ਸਰਬੇਥਾਈਏਕੁਤੂੰਜਿਉਭਾਵੈਤਿਉਰਾਖੁ॥
(ਜੀਵਾਂ ਦੇ ਕੀਹ ਵੱਸ? ਹੇ ਪ੍ਰਭੂ!) ਸਭ ਜੀਵਾਂ ਵਿਚ ਤੂੰ ਆਪ ਹੀ ਵੱਸਦਾ ਹੈਂ। ਜਿਵੇਂ ਤੇਰੀ ਰਜ਼ਾ ਹੋਵੇ, ਤਿਵੇਂ, ਹੇ ਪ੍ਰਭੂ! ਤੂੰ ਆਪ ਹੀ (ਜੀਵਾਂ ਨੂੰ ਆਸਾ ਤ੍ਰਿਸ਼ਨਾ ਦੇ ਜਾਲ ਤੋਂ) ਬਚਾ।
In all places, You are the One and Only. As it pleases You, Lord, please save and protect me!
ਗੁਰਮਤਿਸਾਚਾਮਨਿਵਸੈਨਾਮੁਭਲੋਪਤਿਸਾਖੁ॥
ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਜੀਵ ਦਾ) ਭਲਾ ਸਾਥੀ ਹੈ, ਤੇਰਾ ਨਾਮ ਹੀ ਜੀਵ ਦੀ ਇੱਜ਼ਤ ਹੈ, ਤੇਰਾ ਨਾਮ, ਗੁਰੂ ਦੀ ਮਤਿ ਲਿਆਂ ਹੀ, ਜੀਵ ਦੇ ਮਨ ਵਿਚ ਵੱਸ ਸਕਦਾ ਹੈ।
Through the Guru's Teachings, the True One abides within the mind. The Companionship of the Naam brings the most excellent honor.
ਹਉਮੈਰੋਗੁਗਵਾਈਐਸਬਦਿਸਚੈਸਚੁਭਾਖੁ॥੮॥
(ਹੇ ਭਾਈ!) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਨਾਮ ਸਿਮਰ, ਨਾਮ ਸਿਮਰਿਆਂ ਹੀ ਹਉਮੈ ਦਾ ਰੋਗ ਦੂਰ ਹੁੰਦਾ ਹੈ ॥੮॥
Eradicate the disease of egotism, and chant the True Shabad, the Word of the True Lord. ||8||
ਆਕਾਸੀਪਾਤਾਲਿਤੂੰਤ੍ਰਿਭਵਣਿਰਹਿਆਸਮਾਇ॥
ਹੇ ਪ੍ਰਭੂ! ਆਕਾਸਾਂ ਵਿਚ ਪਾਤਾਲ ਵਿਚ ਤਿੰਨਾਂ ਹੀ ਭਵਨਾਂ ਵਿਚ ਤੂੰ ਆਪ ਹਰ ਥਾਂ ਵਿਆਪਕ ਹੈਂ।
You are pervading throughout the Akaashic Ethers, the nether regions and the three worlds.
ਆਪੇਭਗਤੀਭਾਉਤੂੰਆਪੇਮਿਲਹਿਮਿਲਾਇ॥
ਤੂੰ ਆਪ ਹੀ (ਜੀਵਾਂ ਨੂੰ ਆਪਣੀ) ਭਗਤੀ ਬਖ਼ਸ਼ਦਾ ਹੈਂ, ਆਪਣਾ ਪ੍ਰੇਮ ਬਖ਼ਸ਼ਦਾ ਹੈਂ। ਤੂੰ ਆਪ ਹੀ ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਮਿਲਦਾ ਹੈਂ।
You Yourself are bhakti, loving devotional worship. You Yourself unite us in Union with Yourself.
ਨਾਨਕਨਾਮੁਨਵੀਸਰੈਜਿਉਭਾਵੈਤਿਵੈਰਜਾਇ॥੯॥੧੩॥
ਹੇ ਨਾਨਕ! (ਪ੍ਰਭੂ ਦਰ ਤੇ ਅਰਦਾਸ ਕਰ) ਤੇ ਆਖ-(ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ ਤੇਰੀ ਰਜ਼ਾ ਵਰਤਦੀ ਹੈ (ਪਰ ਮਿਹਰ ਕਰ) ਮੈਨੂੰ ਤੇਰਾ ਨਾਮ ਕਦੇ ਨਾ ਭੁੱਲੇ ॥੯॥੧੩॥{61-62}
O Nanak, may I never forget the Naam! As is Your Pleasure, so is Your Will. ||9||13||
ਸਿਰੀਰਾਗੁਮਹਲਾ੧॥
Siree Raag, First Mahalaa:
ਰਾਮਨਾਮਿਮਨੁਬੇਧਿਆਅਵਰੁਕਿਕਰੀਵੀਚਾਰੁ॥
ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਤਾ ਜਾਏ, (ਉਸ ਦੇ ਸੰਬੰਧ ਵਿਚ) ਮੈਂ ਹੋਰ ਕੀਹ ਵਿਚਾਰ ਕਰਾਂ (ਮੈਂ ਹੋਰ ਕੀਹ ਦੱਸਾਂ?
My mind is pierced through by the Name of the Lord. What else should I contemplate?
ਸਬਦਸੁਰਤਿਸੁਖੁਊਪਜੈਪ੍ਰਭਰਾਤਉਸੁਖਸਾਰੁ॥
ਇਸ ਵਿਚ ਕੋਈ ਸ਼ੱਕ ਨਹੀਂ ਕਿ) ਜੇਹੜਾ ਮਨੁੱਖ ਪ੍ਰਭੂ ਦੇ (ਨਾਮ ਵਿਚ) ਰੰਗਿਆ ਜਾਂਦਾ ਹੈ, ਉਸ ਨੂੰ ਸ੍ਰੇਸ਼ਟ (ਆਤਮਕ) ਸੁਖ ਮਿਲਦਾ ਹੈ। ਜਿਸ ਦੀ ਸੁਰਤ ਸ਼ਬਦ ਦੇ (ਵਿਚਾਰ ਵਿਚ) ਜੁੜੀ ਹੋਈ ਹੈ, ਉਸ ਦੇ ਅੰਦਰ ਅਨੰਦ ਪੈਦਾ ਹੁੰਦਾ ਹੈ।
Focusing your awareness on the Shabad, happiness wells up. Attuned to God, the most excellent peace is found.
ਜਿਉਭਾਵੈਤਿਉਰਾਖੁਤੂੰਮੈਹਰਿਨਾਮੁਅਧਾਰੁ॥੧॥
(ਹੇ ਪ੍ਰਭੂ!) ਜਿਵੇਂ ਭੀ ਤੇਰੀ ਰਜ਼ਾ ਹੋਵੇ, ਮੈਨੂੰ ਭੀ ਤੂੰ (ਆਪਣੇ ਚਰਨਾਂ ਵਿਚ) ਰੱਖ, ਤੇਰਾ ਨਾਮ (ਮੇਰੇ ਜੀਵਨ ਦਾ) ਆਸਰਾ ਬਣ ਜਾਏ ॥੧॥
As it pleases You, please save me, Lord. The Name of the Lord is my Support. ||1||
ਮਨਰੇਸਾਚੀਖਸਮਰਜਾਇ॥
ਹੇ ਮੇਰੇ ਮਨ! ਖਸਮ-ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸਹੀ ਕਾਰ ਹੈ।
O mind, the Will of our Lord and Master is true.
ਜਿਨਿਤਨੁਮਨੁਸਾਜਿਸੀਗਾਰਿਆਤਿਸੁਸੇਤੀਲਿਵਲਾਇ॥੧॥ਰਹਾਉ॥
(ਹੇ ਮਨ!) ਤੂੰ ਉਸ ਪ੍ਰਭੂ (ਦੇ ਚਰਨਾਂ) ਨਾਲ ਲਿਵ ਜੋੜ, ਜਿਸ ਨੇ ਇਹ ਸਰੀਰ ਤੇ ਮਨ ਪੈਦਾ ਕਰ ਕੇ ਇਹਨਾਂ ਨੂੰ ਸੋਹਣਾ ਬਣਾਇਆ ਹੈ ॥੧॥ ਰਹਾਉ ॥
Focus your love upon the One who created and adorned your body and mind. ||1||Pause||
ਤਨੁਬੈਸੰਤਰਿਹੋਮੀਐਇਕਰਤੀਤੋਲਿਕਟਾਇ॥
ਜੇ ਆਪਣੇ ਸਰੀਰ ਨੂੰ ਕੱਟ ਕੱਟ ਕੇ ਇਕ ਇਕ ਰੱਤੀ ਭਰ ਤੋਲ ਤੋਲ ਕੇ ਅੱਗ ਵਿਚ ਹਵਨ ਕਰ ਦਿੱਤਾ ਜਾਏ,
If I cut my body into pieces, and burn them in the fire,
ਤਨੁਮਨੁਸਮਧਾਜੇਕਰੀਅਨਦਿਨੁਅਗਨਿਜਲਾਇ॥
ਜੇ ਮੈਂ ਆਪਣੇ ਸਰੀਰ ਤੇ ਮਨ ਨੂੰ ਹਵਨ ਦੀ ਸਾਮਗ੍ਰੀ ਬਣਾ ਦਿਆਂ ਤੇ ਹਰ ਰੋਜ਼ ਇਹਨਾਂ ਨੂੰ ਅੱਗ ਵਿਚ ਸਾੜਾਂ,
and if I make my body and mind into firewood, and night and day burn them in the fire,
ਹਰਿਨਾਮੈਤੁਲਿਨਪੁਜਈਜੇਲਖਕੋਟੀਕਰਮਕਮਾਇ॥੨॥
ਜੇ ਇਹੋ ਜਿਹੇ ਹੋਰ ਲੱਖਾਂ ਕ੍ਰੋੜਾਂ ਕਰਮ ਕੀਤੇ ਜਾਣ, ਤਾਂ ਭੀ ਕੋਈ ਕਰਮ ਪਰਮਾਤਮਾ ਦੇ ਨਾਮ ਦੀ ਬਰਾਬਰੀ ਤਕ ਨਹੀਂ ਪਹੁੰਚ ਸਕਦਾ ॥੨॥
and if I perform hundreds of thousands and millions of religious rituals-still, all these are not equal to the Name of the Lord. ||2||
ਅਰਧਸਰੀਰੁਕਟਾਈਐਸਿਰਿਕਰਵਤੁਧਰਾਇ॥
ਜੇ ਸਿਰ ਉੱਤੇ ਆਰਾ ਰਖਾ ਕੇ ਸਰੀਰ ਨੂੰ ਦੁ-ਫਾੜ ਚਿਰਾ ਦਿੱਤਾ ਜਾਏ,
If my body were cut in half, if a saw was put to my head,
ਤਨੁਹੈਮੰਚਲਿਗਾਲੀਐਭੀਮਨਤੇਰੋਗੁਨਜਾਇ॥
ਜੇ ਸਰੀਰ ਨੂੰ ਹਿਮਾਲਾ ਪਰਬਤ (ਦੀ ਬਰਫ਼) ਵਿਚ ਗਾਲ ਦਿੱਤਾ ਜਾਏ, ਤਾਂ ਭੀ ਮਨ ਵਿਚੋਂ ਹਉਮੈ ਆਦਿਕ) ਰੋਗ ਦੂਰ ਨਹੀਂ ਹੁੰਦਾ।
and if my body were frozen in the Himalayas-even then, my mind would not be free of disease.
ਹਰਿਨਾਮੈਤੁਲਿਨਪੁਜਈਸਭਡਿਠੀਠੋਕਿਵਜਾਇ॥੩॥
(ਕਰਮ-ਕਾਂਡ ਦੀ) ਸਾਰੀ (ਹੀ ਮਰਯਾਦਾ) ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਕੋਈ ਕਰਮ ਪ੍ਰਭੂ ਦਾ ਨਾਮ ਸਿਮਰਨ ਦੀ ਬਰਾਬਰੀ ਤਕ ਨਹੀਂ ਅੱਪੜਦਾ ॥੩॥
None of these are equal to the Name of the Lord. I have seen and tried and tested them all. ||3||
ਕੰਚਨਕੇਕੋਟਦਤੁਕਰੀਬਹੁਹੈਵਰਗੈਵਰਦਾਨੁ॥
ਜੇ ਮੈਂ ਸੋਨੇ ਦੇ ਕਿਲ੍ਹੇ ਦਾਨ ਕਰਾਂ, ਬਹੁਤ ਸਾਰੇ ਘੋੜੇ ਤੇ ਹਾਥੀ ਦਾਨ ਕਰਾਂ,
If I made a donation of castles of gold, and gave lots of fine horses and wondrous elephants in charity,
ਭੂਮਿਦਾਨੁਗਊਆਘਣੀਭੀਅੰਤਰਿਗਰਬੁਗੁਮਾਨੁ॥
ਜ਼ਮੀਨ ਦਾਨ ਕਰਾਂ, ਬਹੁਤ ਸਾਰੀਆਂ ਗਾਂਈਆਂ ਦਾਨ ਕਰਾਂ, ਫਿਰ ਭੀ (ਸਗੋਂ ਇਸ ਦਾਨ ਦਾ ਹੀ) ਮਨ ਵਿਚ ਅਹੰਕਾਰ ਮਾਣ ਬਣ ਜਾਂਦਾ ਹੈ।
and if I made donations of land and cows-even then, pride and ego would still be within me.
ਰਾਮਨਾਮਿਮਨੁਬੇਧਿਆਗੁਰਿਦੀਆਸਚੁਦਾਨੁ॥੪॥
ਜਿਸ ਮਨੁੱਖ ਨੂੰ ਸਤਿਗੁਰੂ ਨੇ ਸਦਾ-ਥਿਰ ਪ੍ਰਭੂ (ਦਾ ਨਾਮ ਜਪਣ ਦੀ) ਬਖ਼ਸ਼ਸ਼ ਕੀਤੀ ਹੈ, ਉਸ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਇਆ ਰਹਿੰਦਾ ਹੈ (ਤੇ ਇਹੀ ਹੈ ਸਹੀ ਕਰਣੀ) ॥੪॥
The Name of the Lord has pierced my mind; the Guru has given me this true gift. ||4||
ਮਨਹਠਬੁਧੀਕੇਤੀਆਕੇਤੇਬੇਦਬੀਚਾਰ॥
ਅਨੇਕਾਂ ਹੀ ਲੋਕਾਂ ਦੀ ਅਕਲ (ਤਪ ਆਦਿਕ ਕਰਮਾਂ ਵਲ ਪ੍ਰੇਰਦੀ ਹੈ ਜੋ) ਮਨ ਦੇ ਹਠ ਨਾਲ (ਕੀਤੇ ਜਾਂਦੇ ਹਨ), ਅਨੇਕਾਂ ਹੀ ਲੋਕ ਵੇਦ ਆਦਿਕ ਧਰਮ-ਪੁਸਤਕਾਂ ਦੇ ਅਰਥ-ਵਿਚਾਰ ਕਰਦੇ ਹਨ (ਤੇ ਇਸ ਵਾਦ-ਵਿਵਾਦ ਨੂੰ ਹੀ ਜੀਵਨ ਦਾ ਸਹੀ ਰਾਹ ਮੰਨਦੇ ਹਨ),
There are so many stubborn-minded intelligent people, and so many who contemplate the Vedas.
ਕੇਤੇਬੰਧਨਜੀਅਕੇਗੁਰਮੁਖਿਮੋਖਦੁਆਰ॥
ਇਹੋ ਜਿਹੇ ਹੋਰ ਭੀ ਅਨੇਕਾਂ ਕਰਮ ਹਨ ਜੋ ਜਿੰਦ ਵਾਸਤੇ ਫਾਹੀ-ਰੂਪ ਬਣ ਜਾਂਦੇ ਹਨ, (ਪਰ ਹਉਮੈ ਆਦਿਕ ਬੰਧਨਾਂ ਤੋਂ) ਖ਼ਲਾਸੀ ਦਾ ਦਰਵਾਜ਼ਾ ਗੁਰੂ ਦੇ ਸਨਮੁਖ ਹੋਇਆਂ ਹੀ ਲੱਭਦਾ ਹੈ, (ਕਿਉਂਕਿ ਗੁਰੂ ਪ੍ਰਭੂ ਦਾ ਨਾਮ ਸਿਮਰਨ ਦੀ ਹਿਦਾਇਤ ਕਰਦਾ ਹੈ)।
There are so many entanglements for the soul. Only as Gurmukh do we find the Gate of Liberation.
ਸਚਹੁਓਰੈਸਭੁਕੋਉਪਰਿਸਚੁਆਚਾਰੁ॥੫॥
ਹਰੇਕ (ਕਰਮ) ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਤੋਂ ਘਟੀਆ ਹੈ, ਸਿਮਰਨ ਰੂਪ ਕਰਮ ਸਭ ਕਰਮਾਂ ਧਰਮਾਂ ਤੋਂ ਸ੍ਰੇਸ਼ਟ ਹੈ ॥੫॥
Truth is higher than everything; but higher still is truthful living. ||5||
ਸਭੁਕੋਊਚਾਆਖੀਐਨੀਚੁਨਦੀਸੈਕੋਇ॥
(ਪਰ ਕਰਮ-ਕਾਂਡ ਦੇ ਜਾਲ ਵਿਚ ਫਸੇ ਉੱਚ-ਜਾਤੀਏ ਬੰਦਿਆਂ ਨੂੰ ਭੀ ਨਿੰਦਣਾ ਠੀਕ ਨਹੀਂ ਹੈ), ਹਰੇਕ ਜੀਵ ਨੂੰ ਚੰਗਾ ਹੀ ਆਖਣਾ ਚਾਹੀਦਾ ਹੈ, (ਜਗਤ ਵਿਚ) ਕੋਈ ਨੀਚ ਨਹੀਂ ਦਿੱਸਦਾ,
Call everyone exalted; no one seems lowly.
ਇਕਨੈਭਾਂਡੇਸਾਜਿਐਇਕੁਚਾਨਣੁਤਿਹੁਲੋਇ॥
ਕਿਉਂਕਿ ਇਕ ਕਰਤਾਰ ਨੇ ਹੀ ਸਾਰੇ ਜੀਵ ਰਚੇ ਹਨ, ਤੇ ਤਿੰਨਾਂ ਲੋਕਾਂ (ਦੇ ਜੀਵਾਂ) ਵਿਚ ਉਸੇ (ਕਰਤਾਰ ਦੀ ਜੋਤਿ) ਦਾ ਹੀ ਚਾਨਣ ਹੈ।
The One Lord has fashioned the vessels, and His One Light pervades the three worlds.
ਕਰਮਿਮਿਲੈਸਚੁਪਾਈਐਧੁਰਿਬਖਸਨਮੇਟੈਕੋਇ॥੬॥
ਸਿਮਰਨ (ਦਾ ਖ਼ੈਰ) ਪ੍ਰਭੂ ਦੀ ਗੁਰੂ ਦੀ ਮਿਹਰ ਨਾਲ ਹੀ ਮਿਲਦਾ ਹੈ, ਤੇ ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਜਿਸ ਮਨੁੱਖ ਨੂੰ ਸਿਮਰਨ ਦੀ ਦਾਤ ਮਿਲਦੀ ਹੈ, ਕੋਈ ਧਿਰ ਉਸ (ਦਾਤਿ) ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ ॥੬॥
Receiving His Grace, we obtain Truth. No one can erase His Primal Blessing. ||6||
ਸਾਧੁਮਿਲੈਸਾਧੂਜਨੈਸੰਤੋਖੁਵਸੈਗੁਰਭਾਇ॥
ਜੇਹੜਾ ਗੁਰਮੁਖ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਮਿਲ ਬੈਠਦਾ ਹੈ, ਗੁਰੂ-ਆਸ਼ੇ ਦੇ ਅਨੁਸਾਰ ਤੁਰਿਆਂ (ਉਸ ਦੇ ਮਨ ਵਿਚ) ਸੰਤੋਖ ਆ ਵਸਦਾ ਹੈ,
When one Holy person meets another Holy person, they abide in contentment, through the Love of the Guru.
ਅਕਥਕਥਾਵੀਚਾਰੀਐਜੇਸਤਿਗੁਰਮਾਹਿਸਮਾਇ॥
(ਕਿਉਂਕਿ) ਜੇ ਮਨੁੱਖ ਸਤਿਗੁਰੂ ਦੇ ਉਪਦੇਸ਼ ਵਿਚ ਲੀਨ ਰਹੇ ਤਾਂ ਬੇਅੰਤ ਗੁਣਾਂ ਵਾਲੇ ਕਰਤਾਰ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ,
They contemplate the Unspoken Speech, merging in absorption in the True Guru.
ਪੀਅੰਮ੍ਰਿਤੁਸੰਤੋਖਿਆਦਰਗਹਪੈਧਾਜਾਇ॥੭॥
ਤੇ ਸਿਫ਼ਤ-ਸਾਲਾਹ ਰੂਪ ਅੰਮ੍ਰਿਤ ਪੀਤਿਆਂ ਮਨ ਸੰਤੋਖ ਗ੍ਰਹਣ ਕਰ ਲੈਂਦਾ ਹੈ, ਅਤੇ (ਜਗਤ ਵਿਚੋਂ) ਆਦਰ ਮਾਣ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ ॥੭॥
Drinking in the Ambrosial Nectar, they are contented; they go to the Court of the Lord in robes of honor. ||7||
ਘਟਿਘਟਿਵਾਜੈਕਿੰਗੁਰੀਅਨਦਿਨੁਸਬਦਿਸੁਭਾਇ॥
ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਸੁਭਾਉ ਵਿਚ ਹਰ ਵੇਲੇ ਇਕ-ਮਿਕ ਹੋਇ ਰਿਹਾਂ ਇਹ ਯਕੀਨ ਬਣ ਜਾਂਦਾ ਹੈ ਕਿ (ਰੱਬੀ ਜੀਵਨ-ਰੌ ਦੀ) ਬੀਨ ਹਰੇਕ ਸਰੀਰ ਵਿਚ ਵੱਜ ਰਹੀ ਹੈ।
In each and every heart the Music of the Lord's Flute vibrates, night and day, with sublime love for the Shabad.
ਵਿਰਲੇਕਉਸੋਝੀਪਈਗੁਰਮੁਖਿਮਨੁਸਮਝਾਇ॥
ਪਰ ਇਹ ਸਮਝ ਕਿਸੇ ਵਿਰਲੇ ਨੂੰ ਹੀ ਪੈਂਦੀ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਮਨ ਨੂੰ ਸਮਝਾ ਲੈਂਦਾ ਹੈ।
Only those few who become Gurmukh understand this by instructing their minds.
ਨਾਨਕਨਾਮੁਨਵੀਸਰੈਛੂਟੈਸਬਦੁਕਮਾਇ॥੮॥੧੪॥
ਹੇ ਨਾਨਕ! ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ, ਉਹ ਗੁਰੂ ਦੇ ਉਪਦੇਸ਼ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਬਣਾ ਕੇ, ਹਉਮੈ ਆਦਿਕ ਰੋਗਾਂ ਤੋਂ) ਬਚਿਆ ਰਹਿੰਦਾ ਹੈ ॥੮॥੧੪॥
O Nanak, do not forget the Naam. Practicing the Shabad you shall be saved. ||8||14||
ਸਿਰੀਰਾਗੁਮਹਲਾ੧॥
Siree Raag, First Mahalaa:
ਚਿਤੇਦਿਸਹਿਧਉਲਹਰਬਗੇਬੰਕਦੁਆਰ॥
ਹੇ ਮਨ! ਜਿਵੇਂ ਬੜੇ ਚਾਉ ਨਾਲ ਉਸਾਰੇ ਹੋਏ ਚਿੱਤਰੇ ਹੋਏ ਮਹਲ-ਮਾੜੀਆਂ (ਸੁੰਦਰ) ਦਿੱਸਦੇ ਹਨ, ਉਹਨਾਂ ਦੇ ਸਫ਼ੈਦ ਬਾਂਕੇ ਦਰਵਾਜ਼ੇ ਹੁੰਦੇ ਹਨ।
There are painted mansions to behold, white-washed, with beautiful doors;
ਕਰਿਮਨਖੁਸੀਉਸਾਰਿਆਦੂਜੈਹੇਤਿਪਿਆਰਿ॥
(ਪਰ ਜੇ ਉਹ ਅੰਦਰੋਂ ਖ਼ਾਲੀ ਰਹਿਣ ਤਾਂ ਢਹਿ ਕੇ ਢੇਰੀ ਹੋ ਜਾਂਦੇ ਹਨ, ਤਿਵੇਂ ਮਾਇਆ ਦੇ ਮੋਹ ਵਿਚ ਪਿਆਰ ਵਿਚ (ਇਹ ਸਰੀਰ) ਪਾਲੀਦਾ ਹੈ,
they were constructed to give pleasure to the mind, but this is only for the sake of the love of duality.
ਅੰਦਰੁਖਾਲੀਪ੍ਰੇਮਬਿਨੁਢਹਿਢੇਰੀਤਨੁਛਾਰੁ॥੧॥
ਪਰ ਜੇ ਹਿਰਦਾ ਨਾਮ ਤੋਂ ਸੱਖਣਾ ਹੈ, ਪ੍ਰੇਮ ਤੋਂ ਬਿਨਾ ਹੈ, ਤਾਂ ਇਹ ਸਰੀਰ ਢਹਿ ਕੇ ਢੇਰੀ ਹੋ ਜਾਂਦਾ ਹੈ (ਵਿਅਰਥ ਜਾਂਦਾ ਹੈ) ॥੧॥
The inner being is empty without love. The body shall crumble into a heap of ashes. ||1||
ਭਾਈਰੇਤਨੁਧਨੁਸਾਥਿਨਹੋਇ॥
ਹੇ ਭਾਈ! ਇਹ ਸਰੀਰ ਇਹ ਧਨ (ਜਗਤ ਤੋਂ ਚਲਣ ਵੇਲੇ) ਨਾਲ ਨਹੀਂ ਨਿਭਦਾ।
O Siblings of Destiny, this body and wealth shall not go along with you.
ਰਾਮਨਾਮੁਧਨੁਨਿਰਮਲੋਗੁਰੁਦਾਤਿਕਰੇਪ੍ਰਭੁਸੋਇ॥੧॥ਰਹਾਉ॥
ਪਰਮਾਤਮਾ ਦਾ ਨਾਮ (ਐਸਾ) ਪਵਿਤ੍ਰ ਧਨ ਹੈ (ਜੋ ਸਦਾ ਨਾਲ ਨਿਭਦਾ ਹੈ, ਪਰ ਇਹ ਮਿਲਦਾ ਉਸ ਨੂੰ ਹੈ) ਜਿਸ ਨੂੰ ਗੁਰੂ ਦੇਂਦਾ ਹੈ ਜਿਸ ਨੂੰ ਉਹ ਪਰਮਾਤਮਾ ਦਾਤ ਕਰਦਾ ਹੈ ॥੧॥ ਰਹਾਉ ॥
The Lord's Name is the pure wealth; through the Guru, God bestows this gift. ||1||Pause||
ਰਾਮਨਾਮੁਧਨੁਨਿਰਮਲੋਜੇਦੇਵੈਦੇਵਣਹਾਰੁ॥
ਪਰਮਾਤਮਾ ਦਾ ਨਾਮ ਪਵਿਤ੍ਰ ਧਨ ਹੈ (ਤਦੋਂ ਹੀ ਮਿਲਦਾ ਹੈ) ਜੇ ਦੇਣ ਦੇ ਸਮਰੱਥ ਹਰੀ ਆਪ ਦੇਵੇ।
The Lord's Name is the pure wealth; it is given only by the Giver.
ਆਗੈਪੂਛਨਹੋਵਈਜਿਸੁਬੇਲੀਗੁਰੁਕਰਤਾਰੁ॥
(ਨਾਮ-ਧਨ ਹਾਸਲ ਕਰਨ ਵਿਚ) ਜਿਸ ਮਨੁੱਖ ਦਾ ਸਹਾਈ ਗੁਰੂ ਆਪ ਬਣੇ, ਕਰਤਾਰ ਆਪ ਬਣੇ, ਪਰਲੋਕ ਵਿਚ ਉਸ ਉੱਤੇ ਕੋਈ ਇਤਰਾਜ਼ ਨਹੀਂ ਹੁੰਦਾ।
One who has the Guru, the Creator, as his Friend, shall not be questioned hereafter.
ਆਪਿਛਡਾਏਛੁਟੀਐਆਪੇਬਖਸਣਹਾਰੁ॥੨॥
ਪਰ ਮਾਇਆ ਦੇ ਮੋਹ ਤੋਂ ਪ੍ਰਭੂ ਆਪ ਹੀ ਬਚਾਏ ਤਾਂ ਬਚ ਸਕੀਦਾ ਹੈ, ਪ੍ਰਭੂ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ ॥੨॥
He Himself delivers those who are delivered. He Himself is the Forgiver. ||2||