ਹਉਮੁਠੜੀਧੰਧੈਧਾਵਣੀਆਪਿਰਿਛੋਡਿਅੜੀਵਿਧਣਕਾਰੇ॥
ਜਦ ਤਕ ਮੈਂ ਮਾਇਆ ਦੇ ਆਹਰ ਵਿਚ ਮਾਇਆ ਦੀ ਦੌੜ-ਭੱਜ ਵਿਚ ਠੱਗੀ ਜਾ ਰਹੀ ਹਾਂ, ਤਦ ਤਕ ਨਿਖਸਮੀਆਂ ਵਾਲੀ ਕਾਰ ਦੇ ਕਾਰਨ ਖਸਮ-ਪ੍ਰਭੂ ਨੇ ਮੈਨੂੰ ਛੱਡਿਆ ਹੋਇਆ ਹੈ।
I too have been defrauded, chasing after worldly entanglements; my Husband Lord has forsaken me - I practice the evil deeds of a wife without a spouse.
ਘਰਿਘਰਿਕੰਤੁਮਹੇਲੀਆਰੂੜੈਹੇਤਿਪਿਆਰੇ॥
ਖਸਮ-ਪ੍ਰਭੂ ਤਾਂ ਹਰੇਕ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵੱਸ ਰਿਹਾ ਹੈ, ਤੇ ਉਸ ਸੁੰਦਰ ਹਨ ਜੋ ਪ੍ਰਭੂ ਦੇ ਪਿਆਰ ਵਿਚ ਪ੍ਰੇਮ ਵਿਚ ਮਗਨ ਰਹਿੰਦੀਆਂ ਹਨ।
In each and every home, are the brides of the Husband Lord; they gaze upon their Handsome Lord with love and affection.
ਮੈਪਿਰੁਸਚੁਸਾਲਾਹਣਾਹਉਰਹਸਿਅੜੀਨਾਮਿਭਤਾਰੇ॥੭॥
ਜਿਤਨਾ ਚਿਰ ਮੈਂ ਸਦਾ-ਥਿਰ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਦੀ ਹਾਂ ਓਨਾ ਚਿਰ ਮੇਰਾ ਤਨ ਮਨ ਖਿੜਿਆ ਰਹਿੰਦਾ ਹੈ ॥੭॥
I sing the Praises of my True Husband Lord, and through the Naam, the Name of my Husband Lord, I blossom forth. ||7||
ਗੁਰਿਮਿਲਿਐਵੇਸੁਪਲਟਿਆਸਾਧਨਸਚੁਸੀਗਾਰੋ॥
ਜੇ ਗੁਰੂ ਮਿਲ ਪਏ ਤਾਂ ਜੀਵ-ਇਸਤ੍ਰੀ ਦੀ ਕਾਂਇਆਂ ਹੀ ਪਲਟ ਜਾਂਦੀ ਹੈ, ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣਾ ਸਿੰਗਾਰ ਬਣਾ ਲੈਂਦੀ ਹੈ।
Meeting with the Guru, the soul-bride's dress is transformed, and she is adorned with Truth.
ਆਵਹੁਮਿਲਹੁਸਹੇਲੀਹੋਸਿਮਰਹੁਸਿਰਜਣਹਾਰੋ॥
ਹੇ ਸਹੇਲੀਹੋ! (ਹੇ ਸਤ-ਸੰਗੀਓ!) ਆਓ, ਰਲ ਕੇ ਬੈਠੀਏ ਤੇ ਰਲ ਕੇ ਸਿਰਜਣਹਾਰ ਦਾ ਸਿਮਰਨ ਕਰੀਏ।
Come and meet with me, O brides of the Lord; let's meditate in remembrance on the Creator Lord.
ਬਈਅਰਿਨਾਮਿਸੋੁਹਾਗਣੀਸਚੁਸਵਾਰਣਹਾਰੋ॥
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਉਸ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ।
Through the Naam, the soul-bride becomes the Lord's favorite; she is adorned with Truth.
ਗਾਵਹੁਗੀਤੁਨਬਿਰਹੜਾਨਾਨਕਬ੍ਰਹਮਬੀਚਾਰੋ॥੮॥੩॥
ਹੇ ਨਾਨਕ! ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਦੇ ਗੀਤ ਗਾਵਣ ਨਾਲ ਤੇ ਉਸ ਦੇ ਗੁਣਾਂ ਦਾ ਵਿਚਾਰ ਕਰਨ ਨਾਲ, ਫਿਰ ਕਦੇ ਉਸ ਤੋਂ ਵਿਛੋੜਾ ਨਹੀਂ ਹੋਵੇਗਾ ॥੮॥੩॥
Do not sing the songs of separation, O Nanak; reflect upon God. ||8||3||
ਵਡਹੰਸੁਮਹਲਾ੧॥
Wadahans, First Mahalaa:
ਜਿਨਿਜਗੁਸਿਰਜਿਸਮਾਇਆਸੋਸਾਹਿਬੁਕੁਦਰਤਿਜਾਣੋਵਾ॥
ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ।
The One who creates and dissolves the world - that Lord and Master alone knows His creative power.
ਸਚੜਾਦੂਰਿਨਭਾਲੀਐਘਟਿਘਟਿਸਬਦੁਪਛਾਣੋਵਾ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ।
Do not search for the True Lord far away; recognize the Word of the Shabad in each and every heart.
ਸਚੁਸਬਦੁਪਛਾਣਹੁਦੂਰਿਨਜਾਣਹੁਜਿਨਿਏਹਰਚਨਾਰਾਚੀ॥
ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ।
Recognize the Shabad, and do not think that the Lord is far away; He created this creation.
ਨਾਮੁਧਿਆਏਤਾਸੁਖੁਪਾਏਬਿਨੁਨਾਵੈਪਿੜਕਾਚੀ॥
ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ।
Meditating on the Naam, the Name of the Lord, one obtains peace; without the Naam, he plays a losing game.
ਜਿਨਿਥਾਪੀਬਿਧਿਜਾਣੈਸੋਈਕਿਆਕੋਕਹੈਵਖਾਣੋ॥
ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ।
The One who established the Universe, He alone knows the Way; what can anyone say?
ਜਿਨਿਜਗੁਥਾਪਿਵਤਾਇਆਜਾਲੋੁਸੋਸਾਹਿਬੁਪਰਵਾਣੋ॥੧॥
ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥
The One who established the world cast the net of Maya over it; accept Him as your Lord and Master. ||1||
ਬਾਬਾਆਇਆਹੈਉਠਿਚਲਣਾਅਧਪੰਧੈਹੈਸੰਸਾਰੋਵਾ॥
ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ।
O Baba, he has come, and now he must get up and depart; this world is only a way-station.
ਸਿਰਿਸਿਰਿਸਚੜੈਲਿਖਿਆਦੁਖੁਸੁਖੁਪੁਰਬਿਵੀਚਾਰੋਵਾ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ।
Upon each and every head, the True Lord writes their destiny of pain and pleasure, according to their past actions.
ਦੁਖੁਸੁਖੁਦੀਆਜੇਹਾਕੀਆਸੋਨਿਬਹੈਜੀਅਨਾਲੇ॥
ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ।
He bestows pain and pleasure, according to the deeds done; the record of these deeds stays with the soul.
ਜੇਹੇਕਰਮਕਰਾਏਕਰਤਾਦੂਜੀਕਾਰਨਭਾਲੇ॥
(ਪਰ ਜੀਵਾਂ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ।
He does those deeds which the Creator Lord causes him to do; he attempts no other actions.
ਆਪਿਨਿਰਾਲਮੁਧੰਧੈਬਾਧੀਕਰਿਹੁਕਮੁਛਡਾਵਣਹਾਰੋ॥
ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ ਉਸ ਦੇ ਹੁਕਮ ਅਨੁਸਾਰ (ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ।
The Lord Himself is detached, while the world is entangled in conflict; by His Command, He emancipates it.
ਅਜੁਕਲਿਕਰਦਿਆਕਾਲੁਬਿਆਪੈਦੂਜੈਭਾਇਵਿਕਾਰੋ॥੨॥
ਅੱਜ (ਸਿਮਰਨ) ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ॥੨॥
He may put this off today, but tomorrow he is seized by death; in love with duality, he practices corruption. ||2||
ਜਮਮਾਰਗਪੰਥੁਨਸੁਝਈਉਝੜੁਅੰਧਗੁਬਾਰੋਵਾ॥
ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ।
The path of death is dark and dismal; the way cannot be seen.
ਨਾਜਲੁਲੇਫਤੁਲਾਈਆਨਾਭੋਜਨਪਰਕਾਰੋਵਾ॥
(ਆਖਰ ਵੇਲੇ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ,
There is no water, no quilt or mattress, and no food there.
ਭੋਜਨਭਾਉਨਠੰਢਾਪਾਣੀਨਾਕਾਪੜੁਸੀਗਾਰੋ॥
ਭੋਜਨ ਭਾਉ ਨਹੀਂ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ, ਨਾਹ ਹੋਰ ਸਿੰਗਾਰ (ਨਾਲ ਜਾਂਦਾ ਹੈ)।
He receives no food there, no honor or water, no clothes or decorations.
ਗਲਿਸੰਗਲੁਸਿਰਿਮਾਰੇਊਭੌਨਾਦੀਸੈਘਰਬਾਰੋ॥
ਜਮਰਾਜ ਜੀਵ ਦੇ ਗਲ ਵਿਚ (ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, ਤਾਂ ਇਸ ਨੂੰ ਕੋਈ ਘਰ-ਬਾਹਰ ਨਹੀਂ ਦਿੱਸਦਾ।
The chain is put around his neck, and the Messenger of Death standing over his head strikes him; he cannot see the door of his home.
ਇਬਕੇਰਾਹੇਜੰਮਨਿਨਾਹੀਪਛੁਤਾਣੇਸਿਰਿਭਾਰੋ॥
ਉਸ (ਮੌਤ) ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ ਕਿਉਂਕਿ ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)।
The seeds planted on this path do not sprout; bearing the weight of his sins upon his head, he regrets and repents.
ਬਿਨੁਸਾਚੇਕੋਬੇਲੀਨਾਹੀਸਾਚਾਏਹੁਬੀਚਾਰੋ॥੩॥
ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ॥੩॥
Without the True Lord, no one is his friend; reflect upon this as true. ||3||
ਬਾਬਾਰੋਵਹਿਰਵਹਿਸੁਜਾਣੀਅਹਿਮਿਲਿਰੋਵੈਗੁਣਸਾਰੇਵਾ॥
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ।
O Baba, they alone are known to truly weep and wail, who meet together and weep, chanting the Praises of the Lord.
ਰੋਵੈਮਾਇਆਮੁਠੜੀਧੰਧੜਾਰੋਵਣਹਾਰੇਵਾ॥
ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ।
Defrauded by Maya and worldly affairs, the weepers weep.
ਧੰਧਾਰੋਵੈਮੈਲੁਨਧੋਵੈਸੁਪਨੰਤਰੁਸੰਸਾਰੋ॥
ਜੀਵ (ਸਾਰੀ ਉਮਰ ਮਾਇਆ ਦਾ) ਧੰਧਾ ਹੀ ਪਿੱਟਦੇ ਹਨ ਤੇ ਇੰਜ ਕਰਮਾ ਦੀ ਮੈਲ ਨਹੀਂ ਲਾਹੁੰਦੇ, ਉਹਨ੍ਹਾਂ ਲਈ ਸੰਸਾਰ ਇਕ ਸੁਪਨਾ ਹੀ ਬਣਿਆ ਰਹਿੰਦਾ ਹੈ।
They weep for the sake of worldly affairs, and they do not wash off their own filth; the world is merely a dream.
ਜਿਉਬਾਜੀਗਰੁਭਰਮੈਭੂਲੈਝੂਠਿਮੁਠੀਅਹੰਕਾਰੋ॥
ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ ਤੇ (ਕੂੜੀ ਮਾਇਆ ਦਾ) ਮਾਣ ਕਰਦੀ ਹੈ।
Like the juggler, deceiving by his tricks, one is deluded by egotism, falsehood and illusion.
ਆਪੇਮਾਰਗਿਪਾਵਣਹਾਰਾਆਪੇਕਰਮਕਮਾਏ॥
ਪਰ ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ ਤੇ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ।
The Lord Himself reveals the Path; He Himself is the Doer of deeds.
ਨਾਮਿਰਤੇਗੁਰਿਪੂਰੈਰਾਖੇਨਾਨਕਸਹਜਿਸੁਭਾਏ॥੪॥੪॥
ਹੇ ਨਾਨਕ! ਜੇਹੜੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ ॥੪॥੪॥
Those who are imbued with the Naam, are protected by the Perfect Guru, O Nanak; they merge in celestial bliss. ||4||4||
ਵਡਹੰਸੁਮਹਲਾ੧॥
Wadahans, First Mahalaa:
ਬਾਬਾਆਇਆਹੈਉਠਿਚਲਣਾਇਹੁਜਗੁਝੂਠੁਪਸਾਰੋਵਾ॥
ਹੇ ਭਾਈ! (ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ, ਇਹ ਜਗਤ ਤਾਂ ਹੈ ਹੀ ਨਾਸਵੰਤ ਖਿਲਾਰਾ।
O Baba, whoever has come, will rise up and leave; this world is merely a false show.
ਸਚਾਘਰੁਸਚੜੈਸੇਵੀਐਸਚੁਖਰਾਸਚਿਆਰੋਵਾ॥
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।
One's true home is obtained by serving the True Lord; real Truth is obtained by being truthful.
ਕੂੜਿਲਬਿਜਾਂਥਾਇਨਪਾਸੀਅਗੈਲਹੈਨਠਾਓ॥
ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ।
By falsehood and greed, no place of rest is found, and no place in the world hereafter is obtained.
ਅੰਤਰਿਆਉਨਬੈਸਹੁਕਹੀਐਜਿਉਸੁੰਞੈਘਰਿਕਾਓ॥
ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪੈਂਦੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ "ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ।"
No one invites him to come in and sit down. He is like a crow in a deserted home.
ਜੰਮਣੁਮਰਣੁਵਡਾਵੇਛੋੜਾਬਿਨਸੈਜਗੁਸਬਾਏ॥
ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ)।
Trapped by birth and death, he is separated from the Lord for such a long time; the whole world is wasting away.
ਲਬਿਧੰਧੈਮਾਇਆਜਗਤੁਭੁਲਾਇਆਕਾਲੁਖੜਾਰੂਆਏ॥੧॥
ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ, ਇੰਜ ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ ॥੧॥
Greed, worldly entanglements and Maya deceive the world. Death hovers over its head, and causes it to weep. ||1||