Sehaj Paath - Ang 0091 to Ang 0100
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੯੧ - ਅੰਗ ੧੦੦
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ॥
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥
ਐਸਾ ਤੈਂ ਜਗੁ ਭਰਮਿ ਲਾਇਆ ॥
ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥
ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥
ਭਰਮੁ ਭੁਲਾਵਾ ਵਿਚਹੁ ਜਾਇ ॥
ਉਪਜੈ ਸਹਜੁ ਗਿਆਨ ਮਤਿ ਜਾਗੈ ॥
ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
ਇਤੁ ਸੰਗਤਿ ਨਾਹੀ ਮਰਣਾ ॥
ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
ਸਿਰੀਰਾਗੁ ਤ੍ਰਿਲੋਚਨ ਕਾ ॥
ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥
ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥
ਦੂੜਾ ਆਇਓਹਿ ਜਮਹਿ ਤਣਾ ॥
ਤਿਨ ਆਗਲੜੈ ਮੈ ਰਹਣੁ ਨ ਜਾਇ ॥
ਕੋਈ ਕੋਈ ਸਾਜਣੁ ਆਇ ਕਹੈ ॥
ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥
ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥
ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥
ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥
ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥
ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥
ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥
ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥
ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥
ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥
ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥
ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥
ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥
ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥
ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥
ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥
ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥
ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥
ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥
ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥
ੴ ਸਤਿਗੁਰ ਪ੍ਰਸਾਦਿ ॥
ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥
ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥
ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥
ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥
ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥
ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥
ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥
ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥
ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥
ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥
ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥
ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥
ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
ਸਿਰੀਰਾਗੁ ॥
ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥
ਕਨਕ ਕਟਿਕ ਜਲ ਤਰੰਗ ਜੈਸਾ ॥੧॥
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥
ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
ਤੁਮੑ ਜੁ ਨਾਇਕ ਆਛਹੁ ਅੰਤਰਜਾਮੀ ॥
ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥
ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ॥
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
ਵਡਭਾਗੀ ਹਰਿ ਨਾਮੁ ਧਿਆਇਆ ॥
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
ਮਾਝ ਮਹਲਾ ੪ ॥
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥
ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥
ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥
ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥
ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥
ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥
ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥
ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥
ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥
ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥
ਮਾਝ ਮਹਲਾ ੪ ॥
ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥
ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥
ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥
ਆਉ ਸਖੀ ਹਰਿ ਮੇਲੁ ਕਰੇਹਾ ॥
ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥
ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥
ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥
ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥
ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥
ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥
ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥
ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥
ਮਾਝ ਮਹਲਾ ੪ ॥
ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥
ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥
ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥
ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥
ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥
ਵਡਭਾਗੀ ਹਰਿ ਸੰਗਤਿ ਪਾਵਹਿ ॥
ਭਾਗਹੀਨ ਭ੍ਰਮਿ ਚੋਟਾ ਖਾਵਹਿ ॥
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਮੈ ਆਇ ਮਿਲਹੁ ਜਗਜੀਵਨ ਪਿਆਰੇ ॥
ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥
ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥
ਮਾਝ ਮਹਲਾ ੪ ॥
ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥
ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥
ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥
ਆਵਹੁ ਸੰਤ ਮੈ ਗਲਿ ਮੇਲਾਈਐ ॥
ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥
ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥
ਵਡਭਾਗੀ ਹਰਿ ਸੰਤੁ ਮਿਲਾਇਆ ॥
ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥
ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
ਮਲੁ ਹਉਮੈ ਬਿਖਿਆ ਸਭ ਨਿਵਾਰੀ ॥
ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥
ਮਾਝ ਮਹਲਾ ੪ ॥
ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥
ਮਿਲਿ ਸੰਗਤਿ ਮਨਿ ਨਾਮੁ ਵਸਾਈ ॥
ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥
ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥
ਜਾਇ ਪੁਛਾ ਜਨ ਹਰਿ ਕੀ ਬਾਤਾ ॥
ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥
ਸਤਿਗੁਰ ਦਾਤੈ ਨਾਮੁ ਦਿੜਾਇਆ ॥
ਵਡਭਾਗੀ ਗੁਰ ਦਰਸਨੁ ਪਾਇਆ ॥
ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥
ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥
ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥
ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥
ਮਾਝ ਮਹਲਾ ੪ ॥
ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥
ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥
ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥
ਜਹ ਜਹ ਦੇਖਾ ਤਹ ਤਹ ਸੁਆਮੀ ॥
ਤੂ ਘਟਿ ਘਟਿ ਰਵਿਆ ਅੰਤਰਜਾਮੀ ॥
ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥
ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥
ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥
ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥
ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥
ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥
ਸਤ ਚਉਪਦੇ ਮਹਲੇ ਚਉਥੇ ਕੇ ॥
ਮਾਝ ਮਹਲਾ ੫ ਚਉਪਦੇ ਘਰੁ ੧ ॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
ਚਿਰੁ ਹੋਆ ਦੇਖੇ ਸਾਰਿੰਗਪਾਣੀ ॥
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
ਰਾਗੁ ਮਾਝ ਮਹਲਾ ੫ ॥
ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥
ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥
ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥
ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥
ਨਉ ਨਿਧਿ ਤੇਰੈ ਅਖੁਟ ਭੰਡਾਰਾ ॥
ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥
ਸਭੁ ਕੋ ਆਸੈ ਤੇਰੀ ਬੈਠਾ ॥
ਘਟ ਘਟ ਅੰਤਰਿ ਤੂੰਹੈ ਵੁਠਾ ॥
ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥
ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥
ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥
ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
ਮਾਝ ਮਹਲਾ ੫ ॥
ਅਨਹਦੁ ਵਾਜੈ ਸਹਜਿ ਸੁਹੇਲਾ ॥
ਸਬਦਿ ਅਨੰਦ ਕਰੇ ਸਦ ਕੇਲਾ ॥
ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥
ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥
ਜੋ ਲੋੜੀਦਾ ਸੋਈ ਪਾਇਆ ॥
ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥
ਆਪੇ ਰਾਜਨੁ ਆਪੇ ਲੋਗਾ ॥
ਆਪਿ ਨਿਰਬਾਣੀ ਆਪੇ ਭੋਗਾ ॥
ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥
ਜੇਹਾ ਡਿਠਾ ਮੈ ਤੇਹੋ ਕਹਿਆ ॥
ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥
ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥
ਮਾਝ ਮਹਲਾ ੫ ॥
ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥
ਤਿਤੁ ਘਰਿ ਸਖੀਏ ਮੰਗਲੁ ਗਾਇਆ ॥
ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥
ਸਾ ਗੁਣਵੰਤੀ ਸਾ ਵਡਭਾਗਣਿ ॥
ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥
ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥
ਅਚਾਰਵੰਤਿ ਸਾਈ ਪਰਧਾਨੇ ॥
ਸਭ ਸਿੰਗਾਰ ਬਣੇ ਤਿਸੁ ਗਿਆਨੇ ॥
ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥
ਮਹਿਮਾ ਤਿਸ ਕੀ ਕਹਣੁ ਨ ਜਾਏ ॥
ਜੋ ਪਿਰਿ ਮੇਲਿ ਲਈ ਅੰਗਿ ਲਾਏ ॥
ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥
ਮਾਝ ਮਹਲਾ ੫ ॥
ਖੋਜਤ ਖੋਜਤ ਦਰਸਨ ਚਾਹੇ ॥
ਭਾਤਿ ਭਾਤਿ ਬਨ ਬਨ ਅਵਗਾਹੇ ॥
ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥
ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥
ਪੂਜਾ ਤਿਲਕੁ ਤੀਰਥ ਇਸਨਾਨਾ ॥
ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥
ਅਨਿਕ ਬਰਖ ਕੀਏ ਜਪ ਤਾਪਾ ॥
ਗਵਨੁ ਕੀਆ ਧਰਤੀ ਭਰਮਾਤਾ ॥
ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥
ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥
ਮਨੁ ਤਨੁ ਸੀਤਲੁ ਧੀਰਜੁ ਪਾਇਆ ॥
ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
ਮਾਝ ਮਹਲਾ ੫ ॥
ਪਾਰਬ੍ਰਹਮ ਅਪਰੰਪਰ ਦੇਵਾ ॥
ਅਗਮ ਅਗੋਚਰ ਅਲਖ ਅਭੇਵਾ ॥
ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥
ਗੁਰਮੁਖਿ ਮਧੁਸੂਦਨੁ ਨਿਸਤਾਰੇ ॥
ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥
ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥
ਨਿਰਹਾਰੀ ਕੇਸਵ ਨਿਰਵੈਰਾ ॥
ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥
ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥
ਅਮੋਘ ਦਰਸਨ ਬੇਅੰਤ ਅਪਾਰਾ ॥
ਵਡ ਸਮਰਥੁ ਸਦਾ ਦਾਤਾਰਾ ॥
ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥
ਮਾਝ ਮਹਲਾ ੫ ॥
ਕਹਿਆ ਕਰਣਾ ਦਿਤਾ ਲੈਣਾ ॥
ਗਰੀਬਾ ਅਨਾਥਾ ਤੇਰਾ ਮਾਣਾ ॥
ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥
ਭਾਣੈ ਉਝੜ ਭਾਣੈ ਰਾਹਾ ॥
ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥
ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥
ਨਾ ਕੋ ਮੂਰਖੁ ਨਾ ਕੋ ਸਿਆਣਾ ॥
ਵਰਤੈ ਸਭ ਕਿਛੁ ਤੇਰਾ ਭਾਣਾ ॥
ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥
ਖਾਕੁ ਸੰਤਨ ਕੀ ਦੇਹੁ ਪਿਆਰੇ ॥
ਆਇ ਪਇਆ ਹਰਿ ਤੇਰੈ ਦੁਆਰੈ ॥
ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
ਮਾਝ ਮਹਲਾ ੫ ॥
ਦੁਖੁ ਤਦੇ ਜਾ ਵਿਸਰਿ ਜਾਵੈ ॥
ਭੁਖ ਵਿਆਪੈ ਬਹੁ ਬਿਧਿ ਧਾਵੈ ॥
ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥
ਸਤਿਗੁਰੁ ਮੇਰਾ ਵਡ ਸਮਰਥਾ ॥
ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥
ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥
ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥
ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥
ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥
ਹਉ ਬਲਿਹਾਰੀ ਸਤਿਗੁਰ ਪੂਰੇ ॥
ਜਿਨਿ ਬੰਧਨ ਕਾਟੇ ਸਗਲੇ ਮੇਰੇ ॥
ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥
ਮਾਝ ਮਹਲਾ ੫ ॥
ਲਾਲ ਗੋਪਾਲ ਦਇਆਲ ਰੰਗੀਲੇ ॥
ਗਹਿਰ ਗੰਭੀਰ ਬੇਅੰਤ ਗੋਵਿੰਦੇ ॥
ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥
ਦੁਖ ਭੰਜਨ ਨਿਧਾਨ ਅਮੋਲੇ ॥
ਨਿਰਭਉ ਨਿਰਵੈਰ ਅਥਾਹ ਅਤੋਲੇ ॥
ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥
ਸਦਾ ਸੰਗੀ ਹਰਿ ਰੰਗ ਗੋਪਾਲਾ ॥
ਊਚ ਨੀਚ ਕਰੇ ਪ੍ਰਤਿਪਾਲਾ ॥
ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥
ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥
ਏਹ ਸੁਮਤਿ ਗੁਰੂ ਤੇ ਪਾਈ ॥
ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥
ਮਾਝ ਮਹਲਾ ੫ ॥
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥
ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥
ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥
ਉਦਮੁ ਕਰਤ ਮਨੁ ਨਿਰਮਲੁ ਹੋਆ ॥
ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥
ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥
ਅੰਤਰਿ ਬਾਹਰਿ ਤੇਰੀ ਬਾਣੀ ॥
ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥
ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥
ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥
ਹਰਿ ਪੈਨਣੁ ਨਾਮੁ ਭੋਜਨੁ ਥੀਆ ॥
ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥
ਮਾਝ ਮਹਲਾ ੫ ॥
ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥
ਕਰਉ ਬਿਨੰਤੀ ਮਾਨੁ ਤਿਆਗਉ ॥
ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥
ਤੁਮ ਦਾਤੇ ਤੁਮ ਪੁਰਖ ਬਿਧਾਤੇ ॥
ਤੁਮ ਸਮਰਥ ਸਦਾ ਸੁਖਦਾਤੇ ॥
ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥
ਦਰਸਨਿ ਤੇਰੈ ਭਵਨ ਪੁਨੀਤਾ ॥
ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥
ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥
ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥
ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥
ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥