ਧੰਧੈਧਾਵਤਜਗੁਬਾਧਿਆਨਾਬੂਝੈਵੀਚਾਰੁ॥
ਦੁਨੀਆ ਦੇ ਕਾਰ-ਵਿਹਾਰ ਵਿਚ ਦੌੜ-ਭੱਜ ਕਰਦਾ ਕਰਦਾ ਮਨੁੱਖ ਮਾਇਆ ਦੇ ਮੋਹ ਵਿਚ ਬੱਝ ਜਾਂਦਾ ਹੈ, ਉਹ (ਇਸ ਵਿਚੋਂ ਨਿਕਲਣ ਦੀ ਕੋਈ) ਸੋਚ ਸੋਚ ਹੀ ਨਹੀਂ ਸਕਦਾ।
The world is chasing after worldly affairs; caught and bound, it does not understand contemplative meditation.
ਜੰਮਣਮਰਣੁਵਿਸਾਰਿਆਮਨਮੁਖਮੁਗਧੁਗਵਾਰੁ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਜੇਹਾ ਮੂਰਖ ਤੇ ਬੁੱਧੂ ਬਣ ਜਾਂਦਾ ਹੈ ਕਿ ਉਹ ਜਨਮ ਮਰਨ ਦਾ ਗੇੜ ਭੁਲਾ ਹੀ ਬੈਠਦਾ ਹੈ।
The foolish, ignorant, self-willed manmukh has forgotten birth and death.
ਗੁਰਿਰਾਖੇਸੇਉਬਰੇਸਚਾਸਬਦੁਵੀਚਾਰਿ॥੭॥
ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕੀਤੀ, ਉਹ ਸੱਚੇ ਸ਼ਬਦ ਨੂੰ ਸੋਚ-ਮੰਡਲ ਵਿਚ ਵਸਾ ਕੇ (ਮੋਹ ਦੀ ਜੇਵੜੀ ਵਿਚੋਂ) ਬਚ ਨਿਕਲੇ ॥੭॥
Those whom the Guru has protected are saved, contemplating the True Word of the Shabad. ||7||
ਸੂਹਟੁਪਿੰਜਰਿਪ੍ਰੇਮਕੈਬੋਲੈਬੋਲਣਹਾਰੁ॥
(ਤੋਤਾ ਆਪਣੇ ਮਾਲਕ ਦੇ ਪਿੰਜਰੇ ਵਿਚ ਪੈ ਕੇ ਉਹੀ ਬੋਲੀ ਬੋਲਦਾ ਹੈ ਜੋ ਮਾਲਕ ਸਿਖਾਂਦਾ ਹੈ, ਮਾਲਕ ਉਹ ਬੋਲੀ ਸੁਣ ਕੇ ਤੋਤੇ ਉਤੇ ਖ਼ੁਸ਼ ਹੁੰਦਾ ਹੈ) ਜੇਹੜਾ ਜੀਵ-ਤੋਤਾ ਪ੍ਰਭੂ ਦੇ ਪ੍ਰੇਮ ਦੇ ਪਿੰਜਰੇ ਵਿਚ ਪੈ ਕੇ ਉਹ ਬੋਲ ਬੋਲਦਾ ਹੈ ਜੋ ਇਸ ਦੇ ਅੰਦਰ ਬੋਲਣਹਾਰ ਪ੍ਰਭੂ ਨੂੰ ਪਸੰਦ ਹੈ,
In the cage of divine love, the parrot, speaks.
ਸਚੁਚੁਗੈਅੰਮ੍ਰਿਤੁਪੀਐਉਡੈਤਏਕਾਵਾਰ॥
ਤਾਂ ਉਹ ਜੀਵ-ਤੋਤਾ ਸਦਾ-ਥਿਰ ਨਾਮ ਦੀ ਚੋਗ ਚੁਗਦਾ ਹੈ ਨਾਮ-ਅੰਮ੍ਰਿਤ ਪੀਂਦਾ ਹੈ। (ਸਰੀਰ-ਪਿੰਜਰੇ ਨੂੰ ਸਦਾ ਲਈ) ਇਕੋ ਵਾਰੀ ਹੀ ਤਿਆਗ ਜਾਂਦਾ ਹੈ (ਮੁੜ ਮੁੜ ਜਨਮ ਮਰਨ ਵਿਚ ਨਹੀਂ ਪੈਦਾ)।
It pecks at the Truth, and drinks in the Ambrosial Nectar; it flies away, only once.
ਗੁਰਿਮਿਲਿਐਖਸਮੁਪਛਾਣੀਐਕਹੁਨਾਨਕਮੋਖਦੁਆਰੁ॥੮॥੨॥
ਨਾਨਕ ਆਖਦਾ ਹੈ- ਜੇ ਗੁਰੂ ਮਿਲ ਪਏ ਤਾਂ ਖਸਮ-ਪਰਮਾਤਮਾ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ, ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ॥੮॥੨॥
Meeting with the Guru, one recognizes his Lord and Master; says Nanak, he finds the gate of liberation. ||8||2||
ਮਾਰੂਮਹਲਾ੧॥
Maaroo, First Mahalaa:
ਸਬਦਿਮਰੈਤਾਮਾਰਿਮਰੁਭਾਗੋਕਿਸੁਪਹਿਜਾਉ॥
(ਜਦੋਂ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜ ਕੇ) ਆਪਾ-ਭਾਵ ਤੋਂ ਮਰਦਾ ਹੈ ਤਦੋਂ ਉਹ ਮੌਤ ਦੇ ਡਰ ਨੂੰ ਮਾਰ ਲੈਂਦਾ ਹੈ। (ਉਂਞ ਮੌਤ ਤੋਂ) ਭੱਜ ਕੇ ਮੈਂ ਕਿਸ ਦੇ ਪਾਸ ਜਾ ਸਕਦਾ ਹਾਂ?
One who dies in the Word of the Shabad conquers death; otherwise, where can you run?
ਜਿਸਕੈਡਰਿਭੈਭਾਗੀਐਅੰਮ੍ਰਿਤੁਤਾਕੋਨਾਉ॥
ਜਿਸ ਪਰਮਾਤਮਾ ਦੇ ਡਰ ਵਿਚ ਰਿਹਾਂ ਅਦਬ ਵਿਚ ਰਿਹਾਂ (ਮੌਤ ਦੇ ਡਰ ਤੋਂ) ਬਚ ਸਕੀਦਾ ਹੈ (ਉਸ ਦਾ ਨਾਮ ਜਪਣਾ ਚਾਹੀਦਾ ਹੈ), ਉਸ ਦਾ ਨਾਮ ਅਟੱਲ ਆਤਮਕ ਜੀਵਨ ਦੇਣ ਵਾਲਾ ਹੈ।
Through the Fear of God, fear runs away; His Name is Ambrosial Nectar.
ਮਾਰਹਿਰਾਖਹਿਏਕੁਤੂਬੀਜਉਨਾਹੀਥਾਉ॥੧॥
ਹੇ ਪ੍ਰਭੂ! ਤੂੰ ਆਪ ਹੀ ਮਾਰਦਾ ਹੈਂ ਤੂੰ ਆਪ ਹੀ ਰੱਖਿਆ ਕਰਦਾ ਹੈਂ। ਤੈਥੋਂ ਬਿਨਾ ਹੋਰ ਕੋਈ ਥਾਂ ਨਹੀਂ (ਜੋ ਮਾਰ ਸਕੇ ਜਾਂ ਮੌਤ ਤੋਂ ਬਚਾ ਸਕੇ) ॥੧॥
You alone kill and protect; except for You, there is no place at all. ||1||
ਬਾਬਾਮੈਕੁਚੀਲੁਕਾਚਉਮਤਿਹੀਨ॥
ਹੇ ਪ੍ਰਭੂ! (ਤੇਰੇ ਨਾਮ ਤੋਂ ਬਿਨਾ) ਮੈਂ ਗੰਦਾ ਹਾਂ, ਕਮਜ਼ੋਰ-ਦਿਲ ਹਾਂ, ਅਕਲ ਤੋਂ ਸੱਖਣਾ ਹਾਂ।
O Baba, I am filthy, shallow and totally without understanding.
ਨਾਮਬਿਨਾਕੋਕਛੁਨਹੀਗੁਰਿਪੂਰੈਪੂਰੀਮਤਿਕੀਨ॥੧॥ਰਹਾਉ॥
ਤੇਰੇ ਨਾਮ ਤੋਂ ਬਿਨਾ ਕੋਈ ਭੀ ਜੀਵ ਕਾਸੇ ਜੋਗਾ ਨਹੀਂ ਹੈ (ਅਕਲੋਂ ਖ਼ਾਲੀ ਹੈ)। (ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ) ਪੂਰੇ ਗੁਰੂ ਨੇ ਉਸ ਨੂੰ ਉਹ ਮੱਤ ਦੇ ਦਿੱਤੀ ਜਿਸ ਨਾਲ ਉਹ ਜੀਵਨ-ਸਫ਼ਰ ਵਿਚ ਉਕਾਈ ਨਾਹ ਖਾਏ ॥੧॥ ਰਹਾਉ ॥
Without the Naam, no one is anything; the Perfect Guru has made my intellect perfect. ||1||Pause||
ਅਵਗਣਿਸੁਭਰਗੁਣਨਹੀਬਿਨੁਗੁਣਕਿਉਘਰਿਜਾਉ॥
(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮੈਂ ਔਗੁਣ ਨਾਲ ਨਕਾ-ਨਕ ਭਰ ਜਾਂਦਾ ਹਾਂ, ਮੇਰੇ ਵਿਚ ਗੁਣ ਨਹੀਂ ਪੈਦਾ ਹੁੰਦੇ, ਤੇ ਗੁਣਾਂ ਤੋਂ ਬਿਨਾ ਮੈਂ (ਪਰਮਾਤਮਾ ਦੇ) ਦੇਸ ਵਿਚ ਕਿਵੇਂ ਪਹੁੰਚ ਸਕਦਾ ਹਾਂ?
I am full of faults, and I have no virtue at all. Without virtues, how can I go home?
ਸਹਜਿਸਬਦਿਸੁਖੁਊਪਜੈਬਿਨੁਭਾਗਾਧਨੁਨਾਹਿ॥
ਜੇਹੜਾ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕਦਾ ਹੈ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਪਰ ਇਹ ਨਾਮ-ਧਨ ਕਿਸਮਤ ਤੋਂ ਬਿਨਾ ਨਹੀਂ ਮਿਲਦਾ।
Through the Word of the Shabad, intuitive peace wells up; without good destiny, the wealth is not obtained.
ਜਿਨਕੈਨਾਮੁਨਮਨਿਵਸੈਸੇਬਾਧੇਦੂਖਸਹਾਹਿ॥੨॥
ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹ ਔਗੁਣਾਂ ਦੇ ਬੱਧੇ ਹੋਏ ਦੁੱਖ ਸਹਾਰਦੇ ਹਨ ॥੨॥
Those whose minds are not filled with the Naam are bound and gagged, and suffer in pain. ||2||
ਜਿਨੀਨਾਮੁਵਿਸਾਰਿਆਸੇਕਿਤੁਆਏਸੰਸਾਰਿ॥
ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਉਹ ਸੰਸਾਰ ਵਿਚ ਕਾਹਦੇ ਲਈ ਆਏ?
Those who have forgotten the Naam - why have they even come into the world?
ਆਗੈਪਾਛੈਸੁਖੁਨਹੀਗਾਡੇਲਾਦੇਛਾਰੁ॥
ਉਹਨਾਂ ਨੂੰ ਨਾਹ ਪਰਲੋਕ ਵਿਚ ਸੁਖ, ਨਾਹ ਇਸ ਲੋਕ ਵਿਚ ਸੁਖ, ਉਹ ਤਾਂ ਸੁਆਹ ਦੇ ਲੱਦੇ ਹੋਏ ਗੱਡੇ ਹਨ (ਉਹਨਾਂ ਦੇ ਸਰੀਰ ਵਿਕਾਰਾਂ ਨਾਲ ਭਰੇ ਹੋਏ ਹਨ)।
Here and hereafter, they do not find any peace; they have loaded their carts with ashes.
ਵਿਛੁੜਿਆਮੇਲਾਨਹੀਦੂਖੁਘਣੋਜਮਦੁਆਰਿ॥੩॥
ਉਹ ਪਰਮਾਤਮਾ ਤੋਂ ਵਿਛੁੜੇ ਹੋਏ ਹਨ, ਪਰਮਾਤਮਾ ਨਾਲ ਉਹਨਾਂ ਨੂੰ ਮਿਲਾਪ ਨਸੀਬ ਨਹੀਂ ਹੁੰਦਾ, ਉਹ ਜਮਰਾਜ ਦੇ ਡਰ ਤੇ ਡਾਢਾ ਦੁੱਖ ਸਹਾਰਦੇ ਹਨ ॥੩॥
Those who are separated, do not meet with the Lord; they suffer in terrible pain at Death's Door. ||3||
ਅਗੈਕਿਆਜਾਣਾਨਾਹਿਮੈਭੂਲੇਤੂਸਮਝਾਇ॥
ਹੇ ਪ੍ਰਭੂ! ਮੈਨੂੰ ਇਹ ਸਮਝ ਨਹੀਂ ਕਿ ਤੇਰੇ ਨਾਮ ਤੋਂ ਖੁੰਝ ਕੇ ਜੀਵਨ-ਸਫ਼ਰ ਵਿਚ ਮੇਰੇ ਨਾਲ ਕਿਹੀ ਵਾਪਰੇਗੀ।
I do not know what will happen in the world hereafter; I am so confused - please teach me, Lord!
ਭੂਲੇਮਾਰਗੁਜੋਦਸੇਤਿਸਕੈਲਾਗਉਪਾਇ॥
ਮੈਨੂੰ ਭੁੱਲੇ ਹੋਏ ਨੂੰ, ਹੇ ਪ੍ਰਭੂ! ਤੂੰ ਆਪ ਅਕਲ ਦੇਹ। ਮੈਨੂੰ ਕੁਰਾਹੇ ਪਏ ਹੋਏ ਨੂੰ ਜੇਹੜਾ ਕੋਈ ਰਸਤਾ ਦੱਸੇਗਾ, ਮੈਂ ਉਸ ਦੇ ਪੈਰੀਂ ਲੱਗਾਂਗਾ।
I am confused; I would fall at the feet of one who shows me the Way.
ਗੁਰਬਿਨੁਦਾਤਾਕੋਨਹੀਕੀਮਤਿਕਹਣੁਨਜਾਇ॥੪॥
(ਸਹੀ ਰਸਤੇ ਦੀ) ਦਾਤ ਦੇਣ ਵਾਲਾ ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਹੈ, ਗੁਰੂ ਦੀ ਬਖ਼ਸ਼ੀ ਇਸ ਦਾਤ ਦਾ ਮੁੱਲ ਪਾਇਆ ਨਹੀਂ ਜਾ ਸਕਦਾ ॥੪॥
Without the Guru, there is no giver at all; His value cannot be described. ||4||
ਸਾਜਨੁਦੇਖਾਤਾਗਲਿਮਿਲਾਸਾਚੁਪਠਾਇਓਲੇਖੁ॥
(ਗੁਰੂ ਦੀ ਸਰਨ ਪੈ ਕੇ) ਮੈਂ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰ ਰਹੀ ਹਾਂ, ਇਹ ਸਿਮਰਨ-ਰੂਪ ਚਿੱਠੀ ਮੈਂ (ਪ੍ਰਭੂ-ਪਤੀ ਨੂੰ) ਭੇਜੀ ਹੈ, ਜਦੋਂ ਉਸ ਸੱਜਣ-ਪ੍ਰਭੂ ਦਾ ਮੈਂ ਦਰਸਨ ਕਰਾਂਗੀ ਤਾਂ ਮੈਂ ਉਸ ਦੇ ਗਲ ਨਾਲ ਲੱਗ ਜਾਵਾਂਗੀ।
If I see my friend, then I will embrace Him; I have sent Him the letter of Truth.
ਮੁਖਿਧਿਮਾਣੈਧਨਖੜੀਗੁਰਮੁਖਿਆਖੀਦੇਖੁ॥
(ਪ੍ਰਭੂ ਦੀ ਯਾਦ ਤੋਂ ਖੁੰਝ ਕੇ) ਹੇ ਨਿਮੋ-ਝੂਣ ਖਲੋਤੀ ਜੀਵ-ਇਸਤ੍ਰੀ! ਤੂੰ ਭੀ ਗੁਰੂ ਦੀ ਸਰਨ ਪਉ, ਤੇ ਆਪਣੀ ਅੱਖੀਂ ਉਸ ਦਾ ਦਰਸ਼ਨ ਕਰ ਲੈ।
His soul-bride stands waiting expectantly; as Gurmukh, I see Him with my eyes.
ਤੁਧੁਭਾਵੈਤੂਮਨਿਵਸਹਿਨਦਰੀਕਰਮਿਵਿਸੇਖੁ॥੫॥
(ਪਰ, ਹੇ ਪ੍ਰਭੂ! ਸਾਡੇ ਜੀਵਾਂ ਦੇ ਕੀਹ ਵੱਸ?) ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਜੀਵਾਂ ਦੇ ਮਨ ਵਿਚ ਆ ਪਰਗਟਦਾ ਹੈਂ, ਤੇਰੀ ਮੇਹਰ ਦੀ ਨਿਗਾਹ ਨਾਲ ਤੇਰੀ ਬਖ਼ਸ਼ਸ਼ ਨਾਲ ਤੇਰੇ ਦਰਸਨ ਦੀ ਵਡਿਆਈ ਮਿਲਦੀ ਹੈ ॥੫॥
By the Pleasure of Your Will, You abide in my mind, and bless me with Your Glance of Grace. ||5||
ਭੂਖਪਿਆਸੋਜੇਭਵੈਕਿਆਤਿਸੁਮਾਗਉਦੇਇ॥
ਜੇ ਕੋਈ ਮਨੁੱਖ ਆਪ ਹੀ (ਮਾਇਆ ਦੇ ਮੋਹ ਵਿਚ) ਭੁੱਖਾ ਤਿਹਾਇਆ ਭਟਕ ਰਿਹਾ ਹੋਵੇ, ਮੈਂ ਉਸ ਪਾਸੋਂ ਕੀਹ (ਨਾਮ ਦੀ ਦਾਤਿ) ਮੰਗ ਸਕਦਾ ਹਾਂ? ਉਹ ਮੈਨੂੰ ਕੀਹ ਦੇ ਸਕਦਾ ਹੈ?
One who is wandering hungry and thirsty - what can he give, and what can anyone ask from him?
ਬੀਜਉਸੂਝੈਕੋਨਹੀਮਨਿਤਨਿਪੂਰਨੁਦੇਇ॥
ਮੈਨੂੰ ਤਾਂ ਹੋਰ ਕੋਈ (ਦਾਤਾ) ਨਹੀਂ ਸੁੱਝਦਾ, (ਹਾਂ,) ਉਹੀ ਪਰਮਾਤਮਾ ਦੇ ਸਕਦਾ ਹੈ ਜੋ ਜੀਵਾਂ ਦੇ ਮਨ ਵਿਚ ਤਨ ਵਿਚ ਭਰਪੂਰ ਹੈ।
I cannot conceive of any other, who can bless my mind and body with perfection.
ਜਿਨਿਕੀਆਤਿਨਿਦੇਖਿਆਆਪਿਵਡਾਈਦੇਇ॥੬॥
ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ ਉਸ ਨੇ ਆਪ ਹੀ ਇਸ ਦੀ ਸੰਭਾਲ ਭੀ ਕਰਨੀ ਹੈ। ਉਹ ਆਪ ਹੀ ਆਪਣੇ (ਨਾਮ ਦੀ ਦਾਤ ਦੀ) ਵਡਿਆਈ ਦੇਂਦਾ ਹੈ ॥੬॥
The One who created me takes care of me; He Himself blesses me with glory. ||6||
ਨਗਰੀਨਾਇਕੁਨਵਤਨੋਬਾਲਕੁਲੀਲਅਨੂਪੁ॥
ਪਰਮਾਤਮਾ ਇਹਨਾਂ ਸਰੀਰਾਂ ਦਾ ਮਾਲਕ ਹੈ, (ਜੀਵਾਂ ਨੂੰ ਪਿਆਰ ਕਰਨ ਵਿਚ ਉਹ ਹਰ ਵੇਲੇ) ਨਵਾਂ ਹੈ, ਬਾਲਕ (ਵਾਂਗ ਉਹ ਨਿਰਵੈਰ) ਹੈ, ਉਹ ਅਨੋਖੇ ਕੌਤਕ ਕਰਨਹਾਰ ਹੈ।
In the body-village is my Lord and Master, whose body is ever-new, Innocent and child-like, incomparably playful.
ਨਾਰਿਨਪੁਰਖੁਨਪੰਖਣੂਸਾਚਉਚਤੁਰੁਸਰੂਪੁ॥
ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, ਅਕਲ ਦਾ ਪੁੰਜ ਹੈ, (ਇਸਤ੍ਰੀ ਮਰਦ ਪੰਛੀ ਆਦਿਕ ਸਭਨਾਂ ਵਿਚ ਮੌਜੂਦ ਹੈ) ਪਰ ਉਹ ਕੋਈ ਖ਼ਾਸ ਇਸਤ੍ਰੀ ਨਹੀਂ, ਕੋਈ ਖ਼ਾਸ ਮਰਦ ਨਹੀਂ, ਕੋਈ ਖ਼ਾਸ ਪੰਛੀ ਨਹੀਂ।
He is neither a woman, nor a man, nor a bird; the True Lord is so wise and beautiful.
ਜੋਤਿਸੁਭਾਵੈਸੋਥੀਐਤੂਦੀਪਕੁਤੂਧੂਪੁ॥੭॥
ਜਗਤ ਵਿਚ ਉਹੀ ਕੁਝ ਹੋ ਰਿਹਾ ਹੈ ਜੋ ਉਸ ਨੂੰ ਭਾਉਂਦਾ ਹੈ। ਹੇ ਪ੍ਰਭੂ! ਤੂੰ ਸਭ ਜੀਵਾਂ ਨੂੰ ਚਾਨਣ (ਗਿਆਨ) ਦੇਣ ਵਾਲਾ ਹੈਂ, ਤੂੰ ਸਭ ਨੂੰ ਸੁਗੰਧੀ (ਮਿੱਠਾ ਸੁਭਾਉ) ਦੇਣ ਵਾਲਾ ਹੈਂ ॥੭॥
Whatever pleases Him, happens; You are the lamp, and You are the incense. ||7||
ਗੀਤਸਾਦਚਾਖੇਸੁਣੇਬਾਦਸਾਦਤਨਿਰੋਗੁ॥
ਦੁਨੀਆ ਦੇ ਗੀਤ ਸੁਣ ਵੇਖੇ ਹਨ, ਸੁਆਦ ਚੱਖ ਵੇਖੇ ਹਨ; ਇਹ ਗੀਤ ਤੇ ਸੁਆਦ ਸਰੀਰ ਵਿਚ ਰੋਗ ਹੀ ਪੈਦਾ ਕਰਦੇ ਹਨ।
He hears the songs and tastes the flavors, but these flavors are useless and insipid, and bring only disease to the body.
ਸਚੁਭਾਵੈਸਾਚਉਚਵੈਛੂਟੈਸੋਗਵਿਜੋਗੁ॥
ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ ਜੋ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਦਾ (ਪ੍ਰਭੂ ਨਾਲੋਂ) ਵਿਛੋੜਾ ਮੁੱਕ ਜਾਂਦਾ ਹੈ, ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।
One who loves the Truth and speaks the Truth, escapes from the sorrow of separation.
ਨਾਨਕਨਾਮੁਨਵੀਸਰੈਜੋਤਿਸੁਭਾਵੈਸੁਹੋਗੁ॥੮॥੩॥
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਨਹੀਂ ਭੁੱਲਦਾ, ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਪ੍ਰਭੂ ਨੂੰ ਪਸੰਦ ਆਉਂਦਾ ਹੈ ॥੮॥੩॥
Nanak does not forget the Naam; whatever happens is by the Lord's Will. ||8||3||
ਮਾਰੂਮਹਲਾ੧॥
Maaroo, First Mahalaa:
ਸਾਚੀਕਾਰਕਮਾਵਣੀਹੋਰਿਲਾਲਚਬਾਦਿ॥
(ਪ੍ਰਭੂ-ਮਾਲਕ ਦਾ ਗ਼ੁਲਾਮ) ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਕਾਰ ਕਰਦਾ ਹੈ, (ਨਾਮ-ਸਿਮਰਨ ਤੋਂ ਬਿਨਾ) ਬਾਕੀ ਦੇ ਲਾਲਚ ਉਸ ਨੂੰ ਵਿਅਰਥ (ਦਿੱਸਦੇ) ਹਨ।
Practice Truth - other greed and attachments are useless.
ਇਹੁਮਨੁਸਾਚੈਮੋਹਿਆਜਿਹਵਾਸਚਿਸਾਦਿ॥
ਸਦਾ-ਥਿਰ ਪ੍ਰਭੂ ਨੇ ਆਪਣੇ ਸੇਵਕ ਦਾ ਮਨ ਪ੍ਰੇਮ-ਵੱਸ ਕੀਤਾ ਹੋਇਆ ਹੈ (ਇਸ ਵਾਸਤੇ ਸੇਵਕ ਦੀ) ਜੀਭ ਸਦਾ-ਥਿਰ ਨਾਮ-ਸਿਮਰਨ ਦੇ ਸੁਆਦ ਵਿਚ (ਮਗਨ ਰਹਿੰਦੀ) ਹੈ।
The True Lord has fascinated this mind, and my tongue enjoys the taste of Truth.
ਬਿਨੁਨਾਵੈਕੋਰਸੁਨਹੀਹੋਰਿਚਲਹਿਬਿਖੁਲਾਦਿ॥੧॥
(ਸੇਵਕ ਨੂੰ) ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਰਸ (ਖਿੱਚੀ) ਨਹੀਂ (ਪਾਂਦਾ)। (ਸੇਵਕ ਨੂੰ ਨਿਸ਼ਚਾ ਹੈ ਕਿ ਨਾਮ-ਰਸ ਤੋਂ ਵਾਂਜੇ ਰਹਿਣ ਵਾਲੇ) ਬੰਦੇ ਉਹ ਚੀਜ਼ ਇਕੱਠੀ ਕਰ ਕੇ ਲੈ ਜਾਂਦੇ ਹਨ ਜੋ ਆਤਮਕ ਜੀਵਨ ਲਈ ਜ਼ਹਿਰ ਹੈ ॥੧॥
Without the Name, there is no juice; the others depart, loaded with poison. ||1||
ਐਸਾਲਾਲਾਮੇਰੇਲਾਲਕੋਸੁਣਿਖਸਮਹਮਾਰੇ॥
ਹੇ ਮੇਰੇ ਖਸਮ! ਹੇ ਪਿਆਰੇ ਲਾਲ! (ਮੇਰੀ ਅਰਜ਼ੋਈ) ਸੁਣ। ਮੈਂ ਆਪਣੇ ਲਾਲ ਦਾ (ਭਾਵ, ਤੇਰਾ) ਅਜੇਹਾ ਸੇਵਕ-ਗ਼ੁਲਾਮ ਹਾਂ,
I am such a slave of Yours, O my Beloved Lord and Master.
ਜਿਉਫੁਰਮਾਵਹਿਤਿਉਚਲਾਸਚੁਲਾਲਪਿਆਰੇ॥੧॥ਰਹਾਉ॥
ਕਿ ਜਿਵੇਂ ਹੁਕਮ ਕਰਦਾ ਹੈਂ, ਮੈਂ ਤਿਵੇਂ ਹੀ (ਜੀਵਨ-ਰਾਹ ਤੇ) ਤੁਰਦਾ ਹਾਂ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੧॥ ਰਹਾਉ ॥
I walk in harmony with Your Command, O my True, Sweet Beloved. ||1||Pause||
ਅਨਦਿਨੁਲਾਲੇਚਾਕਰੀਗੋਲੇਸਿਰਿਮੀਰਾ॥
ਸੇਵਕ ਨੇ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਭਗਤੀ ਦੀ ਸੇਵਾ ਹੀ ਸੰਭਾਲੀ ਹੋਈ ਹੈ, ਸੇਵਕ ਨੂੰ ਆਪਣੇ ਸਿਰ ਉਤੇ ਮਾਲਕ-ਪ੍ਰਭੂ (ਖੜਾ ਦਿੱਸਦਾ) ਹੈ।
Night and day, the slave works for his overlord.
ਗੁਰਬਚਨੀਮਨੁਵੇਚਿਆਸਬਦਿਮਨੁਧੀਰਾ॥
ਸੇਵਕ ਨੇ ਆਪਣਾ ਮਨ ਗੁਰੂ ਦੇ ਬਚਨਾਂ ਤੋਂ ਵੇਚ ਦਿੱਤਾ ਹੈ, ਗੁਰੂ ਦੇ ਸ਼ਬਦ ਵਿਚ (ਟਿਕ ਕੇ) ਸੇਵਕ ਦਾ ਮਨ ਧੀਰਜ ਫੜਦਾ ਹੈ।
I have sold my mind for the Word of the Guru's Shabad; my mind is comforted and consoled by the Shabad.