GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 1059
Display Settings
ਗੁਰਮੁਖਿਹੋਵੈਸੁਸੋਝੀਪਾਏ
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲੈਂਦਾ ਹੈ,
One who becomes Gurmukh understands.
ਹਉਮੈਮਾਇਆਭਰਮੁਗਵਾਏ
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ।
He rids himself of egotism, Maya and doubt.
ਗੁਰਕੀਪਉੜੀਊਤਮਊਚੀਦਰਿਸਚੈਹਰਿਗੁਣਗਾਇਦਾ॥੭॥
ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤ ਜੋੜ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਇਹੀ ਹੈ ਗੁਰੂ ਦੀ (ਦੱਸੀ ਹੋਈ) ਉੱਚੀ ਤੇ ਉੱਤਮ ਪੌੜੀ (ਜਿਸ ਦੀ ਰਾਹੀਂ ਮਨੁੱਖ ਉੱਚੇ ਆਤਮਕ ਮੰਡਲਾਂ ਵਿਚ ਚੜ੍ਹ ਕੇ ਪ੍ਰਭੂ ਨੂੰ ਜਾ ਮਿਲਦਾ ਹੈ) ॥੭॥
He ascends the sublime, exalted ladder of the Guru, and he sings the Glorious Praises of the Lord at His True Door. ||7||
ਗੁਰਮੁਖਿਸਚੁਸੰਜਮੁਕਰਣੀਸਾਰੁ
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ-ਥਿਰ ਹਰਿ-ਨਾਮ ਸਿਮਰਦਾ ਹੈ-ਇਹੀ ਹੈ ਉਸ ਦਾ ਕਰਨ-ਜੋਗ ਕੰਮ, ਇਹੀ ਹੈ ਉਸ ਦੇ ਵਾਸਤੇ (ਵਿਕਾਰਾਂ ਤੋਂ ਬਚਣ ਲਈ) ਵਧੀਆ ਜੀਵਨ-ਜੁਗਤਿ।
The Gurmukh practices true self-control, and acts in excellence.
ਗੁਰਮੁਖਿਪਾਏਮੋਖਦੁਆਰੁ
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਵਿਕਾਰਾਂ ਤੋਂ) ਖ਼ਲਾਸੀ ਪਾਣ ਵਾਲਾ (ਇਹ) ਦਰਵਾਜ਼ਾ ਲੱਭ ਲੈਂਦਾ ਹੈ।
The Gurmukh obtains the gate of salvation.
ਭਾਇਭਗਤਿਸਦਾਰੰਗਿਰਾਤਾਆਪੁਗਵਾਇਸਮਾਇਦਾ॥੮॥
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਪ੍ਰਭੂ ਦੇ ਨਾਮ-ਰੰਗ ਵਿਚ ਸਦਾ ਰੰਗਿਆ ਰਹਿੰਦਾ ਹੈ, ਉਹ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਕੇ ਪ੍ਰਭੂ ਵਿਚ ਸਮਾਇਆ ਰਹਿੰਦਾ ਹੈ ॥੮॥
Through loving devotion, he remains forever imbued with the Lord's Love; eradicating self-conceit, he merges in the Lord. ||8||
ਗੁਰਮੁਖਿਹੋਵੈਮਨੁਖੋਜਿਸੁਣਾਏ
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਆਪਣੇ) ਮਨ ਨੂੰ ਖੋਜ ਕੇ (ਇਹ ਨਿਸ਼ਚਾ ਬਣਾਂਦਾ ਹੈ, ਤੇ ਹੋਰਨਾਂ ਨੂੰ ਭੀ ਇਹ) ਸੁਣਾਂਦਾ ਹੈ,
One who becomes Gurmukh examines his own mind, and instructs others.
ਸਚੈਨਾਮਿਸਦਾਲਿਵਲਾਏ
ਉਹ ਸਦਾ-ਥਿਰ ਹਰਿ-ਨਾਮ ਵਿਚ ਸਦਾ ਆਪਣੀ ਸੁਰਤ ਜੋੜੀ ਰੱਖੋ,
He is lovingly attuned to the True Name forever.
ਜੋਤਿਸੁਭਾਵੈਸੋਈਕਰਸੀਜੋਸਚੇਮਨਿਭਾਇਦਾ॥੯॥
ਜੋ ਕੁਝ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਕੁਝ ਉਹ ਕਰਦਾ ਹੈ, (ਜਗਤ ਵਿਚ ਉਹੀ ਕੁਝ ਉਹ ਹੈ) ਜੋ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਭਾ ਜਾਂਦਾ ਹੈ ॥੯॥
They act in harmony with the Mind of the True Lord. ||9||
ਜਾਤਿਸੁਭਾਵੈਸਤਿਗੁਰੂਮਿਲਾਏ
(ਗੁਰਮੁਖਿ ਮਨੁੱਖ ਹੋਰਨਾਂ ਨੂੰ ਭੀ ਇਹੀ ਸੁਣਾਂਦਾ ਹੈ ਕਿ) ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਤਦੋਂ ਉਹ ਮਨੁੱਖ ਨੂੰ ਗੁਰੂ ਮਿਲਾਂਦਾ ਹੈ,
As it pleases His Will, He unites us with the True Guru.
ਜਾਤਿਸੁਭਾਵੈਤਾਮੰਨਿਵਸਾਏ
ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਦੋਂ ਉਸ ਦੇ ਮਨ ਵਿਚ (ਆਪਣਾ ਨਾਮ) ਵਸਾਂਦਾ ਹੈ।
As it pleases His Will, He comes to dwell within the mind.
ਆਪਣੈਭਾਣੈਸਦਾਰੰਗਿਰਾਤਾਭਾਣੈਮੰਨਿਵਸਾਇਦਾ॥੧੦॥
ਜਿਸ ਮਨੁੱਖ ਨੂੰ ਪਰਮਾਤਮਾ ਆਪਣੀ ਰਜ਼ਾ ਵਿਚ ਰੱਖਦਾ ਹੈ, ਉਹ ਮਨੁੱਖ ਸਦਾ ਉਸ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। (ਗੁਰਮੁਖ ਇਹ ਯਕੀਨ ਬਣਾਂਦਾ ਹੈ ਕਿ) ਪ੍ਰਭੂ ਆਪਣੀ ਰਜ਼ਾ ਅਨੁਸਾਰ ਹੀ (ਆਪਣਾ ਨਾਮ) ਮਨੁੱਖ ਦੇ ਮਨ ਵਿਚ ਵਸਾਂਦਾ ਹੈ ॥੧੦॥
As it pleases His Will, He imbues us with His Love; as it pleases His Will, He comes to dwell in the mind. ||10||
ਮਨਹਠਿਕਰਮਕਰੇਸੋਛੀਜੈ
ਜਿਹੜਾ ਮਨੁੱਖ ਮਨ ਦੇ ਹਠ ਨਾਲ (ਹੀ ਮਿਥੇ ਹੋਏ ਧਾਰਮਿਕ) ਕਰਮ ਕਰਦਾ ਹੈ ਉਹ (ਆਤਮਕ ਜੀਵਨ ਵਲੋਂ) ਕਮਜ਼ੋਰ ਹੁੰਦਾ ਜਾਂਦਾ ਹੈ।
Those who act stubborn-mindedly are destroyed.
ਬਹੁਤੇਭੇਖਕਰੇਨਹੀਭੀਜੈ
(ਅਜਿਹਾ ਮਨੁੱਖ) ਧਾਰਮਿਕ ਪਹਿਰਾਵੇ ਤਾਂ ਬਥੇਰੇ ਕਰਦਾ ਹੈ, ਪਰ (ਇਸ ਤਰ੍ਹਾਂ ਉਸ ਦਾ ਮਨ ਪ੍ਰਭੂ ਦੇ ਪਿਆਰ ਵਿਚ) ਭਿੱਜਦਾ ਨਹੀਂ ਹੈ।
Wearing all sorts of religious robes, they do not please the Lord.
ਬਿਖਿਆਰਾਤੇਦੁਖੁਕਮਾਵਹਿਦੁਖੇਦੁਖਿਸਮਾਇਦਾ॥੧੧॥
ਮਾਇਆ ਦੇ ਮੋਹ ਵਿਚ ਮਸਤ ਮਨੁੱਖ (ਜਿਹੜੇ ਭੀ ਕਰਮ ਕਰਨ, ਉਹ ਉਹਨਾਂ ਵਿਚੋਂ) ਦੁੱਖ (ਹੀ) ਖੱਟਦੇ ਹਨ। (ਮਾਇਆ ਦੇ ਮੋਹ ਦੇ ਕਾਰਨ ਮਨੁੱਖ) ਹਰ ਵੇਲੇ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ ॥੧੧॥
Tinged by corruption, they earn only pain; they are immersed in pain. ||11||
ਗੁਰਮੁਖਿਹੋਵੈਸੁਸੁਖੁਕਮਾਏ
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਉੱਦਮਾਂ ਦੀ ਰਾਹੀਂ) ਆਤਮਕ ਆਨੰਦ ਖੱਟਦਾ ਹੈ,
One who becomes Gurmukh earns peace.
ਮਰਣਜੀਵਣਕੀਸੋਝੀਪਾਏ
ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਆਤਮਕ ਮੌਤ ਕੀਹ ਹੈ ਤੇ ਆਤਮਕ ਜੀਵਨ ਕੀਹ ਹੈ।
He comes to understand death and birth.
ਮਰਣੁਜੀਵਣੁਜੋਸਮਕਰਿਜਾਣੈਸੋਮੇਰੇਪ੍ਰਭਭਾਇਦਾ॥੧੨॥
ਜਿਹੜਾ ਮਨੁੱਖ ਮੌਤ ਅਤੇ ਜੀਵਨ ਨੂੰ (ਪਰਮਾਤਮਾ ਦੀ ਰਜ਼ਾ ਵਿਚ ਵਰਤਦਾ ਵੇਖ ਕੇ) ਇਕੋ ਜਿਹਾ ਸਮਝਦਾ ਹੈ (ਨਾਹ ਜੀਵਨ ਦੀ ਲਾਲਸਾ, ਨਾਹ ਮੌਤ ਤੋਂ ਡਰ), ਉਹ ਮਨੁੱਖ ਮੇਰੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ॥੧੨॥
One who looks alike upon death and birth, is pleasing to my God. ||12||
ਗੁਰਮੁਖਿਮਰਹਿਸੁਹਹਿਪਰਵਾਣੁ
ਗੁਰੂ ਦੇ ਸਨਮੁਖ ਹੋ ਕੇ ਜਿਹੜੇ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਉਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦੇ ਹਨ (ਉਹ ਜੰਮਣ ਮਰਨ ਨੂੰ ਪਰਮਾਤਮਾ ਦਾ ਹੁਕਮ ਸਮਝਦੇ ਹਨ)।
The Gurmukh, while remaining dead, is respected and approved.
ਆਵਣਜਾਣਾਸਬਦੁਪਛਾਣੁ
ਹੇ ਭਾਈ! ਤੂੰ ਭੀ ਜੰਮਣ ਮਰਨ ਨੂੰ ਪ੍ਰਭੂ ਦਾ ਹੁਕਮ ਹੀ ਸਮਝ।
He realizes that coming and going are according to God's Will.
ਮਰੈਜੰਮੈਨਾਦੁਖੁਪਾਏਮਨਹੀਮਨਹਿਸਮਾਇਦਾ॥੧੩॥
(ਜਿਹੜਾ ਮਨੁੱਖ ਇਉਂ ਯਕੀਨ ਬਣਾਂਦਾ ਹੈ) ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਹ) ਦੁੱਖ ਨਹੀਂ ਪਾਂਦਾ, ਉਹ (ਬਾਹਰ ਭਟਕਣ ਦੇ ਥਾਂ) ਸਦਾ ਹੀ ਅੰਤਰ ਆਤਮੇ ਟਿਕਿਆ ਰਹਿੰਦਾ ਹੈ ॥੧੩॥
He does not die, he is not reborn, and he does not suffer in pain; his mind merges in the Mind of God. ||13||
ਸੇਵਡਭਾਗੀਜਿਨੀਸਤਿਗੁਰੁਪਾਇਆ
ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਗੁਰੂ ਮਿਲ ਪਿਆ।
Very fortunate are those who find the True Guru.
ਹਉਮੈਵਿਚਹੁਮੋਹੁਚੁਕਾਇਆ
ਉਹ ਆਪਣੇ ਅੰਦਰੋਂ ਹਉਮੈ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦੇ ਹਨ।
They eradicate egotism and attachment from within.
ਮਨੁਨਿਰਮਲੁਫਿਰਿਮੈਲੁਲਾਗੈਦਰਿਸਚੈਸੋਭਾਪਾਇਦਾ॥੧੪॥
ਜਿਸ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, ਜਿਸ ਦੇ ਮਨ ਨੂੰ ਮੁੜ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪਾਂਦਾ ਹੈ ॥੧੪॥
Their minds are immaculate, and they are never again stained with filth. They are honored at the Door of the True Court. ||14||
ਆਪੇਕਰੇਕਰਾਏਆਪੇ
ਪ੍ਰਭੂ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ।
He Himself acts, and inspires all to act.
ਆਪੇਵੇਖੈਥਾਪਿਉਥਾਪੇ
ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਆਪ ਹੀ ਪੈਦਾ ਕਰ ਕੇ ਨਾਸ ਕਰਦਾ ਹੈ।
He Himself watches over all; He establishes and disestablishes.
ਗੁਰਮੁਖਿਸੇਵਾਮੇਰੇਪ੍ਰਭਭਾਵੈਸਚੁਸੁਣਿਲੇਖੈਪਾਇਦਾ॥੧੫॥
ਗੁਰੂ ਦੇ ਸਨਮੁਖ ਹੋ ਕੇ ਕੀਤੀ ਹੋਈ ਸੇਵਾ-ਭਗਤੀ ਪ੍ਰਭੂ ਨੂੰ ਪਿਆਰੀ ਲੱਗਦੀ ਹੈ, (ਜੀਵ ਪਾਸੋਂ) ਹਰਿ-ਨਾਮ ਦਾ ਸਿਮਰਨ ਸੁਣ ਕੇ ਪਰਮਾਤਮਾ (ਉਸ ਦੀ ਇਹ ਮਿਹਨਤ ਪਰਵਾਨ ਕਰਦਾ ਹੈ ॥੧੫॥
The service of the Gurmukh is pleasing to my God; one who listens to the Truth is approved. ||15||
ਗੁਰਮੁਖਿਸਚੋਸਚੁਕਮਾਵੈ
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ।
The Gurmukh practices Truth, and only Truth.
ਗੁਰਮੁਖਿਨਿਰਮਲੁਮੈਲੁਲਾਵੈ
ਉਸ ਦਾ ਮਨ ਪਵਿਤਰ ਹੋ ਜਾਂਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ।
The Gurmukh is immaculate; no filth attaches to him.
ਨਾਨਕਨਾਮਿਰਤੇਵੀਚਾਰੀਨਾਮੇਨਾਮਿਸਮਾਇਦਾ॥੧੬॥੧॥੧੫॥
ਹੇ ਨਾਨਕ! ਜਿਹੜੇ ਮਨੁੱਖ ਹਰਿ-ਨਾਮ ਵਿਚ ਮਸਤ ਰਹਿੰਦੇ ਹਨ, ਉਹ ਆਤਮਕ ਜੀਵਨ ਦੀ ਸੂਝ ਵਾਲੇ ਹੋ ਜਾਂਦੇ ਹਨ। (ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ) ਸਦਾ ਹਰਿ-ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੬॥੧॥੧੫॥
O Nanak, those who contemplate the Naam are imbued with it. They merge in the Naam, the Name of the Lord. ||16||1||15||
ਮਾਰੂਮਹਲਾ
Maaroo, Third Mahalaa:
ਆਪੇਸ੍ਰਿਸਟਿਹੁਕਮਿਸਭਸਾਜੀ
ਪਰਮਾਤਮਾ ਨੇ ਆਪ ਹੀ ਇਹ ਸਾਰੀ ਸ੍ਰਿਸ਼ਟੀ ਆਪਣੇ ਹੁਕਮ ਨਾਲ ਪੈਦਾ ਕੀਤੀ ਹੋਈ ਹੈ।
He Himself fashioned the Universe, through the Hukam of His Command.
ਆਪੇਥਾਪਿਉਥਾਪਿਨਿਵਾਜੀ
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ (ਆਪ ਹੀ) ਨਾਸ ਕਰਦਾ ਹੈ (ਆਪ ਹੀ ਜੀਵਾਂ ਉਤੇ) ਮਿਹਰ ਕਰਦਾ ਹੈ।
He Himself establishes and disestablishes, and embellishes with grace.
ਆਪੇਨਿਆਉਕਰੇਸਭੁਸਾਚਾਸਾਚੇਸਾਚਿਮਿਲਾਇਦਾ॥੧॥
ਪ੍ਰਭੂ ਆਪ ਹੀ ਇਹ ਸਾਰਾ ਆਪਣਾ ਅਟੱਲ ਨਿਆਂ ਕਰਦਾ ਹੈ, ਆਪ ਹੀ (ਜੀਵ ਨੂੰ ਆਪਣੇ) ਸਦਾ-ਥਿਰ ਨਾਮ ਵਿਚ ਜੋੜੀ ਰੱਖਦਾ ਹੈ ॥੧॥
The True Lord Himself administers all justice; through Truth, we merge in the True Lord. ||1||
ਕਾਇਆਕੋਟੁਹੈਆਕਾਰਾ
(ਇਹ ਮਨੁੱਖਾ) ਸਰੀਰ (ਮਾਨੋ ਇਕ) ਕਿਲ੍ਹਾ ਹੈ, ਇਹ ਪਰਮਾਤਮਾ ਦਾ ਦਿੱਸਦਾ-ਸਰੂਪ ਹੈ,
The body takes the form of a fortress.
ਮਾਇਆਮੋਹੁਪਸਰਿਆਪਾਸਾਰਾ
(ਪਰ ਜੇ ਇਸ ਵਿਚ) ਮਾਇਆ ਦਾ ਮੋਹ (ਹੀ ਪ੍ਰਬਲ ਹੈ, ਜੇ ਇਸ ਵਿਚ ਮਾਇਆ ਦੇ ਮੋਹ ਦਾ ਹੀ) ਖਿਲਾਰਾ ਖਿਲਰਿਆ ਹੋਇਆ ਹੈ,
Emotional attachment to Maya has expanded throughout its expanse.
ਬਿਨੁਸਬਦੈਭਸਮੈਕੀਢੇਰੀਖੇਹੂਖੇਹਰਲਾਇਦਾ॥੨॥
ਤਾਂ ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਬਿਨਾ (ਇਹ ਸਰੀਰ) ਸੁਆਹ ਦੀ ਢੇਰੀ ਹੀ ਹੈ, (ਮਨੁੱਖ ਹਰਿ-ਨਾਮ ਤੋਂ ਵਾਂਜਿਆ ਰਹਿ ਕੇ ਇਸ ਸਰੀਰ ਨੂੰ) ਮਿੱਟੀ-ਖੇਹ ਵਿਚ ਹੀ ਰੋਲ ਦੇਂਦਾ ਹੈ ॥੨॥
Without the Word of the Shabad, the body is reduced to a pile of ashes; in the end, dust mingles with dust. ||2||
ਕਾਇਆਕੰਚਨਕੋਟੁਅਪਾਰਾ
ਉਹ (ਮਨੁੱਖਾ) ਸਰੀਰ ਬੇਅੰਤ ਪਰਮਾਤਮਾ ਦੇ ਰਹਿਣ ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਹੈ,
The body is the infinite fortress of gold;
ਜਿਸੁਵਿਚਿਰਵਿਆਸਬਦੁਅਪਾਰਾ
ਜਿਸ ਸਰੀਰ ਵਿਚ ਬੇਅੰਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਮੌਜੂਦ ਹੈ।
it is permeated by the Infinite Word of the Shabad.
ਗੁਰਮੁਖਿਗਾਵੈਸਦਾਗੁਣਸਾਚੇਮਿਲਿਪ੍ਰੀਤਮਸੁਖੁਪਾਇਦਾ॥੩॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ ਸਰੀਰ ਦੀ ਰਾਹੀਂ) ਸਦਾ-ਥਿਰ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ, ਉਹ ਪ੍ਰੀਤਮ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ॥੩॥
The Gurmukh sings the Glorious Praises of the True Lord forever; meeting his Beloved, he finds peace. ||3||
ਕਾਇਆਹਰਿਮੰਦਰੁਹਰਿਆਪਿਸਵਾਰੇ
ਇਹ ਮਨੁੱਖਾ ਸਰੀਰ ਪਰਮਾਤਮਾ ਦਾ (ਪਵਿੱਤਰ) ਘਰ ਹੈ, ਪਰਮਾਤਮਾ ਇਸ ਨੂੰ ਆਪ ਹੀ ਸੋਹਣਾ ਬਣਾਂਦਾ ਹੈ,
The body is the temple of the Lord; the Lord Himself embellishes it.
ਤਿਸੁਵਿਚਿਹਰਿਜੀਉਵਸੈਮੁਰਾਰੇ
ਇਸ ਵਿਚ ਵਿਚਾਰ-ਦੈਂਤਾਂ ਦੇ ਮਾਰਨ ਵਾਲਾ ਪ੍ਰਭੂ ਆਪ ਵੱਸਦਾ ਹੈ।
The Dear Lord dwells within it.
ਗੁਰਕੈਸਬਦਿਵਣਜਨਿਵਾਪਾਰੀਨਦਰੀਆਪਿਮਿਲਾਇਦਾ॥੪॥
ਜਿਹੜੇ ਜੀਵ-ਵਣਜਾਰੇ (ਇਸ ਸਰੀਰ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਵਣਜ ਕਰਦੇ ਹਨ, ਪ੍ਰਭੂ ਮਿਹਰ ਦੀ ਨਿਗਾਹ ਨਾਲ ਉਹਨਾਂ ਨੂੰ (ਆਪਣੇ ਨਾਲ) ਮਿਲਾ ਲੈਂਦਾ ਹੈ ॥੪॥
Through the Word of the Guru's Shabad, the merchants trade, and in His Grace, the Lord merges them with Himself. ||4||
ਸੋਸੂਚਾਜਿਕਰੋਧੁਨਿਵਾਰੇ
ਜਿਹੜਾ ਮਨੁੱਖ (ਆਪਣੇ ਅੰਦਰੋਂ) ਕ੍ਰੋਧ ਦੂਰ ਕਰ ਲੈਂਦਾ ਹੈ, ਉਹ ਪਵਿੱਤਰ ਹਿਰਦੇ ਵਾਲਾ ਬਣ ਜਾਂਦਾ ਹੈ।
He alone is pure, who eradicates anger.
ਸਬਦੇਬੂਝੈਆਪੁਸਵਾਰੇ
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ, ਤੇ, ਆਪਣੇ ਜੀਵਨ ਨੂੰ ਸੰਵਾਰ ਲੈਂਦਾ ਹੈ।
He realizes the Shabad, and reforms himself.
ਆਪੇਕਰੇਕਰਾਏਕਰਤਾਆਪੇਮੰਨਿਵਸਾਇਦਾ॥੫॥
(ਪਰ, ਇਹ ਉਸ ਦੀ ਆਪਣੀ ਹੀ ਮਿਹਰ ਹੈ) ਪ੍ਰਭੂ ਆਪ ਹੀ (ਜੀਵ ਦੇ ਅੰਦਰ ਬੈਠਾ ਇਹ ਉੱਦਮ) ਕਰਦਾ ਹੈ, (ਜੀਵ ਪਾਸੋਂ) ਕਰਤਾਰ ਆਪ ਹੀ (ਇਹ ਕੰਮ) ਕਰਾਂਦਾ ਹੈ, ਆਪ ਹੀ (ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ ॥੫॥
The Creator Himself acts, and inspires all to act; He Himself abides in the mind. ||5||
ਨਿਰਮਲਭਗਤਿਹੈਨਿਰਾਲੀ
ਪਰਮਾਤਮਾ ਦੀ ਭਗਤੀ (ਜੀਵਨ ਨੂੰ) ਪਵਿੱਤਰ ਕਰਨ ਵਾਲੀ (ਇਕ) ਅਨੋਖੀ (ਦਾਤਿ) ਹੈ।
Pure and unique is devotional worship.
ਮਨੁਤਨੁਧੋਵਹਿਸਬਦਿਵੀਚਾਰੀ
ਗੁਰੂ ਦੇ ਸ਼ਬਦ ਵਿਚ ਜੁੜ ਕੇ (ਭਗਤੀ ਦੇ ਅੰਮ੍ਰਿਤ ਨਾਲ ਜਿਹੜੇ ਮਨੁੱਖ ਆਪਣਾ) ਮਨ ਤਨ ਧੋਂਦੇ ਹਨ, ਉਹ ਸੁੰਦਰ ਵਿਚਾਰ ਦੇ ਮਾਲਕ ਬਣ ਜਾਂਦੇ ਹਨ।
The mind and body are washed clean, contemplating the Shabad.