ਦੇਹੀਰੋਗੁਨਲਗਈਪਲੈਸਭੁਕਿਛੁਪਾਇ॥੭੮॥
(ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ ॥੭੮॥
Your body shall not suffer from any disease, and you shall obtain everything. ||78||
ਫਰੀਦਾਪੰਖਪਰਾਹੁਣੀਦੁਨੀਸੁਹਾਵਾਬਾਗੁ॥
ਹੇ ਫਰੀਦ! ਇਹ ਦੁਨੀਆ (ਇਕ) ਸੋਹਣਾ ਬਾਗ਼ ਹੈ (ਇਥੇ ਮਨ ਵਿਚ 'ਟੋਏ ਟਿੱਬੇ' ਬਣਾਏ ਕਿਉਂ ਹੋਏ? ਇਥੇ ਤਾਂ ਸਾਰੇ ਜੀਵ-ਰੂਪ) ਪੰਛੀਆਂ ਦੀ ਡਾਰ ਪਰਾਹੁਣੀ ਹੈ।
Fareed, the bird is a guest in this beautiful world-garden.
ਨਉਬਤਿਵਜੀਸੁਬਹਸਿਉਚਲਣਕਾਕਰਿਸਾਜੁ॥੭੯॥
ਜਦੋਂ ਸਵੇਰ ਦਾ ਧੌਂਸਾ ਵੱਜਾ (ਸਭ ਨੇ ਜ਼ਿੰਦਗੀ ਦੀ ਰਾਤ ਕੱਟ ਕੇ ਤੁਰ ਜਾਣਾ ਹੈ)। (ਹੇ ਫਰੀਦ! ਇਹ 'ਟੋਏ ਟਿੱਬੇ' ਦੂਰ ਕਰ, ਤੇ ਤੂੰ ਭੀ) ਤੁਰਨ ਦੀ ਤਿਆਰੀ ਕਰ ॥੭੯॥
The morning drums are beating - get ready to leave! ||79||
ਫਰੀਦਾਰਾਤਿਕਥੂਰੀਵੰਡੀਐਸੁਤਿਆਮਿਲੈਨਭਾਉ॥
ਹੇ ਫਰੀਦ! (ਉਹ ਤਿਆਰੀ ਰਾਤ ਨੂੰ ਹੀ ਹੋ ਸਕਦੀ ਹੈ) ਰਾਤਿ (ਦੀ ਇਕਾਂਤ) ਵਿਚ ਕਸਤੂਰੀ ਵੰਡੀਦੀ ਹੈ (ਭਾਵ, ਰਾਤਿ ਦੀ ਇਕਾਂਤ ਵੇਲੇ ਭਜਨ ਦੀ ਸੁਗੰਧੀ ਪੈਦਾ ਹੁੰਦੀ ਹੈ), ਜੋ ਸੁੱਤੇ ਰਹਿਣ ਉਹਨਾਂ ਨੂੰ (ਇਸ ਵਿਚੋਂ) ਹਿੱਸਾ ਨਹੀਂ ਮਿਲਦਾ।
Fareed, musk is released at night. Those who are sleeping do not receive their share.
ਜਿੰਨੑਾਨੈਣਨਂੀਦ੍ਰਾਵਲੇਤਿੰਨੑਾਮਿਲਣੁਕੁਆਉ॥੮੦॥
ਜਿਨ੍ਹਾਂ ਦੀਆਂ ਅੱਖਾਂ (ਸਾਰੀ ਰਾਤ) ਨੀਂਦ ਵਿਚ ਘੁੱਟੀਆਂ ਰਹਿਣ, ਉਹਨਾਂ ਨੂੰ (ਨਾਮ ਦੀ ਕਸਤੂਰੀ ਦੀ) ਪ੍ਰਾਪਤੀ ਕਿਵੇਂ ਹੋਵੇ? ॥੮੦॥
Those whose eyes are heavy with sleep - how can they receive it? ||80||
ਫਰੀਦਾਮੈਜਾਨਿਆਦੁਖੁਮੁਝਕੂਦੁਖੁਸਬਾਇਐਜਗਿ॥
ਹੇ ਫਰੀਦ! ਮੈਂ (ਪਹਿਲਾਂ ਮਨ ਦੇ 'ਟੋਏ ਟਿੱਬੇ' ਤੋਂ ਪੈਦਾ ਹੋਏ ਦੁੱਖ ਵਿਚ ਘਾਬਰ ਕੇ ਇਹ) ਸਮਝਿਆ ਕਿ ਦੁੱਖ (ਸਿਰਫ਼) ਮੈਨੂੰ (ਹੀ) ਹੈ (ਸਿਰਫ਼ ਮੈਂ ਹੀ ਦੁਖੀ ਹਾਂ), (ਪਰ ਅਸਲ ਵਿਚ ਇਹ) ਦੁੱਖ ਤਾਂ ਸਾਰੇ (ਹੀ) ਜਗਤ ਵਿਚ (ਵਾਪਰ ਰਿਹਾ) ਹੈ।
Fareed, I thought that I was in trouble; the whole world is in trouble!
ਊਚੇਚੜਿਕੈਦੇਖਿਆਤਾਂਘਰਿਘਰਿਏਹਾਅਗਿ॥੮੧॥
ਜਦੋਂ ਮੈਂ (ਆਪਣੇ ਦੁੱਖ ਤੋਂ) ਉਚੇਰਾ ਹੋ ਕੇ (ਧਿਆਨ ਮਾਰਿਆ) ਤਾਂ ਮੈਂ ਵੇਖਿਆ ਕਿ ਹਰੇਕ ਘਰ ਵਿਚ ਇਹੀ ਅੱਗ (ਬਲ) ਰਹੀ ਹੈ (ਭਾਵ, ਹਰੇਕ ਜੀਵ ਦੁਖੀ ਹੈ) ॥੮੧॥
When I climbed the hill and looked around, I saw this fire in each and every home. ||81||
ਮਹਲਾ੫॥
Fifth Mahalaa:
ਫਰੀਦਾਭੂਮਿਰੰਗਾਵਲੀਮੰਝਿਵਿਸੂਲਾਬਾਗ॥
ਹੇ ਫਰੀਦ! (ਇਹ) ਧਰਤੀ (ਤਾਂ) ਸੁਹਾਵਣੀ ਹੈ, (ਪਰ ਮਨੁੱਖੀ ਮਨ ਦੇ ਟੋਏ ਟਿੱਬਿਆਂ ਦੇ ਕਾਰਨ ਇਸ) ਵਿਚ ਵਿਹੁਲਾ ਬਾਗ (ਲੱਗਾ ਹੋਇਆ) ਹੈ (ਜਿਸ ਵਿਚ ਦੁੱਖਾਂ ਦੀ ਅੱਗ ਬਲ ਰਹੀ ਹੈ)।
Fareed, in the midst of this beautiful earth, there is a garden of thorns.
ਜੋਜਨਪੀਰਿਨਿਵਾਜਿਆਤਿੰਨੑਾਅੰਚਨਲਾਗ॥੮੨॥
ਜਿਸ ਵਿਚ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨਿ ਦਾ) ਸੇਕ ਨਹੀਂ ਲੱਗਦਾ ॥੮੨॥
Those humble beings who are blessed by their spiritual teacher, do not suffer even a scratch. ||82||
ਮਹਲਾ੫॥
Fifth Mahalaa:
ਫਰੀਦਾਉਮਰਸੁਹਾਵੜੀਸੰਗਿਸੁਵੰਨੜੀਦੇਹ॥
ਹੇ ਫਰੀਦ! (ਉਹਨਾਂ ਬੰਦਿਆਂ ਦੀ) ਜ਼ਿੰਦਗੀ ਸੌਖੀ ਹੈ ਅਤੇ ਸਰੀਰ ਭੀ ਸੋਹਣੇ ਰੰਗ ਵਾਲਾ (ਭਾਵ, ਰੋਗ-ਰਹਿਤ) ਹੈ,
Fareed, life is blessed and beautiful, along with the beautiful body.
ਵਿਰਲੇਕੇਈਪਾਈਅਨਿਜਿੰਨੑਾਪਿਆਰੇਨੇਹ॥੮੩॥
ਜਿਨ੍ਹਾਂ ਦਾ ਪਿਆਰ ਪਿਆਰੇ ਪਰਮਾਤਮਾ ਨਾਲ ਹੈ, ('ਵਿਸੂਲਾ ਬਾਗ' ਤੇ 'ਦੁਖ-ਅਗਨੀ' ਉਹਨਾਂ ਨੂੰ ਛੁੰਹਦੇ ਨਹੀਂ, ਪਰ ਅਜੇਹੇ ਬੰਦੇ) ਕੋਈ ਵਿਰਲੇ ਹੀ ਮਿਲਦੇ ਹਨ ॥੮੩॥
Only a rare few are found, who love their Beloved Lord. ||83||
ਕੰਧੀਵਹਣਨਢਾਹਿਤਉਭੀਲੇਖਾਦੇਵਣਾ॥
ਦੁੱਖਾਂ ਹੇਠ ਨੱਪਿਆ ਹੋਇਆ ਜੀਵ 'ਦੁੱਖ' ਅੱਗੇ ਤਰਲੇ ਲੈ ਕੇ ਆਖਦਾ ਹੈ ਕਿ) ਹੇ (ਦੁੱਖਾਂ ਦੇ) ਵਹਣ! (ਮੈਨੂੰ) ਕੰਧੀ (-ਰੁੱਖੜੇ) ਨੂੰ ਨਾਹ ਢਾਹ (ਭਾਵ, ਮੈਨੂੰ ਦੁਖੀ ਨਾਹ ਕਰ), ਤੈਨੂੰ ਭੀ (ਆਪਣੇ ਕੀਤੇ ਦਾ) ਹਿਸਾਬ ਦੇਣਾ ਪਏਗਾ।
O river, do not destroy your banks; you too will be asked to give your account.
ਜਿਧਰਿਰਬਰਜਾਇਵਹਣੁਤਿਦਾਊਗੰਉਕਰੇ॥੮੪॥
(ਦੁਖੀ ਮਨੁੱਖ ਨੂੰ ਇਹ ਸਮਝ ਨਹੀਂ ਰਹਿੰਦੀ ਕਿ) ਦੁੱਖਾਂ ਦਾ ਹੜ੍ਹ ਉਸੇ ਪਾਸੇ ਹੀ ਢਾਹ ਲਾਂਦਾ ਹੈ, ਜਿਸ ਪਾਸੇ ਰੱਬ ਦੀ ਮਰਜ਼ੀ ਹੁੰਦੀ ਹੈ (ਭਾਵ, ਰੱਬ ਦੀ ਰਜ਼ਾ-ਅਨੁਸਾਰ ਰੱਬ ਤੋਂ ਵਿਛੁੜੇ ਹੋਏ ਬੰਦੇ ਆਪਣੇ ਕੀਤੇ ਮੰਦੇ ਕਰਮਾਂ ਦੇ ਅਧੀਨ ਦੁੱਖਾਂ ਦਾ ਹੜ੍ਹ ਉਸ ਨੂੰ ਆ ਰੋੜ੍ਹਦਾ ਹੈ) ॥੮੪॥
The river flows in whatever direction the Lord orders. ||84||
ਫਰੀਦਾਡੁਖਾਸੇਤੀਦਿਹੁਗਇਆਸੂਲਾਂਸੇਤੀਰਾਤਿ॥
ਹੇ ਫਰੀਦ! (ਮਨ ਵਿਚ ਬਣੇ 'ਟੋਏ ਟਿਬੇ' ਦੇ ਕਾਰਨ ਦੁੱਖਾਂ ਦੀ ਨਦੀ ਵਿਚ ਰੁੜ੍ਹੇ ਜਾਂਦੇ ਜੀਵਾਂ ਦਾ) ਦਿਨ ਦੁੱਖਾਂ ਵਿਚ ਲੰਘਦਾ ਹੈ, ਰਾਤ ਭੀ (ਚਿੰਤਾ ਦੀਆਂ) ਚੋਭਾਂ ਵਿਚ ਬੀਤਦੀ ਹੈ।
Fareed, the day passes painfully; the night is spent in anguish.
ਖੜਾਪੁਕਾਰੇਪਾਤਣੀਬੇੜਾਕਪਰਵਾਤਿ॥੮੫॥
(ਕੰਢੇ ਤੇ) ਖਲੋਤਾ ਹੋਇਆ (ਗੁਰੂ-) ਮਲਾਹ ਇਹਨਾਂ ਨੂੰ ਉੱਚੀ ਉੱਚੀ ਕਹਿ ਰਿਹਾ ਹੈ (ਕਿ ਤੁਹਾਡਾ ਜ਼ਿੰਦਗੀ ਦਾ) ਬੇੜਾ (ਦੁੱਖਾਂ ਦੀਆਂ) ਠਾਠਾਂ ਦੇ ਮੂੰਹ ਵਿਚ (ਆ ਡਿੱਗਣ ਲੱਗਾ) ਹੈ ॥੮੫॥
The boatman stands up and shouts, "The boat is caught in the whirlpool!" ||85||
ਲੰਮੀਲੰਮੀਨਦੀਵਹੈਕੰਧੀਕੇਰੈਹੇਤਿ॥
(ਸੰਸਾਰੀ ਬੰਦਿਆਂ-ਰੂਪ) ਕੰਧੀ (ਰੁੱਖੜਿਆਂ) ਨੂੰ ਢਾਹੁਣ ਲਈ (ਭਾਵ, ਦੁੱਖੀ ਕਰਨ ਲਈ) (ਇਹ ਦੁੱਖਾਂ ਦੀ) ਬੇਅੰਤ ਲੰਮੀ ਨਦੀ ਵਗ ਰਹੀ ਹੈ,
The river flows on and on; it loves to eat into its banks.
ਬੇੜੇਨੋਕਪਰੁਕਿਆਕਰੇਜੇਪਾਤਣਰਹੈਸੁਚੇਤਿ॥੮੬॥
(ਪਰ ਇਸ ਨਦੀ ਦਾ) ਘੁੰਮਣ-ਘੇਰ (ਉਸ ਜ਼ਿੰਦਗੀ-ਰੂਪ) ਬੇੜੇ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, ਜੋ (ਸਤਿਗੁਰੂ) ਮਲਾਹ ਦੇ ਚੇਤੇ ਵਿਚ ਰਹੇ (ਭਾਵ, ਜਿਸ ਮਨੁੱਖ ਉਤੇ ਗੁਰੂ ਮੇਹਰ ਦੀ ਨਜ਼ਰ ਰੱਖੇ, ਉਸ ਨੂੰ ਦੁੱਖ-ਅਗਨੀ ਨਹੀਂ ਪੋਂਹਦੀ) ॥੮੬॥
What can the whirlpool do to the boat, if the boatman remains alert? ||86||
ਫਰੀਦਾਗਲਂੀਸੁਸਜਣਵੀਹਇਕੁਢੂੰਢੇਦੀਨਲਹਾਂ॥
ਹੇ ਫਰੀਦ! ਗੱਲਾਂ ਨਾਲ ਪਤਿਆਉਣ ਵਾਲੇ ਤਾਂ ਵੀਹ ਮਿਤ੍ਰ (ਮਿਲ ਪੈਂਦੇ) ਹਨ; ਪਰ ਖੋਜ ਕਰਨ ਲੱਗਿਆਂ ਅਸਲ ਸੱਚਾ ਮਿੱਤਰ ਨਹੀਂ ਲੱਭਦਾ (ਜੋ ਮੇਰੀ ਜ਼ਿੰਦਗੀ ਦੇ ਬੇੜੇ ਨੂੰ ਦੁੱਖਾਂ ਦੀ ਨਦੀ ਵਿਚੋਂ ਪਾਰ ਲਾਏ)।
Fareed, there are dozens who say they are friends; I search, but I cannot find even one.
ਧੁਖਾਂਜਿਉਮਾਂਲੀਹਕਾਰਣਿਤਿੰਨੑਾਮਾਪਿਰੀ॥੮੭॥
ਮੈਂ ਤਾਂ ਇਹੋ ਜਿਹੇ (ਸਤ-ਸੰਗੀ) ਸੱਜਣਾਂ ਦੇ (ਨਾਹ ਮਿਲਣ) ਕਰਕੇ ਧੁਖਦੀ ਮਿਲੀ ਵਾਂਗ ਅੰਦਰੇ ਅੰਦਰ ਦੁਖੀ ਹੋ ਰਿਹਾ ਹਾਂ ॥੮੭॥
I yearn for my beloved like a smouldering fire. ||87||
ਫਰੀਦਾਇਹੁਤਨੁਭਉਕਣਾਨਿਤਨਿਤਦੁਖੀਐਕਉਣੁ॥
ਹੇ ਫਰੀਦ! ਇਹ (ਮੇਰਾ) ਸਰੀਰ ਤਾਂ ਭੌਂਕਾ ਹੋ ਗਿਆ ਹੈ (ਭਾਵ, ਹਰ ਵੇਲੇ ਨਿੱਤ ਨਵੇਂ ਪਦਾਰਥ ਮੰਗਦਾ ਰਹਿੰਦਾ ਹੈ, ਇਸ ਦੀਆਂ ਨਿੱਤ ਦੀਆਂ ਮੰਗਾਂ ਪੂਰੀਆਂ ਕਰਨ ਦੀ ਖ਼ਾਤਰ) ਕੌਣ ਨਿੱਤ ਔਖਾ ਹੁੰਦਾ ਰਹੇ? (ਭਾਵ, ਮੈਨੂੰ ਨਹੀਂ ਪੁੱਜਦਾ ਕਿ ਨਿੱਤ ਔਖਾ ਹੁੰਦਾ ਰਹਾਂ)।
Fareed, this body is always barking. Who can stand this constant suffering?
ਕੰਨੀਬੁਜੇਦੇਰਹਾਂਕਿਤੀਵਗੈਪਉਣੁ॥੮੮॥
ਮੈਂ ਤਾਂ ਕੰਨਾਂ ਵਿਚ ਬੁੱਜੇ ਦੇਈ ਰੱਖਾਂਗਾ ਜਿਤਨੀ ਜੀ ਚਾਹੇ ਹਵਾ ਝੁੱਲਦੀ ਰਹੇ, (ਭਾਵ, ਜਿਤਨਾ ਜੀ ਚਾਹੇ ਇਹ ਸਰੀਰ ਮੰਗਾਂ ਮੰਗਣ ਦਾ ਰੌਲਾ ਪਾਈ ਜਾਏ, ਮੈਂ ਇਸ ਦੀ ਇੱਕ ਭੀ ਨਹੀਂ ਸੁਣਾਂਗਾ) ॥੮੮॥
I have put plugs in my ears; I don't care how much the wind is blowing. ||88||
ਫਰੀਦਾਰਬਖਜੂਰੀਪਕੀਆਂਮਾਖਿਅਨਈਵਹੰਨਿੑ॥
(ਪਰ ਇਹ ਸਰੀਰ ਵਿਚਾਰਾ ਭੀ ਕੀਹ ਕਰੇ? ਇਸ ਨੂੰ ਖਿੱਚ ਪਾਣ ਲਈ ਚਾਰ-ਚੁਫੇਰੇ ਜਗਤ ਵਿਚ) ਹੇ ਫਰੀਦ! ਪਰਮਾਤਮਾ ਦੀਆਂ ਪੱਕੀਆਂ ਹੋਈਆਂ ਖਜੂਰਾਂ (ਦਿੱਸ ਰਹੀਆਂ ਹਨ), ਅਤੇ ਸ਼ਹਿਦ ਦੀਆਂ ਨਦੀਆਂ ਵਗ ਰਹੀਆਂ ਹਨ (ਭਾਵ, ਹਰ ਪਾਸੇ ਸੋਹਣੇ ਸੋਹਣੇ, ਸੁਆਦਲੇ ਤੇ ਮਨ-ਮੋਹਣੇ ਪਦਾਰਥ ਤੇ ਵਿਸ਼ੇ-ਵਿਕਾਰ ਮੌਜੂਦ ਹਨ)।
Fareed, God's dates have ripened, and rivers of honey flow.
ਜੋਜੋਵੰਞੈਂਡੀਹੜਾਸੋਉਮਰਹਥਪਵੰਨਿ॥੮੯॥
(ਉਂਞ ਇਹ ਭੀ ਠੀਕ ਹੈ ਕਿ ਇਹਨਾਂ ਪਦਾਰਥਾਂ ਦੇ ਮਾਣਨ ਵਿਚ ਮਨੁੱਖ ਦਾ) ਜੋ ਜੋ ਦਿਹਾੜਾ ਬੀਤਦਾ ਹੈ, ਉਹ ਇਸ ਦੀ ਉਮਰ ਨੂੰ ਹੀ ਹੱਥ ਪੈ ਰਹੇ ਹਨ (ਭਾਵ, ਅਜ਼ਾਈਂ ਜਾ ਰਹੇ ਹਨ) ॥੮੯॥
With each passing day, your life is being stolen away. ||89||
ਫਰੀਦਾਤਨੁਸੁਕਾਪਿੰਜਰੁਥੀਆਤਲੀਆਂਖੂੰਡਹਿਕਾਗ॥
ਹੇ ਫਰੀਦ! ਇਹ ਭੌਂਕਾ) ਸਰੀਰ (ਵਿਸ਼ੇ-ਵਿਕਾਰਾਂ ਵਿਚ ਪੈ ਪੈ ਕੇ) ਡਾਢਾ ਮਾੜਾ ਹੋ ਗਿਆ ਹੈ, ਹੱਡੀਆਂ ਦੀ ਮੁੱਠ ਰਹਿ ਗਿਆ ਹੈ। (ਫਿਰ ਭੀ, ਇਹ) ਕਾਂ ਇਸ ਦੀਆਂ ਤਲੀਆਂ ਨੂੰ ਠੂੰਗੇ ਮਾਰੀ ਜਾ ਰਹੇ ਹਨ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਦੇ ਮਨ ਨੂੰ ਚੋਭਾਂ ਲਾਈ ਜਾ ਰਹੇ ਹਨ)।
Fareed, my withered body has become a skeleton; the crows are pecking at my palms.
ਅਜੈਸੁਰਬੁਨਬਾਹੁੜਿਓਦੇਖੁਬੰਦੇਕੇਭਾਗ॥੯੦॥
ਵੇਖੋ, (ਵਿਕਾਰਾਂ ਵਿਚ ਪਏ) ਮਨੁੱਖ ਦੀ ਕਿਸਮਤ ਭੀ ਅਜੀਬ ਹੈ ਕਿ ਅਜੇ ਭੀ (ਜਦੋਂ ਕਿ ਇਸ ਦਾ ਸਰੀਰ ਦੁਨੀਆ ਦੇ ਵਿਸ਼ੇ ਭੋਗ ਭੋਗ ਕੇ ਆਪਣੀ ਸੱਤਿਆ ਭੀ ਗਵਾ ਬੈਠਾ ਹੈ) ਰੱਬ ਇਸ ਉਤੇ ਤ੍ਰੁੱਠਾ ਨਹੀਂ (ਭਾਵ, ਇਸ ਦੀ ਝਾਕ ਮਿਟੀ ਨਹੀਂ) ॥੯੦॥
Even now, God has not come to help me; behold, this is the fate of all mortal beings. ||90||
ਕਾਗਾਕਰੰਗਢੰਢੋਲਿਆਸਗਲਾਖਾਇਆਮਾਸੁ॥
ਕਾਵਾਂ ਨੇ ਪਿੰਜਰ ਭੀ ਫੋਲ ਮਾਰਿਆ ਹੈ, ਅਤੇ ਸਾਰਾ ਮਾਸ ਖਾ ਲਿਆ ਹੈ (ਭਾਵ, ਦੁਨੀਆਵੀ ਪਦਾਰਥਾਂ ਦੇ ਚਸਕੇ ਤੇ ਵਿਸ਼ੇ-ਵਿਕਾਰ ਇਸ ਅੱਤ ਲਿੱਸੇ ਹੋਏ ਹੋਏ ਸਰੀਰ ਨੂੰ ਭੀ ਚੋਭਾਂ ਲਾਈ ਜਾ ਰਹੇ ਹਨ, ਇਸ ਭੌਂਕੇ ਸਰੀਰ ਦੀ ਸਾਰੀ ਸੱਤਿਆ ਇਹਨਾਂ ਨੇ ਖਿੱਚ ਲਈ ਹੈ)।
The crows have searched my skeleton, and eaten all my flesh.
ਏਦੁਇਨੈਨਾਮਤਿਛੁਹਉਪਿਰਦੇਖਨਕੀਆਸ॥੯੧॥
ਰੱਬ ਕਰ ਕੇ ਕੋਈ ਵਿਕਾਰ (ਮੇਰੀਆਂ) ਅੱਖਾਂ ਅੱਖਾਂ ਨੂੰ ਨਾਹ ਛੇੜੇ, ਇਹਨਾਂ ਵਿਚ ਤਾਂ ਪਿਆਰੇ ਪ੍ਰਭੂ ਨੂੰ ਵੇਖਣ ਦੀ ਤਾਂਘ ਟਿਕੀ ਰਹੇ ॥੯੧॥
But please do not touch these eyes; I hope to see my Lord. ||91||
ਕਾਗਾਚੂੰਡਿਨਪਿੰਜਰਾਬਸੈਤਉਡਰਿਜਾਹਿ॥
ਹੇ ਕਾਂ! ਮੇਰਾ ਪਿੰਜਰ ਨਾਹ ਠੂੰਗ, ਜੇ ਤੇਰੇ ਵੱਸ ਵਿਚ (ਇਹ ਗੱਲ) ਹੈ ਤਾਂ (ਇਥੋਂ) ਉੱਡ ਜਾਹ,
O crow, do not peck at my skeleton; if you have landed on it, fly away.
ਜਿਤੁਪਿੰਜਰੈਮੇਰਾਸਹੁਵਸੈਮਾਸੁਨਤਿਦੂਖਾਹਿ॥੯੨॥
ਜਿਸ ਸਰੀਰ ਵਿਚ ਮੇਰਾ ਖਸਮ-ਪ੍ਰਭੂ ਵੱਸ ਰਿਹਾ ਹੈ, ਇਸ ਵਿਚੋਂ ਮਾਸ ਨਾਹ ਖਾਹ, (ਭਾਵ, ਹੇ ਵਿਸ਼ਿਆਂ ਦੇ ਚਸਕੇ! ਮੇਰੇ ਇਸ ਸਰੀਰ ਨੂੰ ਚੋਭਾਂ ਲਾਣੀਆਂ ਛੱਡ ਦੇਹ, ਤਰਸ ਕਰ, ਤੇ ਜਾਹ, ਖ਼ਲਾਸੀ ਕਰ। ਇਸ ਸਰੀਰ ਵਿਚ ਤਾਂ ਖਸਮ-ਪ੍ਰਭੂ ਦਾ ਪਿਆਰ ਵੱਸ ਰਿਹਾ ਹੈ, ਤੂੰ ਇਸ ਨੂੰ ਵਿਸ਼ੇ-ਭੋਗਾਂ ਵਲ ਪ੍ਰੇਰਨ ਦਾ ਜਤਨ ਨਾਹ ਕਰ) ॥੯੨॥
Do not eat the flesh from that skeleton, within which my Husband Lord abides. ||92||
ਫਰੀਦਾਗੋਰਨਿਮਾਣੀਸਡੁਕਰੇਨਿਘਰਿਆਘਰਿਆਉ॥
ਹੇ ਫਰੀਦ! ਕਬਰ ਵਿਚਾਰੀ (ਬੰਦੇ ਨੂੰ) ਵਾਜ ਮਾਰ ਰਹੀ ਹੈ (ਤੇ ਆਖਦੀ ਹੈ-) ਹੇ ਬੇ-ਘਰੇ ਜੀਵ! (ਆਪਣੇ) ਘਰ ਵਿਚ ਆ,
Fareed, the poor grave calls out, "O homeless one, come back to your home.
ਸਰਪਰਮੈਥੈਆਵਣਾਮਰਣਹੁਨਾਡਰਿਆਹੁ॥੯੩॥
(ਭਾਵ) ਆਖ਼ਿਰ ਨੂੰ (ਤੂੰ) ਮੇਰੇ ਪਾਸ ਹੀ ਆਉਣਾ ਹੈ (ਤਾਂ ਫਿਰ) ਮੌਤ ਤੋਂ (ਇਤਨਾ) ਨਾਹ ਡਰ ॥੯੩॥
You shall surely have to come to me; do not be afraid of death." ||93||
ਏਨੀਲੋਇਣੀਦੇਖਦਿਆਕੇਤੀਚਲਿਗਈ॥
ਇਹਨਾਂ ਅੱਖਾਂ ਨਾਲ ਵੇਖਦਿਆਂ (ਭਾਵ, ਮੇਰੀਆਂ ਅੱਖਾਂ ਦੇ ਸਾਹਮਣੇ) ਕਿਤਨੀ ਹੀ ਖ਼ਲਕਤਿ ਚਲੀ ਗਈ ਹੈ (ਮੌਤ ਦਾ ਸ਼ਿਕਾਰ ਹੋ ਗਈ ਹੈ)।
These eyes have seen a great many leave.
ਫਰੀਦਾਲੋਕਾਂਆਪੋਆਪਣੀਮੈਆਪਣੀਪਈ॥੯੪॥
ਹੇ ਫਰੀਦ! (ਖ਼ਲਕਤਿ ਤੁਰੀ ਜਾਂਦੀ ਵੇਖ ਕੇ ਭੀ) ਹਰੇਕ ਨੂੰ ਆਪੋ ਆਪਣੇ ਸੁਆਰਥ ਦਾ ਹੀ ਖ਼ਿਆਲ ਹੈ (ਭਾਵ, ਹਰੇਕ ਜੀਵ ਦੁਨੀਆ ਵਾਲੀ ਧੁਨ ਵਿਚ ਹੀ ਹੈ), ਮੈਨੂੰ ਭੀ ਆਪਣਾ ਹੀ ਫ਼ਿਕਰ ਪਿਆ ਹੋਇਆ ਹੈ ॥੯੪॥
Fareed, the people have their fate, and I have mine. ||94||
ਆਪੁਸਵਾਰਹਿਮੈਮਿਲਹਿਮੈਮਿਲਿਆਸੁਖੁਹੋਇ॥
ਜੇ ਤੂੰ ਆਪਣੇ ਆਪ ਨੂੰ ਸਵਾਰ ਲਏਂ, ਤਾਂ ਤੂੰ ਮੈਨੂੰ ਮਿਲ ਪਏਂਗਾ, ਤੇ ਮੇਰੇ ਵਿਚ ਜੁੜਿਆਂ ਹੀ ਤੈਨੂੰ ਸੁਖ ਹੋਵੇਗਾ (ਦੁਨੀਆ ਦੇ ਪਦਾਰਥਾਂ ਵਿਚ ਨਹੀਂ)।
God says, "If you reform yourself, you shall meet me, and meeting me, you shall be at peace.
ਫਰੀਦਾਜੇਤੂਮੇਰਾਹੋਇਰਹਹਿਸਭੁਜਗੁਤੇਰਾਹੋਇ॥੯੫॥
ਹੇ ਫਰੀਦ! ਜੇ ਤੂੰ ਮੇਰਾ ਬਣ ਜਾਏਂ, (ਭਾਵ, ਦੁਨੀਆ ਵਾਲਾ ਪਿਆਰ ਛੱਡ ਕੇ ਮੇਰੇ ਨਾਲ ਪਿਆਰ ਕਰਨ ਲੱਗ ਪਏਂ, ਤਾਂ) ਸਾਰਾ ਜਗਤ ਤੇਰਾ ਬਣ ਜਾਏਗਾ (ਭਾਵ, ਮਾਇਆ ਤੇਰੇ ਪਿੱਛੇ ਪਿੱਛੇ ਦੌੜੇਗੀ) ॥੯੫॥
O Fareed, if you will be mine, the whole world will be yours." ||95||
ਕੰਧੀਉਤੈਰੁਖੜਾਕਿਚਰਕੁਬੰਨੈਧੀਰੁ॥
(ਦਰੀਆ ਦੇ) ਕੰਢੇ ਉੱਤੇ (ਉੱਗਾ ਹੋਇਆ) ਵਿਚਾਰਾ ਰੁੱਖ ਕਿਤਨਾ ਕੁ ਚਿਰ ਧਰਵਾਸ ਬੰਨ੍ਹੇਗਾ? ਹੇ ਫਰੀਦ! ਕੱਚੇ ਭਾਂਡੇ ਵਿਚ ਪਾਣੀ ਕਿਤਨਾ ਕੁ ਚਿਰ ਰੱਖਿਆ ਜਾ ਸਕਦਾ ਹੈ?
How long can the tree remain implanted on the river-bank?
ਫਰੀਦਾਕਚੈਭਾਂਡੈਰਖੀਐਕਿਚਰੁਤਾਈਨੀਰੁ॥੯੬॥
(ਇਸੇ ਤਰ੍ਹਾਂ ਮਨੁੱਖ ਮੌਤ ਦੀ ਨਦੀ ਦੇ ਕੰਢੇ ਤੇ ਖਲੋਤਾ ਹੋਇਆ ਹੈ, ਇਸ ਸਰੀਰ ਵਿਚੋਂ ਸੁਆਸ ਮੁੱਕਦੇ ਜਾ ਰਹੇ ਹਨ) ॥੯੬॥
Fareed, how long can water be kept in a soft clay pot? ||96||
ਫਰੀਦਾਮਹਲਨਿਸਖਣਰਹਿਗਏਵਾਸਾਆਇਆਤਲਿ॥
ਹੇ ਫਰੀਦ! (ਮੌਤ ਆਉਣ ਤੇ) ਮਹਲ-ਮਾੜੀਆਂ ਸੁੰਞੀਆਂ ਰਹਿ ਜਾਂਦੀਆਂ ਹਨ, ਧਰਤੀ ਦੇ ਹੇਠ (ਕਬਰ ਵਿਚ) ਡੇਰਾ ਲਾਣਾ ਪੈਂਦਾ ਹੈ।
Fareed, the mansions are vacant; those who lived in them have gone to live underground.