ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥
ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥
ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥
ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
ਗਉੜੀ ਮਾਝ ਮਹਲਾ ੪ ॥
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
ਹਰਿ ਨਾਮੇ ਨਾਮਿ ਸਮਾਈ ਜੀਉ ॥੩॥
ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
ੴ ਸਤਿਗੁਰ ਪ੍ਰਸਾਦਿ ॥
ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ॥
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥
ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥
ਊਚੇ ਮੰਦਰ ਸੁੰਦਰ ਛਾਇਆ ॥
ਝੂਠੇ ਲਾਲਚਿ ਜਨਮੁ ਗਵਾਇਆ ॥੧॥
ਹਸਤੀ ਘੋੜੇ ਦੇਖਿ ਵਿਗਾਸਾ ॥
ਲਸਕਰ ਜੋੜੇ ਨੇਬ ਖਵਾਸਾ ॥
ਗਲਿ ਜੇਵੜੀ ਹਉਮੈ ਕੇ ਫਾਸਾ ॥੨॥
ਰਾਜੁ ਕਮਾਵੈ ਦਹ ਦਿਸ ਸਾਰੀ ॥
ਮਾਣੈ ਰੰਗ ਭੋਗ ਬਹੁ ਨਾਰੀ ॥
ਜਿਉ ਨਰਪਤਿ ਸੁਪਨੈ ਭੇਖਾਰੀ ॥੩॥
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥
ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥
ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥
ਗਉੜੀ ਗੁਆਰੇਰੀ ਮਹਲਾ ੫ ॥
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
ਸਭ ਮਹਿ ਵਰਤੈ ਏਕੁ ਅਨੰਤਾ ॥
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
ਜੈਸਾ ਬੀਜਹਿ ਤੈਸਾ ਖਾਸਾ ॥੩॥
ਦੇਖਿ ਦਰਸੁ ਮਨਿ ਭਇਆ ਵਿਗਾਸਾ ॥
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥
ਗਉੜੀ ਗੁਆਰੇਰੀ ਮਹਲਾ ੫ ॥
ਕਈ ਜਨਮ ਭਏ ਕੀਟ ਪਤੰਗਾ ॥
ਕਈ ਜਨਮ ਗਜ ਮੀਨ ਕੁਰੰਗਾ ॥
ਕਈ ਜਨਮ ਪੰਖੀ ਸਰਪ ਹੋਇਓ ॥
ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
ਮਿਲੁ ਜਗਦੀਸ ਮਿਲਨ ਕੀ ਬਰੀਆ ॥
ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
ਕਈ ਜਨਮ ਸੈਲ ਗਿਰਿ ਕਰਿਆ ॥
ਕਈ ਜਨਮ ਗਰਭ ਹਿਰਿ ਖਰਿਆ ॥
ਕਈ ਜਨਮ ਸਾਖ ਕਰਿ ਉਪਾਇਆ ॥
ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
ਸਾਧਸੰਗਿ ਭਇਓ ਜਨਮੁ ਪਰਾਪਤਿ ॥
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
ਤਿਆਗਿ ਮਾਨੁ ਝੂਠੁ ਅਭਿਮਾਨੁ ॥
ਜੀਵਤ ਮਰਹਿ ਦਰਗਹ ਪਰਵਾਨੁ ॥੩॥
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
ਅਵਰੁ ਨ ਦੂਜਾ ਕਰਣੈ ਜੋਗੁ ॥
ਤਾ ਮਿਲੀਐ ਜਾ ਲੈਹਿ ਮਿਲਾਇ ॥
ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
ਗਉੜੀ ਗੁਆਰੇਰੀ ਮਹਲਾ ੫ ॥
ਕਰਮ ਭੂਮਿ ਮਹਿ ਬੋਅਹੁ ਨਾਮੁ ॥
ਪੂਰਨ ਹੋਇ ਤੁਮਾਰਾ ਕਾਮੁ ॥
ਫਲ ਪਾਵਹਿ ਮਿਟੈ ਜਮ ਤ੍ਰਾਸ ॥
ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥
ਤਾ ਤੂੰ ਦਰਗਹ ਪਾਵਹਿ ਮਾਨੁ ॥
ਉਕਤਿ ਸਿਆਣਪ ਸਗਲੀ ਤਿਆਗੁ ॥
ਸੰਤ ਜਨਾ ਕੀ ਚਰਣੀ ਲਾਗੁ ॥੨॥
ਸਰਬ ਜੀਅ ਹਹਿ ਜਾ ਕੈ ਹਾਥਿ ॥
ਕਦੇ ਨ ਵਿਛੁੜੈ ਸਭ ਕੈ ਸਾਥਿ ॥
ਉਪਾਵ ਛੋਡਿ ਗਹੁ ਤਿਸ ਕੀ ਓਟ ॥
ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥
ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥
ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥
ਗੁਰ ਕੈ ਬਚਨਿ ਮਿਟਾਵਹੁ ਆਪੁ ॥
ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥
ਗਉੜੀ ਗੁਆਰੇਰੀ ਮਹਲਾ ੫ ॥
ਗੁਰ ਕਾ ਬਚਨੁ ਸਦਾ ਅਬਿਨਾਸੀ ॥
ਗੁਰ ਕੈ ਬਚਨਿ ਕਟੀ ਜਮ ਫਾਸੀ ॥
ਗੁਰ ਕਾ ਬਚਨੁ ਜੀਅ ਕੈ ਸੰਗਿ ॥
ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥
ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥
ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥
ਗੁਰ ਕਾ ਬਚਨੁ ਅਟਲ ਅਛੇਦ ॥
ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥
ਗੁਰ ਕਾ ਬਚਨੁ ਕਤਹੁ ਨ ਜਾਇ ॥
ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥
ਗੁਰ ਕਾ ਬਚਨੁ ਜੀਅ ਕੈ ਸਾਥ ॥
ਗੁਰ ਕਾ ਬਚਨੁ ਅਨਾਥ ਕੋ ਨਾਥ ॥
ਗੁਰ ਕੈ ਬਚਨਿ ਨਰਕਿ ਨ ਪਵੈ ॥
ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥
ਗੁਰ ਕਾ ਬਚਨੁ ਪਰਗਟੁ ਸੰਸਾਰਿ ॥
ਗੁਰ ਕੈ ਬਚਨਿ ਨ ਆਵੈ ਹਾਰਿ ॥
ਜਿਸੁ ਜਨ ਹੋਏ ਆਪਿ ਕ੍ਰਿਪਾਲ ॥
ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥
ਗਉੜੀ ਗੁਆਰੇਰੀ ਮਹਲਾ ੫ ॥
ਜਿਨਿ ਕੀਤਾ ਮਾਟੀ ਤੇ ਰਤਨੁ ॥
ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥
ਜਿਨਿ ਦੀਨੀ ਸੋਭਾ ਵਡਿਆਈ ॥
ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥
ਰਮਈਆ ਰੇਨੁ ਸਾਧ ਜਨ ਪਾਵਉ ॥
ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥
ਜਿਨਿ ਕੀਤਾ ਮੂੜ ਤੇ ਬਕਤਾ ॥
ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥
ਜਿਸੁ ਪਰਸਾਦਿ ਨਵੈ ਨਿਧਿ ਪਾਈ ॥
ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥
ਜਿਨਿ ਦੀਆ ਨਿਥਾਵੇ ਕਉ ਥਾਨੁ ॥
ਜਿਨਿ ਦੀਆ ਨਿਮਾਨੇ ਕਉ ਮਾਨੁ ॥
ਜਿਨਿ ਕੀਨੀ ਸਭ ਪੂਰਨ ਆਸਾ ॥
ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥
ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥
ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥
ਕਹੁ ਨਾਨਕ ਇਸ ਤੇ ਕਿਛੁ ਨਾਹੀ ॥
ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
ਗਉੜੀ ਗੁਆਰੇਰੀ ਮਹਲਾ ੫ ॥
ਤਿਸ ਕੀ ਸਰਣਿ ਨਾਹੀ ਭਉ ਸੋਗੁ ॥
ਉਸ ਤੇ ਬਾਹਰਿ ਕਛੂ ਨ ਹੋਗੁ ॥
ਤਜੀ ਸਿਆਣਪ ਬਲ ਬੁਧਿ ਬਿਕਾਰ ॥
ਦਾਸ ਅਪਨੇ ਕੀ ਰਾਖਨਹਾਰ ॥੧॥
ਜਪਿ ਮਨ ਮੇਰੇ ਰਾਮ ਰਾਮ ਰੰਗਿ ॥
ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥
ਤਿਸ ਕੀ ਟੇਕ ਮਨੈ ਮਹਿ ਰਾਖੁ ॥
ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥
ਅਵਰਿ ਜਤਨ ਕਹਹੁ ਕਉਨ ਕਾਜ ॥
ਕਰਿ ਕਿਰਪਾ ਰਾਖੈ ਆਪਿ ਲਾਜ ॥੨॥
ਕਿਆ ਮਾਨੁਖ ਕਹਹੁ ਕਿਆ ਜੋਰੁ ॥
ਝੂਠਾ ਮਾਇਆ ਕਾ ਸਭੁ ਸੋਰੁ ॥
ਕਰਣ ਕਰਾਵਨਹਾਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥੩॥
ਸਰਬ ਸੁਖਾ ਸੁਖੁ ਸਾਚਾ ਏਹੁ ॥
ਗੁਰ ਉਪਦੇਸੁ ਮਨੈ ਮਹਿ ਲੇਹੁ ॥
ਜਾ ਕਉ ਰਾਮ ਨਾਮ ਲਿਵ ਲਾਗੀ ॥
ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥
ਗਉੜੀ ਗੁਆਰੇਰੀ ਮਹਲਾ ੫ ॥
ਸੁਣਿ ਹਰਿ ਕਥਾ ਉਤਾਰੀ ਮੈਲੁ ॥
ਮਹਾ ਪੁਨੀਤ ਭਏ ਸੁਖ ਸੈਲੁ ॥
ਵਡੈ ਭਾਗਿ ਪਾਇਆ ਸਾਧਸੰਗੁ ॥
ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥
ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥
ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥
ਕਰਿ ਕੀਰਤਨੁ ਮਨ ਸੀਤਲ ਭਏ ॥
ਜਨਮ ਜਨਮ ਕੇ ਕਿਲਵਿਖ ਗਏ ॥
ਸਰਬ ਨਿਧਾਨ ਪੇਖੇ ਮਨ ਮਾਹਿ ॥
ਅਬ ਢੂਢਨ ਕਾਹੇ ਕਉ ਜਾਹਿ ॥੨॥
ਪ੍ਰਭ ਅਪੁਨੇ ਜਬ ਭਏ ਦਇਆਲ ॥
ਪੂਰਨ ਹੋਈ ਸੇਵਕ ਘਾਲ ॥
ਬੰਧਨ ਕਾਟਿ ਕੀਏ ਅਪਨੇ ਦਾਸ ॥
ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥
ਏਕੋ ਮਨਿ ਏਕੋ ਸਭ ਠਾਇ ॥
ਪੂਰਨ ਪੂਰਿ ਰਹਿਓ ਸਭ ਜਾਇ ॥
ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥
ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
ਗਉੜੀ ਗੁਆਰੇਰੀ ਮਹਲਾ ੫ ॥
ਅਗਲੇ ਮੁਏ ਸਿ ਪਾਛੈ ਪਰੇ ॥
ਜੋ ਉਬਰੇ ਸੇ ਬੰਧਿ ਲਕੁ ਖਰੇ ॥
ਜਿਹ ਧੰਧੇ ਮਹਿ ਓਇ ਲਪਟਾਏ ॥
ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
ਓਹ ਬੇਲਾ ਕਛੁ ਚੀਤਿ ਨ ਆਵੈ ॥
ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
ਆਸਾ ਬੰਧੀ ਮੂਰਖ ਦੇਹ ॥
ਕਾਮ ਕ੍ਰੋਧ ਲਪਟਿਓ ਅਸਨੇਹ ॥
ਸਿਰ ਊਪਰਿ ਠਾਢੋ ਧਰਮ ਰਾਇ ॥
ਮੀਠੀ ਕਰਿ ਕਰਿ ਬਿਖਿਆ ਖਾਇ ॥੨॥
ਹਉ ਬੰਧਉ ਹਉ ਸਾਧਉ ਬੈਰੁ ॥
ਹਮਰੀ ਭੂਮਿ ਕਉਣੁ ਘਾਲੈ ਪੈਰੁ ॥
ਹਉ ਪੰਡਿਤੁ ਹਉ ਚਤੁਰੁ ਸਿਆਣਾ ॥
ਕਰਣੈਹਾਰੁ ਨ ਬੁਝੈ ਬਿਗਾਨਾ ॥੩॥
ਅਪੁਨੀ ਗਤਿ ਮਿਤਿ ਆਪੇ ਜਾਨੈ ॥
ਕਿਆ ਕੋ ਕਹੈ ਕਿਆ ਆਖਿ ਵਖਾਨੈ ॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
ਅਪਨਾ ਭਲਾ ਸਭ ਕਾਹੂ ਮੰਗਨਾ ॥੪॥
ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
ਅੰਤੁ ਨਾਹੀ ਕਿਛੁ ਪਾਰਾਵਾਰੁ ॥
ਦਾਸ ਅਪਨੇ ਕਉ ਦੀਜੈ ਦਾਨੁ ॥
ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
ਗਉੜੀ ਗੁਆਰੇਰੀ ਮਹਲਾ ੫ ॥
ਅਨਿਕ ਜਤਨ ਨਹੀ ਹੋਤ ਛੁਟਾਰਾ ॥
ਬਹੁਤੁ ਸਿਆਣਪ ਆਗਲ ਭਾਰਾ ॥
ਹਰਿ ਕੀ ਸੇਵਾ ਨਿਰਮਲ ਹੇਤ ॥
ਪ੍ਰਭ ਕੀ ਦਰਗਹ ਸੋਭਾ ਸੇਤ ॥੧॥
ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥
ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥
ਜਿਉ ਬੋਹਿਥੁ ਭੈ ਸਾਗਰ ਮਾਹਿ ॥
ਅੰਧਕਾਰ ਦੀਪਕ ਦੀਪਾਹਿ ॥
ਅਗਨਿ ਸੀਤ ਕਾ ਲਾਹਸਿ ਦੂਖ ॥
ਨਾਮੁ ਜਪਤ ਮਨਿ ਹੋਵਤ ਸੂਖ ॥੨॥
ਉਤਰਿ ਜਾਇ ਤੇਰੇ ਮਨ ਕੀ ਪਿਆਸ ॥
ਪੂਰਨ ਹੋਵੈ ਸਗਲੀ ਆਸ ॥
ਡੋਲੈ ਨਾਹੀ ਤੁਮਰਾ ਚੀਤੁ ॥
ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥
ਨਾਮੁ ਅਉਖਧੁ ਸੋਈ ਜਨੁ ਪਾਵੈ ॥
ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥
ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥
ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥
ਗਉੜੀ ਗੁਆਰੇਰੀ ਮਹਲਾ ੫ ॥
ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥
ਅਨਿਕ ਰੂਪ ਦੇਖਿ ਨਹ ਪਤੀਆਨਾ ॥
ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥
ਓਹ ਬਿਨਸੈ ਓਇ ਭਸਮੈ ਢੇਰੀ ॥੧॥
ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥
ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥
ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥
ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥
ਜਿਉ ਸੁਪਨੈ ਹੋਇ ਬੈਸਤ ਰਾਜਾ ॥
ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥
ਜਿਉ ਰਾਖਾ ਖੇਤ ਊਪਰਿ ਪਰਾਏ ॥
ਖੇਤੁ ਖਸਮ ਕਾ ਰਾਖਾ ਉਠਿ ਜਾਏ ॥
ਉਸੁ ਖੇਤ ਕਾਰਣਿ ਰਾਖਾ ਕੜੈ ॥
ਤਿਸ ਕੈ ਪਾਲੈ ਕਛੂ ਨ ਪੜੈ ॥੩॥
ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥
ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥
ਆਪਿ ਬਿਨਾਹੇ ਆਪਿ ਕਰੇ ਰਾਸਿ ॥
ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥
ਗਉੜੀ ਗੁਆਰੇਰੀ ਮਹਲਾ ੫ ॥
ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥
ਕਲਮ ਕਾਗਦ ਸਿਆਨਪ ਲੇਖੀ ॥
ਮਹਰ ਮਲੂਕ ਹੋਇ ਦੇਖਿਆ ਖਾਨ ॥
ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥
ਸੋ ਸੁਖੁ ਮੋ ਕਉ ਸੰਤ ਬਤਾਵਹੁ ॥
ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥
ਅਸੁ ਪਵਨ ਹਸਤਿ ਅਸਵਾਰੀ ॥
ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥
ਨਟ ਨਾਟਿਕ ਆਖਾਰੇ ਗਾਇਆ ॥
ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥
ਤਖਤੁ ਸਭਾ ਮੰਡਨ ਦੋਲੀਚੇ ॥
ਸਗਲ ਮੇਵੇ ਸੁੰਦਰ ਬਾਗੀਚੇ ॥
ਆਖੇੜ ਬਿਰਤਿ ਰਾਜਨ ਕੀ ਲੀਲਾ ॥
ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥
ਕਰਿ ਕਿਰਪਾ ਸੰਤਨ ਸਚੁ ਕਹਿਆ ॥
ਸਰਬ ਸੂਖ ਇਹੁ ਆਨੰਦੁ ਲਹਿਆ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਕਹੁ ਨਾਨਕ ਵਡਭਾਗੀ ਪਾਈਐ ॥੪॥
ਜਾ ਕੈ ਹਰਿ ਧਨੁ ਸੋਈ ਸੁਹੇਲਾ ॥
ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥
ਗਉੜੀ ਗੁਆਰੇਰੀ ਮਹਲਾ ੫ ॥
ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥
ਬਹੁਰਿ ਬਹੁਰਿ ਉਆਹੂ ਲਪਟੇਰਾ ॥
ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥
ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥
ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
ਜੋ ਭਲਾਈ ਸੋ ਬੁਰਾ ਜਾਨੈ ॥
ਸਾਚੁ ਕਹੈ ਸੋ ਬਿਖੈ ਸਮਾਨੈ ॥
ਜਾਣੈ ਨਾਹੀ ਜੀਤ ਅਰੁ ਹਾਰ ॥
ਇਹੁ ਵਲੇਵਾ ਸਾਕਤ ਸੰਸਾਰ ॥੨॥
ਜੋ ਹਲਾਹਲ ਸੋ ਪੀਵੈ ਬਉਰਾ ॥
ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
ਸਾਧਸੰਗ ਕੈ ਨਾਹੀ ਨੇਰਿ ॥
ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
ਏਕੈ ਜਾਲਿ ਫਹਾਏ ਪੰਖੀ ॥
ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥
ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥
ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥