ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ 446
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਲਿਜੁਗੁਹਰਿਕੀਆਪਗਤ੍ਰੈਖਿਸਕੀਆਪਗੁਚਉਥਾਟਿਕੈਟਿਕਾਇਜੀਉ॥
(ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼ ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ।
The Lord ushered in the Dark Age, the Iron Age of Kali Yuga; three legs of religion were lost, and only the fourth leg remained intact.
कलिजुगु हरि कीआ पग त्रै खिसकीआ पगु चउथा टिकै टिकाइ जीउ ॥
LINE 02
ਗੁਰਸਬਦੁਕਮਾਇਆਅਉਖਧੁਹਰਿਪਾਇਆਹਰਿਕੀਰਤਿਹਰਿਸਾਂਤਿਪਾਇਜੀਉ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ਉਹ ਹਰਿ-ਨਾਮ ਦਵਾਈ ਹਾਸਲ ਕਰ ਲੈਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪਰਮਾਤਮਾ (ਉਸ ਦੇ ਅੰਦਰ) ਸ਼ਾਂਤੀ ਪੈਦਾ ਕਰ ਦੇਂਦਾ ਹੈ।
Acting in accordance with the Word of the Guru's Shabad, the medicine of the Lord's Name is obtained. Singing the Kirtan of the Lord's Praises, divine peace is obtained.
गुर सबदु कमाइआ अउखधु हरि पाइआ हरि कीरति हरि सांति पाइ जीउ ॥
LINE 03
ਹਰਿਕੀਰਤਿਰੁਤਿਆਈਹਰਿਨਾਮੁਵਡਾਈਹਰਿਹਰਿਨਾਮੁਖੇਤੁਜਮਾਇਆ॥
(ਉਸ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਮਨੁੱਖਾ ਜਨਮ ਦੀ) ਰੁੱਤ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਸਤੇ ਮਿਲੀ ਹੈ, ਪਰਮਾਤਮਾ ਦਾ ਨਾਮ ਹੀ (ਲੋਕ-ਪਰਲੋਕ ਵਿਚ) ਆਦਰ-ਮਾਣ ਦੇਂਦਾ ਹੈ (ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦੇ ਨਾਮ (ਦਾ) ਫਸਲ ਬੀਜਦਾ ਹੈ।
The season of singing the Lord's Praise has arrived; the Lord's Name is glorified, and the Name of the Lord, Har, Har, grows in the field of the body.
हरि कीरति रुति आई हरि नामु वडाई हरि हरि नामु खेतु जमाइआ ॥
LINE 04
ਕਲਿਜੁਗਿਬੀਜੁਬੀਜੇਬਿਨੁਨਾਵੈਸਭੁਲਾਹਾਮੂਲੁਗਵਾਇਆ॥
ਪਰ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਛੱਡ ਕੇ (ਕਰਮ ਕਾਂਡ ਆਦਿਕ ਕੋਈ ਹੋਰ) ਬੀਜ ਬੀਜਦਾ ਹੈ ਉਹ (ਮਾਨੋ) ਕਲਿਜੁਗ (ਦੇ ਪ੍ਰਭਾਵ) ਵਿਚ ਹੈ ਉਹ ਸਰਮਾਇਆ ਭੀ ਗਵਾ ਲੈਂਦਾ ਹੈ ਤੇ ਲਾਭ ਭੀ ਕੋਈ ਨਹੀਂ ਖੱਟਦਾ।
In the Dark Age of Kali Yuga, if one plants any other seed than the Name, all profit and capital is lost.
कलिजुगि बीजु बीजे बिनु नावै सभु लाहा मूलु गवाइआ ॥
LINE 05
ਜਨਨਾਨਕਿਗੁਰੁਪੂਰਾਪਾਇਆਮਨਿਹਿਰਦੈਨਾਮੁਲਖਾਇਜੀਉ॥
(ਪਰਮਾਤਮਾ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪੂਰਾ ਗੁਰੂ ਲੱਭ ਲਿਆ ਹੈ, ਗੁਰੂ ਨੇ (ਨਾਨਕ ਦੇ) ਮਨ ਵਿਚ ਹਿਰਦੇ ਵਿਚ ਪ੍ਰਭੂ ਨਾਮ ਪਟਗਟ ਕਰ ਦਿੱਤਾ ਹੈ।
Servant Nanak has found the Perfect Guru, who has revealed to him the Naam within his heart and mind.
जन नानकि गुरु पूरा पाइआ मनि हिरदै नामु लखाइ जीउ ॥
LINE 06
ਕਲਜੁਗੁਹਰਿਕੀਆਪਗਤ੍ਰੈਖਿਸਕੀਆਪਗੁਚਉਥਾਟਿਕੈਟਿਕਾਇਜੀਉ੪੪੧੧॥॥॥॥
(ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼-ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ਹੈ ॥੪॥੪॥੧੧॥
The Lord ushered in the Dark Age, the Iron Age of Kali Yuga; three legs of religion were lost, and only the fourth leg remained intact. ||4||4||11||
कलजुगु हरि कीआ पग त्रै खिसकीआ पगु चउथा टिकै टिकाइ जीउ ॥४॥४॥११॥
LINE 07
ਆਸਾਮਹਲਾ੪॥
Aasaa, Fourth Mahalaa:
आसा महला ४ ॥
LINE 08
ਹਰਿਕੀਰਤਿਮਨਿਭਾਈਪਰਮਗਤਿਪਾਈਹਰਿਮਨਿਤਨਿਮੀਠਲਗਾਨਜੀਉ॥
ਜਿਸ ਨੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।
One whose mind is pleased with the Kirtan of the Lord's Praises, attains the supreme status; the Lord seems so sweet to her mind and body.
हरि कीरति मनि भाई परम गति पाई हरि मनि तनि मीठ लगान जीउ ॥
LINE 09
ਹਰਿਹਰਿਰਸੁਪਾਇਆਗੁਰਮਤਿਹਰਿਧਿਆਇਆਧੁਰਿਮਸਤਕਿਭਾਗਪੁਰਾਨਜੀਉ॥
ਜਿਸ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ।
She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.
हरि हरि रसु पाइआ गुरमति हरि धिआइआ धुरि मसतकि भाग पुरान जीउ ॥
LINE 10
ਧੁਰਿਮਸਤਕਿਭਾਗੁਹਰਿਨਾਮਿਸੁਹਾਗੁਹਰਿਨਾਮੈਹਰਿਗੁਣਗਾਇਆ॥
ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ।
By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.
धुरि मसतकि भागु हरि नामि सुहागु हरि नामै हरि गुण गाइआ ॥
LINE 11
ਮਸਤਕਿਮਣੀਪ੍ਰੀਤਿਬਹੁਪ੍ਰਗਟੀਹਰਿਨਾਮੈਹਰਿਸੋਹਾਇਆ॥
ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤ ਦੀ ਮਣੀ ਚਮਕ ਉਠਦੀ ਹੈ।
The jewel of immense love sparkles on her forehead, and she is adorned with the Name of the Lord, Har, Har.
मसतकि मणी प्रीति बहु प्रगटी हरि नामै हरि सोहाइआ ॥
LINE 12
ਜੋਤੀਜੋਤਿਮਿਲੀਪ੍ਰਭੁਪਾਇਆਮਿਲਿਸਤਿਗੁਰਮਨੂਆਮਾਨਜੀਉ॥
ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ।
Her light blends with the Supreme Light, and she obtains God; meeting the True Guru, her mind is satisfied.
जोती जोति मिली प्रभु पाइआ मिलि सतिगुर मनूआ मान जीउ ॥
LINE 13
ਹਰਿਕੀਰਤਿਮਨਿਭਾਈਪਰਮਗਤਿਪਾਈਹਰਿਮਨਿਤਨਿਮੀਠਲਗਾਨਜੀਉ੧॥॥
ਜਿਸ ਨੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ॥੧॥
One whose mind is pleased with the Kirtan of the Lord's Praises, attains the supreme status; the Lord seems sweet to her mind and body. ||1||
हरि कीरति मनि भाई परम गति पाई हरि मनि तनि मीठ लगान जीउ ॥१॥
LINE 14
ਹਰਿਹਰਿਜਸੁਗਾਇਆਪਰਮਪਦੁਪਾਇਆਤੇਊਤਮਜਨਪਰਧਾਨਜੀਉ॥
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ।
Those who sing the Praises of the Lord, Har, Har, obtain the supreme status; they are the most exalted and acclaimed people.
हरि हरि जसु गाइआ परम पदु पाइआ ते ऊतम जन परधान जीउ ॥
LINE 15
ਤਿਨੑਹਮਚਰਣਸਰੇਵਹਖਿਨੁਖਿਨੁਪਗਧੋਵਹਜਿਨਹਰਿਮੀਠਲਗਾਨਜੀਉ॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀਂ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ।
I bow at their feet; each and every moment, I wash the feet of those, unto whom the Lord seems sweet.
तिन हम चरण सरेवह खिनु खिनु पग धोवह जिन हरि मीठ लगान जीउ ॥
LINE 16
ਹਰਿਮੀਠਾਲਾਇਆਪਰਮਸੁਖਪਾਇਆਮੁਖਿਭਾਗਾਰਤੀਚਾਰੇ॥
ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ।
The Lord seems sweet to them, and they obtain the supreme status; their faces are radiant and beautiful with good fortune.
हरि मीठा लाइआ परम सुख पाइआ मुखि भागा रती चारे ॥
LINE 17
ਗੁਰਮਤਿਹਰਿਗਾਇਆਹਰਿਹਾਰੁਉਰਿਪਾਇਆਹਰਿਨਾਮਾਕੰਠਿਧਾਰੇ॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ,
Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.
गुरमति हरि गाइआ हरि हारु उरि पाइआ हरि नामा कंठि धारे ॥
LINE 18
ਸਭਏਕਦ੍ਰਿਸਟਿਸਮਤੁਕਰਿਦੇਖੈਸਭੁਆਤਮਰਾਮੁਪਛਾਨਜੀਉ॥
ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ।
They look upon all with equality, and recognize the Supreme Soul, the Lord, pervading among all.
सभ एक द्रिसटि समतु करि देखै सभु आतम रामु पछान जीउ ॥
LINE 19
ਹਰਿਹਰਿਜਸੁਗਾਇਆਪਰਮਪਦੁਪਾਇਆਤੇਊਤਮਜਨਪਰਧਾਨਜੀਉ੨॥॥
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ॥੨॥
Those who sing the Praises of the Lord, Har, Har, obtain the supreme status; they are the most exalted and acclaimed people. ||2||
हरि हरि जसु गाइआ परम पदु पाइआ ते ऊतम जन परधान जीउ ॥२॥
LINE 20
ਸਤਿਸੰਗਤਿਮਨਿਭਾਈਹਰਿਰਸਨਰਸਾਈਵਿਚਿਸੰਗਤਿਹਰਿਰਸੁਹੋਇਜੀਉ॥
ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ।
One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.
सतिसंगति मनि भाई हरि रसन रसाई विचि संगति हरि रसु होइ जीउ ॥
LINE 21
ਹਰਿਹਰਿਆਰਾਧਿਆਗੁਰਸਬਦਿਵਿਗਾਸਿਆਬੀਜਾਅਵਰੁਨਕੋਇਜੀਉ॥
ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ।
He meditates in adoration upon the Lord, Har, Har, and through the Word of the Guru's Shabad, he blossoms forth. He plants no other seed.
हरि हरि आराधिआ गुर सबदि विगासिआ बीजा अवरु न कोइ जीउ ॥
LINE 22
ਅਵਰੁਨਕੋਇਹਰਿਅੰਮ੍ਰਿਤੁਸੋਇਜਿਨਿਪੀਆਸੋਬਿਧਿਜਾਣੈ॥
ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ। ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ।
There is no Nectar, other than the Lord's Ambrosial Nectar. One who drinks it in, knows the way.
अवरु न कोइ हरि अंम्रितु सोइ जिनि पीआ सो बिधि जाणै ॥
LINE 23
ਧਨੁਧੰਨੁਗੁਰੂਪੂਰਾਪ੍ਰਭੁਪਾਇਆਲਗਿਸੰਗਤਿਨਾਮੁਪਛਾਣੈ॥
ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ।
Hail, hail to the Perfect Guru; through Him, God is found. Joining the Sangat, the Naam is understood.
धनु धंनु गुरू पूरा प्रभु पाइआ लगि संगति नामु पछाणै ॥
LINE 24
ਨਾਮੋਸੇਵਿਨਾਮੋਆਰਾਧੈਬਿਨੁਨਾਮੈਅਵਰੁਨਕੋਇਜੀਉ॥
ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ।
I serve the Naam, and I meditate on the Naam. Without the Naam, there is no other at all.
नामो सेवि नामो आराधै बिनु नामै अवरु न कोइ जीउ ॥
LINE 25
ਸਤਿਸੰਗਤਿਮਨਿਭਾਈਹਰਿਰਸਨਰਸਾਈਵਿਚਿਸੰਗਤਿਹਰਿਰਸੁਹੋਇਜੀਉ੩॥॥
ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ ॥੩॥
One whose mind is pleased with the Sat Sangat, savors the sublime essence of the Lord; in the Sangat, is this essence of the Lord. ||3||
सतिसंगति मनि भाई हरि रसन रसाई विचि संगति हरि रसु होइ जीउ ॥३॥
LINE 26
ਹਰਿਦਇਆਪ੍ਰਭਧਾਰਹੁਪਾਖਣਹਮਤਾਰਹੁਕਢਿਲੇਵਹੁਸਬਦਿਸੁਭਾਇਜੀਉ॥
ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ।
O Lord God, shower Your Mercy upon me; I am just a stone. Please, carry me across, and lift me up with ease, through the Word of the Shabad.
हरि दइआ प्रभ धारहु पाखण हम तारहु कढि लेवहु सबदि सुभाइ जीउ ॥
LINE 27
ਮੋਹਚੀਕੜਿਫਾਥੇਨਿਘਰਤਹਮਜਾਤੇਹਰਿਬਾਂਹਪ੍ਰਭੂਪਕਰਾਇਜੀਉ॥
ਹੇ ਹਰੀ! ਅਸੀਂ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀਂ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ।
I am stuck in the swamp of emotional attachment, and I am sinking. O Lord God, please, take me by the arm.
मोह चीकड़ि फाथे निघरत हम जाते हरि बांह प्रभू पकराइ जीउ ॥
LINE 28
ਪ੍ਰਭਿਬਾਂਹਪਕਰਾਈਊਤਮਮਤਿਪਾਈਗੁਰਚਰਣੀਜਨੁਲਾਗਾ॥
(ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ,
God took me by the arm, and I obtained the highest understanding; as His slave, I grasped the Guru's feet.
प्रभि बांह पकराई ऊतम मति पाई गुर चरणी जनु लागा ॥