ਸਭੁਕੋਬੋਲੈਆਪਣਭਾਣੈ॥
ਹਰੇਕ ਮਨੁੱਖ ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਵਿਚ ਆਪਣੇ ਸੁਆਰਥ ਦੇ ਸੁਭਾਵ ਵਿਚ ਹੀ (ਸਭ ਬਚਨ) ਬੋਲਦਾ ਹੈ,
Everyone speaks as they please.
ਮਨਮੁਖੁਦੂਜੈਬੋਲਿਨਜਾਣੈ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਬੋਲ) ਬੋਲਣਾ ਨਹੀਂ ਜਾਣਦਾ।
The self-willed manmukh, in duality, does not know how to speak.
ਅੰਧੁਲੇਕੀਮਤਿਅੰਧਲੀਬੋਲੀਆਇਗਇਆਦੁਖੁਤਾਹਾਹੇ॥੧੧॥
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ ਦੀ ਅਕਲ ਅੰਨ੍ਹੀ ਤੇ ਬੋਲੀ ਹੋ ਜਾਂਦੀ ਹੈ (ਉਸ ਨੂੰ ਨਾਹ ਕਿਤੇ ਪਰਮਾਤਮਾ ਦਿੱਸਦਾ ਹੈ, ਨਾਹ ਹੀ ਉਸ ਦੀ ਸਿਫ਼ਤ-ਸਾਲਾਹ ਉਹ ਸੁਣਦਾ ਹੈ)। ਉਸ ਨੂੰ ਜਨਮ ਮਰਨ ਦੇ ਗੇੜ ਦਾ ਦੁੱਖ ਵਾਪਰਦਾ ਰਹਿੰਦਾ ਹੈ ॥੧੧॥
The blind person has a blind and deaf intellect; coming and going in reincarnation, he suffers in pain. ||11||
ਦੁਖਮਹਿਜਨਮੈਦੁਖਮਹਿਮਰਣਾ॥
ਮਨਮੁਖ ਮਨੁੱਖ ਦੁੱਖਾਂ ਵਿਚ ਗ੍ਰਸਿਆ ਜੰਮਦਾ ਹੈ (ਸਾਰੀ ਉਮਰ ਦੁੱਖ ਸਹੇੜ ਸਹੇੜ ਕੇ) ਦੁੱਖਾਂ ਵਿਚ ਹੀ ਮਰਦਾ ਹੈ।
In pain he is born, and in pain he dies.
ਦੂਖੁਨਮਿਟੈਬਿਨੁਗੁਰਕੀਸਰਣਾ॥
ਗੁਰੂ ਦੀ ਸਰਨ ਪੈਣ ਤੋਂ ਬਿਨਾ (ਇਹ ਜਨਮਾਂ ਜਨਮਾਂਤਰਾਂ ਦਾ ਲੰਮਾ) ਦੁੱਖ ਮਿਟ ਨਹੀਂ ਸਕਦਾ।
His pain is not relieved, without seeking the Sanctuary of the Guru.
ਦੂਖੀਉਪਜੈਦੂਖੀਬਿਨਸੈਕਿਆਲੈਆਇਆਕਿਆਲੈਜਾਹਾਹੇ॥੧੨॥
ਦੁੱਖਾਂ ਵਿਚ ਜੰਮਦਾ ਤੇ ਦੁੱਖਾਂ ਵਿਚ ਹੀ ਮਰਦਾ ਹੈ, ਸੁਚੱਜਾ ਆਤਮਕ ਜੀਵਨ ਨਾਹ ਹੀ ਲੈ ਕੇ ਇਥੇ ਆਉਂਦਾ ਹੈ, ਨਾਹ ਹੀ ਇਥੋਂ ਲੈ ਕੇ ਜਾਂਦਾ ਹੈ ॥੧੨॥
In pain he is created, and in pain he perishes. What has he brought with himself? And what will he take away? ||12||
ਸਚੀਕਰਣੀਗੁਰਕੀਸਿਰਕਾਰਾ॥
ਗੁਰੂ ਦੀ ਅਗਵਾਈ ਵਿਚ ਤੁਰਨਾ ਹੀ ਸਹੀ ਜੀਵਨ-ਰਸਤਾ ਹੈ,
True are the actions of those who are under the Guru's influence.
ਆਵਣੁਜਾਣੁਨਹੀਜਮਧਾਰਾ॥
ਇਸ ਤਰ੍ਹਾਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਆਤਮਕ ਮੌਤ ਦਾ ਰਸਤਾ ਭੀ ਨਹੀਂ ਫੜੀਦਾ।
They do not come and go in reincarnation, and they are not subject to the laws of Death.
ਡਾਲਛੋਡਿਤਤੁਮੂਲੁਪਰਾਤਾਮਨਿਸਾਚਾਓਮਾਹਾਹੇ॥੧੩॥
ਜੇਹੜਾ ਮਨੁੱਖ (ਗੁਰੂ ਦੀ ਅਗਵਾਈ ਵਿਚ) ਟਾਹਣੀਆਂ ਛੱਡ ਕੇ ਮੂਲ ਨੂੰ ਪਛਾਣਦਾ ਹੈ (ਪ੍ਰਭੂ ਦੀ ਰਚੀ ਮਾਇਆ ਦਾ ਮੋਹ ਛੱਡ ਕੇ ਸਿਰਜਣਹਾਰ ਪ੍ਰਭੂ ਨਾਲ ਜਾਣ-ਪਛਾਣ ਪਾਂਦਾ ਹੈ) ਉਸ ਦੇ ਮਨ ਵਿਚ ਸਦਾ-ਥਿਰ ਰਹਿਣ ਵਾਲਾ ਉਤਸ਼ਾਹ ਪੈਦਾ ਹੁੰਦਾ ਹੈ ॥੧੩॥
Whoever abandons the branches, and clings to the true root, enjoys true ecstasy within his mind. ||13||
ਹਰਿਕੇਲੋਗਨਹੀਜਮੁਮਾਰੈ॥
ਜੇਹੜੇ ਬੰਦੇ ਪਰਮਾਤਮਾ ਦੇ ਸੇਵਕ ਬਣਦੇ ਹਨ ਉਹਨਾਂ ਨੂੰ ਜਮ ਨਹੀਂ ਮਾਰ ਸਕਦਾ (ਆਤਮਕ ਮੌਤ ਨਹੀਂ ਮਾਰ ਸਕਦੀ),
Death cannot strike down the people of the Lord.
ਨਾਦੁਖੁਦੇਖਹਿਪੰਥਿਕਰਾਰੈ॥
ਉਹ (ਆਤਮਕ ਮੌਤ ਦੇ) ਕਰੜੇ ਰਸਤੇ ਤੇ (ਨਹੀਂ ਪੈਂਦੇ ਤੇ) ਦੁੱਖ ਨਹੀਂ ਵੇਖਦੇ।
They do not see pain on the most difficult path.
ਰਾਮਨਾਮੁਘਟਅੰਤਰਿਪੂਜਾਅਵਰੁਨਦੂਜਾਕਾਹਾਹੇ॥੧੪॥
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ (ਉਹ ਅੰਤਰ ਆਤਮੇ ਪਰਮਾਤਮਾ ਦੀ) ਭਗਤੀ ਕਰਦੇ ਹਨ। ਉਹਨਾਂ ਨੂੰ (ਮਾਇਆ ਦਾ) ਕੋਈ ਹੋਰ ਬਖੇੜਾ ਨਹੀਂ ਵਾਪਰਦਾ ॥੧੪॥
Deep within the nucleus of their hearts, they worship and adore the Lord's Name; there is nothing else at all for them. ||14||
ਓੜੁਨਕਥਨੈਸਿਫਤਿਸਜਾਈ॥
ਹੇ ਪ੍ਰਭੂ! (ਤੇਰੇ ਭਗਤ) ਤੇਰੀਆਂ ਸੋਹਣੀਆਂ ਸਿਫ਼ਤਾਂ ਕਰਦੇ ਰਹਿੰਦੇ ਹਨ ਉਹਨਾਂ ਦੇ ਇਸ ਉੱਦਮ ਦਾ ਖ਼ਾਤਮਾ ਨਹੀਂ ਹੁੰਦਾ।
There is no end to the Lord's sermon and Praise.
ਜਿਉਤੁਧੁਭਾਵਹਿਰਹਹਿਰਜਾਈ॥
(ਉਹ) ਜਿਵੇਂ ਤੈਨੂੰ ਚੰਗੇ ਲੱਗਦੇ ਹਨ ਤੇਰੀ ਰਜ਼ਾ ਵਿਚ ਰਹਿੰਦੇ ਹਨ।
As it pleases You, I remain under Your Will.
ਦਰਗਹਪੈਧੇਜਾਨਿਸੁਹੇਲੇਹੁਕਮਿਸਚੇਪਾਤਿਸਾਹਾਹੇ॥੧੫॥
ਹੇ ਸਦਾ-ਥਿਰ ਰਹਿਣ ਵਾਲੇ ਪਾਤਿਸ਼ਾਹ! ਤੇਰੇ ਹੁਕਮ ਅਨੁਸਾਰ ਉਹ ਤੇਰੀ ਹਜ਼ੂਰੀ ਵਿਚ ਇੱਜ਼ਤ ਨਾਲ ਸੌਖੇ ਪਹੁੰਚਦੇ ਹਨ ॥੧੫॥
I am embellished with robes of honor in the Court of the Lord, by the Order of the True King. ||15||
ਕਿਆਕਹੀਐਗੁਣਕਥਹਿਘਨੇਰੇ॥
ਹੇ ਪ੍ਰਭੂ! ਅਨੇਕਾਂ ਹੀ ਜੀਵ ਤੇਰੇ ਗੁਣ ਕਥਨ ਕਰਦੇ ਹਨ, ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
How can I chant Your uncounted glories?
ਅੰਤੁਨਪਾਵਹਿਵਡੇਵਡੇਰੇ॥
(ਦੁਨੀਆ ਵਿਚ) ਵੱਡੇ ਵੱਡੇ (ਦੇਵਤੇ ਆਦਿਕ ਅਖਵਾਣ ਵਾਲੇ ਭੀ) ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ।
Even the greatest of the great do not know Your limits.
ਨਾਨਕਸਾਚੁਮਿਲੈਪਤਿਰਾਖਹੁਤੂਸਿਰਿਸਾਹਾਪਾਤਿਸਾਹਾਹੇ॥੧੬॥੬॥੧੨॥
ਹੇ ਪ੍ਰਭੂ! ਤੂੰ ਪਾਤਿਸ਼ਾਹਾਂ ਦੇ ਸਿਰ ਤੇ ਭੀ ਪਾਤਿਸ਼ਾਹ ਹੈਂ (ਮੇਰੀ ਅਰਦਾਸ ਹੈ) ਮੈਨੂੰ ਨਾਨਕ ਨੂੰ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮਿਲ ਜਾਏ, ਮੇਰੀ ਲਾਜ ਰੱਖ ॥੧੬॥੬॥੧੨॥
Please bless Nanak with the Truth, and preserve his honor; You are the supreme emperor above the heads of kings. ||16||6||12||
ਮਾਰੂਮਹਲਾ੧ਦਖਣੀ॥
Maaroo, First Mahalaa, Dakhanee:
ਕਾਇਆਨਗਰੁਨਗਰਗੜਅੰਦਰਿ॥
(ਲੋਕ ਆਪਣੇ ਵੱਸਣ ਵਾਸਤੇ ਸ਼ਹਿਰ ਵਸਾਂਦੇ ਹਨ ਤੇ ਰਾਖੀ ਵਾਸਤੇ ਕਿਲ੍ਹੇ ਬਣਾਂਦੇ ਹਨ, ਇਹਨਾਂ) ਸ਼ਹਿਰਾਂ ਤੇ ਕਿਲ੍ਹਿਆਂ (ਦੀ ਗਿਣਤੀ) ਵਿਚ (ਮਨੁੱਖਾ) ਸਰੀਰ ਭੀ ਇਕ ਸ਼ਹਿਰ ਹੈ।
Deep within the body-village is the fortress.
ਸਾਚਾਵਾਸਾਪੁਰਿਗਗਨੰਦਰਿ॥
(ਇਹ ਸ਼ਹਿਰ ਪਰਮਾਤਮਾ ਨੇ ਆਪਣੇ ਵੱਸਣ ਲਈ ਵਸਾਇਆ ਹੈ), ਇਸ ਸ਼ਹਿਰ ਵਿਚ ਇਸ ਦੇ ਦਸਮ ਦੁਆਰ ਵਿਚ ਪ੍ਰਭੂ ਸਦਾ-ਥਿਰ ਨਿਵਾਸ ਹੈ।
The dwelling of the True Lord is within the city of the Tenth Gate.
ਅਸਥਿਰੁਥਾਨੁਸਦਾਨਿਰਮਾਇਲੁਆਪੇਆਪੁਉਪਾਇਦਾ॥੧॥
ਉਹ ਪਰਮਾਤਮਾ ਪਵਿਤ੍ਰ-ਸਰੂਪ ਹੈ, ਉਸ ਦਾ ਟਿਕਾਣਾ ਸਦਾ ਕਾਇਮ ਰਹਿਣ ਵਾਲਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਸਰੀਰਾਂ ਦੇ ਰੂਪ ਵਿਚ) ਪਰਗਟ ਕਰਦਾ ਹੈ ॥੧॥
This place is permanent and forever immaculate. He Himself created it. ||1||
ਅੰਦਰਿਕੋਟਛਜੇਹਟਨਾਲੇ॥
ਇਸ (ਸਰੀਰ-) ਕਿਲ੍ਹੇ ਦੇ ਅੰਦਰ ਹੀ, ਮਾਨੋ, ਛੱਜੇ ਤੇ ਬਾਜ਼ਾਰ ਹਨ,
Within the fortress are balconies and bazaars.
ਆਪੇਲੇਵੈਵਸਤੁਸਮਾਲੇ॥
ਜਿਨ੍ਹਾਂ ਵਿਚ ਪ੍ਰਭੂ ਆਪ ਹੀ ਸੌਦਾ ਖ਼ਰੀਦਦਾ ਹੈ ਤੇ ਸਾਂਭਦਾ ਹੈ।
He Himself takes care of His merchandise.
ਬਜਰਕਪਾਟਜੜੇਜੜਿਜਾਣੈਗੁਰਸਬਦੀਖੋਲਾਇਦਾ॥੨॥
(ਮਾਇਆ ਦੇ ਮੋਹ ਦੇ) ਕਰੜੇ ਕਵਾੜ ਭੀ ਅੰਦਰ ਜੜੇ ਪਏ ਹਨ, ਪਰਮਾਤਮਾ ਆਪ ਹੀ ਇਹ ਕਵਾੜ ਬੰਦ ਕਰਨੇ ਜਾਣਦਾ ਹੈ ਤੇ ਆਪ ਹੀ ਗੁਰੂ ਦੇ ਸ਼ਬਦ ਵਿਚ (ਜੀਵ ਨੂੰ ਜੋੜ ਕੇ ਕਵਾੜ) ਖੁਲ੍ਹਾ ਦੇਂਦਾ ਹੈ ॥੨॥
The hard and heavy doors of the Tenth Gate are closed and locked. Through the Word of the Guru's Shabad, they are thrown open. ||2||
ਭੀਤਰਿਕੋਟਗੁਫਾਘਰਜਾਈ॥
ਇਸ (ਸਰੀਰ) ਕਿਲ੍ਹੇ ਗੁਫ਼ਾ ਵਿਚ ਪਰਮਾਤਮਾ ਦੀ ਰਿਹੈਸ਼ ਦਾ ਥਾਂ ਹੈ।
Within the fortress is the cave, the home of the self.
ਨਉਘਰਥਾਪੇਹੁਕਮਿਰਜਾਈ॥
ਰਜ਼ਾ ਦੇ ਮਾਲਕ ਪ੍ਰਭੂ ਨੇ ਆਪਣੇ ਹੁਕਮ ਵਿਚ ਹੀ (ਇਸ ਕਿਲ੍ਹੇ ਵਿਚ) ਨੌ ਘਰ ਬਣਾ ਦਿੱਤੇ ਹਨ (ਜੋ ਪਰੱਤਖ ਦਿਸਦੇ ਹਨ)।
He established the nine gates of this house, by His Command and His Will.
ਦਸਵੈਪੁਰਖੁਅਲੇਖੁਅਪਾਰੀਆਪੇਅਲਖੁਲਖਾਇਦਾ॥੩॥
ਦਸਵੇਂ ਘਰ ਵਿਚ (ਜੋ ਗੁਪਤ ਹੈ) ਸਰਬ-ਵਿਆਪਕ ਲੇਖੇ ਤੋਂ ਰਹਿਤ ਤੇ ਬੇਅੰਤ ਪ੍ਰਭੂ ਆਪ ਵੱਸਦਾ ਹੈ। ਉਹ ਅਦ੍ਰਿਸ਼ਟ ਪ੍ਰਭੂ ਆਪ ਹੀ ਆਪਣੇ ਆਪ ਦਾ ਦਰਸ਼ਨ ਕਰਾਂਦਾ ਹੈ ॥੩॥
In the Tenth Gate, the Primal Lord, the unknowable and infinite dwells; the unseen Lord reveals Himself. ||3||
ਪਉਣਪਾਣੀਅਗਨੀਇਕਵਾਸਾ॥
(ਇਸ ਸਰੀਰ ਵਿਚ ਉਸ ਨੇ) ਹਵਾ, ਪਾਣੀ, ਅੱਗ (ਆਦਿਕ ਤੱਤਾਂ) ਨੂੰ ਇਕੱਠੇ ਵਸਾ ਦਿੱਤਾ ਹੈ।
Within the body of air, water and fire, the One Lord dwells.
ਆਪੇਕੀਤੋਖੇਲੁਤਮਾਸਾ॥
(ਜਗਤ-ਰਚਨਾ ਦਾ) ਖੇਲ ਤੇ ਤਮਾਸ਼ਾ ਉਸ ਨੇ ਆਪ ਹੀ ਰਚਿਆ ਹੋਇਆ ਹੈ।
He Himself stages His wondrous dramas and plays.
ਬਲਦੀਜਲਿਨਿਵਰੈਕਿਰਪਾਤੇਆਪੇਜਲਨਿਧਿਪਾਇਦਾ॥੪॥
ਜੇਹੜੀ ਬਲਦੀ ਅੱਗ ਉਸ ਦੀ ਕਿਰਪਾ ਦੀ ਰਾਹੀਂ ਪਾਣੀ ਨਾਲ ਬੁੱਝ ਜਾਂਦੀ ਹੈ ਉਹ ਅੱਗ (ਬੜਵਾ ਅਗਨੀ) ਉਸ ਨੇ ਸਮੁੰਦਰ ਵਿਚ ਟਿਕਾ ਰੱਖੀ ਹੈ ॥੪॥
By His Grace, water puts out the burning fire; He Himself stores it up in the watery ocean. ||4||
ਧਰਤਿਉਪਾਇਧਰੀਧਰਮਸਾਲਾ॥
ਧਰਤੀ ਪੈਦਾ ਕਰ ਕੇ ਪਰਮਾਤਮਾ ਨੇ ਇਸ ਨੂੰ ਧਰਮ ਕਮਾਣ ਲਈ ਥਾਂ ਬਣਾ ਦਿੱਤਾ ਹੈ।
Creating the earth, He established it as the home of Dharma.
ਉਤਪਤਿਪਰਲਉਆਪਿਨਿਰਾਲਾ॥
ਜਗਤ ਦੀ ਉਤਪੱਤੀ ਤੇ ਪਰਲੋ ਕਰਨ ਵਾਲਾ ਆਪ ਹੀ ਹੈ, ਪਰ ਆਪ ਇਸ ਉਤਪੱਤੀ ਪਰਲੋ ਤੋਂ ਨਿਰਲੇਪ ਰਹਿੰਦਾ ਹੈ।
Creating and destroying, He remains unattached.
ਪਵਣੈਖੇਲੁਕੀਆਸਭਥਾਈਕਲਾਖਿੰਚਿਢਾਹਾਇਦਾ॥੫॥
ਹਰ ਥਾਂ (ਭਾਵ, ਸਭ ਜੀਵਾਂ ਵਿਚ) ਉਸ ਨੇ ਸੁਆਸਾਂ ਦੀ ਖੇਡ ਰਚੀ ਹੋਈ ਹੈ (ਭਾਵ, ਸੁਆਸਾਂ ਦੇ ਆਸਰੇ ਜੀਵ ਜਿਊਂਦੇ ਰੱਖੇ ਹੋਏ ਹਨ), ਆਪ ਹੀ (ਇਹ ਸੁਆਸਾਂ ਦੀ) ਤਾਕਤ ਖਿੱਚ ਕੇ (ਕੱਢ ਕੇ ਸਰੀਰਾਂ ਦੀ ਖੇਡ ਨੂੰ) ਢਾਹ ਦੇਂਦਾ ਹੈ ॥੫॥
He stages the play of the breath everywhere. Withdrawing His power, He lets the beings crumble. ||5||
ਭਾਰਅਠਾਰਹਮਾਲਣਿਤੇਰੀ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਦੀ ਬਨਸਪਤੀ (ਤੇਰੇ ਅੱਗੇ ਫੁੱਲ ਭੇਟਾ ਕਰਨ ਵਾਲੀ) ਤੇਰੀ ਮਾਲਣ ਹੈ,
Your gardener is the vast vegetation of nature.
ਚਉਰੁਢੁਲੈਪਵਣੈਲੈਫੇਰੀ॥
(ਜੇਹੜੀ ਹਵਾ) ਫੇਰੀਆਂ ਲੈਂਦੀ ਹੈ (ਭਾਵ, ਹਰ ਪਾਸੇ ਚੱਲਦੀ ਹੈ, ਉਸ) ਹਵਾ ਦਾ (ਮਾਨੋ) ਚਉਰ (ਤੇਰੇ ਉਤੇ) ਝੁਲ ਰਿਹਾ ਹੈ।
The wind blowing around is the chauree, the fly-brush, waving over You.
ਚੰਦੁਸੂਰਜੁਦੁਇਦੀਪਕਰਾਖੇਸਸਿਘਰਿਸੂਰੁਸਮਾਇਦਾ॥੬॥
(ਆਪਣੇ ਜਗਤ-ਮਹੱਲ ਵਿਚ) ਤੂੰ ਆਪ ਹੀ ਚੰਦ ਅਤੇ ਸੂਰਜ (ਮਾਨੋ) ਦੋ ਦੀਵੇ (ਜਗਾ) ਰੱਖੇ ਹਨ, ਚੰਦ੍ਰਮਾ ਦੇ ਘਰ ਵਿਚ ਸੂਰਜ ਸਮਾਇਆ ਹੋਇਆ ਹੈ (ਸੂਰਜ ਦੀਆਂ ਕਿਰਨਾਂ ਚੰਦ੍ਰਮਾ ਵਿਚ ਪੈ ਕੇ ਚੰਦ੍ਰਮਾ ਨੂੰ ਰੌਸ਼ਨੀ ਦੇ ਰਹੀਆਂ ਹਨ) ॥੬॥
The Lord placed the two lamps, the sun and the moon; the sun merges in the house of the moon. ||6||
ਪੰਖੀਪੰਚਉਡਰਿਨਹੀਧਾਵਹਿ॥
ਉਹਨਾਂ ਦੇ (ਗਿਆਨ-ਇੰਦ੍ਰੇ) ਪੰਛੀ ਉੱਡ ਕੇ ਬਾਹਰ (ਵਿਕਾਰਾਂ ਵਲ) ਦੌੜਦੇ ਨਹੀਂ ਫਿਰਦੇ,
The five birds do not fly wild.
ਸਫਲਿਓਬਿਰਖੁਅੰਮ੍ਰਿਤਫਲੁਪਾਵਹਿ॥
(ਜੇਹੜੇ) ਗੁਰਮੁਖ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰਦੇ ਹਨ। ਗੁਰੂ (ਮਾਨੋ ਅਜਿਹਾ) ਫਲ ਦੇਣ ਵਾਲਾ ਰੁੱਖ ਹੈ।
The tree of life is fruitful, bearing the fruit of Ambrosial Nectar.
ਗੁਰਮੁਖਿਸਹਜਿਰਵੈਗੁਣਗਾਵੈਹਰਿਰਸੁਚੋਗਚੁਗਾਇਦਾ॥੭॥
ਗੁਰੂ ਦੇ ਸਨਮੁਖ ਰਹਿਣ ਵਾਲਾ ਜੀਵ-ਪੰਛੀ ਆਤਮਕ ਅਡੋਲਤਾ ਵਿਚ ਰਹਿ ਕੇ ਨਾਮ ਸਿਮਰਦਾ ਹੈ ਤੇ ਪ੍ਰਭੂ ਦੇ ਗੁਣ ਗਾਂਦਾ ਹੈ। ਪ੍ਰਭੂ ਆਪ ਹੀ ਉਸ ਨੂੰ ਆਪਣਾ ਨਾਮ-ਰਸ (ਰੂਪ) ਚੋਗ ਚੁਗਾਂਦਾ ਹੈ ॥੭॥
The Gurmukh intuitively sings the Glorious Praises of the Lord; he eats the food of the Lord's sublime essence. ||7||
ਝਿਲਮਿਲਿਝਿਲਕੈਚੰਦੁਨਤਾਰਾ॥
('ਸਫਲ ਬਿਰਖ' ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰਨ ਵਾਲੇ ਗੁਰਮੁਖ ਦੇ ਅੰਦਰ ਆਤਮ-ਪਰਕਾਸ਼ ਪੈਦਾ ਹੁੰਦਾ ਹੈ ਜੋ) ਐਸਾ ਝਿਲਮਿਲ ਝਿਲਮਿਲ ਕਰ ਕੇ ਚਮਕਾਰੇ ਮਾਰਦਾ ਹੈ ਕਿ ਉਸ ਦੀ ਚਮਕ ਤਕ ਨਾਹ ਚੰਦ, ਨਾਹ ਕੋਈ ਤਾਰਾ,
The dazzling light glitters, although neither the moon nor the stars are shining;
ਸੂਰਜਕਿਰਣਿਨਬਿਜੁਲਿਗੈਣਾਰਾ॥
ਨਾਹ ਸੂਰਜ ਦੀ ਕਿਰਣ, ਅਤੇ ਨਾਹ ਹੀ ਆਕਾਸ਼ ਦੀ ਬਿਜਲੀ ਪਹੁੰਚ ਸਕਦੀ ਹੈ (ਬਰਾਬਰੀ ਕਰ ਸਕਦੀ ਹੈ)।
neither the sun's rays nor the lightning flashes across the sky.
ਅਕਥੀਕਥਉਚਿਹਨੁਨਹੀਕੋਈਪੂਰਿਰਹਿਆਮਨਿਭਾਇਦਾ॥੮॥
(ਮੈਂ ਉਸ ਪਰਕਾਸ਼ ਦਾ) ਬਿਆਨ ਤਾਂ ਕਰ ਰਿਹਾ ਹਾਂ (ਪਰ ਉਹ ਪਰਕਾਸ਼) ਬਿਆਨ ਤੋਂ ਬਾਹਰ ਹੈ ਉਸ ਦਾ ਕੋਈ ਨਿਸ਼ਾਨ ਨਹੀਂ ਦਿੱਤਾ ਜਾ ਸਕਦਾ। (ਜਿਸ ਮਨੁੱਖ ਦੇ ਅੰਦਰ ਉਹ ਪਰਕਾਸ਼ ਆਪਣਾ) ਜ਼ਹੂਰ ਕਰਦਾ ਹੈ ਉਸ ਦੇ ਮਨ ਵਿਚ ਉਹ ਬੜਾ ਪਿਆਰਾ ਲੱਗਦਾ ਹੈ ॥੮॥
I describe the indescribable state, which has no sign, where the all-pervading Lord is still pleasing to the mind. ||8||
ਪਸਰੀਕਿਰਣਿਜੋਤਿਉਜਿਆਲਾ॥
(ਜਿਸ ਗੁਰਮੁਖ ਦੇ ਅੰਦਰ 'ਸਫਲ ਬਿਰਖ' ਗੁਰੂ ਦੀ ਮੇਹਰ ਨਾਲ) ਰੱਬੀ ਜੋਤਿ ਦੀ ਕਿਰਣ ਪਰਕਾਸ਼ਦੀ ਹੈ ਉਸ ਦੇ ਅੰਦਰ (ਆਤਮਕ) ਚਾਨਣ ਹੋ ਜਾਂਦਾ ਹੈ।
The rays of Divine Light have spread out their brilliant radiance.
ਕਰਿਕਰਿਦੇਖੈਆਪਿਦਇਆਲਾ॥
ਦਇਆ ਦਾ ਸੋਮਾ ਪ੍ਰਭੂ ਆਪ ਹੀ ਇਹ ਕੌਤਕ ਕਰ ਕਰ ਕੇ ਵੇਖਦਾ ਹੈ।
Having created the creation, the Merciful Lord Himself gazes upon it.
ਅਨਹਦਰੁਣਝੁਣਕਾਰੁਸਦਾਧੁਨਿਨਿਰਭਉਕੈਘਰਿਵਾਇਦਾ॥੯॥
(ਉਸ ਗੁਰਮੁਖ ਦੇ ਅੰਦਰ, ਮਾਨੋ) ਇਕ-ਰਸ ਮਿੱਠੀ ਮਿੱਠੀ ਸੁਰ ਵਾਲਾ ਗੀਤ ਚੱਲ ਪੈਂਦਾ ਹੈ ਜਿਸ ਦੀ ਧੁਨਿ ਸਦਾ (ਉਸ ਦੇ ਅੰਦਰ ਜਾਰੀ ਰਹਿੰਦੀ ਹੈ)। (ਉਹ ਗੁਰਮੁਖ ਆਪਣੇ ਅੰਦਰ, ਮਾਨੋ, ਐਸਾ ਸਾਜ਼) ਵਜਾਣ ਲੱਗ ਪੈਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਨਿਡਰਤਾ ਦੇ ਆਤਮਕ ਟਿਕਾਣੇ ਵਿਚ (ਟਿਕ ਜਾਂਦਾ ਹੈ) ॥੯॥
The sweet, melodious, unstruck sound current vibrates continuously in the home of the fearless Lord. ||9||