Sehaj Paath - Ang 0028 to Ang 0034

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ ੨੮ - ਅੰਗ ੩੪

ਸਿਰੀਰਾਗੁ ਮਹਲਾ ੩ ॥
ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥
ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥
ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥
ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥
ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥
ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥
ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥
ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥
ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥
ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥
ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥
ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥
ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥
ਸਿਰੀਰਾਗੁ ਮਹਲਾ ੩ ॥
ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥
ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥
ਭਾਈ ਰੇ ਇਸੁ ਮਨ ਕਉ ਸਮਝਾਇ ॥
ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥
ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥
ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥
ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥
ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥
ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥
ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥
ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥
ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥
ਸਿਰੀਰਾਗੁ ਮਹਲਾ ੩ ॥
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥
ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥
ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥
ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥
ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥
ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥
ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥
ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥
ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥
ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥
ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥
ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥
ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥
ਸ੍ਰੀਰਾਗੁ ਮਹਲਾ ੩ ॥
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥
ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥
ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥
ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥
ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥
ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥
ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥
ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥
ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥
ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥
ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥
ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥
ਸਿਰੀਰਾਗੁ ਮਹਲਾ ੩ ॥
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥
ਗੁਰਮੁਖਾ ਕੇ ਮੁਖ ਉਜਲੇ ਗੁਰਸਬਦੀ ਬੀਚਾਰਿ ॥
ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
ਘਰ ਹੀ ਵਿਚਿ ਮਹਲੁ ਪਾਇਆ ਗੁਰਸਬਦੀ ਵੀਚਾਰਿ ॥੨॥
ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥
ਸਿਰੀਰਾਗੁ ਮਹਲਾ ੩ ॥
ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥
ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥
ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥
ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥
ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥
ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥
ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥
ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥
ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥
ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥
ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥
ਸਿਰੀਰਾਗੁ ਮਹਲਾ ੩ ॥
ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
ਭਾਈ ਰੇ ਗੁਰਮਤਿ ਸਾਚਿ ਰਹਾਉ ॥
ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥
ਸਿਰੀਰਾਗੁ ਮਹਲਾ ੩ ॥
ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
ਮਨ ਰੇ ਸਦਾ ਭਜਹੁ ਹਰਿ ਸਰਣਾਈ ॥
ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥
ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥
ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥
ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥
ਸਿਰੀਰਾਗੁ ਮਹਲਾ ੩ ॥
ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥
ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥
ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥
ਭਾਈ ਰੇ ਇਕ ਮਨਿ ਨਾਮੁ ਧਿਆਇ ॥
ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥
ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥
ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥
ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥
ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥
ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥
ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥
ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥
ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥
ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
ਸਿਰੀਰਾਗੁ ਮਹਲਾ ੩ ॥
ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥
ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥
ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥
ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥
ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥
ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥
ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥
ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥
ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥
ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥
ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥
ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥
ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥
ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥
ਸਿਰੀਰਾਗੁ ਮਹਲਾ ੩ ॥
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥
ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥
ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥
ਸਿਰੀਰਾਗੁ ਮਹਲਾ ੩ ॥
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥
ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥
ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥
ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥
ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥
ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥
ਗੁਰਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥
ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥
ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥
ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥
ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥
ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥
ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥
ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥
ਸਿਰੀਰਾਗੁ ਮਹਲਾ ੩ ॥
ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥
ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥
ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥
ਭਾਈ ਰੇ ਗੁਰਮੁਖਿ ਬੂਝੈ ਕੋਇ ॥
ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥
ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥
ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥
ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥
ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥
ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥
ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥
ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥
ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥
ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥
ਸਿਰੀਰਾਗੁ ਮਹਲਾ ੩ ॥
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥
ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥
ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥
ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥
ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥
ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥
ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥
ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥
ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
ਸਿਰੀਰਾਗੁ ਮਹਲਾ ੩ ॥
ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥
ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥
ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥
ਮਨ ਰੇ ਦੂਜਾ ਭਾਉ ਚੁਕਾਇ ॥
ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥
ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥
ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥
ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥
ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥
ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥
ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥
ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥
ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥
ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :