GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 1029
Display Settings
ਕਰਿਕਿਰਪਾਪ੍ਰਭਿਪਾਰਿਉਤਾਰੀ
(ਜਿਸ ਭੀ ਮਨੁੱਖ ਨੇ ਗੁਰੂ ਵਲ ਮੂੰਹ ਕੀਤਾ ਉਸ ਨੂੰ) ਪ੍ਰਭੂ ਨੇ ਮੇਹਰ ਕਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ।
God grants His Grace, and carries him across to the other side.
ਅਗਨਿਪਾਣੀਸਾਗਰੁਅਤਿਗਹਰਾਗੁਰੁਸਤਿਗੁਰੁਪਾਰਿਉਤਾਰਾਹੇ॥੨॥
ਇਹ ਸੰਸਾਰ ਇਕ ਬੜਾ ਹੀ ਡੂੰਘਾ ਸਮੁੰਦਰ ਹੈ ਇਸ ਵਿਚ ਪਾਣੀ (ਦੇ ਥਾਂ ਵਿਕਾਰਾਂ ਦੀ) ਅੱਗ (ਭੜਕ ਰਹੀ) ਹੈ। ਇਸ ਵਿਚੋਂ ਸਤਿਗੁਰੂ ਪਾਰ ਲੰਘਾ ਲੈਂਦਾ ਹੈ ॥੨॥
The ocean is very deep, filled with fiery water; the Guru, the True Guru, carries us across to the other side. ||2||
ਮਨਮੁਖਅੰਧੁਲੇਸੋਝੀਨਾਹੀ
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਬੰਦਿਆਂ ਨੂੰ (ਇਸ ਤ੍ਰਿਸ਼ਨਾ-ਅੱਗ ਦੇ ਸਮੁੰਦਰ ਦੀ) ਸਮਝ ਨਹੀਂ ਪੈਂਦੀ।
The blind, self-willed manmukh does not understand.
ਆਵਹਿਜਾਹਿਮਰਹਿਮਰਿਜਾਹੀ
ਉਹ ਜਨਮ ਮਰਨ ਦੇ ਚੱਕਰ ਵਿਚ ਪੈਂਦੇ ਹਨ ਤੇ ਮੁੜ ਮੁੜ ਆਤਮਕ ਮੌਤੇ ਮਰਦੇ ਹਨ।
He comes and goes in reincarnation, dying, and dying again.
ਪੂਰਬਿਲਿਖਿਆਲੇਖੁਮਿਟਈਜਮਦਰਿਅੰਧੁਖੁਆਰਾਹੇ॥੩॥
(ਪਰ ਉਹ ਵਿਚਾਰੇ ਭੀ ਕੀਹ ਕਰਨ?) ਪਿਛਲੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਲਿਖਿਆ ਲੇਖ (ਜੋ ਉਹਨਾਂ ਦੇ ਮਨ ਵਿਚ ਉੱਕਰਿਆ ਪਿਆ ਹੈ) ਮਿਟਦਾ ਨਹੀਂ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਜਮ ਦੇ ਦਰ ਤੇ ਖ਼ੁਆਰ ਹੁੰਦਾ ਹੈ ॥੩॥
The primal inscription of destiny cannot be erased. The spiritually blind suffer terribly at Death's door. ||3||
ਇਕਿਆਵਹਿਜਾਵਹਿਘਰਿਵਾਸੁਪਾਵਹਿ
(ਇਸੇ ਹੀ ਤਰ੍ਹਾਂ ਮਾਇਆ ਮੋਹ ਵਿਚ ਫਸ ਕੇ) ਅਨੇਕਾਂ ਹੀ ਜੀਵ ਜੰਮਦੇ ਹਨ ਮਰਦੇ ਹਨ, ਜੰਮਦੇ ਹਨ ਮਰਦੇ ਹਨ, ਪਰ ਆਪਣੇ ਅੰਤਰ ਆਤਮੇ ਅਡੋਲਤਾ ਨਹੀਂ ਪ੍ਰਾਪਤ ਕਰ ਸਕਦੇ,
Some come and go, and do not find a home in their own heart.
ਕਿਰਤਕੇਬਾਧੇਪਾਪਕਮਾਵਹਿ
ਉਹ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ (ਹੋਰ ਹੋਰ) ਪਾਪ ਕਰੀ ਜਾਂਦੇ ਹਨ।
Bound by their past actions, they commit sins.
ਅੰਧੁਲੇਸੋਝੀਬੂਝਕਾਈਲੋਭੁਬੁਰਾਅਹੰਕਾਰਾਹੇ॥੪॥
ਮਾਇਆ ਦਾ ਲੋਭ ਤੇ ਅਹੰਕਾਰ ਬੜੀ ਬੁਰੀ ਬਲਾ ਹੈ, ਇਸ ਵਿਚ ਅੰਨ੍ਹੇ ਹੋਏ ਜੀਵ ਨੂੰ ਕੋਈ ਸੂਝ ਬੂਝ ਆ ਨਹੀਂ ਸਕਦੀ (ਕਿ ਕਿਸ ਰਾਹੇ ਪਿਆ ਹੋਇਆ ਹੈ) ॥੪॥
The blind ones have no understanding, no wisdom; they are trapped and ruined by greed and egotism. ||4||
ਪਿਰਬਿਨੁਕਿਆਤਿਸੁਧਨਸੀਗਾਰਾ
ਜੇਹੜੀ ਇਸਤ੍ਰੀ ਪਤੀ ਤੋਂ ਵਿਛੁੜੀ ਹੋਈ ਹੋਵੇ ਉਸ ਦਾ ਹਾਰ-ਸਿੰਗਾਰ ਕਿਸ ਅਰਥ?
Without her Husband Lord, what good are the soul-bride's decorations?
ਪਰਪਿਰਰਾਤੀਖਸਮੁਵਿਸਾਰਾ
ਉਸ ਨੇ ਤਾਂ ਆਪਣਾ ਖਸਮ ਵਿਸਾਰ ਰੱਖਿਆ ਹੈ ਤੇ ਉਹ ਪਰਾਏ ਮਰਦ ਨਾਲ ਰੰਗ-ਰਲੀਆਂ ਮਾਣਦੀ ਹੈ।
She has forgotten her Lord and Master, and is infatuated with another's husband.
ਜਿਉਬੇਸੁਆਪੂਤਬਾਪੁਕੋਕਹੀਐਤਿਉਫੋਕਟਕਾਰਵਿਕਾਰਾਹੇ॥੫॥
(ਇਹ ਹਾਰ-ਸਿੰਗਾਰ ਉਸ ਨੂੰ ਹੋਰ ਹੋਰ ਨਰਕ ਵਿਚ ਪਾਂਦਾ ਹੈ)। ਜਿਵੇਂ ਕਿਸੇ ਵੇਸੁਆ ਦੇ ਪੁੱਤਰ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ (ਉਹ ਜਗਤ ਵਿਚ ਹਾਸੋ-ਹੀਣਾ ਹੀ ਹੁੰਦਾ ਹੈ, ਇਸੇ ਤਰ੍ਹਾਂ ਪਤੀ-ਪ੍ਰਭੂ ਤੋਂ ਵਿਛੁੜੀ ਜੀਵ-ਇਸਤ੍ਰੀ ਦੇ) ਹੋਰ ਹੋਰ ਕਰਮ ਫੋਕੇ ਤੇ ਵਿਕਾਰ ਹੀ ਹਨ (ਇਹਨਾਂ ਵਿਚੋਂ ਨਮੋਸ਼ੀ ਹੀ ਮਿਲਦੀ ਹੈ) ॥੫॥
Just as no one knows who is the father of the prostitute's son, such are the worthless, useless deeds that are done. ||5||
ਪ੍ਰੇਤਪਿੰਜਰਮਹਿਦੂਖਘਨੇਰੇ
(ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ, ਮਾਨੋ, ਪ੍ਰੇਤ-ਜੂਨ ਹਨ। ਉਹਨਾਂ ਦੇ ਇਹ ਮਨੁੱਖਾ ਸਰੀਰ ਭੀ ਪ੍ਰੇਤਾਂ ਦੇ ਰਹਿਣ ਲਈ ਪਿੰਜਰ ਹੀ ਹਨ) ਇਹਨਾਂ ਪ੍ਰੇਤ-ਪਿੰਜਰਾਂ ਵਿਚ ਉਹ ਬੇਅੰਤ ਦੁੱਖ ਸਹਿੰਦੇ ਹਨ।
The ghost, in the body-cage, suffers all sorts of afflictions.
ਨਰਕਿਪਚਹਿਅਗਿਆਨਅੰਧੇਰੇ
ਅਗਿਆਨਤਾ ਦੇ ਹਨੇਰੇ ਵਿਚ ਪੈ ਕੇ ਉਹ (ਆਤਮਕ ਮੌਤ ਦੇ) ਨਰਕ ਵਿਚ ਖ਼ੁਆਰ ਹੁੰਦੇ ਹਨ।
Those who are blind to spiritual wisdom, putrefy in hell.
ਧਰਮਰਾਇਕੀਬਾਕੀਲੀਜੈਜਿਨਿਹਰਿਕਾਨਾਮੁਵਿਸਾਰਾਹੇ॥੬॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ (ਉਸ ਦੇ ਸਿਰ ਤੇ ਵਿਕਾਰਾਂ ਦਾ ਕਰਜ਼ਾ ਚੜ੍ਹਦਾ ਜਾਂਦਾ ਹੈ, ਉਹ ਮਨੁੱਖ ਧਰਮਰਾਜ ਦਾ ਕਰਜ਼ਾਈ ਹੋ ਜਾਂਦਾ ਹੈ) ਉਸ ਪਾਸੋਂ ਧਰਮਰਾਜ ਦੇ ਇਸ ਕਰਜ਼ੇ ਦੀ ਵਸੂਲੀ ਕੀਤੀ ਹੀ ਜਾਂਦੀ ਹੈ (ਭਾਵ, ਵਿਕਾਰਾਂ ਦੇ ਕਾਰਨ ਉਸ ਨੂੰ ਦੁੱਖ ਸਹਾਰਨੇ ਹੀ ਪੈਂਦੇ ਹਨ) ॥੬॥
The Righteous Judge of Dharma collects the balance due on the account, of those who forget the Name of the Lord. ||6||
ਸੂਰਜੁਤਪੈਅਗਨਿਬਿਖੁਝਾਲਾ
(ਮਨਮੁਖ ਦੇ ਅੰਦਰ ਮਾਨੋ, ਮਾਇਆ ਦੇ ਮੋਹ ਦਾ) ਸੂਰਜ ਤਪਦਾ ਰਹਿੰਦਾ ਹੈ, ਉਸ ਦੇ ਅੰਦਰ ਵਿਹੁਲੀ ਤ੍ਰਿਸ਼ਨਾ-ਅੱਗ ਦੀਆਂ ਲਾਟਾਂ ਨਿਕਲਦੀਆਂ ਰਹਿੰਦੀਆਂ ਹਨ।
The scorching sun blazes with flames of poison.
ਅਪਤੁਪਸੂਮਨਮੁਖੁਬੇਤਾਲਾ
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਮਾਨੋ, ਭੂਤ ਹੈ, (ਮਨੁੱਖਾ ਸਰੀਰ ਹੁੰਦਿਆਂ ਭੀ ਅੰਤਰ ਆਤਮੇ) ਪਸ਼ੂ ਹੈ, ਉਸ ਨੂੰ ਕਿਤੇ ਆਦਰ ਨਹੀਂ ਮਿਲਦਾ।
The self-willed manmukh is dishonored, a beast, a demon.
ਆਸਾਮਨਸਾਕੂੜੁਕਮਾਵਹਿਰੋਗੁਬੁਰਾਬੁਰਿਆਰਾਹੇ॥੭॥
ਜੇਹੜੇ ਬੰਦੇ ਦੁਨੀਆ ਦੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਵਿਚ ਫਸ ਕੇ ਮਾਇਆ ਦੇ ਮੋਹ ਦੀ ਕਮਾਈ ਹੀ ਕਰਦੇ ਰਹਿੰਦੇ ਹਨ, ਉਹਨਾਂ ਨੂੰ (ਮੋਹ ਦਾ ਇਹ) ਅੱਤ ਭੈੜਾ ਰੋਗ ਚੰਬੜਿਆ ਹੀ ਰਹਿੰਦਾ ਹੈ ॥੭॥
Trapped by hope and desire, he practices falsehood, and is afflicted by the terrible disease of corruption. ||7||
ਮਸਤਕਿਭਾਰੁਕਲਰਸਿਰਿਭਾਰਾ
ਜਿਸ ਮਨੁੱਖ ਦੇ ਮੱਥੇ ਉਤੇ ਸਿਰ ਉਤੇ (ਪਾਪਾਂ ਦੇ) ਕੱਲਰ ਦਾ ਬਹੁਤ ਸਾਰਾ ਭਾਰ ਰੱਖਿਆ ਹੋਵੇ,
He carries the heavy load of sins on his forehead and head.
ਕਿਉਕਰਿਭਵਜਲੁਲੰਘਸਿਪਾਰਾ
ਉਹ ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਗਾ?
How can he cross the terrifying world-ocean?
ਸਤਿਗੁਰੁਬੋਹਿਥੁਆਦਿਜੁਗਾਦੀਰਾਮਨਾਮਿਨਿਸਤਾਰਾਹੇ॥੮॥
ਦੁਨੀਆ ਦੇ ਸ਼ੁਰੂ ਤੋਂ ਹੀ ਜੁਗਾਂ ਦੇ ਮੁੱਢ ਤੋਂ ਹੀ ਸਤਿਗੁਰੂ ਜਹਾਜ਼ ਹੈ ਜੋ ਜੀਵਾਂ ਨੂੰ ਪਰਮਾਤਮਾ ਦੇ ਨਾਮ ਵਿਚ ਜੋੜ ਕੇ ਪਾਰ ਲੰਘਾ ਦੇਂਦਾ ਹੈ ॥੮॥
From the very beginning of time, and throughout the ages, the True Guru has been the boat; through the Lord's Name, He carries us across. ||8||
ਪੁਤ੍ਰਕਲਤ੍ਰਜਗਿਹੇਤੁਪਿਆਰਾ
(ਸਭ ਜੀਵਾਂ ਦਾ) ਪੁੱਤਰ ਨਾਲ ਇਸਤ੍ਰੀ ਨਾਲ ਮੋਹ ਹੈ ਪਿਆਰ ਹੈ।
The love of one's children and spouse is so sweet in this world.
ਮਾਇਆਮੋਹੁਪਸਰਿਆਪਾਸਾਰਾ
ਜਗਤ ਵਿਚ ਮਾਇਆ ਦਾ ਮੋਹ-ਰੂਪ ਖਿਲਾਰਾ ਖਿਲਰਿਆ ਪਿਆ ਹੈ।
The expansive expanse of the Universe is attachment to Maya.
ਜਮਕੇਫਾਹੇਸਤਿਗੁਰਿਤੋੜੇਗੁਰਮੁਖਿਤਤੁਬੀਚਾਰਾਹੇ॥੯॥
(ਇਹ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ) ਇਸ ਆਤਮਕ ਮੌਤ ਦੀਆਂ ਫਾਹੀਆਂ ਸਤਿਗੁਰੂ ਨੇ (ਉਸ ਮਨੁੱਖ ਦੇ ਗਲੋਂ) ਤੋੜ ਦਿੱਤੀਆਂ ਹਨ ਜੋ ਗੁਰੂ ਦੇ ਸਨਮੁਖ ਰਹਿ ਕੇ ਜਗਤ ਦੇ ਮੂਲ ਪ੍ਰਭੂ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ॥੯॥
The True Guru snaps the noose of Death, for that Gurmukh who contemplates the essence of reality. ||9||
ਕੂੜਿਮੁਠੀਚਾਲੈਬਹੁਰਾਹੀ
ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ (ਪੈ ਕੇ ਆਤਮਕ ਜੀਵਨ ਦੀ ਪੂੰਜੀ) ਲੁਟਾ ਬੈਠਦੀ ਹੈ, ਉਹ (ਸਹੀ ਜੀਵਨ-ਰਾਹ ਤੋਂ ਖੁੰਝ ਕੇ) ਕਈ ਰਾਹਾਂ ਵਿਚ ਭਟਕਦੀ ਫਿਰਦੀ ਹੈ।
Cheated by falsehood, the self-willed manmukh walks along many paths;
ਮਨਮੁਖੁਦਾਝੈਪੜਿਪੜਿਭਾਹੀ
ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ ਤ੍ਰਿਸ਼ਨਾ ਦੀ ਅੱਗ ਵਿਚ ਪੈ ਪੈ ਕੇ ਸੜਦਾ ਹੈ (ਦੁਖੀ ਹੁੰਦਾ ਹੈ)।
he may be highly educated, but he burns in the fire.
ਅੰਮ੍ਰਿਤਨਾਮੁਗੁਰੂਵਡਦਾਣਾਨਾਮੁਜਪਹੁਸੁਖਸਾਰਾਹੇ॥੧੦॥
(ਇਸ ਰੋਗ ਤੋਂ ਬਚਾਣ ਲਈ) ਗੁਰੂ (ਜੋ) ਵੱਡਾ ਸਿਆਣਾ (ਹਕੀਮ) ਹੈ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ ਦੇਂਦਾ ਹੈ। (ਗੁਰੂ ਦੀ ਸਰਨ ਪੈ ਕੇ) ਨਾਮ ਜਪੋ (ਇਸੇ ਵਿਚ) ਸ੍ਰੇਸ਼ਟ ਸੁਖ ਹੈ ॥੧੦॥
The Guru is the Great Giver of the Ambrosial Naam, the Name of the Lord. Chanting the Naam, sublime peace is obtained. ||10||
ਸਤਿਗੁਰੁਤੁਠਾਸਚੁਦ੍ਰਿੜਾਏ
ਜਿਸ ਮਨੁੱਖ ਉਤੇ ਗੁਰੂ ਤ੍ਰੁੱਠਦਾ ਹੈ ਉਸ ਨੂੰ ਸਦਾ-ਥਿਰ ਹਰੀ-ਨਾਮ (ਹਿਰਦੇ ਵਿਚ) ਪੱਕਾ ਕਰਾ ਦੇਂਦਾ ਹੈ,
The True Guru, in His Mercy, implants Truth within.
ਸਭਿਦੁਖਮੇਟੇਮਾਰਗਿਪਾਏ
ਉਸ ਦੇ ਸਾਰੇ ਦੁੱਖ ਮਿਟਾ ਦੇਂਦਾ ਹੈ ਉਸ ਨੂੰ ਜ਼ਿੰਦਗੀ ਦੇ ਸਹੀ ਰਸਤੇ ਤੇ ਪਾ ਦੇਂਦਾ ਹੈ।
All suffering is eradicated, and one is placed on the Path.
ਕੰਡਾਪਾਇਗਡਈਮੂਲੇਜਿਸੁਸਤਿਗੁਰੁਰਾਖਣਹਾਰਾਹੇ॥੧੧॥
ਸਤਿਗੁਰੂ ਜਿਸ ਮਨੁੱਖ ਦਾ ਰਾਖਾ ਬਣਦਾ ਹੈ (ਜ਼ਿੰਦਗੀ ਦੇ ਪੈਂਡੇ ਤੁਰਦਿਆਂ) ਉਸ ਦੇ ਪੈਰ ਵਿਚ ਕੰਡਾ ਨਹੀਂ ਚੁੱਭਦਾ (ਉਸ ਨੂੰ ਹਉਮੈ ਦਾ ਕੰਡਾ ਦੁਖੀ ਨਹੀਂ ਕਰਦਾ) ॥੧੧॥
Not even a thorn ever pierces the foot of one who has the True Guru as his Protector. ||11||
ਖੇਹੂਖੇਹਰਲੈਤਨੁਛੀਜੈ
ਸਾਰੀ ਉਮਰ ਮਾਇਆ ਦੇ ਮੋਹ ਵਿਚ ਹੀ (ਮਨਮੁਖ ਦਾ) ਸਰੀਰ ਆਖ਼ਰ ਨਾਸ ਹੋ ਜਾਂਦਾ ਹੈ ਤੇ (ਉਸ ਦਾ ਸ੍ਰੇਸ਼ਟ ਮਨੁੱਖਾ ਜੀਵਨ) ਸੁਆਹ ਵਿਚ ਹੀ ਰਲ ਜਾਂਦਾ ਹੈ।
Dust mixes with dust, when the body wastes away.
ਮਨਮੁਖੁਪਾਥਰੁਸੈਲੁਭੀਜੈ
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਪੱਥਰ ਦਿਲ ਹੀ ਰਹਿੰਦਾ ਹੈ ਕਦੇ (ਭਗਤੀ-ਭਾਵ ਵਿਚ) ਨਹੀਂ ਭਿੱਜਦਾ।
The self-willed manmukh is like a stone slab, which is impervious to water.
ਕਰਣਪਲਾਵਕਰੇਬਹੁਤੇਰੇਨਰਕਿਸੁਰਗਿਅਵਤਾਰਾਹੇ॥੧੨॥
(ਜੀਵਨ ਦਾ ਸਮਾ ਵਿਹਾ ਜਾਣ ਤੇ ਜੇ ਉਹ) ਬਥੇਰੇ ਤਰਲੇ ਭੀ ਕਰੇ (ਤਾਂ ਕਿਸੇ ਅਰਥ ਨਹੀਂ) ਉਹ ਕਦੇ ਨਰਕ ਵਿਚ ਕਦੇ ਸੁਰਗ ਵਿਚ ਜੰਮਦਾ ਹੀ ਰਹਿੰਦਾ ਹੈ (ਭਾਵ, ਜਨਮ ਮਰਨ ਦੇ ਗੇੜ ਵਿਚ ਪੈ ਕੇ ਦੁਖ ਸੁਖ ਭੋਗਦਾ ਰਹਿੰਦਾ ਹੈ) ॥੧੨॥
He cries out and weeps and wails; he is reincarnated into heaven and then hell. ||12||
ਮਾਇਆਬਿਖੁਭੁਇਅੰਗਮਨਾਲੇ
(ਗੁਰੂ ਦੀ ਸਰਨ ਤੋਂ ਬਿਨਾ) ਮਾਇਆ ਦੇ ਮੋਹ-ਰੂਪ ਸੱਪ ਦਾ ਜ਼ਹਿਰ ਜੀਵਾਂ ਦੇ ਅੰਦਰ ਟਿਕਿਆ ਰਹਿੰਦਾ ਹੈ (ਤੇ ਜੀਵਾਂ ਨੂੰ ਆਤਮਕ ਮੌਤੇ ਮਾਰਦਾ ਰਹਿੰਦਾ ਹੈ)।
They live with the poisonous snake of Maya.
ਇਨਿਦੁਬਿਧਾਘਰਬਹੁਤੇਗਾਲੇ
ਇਸ ਨੇ ਦੁਬਿਧਾ ਵਿਚ ਪਾ ਕੇ ਅਨੇਕਾਂ ਘਰ ਗਾਲ ਦਿੱਤੇ ਹਨ (ਮੋਹ ਨੇ ਪ੍ਰਭੂ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਪੈ ਕੇ ਅਨੇਕਾਂ ਜੀਵਨ ਬਰਬਾਦ ਕਰ ਦਿੱਤੇ ਹਨ)।
This duality has ruined so many homes.
ਸਤਿਗੁਰਬਾਝਹੁਪ੍ਰੀਤਿਉਪਜੈਭਗਤਿਰਤੇਪਤੀਆਰਾਹੇ॥੧੩॥
ਗੁਰੂ ਤੋਂ ਬਿਨਾ ਮਨੁੱਖ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਪ੍ਰੀਤ ਪੈਦਾ ਨਹੀਂ ਹੁੰਦੀ। ਜੇਹੜੇ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦੇ ਭਗਤ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਖ਼ੁਸ਼ ਰਹਿੰਦਾ ਹੈ ॥੧੩॥
Without the True Guru, love does not well up. Imbued with devotional worship, the soul is satisfied. ||13||
ਸਾਕਤਮਾਇਆਕਉਬਹੁਧਾਵਹਿ
ਮਾਇਆ-ਵੇੜ੍ਹੇ ਜੀਵ ਮਾਇਆ ਇਕੱਠੀ ਕਰਨ ਦੀ ਖ਼ਾਤਰ ਬਹੁਤ ਭੱਜ-ਦੌੜ ਕਰਦੇ ਹਨ,
The faithless cynics chase after Maya.
ਨਾਮੁਵਿਸਾਰਿਕਹਾਸੁਖੁਪਾਵਹਿ
(ਕਿਉਂਕਿ ਉਹ ਇਸੇ ਵਿਚ ਸੁਖ ਲੱਭਣ ਦੀ ਆਸ ਰੱਖਦੇ ਹਨ) ਪਰ ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਆਨੰਦ ਕਿੱਥੋਂ ਲੈ ਸਕਦੇ ਹਨ?
Forgetting the Naam, how can they find peace?
ਤ੍ਰਿਹੁਗੁਣਅੰਤਰਿਖਪਹਿਖਪਾਵਹਿਨਾਹੀਪਾਰਿਉਤਾਰਾਹੇ॥੧੪॥
ਉਹ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸੇ ਰਹਿ ਕੇ ਦੁਖੀ ਹੁੰਦੇ ਹਨ (ਹੋਰਨਾਂ ਨੂੰ ਭੀ) ਦੁਖੀ ਕਰਦੇ ਹਨ। ਦੁੱਖਾਂ ਦੇ ਇਸ ਸਮੁੰਦਰ ਵਿਚੋਂ ਉਹ ਪਾਰਲੇ ਬੰਨੇ ਨਹੀਂ ਪਹੁੰਚ ਸਕਦੇ ॥੧੪॥
In the three qualities, they are destroyed; they cannot cross over to the other side. ||14||
ਕੂਕਰਸੂਕਰਕਹੀਅਹਿਕੂੜਿਆਰਾ
ਨਿਰੇ ਕੂੜ ਦੇ ਵਪਾਰੀ ਬੰਦੇ (ਵੇਖਣ ਨੂੰ ਤਾਂ ਮਨੁੱਖ ਹਨ, ਪਰ ਅਸਲ ਵਿਚ ਉਹ) ਕੁੱਤੇ ਤੇ ਸੂਰ ਹੀ (ਆਪਣੇ ਆਪ ਨੂੰ) ਅਖਵਾਂਦੇ ਹਨ,
The false are called pigs and dogs.
ਭਉਕਿਮਰਹਿਭਉਭਉਭਉਹਾਰਾ
(ਕਿਉਂਕਿ ਕੁੱਤਿਆਂ ਤੇ ਸੂਰਾਂ ਵਾਂਗ ਮਾਇਆ ਦੀ ਖ਼ਾਤਰ) ਭੌਂਕ ਭੌਂਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਸਾਰੀ ਉਮਰ ਭਟਕਦੇ ਭਟਕਦੇ ਥੱਕ ਟੁੱਟ ਜਾਂਦੇ ਹਨ।
They bark themselves to death; they bark and bark and howl in fear.
ਮਨਿਤਨਿਝੂਠੇਕੂੜੁਕਮਾਵਹਿਦੁਰਮਤਿਦਰਗਹਹਾਰਾਹੇ॥੧੫॥
ਉਹਨਾਂ ਦੇ ਮਨ ਵਿਚ ਮਾਇਆ ਦਾ ਮੋਹ, ਉਹਨਾਂ ਦੇ ਸਰੀਰ ਵਿਚ ਮਾਇਆ ਦਾ ਮੋਹ, ਸਾਰੀ ਉਮਰ ਉਹ ਮੋਹ ਦੀ ਕਮਾਈ ਹੀ ਕਰਦੇ ਹਨ। ਇਸ ਭੈੜੀ ਮੱਤੇ ਲੱਗ ਕੇ ਪਰਮਾਤਮਾ ਦੀ ਦਰਗਾਹ ਵਿਚ ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ ॥੧੫॥
False in mind and body, they practice falsehood; through their evil-mindedness, they lose out in the Court of the Lord. ||15||
ਸਤਿਗੁਰੁਮਿਲੈਮਨੂਆਟੇਕੈ
ਜੇ ਸਤਿਗੁਰੂ ਮਿਲ ਪਏ ਤਾਂ ਉਹ ਮਨੁੱਖ ਦੇ (ਡੋਲਦੇ) ਮਨ ਨੂੰ ਸਹਾਰਾ ਦੇਂਦਾ ਹੈ।
Meeting the True Guru, the mind is stabilized.
ਰਾਮਨਾਮੁਦੇਸਰਣਿਪਰੇਕੈ
ਉਹ ਸਰਨ ਪਏ ਮਨੁੱਖ ਨੂੰ ਪਰਮਾਤਮਾ ਦਾ ਨਾਮ (ਧਨ) ਦਿੰਦਾ ਹੈ।
One who seeks His Sanctuary is blessed with the Lord's Name.
ਹਰਿਧਨੁਨਾਮੁਅਮੋਲਕੁਦੇਵੈਹਰਿਜਸੁਦਰਗਹਪਿਆਰਾਹੇ॥੧੬॥
ਗੁਰੂ ਉਸ ਨੂੰ ਪਰਮਾਤਮਾ ਦਾ ਨਾਮ-ਰੂਪ (ਅਜਿਹਾ) ਕੀਮਤੀ ਧਨ ਦੇਂਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ (ਦੀ ਦਾਤਿ) ਦੇਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਨੂੰ) ਪ੍ਰਭੂ ਦੀ ਦਰਗਾਹ ਵਿਚ ਆਦਰ-ਪਿਆਰ ਮਿਲਦਾ ਹੈ ॥੧੬॥
They are given the priceless wealth of the Lord's Name; singing His Praises, they are His beloveds in His court. ||16||