ਰਾਗੁਭੈਰਉਮਹਲਾ੫ਪੜਤਾਲਘਰੁ੩॥
ਰਾਗ ਭੈਰਉ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਪੜਤਾਲ'।
Raag Bhairao, Fifth Mahalaa, Partaal, Third House:
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਪਰਤਿਪਾਲਪ੍ਰਭਕ੍ਰਿਪਾਲਕਵਨਗੁਨਗਨੀ॥
ਹੇ ਸਭ ਦੇ ਪਾਲਣਹਾਰ ਪ੍ਰਭੂ! ਹੇ ਕਿਰਪਾਲ ਪ੍ਰਭੂ! ਮੈਂ ਤੇਰੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ?
God is the Compassionate Cherisher. Who can count His Glorious Virtues?
ਅਨਿਕਰੰਗਬਹੁਤਰੰਗਸਰਬਕੋਧਨੀ॥੧॥ਰਹਾਉ॥
(ਜਗਤ ਦੇ) ਅਨੇਕਾਂ ਰੰਗ-ਤਮਾਸ਼ੇ (ਤੇਰੇ ਹੀ ਰਚੇ ਹੋਏ ਹਨ), (ਤੂੰ ਇਕ ਬੇਅੰਤ ਸਮੁੰਦਰ ਹੈਂ, ਜਗਤ ਦੇ ਬੇਅੰਤ ਜੀਅ-ਜੰਤ ਤੇਰੇ ਵਿਚੋਂ ਹੀ) ਲਹਿਰਾਂ ਉੱਠੀਆਂ ਹੋਈਆਂ ਹਨ, ਤੂੰ ਸਭ ਜੀਵਾਂ ਦਾ ਮਾਲਕ ਹੈਂ ॥੧॥ ਰਹਾਉ ॥
Countless colors, and countless waves of joy; He is the Master of all. ||1||Pause||
ਅਨਿਕਗਿਆਨਅਨਿਕਧਿਆਨਅਨਿਕਜਾਪਜਾਪਤਾਪ॥
ਹੇ ਪਾਲਣਹਾਰ ਪ੍ਰਭੂ! ਅਨੇਕਾਂ ਹੀ ਜੀਵ (ਧਾਰਮਿਕ ਪੁਸਤਕਾਂ ਦੇ) ਵਿਚਾਰ ਕਰ ਰਹੇ ਹਨ, ਅਨੇਕਾਂ ਹੀ ਜੀਵ ਸਮਾਧੀਆਂ ਲਾ ਰਹੇ ਹਨ, ਅਨੇਕਾਂ ਹੀ ਜੀਵ ਮੰਤ੍ਰਾਂ ਦੇ ਜਪ ਕਰ ਰਹੇ ਹਨ ਤੇ ਧੂਣੀਆਂ ਤਪ ਰਹੇ ਹਨ।
Endless spiritual wisdom, endless meditations, endless chants, intense meditations and austere self-disciplines.
ਅਨਿਕਗੁਨਿਤਧੁਨਿਤਲਲਿਤਅਨਿਕਧਾਰਮੁਨੀ॥੧॥
ਅਨੇਕਾਂ ਜੀਵ ਤੇਰੇ ਗੁਣਾਂ ਨੂੰ ਵਿਚਾਰ ਰਹੇ ਹਨ, ਅਨੇਕਾਂ ਜੀਵ (ਤੇਰੇ ਕੀਰਤਨ ਵਿਚ) ਮਿਠੀਆਂ ਸੁਰਾਂ ਲਾ ਰਹੇ ਹਨ, ਅਨੇਕਾਂ ਹੀ ਜੀਵ ਮੌਨ ਧਾਰੀ ਬੈਠੇ ਹਨ ॥੧॥
Countless virtues, musical notes and playful sports; countless silent sages enshrine Him in their hearts. ||1||
ਅਨਿਕਨਾਦਅਨਿਕਬਾਜਨਿਮਖਨਿਮਖਅਨਿਕਸ੍ਵਾਦਅਨਿਕਦੋਖਅਨਿਕਰੋਗਮਿਟਹਿਜਸਸੁਨੀ॥
ਹੇ ਪ੍ਰਭੂ! (ਜਗਤ ਵਿਚ) ਅਨੇਕਾਂ ਰਾਗ ਹੋ ਰਹੇ ਹਨ, ਅਨੇਕਾਂ ਸਾਜ ਵੱਜ ਰਹੇ ਹਨ, ਇਕ ਇਕ ਨਿਮਖ ਵਿਚ ਅਨੇਕਾਂ ਸੁਆਦ ਪੈਦਾ ਹੋ ਰਹੇ ਹਨ। ਹੇ ਪ੍ਰਭੂ! ਤੇਰੀ ਸਿਫ਼ਤ-ਸਾਲਾਹ ਸੁਣਿਆਂ ਅਨੇਕਾਂ ਵਿਕਾਰ ਤੇ ਅਨੇਕਾਂ ਰੋਗ ਦੂਰ ਹੋ ਜਾਂਦੇ ਹਨ।
Countless melodies, countless instruments, countless tastes, each and every instant. Countless mistakes and countless diseases are removed by hearing His Praise.
ਨਾਨਕਸੇਵਅਪਾਰਦੇਵਤਟਹਖਟਹਬਰਤਪੂਜਾਗਵਨਭਵਨਜਾਤ੍ਰਕਰਨਸਗਲਫਲਪੁਨੀ॥੨॥੧॥੫੭॥੮॥੨੧॥੭॥੫੭॥੯੩॥
ਹੇ ਨਾਨਕ! ਬੇਅੰਤ ਪ੍ਰਭੂ-ਦੇਵ ਦੀ ਸੇਵਾ-ਭਗਤੀ ਹੀ ਤੀਰਥ-ਜਾਤ੍ਰਾ ਹੈ, ਭਗਤੀ ਹੀ ਛੇ ਸ਼ਾਸਤਰਾਂ ਦੀ ਵਿਚਾਰ ਹੈ, ਭਗਤੀ ਹੀ ਦੇਵ-ਪੂਜਾ ਹੈ, ਭਗਤੀ ਹੀ ਦੇਸ-ਰਟਨ ਤੇ ਤੀਰਥ-ਜਾਤ੍ਰਾ ਹੈ। ਸਾਰੇ ਫਲ ਸਾਰੇ ਪੁੰਨ ਪਰਮਾਤਮਾ ਦੀ ਸੇਵਾ-ਭਗਤੀ ਵਿਚ ਹੀ ਹਨ ॥੨॥੧॥੫੭॥੮॥੨੧॥੭॥੫੭॥੯੩॥
O Nanak, serving the Infinite, Divine Lord, one earns all the rewards and merits of performing the six rituals, fasts, worship services, pilgrimages to sacred rivers, and journeys to sacred shrines. ||2||1||57||8||21||7||57||93||
ਭੈਰਉਅਸਟਪਦੀਆਮਹਲਾ੧ਘਰੁ੨॥
ਰਾਗ ਭੈਰਉ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
Bhairao, Ashtapadees, First Mahalaa, Second House:
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਆਤਮਮਹਿਰਾਮੁਰਾਮਮਹਿਆਤਮੁਚੀਨਸਿਗੁਰਬੀਚਾਰਾ॥
(ਜਿਸ ਮਨੁੱਖ ਉਤੇ ਪ੍ਰਭੂ ਧੁਰੋਂ ਬਖ਼ਸ਼ਸ਼ ਕਰਦਾ ਹੈ ਉਹ) ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ ਇਹ ਪਛਾਣ ਲੈਂਦਾ ਹੈ ਕਿ ਹਰੇਕ ਜੀਵਾਤਮਾ ਵਿਚ ਪਰਮਾਤਮਾ ਮੌਜੂਦ ਹੈ, ਪਰਮਾਤਮਾ ਵਿਚ ਹੀ ਹਰੇਕ ਜੀਵ (ਜੀਉਂਦਾ) ਹੈ।
The Lord is in the soul, and the soul is in the Lord. This is realized through the Guru's Teachings.
ਅੰਮ੍ਰਿਤਬਾਣੀਸਬਦਿਪਛਾਣੀਦੁਖਕਾਟੈਹਉਮਾਰਾ॥੧॥
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਸਮਝ ਲੈਂਦਾ ਹੈ, ਉਹ (ਆਪਣੇ ਅੰਦਰੋਂ) ਹਉਮੈ ਨੂੰ ਮੁਕਾ ਲੈਂਦਾ ਹੈ (ਤੇ ਹਉਮੈ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਲੈਂਦਾ ਹੈ ॥੧॥
The Ambrosial Word of the Guru's Bani is realized through the Word of the Shabad. Sorrow is dispelled, and egotism is eliminated. ||1||
ਨਾਨਕਹਉਮੈਰੋਗਬੁਰੇ॥
ਹੇ ਨਾਨਕ! ਹਉਮੈ ਤੋਂ ਪੈਦਾ ਹੋਣ ਵਾਲੇ (ਆਤਮਕ) ਰੋਗ ਬਹੁਤ ਚੰਦਰੇ ਹਨ।
O Nanak, the disease of egotism is so very deadly.
ਜਹਦੇਖਾਂਤਹਏਕਾਬੇਦਨਆਪੇਬਖਸੈਸਬਦਿਧੁਰੇ॥੧॥ਰਹਾਉ॥
ਮੈਂ ਤਾਂ (ਜਗਤ ਵਿਚ) ਜਿਧਰ ਵੇਖਦਾ ਹਾਂ ਉਧਰ ਇਹ ਹਉਮੈ ਦੀ ਪੀੜਾ ਹੀ ਵੇਖਦਾ ਹਾਂ। ਧੁਰੋਂ ਜਿਸ ਨੂੰ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਗੁਰੂ ਦੇ ਸ਼ਬਦ ਵਿਚ (ਜੋੜਦਾ ਹੈ) ॥੧॥ ਰਹਾਉ ॥
Wherever I look, I see the pain of the same disease. The Primal Lord Himself bestows the Shabad of His Word. ||1||Pause||
ਆਪੇਪਰਖੇਪਰਖਣਹਾਰੈਬਹੁਰਿਸੂਲਾਕੁਨਹੋਈ॥
ਪਰਖਣ ਦੀ ਤਾਕਤ ਰੱਖਣ ਵਾਲੇ ਪਰਮਾਤਮਾ ਨੇ ਆਪ ਹੀ ਜਿਨ੍ਹਾਂ ਨੂੰ ਪਰਖ (ਕੇ ਪਰਵਾਨ ਕਰ) ਲਿਆ ਹੈ, ਉਹਨਾਂ ਨੂੰ ਮੁੜ (ਹਉਮੈ ਦਾ) ਕਸ਼ਟ ਨਹੀਂ ਹੁੰਦਾ।
When the Appraiser Himself appraises the mortal, then he is not tested again.
ਜਿਨਕਉਨਦਰਿਭਈਗੁਰਿਮੇਲੇਪ੍ਰਭਭਾਣਾਸਚੁਸੋਈ॥੨॥
ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਿਗਾਹ ਹੋ ਗਈ, ਉਹਨਾਂ ਨੂੰ ਗੁਰੂ ਨੇ (ਪ੍ਰਭੂ-ਚਰਨਾਂ ਵਿਚ) ਜੋੜ ਲਿਆ। ਜੇਹੜਾ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ ॥੨॥
Those who are blessed with His Grace meet with the Guru. They alone are true, who are pleasing to God. ||2||
ਪਉਣੁਪਾਣੀਬੈਸੰਤਰੁਰੋਗੀਰੋਗੀਧਰਤਿਸਭੋਗੀ॥
(ਹਉਮੈ ਦਾ ਰੋਗ ਇਤਨਾ ਬਲੀ ਹੈ ਕਿ) ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਇਸ ਰੋਗ ਵਿਚ ਗ੍ਰਸੇ ਹੋਏ ਹਨ, ਇਹ ਧਰਤੀ ਭੀ ਹਉਮੈ-ਰੋਗ ਦਾ ਸ਼ਿਕਾਰ ਹੈ ਜਿਸ ਵਿਚੋਂ ਵਰਤਣ ਵਾਲੇ ਬੇਅੰਤ ਪਦਾਰਥ ਪੈਦਾ ਹੁੰਦੇ ਹਨ।
Air, water and fire are diseased; the world with its enjoyments is diseased.
ਮਾਤਪਿਤਾਮਾਇਆਦੇਹਸਿਰੋਗੀਰੋਗੀਕੁਟੰਬਸੰਜੋਗੀ॥੩॥
(ਆਪੋ ਆਪਣੇ) ਪਰਵਾਰਾਂ ਦੇ ਸੰਬੰਧ ਦੇ ਕਾਰਨ ਮਾਂ ਪਿਉ, ਮਾਇਆ, ਸਰੀਰ-ਇਹ ਸਾਰੇ ਹੀ ਹਉਮੈ ਦੇ ਰੋਗ ਵਿਚ ਫਸੇ ਹੋਏ ਹਨ ॥੩॥
Mother, father, Maya and the body are diseased; those united with their relatives are diseased. ||3||
ਰੋਗੀਬ੍ਰਹਮਾਬਿਸਨੁਸਰੁਦ੍ਰਾਰੋਗੀਸਗਲਸੰਸਾਰਾ॥
(ਸਾਧਾਰਨ ਜੀਵਾਂ ਦੀ ਗੱਲ ਹੀ ਕੀਹ ਹੈ? ਵੱਡੇ ਵੱਡੇ ਅਖਵਾਣ ਵਾਲੇ ਦੇਵਤੇ) ਬ੍ਰਹਮਾ, ਵਿਸ਼ਨੂ ਤੇ ਸ਼ਿਵ ਭੀ ਹਉਮੈ ਦੇ ਰੋਗ ਵਿਚ ਹਨ, ਸਾਰਾ ਸੰਸਾਰ ਹੀ ਇਸ ਰੋਗ ਵਿਚ ਗ੍ਰਸਿਆ ਹੋਇਆ ਹੈ।
Brahma, Vishnu and Shiva are diseased; the whole world is diseased.
ਹਰਿਪਦੁਚੀਨਿਭਏਸੇਮੁਕਤੇਗੁਰਕਾਸਬਦੁਵੀਚਾਰਾ॥੪॥
ਇਸ ਰੋਗ ਤੋਂ ਉਹੀ ਸੁਤੰਤਰ ਹੁੰਦੇ ਹਨ ਜਿਨ੍ਹਾਂ ਨੇ ਪਰਮਾਤਮਾ ਨਾਲ ਮਿਲਾਪ-ਅਵਸਥਾ ਦੀ ਕਦਰ ਪਛਾਣ ਕੇ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਇਆ ਹੈ ॥੪॥
Those who remember the Lord's Feet and contemplate the Word of the Guru's Shabad are liberated. ||4||
ਰੋਗੀਸਾਤਸਮੁੰਦਸਨਦੀਆਖੰਡਪਤਾਲਸਿਰੋਗਿਭਰੇ॥
ਸਾਰੀਆਂ ਨਦੀਆਂ ਸਮੇਤ ਸੱਤੇ ਸਮੁੰਦਰ (ਹਉਮੈ ਦੇ) ਰੋਗੀ ਹਨ, ਸਾਰੀਆਂ ਧਰਤੀਆਂ ਤੇ ਪਾਤਾਲ-ਇਹ ਭੀ (ਹਉਮੈ-) ਰੋਗ ਨਾਲ ਭਰੇ ਹੋਏ ਹਨ।
The seven seas are diseased, along with the rivers; the continents and the nether regions of the underworlds are full of disease.
ਹਰਿਕੇਲੋਕਸਿਸਾਚਿਸੁਹੇਲੇਸਰਬੀਥਾਈਨਦਰਿਕਰੇ॥੫॥
ਜੇਹੜੇ ਬੰਦੇ ਪਰਮਾਤਮਾ ਦੇ ਹੋ ਜਾਂਦੇ ਹਨ ਉਹ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ਤੇ ਸੁਖੀ ਜੀਵਨ ਗੁਜ਼ਾਰਦੇ ਹਨ, ਪ੍ਰਭੂ ਹਰ ਥਾਂ ਉਹਨਾਂ ਉਤੇ ਮੇਹਰ ਦੀ ਨਜ਼ਰ ਕਰਦਾ ਹੈ ॥੫॥
The people of the Lord dwell in Truth and peace; He blesses them with His Grace everywhere. ||5||
ਰੋਗੀਖਟਦਰਸਨਭੇਖਧਾਰੀਨਾਨਾਹਠੀਅਨੇਕਾ॥
ਛੇ ਹੀ ਭੇਖਾਂ ਦੇ ਧਾਰਨੀ (ਜੋਗੀ ਜੰਗਮ ਆਦਿਕ) ਅਤੇ ਹੋਰ ਅਨੇਕਾਂ ਕਿਸਮਾਂ ਦੇ ਹਠ-ਸਾਧਨ ਕਰਨ ਵਾਲੇ ਭੀ ਹਉਮੈ-ਰੋਗ ਵਿਚ ਫਸੇ ਹੋਏ ਹਨ।
The six Shaastras are diseased, as are the many who follow the different religious orders.
ਬੇਦਕਤੇਬਕਰਹਿਕਹਬਪੁਰੇਨਹਬੂਝਹਿਇਕਏਕਾ॥੬॥
ਵੇਦ ਤੇ ਕੁਰਾਨ ਆਦਿਕ ਧਰਮ-ਪੁਸਤਕ ਭੀ ਉਹਨਾਂ ਦੀ ਸਹੈਤਾ ਕਰਨ ਤੋਂ ਅਸਮਰਥ ਹੋ ਜਾਂਦੇ ਹਨ, ਕਿਉਂਕਿ ਉਹ ਉਸ ਪਰਮਾਤਮਾ ਨੂੰ ਨਹੀਂ ਪਛਾਣਦੇ ਜੋ ਇਕ ਆਪ ਹੀ ਆਪ (ਸਾਰੀ ਸ੍ਰਿਸ਼ਟੀ ਦਾ ਕਰਤਾ ਤੇ ਇਸ ਵਿਚ ਵਿਆਪਕ) ਹੈ ॥੬॥
What can the poor Vedas and Bibles do? People do not understand the One and Only Lord. ||6||
ਮਿਠਰਸੁਖਾਇਸੁਰੋਗਿਭਰੀਜੈਕੰਦਮੂਲਿਸੁਖੁਨਾਹੀ॥
ਜੇਹੜਾ ਮਨੁੱਖ (ਗ੍ਰਿਹਸਤ ਵਿਚ ਰਹਿ ਕੇ) ਹਰੇਕ ਕਿਸਮ ਦਾ ਸੁਆਦਲਾ ਪਦਾਰਥ ਖਾਂਦਾ ਹੈ ਉਹ (ਭੀ ਹਉਮੈ-) ਰੋਗ ਵਿਚ ਲਿੱਬੜਿਆ ਪਿਆ ਹੈ, ਜੇਹੜਾ ਮਨੁੱਖ (ਜਗਤ ਤਿਆਗ ਕੇ ਜੰਗਲ ਵਿਚ ਜਾ ਬੈਠਦਾ ਹੈ ਉਸ ਨੂੰ ਭੀ ਨਿਰੇ) ਗਾਜਰ ਮੂਲੀ (ਖਾ ਲੈਣ) ਨਾਲ ਆਤਮਕ ਸੁਖ ਨਹੀਂ ਮਿਲ ਜਾਂਦਾ।
Eating sweet treats, the mortal is filled with disease; he finds no peace at all.
ਨਾਮੁਵਿਸਾਰਿਚਲਹਿਅਨਮਾਰਗਿਅੰਤਕਾਲਿਪਛੁਤਾਹੀ॥੭॥
(ਗ੍ਰਿਹਸਤੀ ਹੋਣ, ਚਾਹੇ ਤਿਆਗੀ) ਪਰਮਾਤਮਾ ਦਾ ਨਾਮ ਭੁਲਾ ਕੇ ਜੇਹੜੇ ਜੇਹੜੇ ਭੀ ਹੋਰ ਹੋਰ ਰਸਤੇ ਤੇ ਤੁਰਦੇ ਹਨ ਉਹ ਆਖ਼ਰ ਪਛੁਤਾਂਦੇ ਹੀ ਹਨ ॥੭॥
Forgetting the Naam, the Name of the Lord, they walk on other paths, and at the very last moment, they regret and repent. ||7||
ਤੀਰਥਿਭਰਮੈਰੋਗੁਨਛੂਟਸਿਪੜਿਆਬਾਦੁਬਿਬਾਦੁਭਇਆ॥
ਜੇਹੜਾ ਮਨੁੱਖ ਤੀਰਥ ਉਤੇ ਭਟਕਦਾ ਫਿਰਦਾ ਹੈ ਉਸ ਦਾ ਭੀ (ਹਉਮੈ-) ਰੋਗ ਨਹੀਂ ਮੁੱਕਦਾ, ਪੜ੍ਹਿਆ ਹੋਇਆ ਮਨੁੱਖ ਭੀ ਇਸ ਤੋਂ ਨਹੀਂ ਬਚਿਆ, ਉਸ ਨੂੰ ਝਗੜਾ-ਬਹਸ (ਰੂਪ ਹੋ ਕੇ ਹਉਮੈ-ਰੋਗ) ਚੰਬੜਿਆ ਹੋਇਆ ਹੈ।
Wandering around at sacred shrines of pilgrimage, the mortal is not cured of his disease. Reading scripture, he gets involved in useless arguments.
ਦੁਬਿਧਾਰੋਗੁਸੁਅਧਿਕਵਡੇਰਾਮਾਇਆਕਾਮੁਹਤਾਜੁਭਇਆ॥੮॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਇਕ ਬੜਾ ਭਾਰਾ ਰੋਗ ਹੈ, ਇਸ ਵਿਚ ਫਸਿਆ ਮਨੁੱਖ ਸਦਾ ਮਾਇਆ ਦਾ ਮੁਥਾਜ ਬਣਿਆ ਰਹਿੰਦਾ ਹੈ ॥੮॥
The disease of duality is so very deadly; it causes dependence on Maya. ||8||
ਗੁਰਮੁਖਿਸਾਚਾਸਬਦਿਸਲਾਹੈਮਨਿਸਾਚਾਤਿਸੁਰੋਗੁਗਇਆ॥
ਜੇਹੜਾ (ਵੱਡ-ਭਾਗੀ) ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਦੇ ਮਨ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਸਦਾ ਵੱਸਦਾ ਹੈ, ਇਸ ਵਾਸਤੇ ਉਸ ਦਾ (ਹਉਮੈ-) ਰੋਗ ਦੂਰ ਹੋ ਜਾਂਦਾ ਹੈ।
One who becomes Gurmukh and praises the True Shabad with the True Lord in his mind is cured of his disease.
ਨਾਨਕਹਰਿਜਨਅਨਦਿਨੁਨਿਰਮਲਜਿਨਕਉਕਰਮਿਨੀਸਾਣੁਪਇਆ॥੯॥੧॥
ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ ਪਵਿਤ੍ਰ ਜੀਵਨ ਵਾਲੇ ਹੁੰਦੇ ਹਨ, ਕਿਉਂਕਿ ਪ੍ਰਭੂ ਦੀ ਮੇਹਰ ਨਾਲ ਉਹਨਾਂ ਦੇ ਮੱਥੇ ਤੇ ਨਾਮ-ਸਿਮਰਨ ਦਾ ਨਿਸ਼ਾਨ (ਚਮਕਾਂ ਮਾਰਦਾ) ਹੈ ॥੯॥੧॥
O Nanak, the humble servant of the Lord is immaculate, night and day; he bears the insignia of the Lord's Grace. ||9||1||