GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 1050
Display Settings
ਗੁਰਮੁਖਿਗਿਆਨੁਏਕੋਹੈਜਾਤਾਅਨਦਿਨੁਨਾਮੁਰਵੀਜੈਹੇ॥੧੩॥
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਰਫ਼ ਇਹੀ ਆਤਮਕ ਜੀਵਨ ਦੀ ਸੂਝ ਹਾਸਲ ਕਰਦਾ ਹੈ ਕਿ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੧੩॥
The Gurmukh knows the spiritual wisdom of the One Lord. Night and day, he chants the Naam, the Name of the Lord. ||13||
ਬੇਦਪੜਹਿਹਰਿਨਾਮੁਬੂਝਹਿ
(ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਪਰ ਜੇ ਉਹ) ਪਰਮਾਤਮਾ ਦੇ ਨਾਮ ਨੂੰ (ਜੀਵਨ-ਮਨੋਰਥ) ਨਹੀਂ ਸਮਝਦੇ,
He may read the Vedas, but he does not realize the Lord's Name.
ਮਾਇਆਕਾਰਣਿਪੜਿਪੜਿਲੂਝਹਿ
ਤਾਂ ਉਹ ਮਾਇਆ (ਕਮਾਣ) ਵਾਸਤੇ ਹੀ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਮਾਇਆ ਦੇ ਘੱਟ ਚੜ੍ਹਾਵੇ ਤੇ ਅੰਦਰੇ ਅੰਦਰ) ਖਿੱਝਦੇ ਹਨ।
For the sake of Maya, he reads and recites and argues.
ਅੰਤਰਿਮੈਲੁਅਗਿਆਨੀਅੰਧਾਕਿਉਕਰਿਦੁਤਰੁਤਰੀਜੈਹੇ॥੧੪॥
ਜਿਸ ਮਨੁੱਖ ਦੇ ਅੰਦਰ (ਮਾਇਆ ਦੇ ਮੋਹ ਦੀ) ਮੈਲ ਹੈ (ਉਹ ਵੇਦ-ਪਾਠੀ ਪੰਡਿਤ ਭੀ ਹੋਵੇ, ਤਾਂ ਭੀ) ਉਹ ਅੰਨ੍ਹਾ ਬੇ-ਸਮਝ ਹੈ, ਇਸ ਤਰ੍ਹਾਂ ਇਹ ਦੁੱਤਰ ਸੰਸਾਰ-ਸਮੁੰਦਰ ਤਰਿਆ ਨਹੀਂ ਜਾ ਸਕਦਾ ॥੧੪॥
The ignorant and blind person is filled with filth within. How can he cross over the impassable world-ocean? ||14||
ਬੇਦਬਾਦਸਭਿਆਖਿਵਖਾਣਹਿ
ਸਾਰੇ (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਦੀਆਂ ਚਰਚਾ ਉਚਾਰ ਕੇ (ਹੋਰਨਾਂ ਦੇ ਸਾਹਮਣੇ) ਵਿਆਖਿਆ ਕਰਦੇ ਹਨ,
He voices all the controversies of the Vedas,
ਅੰਤਰੁਭੀਜੈਸਬਦੁਪਛਾਣਹਿ
(ਇਸ ਤਰ੍ਹਾਂ) ਨਾਹ (ਉਹਨਾਂ ਦਾ ਆਪਣਾ) ਹਿਰਦਾ ਭਿੱਜਦਾ ਹੈ, ਨਾਹ ਉਹ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਸਮਝਦੇ ਹਨ।
but his inner being is not saturated or satisfied, and he does not realize the Word of the Shabad.
ਪੁੰਨੁਪਾਪੁਸਭੁਬੇਦਿਦ੍ਰਿੜਾਇਆਗੁਰਮੁਖਿਅੰਮ੍ਰਿਤੁਪੀਜੈਹੇ॥੧੫॥
ਵੇਦ ਨੇ ਤਾਂ ਮੁੜ ਮੁੜ ਇਸ ਗੱਲ ਵਲ ਧਿਆਨ ਦਿਵਾਇਆ ਹੈ ਕਿ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤਾਂ ਗੁਰੂ ਦੀ ਸਰਨ ਪਿਆਂ ਹੀ ਪੀਤਾ ਜਾ ਸਕਦਾ ਹੈ ॥੧੫॥
The Vedas tell all about virtue and vice, but only the Gurmukh drinks in the Ambrosial Nectar. ||15||
ਆਪੇਸਾਚਾਏਕੋਸੋਈ
(ਆਪਣੇ ਵਰਗਾ) ਸਿਰਫ਼ ਉਹ ਪਰਮਾਤਮਾ ਆਪ ਹੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ,
The One True Lord is all by Himself.
ਤਿਸੁਬਿਨੁਦੂਜਾਅਵਰੁਕੋਈ
ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ।
There is no one else except Him.
ਨਾਨਕਨਾਮਿਰਤੇਮਨੁਸਾਚਾਸਚੋਸਚੁਰਵੀਜੈਹੇ॥੧੬॥੬॥
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਗਏ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ। (ਇਸ ਵਾਸਤੇ, ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ ॥੧੬॥੬॥
O Nanak, true is the mind of one who is attuned to the Naam; he speaks Truth, and nothing but Truth. ||16||6||
ਮਾਰੂਮਹਲਾ
Maaroo, Third Mahalaa:
ਸਚੈਸਚਾਤਖਤੁਰਚਾਇਆ
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣੇ 'ਨਿਜ ਘਰ' ਵਿਚ ਬੈਠਣ ਵਾਸਤੇ) ਸਦਾ ਕਾਇਮ ਰਹਿਣ ਵਾਲਾ ਤਖ਼ਤ ਬਣਾ ਰੱਖਿਆ ਹੈ,
The True Lord has established the Throne of Truth.
ਨਿਜਘਰਿਵਸਿਆਤਿਥੈਮੋਹੁਮਾਇਆ
ਉਸ ਸ੍ਵੈ-ਸਰੂਪ ਵਿਚ ਉਹ ਅਡੋਲ ਬੈਠਾ ਹੈ, ਉਥੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ।
He dwells in His own home deep within the self, where there is no emotional attachment to Maya.
ਸਦਹੀਸਾਚੁਵਸਿਆਘਟਅੰਤਰਿਗੁਰਮੁਖਿਕਰਣੀਸਾਰੀਹੇ॥੧॥
ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ (ਹਰਿ-ਨਾਮ ਜਪਣ ਦਾ) ਸ੍ਰੇਸ਼ਟ ਕਰਨ-ਜੋਗ ਕੰਮ ਕਰਦਾ ਹੈ, ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਪ੍ਰਭੂ ਸਦਾ ਵੱਸਦਾ ਹੈ ॥੧॥
The True Lord dwells deep within the nucleus of the Gurmukh's heart forever; his actions are excellent. ||1||
ਸਚਾਸਉਦਾਸਚੁਵਾਪਾਰਾ
ਨਾਮ-ਧਨ ਖੱਟਣਾ ਹੀ ਸਦਾ-ਥਿਰ ਸੌਦਾ ਹੈ ਸਦਾ-ਥਿਰ ਵਪਾਰ ਹੈ,
True is his merchandise, and true is his trade.
ਤਿਥੈਭਰਮੁਦੂਜਾਪਸਾਰਾ
ਉਸ ਸੌਦੇ-ਵਪਾਰ ਵਿਚ ਕੋਈ ਭਟਕਣਾ ਨਹੀਂ, ਕੋਈ ਮਾਇਆ ਦਾ ਖਲ-ਜਗਨ ਨਹੀਂ।
There is no doubt within him, and no expanse of duality.
ਸਚਾਧਨੁਖਟਿਆਕਦੇਤੋਟਿਆਵੈਬੂਝੈਕੋਵੀਚਾਰੀਹੇ॥੨॥
ਇਹ ਸਦਾ-ਥਿਰ ਨਾਮ-ਧਨ ਖੱਟਿਆਂ ਕਦੇ ਘਾਟਾ ਨਹੀਂ ਪੈਂਦਾ। ਪਰ ਇਸ ਗੱਲ ਨੂੰ ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ ॥੨॥
He has earned the true wealth, which is never exhausted. How few are those who contemplate this, and understand. ||2||
ਸਚੈਲਾਏਸੇਜਨਲਾਗੇ
(ਇਸ ਨਾਮ-ਧਨ ਦੇ ਵਪਾਰ ਵਿਚ) ਉਹੀ ਮਨੁੱਖ ਲੱਗਦੇ ਹਨ, ਜਿਨ੍ਹਾਂ ਨੂੰ ਸਦਾ-ਥਿਰ ਪਰਮਾਤਮਾ ਨੇ ਆਪ ਲਾਇਆ ਹੈ।
They alone are attached to the True Name, whom the Lord Himself attaches.
ਅੰਤਰਿਸਬਦੁਮਸਤਕਿਵਡਭਾਗੇ
ਉਹਨਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੇ ਮੱਥੇ ਉੱਤੇ ਚੰਗੇ ਭਾਗ ਜਾਗ ਪੈਂਦੇ ਹਨ।
The Word of the Shabad is deep within the nucleus of the self; good fortune is recorded upon their foreheads.
ਸਚੈਸਬਦਿਸਦਾਗੁਣਗਾਵਹਿਸਬਦਿਰਤੇਵੀਚਾਰੀਹੇ॥੩॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ ਹਰਿ-ਗੁਣ ਗਾਂਦੇ ਰਹਿੰਦੇ ਹਨ, ਉਹ ਮਨੁੱਖ ਗੁਰ-ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹ ਉੱਚੀ ਵੀਚਾਰ ਦੇ ਮਾਲਕ ਬਣ ਜਾਂਦੇ ਹਨ ॥੩॥
Through the True Word of the Shabad, they sing the True Praises of the Lord; they are attuned to contemplative meditation on the Shabad. ||3||
ਸਚੋਸਚਾਸਚੁਸਾਲਾਹੀ
ਮੈਂ ਤਾਂ ਸਦਾ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਹਾਂ।
I praise the True Lord, the Truest of the True.
ਏਕੋਵੇਖਾਦੂਜਾਨਾਹੀ
ਮੈਂ ਤਾਂ (ਹਰ ਥਾਂ) ਸਿਰਫ਼ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਮੈਨੂੰ ਉਸ ਤੋਂ ਬਿਨਾ) ਕੋਈ ਹੋਰ ਨਹੀਂ (ਦਿੱਸਦਾ)।
I see the One Lord, and no other.
ਗੁਰਮਤਿਊਚੋਊਚੀਪਉੜੀਗਿਆਨਿਰਤਨਿਹਉਮੈਮਾਰੀਹੇ॥੪॥
ਗੁਰੂ ਦੀ ਮੱਤ ਉਤੇ ਤੁਰ ਕੇ (ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਹੀ ਪਰਮਾਤਮਾ ਦੇ ਚਰਨਾਂ ਤਕ ਪਹੁੰਚਣ ਲਈ) ਸਭ ਤੋਂ ਉੱਚੀ ਪੌੜੀ ਹੈ। ਇਸ ਸ੍ਰੇਸ਼ਟ ਗਿਆਨ ਦੀ ਬਰਕਤਿ ਨਾਲ ਮਨੁੱਖ (ਆਪਣੇ ਅੰਦਰੋਂ) ਹਉਮੈ ਮਾਰ ਮੁਕਾਂਦਾ ਹੈ ॥੪॥
The Guru's Teachings are the ladder to reach the highest of the high. the jewel of spiritual wisdom conquers egotism. ||4||
ਮਾਇਆਮੋਹੁਸਬਦਿਜਲਾਇਆ
ਹੇ ਪ੍ਰਭੂ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ,
Emotional attachment to Maya is burnt away by the Word of the Shabad.
ਸਚੁਮਨਿਵਸਿਆਜਾਤੁਧੁਭਾਇਆ
ਜਦੋਂ ਉਹ ਮਨੁੱਖ ਤੈਨੂੰ ਚੰਗਾ ਲੱਗ ਪਿਆ ਤਦੋਂ ਤੇਰਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵੱਸ ਪਿਆ।
The True One comes to dwell in the mind, when it pleases You, O Lord.
ਸਚੇਕੀਸਭਸਚੀਕਰਣੀਹਉਮੈਤਿਖਾਨਿਵਾਰੀਹੇ॥੫॥
ਜਿਸ ਮਨੁੱਖ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ, ਉਸ ਨੂੰ ਅਭੁੱਲ ਪਰਮਾਤਮਾ ਦੀ ਸਾਰੀ ਕਾਰ ਅਭੁੱਲ ਜਾਪਣ ਲੱਗ ਪਈ ॥੫॥
True are all the actions of the truthful; the thirst of egotism is subdued. ||5||
ਮਾਇਆਮੋਹੁਸਭੁਆਪੇਕੀਨਾ
ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਆਪ ਹੀ ਪੈਦਾ ਕੀਤਾ ਹੈ,
All by Himself, God created emotional attachment to Maya.
ਗੁਰਮੁਖਿਵਿਰਲੈਕਿਨਹੀਚੀਨਾ
ਪਰ ਇਹ ਗੱਲ ਕਿਸੇ ਉਸ ਵਿਰਲੇ ਨੇ ਹੀ ਪਛਾਣੀ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।
How rare are those who, as Gurmukh, realize the Lord.
ਗੁਰਮੁਖਿਹੋਵੈਸੁਸਚੁਕਮਾਵੈਸਾਚੀਕਰਣੀਸਾਰੀਹੇ॥੬॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਉਸ ਨੂੰ ਨਾਮ ਸਿਮਰਨ ਵਾਲੀ ਕਾਰ ਹੀ ਸ੍ਰੇਸ਼ਟ ਲੱਗਦੀ ਹੈ ॥੬॥
One who becomes Gurmukh practices Truth; true and excellent are his actions. ||6||
ਕਾਰਕਮਾਈਜੋਮੇਰੇਪ੍ਰਭਭਾਈ
ਜਿਸ ਮਨੁੱਖ ਨੇ ਉਹ ਕਾਰ ਕਰਨੀ ਸ਼ੁਰੂ ਕਰ ਦਿੱਤੀ ਜੋ ਮੇਰੇ ਪ੍ਰਭੂ ਨੂੰ ਪਸੰਦ ਆਉਂਦੀ ਹੈ (ਜਿਸ ਮਨੁੱਖ ਨੇ ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸ਼ੁਰੂ ਕਰ ਦਿੱਤਾ),
He does those deeds which are pleasing to my God;
ਹਉਮੈਤ੍ਰਿਸਨਾਸਬਦਿਬੁਝਾਈ
ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਮਿਟਾ ਦਿੱਤੀ,
through the Shabad, he burns away egotism and the thirst of desire.
ਗੁਰਮਤਿਸਦਹੀਅੰਤਰੁਸੀਤਲੁਹਉਮੈਮਾਰਿਨਿਵਾਰੀਹੇ॥੭॥
ਜਿਸ ਨੇ ਹਉਮੈ ਮਾਰ ਕੇ ਮੁਕਾ ਦਿੱਤੀ, ਗੁਰੂ ਦੀ ਮੱਤ ਉੱਤੇ ਤੁਰ ਕੇ ਉਸ ਦਾ ਹਿਰਦਾ ਸਦਾ ਹੀ ਸ਼ਾਂਤ ਰਹਿੰਦਾ ਹੈ ॥੭॥
Following the Guru's Teachings, he remains forever cool and calm deep within; he conquers and subdues his ego. ||7||
ਸਚਿਲਗੇਤਿਨਸਭੁਕਿਛੁਭਾਵੈ
ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਪਰਮਾਤਮਾ ਦਾ ਕੀਤਾ ਹੋਇਆ ਹਰੇਕ ਕੰਮ ਭਲਾ ਜਾਪਦਾ ਹੈ।
Those who are attached to the Truth are pleased with everything.
ਸਚੈਸਬਦੇਸਚਿਸੁਹਾਵੈ
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਮਨੁੱਖ ਆਪਣਾ ਜੀਵਨ ਸੋਹਣਾ ਬਣਾ ਲੈਂਦਾ ਹੈ।
They are embellished with the True Word of the Shabad.
ਐਥੈਸਾਚੇਸੇਦਰਿਸਾਚੇਨਦਰੀਨਦਰਿਸਵਾਰੀਹੇ॥੮॥
(ਸਿਮਰਨ ਦੀ ਬਰਕਤਿ ਨਾਲ ਜਿਹੜੇ ਮਨੁੱਖ) ਇਸ ਲੋਕ ਵਿਚ ਸੁਰਖ਼ਰੂ ਹੋ ਜਾਂਦੇ ਹਨ, ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਭੀ ਸੁਰਖ਼ਰੂ ਹੋ ਜਾਂਦੇ ਹਨ। ਮਿਹਰ ਦੀ ਨਿਗਾਹ ਵਾਲੇ ਪਰਮਾਤਮਾ ਦੀ ਮਿਹਰ ਦੀ ਨਜ਼ਰ ਉਹਨਾਂ ਦਾ ਜੀਵਨ ਸੰਵਾਰ ਦੇਂਦੀ ਹੈ ॥੮॥
Those who are true in this world, are true in the Court of the Lord. The Merciful Lord adorns them with His Mercy. ||8||
ਬਿਨੁਸਾਚੇਜੋਦੂਜੈਲਾਇਆ
ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਖੁੰਝ ਕੇ ਜਿਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ,
Those who are attached to duality, and not the Truth,
ਮਾਇਆਮੋਹਦੁਖਸਬਾਇਆ
ਉਸ ਨੂੰ ਮਾਇਆ ਦੇ ਮੋਹ ਦੇ ਸਾਰੇ ਦੁੱਖ (ਚੰਬੜੇ ਰਹਿੰਦੇ ਹਨ),
are trapped in emotional attachment to Maya; they totally suffer in pain.
ਬਿਨੁਗੁਰਦੁਖੁਸੁਖੁਜਾਪੈਨਾਹੀਮਾਇਆਮੋਹਦੁਖੁਭਾਰੀਹੇ॥੯॥
ਮਾਇਆ ਦੇ ਮੋਹ ਦਾ ਭਾਰੀ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ। ਗੁਰੂ ਦੀ ਸਰਨ ਤੋਂ ਬਿਨਾ ਇਹ ਸਮਝ ਨਹੀਂ ਪੈਂਦੀ ਕਿ ਦੁੱਖ ਕਿਵੇਂ ਦੂਰ ਹੋਵੇ ਅਤੇ ਸੁਖ ਕਿਵੇਂ ਮਿਲੇ ॥੯॥
Without the Guru, they do not understand pain and pleasure; attached to Maya, they suffer in terrible pain. ||9||
ਸਾਚਾਸਬਦੁਜਿਨਾਮਨਿਭਾਇਆ
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਪਿਆਰੀ ਲੱਗਣ ਲੱਗ ਪੈਂਦੀ ਹੈ,
Those whose minds are pleased with the True Word of the Shabad
ਪੂਰਬਿਲਿਖਿਆਤਿਨੀਕਮਾਇਆ
ਉਹੀ ਮਨੁੱਖ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਨਾਮ ਸਿਮਰਨ ਦੀ) ਕਮਾਈ ਕਰਦੇ ਹਨ।
act according to pre-ordained destiny.
ਸਚੋਸੇਵਹਿਸਚੁਧਿਆਵਹਿਸਚਿਰਤੇਵੀਚਾਰੀਹੇ॥੧੦॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਤੇ ਉੱਚੀ ਸੂਝ ਵਾਲੇ ਹੋ ਜਾਂਦੇ ਹਨ ॥੧੦॥
They serve the True Lord, and meditate on the True Lord; they are imbued with contemplative meditation on the True Lord. ||10||
ਗੁਰਕੀਸੇਵਾਮੀਠੀਲਾਗੀ
ਜਿਸ ਮਨੁੱਖ ਨੂੰ ਗੁਰੂ ਦੀ (ਦੱਸੀ) ਸੇਵਾ ਪਿਆਰੀ ਲੱਗਦੀ ਹੈ,
Service to the Guru seems sweet to them.
ਅਨਦਿਨੁਸੂਖਸਹਜਸਮਾਧੀ
ਉਹ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਉਸ ਦੀ ਆਮਤਕ ਅਡੋਲਤਾ ਵਾਲੀ ਸਮਾਧੀ ਬਣੀ ਰਹਿੰਦੀ ਹੈ।
Night and day, they are intuitively immersed in celestial peace.
ਹਰਿਹਰਿਕਰਤਿਆਮਨੁਨਿਰਮਲੁਹੋਆਗੁਰਕੀਸੇਵਪਿਆਰੀਹੇ॥੧੧॥
ਪਰਮਾਤਮਾ ਦਾ ਨਾਮ ਜਪਦਿਆਂ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਸਰਨ ਵਿਚ ਪਏ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ ॥੧੧॥
Chanting the Name of the Lord, Har, Har, their minds become immaculate; they love to serve the Guru. ||11||
ਸੇਜਨਸੁਖੀਏਸਤਿਗੁਰਿਸਚੇਲਾਏ
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੋੜ ਦਿੱਤਾ, ਉਹ ਸੁਖੀ ਜੀਵਨ ਬਿਤੀਤ ਕਰਦੇ ਹਨ,
Those humble beings are at peace, whom the True Guru attaches to the Truth.
ਆਪੇਭਾਣੇਆਪਿਮਿਲਾਏ
(ਇਹ ਪਰਮਾਤਮਾ ਦੀ ਆਪਣੀ ਹੀ ਮਿਹਰ ਹੈ, ਪ੍ਰਭੂ ਨੂੰ) ਆਪ ਹੀ (ਅਜਿਹੇ ਮਨੁੱਖ) ਚੰਗੇ ਲੱਗੇ, ਤੇ, ਆਪ ਹੀ ਉਸ ਨੇ (ਆਪਣੇ ਚਰਨਾਂ ਵਿਚ) ਜੋੜ ਲਏ।
He Himself, in His Will, merges them into Himself.
ਸਤਿਗੁਰਿਰਾਖੇਸੇਜਨਉਬਰੇਹੋਰਮਾਇਆਮੋਹਖੁਆਰੀਹੇ॥੧੨॥
ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਗਏ, ਹੋਰ ਲੁਕਾਈ ਮਾਇਆ ਦੇ ਮੋਹ ਦੀ ਖ਼ੁਆਰੀ (ਸਾਰੀ ਉਮਰ) ਝੱਲਦੀ ਰਹੀ ॥੧੨॥
Those humble beings, whom the True Guru protects, are saved. The rest are ruined through emotional attachment to Maya. ||12||