Sehaj Paath - Ang 0040 to Ang 0050
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੪੦ - ਅੰਗ ੫੦
ਸਿਰੀਰਾਗੁ ਮਹਲਾ ੪ ॥
ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥
ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥
ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥
ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥
ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥
ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥
ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥
ਧੰਨੁ ਵਡਭਾਗੀ ਵਡਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥
ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥
ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥
ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥
ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥
ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥
ਸਿਰੀਰਾਗੁ ਮਹਲਾ ੪ ॥
ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥
ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥
ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥
ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥
ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥
ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥
ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥
ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥
ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥
ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥
ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥
ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥
ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥
ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥
ਸਿਰੀਰਾਗੁ ਮਹਲਾ ੪ ॥
ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥
ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥
ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥
ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥
ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥
ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥
ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥
ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥
ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥
ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥
ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥
ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥
ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥
ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥
ਸਿਰੀਰਾਗੁ ਮਹਲਾ ੪ ॥
ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥
ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥
ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥
ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥
ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥
ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥
ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥
ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥
ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥
ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥
ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥
ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥
ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥
ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
ਸਿਰੀਰਾਗੁ ਮਹਲਾ ੪ ॥
ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥
ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥
ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥
ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥
ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥
ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥
ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥
ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥
ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥
ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥
ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥
ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥
ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥
ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
ਸਿਰੀਰਾਗੁ ਮਹਲਾ ੫ ਘਰੁ ੧ ॥
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥
ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥
ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
ਮੇਰੇ ਮਨ ਸੁਖਦਾਤਾ ਹਰਿ ਸੋਇ ॥
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥
ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥
ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥
ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥
ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥
ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥
ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥
ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥
ਸਿਰੀਰਾਗੁ ਮਹਲਾ ੫ ॥
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
ਭਾਈ ਰੇ ਸੁਖੁ ਸਾਧਸੰਗਿ ਪਾਇਆ ॥
ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥
ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥
ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥
ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥
ਸਿਰੀਰਾਗੁ ਮਹਲਾ ੫ ॥
ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥
ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥
ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥
ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥
ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥
ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥
ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥
ਸਿਰੀਰਾਗੁ ਮਹਲਾ ੫ ॥
ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥
ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥
ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥
ਅੰਧੇ ਤੂੰ ਬੈਠਾ ਕੰਧੀ ਪਾਹਿ ॥
ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥
ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥
ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥
ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥
ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥
ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥
ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥
ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥
ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥
ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥
ਸਿਰੀਰਾਗੁ ਮਹਲਾ ੫ ॥
ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥
ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥
ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥
ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥
ਮਨ ਮੇਰੇ ਕਰਤੇ ਨੋ ਸਾਲਾਹਿ ॥
ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥
ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥
ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥
ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥
ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥
ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥
ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥
ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥
ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥
ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥
ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥
ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥
ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥
ਸਿਰੀਰਾਗੁ ਮਹਲਾ ੫ ॥
ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥
ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥
ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥
ਮੇਰੇ ਮਨ ਏਕਸ ਸਿਉ ਚਿਤੁ ਲਾਇ ॥
ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥
ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥
ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥
ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥
ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥
ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥
ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥
ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥
ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥
ਸ੍ਰੀਰਾਗੁ ਮਹਲਾ ੫ ॥
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥
ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥
ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥
ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥
ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥
ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥
ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥
ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥
ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥
ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥
ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥
ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥
ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥
ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥
ਸ੍ਰੀਰਾਗੁ ਮਹਲਾ ੫ ॥
ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥
ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥
ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥
ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥
ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥
ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥
ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥
ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥
ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥
ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥
ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥
ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥
ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥
ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥
ਸਿਰੀਰਾਗੁ ਮਹਲਾ ੫ ॥
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥
ਮਨ ਮੇਰੇ ਸਗਲ ਉਪਾਵ ਤਿਆਗੁ ॥
ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥
ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥
ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥
ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥
ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥
ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥
ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
ਸਿਰੀਰਾਗੁ ਮਹਲਾ ੫ ॥
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥
ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥
ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥
ਮਨ ਮੇਰੇ ਏਕੋ ਨਾਮੁ ਧਿਆਇ ॥
ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥
ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥
ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥
ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥
ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥
ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥
ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥
ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥
ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥
ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥
ਸਿਰੀਰਾਗੁ ਮਹਲਾ ੫ ॥
ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥
ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥
ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥
ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥
ਮੇਰੇ ਮਨ ਗੁਰਸਬਦੀ ਸੁਖੁ ਹੋਇ ॥
ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥
ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥
ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥
ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥
ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥
ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥
ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥
ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥
ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥
ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥
ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥
ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥
ਸਿਰੀਰਾਗੁ ਮਹਲਾ ੫ ॥
ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥
ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥
ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
ਮੇਰੇ ਮਨ ਪ੍ਰਭ ਸਰਣਾਈ ਪਾਇ ॥
ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥
ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥
ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥
ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥
ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥
ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
ਸਿਰੀਰਾਗੁ ਮਹਲਾ ੫ ॥
ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥
ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥
ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥
ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥
ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥
ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥
ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥
ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥
ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥
ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥
ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥
ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥
ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥
ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥
ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥
ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥
ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥
ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥
ਸਿਰੀਰਾਗੁ ਮਹਲਾ ੫ ॥
ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥
ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥
ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥
ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥
ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥
ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥
ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥
ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥
ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥
ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥
ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥
ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥
ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥
ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥
ਸਿਰੀਰਾਗੁ ਮਹਲਾ ੫ ॥
ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥
ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥
ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥
ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥
ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥
ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥
ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥
ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥
ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥
ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥
ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥
ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥
ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥
ਸਿਰੀਰਾਗੁ ਮਹਲਾ ੫ ॥
ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥
ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥
ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥
ਮਨ ਮੇਰੇ ਸਤਿਗੁਰ ਸੇਵਾ ਸਾਰੁ ॥
ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥
ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥
ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥
ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥
ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥
ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥
ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥
ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥
ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥
ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥
ਸਿਰੀਰਾਗੁ ਮਹਲਾ ੫ ॥
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥
ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥
ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥
ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥
ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥
ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥
ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥
ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥
ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥
ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥
ਸਿਰੀਰਾਗੁ ਮਹਲਾ ੫ ॥
ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥
ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥
ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥
ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥
ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥
ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥
ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥
ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥
ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥
ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥
ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥
ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥
ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥
ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥
ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥
ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥
ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥
ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥
ਸਿਰੀਰਾਗੁ ਮਹਲਾ ੫ ॥
ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥
ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥
ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥
ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥
ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥
ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥
ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥
ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥
ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥
ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥
ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥
ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥
ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥
ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥
ਸਿਰੀਰਾਗੁ ਮਹਲਾ ੫ ॥
ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥
ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥
ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥
ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥
ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥
ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥
ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥
ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥
ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥
ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥
ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥
ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥
ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥
ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥
ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥
ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥