Sehaj Paath - Ang 0060 to Ang 0070

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੬੦ - ਅੰਗ ੭੦

ਸਿਰੀਰਾਗੁ ਮਹਲਾ ੧ ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
ਬਾਬਾ ਮਾਇਆ ਭਰਮਿ ਭੁਲਾਇ ॥
ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥
ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥
ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥
ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥
ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥
ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥
ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥
ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥
ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥
ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥
ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥
ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥
ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥
ਸਿਰੀਰਾਗੁ ਮਹਲਾ ੧ ॥
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥
ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥
ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥
ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥
ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥
ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥
ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥
ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥
ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥
ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥
ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥
ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥
ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥
ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥
ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥
ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥
ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥
ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥
ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥
ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥
ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥
ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥
ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥
ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥
ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥
ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥
ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥
ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥
ਸਿਰੀਰਾਗੁ ਮਹਲਾ ੧ ॥
ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥
ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥
ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥
ਮਨ ਰੇ ਸਾਚੀ ਖਸਮ ਰਜਾਇ ॥
ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥
ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥
ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥
ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥
ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥
ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥
ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥
ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥
ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥
ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥
ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥
ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥
ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥
ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥
ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥
ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥
ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥
ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥
ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥
ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥
ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
ਸਿਰੀਰਾਗੁ ਮਹਲਾ ੧ ॥
ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥
ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥
ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥
ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥
ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥
ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥
ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥
ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥
ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥
ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥
ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥
ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥
ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥
ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥
ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥
ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥
ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥
ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥
ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥
ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥
ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥
ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥
ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥
ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥
ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥
ਸਿਰੀਰਾਗੁ ਮਹਲਾ ੧ ॥
ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥
ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥
ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥
ਭਾਈ ਰੇ ਭਵਜਲੁ ਬਿਖਮੁ ਡਰਾਂਉ ॥
ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥
ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥
ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥
ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥
ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥
ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥
ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥
ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥
ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥
ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥
ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥
ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥
ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥
ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥
ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥
ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥
ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥
ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥
ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥
ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥
ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥
ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥
ਸਿਰੀਰਾਗੁ ਮਹਲਾ ੧ ਘਰੁ ੨ ॥
ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥
ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
ਦੁਨੀਆ ਕੈਸਿ ਮੁਕਾਮੇ ॥
ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥
ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥
ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥
ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥
ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥
ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥
ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥
ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥
ੴ ਸਤਿਗੁਰ ਪ੍ਰਸਾਦਿ ॥
ਮਹਲੇ ਪਹਿਲੇ ਸਤਾਰਹ ਅਸਟਪਦੀਆ ॥
ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥
ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥
ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥
ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥
ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥
ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
ਆਪੇ ਨਦਰਿ ਕਰੇ ਭਾਉ ਲਾਏ ਗੁਰਸਬਦੀ ਬੀਚਾਰਿ ॥
ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥
ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥
ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥
ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
ਸਿਰੀਰਾਗੁ ਮਹਲਾ ੩ ॥
ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥
ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥
ਮਨ ਰੇ ਗੁਰਮੁਖਿ ਨਾਮੁ ਧਿਆਇ ॥
ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥
ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥
ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥
ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥
ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥
ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥
ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥
ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥
ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥
ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥
ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥
ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥
ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥
ਸਿਰੀਰਾਗੁ ਮਹਲਾ ੩ ॥
ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥
ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥
ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥
ਮਨ ਰੇ ਗੁਰ ਕੀ ਕਾਰ ਕਮਾਇ ॥
ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥
ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥
ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥
ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥
ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥
ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥
ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥
ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥
ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥
ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥
ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥
ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥
ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥
ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥
ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥
ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥
ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥
ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥
ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥
ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥
ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥
ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥
ਸਿਰੀਰਾਗੁ ਮਹਲਾ ੩ ॥
ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥
ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥
ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥
ਭਾਈ ਰੇ ਦਾਸਨਿ ਦਾਸਾ ਹੋਇ ॥
ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥
ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥
ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥
ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥
ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥
ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥
ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥
ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥
ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥
ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥
ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥
ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥
ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥
ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥
ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥
ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥
ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥
ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥
ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥
ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥
ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥
ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥
ਸਿਰੀਰਾਗੁ ਮਹਲਾ ੩ ॥
ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥
ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥
ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥
ਮਨ ਰੇ ਨਾਮੁ ਜਪਹੁ ਸੁਖੁ ਹੋਇ ॥
ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥
ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥
ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥
ਨਾਮਾ ਛੀਬਾ ਕਬੀਰੁ ਜੁੋਲਾਹਾ ਪੂਰੇ ਗੁਰ ਤੇ ਗਤਿ ਪਾਈ ॥
ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥
ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥
ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥
ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥
ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥
ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥
ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥
ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥
ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥
ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥
ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥
ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥
ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥
ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥
ਸਿਰੀਰਾਗੁ ਮਹਲਾ ੩ ॥
ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥
ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥
ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥
ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥
ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥
ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥
ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥
ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥
ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥
ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥
ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥
ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥
ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥
ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥
ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥
ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥
ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥
ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥
ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥
ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥
ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥
ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥
ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥
ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥
ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥
ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥
ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥
ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥
ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥
ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥
ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥
ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥
ਸਿਰੀਰਾਗੁ ਮਹਲਾ ੩ ॥
ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥
ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥
ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥
ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥
ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥
ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥
ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥
ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥
ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥
ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥
ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥
ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥
ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥
ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥
ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥
ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥
ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥
ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥
ਸਿਰੀਰਾਗੁ ਮਹਲਾ ੩ ॥
ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥
ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥
ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥
ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥
ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥
ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥
ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥
ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥
ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥
ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥
ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥
ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥
ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥
ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥
ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥
ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥
ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥
ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥
ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥
ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥
ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥
ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥
ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥
ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥
ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :