ਰਾਜਭੁਇਅੰਗਪ੍ਰਸੰਗਜੈਸੇਹਹਿਅਬਕਛੁਮਰਮੁਜਨਾਇਆ॥
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ।
Like the story of the rope mistaken for a snake, the mystery has now been explained to me.
ਅਨਿਕਕਟਕਜੈਸੇਭੂਲਿਪਰੇਅਬਕਹਤੇਕਹਨੁਨਆਇਆ॥੩॥
ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ)। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ॥੩॥
Like the many bracelets, which I mistakenly thought were gold; now, I do not say what I said then. ||3||
ਸਰਬੇਏਕੁਅਨੇਕੈਸੁਆਮੀਸਭਘਟਭੋੁਗਵੈਸੋਈ॥
ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ।
The One Lord is pervading the many forms; He enjoys Himself in all hearts.
ਕਹਿਰਵਿਦਾਸਹਾਥਪੈਨੇਰੈਸਹਜੇਹੋਇਸੁਹੋਈ॥੪॥੧॥
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ॥੪॥੧॥
Says Ravi Daas, the Lord is nearer than our own hands and feet. Whatever will be, will be. ||4||1||
ਜਉਹਮਬਾਂਧੇਮੋਹਫਾਸਹਮਪ੍ਰੇਮਬਧਨਿਤੁਮਬਾਧੇ॥
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ।
If I am bound by the noose of emotional attachment, then I shall bind You, Lord, with the bonds of love.
ਅਪਨੇਛੂਟਨਕੋਜਤਨੁਕਰਹੁਹਮਛੂਟੇਤੁਮਆਰਾਧੇ॥੧॥
ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ॥੧॥
Go ahead and try to escape, Lord; I have escaped by worshipping and adoring You. ||1||
ਮਾਧਵੇਜਾਨਤਹਹੁਜੈਸੀਤੈਸੀ॥
ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)।
O Lord, You know my love for You.
ਅਬਕਹਾਕਰਹੁਗੇਐਸੀ॥੧॥ਰਹਾਉ॥
ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥
Now, what will You do? ||1||Pause||
ਮੀਨੁਪਕਰਿਫਾਂਕਿਓਅਰੁਕਾਟਿਓਰਾਂਧਿਕੀਓਬਹੁਬਾਨੀ॥
(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ,
A fish is caught, cut up, and cooked it in many different ways.
ਖੰਡਖੰਡਕਰਿਭੋਜਨੁਕੀਨੋਤਊਨਬਿਸਰਿਓਪਾਨੀ॥੨॥
ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ॥੨॥
Bit by bit, it is eaten, but still, it does not forget the water. ||2||
ਆਪਨਬਾਪੈਨਾਹੀਕਿਸੀਕੋਭਾਵਨਕੋਹਰਿਰਾਜਾ॥
ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ।
The Lord, our King, is father to no one, except those who love Him.
ਮੋਹਪਟਲਸਭੁਜਗਤੁਬਿਆਪਿਓਭਗਤਨਹੀਸੰਤਾਪਾ॥੩॥
(ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ॥੩॥
The veil of emotional attachment has been cast over the entire world, but it does not bother the Lord's devotee. ||3||
ਕਹਿਰਵਿਦਾਸਭਗਤਿਇਕਬਾਢੀਅਬਇਹਕਾਸਿਉਕਹੀਐ॥
ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ,
Says Ravi Daas, my devotion to the One Lord is increasing; now, who can I tell this to?
ਜਾਕਾਰਨਿਹਮਤੁਮਆਰਾਧੇਸੋਦੁਖੁਅਜਹੂਸਹੀਐ॥੪॥੨॥
ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ॥੪॥੨॥
That which brought me to worship and adore You - I am still suffering that pain. ||4||2||
ਦੁਲਭਜਨਮੁਪੁੰਨਫਲਪਾਇਓਬਿਰਥਾਜਾਤਅਬਿਬੇਕੈ॥
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ।
I obtained this precious human life as a reward for my past actions, but without discriminating wisdom, it is wasted in vain.
ਰਾਜੇਇੰਦ੍ਰਸਮਸਰਿਗ੍ਰਿਹਆਸਨਬਿਨੁਹਰਿਭਗਤਿਕਹਹੁਕਿਹਲੇਖੈ॥੧॥
(ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥
Tell me, without devotional worship of the Lord, of what use are mansions and thrones like those of King Indra? ||1||
ਨਬੀਚਾਰਿਓਰਾਜਾਰਾਮਕੋਰਸੁ॥
(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ,
You have not considered the sublime essence of the Name of the Lord, our King;
ਜਿਹਰਸਅਨਰਸਬੀਸਰਿਜਾਹੀ॥੧॥ਰਹਾਉ॥
ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥
this sublime essence shall cause you to forget all other essences. ||1||Pause||
ਜਾਨਿਅਜਾਨਭਏਹਮਬਾਵਰਸੋਚਅਸੋਚਦਿਵਸਜਾਹੀ॥
(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ।
We do not know what we need to know, and we have become insane. We do not consider what we should consider; our days are passing away.
ਇੰਦ੍ਰੀਸਬਲਨਿਬਲਬਿਬੇਕਬੁਧਿਪਰਮਾਰਥਪਰਵੇਸਨਹੀ॥੨॥
ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥
Our passions are strong, and our discriminating intellect is weak; we have no access to the supreme objective. ||2||
ਕਹੀਅਤਆਨਅਚਰੀਅਤਅਨਕਛੁਸਮਝਨਪਰੈਅਪਰਮਾਇਆ॥
ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ।
We say one thing, and do something else; entangled in endless Maya, we do not understand anything.
ਕਹਿਰਵਿਦਾਸਉਦਾਸਦਾਸਮਤਿਪਰਹਰਿਕੋਪੁਕਰਹੁਜੀਅਦਇਆ॥੩॥੩॥
(ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥
Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||
ਸੁਖਸਾਗਰੁਸੁਰਤਰਚਿੰਤਾਮਨਿਕਾਮਧੇਨੁਬਸਿਜਾਕੇ॥
(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ,
He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power.
ਚਾਰਿਪਦਾਰਥਅਸਟਦਸਾਸਿਧਿਨਵਨਿਧਿਕਰਤਲਤਾਕੇ॥੧॥
ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ॥੧॥
The four great blessings, the eighteen supernatural spiritual powers of the Siddhas, and the nine treasures, are all in the palm of His hand. ||1||
ਹਰਿਹਰਿਹਰਿਨਜਪਹਿਰਸਨਾ॥
(ਹੇ ਪੰਡਿਤ!) ਤੂੰ ਇਕ ਪਰਮਾਤਮਾ ਦਾ ਨਾਮ ਸਿਮਰਦਾ ਨਹੀਂ।
You do not chant with your tongue the Name of the Lord, Har, Har, Har.
ਅਵਰਸਭਤਿਆਗਿਬਚਨਰਚਨਾ॥੧॥ਰਹਾਉ॥
ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਦੇਹ ॥੧॥ ਰਹਾਉ ॥
Abandon your involvement in all other words. ||1||Pause||
ਨਾਨਾਖਿਆਨਪੁਰਾਨਬੇਦਬਿਧਿਚਉਤੀਸਅਖਰਮਾਂਹੀ॥
(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ)।
The various Shaastras, Puranaas, and the Vedas of Brahma, are made up of thirty-four letters.
ਬਿਆਸਬਿਚਾਰਿਕਹਿਓਪਰਮਾਰਥੁਰਾਮਨਾਮਸਰਿਨਾਹੀ॥੨॥
(ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ॥੨॥
After deep contemplation, Vyaas spoke of the supreme objective; there is nothing equal to the Lord's Name. ||2||
ਸਹਜਸਮਾਧਿਉਪਾਧਿਰਹਤਫੁਨਿਬਡੈਭਾਗਿਲਿਵਲਾਗੀ॥
ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।
Very fortunate are those who are absorbed in celestial bliss, and released from their entanglements; they are lovingly attached to the Lord.
ਕਹਿਰਵਿਦਾਸਪ੍ਰਗਾਸੁਰਿਦੈਧਰਿਜਨਮਮਰਨਭੈਭਾਗੀ॥੩॥੪॥
ਰਵਿਦਾਸ ਆਖਦਾ ਹੈ-ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ॥੩॥੪॥
Says Ravi Daas, enshrine the Lord's Light within your heart, and your fear of birth and death shall run away from you. ||3||4||
ਜਉਤੁਮਗਿਰਿਵਰਤਉਹਮਮੋਰਾ॥
ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ)।
If You are the mountain, Lord, then I am the peacock.
ਜਉਤੁਮਚੰਦਤਉਹਮਭਏਹੈਚਕੋਰਾ॥੧॥
ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖ਼ੁਸ਼ ਹੋ ਹੋ ਕੇ ਬੋਲਾਂਗੀ) ॥੧॥
If You are the moon, then I am the partridge in love with it. ||1||
ਮਾਧਵੇਤੁਮਨਤੋਰਹੁਤਉਹਮਨਹੀਤੋਰਹਿ॥
ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾ;
O Lord, if You will not break with me, then I will not break with You.
ਤੁਮਸਿਉਤੋਰਿਕਵਨਸਿਉਜੋਰਹਿ॥੧॥ਰਹਾਉ॥
ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ ਨਹੀਂ) ॥੧॥ ਰਹਾਉ ॥
For, if I were to break with You, with whom would I then join? ||1||Pause||
ਜਉਤੁਮਦੀਵਰਾਤਉਹਮਬਾਤੀ॥
ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ।
If You are the lamp, then I am the wick.
ਜਉਤੁਮਤੀਰਥਤਉਹਮਜਾਤੀ॥੨॥
ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾਤ੍ਰੂ ਬਣ ਜਾਵਾਂਗਾ ॥੨॥
If You are the sacred place of pilgrimage, then I am the pilgrim. ||2||