ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ 1368
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਜਬਦੇਖਿਓਬੇੜਾਜਰਜਰਾਤਬਉਤਰਿਪਰਿਓਹਉਫਰਕਿ੬੭॥॥
(ਪਹਿਲਾਂ ਮੋਹ ਵਿਚ ਮਸਤ ਸਾਂ, ਹੁਣ ਅੱਖਾਂ ਖੁਲ੍ਹ ਆਈਆਂ) ਉਸ ਵੇਲੇ ਮੈਂ ਵੇਖਿਆ (ਕਿ ਜਿਸ ਸਰੀਰਕ ਮੋਹ ਦੇ ਬੇੜੇ ਵਿਚ ਮੈਂ ਸੁਆਰ ਹਾਂ ਉਹ) ਥੋੜਾ-ਬਹੁਤ ਪੁਰਾਣਾ ਹੋਇਆ ਹੋਇਆ ਹੈ (ਵਿਕਾਰਾਂ ਨਾਲ ਛੇਕੋ-ਛੇਕ ਹੋਇਆ ਪਿਆ ਹੈ)। ਮੈਂ ਛਾਲ ਮਾਰ ਕੇ (ਉਸ ਅਪਣੱਤ ਦੇ ਬੇੜੇ ਵਿਚੋਂ) ਉਤਰ ਪਿਆ (ਮੈਂ ਅਪਣੱਤ, ਸਰੀਰਕ ਮੋਹ ਛੱਡ ਦਿੱਤਾ। ਪਰ ਇਹ ਸਭ ਕੁਝ ਇਸੇ ਕਰਕੇ ਸੀ ਕਿ ਮੈਂ ਉਹ 'ਦਰੁ' ਨਾਹ ਛੱਡਿਆ ਜਿਸ ਦਰ ਤੇ ਟਿਕਿਆਂ 'ਹਟਕੈ ਨਾਹੀ ਕੋਇ') ॥੬੭॥
When I saw that my boat was rotten, then I immediately got out. ||67||
जब देखिओ बेड़ा जरजरा तब उतरि परिओ हउ फरकि ॥६७॥
LINE 02
ਕਬੀਰਪਾਪੀਭਗਤਿਭਾਵਈਹਰਿਪੂਜਾਸੁਹਾਇ
ਹੇ ਕਬੀਰ! (ਭਾਵੇਂ ਪ੍ਰਭੂ ਦੇ ਦਰ ਤੇ ਟਿਕੇ ਰਹਿਣ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਿਚ ਇਹ ਬਰਕਤਿ ਹੈ ਕਿ ਸੰਸਾਰ-ਸਮੁੰਦਰ ਵਿਚ ਡੁੱਬਣੋਂ ਬਚ ਜਾਈਦਾ ਹੈ, ਪਰ) ਵਿਕਾਰੀ ਬੰਦੇ ਨੂੰ ਪਰਮਾਤਮਾ ਦੀ ਭਗਤੀ ਚੰਗੀ ਨਹੀਂ ਲੱਗਦੀ, ਪਰਮਾਤਮਾ ਦੀ ਪੂਜਾ ਸੁਖਾਂਦੀ ਨਹੀਂ (ਸੁਖ ਦੇਣ ਵਾਲੀ ਨਹੀਂ ਜਾਪਦੀ)।
Kabeer, the sinner does not like devotion to the Lord; he does not appreciate worship.
कबीर पापी भगति न भावई हरि पूजा न सुहाइ ॥
LINE 03
ਮਾਖੀਚੰਦਨੁਪਰਹਰੈਜਹਬਿਗੰਧਤਹਜਾਇ੬੮॥॥
(ਵਿਕਾਰੀ ਬੰਦੇ ਦਾ ਸੁਭਾਉ ਮੱਖੀ ਵਾਂਗ ਹੋ ਜਾਂਦਾ ਹੈ) ਮੱਖੀ (ਸੋਹਣੀ ਖ਼ੁਸ਼-ਬੂ ਵਾਲੇ) ਚੰਦਨ ਨੂੰ ਤਿਆਗ ਦੇਂਦੀ ਹੈ, ਜਿੱਥੇ ਬਦ-ਬੂ ਹੋਵੇ ਉਥੇ ਜਾਂਦੀ ਹੈ ॥੬੮॥
The fly abandons the sandalwood tree, and goes after the rotten smell. ||68||
माखी चंदनु परहरै जह बिगंध तह जाइ ॥६८॥
LINE 04
ਕਬੀਰਬੈਦੁਮੂਆਰੋਗੀਮੂਆਮੂਆਸਭੁਸੰਸਾਰੁ
ਹੇ ਕਬੀਰ! (ਮਾਇਕ ਭੋਗਾਂ ਦੀ ਖ਼ਾਤਰ ਖਪ ਖਪ ਕੇ) ਸਾਰਾ ਜਗਤ (ਸੰਸਾਰ-ਸਮੁੰਦਰ ਵਿਚ ਡੁੱਬ ਕੇ, ਮਾਇਕ ਮੋਹ ਵਿਚ ਡੁੱਬ ਕੇ, ਆਤਮਕ ਮੌਤੇ) ਮਰ ਰਿਹਾ ਹੈ, ਚਾਹੇ ਕੋਈ ਰੋਗੀ ਹੈ ਤੇ ਚਾਹੇ ਕੋਈ ਹਕੀਮ ਹੈ (ਭਾਵ, ਇਕ ਤਾਂ ਉਹ ਬੰਦੇ ਹਨ ਜੋ ਅੰਞਾਣ ਤੇ ਮੂੜ੍ਹ ਹੋਣ ਕਰ ਕੇ ਜੀਵਨ ਦਾ ਰਾਹ ਜਾਣਦੇ ਹੀ ਨਹੀਂ, ਤੇ ਵਿਕਾਰਾਂ ਵਿਚ ਫਸੇ ਪਏ ਹਨ, ਦੂਜੇ ਉਹ ਹਨ ਜੋ ਵਿਦਵਾਨ ਪੰਡਿਤ ਹਨ ਤੇ ਮੂਰਖ ਲੋਕਾਂ ਨੂੰ ਉਪਦੇਸ਼ ਕਰਦੇ ਹਨ। ਪਰ ਹਾਲਤ ਦੋਹਾਂ ਦੀ ਇਹ ਹੈ ਕਿ ਇਹਨਾਂ ਦੀ ਸਾਰੀ ਦੌੜ-ਭੱਜ ਮਾਇਕ ਭੋਗਾਂ ਵਾਸਤੇ ਹੀ ਹੈ, ਇਨ੍ਹਾਂ ਦੇ ਗਿਆਨ-ਇੰਦ੍ਰੇ ਆਪੋ ਆਪਣੇ ਵਿਸ਼ੇ-ਭੋਗਾਂ ਵਲ ਖਪ ਰਹੇ ਹਨ, ਭੋਗਾਂ ਨੂੰ ਰੋ ਰਹੇ ਹਨ। ਇੱਕ ਭਗਤੀ ਤੋਂ ਵਾਂਜੇ ਰਹਿਣ ਕਰਕੇ ਇਹ ਸਭ ਆਤਮਕ ਮੌਤੇ ਮਰੇ ਪਏ ਹਨ)।
Kabeer, the physician is dead, and the patient is dead; the whole world is dead.
कबीर बैदु मूआ रोगी मूआ मूआ सभु संसारु ॥
LINE 05
ਏਕੁਕਬੀਰਾਨਾਮੂਆਜਿਹਨਾਹੀਰੋਵਨਹਾਰੁ੬੯॥॥
ਹੇ ਕਬੀਰ! ਸਿਰਫ਼ ਉਹ ਮਨੁੱਖ (ਆਤਮਕ ਮੌਤੇ) ਨਹੀਂ ਮਰਦਾ ਜਿਸ ਦਾ ਕੋਈ (ਸੰਗੀ ਸਾਥੀ, ਗਿਆਨ-ਇੰਦ੍ਰਾ) (ਮਾਇਕ ਭੋਗਾਂ ਦੀ ਖ਼ਾਤਰ) ਰੋ ਨਹੀਂ ਰਿਹਾ (ਖਪ ਨਹੀਂ ਰਿਹਾ ਤੇ, ਅਜੇਹਾ ਮਨੁੱਖ ਸਿਰਫ਼ ਉਹੀ ਹੋ ਸਕਦਾ ਹੈ ਜੋ ਪ੍ਰਭੂ-ਦਰ ਨਹੀਂ ਛੱਡਦਾ, ਕਿਉਂਕਿ ਪ੍ਰਭੂ-ਦਰ ਤੇ ਰਿਹਾਂ 'ਹਟਕੈ ਨਾਹੀ ਕੋਇ') ॥੬੯॥
Only Kabeer is not dead; there is no one to mourn for him. ||69||
एकु कबीरा ना मूआ जिह नाही रोवनहारु ॥६९॥
LINE 06
ਕਬੀਰਰਾਮੁਧਿਆਇਓਮੋਟੀਲਾਗੀਖੋਰਿ
ਹੇ ਕਬੀਰ! ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਨਹੀਂ ਕੀਤਾ, ਉਸ ਨੂੰ ਅੰਦਰੋ ਅੰਦਰ ਵਿਕਾਰ ਖੋਖਲਾ ਕਰੀ ਜਾਂਦੇ ਹਨ (ਤੇ ਉਹ ਸਹਜੇ ਸਹਜੇ ਆਤਮਕ ਮੌਤੇ ਮਰਦਾ ਜਾਂਦਾ ਹੈ)।
Kabeer, I have not meditated on the Lord; such is the bad habit I have developed.
कबीर रामु न धिआइओ मोटी लागी खोरि ॥
LINE 07
ਕਾਇਆਹਾਂਡੀਕਾਠਕੀਨਾਓਹਚਰ੍ਹੈਬਹੋਰਿ੭੦॥॥
ਜਿਵੇਂ ਲੱਕੜ ਦੀ ਹਾਂਡੀ (ਚੁੱਲ੍ਹੇ ਉਤੇ ਇਕ ਵਾਰੀ ਸੜ ਕੇ) ਮੁੜ (ਚੁੱਲ੍ਹੇ ਉਤੇ) ਨਹੀਂ ਚੜ੍ਹ ਸਕਦੀ, ਤਿਵੇਂ (ਵਿਕਾਰਾਂ ਦੀ ਅੱਗ ਵਿਚ ਸੜਿ-ਮੁਏ ਮਨੁੱਖ ਦਾ) ਇਹ ਸਰੀਰ ਹੈ (ਜੋ ਇਸ ਨੂੰ ਦੂਜੀ ਵਾਰੀ ਨਹੀਂ ਮਿਲਦਾ) ॥੭੦॥
The body is a wooden pot; it cannot be put back on the fire. ||70||
काइआ हांडी काठ की ना ओह चर्है बहोरि ॥७०॥
LINE 08
ਕਬੀਰਐਸੀਹੋਇਪਰੀਮਨਕੋਭਾਵਤੁਕੀਨੁ
ਜਿਸ ਮਨੁੱਖ ਨੂੰ ਪ੍ਰਭੂ ਮਨ-ਭਾਉਂਦੀ (ਭਗਤੀ ਦੀ) ਦਾਤ ਬਖ਼ਸ਼ਦਾ ਹੈ, ਜਿਸ ਉਤੇ ਇਹ ਅਜਬ ਮੇਹਰ ਹੁੰਦੀ ਹੈ, ਉਹ ਮਨੁੱਖ ਭੀ ਖ਼ੁਸ਼ੀ-ਖ਼ੁਸ਼ੀ ਆਪਾ-ਭਾਵ ਤਿਆਗਦਾ ਹੈ।
Kabeer, it came to pass, that I did whatever I pleased.
कबीर ऐसी होइ परी मन को भावतु कीनु ॥
LINE 09
ਮਰਨੇਤੇਕਿਆਡਰਪਨਾਜਬਹਾਥਿਸਿਧਉਰਾਲੀਨ੭੧॥॥
ਹੇ ਕਬੀਰ! ਜਦੋਂ ਕੋਈ ਇਸਤ੍ਰੀ (ਆਪਣੇ ਪਤੀ ਦੇ ਮਰਨ ਤੇ) ਹੱਥ ਵਿਚ ਸੰਧੂਰਿਆ ਹੋਇਆ ਨਲੀਏਰ ਫੜ ਲੈਂਦੀ ਹੈ ਤਾਂ ਉਹ ਮਰਨ ਤੋਂ ਨਹੀਂ ਡਰਦੀ ॥੭੧॥
Why should I be afraid of death? I have invited death for myself. ||71||
मरने ते किआ डरपना जब हाथि सिधउरा लीन ॥७१॥
LINE 10
ਕਬੀਰਰਸਕੋਗਾਂਡੋਚੂਸੀਐਗੁਨਕਉਮਰੀਐਰੋਇ
ਹੇ ਕਬੀਰ! ਰਸ ਨਾਲ ਭਰਿਆ ਹੋਇਆ ਗੰਨਾ (ਵੇਲਣੇ ਵਿਚ) ਪੀੜਿਆ ਜਾਂਦਾ ਹੈ (ਭਾਵ, ਰਸ ਦੀ ਦਾਤ ਦੇ ਇਵਜ਼ ਵਿਚ ਉਸ ਨੂੰ ਇਹ ਮੁੱਲ ਦੇਣਾ ਪੈਂਦਾ ਹੈ ਕਿ ਉਹ ਵੇਲਣੇ ਵਿਚ ਪੀੜੀਦਾ ਹੈ (ਸੋ ਗੁਣਾਂ ਦੇ ਬਦਲੇ ਔਗੁਣਾਂ ਨੂੰ ਛੱਡ ਕੇ ਆਪਾ-ਭਾਵ ਵਲੋਂ ਮਰਨਾ ਹੀ ਪੈਂਦਾ ਹੈ)।
Kabeer, the mortals suck at the sugar cane, for the sake of the sweet juice. They should work just as hard for virtue.
कबीर रस को गांडो चूसीऐ गुन कउ मरीऐ रोइ ॥
LINE 11
ਅਵਗੁਨੀਆਰੇਮਾਨਸੈਭਲੋਕਹਿਹੈਕੋਇ੭੨॥॥
(ਜੋ ਮਨੁੱਖ ਆਪਾ-ਭਾਵ ਨਹੀਂ ਤਿਆਗਦਾ, ਤੇ, ਵਿਕਾਰਾਂ ਵਲ ਹੀ ਰੁੱਚੀ ਰੱਖਦਾ ਹੈ, ਉਸ) ਵਿਕਾਰੀ ਮਨੁੱਖ ਨੂੰ (ਜਗਤ ਵਿਚ) ਕੋਈ ਬੰਦਾ ਚੰਗਾ ਨਹੀਂ ਆਖਦਾ (ਭਾਵ, ਭਗਤੀ ਦੀ ਦਾਤ ਤੋਂ ਵਾਂਜਿਆ ਰਹਿੰਦਾ ਹੈ, ਤੇ, ਜਗਤ ਵਿਚ ਬਦਨਾਮੀ ਭੀ ਖੱਟਦਾ ਹੈ) ॥੭੨॥
The person who lacks virtue - no one calls him good. ||72||
अवगुनीआरे मानसै भलो न कहिहै कोइ ॥७२॥
LINE 12
ਕਬੀਰਗਾਗਰਿਜਲਭਰੀਆਜੁਕਾਲਿੑਜੈਹੈਫੂਟਿ
ਹੇ ਕਬੀਰ! ਮਿੱਟੀ ਦਾ ਕੱਚਾ ਘੜਾ ਪਾਣੀ ਨਾਲ ਭਰਿਆ ਹੋਇਆ ਹੋਵੇ, ਉਹ ਛੇਤੀ ਹੀ ਫੁੱਟ ਜਾਂਦਾ ਹੈ (ਇਸ ਸਰੀਰ ਦੀ ਭੀ ਇਹੀ ਪਾਂਇਆਂ ਹੈ, ਸਦਾ ਕਾਇਮ ਨਹੀਂ ਰਹਿ ਸਕਦਾ। ਮਨੁੱਖਾ ਜਨਮ ਦਾ ਮਨੋਰਥ ਪ੍ਰਾਪਤ ਕਰਨ ਲਈ ਇਸ ਸਰੀਰ ਦਾ ਮੋਹ ਇਸ ਦੇ ਨਾਸ ਹੋਣ ਤੋਂ ਪਹਿਲਾਂ ਹੀ ਤਿਆਗਣਾ ਹੈ, ਆਪਣੀ ਮਰਜ਼ੀ ਤਿਆਗ ਕੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਨਾ ਹੈ; ਪਰ)
Kabeer, the pitcher is full of water; it will break, today or tomorrow.
कबीर गागरि जल भरी आजु कालि जैहै फूटि ॥
LINE 13
ਗੁਰੁਜੁਚੇਤਹਿਆਪਨੋਅਧਮਾਝਿਲੀਜਹਿਗੇਲੂਟਿ੭੩॥॥
ਜੋ ਮਨੁੱਖ ਆਪਣੇ ਗੁਰੂ ਨੂੰ ਯਾਦ ਨਹੀਂ ਰੱਖਦੇ (ਸਰੀਰਕ ਮੋਹ ਵਿਚ ਫਸ ਕੇ ਗੁਰੂ ਨੂੰ ਭੁਲਾ ਬੈਠਦੇ ਹਨ, ਗੁਰੂ ਦੇ ਦੱਸੇ ਰਾਹ ਨੂੰ ਵਿਸਾਰ ਦੇਂਦੇ ਹਨ) ਉਹ ਮਨੁੱਖ ਜ਼ਿੰਦਗੀ ਦੇ ਸਫ਼ਰ ਦੇ ਅੱਧ ਵਿਚ ਹੀ ਲੁੱਟ ਲਏ ਜਾਂਦੇ ਹਨ (ਕਾਮਾਦਿਕ ਵਿਕਾਰ ਆਪਣੇ ਜਾਲ ਵਿਚ ਫਸਾ ਕੇ ਉਹਨਾਂ ਦੇ ਸਾਰੇ ਗੁਣ ਨਾਸ ਕਰ ਦੇਂਦੇ ਹਨ, ਵਿਕਾਰਾਂ ਵਿਚ ਪੈ ਕੇ ਇਥੋਂ ਦੀ ਰਾਸਿ-ਪੂੰਜੀ ਭੀ ਮੁੱਕ ਜਾਂਦੀ ਹੈ ਤੇ ਪਰਲੋਕ ਭੀ ਵਿਗੜ ਜਾਂਦਾ ਹੈ) ॥੭੩॥
Those who do not remember their Guru, shall be plundered on the way. ||73||
गुरु जु न चेतहि आपनो अध माझि लीजहिगे लूटि ॥७३॥
LINE 14
ਕਬੀਰਕੂਕਰੁਰਾਮਕੋਮੁਤੀਆਮੇਰੋਨਾਉ
ਹੇ ਕਬੀਰ! ਮੈਂ ਆਪਣੇ ਮਾਲਕ-ਪ੍ਰਭੂ (ਦੇ ਦਰ) ਦਾ ਕੁੱਤਾ ਹਾਂ (ਪ੍ਰਭੂ ਦੇ ਦਰਵਾਜ਼ੇ ਤੇ ਹੀ ਟਿਕਿਆ ਰਹਿੰਦਾ ਹਾਂ, ਤੇ ਇਸ ਕਰਕੇ) ਮੇਰਾ ਨਾਮ ਭੀ 'ਮੋਤੀ' ਪੈ ਗਿਆ ਹੈ (ਭਾਵ, ਦੁਨੀਆ ਭੀ ਮੈਨੂੰ ਪਿਆਰ ਨਾਲ ਬੁਲਾਂਦੀ ਹੈ)।
Kabeer, I am the Lord's dog; Moti is my name.
कबीर कूकरु राम को मुतीआ मेरो नाउ ॥
LINE 15
ਗਲੇਹਮਾਰੇਜੇਵਰੀਜਹਖਿੰਚੈਤਹਜਾਉ੭੪॥॥
ਮੇਰੇ ਮਾਲਕ-ਪ੍ਰਭੂ ਨੇ ਮੇਰੇ ਗਲ ਵਿਚ ਰੱਸੀ ਪਾਈ ਹੋਈ ਹੈ, ਜਿਧਰ ਉਹ ਮੈਨੂੰ ਖਿੱਚਦਾ ਹੈ, ਮੈਂ ਉਧਰ ਹੀ ਜਾਂਦਾ ਹਾਂ ॥੭੪॥
There is a chain around my neck; wherever I am pulled, I go. ||74||
गले हमारे जेवरी जह खिंचै तह जाउ ॥७४॥
LINE 16
ਕਬੀਰਜਪਨੀਕਾਠਕੀਕਿਆਦਿਖਲਾਵਹਿਲੋਇ
ਹੇ ਕਬੀਰ! ਤੂੰ ਤੁਲਸੀ ਰੁੱਦ੍ਰਾਖ ਆਦਿਕ ਦੀ ਮਾਲਾ (ਹੱਥ ਵਿਚ ਲੈ ਕੇ) ਕਿਉਂ ਲੋਕਾਂ ਨੂੰ ਵਿਖਾਂਦਾ ਫਿਰਦਾ ਹੈਂ?
Kabeer, why do you show other people your rosary beads?
कबीर जपनी काठ की किआ दिखलावहि लोइ ॥
LINE 17
ਹਿਰਦੈਰਾਮੁਚੇਤਹੀਇਹਜਪਨੀਕਿਆਹੋਇ੭੫॥॥
ਤੂੰ ਆਪਣੇ ਹਿਰਦੇ ਵਿਚ ਤਾਂ ਪਰਮਾਤਮਾ ਨੂੰ ਯਾਦ ਨਹੀਂ ਕਰਦਾ, (ਹੱਥ ਵਿਚ ਫੜੀ ਹੋਈ) ਇਸ ਮਾਲਾ ਦਾ ਕੋਈ ਲਾਭ ਨਹੀਂ ਹੋ ਸਕਦਾ ॥੭੫॥
You do not remember the Lord in your heart, so what use is this rosary to you? ||75||
हिरदै रामु न चेतही इह जपनी किआ होइ ॥७५॥
LINE 18
ਕਬੀਰਬਿਰਹੁਭੁਯੰਗਮੁਮਨਿਬਸੈਮੰਤੁਮਾਨੈਕੋਇ
ਹੇ ਕਬੀਰ! ('ਕਾਠ ਕੀ ਜਪਨੀ' ਤਾਂ ਕੁਝ ਸਵਾਰ ਨਹੀਂ ਸਕਦੀ, ਪਰ) ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਸਰਨ ਪੈ ਕੇ ਬਿਰਹੋਂ ਦਾ ਸੱਪ ਆ ਵੱਸੇ (ਜਿਸ ਮਨੁੱਖ ਨੂੰ ਗੁਰੂ-ਦਰ ਤੋਂ ਇਹ ਸੂਝ ਮਿਲ ਜਾਏ ਕਿ ਇਹਨਾਂ ਕਾਮਾਦਿਕਾਂ ਨੇ ਮੈਨੂੰ ਰੱਬ ਨਾਲੋਂ ਵਿਛੋੜ ਦਿੱਤਾ ਹੈ) (ਕਾਮਾਦਿਕਾਂ ਦਾ) ਕੋਈ ਮੰਤ੍ਰ ਉਸ ਉਤੇ ਨਹੀਂ ਚੱਲ ਸਕਦਾ।
Kabeer, the snake of separation from the Lord abides within my mind; it does not respond to any mantra.
कबीर बिरहु भुयंगमु मनि बसै मंतु न मानै कोइ ॥
LINE 19
ਰਾਮਬਿਓਗੀਨਾਜੀਐਜੀਐਬਉਰਾਹੋਇ੭੬॥॥
ਪਰਮਾਤਮਾ ਤੋਂ ਵਿਛੋੜੇ ਨੂੰ ਮਹਿਸੂਸ ਕਰਨ ਵਾਲਾ ਮਨੁੱਖ ਜੀਊ ਹੀ ਨਹੀਂ ਸਕਦਾ, (ਭਾਵ, ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਇਕ ਐਸਾ ਡੰਗ ਹੈ ਕਿ ਇਸ ਦਾ ਡੰਗਿਆ ਹੋਇਆ ਬੰਦਾ ਮਾਇਕ ਭੋਗਾਂ ਵਾਸਤੇ ਜੀਊ ਹੀ ਨਹੀਂ ਸਕਦਾ) ਜੇਹੜਾ ਜੀਵਨ ਉਹ ਜੀਊਂਦਾ ਹੈ, ਦੁਨੀਆ ਦੇ ਭਾਣੇ ਉਹ ਝੱਲਿਆਂ ਵਾਲਾ ਜੀਵਨ ਹੈ ॥੭੬॥
One who is separated from the Lord does not live; if he does live, he goes insane. ||76||
राम बिओगी ना जीऐ जीऐ त बउरा होइ ॥७६॥
LINE 20
ਕਬੀਰਪਾਰਸਚੰਦਨੈਤਿਨੑਹੈਏਕਸੁਗੰਧ
ਹੇ ਕਬੀਰ! ਪਾਰਸ ਅਤੇ ਚੰਦਨ-ਇਹਨਾਂ ਦੋਹਾਂ ਵਿਚ ਇਕ ਇਕ ਗੁਣ ਹੈ;
Kabeer, the philosopher's stone and sandalwood oil have the same good quality.
कबीर पारस चंदनै तिन है एक सुगंध ॥
LINE 21
ਤਿਹਮਿਲਿਤੇਊਊਤਮਭਏਲੋਹਕਾਠਨਿਰਗੰਧ੭੭॥॥
ਲੋਹਾ ਅਤੇ ਸੁਗੰਧੀ-ਹੀਨ ਲੱਕੜੀ ਇਹਨਾਂ ਨਾਲ ਛੋਹ ਕੇ ਉੱਤਮ ਬਣ ਜਾਂਦੇ ਹਨ (ਲੋਹਾ ਪਾਰਸ ਨੂੰ ਛੋਹ ਕੇ ਸੋਨਾ ਬਣ ਜਾਂਦਾ ਹੈ; ਸਾਧਾਰਨ ਰੁੱਖ ਚੰਦਨ ਦੇ ਨੇੜੇ ਰਹਿ ਕੇ ਸੁਗੰਧੀ ਵਾਲਾ ਹੋ ਜਾਂਦਾ ਹੈ। ਤਿਵੇਂ ਪਹਿਲਾਂ ਕਾਮਾਦਿਕਾਂ ਤੋਂ ਵਿਕਿਆ ਮਨੁੱਖ ਗੁਰੂ ਨੂੰ ਮਿਲ ਕੇ "ਰਾਮ ਬਿਓਗੀ" ਬਣ ਜਾਂਦਾ ਹੈ) ॥੭੭॥
Whatever comes into contact with them is uplifted. Iron is transformed into gold, and ordinary wood becomes fragrant. ||77||
तिह मिलि तेऊ ऊतम भए लोह काठ निरगंध ॥७७॥
LINE 22
ਕਬੀਰਜਮਕਾਠੇਂਗਾਬੁਰਾਹੈਓਹੁਨਹੀਸਹਿਆਜਾਇ
ਹੇ ਕਬੀਰ! (ਕਾਮਾਦਿਕਾਂ ਦੇ ਵੱਸ ਪਏ ਰਿਹਾਂ ਜਮ ਦਾ ਡੰਡਾ ਸਿਰ ਤੇ ਵੱਜਦਾ ਹੈ, ਜਨਮ-ਮਰਨ ਦੇ ਗੇੜ ਵਿਚ ਪੈ ਜਾਈਦਾ ਹੈ, ਤੇ) ਜਮ ਦੀ (ਇਹ) ਸੱਟ ਇਤਨੀ ਭੈੜੀ ਹੈ ਕਿ ਸਹਾਰਨੀ ਬੜੀ ਔਖੀ ਹੈ।
Kabeer, Death's club is terrible; it cannot be endured.
कबीर जम का ठेंगा बुरा है ओहु नही सहिआ जाइ ॥
LINE 23
ਏਕੁਜੁਸਾਧੂਮੋੁਹਿਮਿਲਿਓਤਿਨਿੑਲੀਆਅੰਚਲਿਲਾਇ੭੮॥॥
(ਪਰਮਾਤਮਾ ਦੀ ਕਿਰਪਾ ਨਾਲ) ਮੈਨੂੰ ਗੁਰੂ ਮਿਲ ਪਿਆ, ਉਸ ਨੇ ਆਪਣੇ ਲੜ ਲਾ ਲਿਆ (ਤੇ ਮੈਂ ਕਾਮਾਦਿਕਾਂ ਦੇ) ਢਹੇ ਨਹੀਂ ਚੜ੍ਹਿਆ ॥੭੮॥
I have met with the holy man; he has attached me to the hem of his robe. ||78||
एकु जु साधू मुोहि मिलिओ तिनि लीआ अंचलि लाइ ॥७८॥
LINE 24
ਕਬੀਰਬੈਦੁਕਹੈਹਉਹੀਭਲਾਦਾਰੂਮੇਰੈਵਸਿ
ਹੇ ਕਬੀਰ! ਹਕੀਮ (ਤਾਂ) ਆਖਦਾ ਹੈ ਕਿ ਮੈਂ ਬੜਾ ਸਿਆਣਾ ਹਾਂ (ਰੋਗ ਆਉਣ ਤੇ ਜਿੰਦ ਨੂੰ ਸਰੀਰ ਨਾਲੋਂ ਵਿਛੁੜਨ ਤੋਂ ਬਚਾਣ ਲਈ) ਇਲਾਜ ਮੇਰੇ ਇਖ਼ਤਿਆਰ ਵਿਚ ਹੈ (ਮੈਂ ਰੋਗ ਦਾ ਇਲਾਜ ਕਰਨਾ ਜਾਣਦਾ ਹਾਂ)।
Kabeer, the physician says that he alone is good, and all the medicine is under his control.
कबीर बैदु कहै हउ ही भला दारू मेरै वसि ॥
LINE 25
ਇਹਤਉਬਸਤੁਗੁਪਾਲਕੀਜਬਭਾਵੈਲੇਇਖਸਿ੭੯॥॥
ਪਰ ਇਹ ਜਿੰਦ ਉਸ ਮਾਲਕ ਪ੍ਰਭੂ ਦੀ (ਦਿੱਤੀ ਹੋਈ ਅਮਾਨਤੀ) ਚੀਜ਼ ਹੈ, ਜਦੋਂ ਉਹ ਚਾਹੁੰਦਾ ਹੈ (ਸਰੀਰ ਵਿਚੋਂ) ਮੋੜ ਲੈਂਦਾ ਹੈ (ਇਥੇ ਸਦਾ ਨਹੀਂ ਟਿਕੇ ਰਹਿਣਾ, ਤਾਂ ਤੇ ਜਮ ਦੇ ਠੇਂਗੇ ਦਾ ਖ਼ਿਆਲ ਰੱਖੋ ਤੇ ਗੁਰੂ-ਦਰ ਤੇ ਆ ਕੇ 'ਗੁਨ ਕਉ ਮਰੀਐ ਰੋਇ') ॥੭੯॥
But these things belong to the Lord; He takes them away whenever He wishes. ||79||
इह तउ बसतु गुपाल की जब भावै लेइ खसि ॥७९॥
LINE 26
ਕਬੀਰਨਉਬਤਿਆਪਨੀਦਿਨਦਸਲੇਹੁਬਜਾਇ
ਹੇ ਕਬੀਰ! (ਜੇ ਤੂੰ ਇਹ ਨਹੀਂ ਸੁਣਦਾ, ਤਾਂ ਤੇਰੀ ਮਰਜ਼ੀ) ਮਨ-ਮੰਨੀਆਂ ਮੌਜਾਂ ਮਾਣ ਲੈ (ਪਰ ਇਹ ਮੌਜਾਂ ਹਨ ਸਿਰਫ਼) ਦਸ ਦਿਨਾਂ ਲਈ ਹੀ।
Kabeer, take your drum and beat it for ten days.
कबीर नउबति आपनी दिन दस लेहु बजाइ ॥
LINE 27
ਨਦੀਨਾਵਸੰਜੋਗਜਿਉਬਹੁਰਿਮਿਲਹੈਆਇ੮੦॥॥
ਜਿਵੇਂ ਨਦੀ ਤੋਂ ਪਾਰ ਲੰਘਣ ਲਈ ਬੇੜੀ ਵਿਚ ਬੈਠੇ ਮੁਸਾਫਿਰਾਂ ਦਾ ਮਿਲਾਪ ਹੈ (ਮੁੜ ਉਹ ਸਾਰੇ ਕਦੇ ਨਹੀਂ ਮਿਲਦੇ); ਤਿਵੇਂ (ਮਨ-ਮੰਨੀਆਂ ਮੌਜਾਂ ਵਿਚ ਗਵਾਇਆ ਹੋਇਆ ਇਹ ਮਨੁੱਖਾ ਸਰੀਰ ਮੁੜ ਨਹੀਂ ਮਿਲੇਗਾ ॥੮੦॥
Life is like people meeting on a boat on a river; they shall not meet again. ||80||
नदी नाव संजोग जिउ बहुरि न मिलहै आइ ॥८०॥
LINE 28
ਕਬੀਰਸਾਤਸਮੁੰਦਹਿਮਸੁਕਰਉਕਲਮਕਰਉਬਨਰਾਇ
ਹੇ ਕਬੀਰ! ਜੇ ਮੈਂ ਸੱਤਾਂ ਹੀ ਸਮੁੰਦ੍ਰਾਂ (ਦੇ ਪਾਣੀ ਨੂੰ ਸਿਆਹੀ ਬਣਾ ਲਵਾਂ, ਸਾਰੇ ਰੁੱਖਾਂ-ਬਿਰਖਾਂ ਦੀਆਂ ਕਲਮਾਂ ਘੜ ਲਵਾਂ, ਸਾਰੀ ਧਰਤੀ ਨੂੰ ਕਾਗਜ਼ ਦੇ ਥਾਂ ਵਰਤਾਂ,
Kabeer, if I could change the seven seas into ink and make all the vegetation my pen,
कबीर सात समुंदहि मसु करउ कलम करउ बनराइ ॥
LINE 29
ਬਸੁਧਾਕਾਗਦੁਜਉਕਰਉਹਰਿਜਸੁਲਿਖਨੁਜਾਇ੮੧॥॥
ਤਾਂ ਭੀ ਪਰਮਾਤਮਾ ਦੇ ਗੁਣ (ਪੂਰਨ ਤੌਰ ਤੇ) ਲਿਖੇ ਨਹੀਂ ਜਾ ਸਕਦੇ (ਭਾਵ, ਇਨਸਾਨ ਨੇ ਪਰਮਾਤਮਾ ਦੇ ਗੁਣ ਇਸ ਵਾਸਤੇ ਨਹੀਂ ਗਾਵਣੇ ਕਿ ਗੁਣਾਂ ਦਾ ਅੰਤ ਪਾਇਆ ਜਾ ਸਕੇ, ਤੇ ਸਾਰੇ ਗੁਣ ਬਿਆਨ ਕੀਤੇ ਜਾ ਸਕਣ) ॥੮੧॥
and the earth my paper, even then, I could not write the Praises of the Lord. ||81||
बसुधा कागदु जउ करउ हरि जसु लिखनु न जाइ ॥८१॥
LINE 30
ਕਬੀਰਜਾਤਿਜੁਲਾਹਾਕਿਆਕਰੈਹਿਰਦੈਬਸੇਗੁਪਾਲ
ਹੇ ਕਬੀਰ! (ਪ੍ਰਭੂ ਦੇ ਗੁਣ ਗਾਵਿਆਂ ਗੁਣਾਂ ਦਾ ਅੰਤ ਤਾਂ ਨਹੀਂ ਪੈ ਸਕਦਾ, ਪਰ ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮੇਰੀ (ਨੀਵੀਂ) ਜੁਲਾਹਾ-ਜਾਤਿ ਮੇਰੇ ਅੰਦਰ ਨਿਤਾਣਾ-ਪਨ ਪੈਦਾ ਨਹੀਂ ਕਰ ਸਕਦੀ ਕਿਉਂਕਿ ਹੁਣ ਮੇਰੇ ਹਿਰਦੇ ਵਿਚ ਸ੍ਰਿਸ਼ਟੀ ਦਾ ਮਾਲਕ ਪਰਮਾਤਮਾ ਵੱਸ ਰਿਹਾ ਹੈ।
Kabeer, what can my lowly status as a weaver do to me? The Lord dwells in my heart.
कबीर जाति जुलाहा किआ करै हिरदै बसे गुपाल ॥
LINE 31
ਕਬੀਰਰਮਈਆਕੰਠਿਮਿਲੁਚੂਕਹਿਸਰਬਜੰਜਾਲ੮੨॥॥
ਹੇ ਕਬੀਰ! ਪ੍ਰਭੂ ਦੀ ਯਾਦ ਵਿਚ ਜੁੜ (ਨਿਰੀ ਨੀਵੀਂ ਜਾਤਿ ਦੀ ਕਮਜ਼ੋਰੀ ਹੀ ਨਹੀਂ) ਮਾਇਆ ਦੇ ਸਾਰੇ ਹੀ ਜੰਜਾਲ ਮੁੱਕ ਜਾਣਗੇ ॥੮੨॥
Kabeer, the Lord hugs me close in His Embrace; I have forsaken all my entanglements. ||82||
कबीर रमईआ कंठि मिलु चूकहि सरब जंजाल ॥८२॥
LINE 32
ਕਬੀਰਐਸਾਕੋਨਹੀਮੰਦਰੁਦੇਇਜਰਾਇ
ਹੇ ਕਬੀਰ! (ਭਾਵੇਂ ਸਿਫ਼ਤ-ਸਾਲਾਹ ਵਿਚ ਬੜੀ ਬਰਕਤਿ ਹੈ, ਪਰ ਸਰੀਰਕ ਮੋਹ ਅਤੇ ਕਾਮਾਦਿਕ ਦਾ ਇਤਨਾ ਜ਼ੋਰ ਹੈ ਕਿ) ਕੋਈ ਵਿਰਲਾ ਅਜਿਹਾ ਮਨੁੱਖ ਹੁੰਦਾ ਹੈ ਜੋ ਸਰੀਰਕ ਮੋਹ ਨੂੰ ਸਾੜਦਾ ਹੈ,
Kabeer, will anyone set fire to his home
कबीर ऐसा को नही मंदरु देइ जराइ ॥
LINE 33
ਪਾਂਚਉਲਰਿਕੇਮਾਰਿਕੈਰਹੈਰਾਮਲਿਉਲਾਇ੮੩॥॥
ਕੋਈ ਵਿਰਲਾ ਹੈ ਜੋ ਕਾਮਾਦਿਕ ਮਾਇਆ ਦੇ ਪੰਜਾਂ ਪੁਤ੍ਰਾਂ ਨੂੰ ਮਾਰ ਕੇ ਪ੍ਰਭੂ ਨਾਲ ਲਿਵ ਲਾਈ ਰੱਖਦਾ ਹੈ ॥੮੩॥
and kill his five sons (the five thieves) to remain lovingly attached to the Lord? ||83||
पांचउ लरिके मारि कै रहै राम लिउ लाइ ॥८३॥
LINE 34
ਕਬੀਰਐਸਾਕੋਨਹੀਇਹੁਤਨੁਦੇਵੈਫੂਕਿ
ਹੇ ਕਬੀਰ! (ਮਾਇਆ ਦੇ ਪ੍ਰਭਾਵ ਕਰ ਕੇ) ਕੋਈ ਵਿਰਲਾ ਹੀ ਅਜੇਹਾ ਮਿਲਦਾ ਹੈ ਜੋ (ਪ੍ਰਭੂ ਦੀ ਸਿਫ਼ਤ-ਸਾਲਾਹ ਕਰੇ, ਤੇ) ਸਰੀਰਕ ਮੋਹ ਨੂੰ ਸਾੜ ਦੇਵੇ।
Kabeer, will anyone burn his own body?
कबीर ऐसा को नही इहु तनु देवै फूकि ॥
LINE 35
ਅੰਧਾਲੋਗੁਜਾਨਈਰਹਿਓਕਬੀਰਾਕੂਕਿ੮੪॥॥
ਜਗਤ ਮੋਹ ਵਿਚ ਇਤਨਾ ਗ਼ਰਕ ਹੈ ਕਿ ਇਸ ਨੂੰ ਆਪਣੀ ਭਲਾਈ ਸੁੱਝਦੀ ਹੀ ਨਹੀਂ, (ਭਾਵੇਂ) ਕਬੀਰ ਉੱਚੀ ਉੱਚੀ ਦੱਸ ਰਿਹਾ ਹੈ ॥੮੪॥
The people are blind - they do not know, although Kabeer continues to shout at them. ||84||
अंधा लोगु न जानई रहिओ कबीरा कूकि ॥८४॥
LINE 36
ਕਬੀਰਸਤੀਪੁਕਾਰੈਚਿਹਚੜੀਸੁਨੁਹੋਬੀਰਮਸਾਨ
ਹੇ ਕਬੀਰ! ਜੋ ਇਸਤ੍ਰੀ ਆਪਣੇ ਪਰਲੋਕ-ਅੱਪੜੇ ਪਤੀ ਨੂੰ ਮਿਲਣ ਦੀ ਖ਼ਾਤਰ ਉਸ ਦੇ ਸਰੀਰ ਨਾਲ ਆਪਣੇ ਆਪ ਨੂੰ ਸਾੜਨ ਲਈ ਤਿਆਰ ਹੁੰਦੀ ਹੈ ਉਹ ਚਿਖ਼ਾ ਉਤੇ ਚੜ੍ਹ ਕੇ ਦਲੇਰ ਹੋ ਕੇ ਆਖਦੀ ਹੈ-ਹੇ ਵੀਰ ਮਸਾਣ!
Kabeer, the widow mounts the funeral pyre and cries out, "Listen, O brother funeral pyre.
कबीर सती पुकारै चिह चड़ी सुनु हो बीर मसान ॥
LINE 37
ਲੋਗੁਸਬਾਇਆਚਲਿਗਇਓਹਮਤੁਮਕਾਮੁਨਿਦਾਨ੮੫॥॥
ਸੁਣ, ਸਾਰੇ ਸੰਬੰਧੀ ਮੇਰਾ ਸਾਥ ਛੱਡ ਗਏ ਹਨ (ਮੈਨੂੰ ਕੋਈ ਮੇਰੇ ਪਤੀ ਨਾਲ ਨਹੀਂ ਮਿਲਾ ਸਕਿਆ) ਆਖ਼ਰ, ਹੇ ਵੀਰ! ਮੈਨੂੰ ਤੇਰੇ ਨਾਲ ਗ਼ਰਜ਼ ਪਈ ਹੈ ॥੮੫॥
All people must depart in the end; it is only you and I." ||85||
लोगु सबाइआ चलि गइओ हम तुम कामु निदान ॥८५॥