ਜਨੁਕਹੈਨਾਨਕੁਲਾਵਪਹਿਲੀਆਰੰਭੁਕਾਜੁਰਚਾਇਆ॥੧॥
ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥
Servant Nanak proclaims that, in this, the first round of the marriage ceremony, the marriage ceremony has begun. ||1||
ਹਰਿਦੂਜੜੀਲਾਵਸਤਿਗੁਰੁਪੁਰਖੁਮਿਲਾਇਆਬਲਿਰਾਮਜੀਉ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ- (ਜੋ ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ,
In the second round of the marriage ceremony, the Lord leads you to meet the True Guru, the Primal Being.
ਨਿਰਭਉਭੈਮਨੁਹੋਇਹਉਮੈਮੈਲੁਗਵਾਇਆਬਲਿਰਾਮਜੀਉ॥
(ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ।
With the Fear of God, the Fearless Lord in the mind, the filth of egotism is eradicated.
ਨਿਰਮਲੁਭਉਪਾਇਆਹਰਿਗੁਣਗਾਇਆਹਰਿਵੇਖੈਰਾਮੁਹਦੂਰੇ॥
ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ।
In the Fear of God, the Immaculate Lord, sing the Glorious Praises of the Lord, and behold the Lord's Presence before you.
ਹਰਿਆਤਮਰਾਮੁਪਸਾਰਿਆਸੁਆਮੀਸਰਬਰਹਿਆਭਰਪੂਰੇ॥
(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ।
The Lord, the Supreme Soul, is the Lord and Master of the Universe; He is pervading and permeating everywhere, fully filling all spaces.
ਅੰਤਰਿਬਾਹਰਿਹਰਿਪ੍ਰਭੁਏਕੋਮਿਲਿਹਰਿਜਨਮੰਗਲਗਾਏ॥
(ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।
Deep within, and outside as well, there is only the One Lord God. Meeting together, the humble servants of the Lord sing the songs of joy.
ਜਨਨਾਨਕਦੂਜੀਲਾਵਚਲਾਈਅਨਹਦਸਬਦਵਜਾਏ॥੨॥
ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥
Servant Nanak proclaims that, in this, the second round of the marriage ceremony, the unstruck sound current of the Shabad resounds. ||2||
ਹਰਿਤੀਜੜੀਲਾਵਮਨਿਚਾਉਭਇਆਬੈਰਾਗੀਆਬਲਿਰਾਮਜੀਉ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।
In the third round of the marriage ceremony, the mind is filled with Divine Love.
ਸੰਤਜਨਾਹਰਿਮੇਲੁਹਰਿਪਾਇਆਵਡਭਾਗੀਆਬਲਿਰਾਮਜੀਉ॥
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ।
Meeting with the humble Saints of the Lord, I have found the Lord, by great good fortune.
ਨਿਰਮਲੁਹਰਿਪਾਇਆਹਰਿਗੁਣਗਾਇਆਮੁਖਿਬੋਲੀਹਰਿਬਾਣੀ॥
(ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।
I have found the Immaculate Lord, and I sing the Glorious Praises of the Lord. I speak the Word of the Lord's Bani.
ਸੰਤਜਨਾਵਡਭਾਗੀਪਾਇਆਹਰਿਕਥੀਐਅਕਥਕਹਾਣੀ॥
ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ।
By great good fortune, I have found the humble Saints, and I speak the Unspoken Speech of the Lord.
ਹਿਰਦੈਹਰਿਹਰਿਹਰਿਧੁਨਿਉਪਜੀਹਰਿਜਪੀਐਮਸਤਕਿਭਾਗੁਜੀਉ॥
(ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।
The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.
ਜਨੁਨਾਨਕੁਬੋਲੇਤੀਜੀਲਾਵੈਹਰਿਉਪਜੈਮਨਿਬੈਰਾਗੁਜੀਉ॥੩॥
ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥
Servant Nanak proclaims that, in this, the third round of the marriage ceremony, the mind is filled with Divine Love for the Lord. ||3||
ਹਰਿਚਉਥੜੀਲਾਵਮਨਿਸਹਜੁਭਇਆਹਰਿਪਾਇਆਬਲਿਰਾਮਜੀਉ॥
ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।
In the fourth round of the marriage ceremony, my mind has become peaceful; I have found the Lord.
ਗੁਰਮੁਖਿਮਿਲਿਆਸੁਭਾਇਹਰਿਮਨਿਤਨਿਮੀਠਾਲਾਇਆਬਲਿਰਾਮਜੀਉ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।
As Gurmukh, I have met Him, with intuitive ease; the Lord seems so sweet to my mind and body.
ਹਰਿਮੀਠਾਲਾਇਆਮੇਰੇਪ੍ਰਭਭਾਇਆਅਨਦਿਨੁਹਰਿਲਿਵਲਾਈ॥
ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ। ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤ ਜੋੜੀ ਰੱਖਦਾ ਹੈ।
The Lord seems so sweet; I am pleasing to my God. Night and day, I lovingly focus my consciousness on the Lord.
ਮਨਚਿੰਦਿਆਫਲੁਪਾਇਆਸੁਆਮੀਹਰਿਨਾਮਿਵਜੀਵਾਧਾਈ॥
ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।
I have obtained my Lord and Master, the fruit of my mind's desires. The Lord's Name resounds and resonates.
ਹਰਿਪ੍ਰਭਿਠਾਕੁਰਿਕਾਜੁਰਚਾਇਆਧਨਹਿਰਦੈਨਾਮਿਵਿਗਾਸੀ॥
ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ।
The Lord God, my Lord and Master, blends with His bride, and her heart blossoms forth in the Naam.
ਜਨੁਨਾਨਕੁਬੋਲੇਚਉਥੀਲਾਵੈਹਰਿਪਾਇਆਪ੍ਰਭੁਅਵਿਨਾਸੀ॥੪॥੨॥
ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੪॥੨॥
Servant Nanak proclaims that, in this, the fourth round of the marriage ceremony, we have found the Eternal Lord God. ||4||2||
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਰਾਗੁਸੂਹੀਛੰਤਮਹਲਾ੪ਘਰੁ੨॥
ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)।
Raag Soohee, Chhant, Fourth Mahalaa, Second House:
ਗੁਰਮੁਖਿਹਰਿਗੁਣਗਾਏ॥ਹਿਰਦੈਰਸਨਰਸਾਏ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ,
The Gurmukhs sing the Glorious Praises of the Lord; in their hearts, and on their tongues, they enjoy and savor His taste.
ਹਰਿਰਸਨਰਸਾਏਮੇਰੇਪ੍ਰਭਭਾਏਮਿਲਿਆਸਹਜਿਸੁਭਾਏ॥
(ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ।
They enjoy and savor His taste, and are pleasing to my God, who meets them with natural ease.
ਅਨਦਿਨੁਭੋਗਭੋਗੇਸੁਖਿਸੋਵੈਸਬਦਿਰਹੈਲਿਵਲਾਏ॥
ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤ ਜੋੜੀ ਰੱਖਦਾ ਹੈ।
Night and day, they enjoy enjoyments, and they sleep in peace; they remain lovingly absorbed in the Word of the Shabad.
ਵਡੈਭਾਗਿਗੁਰੁਪੂਰਾਪਾਈਐਅਨਦਿਨੁਨਾਮੁਧਿਆਏ॥
ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ।
By great good fortune, one obtains the Perfect Guru; night and day, meditate on the Naam, the Name of the Lord.
ਸਹਜੇਸਹਜਿਮਿਲਿਆਜਗਜੀਵਨੁਨਾਨਕਸੁੰਨਿਸਮਾਏ॥੧॥
ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ ॥੧॥
In absolute ease and poise, one meets the Life of the World. O Nanak, one is absorbed in the state of absolute absorption. ||1||
ਸੰਗਤਿਸੰਤਮਿਲਾਏ॥ਹਰਿਸਰਿਨਿਰਮਲਿਨਾਏ॥
ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ।
Joining the Society of the Saints, I bathe in the Immaculate Pool of the Lord.
ਨਿਰਮਲਿਜਲਿਨਾਏਮੈਲੁਗਵਾਏਭਏਪਵਿਤੁਸਰੀਰਾ॥
ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ।
Bathing in these Immaculate Waters, my filth is removed, and my body is purified and sanctified.
ਦੁਰਮਤਿਮੈਲੁਗਈਭ੍ਰਮੁਭਾਗਾਹਉਮੈਬਿਨਠੀਪੀਰਾ॥
(ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ। (ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ।
The filth of intellectual evil-mindedness is removed, doubt is gone, and the pain of egotism is dispelled.
ਨਦਰਿਪ੍ਰਭੂਸਤਿਸੰਗਤਿਪਾਈਨਿਜਘਰਿਹੋਆਵਾਸਾ॥
ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ।
By God's Grace, I found the Sat Sangat, the True Congregation. I dwell in the home of my own inner being.