GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 751
Display Settings
ਸੂਹੀਮਹਲਾਘਰੁ
ਰਾਗ ਸੂਹੀ, ਘਰ ੯ ਵਿੱਚ ਗੁਰੂ ਨਾਨਕਦੇਵ ਜੀ ਦੀ ਵਾਲੀ ਬਾਣੀ।
Soohee, First Mahalaa, Ninth House:
ਸਤਿਗੁਰਪ੍ਰਸਾਦਿ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਕਚਾਰੰਗੁਕਸੁੰਭਕਾਥੋੜੜਿਆਦਿਨਚਾਰਿਜੀਉ
(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ।
The color of safflower is transitory; it lasts for only a few days.
ਵਿਣੁਨਾਵੈਭ੍ਰਮਿਭੁਲੀਆਠਗਿਮੁਠੀਕੂੜਿਆਰਿਜੀਉ
ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ।
Without the Name, the false woman is deluded by doubt and plundered by thieves.
ਸਚੇਸੇਤੀਰਤਿਆਜਨਮੁਦੂਜੀਵਾਰਜੀਉ॥੧॥
ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ॥੧॥
But those who are attuned to the True Lord, are not reincarnated again. ||1||
ਰੰਗੇਕਾਕਿਆਰੰਗੀਐਜੋਰਤੇਰੰਗੁਲਾਇਜੀਉ
ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ।
How can one who is already dyed in the color of the Lord's Love, be colored any other color?
ਰੰਗਣਵਾਲਾਸੇਵੀਐਸਚੇਸਿਉਚਿਤੁਲਾਇਜੀਉ॥੧॥ਰਹਾਉ
(ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥
So serve God the Dyer, and focus your consciousness on the True Lord. ||1||Pause||
ਚਾਰੇਕੁੰਡਾਜੇਭਵਹਿਬਿਨੁਭਾਗਾਧਨੁਨਾਹਿਜੀਉ
ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ।
You wander around in the four directions, but without the good fortune of destiny, you shall never obtain wealth.
ਅਵਗਣਿਮੁਠੀਜੇਫਿਰਹਿਬਧਿਕਥਾਇਪਾਹਿਜੀਉ
ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ।
If you are plundered by corruption and vice, you shall wander around, but like a fugitive, you shall find no place of rest.
ਗੁਰਿਰਾਖੇਸੇਉਬਰੇਸਬਦਿਰਤੇਮਨਮਾਹਿਜੀਉ॥੨॥
ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ॥੨॥
Only those who are protected by the Guru are saved; their minds are attuned to the Word of the Shabad. ||2||
ਚਿਟੇਜਿਨਕੇਕਪੜੇਮੈਲੇਚਿਤਕਠੋਰਜੀਉ
(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ,
Those who wear white clothes, but have filthy and stone-hearted minds,
ਤਿਨਮੁਖਿਨਾਮੁਊਪਜੈਦੂਜੈਵਿਆਪੇਚੋਰਜੀਉ
ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ।
may chant the Lord's Name with their mouths, but they are engrossed in duality; they are thieves.
ਮੂਲੁਬੂਝਹਿਆਪਣਾਸੇਪਸੂਆਸੇਢੋਰਜੀਉ॥੩॥
ਉਹ ਆਪਣੇ ਅਸਲੇ ਪਰਮਾਤਮਾ ਨੂੰ ਨਹੀਂ ਪਛਾਣਦੇ, ਇਸ ਕਰਕੇ ਉਹ ਪਸ਼ੂ ਬੁਧੀ ਵਾਲੇ ਮਹਾਂ ਮੂਰਖ ਮਨੁੱਖ ਹਨ ॥੩॥
They do not understand their own roots; they are beasts. They are just animals! ||3||
ਨਿਤਨਿਤਖੁਸੀਆਮਨੁਕਰੇਨਿਤਨਿਤਮੰਗੈਸੁਖਜੀਉ
(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ,
Constantly, continually, the mortal seeks pleasures. Constantly, continually, he begs for peace.
ਕਰਤਾਚਿਤਿਆਵਈਫਿਰਿਫਿਰਿਲਗਹਿਦੁਖਜੀਉ
ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ।
But he does not think of the Creator Lord, and so he is overtaken by pain, again and again.
ਸੁਖਦੁਖਦਾਤਾਮਨਿਵਸੈਤਿਤੁਤਨਿਕੈਸੀਭੁਖਜੀਉ॥੪॥
(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ॥੪॥
But one, within whose mind the Giver of pleasure and pain dwells - how can his body feel any need? ||4||
ਬਾਕੀਵਾਲਾਤਲਬੀਐਸਿਰਿਮਾਰੇਜੰਦਾਰੁਜੀਉ
(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ।
One who has a karmic debt to pay off is summoned, and the Messenger of Death smashes his head.
ਲੇਖਾਮੰਗੈਦੇਵਣਾਪੁਛੈਕਰਿਬੀਚਾਰੁਜੀਉ
ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ।
When his account is called for, it has to be given. After it is reviewed, payment is demanded.
ਸਚੇਕੀਲਿਵਉਬਰੈਬਖਸੇਬਖਸਣਹਾਰੁਜੀਉ॥੫॥
ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ॥੫॥
Only love for the True One will save you; the Forgiver forgives. ||5||
ਅਨਕੋਕੀਜੈਮਿਤੜਾਖਾਕੁਰਲੈਮਰਿਜਾਇਜੀਉ
ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ।
If you make any friend other than God, you shall die and mingle with the dust.
ਬਹੁਰੰਗਦੇਖਿਭੁਲਾਇਆਭੁਲਿਭੁਲਿਆਵੈਜਾਇਜੀਉ
ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ।
Gazing upon the many games of love, you are beguiled and bewildered; you come and go in reincarnation.
ਨਦਰਿਪ੍ਰਭੂਤੇਛੁਟੀਐਨਦਰੀਮੇਲਿਮਿਲਾਇਜੀਉ॥੬॥
(ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੬॥
Only by God's Grace can you be saved. By His Grace, He unites in His Union. ||6||
ਗਾਫਲਗਿਆਨਵਿਹੂਣਿਆਗੁਰਬਿਨੁਗਿਆਨੁਭਾਲਿਜੀਉ
ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ।
O careless one, you are totally lacking any wisdom; do not seek wisdom without the Guru.
ਖਿੰਚੋਤਾਣਿਵਿਗੁਚੀਐਬੁਰਾਭਲਾਦੁਇਨਾਲਿਜੀਉ
ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ।
By indecision and inner conflict, you shall come to ruin. Good and bad both pull at you.
ਬਿਨੁਸਬਦੈਭੈਰਤਿਆਸਭਜੋਹੀਜਮਕਾਲਿਜੀਉ॥੭॥
ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ॥੭॥
Without being attuned to the Word of the Shabad and the Fear of God, all come under the gaze of the Messenger of Death. ||7||
ਜਿਨਿਕਰਿਕਾਰਣੁਧਾਰਿਆਸਭਸੈਦੇਇਆਧਾਰੁਜੀਉ
ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ।
He who created the creation and sustains it, gives sustenance to all.
ਸੋਕਿਉਮਨਹੁਵਿਸਾਰੀਐਸਦਾਸਦਾਦਾਤਾਰੁਜੀਉ
ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ।
How can you forget Him from your mind? He is the Great Giver, forever and ever.
ਨਾਨਕਨਾਮੁਵੀਸਰੈਨਿਧਾਰਾਆਧਾਰੁਜੀਉ॥੮॥੧॥੨॥
ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ। ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ॥੮॥੧॥੨॥
Nanak shall never forget the Naam, the Name of the Lord, the Support of the unsupported. ||8||1||2||
ਸੂਹੀਮਹਲਾਕਾਫੀਘਰੁ੧੦
ਰਾਗ ਸੂਹੀ/ਕਾਫੀ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।
Soohee, First Mahalaa, Kaafee, Tenth House:
ਸਤਿਗੁਰਪ੍ਰਸਾਦਿ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਮਾਣਸਜਨਮੁਦੁਲੰਭੁਗੁਰਮੁਖਿਪਾਇਆ
(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ।
For if you depart with virtue, then pain shall never afflict you. ||5||
ਮਨੁਤਨੁਹੋਇਚੁਲੰਭੁਜੇਸਤਿਗੁਰਭਾਇਆ॥੧॥
ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ॥੧॥
The mind and body are dyed in the deep red color of devotional love, if it pleases the True Guru. ||1||
ਚਲੈਜਨਮੁਸਵਾਰਿਵਖਰੁਸਚੁਲੈ
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਉਹ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ।
He departs with his life embellished and successful, taking the merchandise of the True Name.
ਪਤਿਪਾਏਦਰਬਾਰਿਸਤਿਗੁਰਸਬਦਿਭੈ॥੧॥ਰਹਾਉ
ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ॥੧॥ ਰਹਾਉ ॥
He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||
ਮਨਿਤਨਿਸਚੁਸਲਾਹਿਸਾਚੇਮਨਿਭਾਇਆ
ਉਹ ਮਨੁੱਖ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ,
One who praises the True Lord with his mind and body, pleases the Mind of the True Lord.