GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਅੰਗ 795
Display Settings
ਸਤਿਨਾਮੁਕਰਤਾਪੁਰਖੁਨਿਰਭਉਨਿਰਵੈਰੁਅਕਾਲਮੂਰਤਿਅਜੂਨੀਸੈਭੰਗੁਰਪ੍ਰਸਾਦਿ
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁਬਿਲਾਵਲੁਮਹਲਾਚਉਪਦੇਘਰੁ
ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
Raag Bilaaval, First Mahalaa, Chau-Padas, First House:
ਤੂਸੁਲਤਾਨੁਕਹਾਹਉਮੀਆਤੇਰੀਕਵਨਵਡਾਈ
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਕਰ ਕੇ ਮੈਂ ਤੇਰੀ ਵਡਿਆਈ ਨਹੀਂ ਕਰ ਰਿਹਾ, (ਇਹ ਤਾਂ ਇਉਂ ਹੀ ਹੈ ਕਿ) ਤੂੰ ਬਾਦਸ਼ਾਹ ਹੈਂ, ਤੇ ਮੈਂ ਤੈਨੂੰ ਮੀਆਂ ਆਖ ਰਿਹਾ ਹਾਂ।
You are the Emperor, and I call You a chief - how does this add to Your greatness?
ਜੋਤੂਦੇਹਿਸੁਕਹਾਸੁਆਮੀਮੈਮੂਰਖਕਹਣੁਜਾਈ॥੧॥
(ਪਰ ਇਤਨੀ ਕੁ ਸਿਫ਼ਤਿ-ਸਾਲਾਹ ਕਰਨੀ ਮੇਰੀ ਆਪਣੀ ਸਮਰੱਥਾ ਨਹੀਂ ਹੈ) ਹੇ ਮਾਲਕ-ਪ੍ਰਭੂ! (ਸਿਫ਼ਤਿ-ਸਾਲਾਹ ਕਰਨ ਦਾ) ਜਿਤਨਾ ਕੁ ਬਲ ਤੂੰ ਦੇਂਦਾ ਹੈਂ ਮੈਂ ਉਤਨਾ ਕੁ ਤੇਰੇ ਗੁਣ ਆਖ ਲੈਂਦਾ ਹਾਂ। ਮੈਂ ਅੰਞਾਣ ਪਾਸੋਂ ਤੇਰੇ ਗੁਣ ਬਿਆਨ ਨਹੀਂ ਹੋ ਸਕਦੇ ॥੧॥
As You permit me, I praise You, O Lord and Master; I am ignorant, and I cannot chant Your Praises. ||1||
ਤੇਰੇਗੁਣਗਾਵਾਦੇਹਿਬੁਝਾਈ
ਹੇ ਪ੍ਰਭੂ! ਮੈਨੂੰ (ਅਜੇਹੀ) ਸਮਝ ਬਖ਼ਸ਼ ਕਿ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਾਂ।
Please bless me with such understanding, that I may sing Your Glorious Praises.
ਜੈਸੇਸਚਮਹਿਰਹਉਰਜਾਈ॥੧॥ਰਹਾਉ
ਹੇ ਰਜ਼ਾ ਦੇ ਮਾਲਕ-ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੇ, ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮੈਂ ਤੇਰੇ (ਚਰਨਾਂ) ਵਿਚ ਟਿਕਿਆ ਰਹਿ ਸਕਾਂ ॥੧॥ ਰਹਾਉ ॥
May I dwell in Truth, according to Your Will. ||1||Pause||
ਜੋਕਿਛੁਹੋਆਸਭੁਕਿਛੁਤੁਝਤੇਤੇਰੀਸਭਅਸਨਾਈ
ਇਹ ਜਿਤਨਾ ਕੁ ਜਗਤ ਬਣਿਆ ਹੋਇਆ ਹੈ ਇਹ ਸਾਰਾ ਤੈਥੋਂ ਹੀ ਬਣਿਆ ਹੈ, ਇਹ ਸਾਰੀ ਤੇਰੀ ਹੀ ਬਜ਼ੁਰਗੀ ਹੈ।
Whatever has happened, has all come from You. You are All-knowing.
ਤੇਰਾਅੰਤੁਜਾਣਾਮੇਰੇਸਾਹਿਬਮੈਅੰਧੁਲੇਕਿਆਚਤੁਰਾਈ॥੨॥
ਹੇ ਮਾਲਕ-ਪ੍ਰਭੂ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ। ਮੈਂ ਅੰਨ੍ਹਾ ਹਾਂ (ਤੁੱਛ-ਅਕਲ ਹਾਂ) ਮੇਰੇ ਵਿਚ ਕੋਈ ਐਸੀ ਸਿਆਣਪ ਨਹੀਂ ਹੈ (ਕਿ ਮੈਂ ਤੇਰੇ ਗੁਣਾਂ ਦਾ ਅੰਤ ਜਾਣ ਸਕਾਂ ॥੨॥
Your limits cannot be known, O my Lord and Master; I am blind - what wisdom do I have? ||2||
ਕਿਆਹਉਕਥੀਕਥੇਕਥਿਦੇਖਾਮੈਅਕਥੁਕਥਨਾਜਾਈ
ਮੈਂ ਤੇਰੇ ਗੁਣ ਬਿਲਕੁਲ ਨਹੀਂ ਕਹਿ ਸਕਦਾ। ਤੇਰੇ ਗੁਣ ਆਖ ਆਖ ਕੇ ਜਦੋਂ ਮੈਂ ਵੇਖਦਾ ਹਾਂ (ਤਾਂ ਮੈਨੂੰ ਸਮਝ ਪੈਂਦੀ ਹੈ ਕਿ) ਤੇਰਾ ਸਰੂਪ ਬਿਆਨ ਤੋਂ ਪਰੇ ਹੈ, ਮੈਂ ਬਿਆਨ ਕਰਨ ਜੋਗਾ ਨਹੀਂ ਹਾਂ।
What should I say? While talking, I talk of seeing, but I cannot describe the indescribable.
ਜੋਤੁਧੁਭਾਵੈਸੋਈਆਖਾਤਿਲੁਤੇਰੀਵਡਿਆਈ॥੩॥
ਤੇਰੀ ਰਤਾ ਮਾਤ੍ਰ ਵਡਿਆਈ ਭੀ ਜੇਹੜੀ ਮੈਂ ਆਖਦਾ ਹਾਂ ਉਹੀ ਆਖਦਾ ਹਾਂ ਜੋ ਤੈਨੂੰ ਭਾਉਂਦੀ ਹੈ (ਭਾਵ, ਜਿਤਨੀ ਕੁ ਤੂੰ ਬਿਆਨ ਕਰਨ ਲਈ ਆਪ ਹੀ ਸਮਝ ਦੇਂਦਾ ਹੈਂ) ॥੩॥
As it pleases Your Will, I speak; it is just the tiniest bit of Your greatness. ||3||
ਏਤੇਕੂਕਰਹਉਬੇਗਾਨਾਭਉਕਾਇਸੁਤਨਤਾਈ
(ਹੇ ਪ੍ਰਭੂ! ਇਥੇ ਕਾਮਾਦਿਕ) ਅਨੇਕਾਂ ਕੁੱਤੇ ਹਨ, ਮੈਂ (ਇਹਨਾਂ ਵਿਚ) ਓਪਰਾ (ਆ ਫਸਿਆ) ਹਾਂ, (ਜਿਤਨੀ ਕੁ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ ਉਹ ਭੀ ਮੈਂ) ਆਪਣੇ ਇਸ ਸਰੀਰ ਨੂੰ (ਕਾਮਾਦਿਕ ਕੁੱਤਿਆਂ ਤੋਂ ਬਚਾਣ ਲਈ ਭੌਂਕਦਾ ਹੀ ਹਾਂ, ਜਿਵੇਂ ਓਪਰਾ ਕੁੱਤਾ ਵੈਰੀ ਕੁੱਤਿਆਂ ਤੋਂ ਬਚਣ ਲਈ ਭੌਂਕਦਾ ਹੈ)।
Among so many dogs, I am an outcast; I bark for my body's belly.
ਭਗਤਿਹੀਣੁਨਾਨਕੁਜੇਹੋਇਗਾਤਾਖਸਮੈਨਾਉਜਾਈ॥੪॥੧॥
(ਮੈਨੂੰ ਇਹ ਧਰਵਾਸ ਹੈ ਕਿ) ਜੇ (ਤੇਰਾ ਦਾਸ) ਨਾਨਕ ਭਗਤੀ ਤੋਂ ਸੱਖਣਾ ਹੈ (ਤਾਂ ਭੀ ਤੂੰ ਮੇਰੇ ਸਿਰ ਤੇ ਰਾਖਾ ਖਸਮ ਹੈਂ, ਤੇ ਤੈਂ) ਖਸਮ ਦੀ ਇਹ ਸੋਭਾ ਦੂਰ ਨਹੀਂ ਹੋ ਗਈ (ਕਿ ਤੂੰ ਮੁੱਢ ਕਦੀਮਾਂ ਤੋਂ ਸਰਨ ਆਏ ਦੀ ਸਹੈਤਾ ਕਰਦਾ ਆਇਆ ਹੈਂ) ॥੪॥੧॥
Without devotional worship, O Nanak, even so, still, my Master's Name does not leave me. ||4||1||
ਬਿਲਾਵਲੁਮਹਲਾ
Bilaawal, First Mahalaa:
ਮਨੁਮੰਦਰੁਤਨੁਵੇਸਕਲੰਦਰੁਘਟਹੀਤੀਰਥਿਨਾਵਾ
ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ।
My mind is the temple, and my body is the simple cloth of the humble seeker; deep within my heart, I bathe at the sacred shrine.
ਏਕੁਸਬਦੁਮੇਰੈਪ੍ਰਾਨਿਬਸਤੁਹੈਬਾਹੁੜਿਜਨਮਿਆਵਾ॥੧॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ॥੧॥
The One Word of the Shabad abides within my mind; I shall not come to be born again. ||1||
ਮਨੁਬੇਧਿਆਦਇਆਲਸੇਤੀਮੇਰੀਮਾਈ
ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ।
My mind is pierced through by the Merciful Lord, O my mother!
ਕਉਣੁਜਾਣੈਪੀਰਪਰਾਈ
ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।
Who can know the pain of another?
ਹਮਨਾਹੀਚਿੰਤਪਰਾਈ॥੧॥ਰਹਾਉ
ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ ॥੧॥ ਰਹਾਉ ॥
I think of none other than the Lord. ||1||Pause||
ਅਗਮਅਗੋਚਰਅਲਖਅਪਾਰਾਚਿੰਤਾਕਰਹੁਹਮਾਰੀ
ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ।
O Lord, inaccessible, unfathomable, invisible and infinite: please, take care of me!
ਜਲਿਥਲਿਮਹੀਅਲਿਭਰਿਪੁਰਿਲੀਣਾਘਟਿਘਟਿਜੋਤਿਤੁਮੑਾਰੀ॥੨॥
ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ॥੨॥
In the water, on the land and in sky, You are totally pervading. Your Light is in each and every heart. ||2||
ਸਿਖਮਤਿਸਭਬੁਧਿਤੁਮੑਾਰੀਮੰਦਿਰਛਾਵਾਤੇਰੇ
ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ।
All teachings, instructions and understandings are Yours; the mansions and sanctuaries are Yours as well.
ਤੁਝਬਿਨੁਅਵਰੁਜਾਣਾਮੇਰੇਸਾਹਿਬਾਗੁਣਗਾਵਾਨਿਤਤੇਰੇ॥੩॥
ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ॥੩॥
Without You, I know no other, O my Lord and Master; I continually sing Your Glorious Praises. ||3||
ਜੀਅਜੰਤਸਭਿਸਰਣਿਤੁਮੑਾਰੀਸਰਬਚਿੰਤਤੁਧੁਪਾਸੇ
ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ।
All beings and creatures seek the Protection of Your Sanctuary; all thought of their care rests with You.
ਜੋਤੁਧੁਭਾਵੈਸੋਈਚੰਗਾਇਕਨਾਨਕਕੀਅਰਦਾਸੇ॥੪॥੨॥
ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ॥੪॥੨॥
That which pleases Your Will is good; this alone is Nanak's prayer. ||4||2||
ਬਿਲਾਵਲੁਮਹਲਾ
Bilaawal, First Mahalaa:
ਆਪੇਸਬਦੁਆਪੇਨੀਸਾਨੁ
(ਜਿਸ ਮਨੁੱਖ ਨੂੰ ਨਾਮ ਦੀ ਦਾਤ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ), ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ,
He Himself is the Word of the Shabad, and He Himself is the Insignia.
ਆਪੇਸੁਰਤਾਆਪੇਜਾਨੁ
ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ।
He Himself is the Listener, and He Himself is the Knower.
ਆਪੇਕਰਿਕਰਿਵੇਖੈਤਾਣੁ
ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।
He Himself created the creation, and He Himself beholds His almighty power.
ਤੂਦਾਤਾਨਾਮੁਪਰਵਾਣੁ॥੧॥
ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ ॥੧॥
You are the Great Giver; Your Name alone is approved. ||1||