Sehaj Paath Ang 0070 to Ang 0080
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੭੦ - ਅੰਗ ੮੦
ਸਿਰੀਰਾਗੁ ਮਹਲਾ ੫ ॥
ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥
ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥
ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥
ਸਾਹਿਬੁ ਨਿਤਾਣਿਆ ਕਾ ਤਾਣੁ ॥
ਆਇ ਨ ਜਾਈ ਥਿਰੁ ਸਦਾ ਗੁਰਸਬਦੀ ਸਚੁ ਜਾਣੁ ॥੧॥ ਰਹਾਉ ॥
ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥
ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥
ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥
ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥
ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥
ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥
ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥
ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥
ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥
ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥
ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥
ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥
ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥
ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥
ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥
ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥
ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥
ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥
ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥
ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥
ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥
ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥
ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥
ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥
ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥
ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥
ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥
ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥
ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥
ਸਿਰੀਰਾਗੁ ਮਹਲਾ ੫ ਘਰੁ ੫ ॥
ਜਾਨਉ ਨਹੀ ਭਾਵੈ ਕਵਨ ਬਾਤਾ ॥
ਮਨ ਖੋਜਿ ਮਾਰਗੁ ॥੧॥ ਰਹਾਉ ॥
ਧਿਆਨੀ ਧਿਆਨੁ ਲਾਵਹਿ ॥
ਗਿਆਨੀ ਗਿਆਨੁ ਕਮਾਵਹਿ ॥
ਪ੍ਰਭੁ ਕਿਨ ਹੀ ਜਾਤਾ ॥੧॥
ਭਗਉਤੀ ਰਹਤ ਜੁਗਤਾ ॥
ਜੋਗੀ ਕਹਤ ਮੁਕਤਾ ॥
ਤਪਸੀ ਤਪਹਿ ਰਾਤਾ ॥੨॥
ਮੋਨੀ ਮੋਨਿਧਾਰੀ ॥
ਸਨਿਆਸੀ ਬ੍ਰਹਮਚਾਰੀ ॥
ਉਦਾਸੀ ਉਦਾਸਿ ਰਾਤਾ ॥੩॥
ਭਗਤਿ ਨਵੈ ਪਰਕਾਰਾ ॥
ਪੰਡਿਤੁ ਵੇਦੁ ਪੁਕਾਰਾ ॥
ਗਿਰਸਤੀ ਗਿਰਸਤਿ ਧਰਮਾਤਾ ॥੪॥
ਇਕ ਸਬਦੀ ਬਹੁ ਰੂਪਿ ਅਵਧੂਤਾ ॥
ਕਾਪੜੀ ਕਉਤੇ ਜਾਗੂਤਾ ॥
ਇਕਿ ਤੀਰਥਿ ਨਾਤਾ ॥੫॥
ਨਿਰਹਾਰ ਵਰਤੀ ਆਪਰਸਾ ॥
ਇਕਿ ਲੂਕਿ ਨ ਦੇਵਹਿ ਦਰਸਾ ॥
ਇਕਿ ਮਨ ਹੀ ਗਿਆਤਾ ॥੬॥
ਘਾਟਿ ਨ ਕਿਨ ਹੀ ਕਹਾਇਆ ॥
ਸਭ ਕਹਤੇ ਹੈ ਪਾਇਆ ॥
ਜਿਸੁ ਮੇਲੇ ਸੋ ਭਗਤਾ ॥੭॥
ਸਗਲ ਉਕਤਿ ਉਪਾਵਾ ॥
ਤਿਆਗੀ ਸਰਨਿ ਪਾਵਾ ॥
ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੩ ॥
ਜੋਗੀ ਅੰਦਰਿ ਜੋਗੀਆ ॥
ਤੂੰ ਭੋਗੀ ਅੰਦਰਿ ਭੋਗੀਆ ॥
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥
ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥
ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥
ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥
ਸਤਸੰਗਤਿ ਕੈਸੀ ਜਾਣੀਐ ॥
ਜਿਥੈ ਏਕੋ ਨਾਮੁ ਵਖਾਣੀਐ ॥
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਇਹੁ ਜਗਤੁ ਭਰਮਿ ਭੁਲਾਇਆ ॥
ਆਪਹੁ ਤੁਧੁ ਖੁਆਇਆ ॥
ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥
ਦੋਹਾਗਣੀ ਕਿਆ ਨੀਸਾਣੀਆ ॥
ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥
ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥
ਸੋਹਾਗਣੀ ਕਿਆ ਕਰਮੁ ਕਮਾਇਆ ॥
ਪੂਰਬਿ ਲਿਖਿਆ ਫਲੁ ਪਾਇਆ ॥
ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥
ਹੁਕਮੁ ਜਿਨਾ ਨੋ ਮਨਾਇਆ ॥
ਤਿਨ ਅੰਤਰਿ ਸਬਦੁ ਵਸਾਇਆ ॥
ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥
ਜਿਨਾ ਭਾਣੇ ਕਾ ਰਸੁ ਆਇਆ ॥
ਤਿਨ ਵਿਚਹੁ ਭਰਮੁ ਚੁਕਾਇਆ ॥
ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥
ਸਤਿਗੁਰਿ ਮਿਲਿਐ ਫਲੁ ਪਾਇਆ ॥
ਜਿਨਿ ਵਿਚਹੁ ਅਹਕਰਣੁ ਚੁਕਾਇਆ ॥
ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥
ਅੰਮ੍ਰਿਤੁ ਤੇਰੀ ਬਾਣੀਆ ॥
ਤੇਰਿਆ ਭਗਤਾ ਰਿਦੈ ਸਮਾਣੀਆ ॥
ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥
ਸਤਿਗੁਰੁ ਮਿਲਿਆ ਜਾਣੀਐ ॥
ਜਿਤੁ ਮਿਲਿਐ ਨਾਮੁ ਵਖਾਣੀਐ ॥
ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥
ਹਉ ਸਤਿਗੁਰ ਵਿਟਹੁ ਘੁਮਾਇਆ ॥
ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥
ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥
ਤੂੰ ਸਭਨਾ ਮਾਹਿ ਸਮਾਇਆ ॥
ਤਿਨਿ ਕਰਤੈ ਆਪੁ ਲੁਕਾਇਆ ॥
ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥
ਆਪੇ ਖਸਮਿ ਨਿਵਾਜਿਆ ॥
ਜੀਉ ਪਿੰਡੁ ਦੇ ਸਾਜਿਆ ॥
ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥
ਸਭਿ ਸੰਜਮ ਰਹੇ ਸਿਆਣਪਾ ॥
ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥
ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥
ਮੇਰੇ ਗੁਣ ਅਵਗਨ ਨ ਬੀਚਾਰਿਆ ॥
ਪ੍ਰਭਿ ਅਪਣਾ ਬਿਰਦੁ ਸਮਾਰਿਆ ॥
ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥
ਮੈ ਮਨਿ ਤਨਿ ਪ੍ਰਭੂ ਧਿਆਇਆ ॥
ਜੀਇ ਇਛਿਅੜਾ ਫਲੁ ਪਾਇਆ ॥
ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥
ਤੁਧੁ ਆਪੇ ਆਪੁ ਉਪਾਇਆ ॥
ਦੂਜਾ ਖੇਲੁ ਕਰਿ ਦਿਖਲਾਇਆ ॥
ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥
ਗੁਰ ਪਰਸਾਦੀ ਪਾਇਆ ॥
ਤਿਥੈ ਮਾਇਆ ਮੋਹੁ ਚੁਕਾਇਆ ॥
ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥
ਗੋਪੀ ਨੈ ਗੋਆਲੀਆ ॥
ਤੁਧੁ ਆਪੇ ਗੋਇ ਉਠਾਲੀਆ ॥
ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥
ਜਿਨ ਸਤਿਗੁਰ ਸਿਉ ਚਿਤੁ ਲਾਇਆ ॥
ਤਿਨੀ ਦੂਜਾ ਭਾਉ ਚੁਕਾਇਆ ॥
ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥
ਤੇਰੀਆ ਸਦਾ ਸਦਾ ਚੰਗਿਆਈਆ ॥
ਮੈ ਰਾਤਿ ਦਿਹੈ ਵਡਿਆਈਆਂ ॥
ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥
ਸਿਰੀਰਾਗੁ ਮਹਲਾ ੫ ॥
ਪੈ ਪਾਇ ਮਨਾਈ ਸੋਇ ਜੀਉ ॥
ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥
ਗੋਸਾਈ ਮਿਹੰਡਾ ਇਠੜਾ ॥
ਅੰਮ ਅਬੇ ਥਾਵਹੁ ਮਿਠੜਾ ॥
ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥
ਤੇਰੈ ਹੁਕਮੇ ਸਾਵਣੁ ਆਇਆ ॥
ਮੈ ਸਤ ਕਾ ਹਲੁ ਜੋਆਇਆ ॥
ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥
ਹਉ ਗੁਰ ਮਿਲਿ ਇਕੁ ਪਛਾਣਦਾ ॥
ਦੁਯਾ ਕਾਗਲੁ ਚਿਤਿ ਨ ਜਾਣਦਾ ॥
ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥੩॥
ਤੁਸੀ ਭੋਗਿਹੁ ਭੁੰਚਹੁ ਭਾਈਹੋ ॥
ਗੁਰਿ ਦੀਬਾਣਿ ਕਵਾਇ ਪੈਨਾਈਓ ॥
ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥
ਹਉ ਆਇਆ ਸਾਮੑੈ ਤਿਹੰਡੀਆ ॥
ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥
ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥
ਹਉ ਵਾਰੀ ਘੁੰਮਾ ਜਾਵਦਾ ॥
ਇਕ ਸਾਹਾ ਤੁਧੁ ਧਿਆਇਦਾ ॥
ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥
ਹਰਿ ਇਠੈ ਨਿਤ ਧਿਆਇਦਾ ॥
ਮਨਿ ਚਿੰਦੀ ਸੋ ਫਲੁ ਪਾਇਦਾ ॥
ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥
ਮੈ ਛਡਿਆ ਸਭੋ ਧੰਧੜਾ ॥
ਗੋਸਾਈ ਸੇਵੀ ਸਚੜਾ ॥
ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮॥
ਮੈ ਸੁਖੀ ਹੂੰ ਸੁਖੁ ਪਾਇਆ ॥
ਗੁਰਿ ਅੰਤਰਿ ਸਬਦੁ ਵਸਾਇਆ ॥
ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥
ਮੈ ਬਧੀ ਸਚੁ ਧਰਮ ਸਾਲ ਹੈ ॥
ਗੁਰਸਿਖਾ ਲਹਦਾ ਭਾਲਿ ਕੈ ॥
ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥
ਸੁਣਿ ਗਲਾ ਗੁਰ ਪਹਿ ਆਇਆ ॥
ਨਾਮੁ ਦਾਨੁ ਇਸਨਾਨੁ ਦਿੜਾਇਆ ॥
ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥
ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥
ਦੇ ਕੰਨੁ ਸੁਣਹੁ ਅਰਦਾਸਿ ਜੀਉ ॥
ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥
ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥
ਪੈ ਕੋਇ ਨ ਕਿਸੈ ਰਞਾਣਦਾ ॥
ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥
ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥
ਬੋਲਾਇਆ ਬੋਲੀ ਖਸਮ ਦਾ ॥
ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥
ਤੇਰਿਆ ਭਗਤਾ ਭੁਖ ਸਦ ਤੇਰੀਆ ॥
ਹਰਿ ਲੋਚਾ ਪੂਰਨ ਮੇਰੀਆ ॥
ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥
ਤੁਧੁ ਜੇਵਡੁ ਅਵਰੁ ਨ ਭਾਲਿਆ ॥
ਤੂੰ ਦੀਪ ਲੋਅ ਪਇਆਲਿਆ ॥
ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥
ਹਉ ਗੋਸਾਈ ਦਾ ਪਹਿਲਵਾਨੜਾ ॥
ਮੈ ਗੁਰ ਮਿਲਿ ਉਚ ਦੁਮਾਲੜਾ ॥
ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥
ਵਾਤ ਵਜਨਿ ਟੰਮਕ ਭੇਰੀਆ ॥
ਮਲ ਲਥੇ ਲੈਦੇ ਫੇਰੀਆ ॥
ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥
ਸਭ ਇਕਠੇ ਹੋਇ ਆਇਆ ॥
ਘਰਿ ਜਾਸਨਿ ਵਾਟ ਵਟਾਇਆ ॥
ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥
ਤੂੰ ਵਰਨਾ ਚਿਹਨਾ ਬਾਹਰਾ ॥
ਹਰਿ ਦਿਸਹਿ ਹਾਜਰੁ ਜਾਹਰਾ ॥
ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥
ਮੈ ਜੁਗਿ ਜੁਗਿ ਦਯੈ ਸੇਵੜੀ ॥
ਗੁਰਿ ਕਟੀ ਮਿਹਡੀ ਜੇਵੜੀ ॥
ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥
ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥
ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥
ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥
ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥
ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥
ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥
ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥
ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥
ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥
ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥
ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥
ਝੂਠਾ ਰੁਦਨੁ ਹੋਆ ਦੁੋਆਲੈ ਖਿਨ ਮਹਿ ਭਇਆ ਪਰਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥
ਸਿਰੀਰਾਗੁ ਮਹਲਾ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥
ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥
ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥
ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥
ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥
ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥
ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥
ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥
ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥
ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥
ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥
ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥
ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥
ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥
ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥
ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥
ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥
ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥
ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥
ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥
ਸਿਰੀਰਾਗੁ ਮਹਲਾ ੪ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥
ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥
ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥
ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥
ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥
ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥
ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥
ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥
ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥
ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥
ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥
ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥
ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥
ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥
ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥
ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥
ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥
ਸਿਰੀਰਾਗੁ ਮਹਲਾ ੫ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥
ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥
ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥
ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥
ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥
ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥
ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥
ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥
ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥
ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥
ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥
ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥
ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥
ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥
ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥
ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥
ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥
ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥
ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥
ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥
ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥
ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥
ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੪ ਘਰੁ ੨ ਛੰਤ ॥
ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥
ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥
ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥
ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥
ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥
ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥
ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥
ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥
ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥
ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥
ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥
ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥
ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥
ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥
ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥
ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥
ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੁੋਹੰਦੀ ॥੩॥
ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥
ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥
ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥
ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥
ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥
ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥
ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥
ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥
ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥
ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥
ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥
ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੫ ਛੰਤ ॥
ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥
ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥
ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥
ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥
ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥
ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥
ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥
ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥
ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥
ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥
ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥
ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥
ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥
ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥
ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥
ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥
ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥
ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥
ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥
ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥
ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥
ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥
ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥
ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥
ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥