GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 1039
Display Settings
ਤੂਦਾਤਾਹਮਸੇਵਕਤੇਰੇ
ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ, ਤੂੰ ਸਾਨੂੰ ਸਭਨਾਂ ਨੂੰ ਦਾਤਾਂ ਦੇਣ ਵਾਲਾ ਹੈਂ।
You are the Great Giver; I am Your slave.
ਅੰਮ੍ਰਿਤਨਾਮੁਕ੍ਰਿਪਾਕਰਿਦੀਜੈਗੁਰਿਗਿਆਨਰਤਨੁਦੀਪਾਇਆ॥੬॥
ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ। (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ॥੬॥
Please be merciful and bless me with Your Ambrosial Naam, and the jewel, the lamp of the Guru's spiritual wisdom. ||6||
ਪੰਚਤਤੁਮਿਲਿਇਹੁਤਨੁਕੀਆ
(ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ,
From the union of the five elements, this body was made.
ਆਤਮਰਾਮਪਾਏਸੁਖੁਥੀਆ
ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ।
Finding the Lord, the Supreme Soul, peace is established.
ਕਰਮਕਰਤੂਤਿਅੰਮ੍ਰਿਤਫਲੁਲਾਗਾਹਰਿਨਾਮਰਤਨੁਮਨਿਪਾਇਆ॥੭॥
(ਪਰਮਾਤਮਾ ਨਾਲ ਸੰਬੰਧ ਬਣਾਣ ਵਾਲੇ ਉਸ ਦੇ) ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ॥੭॥
The good karma of past actions brings fruitful rewards, and man is blessed with the jewel of the Lord's Name. ||7||
ਨਾਤਿਸੁਭੂਖਪਿਆਸਮਨੁਮਾਨਿਆ
ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤ੍ਰੇਹ ਨਹੀਂ ਰਹਿੰਦੀ,
His mind does not feel any hunger or thirst.
ਸਰਬਨਿਰੰਜਨੁਘਟਿਘਟਿਜਾਨਿਆ
ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ।
He knows the Immaculate Lord to be everywhere, in each and every heart.
ਅੰਮ੍ਰਿਤਰਸਿਰਾਤਾਕੇਵਲਬੈਰਾਗੀਗੁਰਮਤਿਭਾਇਸੁਭਾਇਆ॥੮॥
ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ। ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥
Imbued with the Lord's Ambrosial essence, he becomes a pure, detached renunciate; he is lovingly absorbed in the Guru's Teachings. ||8||
ਅਧਿਆਤਮਕਰਮਕਰੇਦਿਨੁਰਾਤੀ
ਉਹ ਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ,
Whoever does the deeds of the soul, day and night,
ਨਿਰਮਲਜੋਤਿਨਿਰੰਤਰਿਜਾਤੀ
ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ।
sees the immaculate Divine Light deep within.
ਸਬਦੁਰਸਾਲੁਰਸਨਰਸਿਰਸਨਾਬੇਣੁਰਸਾਲੁਵਜਾਇਆ॥੯॥
ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਨੂੰ (ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ)। ਉਸ ਦੀ ਜੀਭ ਮਹਾਨ ਸ੍ਰੇਸ਼ਟ ਨਾਮ-ਰਸ ਵਿਚ (ਰਸੀ ਰਹਿੰਦੀ ਹੈ। ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ॥੯॥
Enraptured with the delightful essence of the Shabad, the source of nectar, my tongue plays the sweet music of the flute. ||9||
ਬੇਣੁਰਸਾਲਵਜਾਵੈਸੋਈ
ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ,
He alone plays the sweet music of this flute,
ਜਾਕੀਤ੍ਰਿਭਵਣਸੋਝੀਹੋਈ
ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ।
who knows the three worlds.
ਨਾਨਕਬੂਝਹੁਇਹਬਿਧਿਗੁਰਮਤਿਹਰਿਰਾਮਨਾਮਿਲਿਵਲਾਇਆ॥੧੦॥
ਹੇ ਨਾਨਕ! ਤੂੰ ਭੀ ਗੁਰੂ ਦੀ ਮੱਤ ਲੈ ਕੇ ਇਹ ਜਾਚ ਸਿੱਖ ਲੈ। ਜਿਸ ਕਿਸੇ ਨੇ ਗੁਰੂ ਦੀ ਮੱਤ ਲਈ ਹੈ ਉਸ ਦੀ ਸੁਰਤ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੧੦॥
O Nanak, know this, through the Guru's Teachings, and lovingly focus yourself on the Lord's Name. ||10||
ਐਸੇਜਨਵਿਰਲੇਸੰਸਾਰੇ
ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ,
Rare are those beings in this world,
ਗੁਰਸਬਦੁਵੀਚਾਰਹਿਰਹਹਿਨਿਰਾਰੇ
ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾਂਦੇ ਹਨ ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ।
who contemplate the Word of the Guru's Shabad, and remain detached.
ਆਪਿਤਰਹਿਸੰਗਤਿਕੁਲਤਾਰਹਿਤਿਨਸਫਲਜਨਮੁਜਗਿਆਇਆ॥੧੧॥
ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤ ਕਰਦੇ ਹਨ। ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ॥੧੧॥
They save themselves, and save all their associates and ancestors; fruitful is their birth and coming into this world. ||11||
ਘਰੁਦਰੁਮੰਦਰੁਜਾਣੈਸੋਈ
ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ,
He alone knows the home of his own heart, and the door to the temple,
ਜਿਸੁਪੂਰੇਗੁਰਤੇਸੋਝੀਹੋਈ
ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ।
who obtains perfect understanding from the Guru.
ਕਾਇਆਗੜਮਹਲਮਹਲੀਪ੍ਰਭੁਸਾਚਾਸਚੁਸਾਚਾਤਖਤੁਰਚਾਇਆ॥੧੨॥
ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ। ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ॥੧੨॥
In the body-fortress is the palace; God is the True Master of this Palace. The True Lord established His True Throne there. ||12||
ਚਤੁਰਦਸਹਾਟਦੀਵੇਦੁਇਸਾਖੀ
ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ,
The fourteen realms and the two lamps are the witnesses.
ਸੇਵਕਪੰਚਨਾਹੀਬਿਖੁਚਾਖੀ
(ਕਿ ਜਿਨ੍ਹਾਂ ਨੂੰ ਇਹ ਨਾਮ-ਧਨ ਮਿਲ ਪੈਂਦਾ ਹੈ ਉਹ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਅਖਵਾਂਦੇ ਹਨ) ਉਹ ਮੰਨੇ-ਪ੍ਰਮੰਨੇ ਸੇਵਕ (ਫਿਰ) ਉਸ ਮਾਇਆ-ਜ਼ਹਰ ਨੂੰ ਨਹੀਂ ਚੱਖਦੇ।
The Lord's servants, the self-elect, do not taste the poison of corruption.
ਅੰਤਰਿਵਸਤੁਅਨੂਪਨਿਰਮੋਲਕਗੁਰਿਮਿਲਿਐਹਰਿਧਨੁਪਾਇਆ॥੧੩॥
ਇਹ ਬੇ-ਮਿਸਾਲ ਤੇ ਅਮੋਲਕ ਨਾਮ-ਧਨ ਹਰੇਕ ਸਰੀਰ-ਮਹਲ ਦੇ ਅੰਦਰ ਮੌਜੂਦ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹੀ ਇਹ ਧਨ ਲੱਭ ਪੈਂਦਾ ਹੈ ॥੧੩॥
Deep within, is the priceless, incomparable commodity; meeting with the Guru, the wealth of the Lord is obtained. ||13||
ਤਖਤਿਬਹੈਤਖਤੈਕੀਲਾਇਕ
(ਗੁਰੂ ਦੀ ਮੱਤ ਉਤੇ ਤੁਰਨ ਵਾਲਾ ਮਨੁੱਖ) ਹਿਰਦੇ-ਤਖ਼ਤ ਉਤੇ ਬੈਠਣ-ਜੋਗਾ ਹੋ ਜਾਂਦਾ ਹੈ ਤੇ ਹਿਰਦੇ-ਤਖ਼ਤ ਉਤੇ ਬੈਠਾ ਰਹਿੰਦਾ ਹੈ (ਭਾਵ, ਨਾਹ ਉਸ ਦੇ ਗਿਆਨ-ਇੰਦ੍ਰੇ ਮਾਇਆ ਵਲ ਡੋਲਦੇ ਹਨ ਅਤੇ ਨਾਹ ਹੀ ਉਸ ਦਾ ਮਨ ਵਿਕਾਰਾਂ ਵਲ ਜਾਂਦਾ ਹੈ)।
He alone sits on the throne, who is worthy of the throne.
ਪੰਚਸਮਾਏਗੁਰਮਤਿਪਾਇਕ
ਜੇਹੜਾ ਮਨੁੱਖ ਗੁਰੂ ਦੀ ਮੱਤ ਤੇ ਤੁਰਦਾ ਹੈ ਉਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦੇ ਸੇਵਕ ਬਣ ਕੇ ਉਸ ਦੇ ਵੱਸ ਵਿਚ ਰਹਿੰਦੇ ਹਨ।
Following the Guru's Teachings, he subdues the five demons, and becomes the Lord's foot soldier.
ਆਦਿਜੁਗਾਦੀਹੈਭੀਹੋਸੀਸਹਸਾਭਰਮੁਚੁਕਾਇਆ॥੧੪॥
ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ ਉਹ ਪਰਮਾਤਮਾ ਗੁਰੂ ਦੀ ਮੱਤ ਤੇ ਤੁਰਨ ਵਾਲੇ ਮਨੁੱਖ ਦੇ ਅੰਦਰ ਪਰਗਟ ਹੋ ਕੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦੇਂਦਾ ਹੈ ॥੧੪॥
He has existed from the very beginning of time and throughout the ages; He exists here and now, and will always exist. Meditating on Him, skepticism and doubt are dispelled. ||14||
ਤਖਤਿਸਲਾਮੁਹੋਵੈਦਿਨੁਰਾਤੀ
ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ।
The Lord of the Throne is greeted and worshipped day and night.
ਇਹੁਸਾਚੁਵਡਾਈਗੁਰਮਤਿਲਿਵਜਾਤੀ
ਜਿਸ ਮਨੁੱਖ ਨੇ ਗੁਰੂ ਦੀ ਮੱਤ ਤੇ ਤੁਰ ਕੇ ਪਰਮਾਤਮਾ ਦੇ ਚਰਨਾਂ ਨਾਲ ਲਿਵ ਦੀ ਸਾਂਝ ਪਾ ਲਈ ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ ਇਹ ਇੱਜ਼ਤ ਸਦਾ ਮਿਲੀ ਰਹਿੰਦੀ ਹੈ।
This true glorious greatness comes to those who love the Guru's Teachings.
ਨਾਨਕਰਾਮੁਜਪਹੁਤਰੁਤਾਰੀਹਰਿਅੰਤਿਸਖਾਈਪਾਇਆ॥੧੫॥੧॥੧੮॥
ਹੇ ਨਾਨਕ! ਪਰਮਾਤਮਾ ਦਾ ਨਾਮ ਜਪੋ। (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ। ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ॥੧੫॥੧॥੧੮॥
O Nanak, meditate on the Lord, and swim across the river; they find the Lord, their best friend, in the end. ||15||1||18||
ਮਾਰੂਮਹਲਾ
Maaroo, First Mahalaa:
ਹਰਿਧਨੁਸੰਚਹੁਰੇਜਨਭਾਈ
ਹੇ ਭਾਈ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ।
Gather in the wealth of the Lord, O humble Siblings of Destiny.
ਸਤਿਗੁਰਸੇਵਿਰਹਹੁਸਰਣਾਈ
(ਪਰ ਇਹ ਧਨ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਮਿਲਦਾ ਹੈ, ਇਸ ਵਾਸਤੇ) ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ।
Serve the True Guru, and remain in His Sanctuary.
ਤਸਕਰੁਚੋਰੁਲਾਗੈਤਾਕਉਧੁਨਿਉਪਜੈਸਬਦਿਜਗਾਇਆ॥੧॥
(ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ॥੧॥
This wealth cannot be stolen; the celestial melody of the Shabad wells up and keeps us awake and aware. ||1||
ਤੂਏਕੰਕਾਰੁਨਿਰਾਲਮੁਰਾਜਾ
ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ।
You are the One Universal Creator, the Immaculate King.
ਤੂਆਪਿਸਵਾਰਹਿਜਨਕੇਕਾਜਾ
ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ।
You Yourself arrange and resolve the affairs of Your humble servant.
ਅਮਰੁਅਡੋਲੁਅਪਾਰੁਅਮੋਲਕੁਹਰਿਅਸਥਿਰਥਾਨਿਸੁਹਾਇਆ॥੨॥
ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ॥੨॥
You are immortal, immovable, infinite and priceless; O Lord, Your place is beautiful and eternal. ||2||
ਦੇਹੀਨਗਰੀਊਤਮਥਾਨਾ
ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ।
In the body-village, the most sublime place,
ਪੰਚਲੋਕਵਸਹਿਪਰਧਾਨਾ
ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ।
the supremely noble people dwell.
ਊਪਰਿਏਕੰਕਾਰੁਨਿਰਾਲਮੁਸੁੰਨਸਮਾਧਿਲਗਾਇਆ॥੩॥
ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ॥੩॥
Above them is the Immaculate Lord, the One Universal Creator; they are lovingly absorbed in the profound, primal state of Samaadhi. ||3||
ਦੇਹੀਨਗਰੀਨਉਦਰਵਾਜੇ
(ਹਰੇਕ) ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ-
There are nine gates to the body-village;
ਸਿਰਿਸਿਰਿਕਰਣੈਹਾਰੈਸਾਜੇ
ਸਿਰਜਣਹਾਰ ਪ੍ਰਭੂ ਨੇ ਲਾ ਦਿੱਤੇ ਹਨ।
the Creator Lord fashioned them for each and every person.
ਦਸਵੈਪੁਰਖੁਅਤੀਤੁਨਿਰਾਲਾਆਪੇਅਲਖੁਲਖਾਇਆ॥੪॥
(ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ। ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪਰਮਾਤਮਾ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ। (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ॥੪॥
Within the Tenth Gate, dwells the Primal Lord, detached and unequalled. The unknowable reveals Himself. ||4||
ਪੁਰਖੁਅਲੇਖੁਸਚੇਦੀਵਾਨਾ
ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ।
The Primal Lord cannot be held to account; True is His Celestial Court.
ਹੁਕਮਿਚਲਾਏਸਚੁਨੀਸਾਨਾ
(ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ।
The Hukam of His Command is in effect; True is His Insignia.
ਨਾਨਕਖੋਜਿਲਹਹੁਘਰੁਅਪਨਾਹਰਿਆਤਮਰਾਮਨਾਮੁਪਾਇਆ॥੫॥
ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ। (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ॥੫॥
O Nanak, search and examine your own home, and you shall find the Supreme Soul, and the Name of the Lord. ||5||