ਸਰਮਖੰਡਕੀਬਾਣੀਰੂਪੁ॥
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)।
In the realm of humility, the Word is Beauty.
ਤਿਥੈਘਾੜਤਿਘੜੀਐਬਹੁਤੁਅਨੂਪੁ॥
ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।
Forms of incomparable beauty are fashioned there.
ਤਾਕੀਆਗਲਾਕਥੀਆਨਾਜਾਹਿ॥
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।
These things cannot be described.
ਜੇਕੋਕਹੈਪਿਛੈਪਛੁਤਾਇ॥
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ)।
One who tries to speak of these shall regret the attempt.
ਤਿਥੈਘੜੀਐਸੁਰਤਿਮਤਿਮਨਿਬੁਧਿ॥
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ।
The intuitive consciousness, intellect and understanding of the mind are shaped there.
ਤਿਥੈਘੜੀਐਸੁਰਾਸਿਧਾਕੀਸੁਧਿ॥੩੬॥
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ ॥੩੬॥
The consciousness of the spiritual warriors and the Siddhas, the beings of spiritual perfection, are shaped there. ||36||
ਕਰਮਖੰਡਕੀਬਾਣੀਜੋਰੁ॥
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱਤੇ ਆਪਣਾ ਪਰਭਾਵ ਨਹੀਂ ਪਾ ਸਕਦੇ),
In the realm of karma, the Word is Power.
ਤਿਥੈਹੋਰੁਨਕੋਈਹੋਰੁ॥
ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ।
No one else dwells there,
ਤਿਥੈਜੋਧਮਹਾਬਲਸੂਰ॥
ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ।
except the warriors of great power, the spiritual heroes.
ਤਿਨਮਹਿਰਾਮੁਰਹਿਆਭਰਪੂਰਿ॥
ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
They are totally fulfilled, imbued with the Lord's Essence.
ਤਿਥੈਸੀਤੋਸੀਤਾਮਹਿਮਾਮਾਹਿ॥
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ।
Myriads of Sitas are there, cool and calm in their majestic glory.
ਤਾਕੇਰੂਪਨਕਥਨੇਜਾਹਿ॥
(ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ)।
Their beauty cannot be described.
ਨਾਓਹਿਮਰਹਿਨਠਾਗੇਜਾਹਿ॥
(ਇਸ ਅਵਸਥਾ ਵਿਚ) ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ,
Neither death nor deception comes to those,
ਜਿਨਕੈਰਾਮੁਵਸੈਮਨਮਾਹਿ॥
ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ।
within whose minds the Lord abides.
ਤਿਥੈਭਗਤਵਸਹਿਕੇਲੋਅ॥
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ,
The devotees of many worlds dwell there.
ਕਰਹਿਅਨੰਦੁਸਚਾਮਨਿਸੋਇ॥
ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ।
They celebrate; their minds are imbued with the True Lord.
ਸਚਖੰਡਿਵਸੈਨਿਰੰਕਾਰੁ॥
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ,
In the realm of Truth, the Formless Lord abides.
ਕਰਿਕਰਿਵੇਖੈਨਦਰਿਨਿਹਾਲ॥
ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ।
Having created the creation, He watches over it. By His Glance of Grace, He bestows happiness.
ਤਿਥੈਖੰਡਮੰਡਲਵਰਭੰਡ॥
ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ)
There are planets, solar systems and galaxies.
ਜੇਕੋਕਥੈਤਅੰਤਨਅੰਤ॥
ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ।
If one speaks of them, there is no limit, no end.
ਤਿਥੈਲੋਅਲੋਅਆਕਾਰ॥
ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ, (ਜਿਨ੍ਹਾਂ ਸਭਨਾਂ ਵਿਚ)
There are worlds upon worlds of His Creation.
ਜਿਵਜਿਵਹੁਕਮੁਤਿਵੈਤਿਵਕਾਰ॥
ਉਸੇ ਤਰ੍ਹਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ)।
As He commands, so they exist.
ਵੇਖੈਵਿਗਸੈਕਰਿਵੀਚਾਰੁ॥
(ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ।
He watches over all, and contemplating the creation, He rejoices.
ਨਾਨਕਕਥਨਾਕਰੜਾਸਾਰੁ॥੩੭॥
ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) ॥੩੭॥
O Nanak, to describe this is as hard as steel! ||37||
ਜਤੁਪਾਹਾਰਾਧੀਰਜੁਸੁਨਿਆਰੁ॥
(ਜੇ) ਜਤ-ਰੂਪ ਦੁਕਾਨ (ਹੋਵੇ), ਧੀਰਜ ਸੁਨਿਆਰਾ ਬਣੇ,
Let self-control be the furnace, and patience the goldsmith.
ਅਹਰਣਿਮਤਿਵੇਦੁਹਥੀਆਰੁ॥
ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮਤ-ਅਹਿਰਣ ਉੱਤੇ) ਗਿਆਨ ਹਥੌੜਾ (ਵੱਜੇ)।
Let understanding be the anvil, and spiritual wisdom the tools.
ਭਉਖਲਾਅਗਨਿਤਪਤਾਉ॥
(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ-ਕਮਾਈ ਅੱਗ (ਹੋਵੇ),
With the Fear of God as the bellows, fan the flames of tapa, the body's inner heat.
ਭਾਂਡਾਭਾਉਅੰਮ੍ਰਿਤੁਤਿਤੁਢਾਲਿ॥
ਪ੍ਰੇਮ ਕੁਠਾਲੀ ਹੋਵੇ, ਤਾਂ (ਹੇ ਭਾਈ!) ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ।
In the crucible of love, melt the Nectar of the Name,
ਘੜੀਐਸਬਦੁਸਚੀਟਕਸਾਲ॥
(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ।
and mint the True Coin of the Shabad, the Word of God.
ਜਿਨਕਉਨਦਰਿਕਰਮੁਤਿਨਕਾਰ॥
ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ।
Such is the karma of those upon whom He has cast His Glance of Grace.
ਨਾਨਕਨਦਰੀਨਦਰਿਨਿਹਾਲ॥੩੮॥
ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ, ਹੇ ਨਾਨਕ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ ॥੩੮॥{8}
O Nanak, the Merciful Lord, by His Grace, uplifts and exalts them. ||38||
ਸਲੋਕੁ॥
ਸਲੋਕੁ
Shalok:
ਪਵਣੁਗੁਰੂਪਾਣੀਪਿਤਾਮਾਤਾਧਰਤਿਮਹਤੁ॥
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।
Air is the Guru, Water is the Father, and Earth is the Great Mother of all.
ਦਿਵਸੁਰਾਤਿਦੁਇਦਾਈਦਾਇਆਖੇਲੈਸਗਲਜਗਤੁ॥
ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)।
Day and night are the two nurses, in whose lap all the world is at play.
ਚੰਗਿਆਈਆਬੁਰਿਆਈਆਵਾਚੈਧਰਮੁਹਦੂਰਿ॥
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।
Good deeds and bad deeds-the record is read out in the Presence of the Lord of Dharma.
ਕਰਮੀਆਪੋਆਪਣੀਕੇਨੇੜੈਕੇਦੂਰਿ॥
ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।
According to their own actions, some are drawn closer, and some are driven farther away.
ਜਿਨੀਨਾਮੁਧਿਆਇਆਗਏਮਸਕਤਿਘਾਲਿ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।
Those who have meditated on the Naam, the Name of the Lord, and departed after having worked by the sweat of their brows
ਨਾਨਕਤੇਮੁਖਉਜਲੇਕੇਤੀਛੁਟੀਨਾਲਿ॥੧॥
(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥
-O Nanak, their faces are radiant in the Court of the Lord, and many are saved along with them! ||1||
ਸੋਦਰੁਰਾਗੁਆਸਾਮਹਲਾ੧॥
ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ 'ਸੋ-ਦਰ'।
So Dar ~ That Door. Raag Aasaa, First Mahalaa:
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਸੋਦਰੁਤੇਰਾਕੇਹਾਸੋਘਰੁਕੇਹਾਜਿਤੁਬਹਿਸਰਬਸਮਾਲੇ॥
(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
Where is That Door of Yours, and where is That Home, in which You sit and take care of all?
ਵਾਜੇਤੇਰੇਨਾਦਅਨੇਕਅਸੰਖਾਕੇਤੇਤੇਰੇਵਾਵਣਹਾਰੇ॥
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।
The Sound-current of the Naad vibrates there for You, and countless musicians play all sorts of instruments there for You.
ਕੇਤੇਤੇਰੇਰਾਗਪਰੀਸਿਉਕਹੀਅਹਿਕੇਤੇਤੇਰੇਗਾਵਣਹਾਰੇ॥
ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਹਨਾਂ ਰਾਗ-ਰਾਗਣੀਆਂ ਦੀ ਰਾਹੀਂ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫ਼ਤਿ ਦੇ ਗੀਤ ਗਾ ਰਹੇ ਹਨ)।
There are so many Ragas and musical harmonies to You; so many minstrels sing hymns of You.
ਗਾਵਨਿਤੁਧਨੋਪਵਣੁਪਾਣੀਬੈਸੰਤਰੁਗਾਵੈਰਾਜਾਧਰਮੁਦੁਆਰੇ॥
(ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿਚ ਤੁਰ ਰਹੇ ਹਨ)। ਧਰਮ ਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫ਼ਤ-ਸਾਲਾਹ ਦੇ ਗੀਤ) ਗਾ ਰਿਹਾ ਹੈ।
Wind, water and fire sing of You. The Righteous Judge of Dharma sings at Your Door.
ਗਾਵਨਿਤੁਧਨੋਚਿਤੁਗੁਪਤੁਲਿਖਿਜਾਣਨਿਲਿਖਿਲਿਖਿਧਰਮੁਬੀਚਾਰੇ॥
ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮ ਰਾਜ ਵਿਚਾਰਦਾ ਹੈ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਰਹੇ ਹਨ।
Chitr and Gupt, the angels of the conscious and the subconscious who keep the record of actions, and the Righteous Judge of Dharma who reads this record, sing of You.
ਗਾਵਨਿਤੁਧਨੋਈਸਰੁਬ੍ਰਹਮਾਦੇਵੀਸੋਹਨਿਤੇਰੇਸਦਾਸਵਾਰੇ॥
(ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)।
Shiva, Brahma and the Goddess of Beauty, ever adorned by You, sing of You.
ਗਾਵਨਿਤੁਧਨੋਇੰਦ੍ਰਇੰਦ੍ਰਾਸਣਿਬੈਠੇਦੇਵਤਿਆਦਰਿਨਾਲੇ॥
ਕਈ ਇੰਦਰ ਦੇਵਤੇ ਆਪਣੇ ਤਖ਼ਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਰਹੇ ਹਨ)।
Indra, seated on His Throne, sings of You, with the deities at Your Door.
ਗਾਵਨਿਤੁਧਨੋਸਿਧਸਮਾਧੀਅੰਦਰਿਗਾਵਨਿਤੁਧਨੋਸਾਧਬੀਚਾਰੇ॥
(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ।
The Siddhas in Samaadhi sing of You; the Saadhus sing of You in contemplation.