GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 1345
Display Settings
ਭਉਖਾਣਾਪੀਣਾਸੁਖੁਸਾਰੁ
ਜਿਸ ਮਨੁੱਖ ਨੇ ਪਰਮਾਤਮਾ ਦੇ ਡਰ-ਅਦਬ ਨੂੰ ਆਪਣੇ ਆਤਮਕ ਜੀਵਨ ਦਾ ਆਸਰਾ ਬਣਾ ਲਿਆ ਹੈ ਜਿਵੇਂ ਖਾਣ ਪੀਣ ਨੂੰ ਸਰੀਰ ਦਾ ਸਹਾਰਾ ਬਣਾਈਦਾ ਹੈ,
Those who eat and drink the Fear of God, find the most excellent peace.
ਹਰਿਜਨੁਸੰਗਤਿਪਾਵੈਪਾਰੁ
ਉਹ ਮਨੁੱਖ ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ (ਮਾਇਆ ਦੇ ਮੋਹ ਦੇ ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ।
Associating with the humble servants of the Lord, they are carried across.
ਸਚੁਬੋਲੈਬੋਲਾਵੈਪਿਆਰੁ
ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ-ਚਰਨਾਂ ਦਾ ਪਿਆਰ ਉਸ ਨੂੰ ਸਿਮਰਨ ਵਲ ਹੀ ਪ੍ਰੇਰਦਾ ਰਹਿੰਦਾ ਹੈ।
They speak the Truth, and lovingly inspire others to speak it as well.
ਗੁਰਕਾਸਬਦੁਕਰਣੀਹੈਸਾਰੁ॥੭॥
ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਟਿਕਾਣਾ ਹੀ ਉਹ ਮਨੁੱਖ ਸਭ ਤੋਂ ਸ੍ਰੇਸ਼ਟ ਕਰਤੱਬ ਸਮਝਦਾ ਹੈ ॥੭॥
The Word of the Guru's Shabad is the most excellent occupation. ||7||
ਹਰਿਜਸੁਕਰਮੁਧਰਮੁਪਤਿਪੂਜਾ
ਉਸ ਮਨੁੱਖ ਨੇ ਇਹ ਨਿਸ਼ਚਾ ਕਰ ਲਿਆ ਹੁੰਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਮੇਰੇ ਵਾਸਤੇ ਕਰਮ-ਕਾਂਡ ਹੈ, ਇਹੀ ਮੇਰੇ ਲਈ (ਲੋਕ ਪਰਲੋਕ ਦੀ) ਇੱਜ਼ਤ ਹੈ ਤੇ ਇਹੀ ਮੇਰੇ ਵਾਸਤੇ ਦੇਵ-ਪੂਜਾ ਹੈ।
Those who take the Lord's Praises as their karma and Dharma, their honor and worship service,
ਕਾਮਕ੍ਰੋਧਅਗਨੀਮਹਿਭੂੰਜਾ
ਉਹ ਮਨੁੱਖ ਕਾਮ ਕ੍ਰੋਧ ਆਦਿਕ ਵਿਕਾਰਾਂ ਨੂੰ (ਗਿਆਨ ਦੀ) ਅੱਗ ਵਿਚ ਸਾੜ ਦੇਂਦਾ ਹੈ।
their sexual desire and anger, are burnt off in the fire.
ਹਰਿਰਸੁਚਾਖਿਆਤਉਮਨੁਭੀਜਾ
ਜਦੋਂ ਮਨੁੱਖ (ਇਕ ਵਾਰੀ) ਪਰਮਾਤਮਾ ਦੇ ਨਾਮ ਦਾ ਰਸ ਚੱਖ ਲੈਂਦਾ ਹੈ ਤਾਂ ਉਸ ਦਾ ਮਨ (ਸਦਾ ਲਈ ਉਸ ਰਸ ਵਿਚ) ਭਿੱਜ ਜਾਂਦਾ ਹੈ।
They taste the sublime essence of the Lord, and their minds are drenched with it.
ਪ੍ਰਣਵਤਿਨਾਨਕੁਅਵਰੁਦੂਜਾ॥੮॥੫॥
ਨਾਨਕ ਬੇਨਤੀ ਕਰਦਾ ਹੈ ਕਿ ਫਿਰ ਉਸ ਨੂੰ ਕੋਈ ਹੋਰ ਰਸ ਚੰਗਾ ਨਹੀਂ ਲੱਗਦਾ ॥੮॥੫॥
Prays Nanak, there is no other at all. ||8||5||
ਪ੍ਰਭਾਤੀਮਹਲਾ
Prabhaatee, First Mahalaa:
ਰਾਮਨਾਮੁਜਪਿਅੰਤਰਿਪੂਜਾ
(ਹੇ ਪੰਡਿਤ!) ਪਰਮਾਤਮਾ ਦਾ ਨਾਮ ਜਪ, (ਇਹੀ) ਅੰਤਰ ਆਤਮੇ (ਪਰਮਾਤਮ ਦੇਵ ਦੀ) ਪੂਜਾ ਹੈ।
Chant the Lord's Name, and worship Him deep within your being.
ਗੁਰਸਬਦੁਵੀਚਾਰਿਅਵਰੁਨਹੀਦੂਜਾ॥੧॥
ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖ (ਤੈਨੂੰ ਸਮਝ ਆ ਜਾਇਗੀ ਕਿ) ਪਰਮਾਤਮਾ ਤੋਂ ਬਿਨਾ ਕੋਈ (ਦੇਵੀ ਦੇਵਤਾ) ਨਹੀਂ ਹੈ (ਜਿਸ ਦੀ ਪੂਜਾ ਕੀਤੀ ਜਾਏ) ॥੧॥
Contemplate the Word of the Guru's Shabad, and no other. ||1||
ਏਕੋਰਵਿਰਹਿਆਸਭਠਾਈ
(ਹੇ ਪੰਡਿਤ!) ਇਕ ਪਰਮਾਤਮਾ ਸਭ ਥਾਵਾਂ ਵਿਚ ਵਿਆਪਕ ਹੈ।
The One is pervading all places.
ਅਵਰੁਦੀਸੈਕਿਸੁਪੂਜਚੜਾਈ॥੧॥ਰਹਾਉ
ਮੈਨੂੰ (ਉਸ ਤੋਂ ਬਿਨਾ ਕਿਤੇ) ਕੋਈ ਹੋਰ ਨਹੀਂ ਦਿੱਸਦਾ। ਮੈਂ ਹੋਰ ਕਿਸ ਦੀ ਪੂਜਾ ਕਰਾਂ? ਮੈਂ ਹੋਰ ਕਿਸ ਨੂੰ (ਫੁੱਲ ਆਦਿਕ) ਭੇਟ ਕਰਾਂ? ॥੧॥ ਰਹਾਉ ॥
I do not see any other; unto whom should I offer worship? ||1||Pause||
ਮਨੁਤਨੁਆਗੈਜੀਅੜਾਤੁਝਪਾਸਿ
(ਹੇ ਪੰਡਿਤ! ਇਹ ਫੁੱਲਾਂ ਦੀ ਭੇਟ ਕਿਸ ਅਰਥ? ਹੇ ਪ੍ਰਭੂ!) ਮੇਰਾ ਇਹ ਮਨ ਮੇਰਾ ਇਹ ਸਰੀਰ ਤੇਰੇ ਅੱਗੇ ਹਾਜ਼ਰ ਹੈ ਮੇਰੀ ਇਹ ਨਿੱਕੀ ਜਿੰਦ ਭੀ ਤੇਰੇ ਹਵਾਲੇ ਹੈ।
I place my mind and body in offering before You; I dedicate my soul to You.
ਜਿਉਭਾਵੈਤਿਉਰਖਹੁਅਰਦਾਸਿ॥੨॥
(ਮੈਂ ਤਾਂ ਇਉਂ ਪਰਮਾਤਮਾ ਦੇ ਦਰ ਤੇ) ਅਰਦਾਸ ਕਰਦਾ ਹਾਂ- (ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਵੇਂ ਰੱਖ ॥੨॥
As it pleases You, You save me, Lord; this is my prayer. ||2||
ਸਚੁਜਿਹਵਾਹਰਿਰਸਨਰਸਾਈ
ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ ਤੇ ਆਪਣੀ ਜੀਭ ਨੂੰ ਪ੍ਰਭੂ ਦੇ ਨਾਮ-ਰਸ ਵਿਚ ਰਸਾ ਲੈਂਦਾ ਹੈ,
True is that tongue which is delighted by the sublime essence of the Lord.
ਗੁਰਮਤਿਛੂਟਸਿਪ੍ਰਭਸਰਣਾਈ॥੩॥
ਗੁਰੂ ਦੀ ਮੱਤ ਲੈ ਕੇ ਪ੍ਰਭੂ ਦੀ ਸਰਨ ਪੈਂਦਾ ਹੈ, ਉਹ ਮਾਇਆ ਦੇ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ॥੩॥
Following the Guru's Teachings, one is saved in the Sanctuary of God. ||3||
ਕਰਮਧਰਮਪ੍ਰਭਿਮੇਰੈਕੀਏ
(ਪਰਮਾਤਮਾ ਸਭ ਹੀ ਜੀਵਾਂ ਵਿਚ ਵਿਆਪਕ ਹੈ, ਇਸ ਦ੍ਰਿਸ਼ਟੀ-ਕੋਣ ਤੋਂ) ਮੇਰੇ ਪਰਮਾਤਮਾ ਨੇ ਹੀ ਕਰਮ-ਕਾਂਡ ਬਣਾਏ ਹਨ,
My God created religious rituals.
ਨਾਮੁਵਡਾਈਸਿਰਿਕਰਮਾਂਕੀਏ॥੪॥
ਪਰ ਪ੍ਰਭੂ ਨੇ ਹੀ ਨਾਮ-ਸਿਮਰਨ ਨੂੰ ਸਭ ਕਰਮਾਂ ਦੇ ਉੱਤੇ ਵਡਿਆਈ ਦਿੱਤੀ ਹੈ ॥੪॥
He placed the glory of the Naam above these rituals. ||4||
ਸਤਿਗੁਰਕੈਵਸਿਚਾਰਿਪਦਾਰਥ
(ਲੋਕ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਫਿਰਦੇ ਹਨ, ਪਰ) ਗੁਰੂ ਦੇ ਇਖ਼ਤਿਆਰ ਵਿਚ (ਧਰਮ, ਅਰਥ, ਕਾਮ, ਮੋਖ) ਚਾਰੇ ਹੀ ਪਦਾਰਥ ਹਨ।
The four great blessings are under the control of the True Guru.
ਤੀਨਿਸਮਾਏਏਕਕ੍ਰਿਤਾਰਥ॥੫॥
(ਗੁਰੂ ਦੀ) ਸਰਨ ਪਿਆਂ (ਪਹਿਲੇ) ਤਿੰਨਾਂ ਪਦਾਰਥਾਂ ਦੀ ਵਾਸਨਾ ਹੀ ਮੁੱਕ ਜਾਂਦੀ ਹੈ, ਤੇ, ਮਨੁੱਖ ਨੂੰ ਇਕ ਵਿਚ ਸਫਲਤਾ ਹੋ ਜਾਂਦੀ ਹੈ (ਭਾਵ, ਮਾਇਆ ਦੇ ਮੋਹ ਤੋਂ ਮੁਕਤੀ ਮਿਲ ਜਾਂਦੀ ਹੈ) ॥੫॥
When the first three are put aside, one is blessed with the fourth. ||5||
ਸਤਿਗੁਰਿਦੀਏਮੁਕਤਿਧਿਆਨਾਂ
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਮਾਇਆ ਦੇ ਮੋਹ ਤੋਂ ਖ਼ਲਾਸੀ ਬਖ਼ਸ਼ੀ, ਪ੍ਰਭੂ-ਚਰਨਾਂ ਵਿਚ ਸੁਰਤ ਜੋੜਨ ਦੀ ਦਾਤ ਦਿੱਤੀ,
Those whom the True Guru blesses with liberation and meditation
ਹਰਿਪਦੁਚੀਨਿੑਭਏਪਰਧਾਨਾ॥੬॥
ਉਹਨਾਂ ਨੇ ਪਰਮਾਤਮਾ ਨਾਲ ਮੇਲ-ਅਵਸਥਾ ਪਛਾਣ ਲਈ ਤੇ ਉਹ (ਲੋਕ ਪਰਲੋਕ ਵਿਚ) ਮੰਨੇ ਪ੍ਰਮੰਨੇ ਗਏ ॥੬॥
realize the Lord's State, and become sublime. ||6||
ਮਨੁਤਨੁਸੀਤਲੁਗੁਰਿਬੂਝਬੁਝਾਈ
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਆਤਮਕ ਜੀਵਨ ਦੀ ਸਮਝ ਬਖ਼ਸ਼ੀ ਉਹਨਾਂ ਦਾ ਮਨ ਉਹਨਾਂ ਦਾ ਸਰੀਰ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢੇ-ਠਾਰ ਹੋ ਗਏ,
Their minds and bodies are cooled and soothed; the Guru imparts this understanding.
ਪ੍ਰਭੁਨਿਵਾਜੇਕਿਨਿਕੀਮਤਿਪਾਈ॥੭॥
ਪ੍ਰਭੂ ਨੇ ਉਹਨਾਂ ਨੂੰ ਵਡਿਆਈ ਦਿੱਤੀ, (ਉਹਨਾਂ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਗਿਆ ਕਿ) ਕੋਈ ਆਦਮੀ ਉਸ ਜੀਵਨ ਦਾ ਮੁੱਲ ਨਹੀਂ ਪਾ ਸਕਦਾ ॥੭॥
Who can estimate the value of those whom God has exalted? ||7||
ਕਹੁਨਾਨਕਗੁਰਿਬੂਝਬੁਝਾਈ
ਨਾਨਕ ਆਖਦਾ ਹੈ- ਗੁਰੂ ਨੇ (ਮੈਨੂੰ) ਇਹ ਸੂਝ ਬਖ਼ਸ਼ ਦਿੱਤੀ ਹੈ,
Says Nanak, the Guru has imparted this understanding;
ਨਾਮਬਿਨਾਗਤਿਕਿਨੈਪਾਈ॥੮॥੬॥
ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੇ (ਕਦੇ) ਉੱਚੀ ਆਤਮਕ ਅਵਸਥਾ ਹਾਸਲ ਨਹੀਂ ਕੀਤੀ ॥੮॥੬॥
without the Naam, the Name of the Lord, no one is emancipated. ||8||6||
ਪ੍ਰਭਾਤੀਮਹਲਾ
Prabhaatee, First Mahalaa:
ਇਕਿਧੁਰਿਬਖਸਿਲਏਗੁਰਿਪੂਰੈਸਚੀਬਣਤਬਣਾਈ
ਜੇਹੜੇ ਬੰਦੇ ਧੁਰੋਂ ਪ੍ਰਭੂ ਦੀ ਰਜ਼ਾ ਅਨੁਸਾਰ ਪੂਰੇ ਗੁਰੂ ਨੇ ਬਖ਼ਸ਼ੇ ਹਨ (ਜਿਨ੍ਹਾਂ ਉਤੇ ਗੁਰੂ ਨੇ ਮੇਹਰ ਕੀਤੀ ਹੈ) ਗੁਰੂ ਨੇ ਉਹਨਾਂ ਦੀ ਮਾਨਸਕ ਬਨਾਵਟ ਅਜੇਹੀ ਬਣਾ ਦਿੱਤੀ ਹੈ ਕਿ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਸਿਮਰਨ ਵੱਲ ਪ੍ਰੇਰਦੀ ਹੈ।
Some are forgiven by the Primal Lord God; the Perfect Guru makes the true making.
ਹਰਿਰੰਗਰਾਤੇਸਦਾਰੰਗੁਸਾਚਾਦੁਖਬਿਸਰੇਪਤਿਪਾਈ॥੧॥
ਉਹ ਸਦਾ ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਰਹਿੰਦੇ ਹਨ, ਉਹਨਾਂ (ਦੇ ਮਨ) ਨੂੰ ਸਦਾ-ਥਿਰ ਰਹਿਣ ਵਾਲਾ ਪ੍ਰੇਮ-ਰੰਗ ਚੜ੍ਹਿਆ ਰਹਿੰਦਾ ਹੈ। ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ ਤੇ ਉਹ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ ॥੧॥
Those who are attuned to the Love of the Lord are imbued with Truth forever; their pains are dispelled, and they obtain honor. ||1||
ਝੂਠੀਦੁਰਮਤਿਕੀਚਤੁਰਾਈ
ਭੈੜੀ ਮੱਤ ਤੋਂ ਪੈਦਾ ਹੋਈ ਸਿਆਣਪ ਮਨੁੱਖ ਨੂੰ ਨਾਸਵੰਤ ਪਦਾਰਥਾਂ ਵੱਲ ਹੀ ਪ੍ਰੇਰਦੀ ਰਹਿੰਦੀ ਹੈ,
False are the clever tricks of the evil-minded.
ਬਿਨਸਤਬਾਰਲਾਗੈਕਾਈ॥੧॥ਰਹਾਉ
(ਇਸ ਸਿਆਣਪ ਦੇ ਕਾਰਨ) ਮਨੁੱਖ ਨੂੰ ਆਤਮਕ ਮੌਤੇ ਮਰਦਿਆਂ ਰਤਾ ਚਿਰ ਨਹੀਂ ਲੱਗਦਾ ॥੧॥ ਰਹਾਉ ॥
They shall disappear in no time at all. ||1||Pause||
ਮਨਮੁਖਕਉਦੁਖੁਦਰਦੁਵਿਆਪਸਿਮਨਮੁਖਿਦੁਖੁਜਾਈ
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਕਈ ਕਿਸਮ ਦੇ) ਦੁੱਖ ਕਲੇਸ਼ ਦਬਾਈ ਰੱਖਦੇ ਹਨ, ਆਪਣੇ ਮਨ ਦੀ ਅਗਵਾਈ ਵਿਚ ਉਹਨਾਂ ਦਾ ਦੁਖ ਕਦੇ ਦੂਰ ਨਹੀਂ ਹੁੰਦਾ।
Pain and suffering afflict the self-willed manmukh. The pains of the self-willed manmukh shall never depart.
ਸੁਖਦੁਖਦਾਤਾਗੁਰਮੁਖਿਜਾਤਾਮੇਲਿਲਏਸਰਣਾਈ॥੨॥
ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਸੁਖ ਦੇਣ ਵਾਲੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੀ ਸਰਨ ਵਿਚ ਰੱਖ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੨॥
The Gurmukh recognizes the Giver of pleasure and pain. He merges in His Sanctuary. ||2||
ਮਨਮੁਖਤੇਅਭਭਗਤਿਹੋਵਸਿਹਉਮੈਪਚਹਿਦਿਵਾਨੇ
ਮਨਮੁਖਾਂ ਪਾਸੋਂ ਚਿੱਤ ਦੀ ਇਕਾਗ੍ਰਤਾ ਨਾਲ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ਕਿਉਂਕਿ ਉਹ ਹਉਮੈ ਵਿਚ ਕਮਲੇ ਹੋਏ ਹੋਏ ਅੰਦਰੇ ਅੰਦਰ ਖ਼ੁਆਰ ਹੁੰਦੇ ਰਹਿੰਦੇ ਹਨ।
The self-willed manmukhs do not know loving devotional worship; they are insane, rotting away in their egotism.
ਇਹੁਮਨੂਆਖਿਨੁਊਭਿਪਇਆਲੀਜਬਲਗਿਸਬਦਜਾਨੇ॥੩॥
ਜਦੋਂ ਤਕ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਤਦ ਤਕ ਇਸ ਦਾ ਇਹ ਮਨ (ਮਾਇਆ ਦੇ ਮੋਹ ਕਾਰਨ) ਕਦੇ ਆਕਾਸ਼ ਵਿਚ ਜਾ ਪਹੁੰਚਦਾ ਹੈ ਕਦੇ ਪਾਤਾਲ ਵਿਚ ਜਾ ਡਿੱਗਦਾ ਹੈ ॥੩॥
This mind flies in an instant from the heavens to the underworld, as long as it does not know the Word of the Shabad. ||3||
ਭੂਖਪਿਆਸਾਜਗੁਭਇਆਤਿਪਤਿਨਹੀਬਿਨੁਸਤਿਗੁਰਪਾਏ
ਜਗਤ ਮਾਇਆ ਦੀ ਭੁੱਖ ਮਾਇਆ ਦੀ ਤ੍ਰੇਹ ਨਾਲ ਘਬਰਾਇਆ ਪਿਆ ਹੈ, ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਤ੍ਰਿਸ਼ਨਾ ਨਹੀਂ ਮਿਟਦੀ ਸੰਤੋਖ ਨਹੀਂ ਆਉਂਦਾ।
The world has become hungry and thirsty; without the True Guru, it is not satisfied.
ਸਹਜੈਸਹਜੁਮਿਲੈਸੁਖੁਪਾਈਐਦਰਗਹਪੈਧਾਜਾਏ॥੪॥
(ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ, ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਆਦਰ ਨਾਲ ਜਾਂਦਾ ਹੈ ॥੪॥
Merging intuitively in the Celestial Lord, peace is obtained, and one goes to the Lord's Court wearing robes of honor. ||4||
ਦਰਗਹਦਾਨਾਬੀਨਾਇਕੁਆਪੇਨਿਰਮਲਗੁਰਕੀਬਾਣੀ
ਸਤਿਗੁਰੂ ਦੀ ਪਵਿਤ੍ਰ-ਬਾਣੀ ਵਿਚ ਜੁੜਿਆਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਆਪ ਹੀ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ, ਆਪ ਹੀ ਸਭ ਦੇ ਕਰਮ ਵੇਖਦਾ ਹੈ,
The Lord in His Court is Himself the Knower and Seer; the Word of the Guru's Bani is Immaculate.
ਆਪੇਸੁਰਤਾਸਚੁਵੀਚਾਰਸਿਆਪੇਬੂਝੈਪਦੁਨਿਰਬਾਣੀ॥੫॥
ਸਦਾ-ਥਿਰ ਪ੍ਰਭੂ ਆਪ ਹੀ ਸਭ ਦੀਆਂ ਅਰਦਾਸਾਂ ਸੁਣਦਾ ਹੈ ਤੇ ਵਿਚਾਰਦਾ ਹੈ, ਆਪ ਹੀ ਜੀਵਾਂ ਦੀਆਂ ਲੋੜਾਂ ਸਮਝਦਾ ਹੈ, ਆਪ ਹੀ ਵਾਸਨਾ-ਰਹਿਤ ਆਤਮਕ ਅਵਸਥਾ ਦਾ ਮਾਲਕ ਹੈ ॥੫॥
He Himself is the Awareness of Truth; He Himself understands the state of nirvaanaa. ||5||
ਜਲੁਤਰੰਗਅਗਨੀਪਵਨੈਫੁਨਿਤ੍ਰੈਮਿਲਿਜਗਤੁਉਪਾਇਆ
ਗੁਰੂ ਦੀ ਰਾਹੀਂ ਇਹ ਸਮਝ ਆਉਂਦੀ ਹੈ ਕਿ ਪਰਮਾਤਮਾ ਨੇ ਆਪ ਹੀ ਪਾਣੀ ਅੱਗ ਹਵਾ (ਆਦਿਕ) ਤੱਤ ਪੈਂਦਾ ਕੀਤੇ, ਪ੍ਰਭੂ ਦੇ ਹੁਕਮ ਵਿਚ ਹੀ ਇਹਨਾਂ ਤਿੰਨਾਂ ਨੇ ਮਿਲ ਕੇ ਜਗਤ ਪੈਦਾ ਕੀਤਾ।
He made the waves of water, the fire and the air, and then joined the three together to form the world.
ਐਸਾਬਲੁਛਲੁਤਿਨਕਉਦੀਆਹੁਕਮੀਠਾਕਿਰਹਾਇਆ॥੬॥
ਪਰਮਾਤਮਾ ਨੇ ਇਹਨਾਂ ਤੱਤਾਂ ਨੂੰ ਬੇਅੰਤ ਤਾਕਤ ਦਿੱਤੀ ਹੋਈ ਹੈ, ਪਰ ਆਪਣੇ ਹੁਕਮ ਨਾਲ ਇਹਨਾਂ ਨੂੰ (ਬੇ-ਥਵ੍ਹੀ ਤਾਕਤ ਵਰਤਣ ਵਲੋਂ) ਰੋਕ ਭੀ ਰਖਿਆ ॥੬॥
He blessed these elements with such power, that they remain subject to His Command. ||6||
ਐਸੇਜਨਵਿਰਲੇਜਗਅੰਦਰਿਪਰਖਿਖਜਾਨੈਪਾਇਆ
ਜਗਤ ਵਿਚ ਅਜੇਹੇ ਬੰਦੇ ਵਿਰਲੇ ਹਨ ਜਿਨ੍ਹਾਂ ਦੇ ਜੀਵਨ ਨੂੰ ਪਰਖ ਕੇ (ਤੇ ਪਰਵਾਨ ਕਰ ਕੇ) ਪਰਮਾਤਮਾ ਨੇ ਆਪਣੇ ਖ਼ਜ਼ਾਨੇ ਵਿਚ ਪਾ ਲਿਆ,
How rare are those humble beings in this world, whom the Lord tests and places in His Treasury.
ਜਾਤਿਵਰਨਤੇਭਏਅਤੀਤਾਮਮਤਾਲੋਭੁਚੁਕਾਇਆ॥੭॥
ਅਜੇਹੇ ਬੰਦੇ ਜਾਤਿ ਤੇ (ਬ੍ਰਾਹਮਣ ਖਤ੍ਰੀ ਆਦਿਕ) ਵਰਨ ਦੇ ਮਾਣ ਤੋਂ ਨਿਰਲੇਪ ਰਹਿੰਦੇ ਹਨ, ਤੇ ਮਾਇਆ ਦੀ ਮਮਤਾ ਤੇ ਮਾਇਆ ਦਾ ਲੋਭ ਦੂਰ ਕਰ ਲੈਂਦੇ ਹਨ ॥੭॥
They rise above social status and color, and rid themselves of possessiveness and greed. ||7||
ਨਾਮਿਰਤੇਤੀਰਥਸੇਨਿਰਮਲਦੁਖੁਹਉਮੈਮੈਲੁਚੁਕਾਇਆ
ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਬੰਦੇ ਅਸਲੀ ਪਵਿਤ੍ਰ ਤੀਰਥ ਹਨ, ਉਹਨਾਂ ਨੇ ਹਉਮੈ ਦਾ ਦੁੱਖ ਹਉਮੈ ਦੀ ਮੈਲ ਆਪਣੇ ਮਨ ਵਿਚੋਂ ਮੁਕਾ ਲਈ ਹੁੰਦੀ ਹੈ।
Attuned to the Naam, the Name of the Lord, they are like immaculate sacred shrines; they are rid of the pain and pollution of egotism.
ਨਾਨਕੁਤਿਨਕੇਚਰਨਪਖਾਲੈਜਿਨਾਗੁਰਮੁਖਿਸਾਚਾਭਾਇਆ॥੮॥੭॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਦਾ ਹੈ ਮੈਂ ਉਹਨਾਂ ਦੇ ਚਰਨ ਧੋਂਦਾ ਹਾਂ ॥੮॥੭॥
Nanak washes the feet of those who, as Gurmukh, love the True Lord. ||8||7||