ਓਰਾਗਰਿਪਾਨੀਭਇਆਜਾਇਮਿਲਿਓਢਲਿਕੂਲਿ॥੧੭੭॥
(ਪਰਮਾਤਮਾ ਦਾ ਡਰ ਮਨੁੱਖ ਦੇ ਕਠੋਰ ਹੋਏ ਮਨ ਵਾਸਤੇ, ਮਾਨੋ, ਸੇਕ ਦਾ ਕੰਮ ਦੇਂਦਾ ਹੈ; ਜਿਵੇਂ ਸੇਕ ਲੱਗਣ ਨਾਲ) ਗੜਾ ਪੰਘਰ ਕੇ ਮੁੜ ਪਾਣੀ ਬਣ ਜਾਂਦਾ ਹੈ, ਤੇ ਢਲ ਕੇ ਨਦੀ ਵਿਚ ਜਾ ਰਲਦਾ ਹੈ ॥੧੭੭॥
The hail-stone has melted into water, and flowed into the ocean. ||177||
ਕਬੀਰਾਧੂਰਿਸਕੇਲਿਕੈਪੁਰੀਆਬਾਂਧੀਦੇਹ॥
ਹੇ ਕਬੀਰ! (ਜਿਵੇਂ) ਮਿੱਟੀ ਇਕੱਠੀ ਕਰ ਕੇ ਇਕ ਨਗਰੀ ਵਸਾਈ ਜਾਂਦੀ ਹੈ ਤਿਵੇਂ (ਪੰਜ ਤੱਤ ਇਕੱਠੇ ਕਰ ਕੇ ਪਰਮਾਤਮਾ ਨੇ) ਇਹ ਸਰੀਰ ਰਚਿਆ ਹੈ।
Kabeer, the body is a pile of dust, collected and packed together.
ਦਿਵਸਚਾਰਿਕੋਪੇਖਨਾਅੰਤਿਖੇਹਕੀਖੇਹ॥੧੭੮॥
ਵੇਖਣ ਨੂੰ ਚਾਰ ਦਿਨ ਸੋਹਣਾ ਲੱਗਦਾ ਹੈ, ਪਰ ਆਖ਼ਰ ਜਿਸ ਮਿੱਟੀ ਤੋਂ ਬਣਿਆ ਉਸ ਮਿੱਟੀ ਵਿਚ ਹੀ ਰਲ ਜਾਂਦਾ ਹੈ ॥੧੭੮॥
It is a show which lasts for only a few days, and then dust returns to dust. ||178||
ਕਬੀਰਸੂਰਜਚਾਂਦਕੈਉਦੈਭਈਸਭਦੇਹ॥
ਹੇ ਕਬੀਰ! (ਪੰਜਾਂ ਤੱਤਾਂ ਤੋਂ ਇਹ) ਸਰੀਰ-ਰਚਨਾ ਇਸ ਵਾਸਤੇ ਹੋਈ ਹੈ ਕਿ ਇਸ ਵਿਚ ਸੂਰਜ ਅਤੇ ਚੰਦ੍ਰਮਾ ਦਾ ਉਦੈ ਹੋਵੇ (ਭਾਵ, ਨਰਮ-ਦਿਲੀ ਅਤੇ ਸੀਤਲਤਾ ਪੈਦਾ ਹੋਣ, ਪਰ ਇਹ ਗੁਣ ਤਾਂ ਪੈਦਾ ਹੋ ਸਕਦੇ ਹਨ ਜੇ ਗੁਰੂ ਮਿਲੇ ਤੇ ਗੁਰੂ ਦੀ ਰਾਹੀਂ ਗੋਬਿੰਦ ਦੇ ਚਰਨਾਂ ਵਿਚ ਜੁੜੀਏ)।
Kabeer, bodies are like the rising and setting of the sun and the moon.
ਗੁਰਗੋਬਿੰਦਕੇਬਿਨੁਮਿਲੇਪਲਟਿਭਈਸਭਖੇਹ॥੧੭੯॥
ਗੁਰੂ ਪਰਮਾਤਮਾ ਦੇ ਮੇਲ ਤੋਂ ਬਿਨਾ ਇਹ ਸਰੀਰ ਮੁੜ ਮਿੱਟੀ ਦਾ ਮਿੱਟੀ ਹੀ ਹੋ ਜਾਂਦਾ ਹੈ (ਭਾਵ, ਇਹ ਮਨੁੱਖਾ ਸਰੀਰ ਬਿਲਕੁਲ ਵਿਅਰਥ ਹੀ ਚਲਾ ਜਾਂਦਾ ਹੈ) ॥੧੭੯॥
Without meeting the Guru, the Lord of the Universe, they are all reduced to dust again. ||179||
ਜਹਅਨਭਉਤਹਭੈਨਹੀਜਹਭਉਤਹਹਰਿਨਾਹਿ॥
ਜਿਸ ਹਿਰਦੇ ਵਿਚ ਜ਼ਿੰਦਗੀ ਦੇ ਸਹੀ ਰਸਤੇ ਦੀ ਸਮਝ ਪੈਦਾ ਹੋ ਜਾਂਦੀ ਹੈ, ਉਥੇ (ਦਾਝਨ, ਸੰਸਾ, ਕਠੋਰਤਾ ਆਦਿਕ) ਕੋਈ ਖ਼ਤਰੇ ਨਹੀਂ ਰਹਿ ਜਾਂਦੇ। ਪਰ ਜਿਸ ਹਿਰਦੇ ਵਿਚ ਅਜੇ (ਸ਼ਾਂਤ ਜੀਵਨ ਨੂੰ ਭੁਲਾ ਦੇਣ ਲਈ ਖਿੱਝ, ਸਹਿਮ, ਬੇ-ਰਹਿਮੀ ਆਦਿਕ ਕੋਈ) ਡਰ ਮੌਜੂਦ ਹੈ, ਉਥੇ ਪਰਮਾਤਮਾ ਦਾ ਨਿਵਾਸ ਨਹੀਂ ਹੋਇਆ
Where the Fearless Lord is, there is no fear; where there is fear, the Lord is not there.
ਕਹਿਓਕਬੀਰਬਿਚਾਰਿਕੈਸੰਤਸੁਨਹੁਮਨਮਾਹਿ॥੧੮੦॥
ਮੈਂ ਕਬੀਰ ਇਹ ਗੱਲ ਵਿਚਾਰ ਕੇ ਆਖ ਰਿਹਾ ਹਾਂ। ਹੇ ਸੰਤ ਜਨੋ! ਧਿਆਨ ਲਾ ਕੇ ਸੁਣੋ ॥੧੮੦॥
Kabeer speaks after careful consideration; hear this, O Saints, in your minds. ||180||
ਕਬੀਰਜਿਨਹੁਕਿਛੂਜਾਨਿਆਨਹੀਤਿਨਸੁਖਨੀਦਬਿਹਾਇ॥
ਹੇ ਕਬੀਰ! ਜਿਨ੍ਹਾਂ ਲੋਕਾਂ ਨੇ (ਜੀਵਨ ਦੇ ਇਸ ਭੇਤ ਨੂੰ) ਰਤਾ ਭੀ ਨਹੀਂ ਸਮਝਿਆ, ਉਹ (ਇਸ ਦਾਝਨ, ਸੰਸੇ, ਕਠੋਰਤਾ ਆਦਿਕ ਵਿਚ ਵਿਲਕਦੇ ਹੋਏ ਭੀ) ਬੇ-ਪਰਵਾਹੀ ਨਾਲ ਉਮਰ ਗੁਜ਼ਾਰ ਰਹੇ ਹਨ ;
Kabeer, those who do not know anything, pass their lives in peaceful sleep.
ਹਮਹੁਜੁਬੂਝਾਬੂਝਨਾਪੂਰੀਪਰੀਬਲਾਇ॥੧੮੧॥
ਪਰ ('ਗੁਰ ਗੋਬਿੰਦ' ਦੀ ਮੇਹਰ ਨਾਲ) ਮੈਂ ਇਹ ਗੱਲ ਸਮਝ ਲਈ ਹੈ ਕਿ 'ਜਹ ਅਨਭਉ ਤਹ ਭੈ ਨਹੀ, ਜਹ ਭਉ ਤਹ ਹਰਿ ਨਾਹਿ'; ਮੈਨੂੰ ਇਹ ਗੱਲ ਕਿਸੇ ਵੇਲੇ ਭੀ ਵਿਸਰਦੀ ਨਹੀਂ ॥੧੮੧॥
But I have understood the riddle; I am faced with all sorts of troubles. ||181||
ਕਬੀਰਮਾਰੇਬਹੁਤੁਪੁਕਾਰਿਆਪੀਰਪੁਕਾਰੈਅਉਰ॥
ਹੇ ਕਬੀਰ! ਜਿਸ ਮਨੁੱਖ ਨੂੰ ('ਦਾਝਨ ਸੰਸੇ' ਆਦਿਕ ਦੀ) ਮਾਰ ਪੈਂਦੀ ਹੈ, ਉਹ ਬਹੁਤ ਹਾਹਾਕਾਰ ਕਰਦਾ ਹੈ, ਜਿਉਂ ਜਿਉਂ ਉਹ ਪੀੜ ਉਠਦੀ ਹੈ ਤਿਉਂ ਤਿਉਂ ਹੋਰ ਦੁਖੀ ਹੁੰਦਾ ਹੈ (ਪਰ ਫਿਰ ਭੀ ਮਾਇਆ ਦਾ ਖਹਿੜਾ ਨਹੀਂ ਛੱਡਦਾ)।
Kabeer, those who are beaten cry a lot; but the cries of the pain of separation are different.
ਲਾਗੀਚੋਟਮਰੰਮਕੀਰਹਿਓਕਬੀਰਾਠਉਰ॥੧੮੨॥
ਮੈਨੂੰ ਕਬੀਰ ਨੂੰ ਗੁਰੂ ਦੇ ਸ਼ਬਦ ਦੀ ਚੋਟ ਵੱਜੀ ਹੈ ਜਿਸ ਨੇ ਮੇਰਾ ਦਿਲ ਵਿੰਨ੍ਹ ਲਿਆ ਹੈ, ਹੁਣ ਮੈਂ ਥਾਂ ਸਿਰ (ਭਾਵ, ਪ੍ਰਭੂ-ਚਰਨਾਂ ਵਿਚ) ਟਿਕ ਗਿਆ ਹਾਂ। (ਮੈਨੂੰ ਇਹ ਦਾਝਨ ਸੰਸਾ ਆਦਿਕ ਦੁਖੀ ਕਰ ਹੀ ਨਹੀਂ ਸਕਦੇ) ॥੧੮੨॥
Struck by the Mystery of God, Kabeer remains silent. ||182||
ਕਬੀਰਚੋਟਸੁਹੇਲੀਸੇਲਕੀਲਾਗਤਲੇਇਉਸਾਸ॥
ਹੇ ਕਬੀਰ! ਗੁਰੂ ਦੇ ਸ਼ਬਦ-ਰੂਪ ਨੇਜ਼ੇ ਦੀ ਸੱਟ ਹੈ ਭੀ ਸੁਖਦਾਈ। ਜਿਸ ਮਨੁੱਖ ਨੂੰ ਇਹ ਸੱਟ ਵੱਜਦੀ ਹੈ (ਬਿਰਹਣੀ ਨਾਰਿ ਵਾਂਗ ਉਸ ਦੇ ਅੰਦਰ) ਪਤੀ-ਪ੍ਰਭੂ ਨੂੰ ਮਿਲਣ ਦੀ ਤਾਂਘ ਪੈਦਾ ਹੋ ਜਾਂਦੀ ਹੈ।
Kabeer, the stroke of a lance is easy to bear; it takes away the breath.
ਚੋਟਸਹਾਰੈਸਬਦਕੀਤਾਸੁਗੁਰੂਮੈਦਾਸ॥੧੮੩॥
ਜੋ (ਭਾਗਾਂ ਵਾਲਾ) ਮਨੁੱਖ ਗੁਰ-ਸ਼ਬਦ ਦੀ ਚੋਟ ਖਾਂਦਾ ਰਹਿੰਦਾ ਹੈ, ਉਸ ਪੂਜਣ-ਜੋਗ ਮਨੁੱਖ ਦਾ ਮੈਂ (ਹਰ ਵੇਲੇ) ਦਾਸ (ਬਣਨ ਨੂੰ ਤਿਆਰ) ਹਾਂ ॥੧੮੩॥
But one who endures the stroke of the Word of the Shabad is the Guru, and I am his slave. ||183||
ਕਬੀਰਮੁਲਾਂਮੁਨਾਰੇਕਿਆਚਢਹਿਸਾਂਈਨਬਹਰਾਹੋਇ॥
ਹੇ ਕਬੀਰ! ਹੇ ਮੁੱਲਾਂ! ਮਸਜਿਦ ਦੇ ਮੁਨਾਰੇ ਉਤੇ ਚੜ੍ਹਨ ਦਾ ਤੈਨੂੰ ਆਪ ਨੂੰ ਤਾਂ ਕੋਈ ਫ਼ਾਇਦਾ ਨਹੀਂ ਹੋ ਰਿਹਾ। ਖ਼ੁਦਾ ਬੋਲਾ ਨਹੀਂ (ਉਹ ਤੇਰੇ ਦਿਲ ਦੀ ਹਾਲਤ ਭੀ ਜਾਣਦਾ ਹੈ, ਉਸ ਨੂੰ ਠੱਗਿਆ ਨਹੀਂ ਜਾ ਸਕਦਾ)।
Kabeer: O Mullah, why do you climb to the top of the minaret? The Lord is not hard of hearing.
ਜਾਕਾਰਨਿਤੂੰਬਾਂਗਦੇਹਿਦਿਲਹੀਭੀਤਰਿਜੋਇ॥੧੮੪॥
ਜਿਸ (ਰੱਬ ਦੀ ਨਮਾਜ਼) ਦੀ ਖ਼ਾਤਰ ਤੂੰ ਬਾਂਗ ਦੇ ਰਿਹਾ ਹੈਂ, ਉਸ ਨੂੰ ਆਪਣੇ ਦਿਲ ਵਿਚ ਵੇਖ (ਤੇਰੇ ਅੰਦਰ ਹੀ ਵੱਸਦਾ ਹੈ। ਤੇਰੇ ਆਪਣੇ, ਅੰਦਰ ਸ਼ਾਂਤੀ ਨਹੀਂ, ਸਿਰਫ਼ ਲੋਕਾਂ ਨੂੰ ਹੀ ਸੱਦ ਰਿਹਾ ਹੈਂ) ॥੧੮੪॥
Look within your own heart for the One, for whose sake you shout your prayers. ||184||
ਸੇਖਸਬੂਰੀਬਾਹਰਾਕਿਆਹਜਕਾਬੇਜਾਇ॥
ਹੇ ਸ਼ੇਖ! ਜੇ ਤੇਰੇ ਆਪਣੇ ਅੰਦਰ ਸੰਤੋਖ ਨਹੀਂ ਹੈ, ਤਾਂ ਕਾਬੇ ਦਾ ਹੱਜ ਕਰਨ ਲਈ ਜਾਣ ਦਾ ਕੋਈ ਲਾਭ ਨਹੀਂ ਹੈ;
Why does the Shaykh bother to go on pilgrimage to Mecca, if he is not content with himself?
ਕਬੀਰਜਾਕੀਦਿਲਸਾਬਤਿਨਹੀਤਾਕਉਕਹਾਂਖੁਦਾਇ॥੧੮੫॥
ਕਿਉਂਕਿ, ਹੇ ਕਬੀਰ! ਜਿਸ ਮਨੁੱਖ ਦੇ ਆਪਣੇ ਦਿਲ ਵਿਚ ਸ਼ਾਂਤੀ ਨਹੀਂ ਆਈ, ਉਸ ਦੇ ਭਾਣੇ ਰੱਬ ਕਿਤੇ ਭੀ ਨਹੀਂ ਹੈ ॥੧੮੫॥
Kabeer, one whose heart is not healthy and whole - how can he attain his Lord? ||185||
ਕਬੀਰਅਲਹਕੀਕਰਿਬੰਦਗੀਜਿਹਸਿਮਰਤਦੁਖੁਜਾਇ॥
ਹੇ ਕਬੀਰ! ਰੱਬ ਦੀ ਬੰਦਗੀ ਕਰ, ਬੰਦਗੀ ਕੀਤਿਆਂ ਹੀ ਦਿਲ ਦਾ ਵਿਕਾਰ ਦੂਰ ਹੁੰਦਾ ਹੈ,
Kabeer, worship the Lord Allah; meditating in remembrance on Him, troubles and pains depart.
ਦਿਲਮਹਿਸਾਂਈਪਰਗਟੈਬੁਝੈਬਲੰਤੀਨਾਂਇ॥੧੮੬॥
ਦਿਲ ਵਿਚ ਰੱਬ ਦਾ ਜ਼ਹੂਰ ਹੁੰਦਾ ਹੈ, ਅਤੇ ਇਸ ਬੰਦਗੀ ਦੀ ਬਰਕਤਿ ਨਾਲ ਲਾਲਚ ਦੀ ਬਲਦੀ ਅੱਗ ਦਿਲ ਵਿਚੋਂ ਬੁੱਝ ਜਾਂਦੀ ਹੈ ॥੧੮੬॥
The Lord shall be revealed within your own heart, and the burning fire within shall be extinguished by His Name. ||186||
ਕਬੀਰਜੋਰੀਕੀਏਜੁਲਮੁਹੈਕਹਤਾਨਾਉਹਲਾਲੁ॥
ਹੇ ਕਬੀਰ! (ਮੁੱਲਾਂ ਨੂੰ ਦੱਸ ਕਿ) ਕਿਸੇ ਉਤੇ ਧੱਕਾ ਕਰਨਾ ਜ਼ੁਲਮ ਹੈ, (ਤੂੰ ਜਾਨਵਰ ਨੂੰ ਫੜ ਕੇ ਬਿਸਮਿੱਲਾ ਆਖ ਕੇ ਜ਼ਬਹ ਕਰਦਾ ਹੈਂ ਅਤੇ) ਤੂੰ ਆਖਦਾ ਹੈਂ ਕਿ ਇਹ (ਜ਼ਬਹ ਕੀਤਾ ਜਾਨਵਰ) ਰੱਬ ਦੇ ਨਾਮ ਤੇ ਕੁਰਬਾਨੀ ਦੇਣ ਦੇ ਲਾਇਕ ਹੋ ਗਿਆ ਹੈ (ਅਤੇ ਇਸ ਕੁਰਬਾਨੀ ਨਾਲ ਖ਼ੁਦਾ ਤੇਰੇ ਉਤੇ ਖ਼ੁਸ਼ ਹੋ ਗਿਆ ਹੈ); (ਪਰ ਇਹ ਮਾਸ ਤੂੰ ਆਪ ਹੀ ਖਾ ਲੈਂਦਾ ਹੈਂ। ਇਸ ਤਰ੍ਹਾਂ ਪਾਪ ਨਹੀਂ ਬਖ਼ਸ਼ੀਂਦੇ, ਕਦੇ ਸੋਚ ਕਿ)
Kabeer, to use force is tyranny, even if you call it legal.
ਦਫਤਰਿਲੇਖਾਮਾਂਗੀਐਤਬਹੋਇਗੋਕਉਨੁਹਵਾਲੁ॥੧੮੭॥
ਜਦੋਂ ਰੱਬ ਦੀ ਦਰਗਾਹ ਵਿਚ ਤੇਰੇ ਅਮਲਾਂ ਦਾ ਹਿਸਾਬ ਹੋਵੇਗਾ ਤਾਂ ਤੇਰਾ ਕੀਹ ਹਾਲ ਹੋਵੇਗਾ ॥੧੮੭॥
When your account is called for in the Court of the Lord, what will your condition be then? ||187||
ਕਬੀਰਖੂਬੁਖਾਨਾਖੀਚਰੀਜਾਮਹਿਅੰਮ੍ਰਿਤੁਲੋਨੁ॥
ਹੇ ਕਬੀਰ! (ਮੁੱਲਾਂ ਨੂੰ ਬੇਸ਼ੱਕ ਆਖ ਕਿ ਕੁਰਬਾਨੀ ਦੇ ਬਹਾਨੇ ਮਾਸ ਖਾਣ ਨਾਲੋਂ) ਖਿਚੜੀ ਖਾ ਲੈਣੀ ਚੰਗੀ ਹੈ ਜਿਸ ਵਿਚ ਸਿਰਫ਼ ਸੁਆਦਲਾ ਲੂਣ ਹੀ ਪਾਇਆ ਹੋਇਆ ਹੋਵੇ।
Kabeer, the dinner of beans and rice is excellent, if it is flavored with salt.
ਹੇਰਾਰੋਟੀਕਾਰਨੇਗਲਾਕਟਾਵੈਕਉਨੁ॥੧੮੮॥
ਮੈਂ ਤਾਂ ਇਸ ਗੱਲ ਲਈ ਤਿਆਰ ਨਹੀਂ ਹਾਂ ਕਿ ਮਾਸ ਰੋਟੀ ਖਾਣ ਦੀ ਨਿਯਤ ਮੇਰੀ ਆਪਣੀ ਹੋਵੇ ਪਰ (ਕੁਰਬਾਨੀ ਦਾ ਹੋਕਾ ਦੇ ਦੇ ਕੇ ਕਿਸੇ ਪਸ਼ੂ ਨੂੰ) ਜ਼ਬਹ ਕਰਦਾ ਫਿਰਾਂ ॥੧੮੮॥
Who would cut his throat, to have meat with his bread? ||188||
ਕਬੀਰਗੁਰੁਲਾਗਾਤਬਜਾਨੀਐਮਿਟੈਮੋਹੁਤਨਤਾਪ॥
ਹੇ ਕਬੀਰ! (ਜਨੇਊ ਆਦਿਕ ਪਾ ਕੇ ਹਿੰਦੂ ਸਮਝਦਾ ਹੈ ਕਿ ਮੈਂ ਫਲਾਣੇ ਬ੍ਰਾਹਮਣ ਨੂੰ ਆਪਣਾ ਗੁਰੂ ਧਾਰ ਲਿਆ ਹੈ; ਪਰ) ਤਦੋਂ ਸਮਝੋ ਕਿ ਗੁਰੂ ਮਿਲ ਪਿਆ ਹੈ ਜਦੋਂ (ਗੁਰੂ ਧਾਰਨ ਵਾਲੇ ਮਨੁੱਖ ਦੇ ਦਿਲ ਵਿਚੋਂ) ਮਾਇਆ ਦਾ ਮੋਹ ਦੂਰ ਹੋ ਜਾਏ, ਜਦੋਂ ਸਰੀਰ ਨੂੰ ਸਾੜਨ ਵਾਲੇ ਕਲੇਸ਼ ਮਿਟ ਜਾਣ।
Kabeer, one is known to have been touched by the Guru, only when his emotional attachment and physical illnesses are eradicated.
ਹਰਖਸੋਗਦਾਝੈਨਹੀਤਬਹਰਿਆਪਹਿਆਪਿ॥੧੮੯॥
ਜਦੋਂ ਹਰਖ ਸੋਗ ਕੋਈ ਭੀ ਚਿੱਤ ਨੂੰ ਨਾਹ ਸਾੜੇ, ਅਜੇਹੀ ਹਾਲਤ ਵਿਚ ਅੱਪੜਿਆਂ ਹਰ ਥਾਂ ਪਰਮਾਤਮਾ ਆਪ ਹੀ ਆਪ ਦਿੱਸਦਾ ਹੈ ॥੧੮੯॥
He is not burned by pleasure or pain, and so he becomes the Lord Himself. ||189||
ਕਬੀਰਰਾਮਕਹਨਮਹਿਭੇਦੁਹੈਤਾਮਹਿਏਕੁਬਿਚਾਰੁ॥
ਹੇ ਕਬੀਰ! (ਜਨੇਊ ਦੇ ਕੇ ਬ੍ਰਾਹਮਣ ਰਾਮ ਦੀ ਪੂਜਾ-ਪਾਠ ਦਾ ਉਪਦੇਸ਼ ਭੀ ਕਰਦਾ ਹੈ; ਪਰ) ਰਾਮ ਰਾਮ ਆਖਣ ਵਿਚ ਭੀ ਫ਼ਰਕ ਪੈ ਜਾਂਦਾ ਹੈ, ਇਸ ਵਿਚ ਭੀ ਇਕ ਗੱਲ ਸਮਝਣ ਵਾਲੀ ਹੈ।
Kabeer, it does make a difference, how you chant the Lord's Name, 'Raam'. This is something to consider.
ਸੋਈਰਾਮੁਸਭੈਕਹਹਿਸੋਈਕਉਤਕਹਾਰ॥੧੯੦॥
ਇਕ ਰਾਮ ਤਾਂ ਉਹ ਹੈ ਜਿਸ ਨੂੰ ਹਰੇਕ ਜੀਵ ਸਿਮਰਦਾ ਹੈ (ਇਹ ਹੈ ਸਰਬ-ਵਿਆਪੀ ਰਾਮ, ਇਸ ਦਾ ਸਿਮਰਨ ਕਰਨਾ ਮਨੁੱਖ ਮਾਤ੍ਰ ਦਾ ਫ਼ਰਜ਼ ਹੈ)। ਪਰ ਇਹੀ ਰਾਮ ਨਾਮ ਰਾਸਧਾਰੀਏ ਭੀ (ਰਾਸਾਂ ਵਿਚ ਸਾਂਗ ਬਣਾ ਬਣਾ ਕੇ) ਲੈਂਦੇ ਹਨ (ਇਹ ਰਾਮ ਅਵਤਾਰੀ ਰਾਮ ਹੈ ਤੇ ਰਾਜਾ ਦਸਰਥ ਦਾ ਪੁੱਤਰ ਹੈ, ਇਹੀ ਮੂਰਤੀ-ਪੂਜਾ ਵਿਅਰਥ ਹੈ) ॥੧੯੦॥
Everyone uses the same word for the son of Dasrath and the Wondrous Lord. ||190||
ਕਬੀਰਰਾਮੈਰਾਮਕਹੁਕਹਿਬੇਮਾਹਿਬਿਬੇਕ॥
ਹੇ ਕਬੀਰ! ਸਦਾ ਰਾਮ ਦਾ ਨਾਮ ਜਪ, ਪਰ ਜਪਣ ਵੇਲੇ ਇਹ ਗੱਲ ਚੇਤੇ ਰੱਖਣੀ-
Kabeer, use the word 'Raam', only to speak of the All-pervading Lord. You must make that distinction.
ਏਕੁਅਨੇਕਹਿਮਿਲਿਗਇਆਏਕਸਮਾਨਾਏਕ॥੧੯੧॥
ਕਿ ਇਕ ਰਾਮ ਤਾਂ ਅਨੇਕਾਂ ਜੀਵਾਂ ਵਿਚ ਵਿਆਪਕ ਹੈ (ਇਸ ਦਾ ਨਾਮ ਜਪਣਾ ਹਰੇਕ ਮਨੁੱਖ ਦਾ ਧਰਮ ਹੈ), ਪਰ ਇਕ ਰਾਮ (ਦਰਸਥ ਦਾ ਪੁੱਤਰ) ਸਿਰਫ਼ ਇਕ ਸਰੀਰ ਵਿਚ ਹੀ ਆਇਆ (ਅਵਤਾਰ ਬਣਿਆ; ਇਸ ਦਾ ਜਾਪ ਕੋਈ ਗੁਣ ਨਹੀਂ ਕਰ ਸਕਦਾ) ॥੧੯੧॥
One 'Raam' is pervading everywhere, while the other is contained only in himself. ||191||
ਕਬੀਰਜਾਘਰਸਾਧਨਸੇਵੀਅਹਿਹਰਿਕੀਸੇਵਾਨਾਹਿ॥
ਹੇ ਕਬੀਰ! (ਠਾਕੁਰਾਂ ਦੀ ਪੂਜਾ ਤੇ ਹਰੇਕ ਦਿਨ-ਦਿਹਾਰ ਸਮੇ ਬ੍ਰਾਹਮਣ ਦੀ ਸੇਵਾ-ਬੱਸ! ਇਹ ਹੈ ਸਿੱਖਿਆ ਜੋ ਬ੍ਰਾਹਮਣ ਦੇਵਤਾ ਆਪਣੇ ਸ਼ਰਧਾਲੂਆਂ ਨੂੰ ਦੇ ਰਿਹਾ ਹੈ। ਸ਼ਰਧਾਲੂ ਵਿਚਾਰੇ ਭੀ ਠਾਕੁਰ-ਪੂਜਾ ਤੇ ਬ੍ਰਾਹਮਣ ਦੀ ਸੇਵਾ ਕਰ ਕੇ ਆਪਣੇ ਆਪ ਨੂੰ ਸੁਚੱਜੇ ਤੇ ਸੁੱਚੇ ਹਿੰਦੂ ਸਮਝ ਲੈਂਦੇ ਹਨ; ਪਰ ਅਸਲ ਗੱਲ ਇਹ ਹੈ ਕਿ) ਜਿਨ੍ਹਾਂ ਘਰਾਂ ਵਿਚ ਨੇਕ ਬੰਦਿਆਂ ਦੀ ਸੇਵਾ ਨਹੀਂ ਹੁੰਦੀ, ਤੇ ਪਰਮਾਤਮਾ ਦੀ ਭਗਤੀ ਨਹੀਂ ਕੀਤੀ ਜਾਂਦੀ,
Kabeer, those houses in which neither the Holy nor the Lord are served
ਤੇਘਰਮਰਹਟਸਾਰਖੇਭੂਤਬਸਹਿਤਿਨਮਾਹਿ॥੧੯੨॥
ਉਹ ਘਰ (ਭਾਵੇਂ ਕਿਤਨੇ ਹੀ ਸੁੱਚੇ ਤੇ ਸਾਫ਼ ਰੱਖੇ ਜਾਂਦੇ ਹੋਣ) ਮਸਾਣਾਂ ਵਰਗੇ ਹਨ, ਉਹਨਾਂ ਘਰਾਂ ਵਿਚ (ਮਨੁੱਖ ਨਹੀਂ) ਭੂਤਨੇ ਵੱਸਦੇ ਹਨ ॥੧੯੨॥
- those houses are like cremation grounds; demons dwell within them. ||192||
ਕਬੀਰਗੂੰਗਾਹੂਆਬਾਵਰਾਬਹਰਾਹੂਆਕਾਨ॥
ਹੇ ਕਬੀਰ! (ਜਨੇਊ ਪਾ ਕੇ ਬ੍ਰਾਹਮਣ ਨੂੰ ਗੁਰੂ ਧਾਰ ਕੇ, ਠਾਕੁਰ-ਪੂਜਾ ਅਤੇ ਹਰੇਕ ਦਿਨ-ਦਿਹਾਰ ਸਮੇ ਬ੍ਰਾਹਮਣ ਦੀ ਹੀ ਪੂਜਾ-ਸੇਵਾ ਕਰ ਕੇ ਗੁਰੂ ਵਾਲਾ ਨਹੀਂ ਬਣ ਸਕੀਦਾ; ਜਿਸ ਨੂੰ ਸੱਚ-ਮੁੱਚ ਪੂਰਾ ਗੁਰੂ ਮਿਲਦਾ ਹੈ ਉਸ ਦਾ ਸਾਰਾ ਜੀਵਨ ਹੀ ਬਦਲ ਜਾਂਦਾ ਹੈ) ਉਹ (ਦੁਨੀਆ ਦੇ ਭਾਣੇ) ਗੁੰਗਾ, ਕਮਲਾ, ਬੋਲਾ ਹੋ ਜਾਂਦਾ ਹੈ (ਕਿਉਂਕਿ ਉਹ ਮਨੁੱਖ ਮੂੰਹੋਂ ਮੰਦੇ ਬੋਲ ਨਹੀਂ ਬੋਲਦਾ, ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੁੰਦੀ, ਕੰਨਾਂ ਨਾਲ ਨਿੰਦਾ ਨਹੀਂ ਸੁਣਦਾ)
Kabeer, I have become mute, insane and deaf.
ਪਾਵਹੁਤੇਪਿੰਗੁਲਭਇਆਮਾਰਿਆਸਤਿਗੁਰਬਾਨ॥੧੯੩॥
ਜਿਸ ਮਨੁੱਖ ਦੇ ਹਿਰਦੇ ਵਿਚ ਸਤਿਗੁਰੂ ਆਪਣੇ ਸ਼ਬਦ ਦਾ ਤੀਰ ਮਾਰਦਾ ਹੈ, ਉਹ (ਦੁਨੀਆਂ ਭਾਣੇ) ਲੂਲ੍ਹਾ ਹੋ ਜਾਂਦਾ ਹੈ (ਕਿਉਂਕਿ ਉਹ ਪੈਰਾਂ ਨਾਲ ਮੰਦੇ ਪਾਸੇ ਵੱਲ ਤੁਰ ਕੇ ਨਹੀਂ ਜਾਂਦਾ) ॥੧੯੩॥
I am crippled - the True Guru has pierced me with His Arrow. ||193||
ਕਬੀਰਸਤਿਗੁਰਸੂਰਮੇਬਾਹਿਆਬਾਨੁਜੁਏਕੁ॥
ਹੇ ਕਬੀਰ! ਜਿਸ ਮਨੁੱਖ ਨੂੰ ਸੂਰਮਾ ਸਤਿਗੁਰੂ ਆਪਣੇ ਸ਼ਬਦ ਦਾ ਇਕ ਤੀਰ ਮਾਰਦਾ ਹੈ,
Kabeer, the True Guru, the Spiritual Warrior, has shot me with His Arrow.
ਲਾਗਤਹੀਭੁਇਗਿਰਿਪਰਿਆਪਰਾਕਰੇਜੇਛੇਕੁ॥੧੯੪॥
ਤੀਰ ਵੱਜਦਿਆਂ ਹੀ ਉਹ ਮਨੁੱਖ ਨਿਰ-ਅਹੰਕਾਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪ੍ਰਭੂ-ਚਰਨਾਂ ਨਾਲ ਪ੍ਰੋਤਾ ਜਾਂਦਾ ਹੈ ॥੧੯੪॥
As soon as it struck me, I fell to the ground, with a hole in my heart. ||194||
ਕਬੀਰਨਿਰਮਲਬੂੰਦਅਕਾਸਕੀਪਰਿਗਈਭੂਮਿਬਿਕਾਰ॥
ਹੇ ਕਬੀਰ! (ਵਰਖਾ ਸਮੇ) ਆਕਾਸ਼ (ਤੋਂ ਮੀਂਹ) ਦੀ ਜੋ ਸਾਫ਼ ਬੂੰਦ ਨਕਾਰੀ ਧਰਤੀ ਵਿਚ ਡਿੱਗ ਪਈ,
Kabeer, the pure drop of water falls from the sky, onto the dirty ground.